Lumina
Exodus

Laws of Justice

Exodus 21·Punjabi Bible

1“ਜੇ ਦੋ ਬੰਦੇ ਲੜ ਰਹੇ ਹੋਣ ਅਤੇ ਉਹ ਕਿਸੇ ਗਰਭਵਤੀ ਔਰਤ ਨੂੰ ਜ਼ਖਮੀ ਕਰ ਦੇਣ। ਇਸ ਨਾਲ ਹੋ ਸੱਕਦਾ ਹੈ ਕਿ ਉਹ ਔਰਤ ਸਮੇਂ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਜਨਮ ਦੇਵੇ। ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਨਾ ਹੋਈ ਹੋਵੇ ਤਾਂ ਜਿਸ ਬੰਦੇ ਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਜ਼ੁਰਮਾਨਾ ਭਰਨਾ ਚਾਹੀਦਾ ਹੈ। ਔਰਤ ਦਾ ਪਤੀ ਨਿਆਂ ਕਰੇਗਾ ਕਿ ਉਹ ਆਦਮੀ ਕਿੰਨਾ ਇਵਜ਼ਾਨਾ ਦੇਵੇ। ਨਿਆਂਕਾਰ ਉਸ ਬੰਦੇ ਨੂੰ ਇਹ ਨਿਆਂ ਕਰਨ ਵਿੱਚ ਸਹਾਇਤਾ ਦੇਣਗੇ ਕਿ ਜ਼ੁਰਮਾਨਾ ਕਿੰਨਾ ਹੋਣਾ ਚਾਹੀਦਾ ਹੈ।"

2ਪਰ ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਹੋਈ ਹੋਵੇ ਤਾਂ, ਜਿਸਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜੇ ਕੋਈ ਬੰਦਾ ਮਰ ਜਾਂਦਾ ਹੈ ਤਾਂ ਜਿਸਨੇ ਮਾਰਿਆ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਇੱਕ ਜਾਨ ਦੀ ਕੀਮਤ ਦੂਸਰੀ ਜਾਨ ਨਾਲ ਅਦਾ ਕਰਨੀ ਚਾਹੀਦੀ ਹੈ।"

3ਤੁਹਾਨੂੰ ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ, ਪੈਰ ਦੇ ਬਦਲੇ ਪੈਰ,"

4ਸੇਕ ਦੇ ਬਦਲੇ ਸੇਕ, ਝਰੀਟ ਦੇ ਬਦਲੇ ਝਰੀਟ, ਅਤੇ ਜ਼ਖਮ ਦੇ ਬਦਲੇ ਜ਼ਖਮ ਅਦਾ ਕਰਨਾ ਚਾਹੀਦਾ ਹੈ।"

5“ਜੇ ਕੋਈ ਬੰਦਾ ਕਿਸੇ ਗੁਲਾਮ ਦੀ ਅੱਖ ਉੱਤੇ ਸੱਟ ਮਾਰਦਾ ਹੈ ਅਤੇ ਗੁਲਾਮ ਦੀ ਉਹ ਅੱਖ ਅੰਨ੍ਹੀ ਹੋ ਜਾਂਦੀ ਹੈ, ਤਾਂ ਗੁਲਾਮ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ। ਉਸਦੀ ਅੱਖ ਉਸਦੀ ਅਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।"

Exodus 21 illustration - Exodus Chapter 21

6ਜੇ ਸੁਆਮੀ ਆਪਣੇ ਗੁਲਾਮ ਦੇ ਮੂੰਹ ਤੇ ਸੱਟ ਮਾਰਦਾ ਹੈ ਅਤੇ ਗੁਲਾਮ ਦਾ ਦੰਦ ਟੁੱਟ ਜਾਂਦਾ ਹੈ, ਤਾਂ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਗੁਲਾਮ ਦਾ ਦੰਦ ਗੁਲਾਮ ਦੀ ਆਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।"

