1ਜਾਜਕਾਂ ਨੂੰ ਵੀ ਦੱਸ ਕਿ ਉਹ ਆਪਣੇ-ਆਪ ਨੂੰ ਇਸ ਖਾਸ ਮੁਲਾਕਾਤ ਲਈ ਤਿਆਰ ਕਰਨ। ਜੇ ਉਹ ਅਜਿਹਾ ਨਹੀਂ ਕਰਨਗੇ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।”"
2ਮੂਸਾ ਨੇ ਯਹੋਵਾਹ ਨੂੰ ਆਖਿਆ, “ਪਰ ਲੋਕ ਪਰਬਤ ਉੱਤੇ ਨਹੀਂ ਆ ਸੱਕਦੇ ਤੂੰ ਮੈਨੂੰ ਖੁਦ ਆਖਿਆ ਸੀ ਕਿ ਇੱਕ ਲਕੀਰ ਖਿੱਚ ਦਿਆਂ ਅਤੇ ਲੋਕਾਂ ਨੂੰ ਲਕੀਰ ਟੱਪਕੇ ਪਵਿੱਤਰ ਧਰਤੀ ਤੇ ਨਾ ਆਉਣ ਦਿਆਂ।”"
3ਯਹੋਵਾਹ ਨੇ ਉਸ ਨੂੰ ਆਖਿਆ, “ਹੇਠਾਂ ਲੋਕਾਂ ਕੋਲ ਜਾ ਹਾਰੂਨ ਨੂੰ ਲੈ ਤੇ ਆਪਣੇ ਨਾਲ ਲੈ ਕੇ ਮੇਰੇ ਕੋਲ ਵਾਪਸ ਆ। ਪਰ ਜਾਜਕਾਂ ਜਾਂ ਲੋਕਾਂ ਨੂੰ ਮੇਰੇ ਨੇੜੇ ਨਾ ਆਉਣ ਦੇਵੀਂ। ਜੇ ਉਹ ਮੇਰੇ ਬਹੁਤਾ ਨੇੜੇ ਆਉਣਗੇ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।”"
4ਇਸ ਲਈ ਮੂਸਾ ਹੇਠਾਂ ਲੋਕਾਂ ਕੋਲ ਗਿਆ ਅਤੇ ਉਨ੍ਹਾਂ ਨੂੰ ਇਹ ਗੱਲਾਂ ਦੱਸੀਆਂ।"
5ਦਸ ਹੁਕਮ ਤਾਂ ਪਰਮੇਸ਼ੁਰ ਨੇ ਆਖਿਆ,"

6“ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ;"
7“ਤੁਹਾਨੂੰ ਮੇਰੇ ਇਲਾਵਾ ਕਿਸੇ ਹੋਰ ਦੇਵਤੇ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।"
8“ਤੁਹਾਨੂੰ ਕੋਈ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚ ਜਾਂ ਧਰਤੀ ਉੱਤੇ ਜਾਂ ਪਾਣੀ ਅੰਦਰ ਕਿਸੇ ਚੀਜ਼ ਦੇ ਬੁੱਤ ਜਾਂ ਤਸਵੀਰਾਂ ਨਾ ਬਨਾਓ।"
9ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।"
10ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਉੱਪਰ ਹਜ਼ਾਰਾਂ ਪੀੜੀਆਂ ਤੱਕ ਮਿਹਰਬਾਨ ਹੋਵਾਂਗਾ।"

11“ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ।"
12“ਤੁਹਾਨੂੰ ਸਬਤ ਨੂੰ, ਇੱਕ ਖਾਸ ਦਿਨ ਵਜੋਂ ਰੱਖਣਾ ਚਾਹੀਦਾ ਹੈ।"
13ਹਫ਼ਤੇ ਵਿੱਚ ਛੇ ਦਿਨ ਕੰਮ ਕਰੋ।"
14ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਆਦਰ ਵਿੱਚ ਅਰਾਮ ਦਾ ਦਿਨ ਹੈ। ਇਸ ਲਈ ਓਸ ਦਿਨ ਕਿਸੇ ਬੰਦੇ ਨੂੰ ਕੰਮ ਨਹੀਂ ਕਰਨਾ ਚਾਹੀਦਾ-ਨਾ ਤੁਹਾਨੂੰ, ਨਾ ਤੁਹਾਡੇ ਪੁੱਤਰਾਂ-ਧੀਆਂ, ਜਾਂ ਤੁਹਾਡੇ ਨੌਕਰ-ਨੌਕਰਾਣੀਆਂ ਨੂੰ। ਤੁਹਾਡੇ ਸ਼ਹਿਰਾਂ ਵਿੱਚ ਰਹਿੰਦੇ ਤੁਹਾਡੇ ਜਾਨਵਰਾਂ ਅਤੇ ਵਿਦੇਸ਼ੀਆਂ ਨੂੰ ਵੀ ਕੰਮ ਨਹੀਂ ਕਰਨਾ ਚਾਹੀਦਾ।"
15ਕਿਉਂਕਿ ਯਹੋਵਾਹ ਨੇ ਛੇ ਦਿਨ ਕੰਮ ਕੀਤਾ ਅਤੇ ਅਕਾਸ਼, ਧਰਤੀ ਅਤੇ ਸਮੁੰਦਰ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਬਣਾਈ। ਅਤੇ ਸੱਤਵੇਂ ਦਿਨ ਪਰਮੇਸ਼ੁਰ ਨੇ ਅਰਾਮ ਕੀਤਾ। ਇਸ ਤਰ੍ਹਾਂ ਯਹੋਵਾਹ ਨੇ ਸਬਤ-ਅਰਾਮ ਦੇ ਦਿਨ ਨੂੰ ਅਸੀਸ ਦਿੱਤੀ। ਯਹੋਵਾਹ ਨੇ ਉਸ ਨੂੰ ਬਹੁਤ ਖਾਸ ਦਿਨ ਬਣਾ ਦਿੱਤਾ।"

