Lumina
Exodus

The Ten Commandments

Exodus 20·Punjabi Bible

1ਫ਼ੇਰ ਯਹੋਵਾਹ ਨੇ ਮੂਸਾ ਨੂੰ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖਣ ਲਈ ਆਖਿਆ: “ਤੁਸੀਂ ਲੋਕਾਂ ਨੇ ਦੇਖਿਆ ਹੈ ਕਿ ਮੈਂ ਤੁਹਾਡੇ ਨਾਲ ਅਕਾਸ਼ ਤੋਂ ਗੱਲ ਕੀਤੀ।"

2ਇਸ ਲਈ ਤੁਹਾਨੂੰ ਮੇਰੇ ਨਾਲ ਮੁਕਾਬਲਾ ਕਰਨ ਲਈ ਸੋਨੇ ਜਾਂ ਚਾਂਦੀ ਦੇ ਬੁੱਤ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਇਹ ਝੂਠੇ ਦੇਵਤੇ ਨਹੀਂ ਬਨਾਉਣੇ ਚਾਹੀਦੇ।"

3“ਮੇਰੇ ਲਈ ਖਾਸ ਜਗਵੇਦੀ ਬਣਾਓ। ਇਸ ਜਗਵੇਦੀ ਨੂੰ ਬਨਾਉਣ ਲਈ ਮਿੱਟੀ ਦੀ ਵਰਤੋਂ ਕਰੋ। ਇਸ ਜਗਵੇਦੀ ਉੱਤੇ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਮੇਰੇ ਲਈ ਬਲੀ ਵਜੋਂ ਭੇਂਟ ਕਰੋ। ਅਜਿਹਾ ਕਰਨ ਲਈ ਆਪਣੀਆਂ ਭੇਡਾਂ ਜਾਂ ਪਸ਼ੂਆਂ ਦੀ ਵਰਤੋਂ ਕਰੋ। ਅਜਿਹਾ ਹਰ ਉਸ ਥਾਂ ਕਰੋ ਜਿੱਥੇ ਮੈਂ ਤੁਹਾਨੂੰ ਮੈਨੂੰ ਚੇਤੇ ਕਰਨ ਲਈ ਆਖਦਾ ਹਾਂ। ਫ਼ੇਰ ਮੈਂ ਆਵਾਂਗਾ ਤੇ ਤੁਹਾਨੂੰ ਅਸੀਸ ਦਿਆਂਗਾ।"

4ਜੇ ਤੁਸੀਂ ਜਗਵੇਦੀ ਬਨਾਉਣ ਲਈ ਪੱਥਰਾਂ ਦੀ ਵਰਤੋਂ ਕਰੋ, ਤਾਂ ਉਨ੍ਹਾਂ ਪੱਥਰਾਂ ਦੀ ਵਰਤੋਂ ਨਾ ਕਰੋ ਜਿਨ੍ਹਾਂ ਨੂੰ ਲੋਹੇ ਦੇ ਔਜ਼ਾਰਾਂ ਨਾਲ ਤਰਾਸ਼ਿਆ ਗਿਆ ਹੋਵੇ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਇਹ ਜਗਵੇਦੀ ਨੂੰ ਮੈਂ ਅਪ੍ਰਵਾਨ ਬਣਾ ਦੇਵੇਗਾ।"

5ਅਤੇ ਤੁਹਾਨੂੰ ਜਗਵੇਦੀ ਤੱਕ ਜਾਣ ਲਈ ਪੌੜੀਆਂ ਨਹੀਂ ਬਨਾਉਣੀਆਂ ਚਾਹੀਦੀਆਂ। ਜੇ ਓੱਥੇ ਪੌੜੀਆਂ ਹੋਣਗੀਆਂ ਤਾਂ ਜਦੋਂ ਲੋਕ ਉੱਪਰ ਜਗਵੇਦੀ ਵੱਲ ਦੇਖਣਗੇ ਤਾਂ ਉਨ੍ਹਾਂ ਨੂੰ ਤੁਹਾਡੇ ਅੰਦਰਲੇ ਵਸਤਰ ਨਜ਼ਰ ਆਉਣਗੇ।”"

Exodus 20 illustration - Exodus Chapter 20

6ਹੋਰ ਨੇਮ ਤੇ ਹੁਕਮ ਫ਼ੇਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਹੋਰ ਨੇਮ ਹਨ ਜਿਹੜੇ ਤੂੰ ਲੋਕਾਂ ਨੂੰ ਦੇਵੇਂਗਾ:"

7“ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ।"