7“ਜੇ ਕਿਸੇ ਬੰਦੇ ਦਾ ਬਲਦ ਕਸੇ ਆਦਮੀ ਜਾਂ ਔਰਤ ਨੂੰ ਮਾਰ ਦਿੰਦਾ, ਤੁਸੀਂ ਉਸ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਉਸ ਬਲਦ ਨੂੰ ਖਾਧਾ ਨਹੀਂ ਜਾਣਾ ਚਾਹੀਦਾ। ਪਰ ਬਲਦ ਦਾ ਮਾਲਕ ਦੋਸ਼ੀ ਨਹੀਂ ਹੋਵੇਗਾ।"

8ਪਰ ਜੇ ਬਲਦ ਨੇ ਪਹਿਲਾਂ ਵੀ ਲੋਕਾਂ ਨੂੰ ਜ਼ਖਮੀ ਕੀਤਾ ਹੋਵੇ ਅਤੇ ਮਾਲਕ ਨੂੰ ਚਿਤਾਵਨੀ ਮਿਲੀ ਹੋਵੇ ਤਾਂ ਮਾਲਕ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਬਲਦ ਨੂੰ ਬੰਨ੍ਹ ਕੇ ਜਾਂ ਉਸਦੀ ਥਾਂ ਤੇ ਬੰਦ ਕਰਕੇ ਨਹੀਂ ਰੱਖਿਆ। ਇਸ ਲਈ ਜੇ ਬਲਦ ਕਿਸੇ ਨੂੰ ਮਾਰ ਦਿੰਦਾ, ਤੁਸੀਂ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਮਾਲਕ ਨੂੰ ਵੀ ਮਾਰ ਦਿਓ।"

9ਪਰ ਮਰੇ ਹੋਏ ਬੰਦੇ ਦਾ ਪਰਿਵਾਰ ਪੈਸਾ ਪ੍ਰਵਾਨ ਕਰ ਸੱਕਦਾ ਹੈ, ਜੇ ਉਹ ਪੈਸਾ ਲੈ ਲੈਣ ਤਾਂ ਉਹ ਬੰਦਾ ਜਿਸਦਾ ਬਲਦ ਸੀ, ਨਹੀਂ ਮਾਰਿਆ ਜਾਣਾ ਚਾਹੀਦਾ। ਪਰ ਉਸ ਨੂੰ ਓਨਾ ਪੈਸਾ ਜ਼ਰੂਰ ਦੇਣਾ ਚਾਹੀਦਾ ਹੈ ਜਿੰਨਾ ਨਿਆਂਕਾਰ ਆਖੇ।"

10“ਉਸੇ ਨੇਮ ਦੀ ਪਾਲਣਾ ਉਦੋਂ ਵੀ ਕਰਨੀ ਚਾਹੀਦੀ ਹੈ ਜਦੋਂ ਬਲਦ ਕਿਸੇ ਬੰਦੇ ਦੇ ਪੁੱਤਰ ਜਾਂ ਧੀ ਨੂੰ ਮਾਰ ਦੇਵੇ।"

Exodus 21 illustration - Exodus Chapter 21

11ਪਰ ਜੇ ਬਲਦ ਕਿਸੇ ਗੁਲਾਮ ਨੂੰ ਮਾਰ ਦੇਵੇ ਤਾਂ ਬਲਦ ਦੇ ਮਾਲਕ ਨੂੰ (ਗੁਲਾਮ ਦੇ) ਮਾਲਕ ਨੂੰ 30 ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਬਲਦ ਨੂੰ ਵੀ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਇਹ ਨੇਮ ਦਾਸਾਂ ਅਤੇ ਦਾਸੀਆਂ ਦੋਹਾਂ ਲਈ ਇੱਕ ਜਿਹਾ ਹੋਵੇਗਾ।"

12“ਹੋ ਸੱਕਦਾ ਹੈ ਕਿ ਕੋਈ ਬੰਦਾ ਖੂਹ ਤੋਂ ਢੱਕਣ ਲਾਹ ਦੇਵੇ ਜਾਂ ਉਹ ਕੋਈ ਟੋਆ ਪੁੱਟੇ ਅਤੇ ਇਸ ਨੂੰ ਢੱਕੇ ਨਾ। ਜੇ ਕਿਸੇ ਹੋਰ ਬੰਦੇ ਦਾ ਜਾਨਵਰ ਆਉਂਦਾ ਹੈ ਅਤੇ ਟੋਏ ਵਿੱਚ ਡਿੱਗ ਪੈਂਦਾ ਹੈ, ਤਾਂ ਟੋਏ ਦਾ ਮਾਲਕ ਦੋਸ਼ੀ ਹੈ।"

