1ਪਰ ਤੈਨੂੰ ਕੁਝ ਚੰਗੇ ਲੋਕਾਂ ਨੂੰ ਨਿਆਂਕਾਰ ਤੇ ਆਗੂ ਵੀ ਚੁਣਨਾ ਚਾਹੀਦਾ ਹੈ। “ਉਨ੍ਹਾਂ ਨੇਕ ਆਦਮੀਆਂ ਨੂੰ ਚੁਣ ਜਿਨ੍ਹਾਂ ਉੱਤੇ ਤੂੰ ਭਰੋਸਾ ਕਰ ਸੱਕਦਾ ਹੈਂ-ਉਹ ਆਦਮੀ ਜਿਹੜੇ ਪਰਮੇਸ਼ੁਰ ਦੀ ਇੱਜ਼ਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਚੁਣ ਜਿਹੜੇ ਪੈਸੇ ਖਾਤਰ ਆਪਣੇ ਫ਼ੈਸਲੇ ਨਾ ਬਦਲਣ। ਅਤੇ ਇਨ੍ਹਾਂ ਆਦਮੀਆਂ ਨੂੰ ਲੋਕਾਂ ਦੇ ਹਾਕਮ ਬਣਾ। ਇੱਕ ਹਜ਼ਾਰ ਆਦਮੀਆਂ, ਸੌ ਆਦਮੀਆਂ, ਪੰਜਾਹ ਆਦਮੀਆਂ ਅਤੇ ਦਸ ਆਦਮੀਆਂ ਉੱਪਰ ਵੀ ਹਾਕਮ ਹੋਣੇ ਚਾਹੀਦੇ ਹਨ।"
2ਇਨ੍ਹਾਂ ਹਾਕਮਾਂ ਨੂੰ ਲੋਕਾਂ ਦੇ ਨਿਆਂ ਕਰਨ ਦੇ। ਜੇ ਕੋਈ ਬਹੁਤ ਮਹੱਤਵਪੂਰਣ ਮਾਮਲਾ ਹੋਵੇ ਤਾਂ ਉਹ ਤੇਰੇ ਕੋਲ ਆ ਸੱਕਦੇ ਹਨ ਅਤੇ ਤੈਨੂੰ ਨਿਆਂ ਕਰਨ ਦੇਣ। ਪਰ ਦੂਸਰੇ ਮਾਮਲੇ ਉਹ ਖੁਦ ਨਿਪਟਾ ਸੱਕਦੇ ਹਨ। ਇਸ ਤਰ੍ਹਾਂ ਇਹ ਆਦਮੀ ਤੇਰੇ ਨਾਲ ਕੰਮ ਸਾਂਝਾ ਕਰ ਸੱਕਦੇ ਹਨ ਅਤੇ ਤੇਰੇ ਲਈ ਲੋਕਾਂ ਦੀ ਅਗਵਾਈ ਕਰਨੀ ਸੌਖੀ ਹੋਵੇਗੀ।"
3ਜੇ ਤੂੰ ਇਹ ਗੱਲਾਂ ਕਰੇਗਾ, ਤੂੰ ਆਪਣਾ ਕੰਮ ਕਰਨ ਦੇ ਲਾਇੱਕ ਹੋਵੇਂਗਾ ਜਿਵੇਂ ਯਹੋਵਾਹ ਨੇ ਤੈਨੂੰ ਕਰਨ ਦਾ ਹੁਕਮ ਦਿੱਤਾ ਸੀ। ਉਸੇ ਵੇਲੇ, ਇਹ ਲੋਕ ਆਪਣੀਆਂ ਸੁਲਝੀਆਂ ਹੋਈਆਂ ਸਮੱਸਿਆਵਾਂ ਨਾਲ ਘਰ ਜਾ ਸੱਕਦੇ ਹਨ।”"
4ਇਸ ਲਈ ਮੂਸਾ ਨੇ ਉਹੀ ਕੀਤਾ ਜੋ ਯਿਥਰੋ ਨੇ ਉਸ ਨੂੰ ਆਖਿਆ ਸੀ।"
5ਮੂਸਾ ਨੇ ਇਸਰਾਏਲ ਦੇ ਲੋਕਾਂ ਵਿੱਚੋਂ ਨੇਕ ਆਦਮੀ ਚੁਣੇ। ਮੂਸਾ ਨੇ ਇਨ੍ਹਾਂ ਲੋਕਾਂ ਨੂੰ ਆਗੂ ਬਣਾਇਆ। 1,000 ਆਦਮੀਆਂ, 100 ਆਦਮੀਆਂ, 50 ਆਦਮੀਆਂ ਅਤੇ 10 ਆਦਮੀਆਂ ਉੱਪਰ ਹਾਕਮ ਸਨ।"