8ਜੇ ਕੋਈ ਬੰਦਾ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਨਹੀਂ, ਤਾਂ ਜਦੋਂ ਉਹ ਅਜ਼ਾਦ ਹੋਵੇਗਾ, ਉਹ ਆਪਣੀ ਪਤਨੀ ਤੋਂ ਬਿਨਾ ਜਾਵੇਗਾ। ਪਰ ਜੇ ਉਹ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਹੈ ਤਾਂ ਜਦੋਂ ਉਸ ਨੂੰ ਅਜ਼ਾਦ ਕੀਤਾ ਜਾਵੇਗਾ ਤਾਂ ਉਹ ਆਪਣੀ ਪਤਨੀ ਨੂੰ ਰੱਖ ਸੱਕਦਾ ਹੈ।"

9ਜੇ ਗੁਲਾਮ ਵਿਆਹਿਆ ਹੋਇਆ ਨਹੀਂ ਹੈ ਤਾਂ ਸੁਆਮੀ ਉਸ ਨੂੰ ਪਤਨੀ ਦੇ ਸੱਕਦਾ ਹੈ। ਜੇ ਉਹ ਪਤਨੀ ਪੁੱਤਰਾਂ ਜਾਂ ਧੀਆਂ ਨੂੰ ਜਨਮ ਦਿੰਦੀ ਹੈ ਤਾਂ ਉਹ ਤੇ ਉਸ ਦੇ ਬੱਚੇ ਸੁਆਮੀ ਦੇ ਹੋਣਗੇ। ਜਦੋਂ ਗੁਲਾਮ ਆਪਣੀ ਨੌਕਰੀ ਦੇ ਵਰ੍ਹੇ ਪੂਰੇ ਕਰ ਲਵੇ ਤਾਂ ਉਸ ਨੂੰ ਆਜ਼ਾਦ ਕਰ ਦਿੱਤਾ ਜਾਵੇਗਾ।"

10“ਪਰ ਸ਼ਾਇਦ ਗੁਲਾਮ ਇਹ ਨਿਆਂ ਕਰੇ ਕਿ ਉਹ ਆਪਣੇ ਸੁਆਮੀ ਕੋਲ ਰਹਿਣਾ ਚਾਹੁੰਦਾ ਹੈ। ਤਾਂ ਉਸ ਨੂੰ ਕਹਿਣਾ ਚਾਹੀਦਾ ਹੈ, ‘ਮੈਂ ਆਪਣੇ ਸੁਆਮੀ ਨੂੰ ਪਿਆਰ ਕਰਦਾ ਹਾਂ। ਮੈਂ ਆਪਣੀ ਪਤਨੀ ਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ। ਮੈਂ ਆਜ਼ਾਦ ਨਹੀਂ ਹੋਵਾਂਗਾ-ਮੈਂ ਰੁਕਾਂਗਾ।’"

Exodus 20 illustration - Exodus Chapter 20

11ਜੇ ਅਜਿਹਾ ਵਾਪਰੇ, ਤਾਂ ਸੁਆਮੀ ਨੂੰ ਗੁਲਾਮ ਨੂੰ ਨਿਆਂਕਾਰਾਂ ਦੇ ਸਾਹਮਣੇ ਲਿਆਵੇਗਾ। ਉਹ ਉਸ ਨੂੰ ਕਿਸੇ ਦਰਵਾਜੇ ਜਾਂ ਕਿਸੇ ਚੁਗਾਠ ਦੇ ਕੋਲ ਲਿਆਵੇਗਾ ਅਤੇ ਕਿਸੇ ਤਿੱਖੇ ਔਜ਼ਾਰ ਨਾਲ ਉਸ ਦੇ ਕੰਨ ਵਿੱਚ ਇੱਕ ਸੁਰਾਖ ਕਰੇਗਾ। ਫ਼ੇਰ ਉਹ ਗੁਲਾਮ ਹਮੇਸ਼ਾ ਲਈ ਸੁਆਮੀ ਦੀ ਸੇਵਾ ਕਰੇਗਾ।"

12“ਜੇ ਕੋਈ ਆਦਮੀ ਆਪਣੀ ਧੀ ਨੂੰ ਇੱਕ ਗੁਲਾਮ ਵਜੋਂ ਵੇਚਣ ਦਾ ਨਿਸ਼ਚਾ ਕਰ ਲਵੇ, ਤਾਂ ਉਸ ਨੂੰ ਅਜ਼ਾਦ ਕਰਨ ਦੀਆਂ ਬਿਧੀਆਂ ਓਹੀ ਨਹੀਂ ਹਨ ਜੋ ਮਰਦ ਗੁਲਾਮਾਂ ਲਈ ਹਨ।"