13ਜਿਸ ਬੰਦੇ ਦਾ ਟੋਆ ਹੈ ਉਸ ਨੂੰ ਜਾਨਵਰ ਦੀ ਕੀਮਤ ਅਦਾ ਕਰਨੀ ਚਾਹੀਦੀ ਹੈ। ਪਰ ਜਦੋਂ ਉਹ ਜਾਨਵਰ ਦੀ ਕੀਮਤ ਦੇ ਦਿੰਦਾ ਹੈ ਤਾਂ ਉਹ ਜਾਨਵਰ ਦਾ ਸ਼ਰੀਰ ਰੱਖ ਸੱਕਦਾ ਹੈ।"

14“ਜੇ ਕਿਸੇ ਆਦਮੀ ਦਾ ਬਲਦ ਕਿਸੇ ਹੋਰ ਆਦਮੀ ਦੇ ਬਲਦ ਨੂੰ ਮਾਰ ਦੇਵੇ ਤਾਂ ਉਨ੍ਹਾਂ ਨੂੰ ਜਿਉਂਦਾ ਬਲਦ ਵੇਚ ਦੇਣਾ ਚਾਹੀਦਾ ਹੈ। ਦੋਹਾਂ ਆਦਮੀਆਂ ਨੂੰ ਬਲਦ ਵੇਚਕੇ ਮਿਲੇ ਪੈਸੇ ਦਾ ਅੱਧਾ-ਅੱਧਾ ਹਿੱਸਾ ਮਿਲਣਾ ਚਾਹੀਦਾ ਹੈ ਅਤੇ ਦੋਵੇਂ ਆਦਮੀ ਮਰੇ ਹੋਏ ਬਲਦ ਦਾ ਸ਼ਰੀਰ ਵੀ ਅੱਧਾ-ਅੱਧਾ ਹਿੱਸਾ ਲੈਣਗੇ।"

15ਪਰ ਜੇ ਉਸ ਆਦਮੀ ਦੇ ਬਲਦ ਨੇ ਪਹਿਲਾਂ ਵੀ ਹੋਰ ਜਾਨਵਰਾਂ ਨੂੰ ਜ਼ਖਮੀ ਕੀਤਾ ਹੋਵੇ ਤਾਂ ਮਾਲਕ ਆਪਣੇ ਬਲਦ ਲਾਈ ਜ਼ਿੰਮੇਵਾਰ ਹੈ। ਜੇ ਉਸਦਾ ਬਲਦ ਕਿਸੇ ਹੋਰ ਬਲਦ ਨੂੰ ਮਾਰ ਦਿੰਦਾ ਹੈ। ਤਾਂ ਉਹ ਦੋਸ਼ੀ ਹੈ ਕਿਉਂਕਿ ਉਸ ਨੇ ਬਲਦ ਖੁਲ੍ਹਾ ਛੱਡਿਆ। ਉਸ ਆਦਮੀ ਨੂੰ ਬਲਦ ਬਦਲੇ ਬਲਦ ਦੇਣਾ ਪਵੇਗਾ। ਉਸ ਨੂੰ ਆਪਣਾ ਬਲਦ ਮਰੇ ਹੋਏ ਬਲਦ ਬਦਲੇ ਦੇਣਾ ਪਵੇਗਾ।"