6ਇਹ ਹਾਕਮ ਲੋਕਾਂ ਲਈ ਨਿਆਂਕਾਰ ਸਨ। ਲੋਕ ਹਮੇਸ਼ਾ ਆਪਣੇ ਝਗੜ੍ਹੇ ਇਨ੍ਹਾਂ ਹਾਕਮਾ ਸਾਹਮਣੇ ਲਿਆ ਸੱਕਦੇ ਸਨ। ਅਤੇ ਮੂਸਾ ਨੇ ਸਿਰਫ਼ ਬਹੁਤ ਜ਼ਰੂਰ ਮਾਮਲਿਆਂ ਦਾ ਨਿਆਂ ਕਰਨਾ ਸੀ।"
7ਕੁਝ ਸਮੇਂ ਬਾਦ ਮੂਸਾ ਨੇ ਆਪਣੇ ਸੌਹਰੇ, ਯਿਥਰੋ ਨੂੰ ਅਲਵਿਦਾ ਆਖੀ। ਅਤੇ ਯਿਥਰੋ ਆਪਣੇ ਘਰ ਵਾਪਸ ਚੱਲਾ ਗਿਆ।"
8ਪਰਮੇਸ਼ੁਰ ਦਾ ਇਸਰਾਏਲ ਨਾਲ ਇਕਰਾਰਨਾਮਾ ਇਸਰਾਏਲ ਦੇ ਲੋਕ ਮਿਸਰ ਤੋਂ ਆਪਣੀ ਯਾਤਰਾ ਦੇ ਤੀਸਰੇ ਮਹੀਨੇ ਸੀਨਈ ਮਾਰੂਥਲ ਵਿੱਚ ਪਹੁੰਚੇ।"
9ਉਨ੍ਹਾਂ ਨੇ ਰਫ਼ੀਦੀਮ ਤੋਂ ਸੀਨਈ ਮਾਰੂਥਲ ਦਾ ਸਫ਼ਰ ਕੀਤਾ ਸੀ। ਇਸਰਾਏਲ ਦੇ ਲੋਕਾਂ ਨੇ ਹੋਰੇਬ ਪਰਬਤ ਨੇੜੇ ਡੇਰਾ ਲਾਇਆ।"
10ਤਾਂ ਮੂਸਾ ਪਰਮੇਸ਼ੁਰ ਨੂੰ ਮਿਲਣ ਲਈ ਪਰਬਤ ਉੱਤੇ ਚੜ੍ਹ ਗਿਆ ਅਤੇ ਪਰਮੇਸ਼ੁਰ ਨੇ ਉਸ ਨਾਲ ਗੱਲ ਕੀਤੀ ਤੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਯਾਕੂਬ ਦੇ ਪਰਿਵਾਰ ਨੂੰ, ਇਹ ਗੱਲਾਂ ਆਖ;"

11‘ਤੁਸੀਂ ਲੋਕਾਂ ਨੇ ਦੇਖਿਆ ਹੈ ਕਿ ਮੈਂ ਆਪਣੇ ਦੁਸ਼ਮਣਾਂ ਨਾਲ ਕੀ ਕਰ ਸੱਕਦਾ ਹਾਂ। ਤੁਸੀਂ ਦੇਖਿਆ ਕਿ ਮੈਂ ਮਿਸਰ ਦੇ ਲੋਕਾਂ ਨਾਲ ਕੀ ਕੀਤਾ। ਤੁਸੀਂ ਦੇਖਿਆ ਕਿ ਮੈਂ ਤੁਹਾਨੂੰ ਮਿਸਰ ਵਿੱਚ ਬਾਜ਼ ਦੀ ਤਰ੍ਹਾਂ ਚੁੱਕ ਕੇ ਇੱਥੇ ਆਪਣੇ ਕੋਲ ਲਿਆਇਆ।"