13ਜੇ ਉਹ ਆਪਣੇ ਸੁਆਮੀ ਨੂੰ ਪ੍ਰਸੰਨ ਨਾ ਕਰੇ, ਉਹ ਉਸ ਔਰਤ ਨੂੰ ਵਾਪਸ ਉਸ ਦੇ ਪਿਤਾ ਕੋਲ ਵੇਚ ਸੱਕਦਾ ਹੈ। ਉਸ ਕੋਲ ਉਸ ਔਰਤ ਨੂੰ ਵਿਦੇਸ਼ੀਆਂ ਨੂੰ ਵੇਚਣ ਦਾ ਕੋਈ ਹੱਕ ਨਹੀਂ।"

14ਜੇ ਸੁਆਮੀ ਨੇ ਔਰਤ ਨੂੰ ਆਪਣੇ ਪੁੱਤਰ ਨਾਲ ਵਿਆਹ ਕਰ ਲੈਣ ਦਾ ਇਕਰਾਰ ਕੀਤਾ ਹੈ ਤਾਂ ਉਸ ਨੂੰ ਗੁਲਾਮ ਵਾਂਗ ਨਹੀਂ ਸਮਝਣਾ ਚਾਹੀਦਾ। ਉਸ ਨੂੰ ਇੱਕ ਧੀ ਵਾਂਗ ਸਮਝਣਾ ਚਾਹੀਦਾ ਹੈ।"

15“ਜੇ ਸੁਆਮੀ ਕਿਸੇ ਦੂਸਰੀ ਔਰਤ ਨਾਲ ਸ਼ਾਦੀ ਕਰਦਾ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਪਹਿਲੀ ਪਤਨੀ ਨੂੰ ਘੱਟ ਭੋਜਨ ਜਾਂ ਕੱਪੜੇ ਨਾ ਦੇਵੇ। ਅਤੇ ਉਸ ਨੂੰ ਚਾਹੀਦਾ ਹੈ ਉਸ ਨੂੰ ਉਹ ਸਾਰੀਆਂ ਚੀਜ਼ਾਂ ਦੇਣ ਜਾਰੀ ਰੱਖੇ ਜਿਸਦੀ ਉਹ ਸ਼ਾਦੀ ਕਾਰਣ ਅਧਿਕਾਰਨ ਹੈ।"

Exodus 20 illustration - Exodus Chapter 20

16ਆਦਮੀ ਨੂੰ ਉਸ ਦੇ ਲਈ ਇਹ ਤਿੰਨ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ। ਜੇ ਉਹ ਨਹੀਂ ਕਰਦਾ, ਤਾਂ ਉਹ ਔਰਤ ਅਜ਼ਾਦ ਹੈ ਅਤੇ ਇਸਦਾ ਉਸ ਨੂੰ ਕੋਈ ਮੁੱਲ ਨਹੀਂ ਤਾਰਨਾ ਪਵੇਗਾ। ਉਹ ਉਸ ਆਦਮੀ ਦੀ ਕੁਝ ਵੀ ਦੇਣਦਾਰ ਨਹੀਂ ਹੋਵੇਗੀ।"

17“ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਇੰਨੀ ਜ਼ੋਰ ਨਾਲ ਸੱਟ ਮਾਰਦਾ ਹੈ ਕਿ ਉਹ ਮਰ ਜਾਵੇ, ਤਾਂ ਉਸ ਬੰਦੇ ਨੂੰ ਵੀ ਮਾਰ ਦੇਣ ਚਾਹੀਦਾ ਹੈ।"

18ਪਰ ਜੇ ਕੋਈ ਦੁਰਘਟਨਾ ਵਾਪਰਦੀ ਹੈ ਅਤੇ ਕੋਈ ਬੰਦਾ ਬਿਨਾ ਯੋਜਨਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਪਰਮੇਸ਼ੁਰ ਨੇ ਇਸ ਨੂੰ ਵਾਪਰਨ ਦਿੱਤਾ। ਮੈਂ ਇੱਕ ਖਾਸ ਥਾਂ ਚੁਣਾਂਗਾ ਜਿੱਥੇ ਉਹ ਸੁਰੱਖਿਆ ਲਈ ਭੱਜ ਸੱਕਦਾ ਹੈ।"

19ਪਰ ਜੇ ਕਿਸੇ ਬੰਦੇ ਨੇ ਕਿਸੇ ਹੋਰ ਬੰਦੇ ਨੂੰ ਮਾਰਨ ਦੀ ਵਿਉਂਤ ਬਣਾਈ ਕਿਉਂ ਕਿ ਉਹ ਗੁੱਸੇ ਵਿੱਚ ਹੈ ਜਾਂ ਉਸ ਨੂੰ ਨਫਰਤ ਕਰਦਾ ਹੈ ਤਾਂ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਮੇਰੀ ਜਗਵੇਦੀ ਤੋਂ ਦੂਰ ਲੈ ਜਾਓ ਅਤੇ ਮਾਰ ਦਿਓ।"