Exodus 21 illustration - Exodus Chapter 21

16“ਉਸ ਆਦਮੀ ਨੂੰ ਤੁਸੀਂ ਕੀ ਸਜ਼ਾ ਦਿਉਂਗੇ ਜਿਹੜਾ ਕਿਸੇ ਬਲਦ ਜਾਂ ਭੇਡ ਨੂੰ ਚੁਰਾ ਲੈਂਦਾ ਹੈ? ਜੇ ਉਹ ਆਦਮੀ ਉਸ ਜਾਨਵਰ ਨੂੰ ਮਾਰ ਦਿੰਦਾ ਹੈ ਜਾਂ ਵੇਚ ਦਿੰਦਾ ਹੈ, ਤਾਂ ਉਹ ਇਸ ਨੂੰ ਵਾਪਸ ਨਹੀਂ ਕਰ ਸੱਕਦਾ। ਇਸ ਲਈ ਉਸ ਨੂੰ ਚੁਰਾਏ ਹੋਏ ਬਲਦ ਬਦਲੇ ਪੰਜ ਬਲਦ ਦੇਣੇ ਪੈਣਗੇ। ਜਾਂ ਉਸ ਨੂੰ ਚੋਰੀ ਕੀਤੀ ਇੱਕ ਭੇਡ ਬਦਲੇ ਚਾਰ ਭੇਡਾਂ ਦੇਣੀਆਂ ਪੈਣਗੀਆਂ। ਉਸ ਨੂੰ ਚੋਰੀ ਕਰਨ ਦਾ ਇਵਜ਼ਾਨਾ ਦੇਣਾ ਪਵੇਗਾ।"

17ਜੇ ਉਸ ਬੰਦੇ ਕੋਲ ਕੁਝ ਵੀ ਨਹੀਂ ਤਾਂ ਉਸ ਨੂੰ ਗੁਲਾਮ ਦੇ ਤੌਰ ਤੇ ਵੇਚ ਦਿੱਤਾ ਜਾਵੇਗਾ। ਪਰ ਜੇ ਉਸ ਆਦਮੀ ਕੋਲ ਉਹ ਜਾਨਵਰ ਹੈ ਅਤੇ ਤੁਸੀਂ ਉਸ ਨੂੰ ਲੱਭ ਲਿਆ ਤਾਂ ਉਸ ਆਦਮੀ ਨੂੰ ਮਾਲਕ ਨੂੰ ਹਰ ਇੱਕ ਚੁਰਾਏ ਹੋਏ ਜਾਨਵਰ ਬਦਲੇ ਦੋ ਜਾਨਵਰ ਦੇਣੇ ਪੈਣਗੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਬਲਦ ਸੀ ਜਾਂ ਖੋਤਾ ਜਾਂ ਭੇਡ। “ਜੇ ਕੋਈ ਚੋਰ ਰਾਤ ਵੇਲੇ ਕਿਸੇ ਘਰ ਵਿੱਚ ਸੰਨ੍ਹ ਲਾਉਂਦਾ ਮਾਰਿਆ ਜਾਵੇ, ਤਾਂ ਉਸ ਨੂੰ ਮਾਰਨ ਲਈ ਕੋਈ ਵੀ ਦੋਸ਼ੀ ਨਹੀਂ ਹੋਵੇਗਾ। ਪਰ ਜੇ ਅਜਿਹਾ ਦਿਨ ਵੇਲੇ ਵਾਪਰਦਾ ਹੈ, ਤਾਂ ਉਹ ਬੰਦਾ ਜਿਸਨੇ ਉਸ ਨੂੰ ਮਾਰਿਆ, ਕਤਲ ਦਾ ਦੋਸ਼ੀ ਹੋਵੇਗਾ।"

18“ਜੇ ਕੋਈ ਬੰਦਾ ਆਪਣੇ ਜਾਨਵਰਾਂ ਨੂੰ ਚਰਨ ਲਈ ਬਾਹਰ ਖੇਤ ਜਾਂ ਅੰਗੂਰਾਂ ਦੇ ਬਾਗ ਵਿੱਚ ਛੱਡਦਾ ਹੈ ਅਤੇ ਜੇਕਰ ਉਹ ਉਨ੍ਹਾਂ ਜਾਨਵਰਾਂ ਨੂੰ ਆਪਣੇ ਗੁਆਂਢੀ ਦੇ ਖੇਤ ਜਾਂ ਅੰਗੂਰ ਦੇ ਬਾਗ ਵਿੱਚ ਧੱਕੇ ਨਾਲ ਵੜਕੇ ਚਰਨ ਦਿੰਦਾ ਹੈ, ਤਾਂ ਉਸ ਨੂੰ ਨੁਕਸਾਨ ਦੀ ਅਦਾਇਗੀ ਵਜੋਂ ਆਪਣੀ ਸਭ ਤੋਂ ਚੰਗੀ ਖੇਤੀ ਦੇਣੀ ਪਵੇਗੀ।"