12ਇਸ ਲਈ ਹੁਣ ਮੈਂ ਤੁਹਾਨੂੰ ਆਪਣੇ ਹੁਕਮ ਮੰਨਣ ਲਈ ਆਖਦਾ ਹਾਂ। ਮੇਰੇ ਇਕਰਾਰਨਾਮੇ ਦੀ ਪਾਲਣ ਕਰੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਮੇਰੇ ਆਪਣੇ ਖਾਸ ਬੰਦੇ ਹੋਵੋਂਗੇ। ਸਾਰੀ ਦੁਨੀਆਂ ਮੇਰੀ ਹੈ ਪਰ ਮੈਂ ਤੁਹਾਨੂੰ ਆਪਣੇ ਖਾਸ ਬੰਦਿਆਂ ਵਜੋਂ ਚੁਣ ਰਿਹਾ ਹਾਂ।"
13ਤੁਸੀਂ ਇੱਕ ਖਾਸ ਕੌਮ ਹੋਵੋਂਗੇ-ਜਾਜਕਾਂ ਦੀ ਰਿਆਸਤ।’ ਮੂਸਾ, ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਆਖਿਆ ਹੈ।”"
14ਤਾਂ ਮੂਸਾ ਪਰਬਤ ਤੋਂ ਹੇਠਾਂ ਉਤਰ ਆਇਆ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ। ਮੂਸਾ ਨੇ ਬਜ਼ੁਰਗਾਂ ਨੂੰ ਹਰ ਉਹ ਗੱਲ ਦੱਸੀ ਜਿਹੜੀ ਯਹੋਵਾਹ ਨੇ ਉਸ ਨੂੰ ਉਨ੍ਹਾਂ ਨੂੰ ਦੱਸਣ ਦਾ ਹੁਕਮ ਦਿੱਤਾ ਸੀ।"
15ਸਾਰੇ ਲੋਕ ਇੱਕੋ ਵੇਲੇ ਬੋਲੇ ਅਤੇ ਆਖਿਆ, “ਅਸੀਂ ਹਰ ਉਹ ਗੱਲ ਮੰਨਾਂਗੇ ਜੋ ਯਹੋਵਾਹ ਆਖਦਾ ਹੈ।” ਤਾਂ ਮੂਸਾ ਪਰਬਤ ਉੱਤੇ ਪਰਮੇਸ਼ੁਰ ਕੋਲ ਵਾਪਸ ਗਿਆ। ਮੂਸਾ ਨੇ ਪਰਮੇਸ਼ੁਰ ਨੂੰ ਦੱਸਿਆ ਕਿ ਲੋਕ ਉਸਦਾ ਹੁਕਮ ਮੰਨਣਗੇ।"

16ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਸੰਘਣੇ ਬੱਦਲ ਵਿੱਚ ਤੇਰੇ ਕੋਲ ਆਵਾਂਗਾ। ਮੈਂ ਤੇਰੇ ਨਾਲ ਗੱਲ ਕਰਾਂਗਾ। ਸਾਰੇ ਲੋਕ ਮੈਨੂੰ ਤੇਰੇ ਨਾਲ ਗੱਲ ਕਰਿਦਆਂ ਸੁਣਨਗੇ। ਮੈਂ ਅਜਿਹਾ ਇਸ ਲਈ ਕਰਾਂਗਾ ਤਾਂ ਜੋ ਲੋਕ ਹਮੇਸ਼ਾ ਉਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਕਰਨ ਜੋ ਤੂੰ ਉਨ੍ਹਾਂ ਨੂੰ ਆਖੇਂ।” ਤਾਂ ਮੂਸਾ ਨੇ ਪਰਮੇਸ਼ੁਰ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਲੋਕਾਂ ਨੇ ਆਖੀਆਂ ਸਨ।"
17ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਜ ਅਤੇ ਕਲ ਨੂੰ ਤੈਨੂੰ ਮੇਰੇ ਨਾਲ ਖਾਸ ਸਭਾ ਵਾਸਤੇ ਲੋਕਾਂ ਨੂੰ ਤਿਆਰ ਕਰਨਾ ਚਾਹੀਦਾ ਹੈ। ਲੋਕ ਆਪਣੇ ਕੱਪੜੇ ਧੋ ਲੈਣ।"
18ਅਤੇ ਤੀਸਰੇ ਦਿਨ ਮੇਰੇ ਲਈ ਤਿਆਰ ਰਹਿਣ। ਤੀਸਰੇ ਦਿਨ ਮੈਂ, ਯਹੋਵਾਹ ਸੀਨਈ ਪਰਬਤ ਉੱਤੇ ਆਵਾਂਗਾ। ਅਤੇ ਸਾਰੇ ਲੋਕ ਮੈਨੂੰ ਦੇਖਣਗੇ।"
19ਪਰਬਤ ਦੇ ਦੁਆਲੇ ਇੱਕ ਲਕੀਰ ਖਿੱਚ ਦੇਵੀਂ ਅਤੇ ਲੋਕਾਂ ਨੂੰ ਉਹ ਲਕੀਰ ਨਾ ਟੱਪਣ ਦੇਵੀਂ। ਕੋਈ ਵੀ ਬੰਦਾ ਜਿਹੜਾ ਪਰਬਤ ਨੂੰ ਛੂਹੇ, ਅਵੱਸ਼ ਹੀ ਮਾਰਿਆ ਜਾਵੇ। ਉਸ ਨੂੰ ਪੱਥਰਾਂ ਜਾਂ ਤੀਰਾਂ ਨਾਲ ਮਾਰ ਦਿੱਤਾ ਜਾਵੇ, ਕਿਸੇ ਵੀ ਹੱਥ ਨੂੰ ਉਸ ਨੂੰ ਨਹੀਂ ਛੂਹਣਾ ਚਾਹੀਦਾ। ਭਾਵੇਂ ਆਦਮੀ ਹੋਵੇ ਜਾਂ ਜਾਨਵਰ, ਉਸ ਨੂੰ ਜਿਉਂਦਾ ਨਹੀਂ ਰਹਿਣਾ ਚਾਹੀਦਾ। ਲੋਕਾਂ ਨੂੰ ਤੁਰ੍ਹੀ ਤੋਂ ਇੱਕ ਵੱਡੀ ਅਵਾਜ਼ ਦਾ ਇੰਤਜ਼ਾਰ ਕਰਨਾ ਚਾਹੀਦਾ। ਸਿਰਫ਼ ਉਦੋਂ ਹੀ, ਉਹ ਪਰਬਤ ਉੱਤੇ ਜਾ ਸੱਕਦੇ ਹਨ।”"
20ਫ਼ੇਰ ਮੂਸਾ ਪਰਬਤ ਤੋਂ ਹੇਠਾਂ ਉਤਰਿਆ ਅਤੇ ਲੋਕਾਂ ਕੋਲ ਗਿਆ। ਮੂਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਨਾਲ ਖਾਸ ਸਭਾ ਵਾਸਤੇ ਤਿਆਰ ਕੀਤਾ ਅਤੇ ਉਨ੍ਹਾਂ ਨੇ ਆਪਣੇ ਕੱਪੜੇ ਧੋ ਲਏ।"

21ਫ਼ੇਰ ਮੂਸਾ ਨੇ ਲੋਕਾਂ ਨੂੰ ਆਖਿਆ, “ਤਿੰਨਾਂ ਦਿਨਾਂ ਅੰਦਰ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾਵੋ। ਉਸ ਸਮੇਂ ਤੱਕ ਆਦਮੀਆਂ ਨੂੰ ਔਰਤਾਂ ਨੂੰ ਨਹੀਂ ਛੂਹਣਾ ਚਾਹੀਦਾ।”"