16“ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।"
17“ਤੁਹਾਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ।"
18“ਤੁਹਾਨੂੰ ਵਿਭਚਾਰ ਦਾ ਪਾਪ ਨਹੀਂ ਕਰਨਾ ਚਾਹੀਦਾ।"
19“ਤੁਹਾਨੂੰ ਕੋਈ ਚੀਜ਼ ਚੁਰਾਉਣੀ ਨਹੀਂ ਚਾਹੀਦੀ।"
20“ਤੁਹਾਨੂੰ ਅਦਾਲਤ ਵਿੱਚ ਕਿਸੇ ਦੂਸਰੇ ਵਿਅਕਤੀ ਬਾਰੇ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ।"

21“ਤੁਹਾਨੂੰ ਆਪਣੇ ਗੁਆਂਢੀ ਦੇ ਘਰ ਦੀ ਇੱਛਾ ਨਹੀਂ ਕਰਨੀ ਚਾਹੀਦੀ। ਤੁਹਾਨੂੰ ਤੁਹਾਡੇ ਗੁਆਂਢੀ ਦੀ ਪਤਨੀ, ਉਸ ਦੇ ਦਾਸ ਜਾਂ ਦਾਸੀਆਂ, ਉਸ ਦੇ ਬਲਦ ਜਾਂ ਖੋਤੇ ਜਾਂ ਤੁਹਾਡੇ ਗੁਆਂਢੀ ਨਾਲ ਸੰਬੰਧਿਤ ਕਿਸੇ ਵੀ ਚੀਜ਼ ਨੂੰ ਪਾਉਣ ਦੀ ਇੱਛਾ ਨਹੀਂ ਕਰਨੀ ਚਾਹੀਦੀ।”"
22ਲੋਕ ਪਰਮੇਸ਼ੁਰ ਤੋਂ ਡਰਦੇ ਹਨ ਇਸ ਸਮੇਂ ਦੌਰਾਨ, ਵਾਦੀ ਦੇ ਸਾਰੇ ਲੋਕਾਂ ਨੇ ਬੱਦਲਾਂ ਦੀ ਗਰਜ ਸੁਣੀ ਅਤੇ ਪਰਬਤ ਉੱਤੇ ਬਿਜਲੀ ਲਿਸ਼ਕਦੀ, ਅਤੇ ਪਰਬਤ ਚੋਂ ਧੂੰਆਂ ਉੱਠਦਾ ਦੇਖਿਆ। ਉਹ ਡਰ ਨਾਲ ਕੰਬ ਰਹੇ ਸਨ ਅਤੇ ਪਰਬਤ ਤੋਂ ਪਰ੍ਹਾਂ ਹਟ ਗਏ।"
23ਤਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਗੱਲ ਕਰਨਾ ਚਾਹੁੰਦੇ ਹੋ, ਤਾਂ ਅਸੀਂ ਸੁਣਾਂਗੇ। ਪਰ ਮਿਹਰਬਾਨੀ ਕਰਕੇ ਪਰਮੇਸ਼ੁਰ ਨੂੰ ਸਾਡੇ ਨਾਲ ਗੱਲ ਨਾ ਕਰਨ ਦਿਓ। ਜੇ ਅਜਿਹਾ ਹੋਇਆ ਤਾਂ ਅਸੀਂ ਮਾਰੇ ਜਾਵਾਂਗੇ।”"
24ਤਾਂ ਮੂਸਾ ਨੇ ਲੋਕਾਂ ਨੂੰ ਆਖਿਆ, “ਡਰੋ ਨਾ। ਯਹੋਵਾਹ ਤੁਹਾਨੂੰ ਪਰੱਖਣ ਲਈ ਆਇਆ ਹੈ ਅਤੇ ਉਹ ਚਾਹੁੰਦਾ ਹੈ ਕਿ ਤੁਸੀਂ ਉਸਦੀ ਇੱਜ਼ਤ ਕਰੋ ਤਾਂ ਜੋ ਤੁਸੀਂ ਪਾਪ ਨਾ ਕਰੋ।”"
25ਲੋਕ ਪਰਬਤ ਤੋਂ ਦੂਰ ਖਲੋਤੇ ਰਹੇ ਜਦੋਂ ਕਿ ਮੂਸਾ ਉਸ ਕਾਲੇ ਬੱਦਲ ਵੱਲ ਗਿਆ ਜਿੱਥੇ ਪਰਮੇਸ਼ੁਰ ਸੀ।"
You have read Exodus 19
25 verses