19“ਹੋ ਸੱਕਦਾ ਹੈ ਕੋਈ ਬੰਦਾ ਆਪਣੇ ਖੇਤ ਵਿੱਚ ਕੰਡਿਆਲੀਆਂ ਝਾੜੀਆਂ ਨੂੰ ਸਾੜਨ ਲਈ ਅੱਗ ਬਾਲੇ। ਪਰ ਜੇ ਇਹ ਅੱਗ ਫ਼ੈਲ ਜਾਂਦੀ ਹੈ ਅਤੇ ਉਸ ਦੇ ਗੁਆਂਢੀ ਦੀਆਂ ਫ਼ਸਲਾਂ ਜਾਂ ਉਸ ਦੇ ਖੇਤ ਦੇ ਅਨਾਜ ਨੂੰ ਸਾੜ ਦਿੰਦੀ ਹੈ, ਤਾਂ ਜਿਸ ਬੰਦੇ ਨੇ ਅੱਗ ਲਾਈ ਸੀ, ਉਸ ਨੂੰ ਉਨ੍ਹਾਂ ਸਾੜੀਆਂ ਹੋਈਆਂ ਚੀਜ਼ਾਂ ਦਾ ਇਵਜ਼ਾਨਾ ਦੇਣਾ ਪਵੇਗਾ।"

20“ਹੋ ਸੱਕਦਾ ਹੈ ਕੋਈ ਬੰਦਾ ਆਪਣੇ ਲਈ ਗੁਆਂਢੀ ਦੇ ਘਰ ਵਿੱਚ ਕੁਝ ਚੀਜ਼ਾਂ ਜਾਂ ਪੈਸੇ ਰੱਖਣ ਲਈ ਆਖੇ। ਜੇ ਉਹ ਪੈਸੇ ਜਾਂ ਚੀਜ਼ਾਂ ਉਸ ਗੁਆਂਢੀ ਦੇ ਘਰੋਂ ਚੋਰੀ ਹੋ ਜਾਣ ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਤੁਹਾਨੂੰ ਚੋਰ ਨੂੰ ਫ਼ੜਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਜੇ ਤੁਸੀਂ ਚੋਰ ਨੂੰ ਫ਼ੜ ਲਵੋਂ ਤਾਂ ਉਸ ਨੂੰ ਉਨ੍ਹਾਂ ਚੀਜ਼ਾਂ ਦਾ ਦੁੱਗਣਾ ਅਦਾ ਕਰਨਾ ਚਾਹੀਦਾ ਹੈ।"

Exodus 21 illustration - Exodus Chapter 21

21ਪਰ ਜੇ ਤੁਸੀਂ ਚੋਰ ਨੂੰ ਨਾ ਫ਼ੜ ਸੱਕੋਂ, ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਕੀ ਘਰ ਦਾ ਮਾਲਕ ਦੋਸ਼ੀ ਹੈ ਜਾਂ ਨਹੀਂ। ਘਰ ਦੇ ਮਾਲਕ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ, ਅਤੇ ਉਹ ਸੌਂਹ ਖਾਵੇ ਕਿ ਉਸ ਨੇ ਆਪਣੇ ਗੁਆਂਢੀ ਦੀਆਂ ਚੀਜ਼ਾਂ ਨਹੀਂ ਚੁਰਾਈਆਂ।"