22ਤੀਸਰੇ ਦਿਨ ਹੀ ਸਵੇਰ ਨੂੰ ਪਰਬਤ੍ਰ ਉੱਤੋਂ ਇੱਕ ਸੰਘਣਾ ਬੱਦਲ ਹੇਠਾਂ ਆਇਆ। ਓੱਥੇ ਗਰਜ ਅਤੇ ਚਮਕ ਹੋਈ ਅਤੇ ਭੇਡੂ ਦੇ ਸਿੰਗ ਦੀ ਤੁਰ੍ਹੀ ਦੀ ਬਹੁਤ ਉੱਚੀ ਅਵਾਜ਼ ਸੁਣਾਈ ਦਿੱਤੀ। ਡੇਰੇ ਦੇ ਸਾਰੇ ਲੋਕ ਡਰ ਗਏ।"
23ਤਾਂ ਮੂਸਾ ਲੋਕਾਂ ਨੂੰ ਡੇਰੇ ਤੋਂ ਬਾਹਰ ਪਰਬਤ ਦੇ ਨੇੜੇ ਪਰਮੇਸ਼ੁਰ ਨਾਲ ਮੁਲਾਕਾਤ ਲਈ ਲੈ ਆਇਆ।"
24ਸੀਨਈ ਪਰਬਤ ਧੂੰਏਂ ਨਾਲ ਭਰਿਆ ਹੋਇਆ ਸੀ। ਪਰਬਤ ਤੋਂ ਧੂੰਆਂ ਇਸ ਤਰ੍ਹਾਂ ਉੱਠ ਰਿਹਾ ਸੀ ਜਿਵੇਂ ਕਿਸੇ ਭਠੀ ਵਿੱਚੋਂ ਉੱਠਦਾ ਹੈ। ਅਜਿਹਾ ਇਸ ਲਈ ਹੋਇਆ ਕਿ ਯਹੋਵਾਹ ਪਰਬਤ ਉੱਤੇ ਅਗਨੀ ਵਿੱਚ ਆਇਆ। ਅਤੇ ਸਾਰਾ ਪਰਬਤ ਕੰਬਣ ਲੱਗਾ।"
25ਤੁਰ੍ਹੀ ਦੀ ਆਵਾਜ਼ ਹਰ ਵਾਰ ਉੱਚੀ ਤੋਂ ਉੱਚੀ ਹੁੰਦੀ ਗਈ। ਮੂਸਾ ਬੋਲਿਆ ਅਤੇ ਪਰਮੇਸ਼ੁਰ ਨੇ ਗਰਜਦੀ ਆਵਾਜ਼ ਵਿੱਚ ਉਸ ਨੂੰ ਜਵਾਬ ਦਿੱਤਾ।"

26ਇਸ ਤਰ੍ਹਾਂ ਯਹੋਵਾਹ ਸੀਨਈ ਪਰਬਤ ਵੱਲ ਹੇਠਾਂ ਆਇਆ। ਯਹੋਵਾਹ ਅਕਾਸ਼ ਤੋਂ ਪਰਬਤ ਦੀ ਚੋਟੀ ਉੱਤੇ ਆਇਆ। ਫ਼ੇਰ ਯਹੋਵਾਹ ਨੇ ਮੂਸਾ ਨੂੰ ਆਪਣੇ ਕੋਲ ਪਰਬਤ ਦੀ ਚੋਟੀ ਤੇ ਬੁਲਾਇਆ। ਇਸ ਲਈ ਮੂਸਾ ਪਰਬਤ ਤੇ ਚੜ੍ਹ ਗਿਆ।"
27ਯਹੋਵਾਹ ਨੇ ਮੂਸਾ ਨੂੰ ਆਖਿਆ, “ਹੇਠਾ ਜਾ ਅਤੇ ਲੋਕਾਂ ਨੂੰ ਚਿਤਾਵਨੀ ਦੇ ਕਿ ਮੇਰੇ ਨੇੜੇ ਨਾ ਆਉਣ ਤੇ ਮੇਰੇ ਵੱਲ ਨਾ ਦੇਖਣ। ਜੇ ਉਹ ਅਜਿਹਾ ਕਰਨਗੇ ਤਾਂ ਬਹੁਤ ਸਾਰੇ ਲੋਕ ਮਰ ਜਾਣਗੇ।"
You have read Exodus 18
27 verses