20“ਕੋਈ ਵੀ ਬੰਦਾ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਕੁੱਟਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"

Exodus 20 illustration - Exodus Chapter 20

21“ਜੇ ਕੋਈ ਬੰਦਾ ਕਿਸੇ ਨੂੰ ਚੋਰੀ ਕਰਦਾ ਹੈ ਤਾਂ ਜੋ ਉਸ ਨੂੰ ਗੁਲਾਮ ਵਜੋਂ ਵੇਚ ਸੱਕੇ ਜਾਂ ਉਸ ਨੂੰ ਖੁਦ ਲਈ ਗੁਲਾਮ ਰੱਖ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।"

22“ਕੋਈ ਵੀ ਜੋ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਸਰਾਪ ਦਿੰਦਾ ਹੈ, ਮਾਰਿਆ ਜਾਣਾ ਚਾਹੀਦਾ ਹੈ।"

23“ਜੇ ਦੋ ਬੰਦੇ ਲੜ ਪੈਣ ਤੇ ਇੱਕ ਜਣਾ ਦੂਸਰੇ ਨੂੰ ਪੱਥਰ ਜਾਂ ਮੁੱਕਾ ਮਾਰ ਦੇਵੇ। (ਤੁਸੀਂ ਉਸ ਬੰਦੇ ਨੂੰ ਕੀ ਸਜ਼ਾ ਦਿਉਂਗੇ? ਜੇ ਉਹ ਬੰਦਾ ਜਿਸਦੇ ਸੱਟ ਵੱਜੀ ਸੀ, ਮਰਿਆ ਨਹੀਂ, ਤਾਂ ਉਸ ਬੰਦੇ ਨੂੰ ਜਿਸਨੇ ਉਸ ਨੂੰ ਕੁੱਟਿਆ ਮਰਨਾ ਨਹੀਂ ਚਾਹੀਦਾ।)"

24ਜੇ ਬੰਦਾ ਫ਼ੱਟੜ ਹੋਇਆ ਅਤੇ ਉਸ ਨੂੰ ਕੁਝ ਦਿਨ ਮੰਜੇ ਤੇ ਪੈਣਾ ਪਵੇ ਤਾਂ ਜਿਸਨੇ ਉਸ ਨੂੰ ਫ਼ੱਟੜ ਕੀਤਾ ਉਹ ਉਸ ਨੂੰ ਆਸਰਾ ਦੇਵੇ। ਜਿਸ ਨੂੰ ਉਸ ਨੂੰ ਫ਼ੱਟੜ ਕੀਤਾ ਉਹ ਉਸ ਦੇ ਵਕਤ ਦੀ ਬਰਬਾਦੀ ਦਾ ਇਵਜ਼ਾਨਾ ਦੇਵੇ। ਉਸ ਬੰਦੇ ਨੂੰ ਉਸ ਨੂੰ ਉਦੋਂ ਤੱਕ ਆਸਰਾ ਦੇਣਾ ਚਾਹੀਦਾ ਹੈ ਜਦੋਂ ਤੱਕ ਕਿ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦਾ।"

25“ਕਈ ਵਾਰੀ ਲੋਕ ਆਪਣੇ ਗੁਲਾਮਾਂ ਜਾਂ ਗੁਲਾਮ ਔਰਤਾਂ ਨੂੰ ਕੁੱਟਦੇ ਹਨ। ਜੇ ਕੁੱਟ ਤੋਂ ਬਾਦ ਗੁਲਾਮ ਮਰ ਜਾਵੇ ਤਾਂ ਕਾਤਲ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।"

Exodus 20 illustration - Exodus Chapter 20

26ਪਰ ਜੇ ਗੁਲਾਮ ਮਰਦਾ ਨਹੀਂ ਅਤੇ ਕੁਝ ਦਿਨਾਂ ਬਾਦ ਠੀਕ ਹੋ ਜਾਂਦਾ ਹੈ ਤਾਂ ਉਸ ਬੰਦੇ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ। ਕਿਉਂਕਿ ਸੁਆਮੀ ਨੇ ਗੁਲਾਮ ਨੂੰ ਆਪਣੇ ਪੈਸੇ ਨਾਲ ਖਰੀਦਿਆ ਸੀ ਅਤੇ ਗੁਲਾਮ ਉਸੇ ਦਾ ਹੈ।"

Chapter Complete

You have read Exodus 20

26 verses