22“ਜੇ ਦੋ ਵਿਅਕਤੀਆਂ ਵਿੱਚਕਾਰ ਕਿਸੇ ਬਲਦ ਜਾਂ ਖੋਤੇ ਜਾਂ ਭੇਡ ਜਾਂ ਕੱਪੜੇ ਜਾਂ ਕਿਸੇ ਗੁਆਚੀ ਹੋਈ ਚੀਜ਼ ਬਾਰੇ ਝਗੜਾ ਹੋ ਜਾਵੇ, ਜਿੱਥੇ ਇੱਕ ਵਿਅਕਤੀ ਆਖੇ, ‘ਇਹ ਮੇਰਾ ਹੈ’, ਅਤੇ ਦੂਸਰਾ ਆਖੇ, ‘ਨਹੀਂ, ਇਹ ਮੇਰਾ ਹੈ’, ਉਨ੍ਹਾਂ ਦੋਹਾਂ ਨੂੰ ਨਿਆਂਕਾਰਾਂ ਦੇ ਸਾਹਮਣੇ ਜਾਣਾ ਚਾਹੀਦਾ ਹੈ। ਜਿਸ ਵਿਅਕਤੀ ਨੂੰ ਨਿਆਂਕਾਰ ਦੋਸ਼ੀ ਘੋਸ਼ਿਤ ਕਰੇ, ਉਸ ਨੂੰ ਦੂਸਰੇ ਵਿਅਕਤੀ ਨੂੰ ਦੁੱਗਣਾ ਹਿੱਸਾ ਅਦਾ ਕਰਨਾ ਪਵੇਗਾ।"

23“ਹੋ ਸੱਕਦਾ ਹੈ ਕਿ ਕੋਈ ਬੰਦਾ ਆਪਣੇ ਗੁਆਂਢੀ ਨੂੰ ਕੁਝ ਸਮੇਂ ਲਈ ਕਿਸੇ ਜਾਨਵਰ ਦੀ ਦੇਖ-ਭਾਲ ਕਰਨ ਲਈ ਆਖੇ। ਇਹ ਖੋਤਾ ਜਾਂ ਬਲਦ ਜਾਂ ਭੇਡ ਵੀ ਹੋ ਸੱਕਦੀ ਹੈ। ਪਰ ਜੇ ਉਹ ਜਾਨਵਰ ਜ਼ਖਮੀ ਹੋ ਜਾਂਦਾ ਹੈ ਜਾਂ ਮਰ ਜਾਂਦਾ ਹੈ ਜਾਂ ਕੋਈ ਉਸ ਜਾਨਵਰ ਨੂੰ ਅੱਖ ਬਚਾ ਕੇ ਚੁਰਾ ਲੈਂਦਾ ਹੈ, ਤਾਂ ਫ਼ੇਰ ਤੁਹਾਨੂੰ ਕੀ ਕਰਨਾ ਚਾਹੀਦਾ ਹੈ?"

24ਉਸ ਗੁਆਂਢੀ ਨੂੰ ਇਹ ਸਮਝਾਉਣਾ ਚਾਹੀਦਾ ਹੈ ਕਿ ਉਸ ਨੇ ਜਾਨਵਰ ਨਹੀਂ ਚੁਰਾਇਆ। ਜੇ ਇਹ ਸਹੀ ਹੈ, ਤਾਂ ਉਹ ਗੁਆਂਢੀ ਯਹੋਵਾਹ ਅੱਗੇ ਇਕਰਾਰ ਕਰੇਗਾ ਕਿ ਉਸ ਨੇ ਇਸ ਨੂੰ ਨਹੀਂ ਚੁਰਾਇਆ। ਜਾਨਵਰ ਦੇ ਮਾਲਕ ਨੂੰ ਇਸ ਇਕਰਾਰ ਨੂੰ ਮੰਨ ਲੈਣਾ ਚਾਹੀਦਾ ਹੈ। ਗੁਆਂਢੀ ਨੂੰ ਜਾਨਵਰ ਲਈ ਮਾਲਕ ਨੂੰ ਪੈਸੇ ਦੇਣ ਦੀ ਲੋੜ ਨਹੀਂ।"

25ਪਰ ਜੇਕਰ ਜਾਨਵਰ ਉਦੋਂ ਚੋਰੀ ਹੁੰਦਾ ਹੈ ਜਦੋਂ ਉਹ ਗੁਆਂਢੀ ਦੀ ਨਿਗਰਾਨੀ ਵਿੱਚ ਸੀ, ਤਾਂ ਉਸ ਨੂੰ ਜਾਨਵਰ ਦੀ ਕੀਮਤ ਮਾਲਕ ਨੂੰ ਅਦਾ ਕਰਨੀ ਪਵੇਗੀ।"

Exodus 21 illustration - Exodus Chapter 21

26ਜੇ ਜੰਗਲੀ ਜਾਨਵਰਾਂ ਨੇ ਉਸ ਜਾਨਵਰ ਨੂੰ ਮਾਰ ਦਿੱਤਾ ਹੋਵੇ, ਤਾਂ ਗੁਆਂਢੀ ਨੂੰ ਜਾਨਵਰ ਦੀ ਲਾਸ਼ ਸਬੂਤ ਵਜੋਂ ਪੇਸ਼ ਕਰਨੀ ਪਵੇਗੀ। ਗੁਆਂਢੀ ਨੂੰ ਉਸ ਜਾਨਵਰ ਦੀ ਕੀਮਤ ਮਾਲਕ ਨੂੰ ਨਹੀਂ ਦੇਣੀ ਪਵੇਗੀ ਜਿਹੜਾ ਮਾਰਿਆ ਗਿਆ ਸੀ।"

27“ਜੇ ਕੋਈ ਆਦਮੀ ਆਪਣੇ ਗੁਆਂਢੀ ਤੋਂ ਕੋਈ ਜਾਨਵਰ ਲੈਂਦਾ ਅਤੇ ਜੇਕਰ ਉਹ ਜਾਨਵਰ ਜਦੋਂ ਮਾਲਕ ਉੱਥੇ ਨਹੀਂ ਸੀ ਜ਼ਖਮੀ ਹੋ ਜਾਂਦਾ ਹੈ, ਜਾਂ ਉਹ ਜਾਨਵਰ ਮਰ ਜਾਂਦਾ, ਤਾਂ ਗੁਆਂਢੀ ਨੂੰ ਇਸਦੀ ਕੀਮਤ ਮਾਲਕ ਨੂੰ ਅਦਾ ਕਰਨੀ ਚਾਹੀਦੀ ਹੈ।"

28ਪਰ ਜੇ ਮਾਲਕ ਜਾਨਵਰ ਦੇ ਨਾਲ ਸੀ, ਤਾਂ ਗੁਆਂਢੀ ਨੂੰ ਕੁਝ ਦੇਣ ਦੀ ਲੋੜ ਨਹੀਂ। ਜਾਂ, ਜੇ ਗੁਆਂਢੀ ਇਸ ਕੰਮ ਲਈ ਜਾਨਵਰ ਦੀ ਵਰਤੋਂ ਲਈ ਪੈਸੇ ਦੇ ਰਿਹਾ ਸੀ। ਤਾਂ ਉਸ ਨੂੰ ਕੁਝ ਨਹੀਂ ਦੇਣਾ ਪਵੇਗਾ ਜੇ ਜਾਨਵਰ ਮਰ ਜਾਂਦਾ ਹੈ ਜਾਂ ਜ਼ਖਮੀ ਹੋ ਜਾਂਦਾ ਹੈ। ਜਿਹੜਾ ਪੈਸਾ ਉਸ ਨੇ ਜਾਨਵਰ ਦੀ ਵਰਤੋਂ ਲਈ ਦਿੱਤਾ ਉਹ ਅਦਾਇਗੀ ਲਈ ਕਾਫ਼ੀ ਹੋਵੇਗਾ।"

29“ਜੇ ਕਿਸੇ ਬੰਦੇ ਦੇ ਕਿਸੇ ਕੁਆਰੀ ਮੁਟਿਆਰ ਨਾਲ ਜਿਨਸੀ ਸੰਬੰਧ ਹਨ, ਤਾਂ ਉਸ ਨੂੰ ਉਸ ਨਾਲ ਵਿਆਹ ਕਰਾਉਣਾ ਪਵੇਗਾ। ਅਤੇ ਉਸ ਨੂੰ ਉਸ ਦੇ ਪਿਤਾ ਨੂੰ ਪੂਰਾ ਦਾਜ ਦੇਣਾ ਪਵੇਗਾ।"

30ਜੇ ਪਿਤਾ ਉਸ ਨੂੰ ਆਪਣੀ ਧੀ ਨਾਲ ਵਿਆਹ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਵੀ ਉਸ ਆਦਮੀ ਨੂੰ ਪੈਸਾ ਦੇਣਾ ਪਵੇਗਾ। ਉਸ ਨੂੰ ਉਸ ਲਈ ਪੂਰਾ ਪੂਰਾ ਪੈਸਾ ਦੇਣਾ ਪਵੇਗਾ।"

Exodus 21 illustration - Exodus Chapter 21

31“ਜੇਕਰ ਕੋਈ ਔਰਤ ਕਾਲਾ ਜਾਦੂ ਕਰਦੀ ਹੈ, ਤੁਹਾਨੂੰ ਉਸ ਨੂੰ ਜਿਉਂਦਿਆਂ ਨਹੀਂ ਰਹਿਣ ਦੇਣਾ ਚਾਹੀਦਾ।"

32“ਤੁਹਾਨੂੰ ਕਿਸੇ ਬੰਦੇ ਨੂੰ ਕਿਸੇ ਜਾਨਵਰ ਨਾਲ ਜਿਨਸੀ ਸੰਬੰਧ ਨਹੀਂ ਰੱਖਣ ਦੇਣੇ ਚਾਹੀਦੇ। ਜੇ ਅਜਿਹਾ ਹੁੰਦਾ ਹੈ ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।"

33“ਜੇ ਕੋਈ ਬੰਦਾ ਕਿਸੇ ਝੂਠੇ ਦੇਵਤੇ ਨੂੰ ਬਲੀ ਚੜ੍ਹਾਉਂਦਾ ਹੈ, ਤਾ ਉਸ ਬੰਦੇ ਨੂੰ ਤਬਾਹ ਕਰ ਦੇਣਾ ਚਾਹੀਦਾ ਹੈ। ਇੱਕ ਯਹੋਵਾਹ ਪਰਮੇਸ਼ੁਰ ਹੀ ਹੈ ਜਿਸ ਨੂੰ ਤੁਹਾਨੂੰ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ।"

34“ਚੇਤੇ ਰੱਖੋ, ਅਤੀਤ ਵਿੱਚ ਤੁਸੀਂ ਮਿਸਰ ਦੀ ਧਰਤੀ ਉੱਤੇ ਵਿਦੇਸ਼ੀ ਸੀ। ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਕਿਸੇ ਅਜਿਹੇ ਬੰਦੇ ਨੂੰ ਧੋਖਾ ਨਾ ਦਿਓ ਜਾਂ ਨੁਕਸਾਨ ਨਾ ਪੁਚਾਓ ਜਿਹੜਾ ਤੁਹਾਡੇ ਦੇਸ਼ ਵਿੱਚ ਵਿਦੇਸ਼ੀ ਹੈ।"

35“ਤੁਹਾਨੂੰ ਕਦੇ ਵੀ ਉਨ੍ਹਾਂ ਔਰਤਾਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਨੇ ਪਤੀ ਮਰ ਚੁੱਕੇ ਹਨ ਜਾਂ ਉਨ੍ਹਾਂ ਬੱਚਿਆਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਹੜੇ ਯਤੀਮ ਹਨ।"

Exodus 21 illustration - Exodus Chapter 21

36ਜੇ ਤੁਸੀਂ ਉਨ੍ਹਾਂ ਵਿਧਵਾਵਾਂ ਜਾਂ ਯਤੀਮਾਂ ਨਾਲ ਮੰਦਾ ਕਰੋਂਗੇ, ਤਾਂ ਮੈਂ ਇਸ ਨੂੰ ਜਾਣ ਜਾਵਾਂਗਾ। ਮੈਂ ਉਨ੍ਹਾਂ ਦੀਆਂ ਤਕਲੀਫ਼ਾਂ ਸੁਣਾਂਗਾ।"

Chapter Complete

You have read Exodus 21

36 verses