Lumina
Exodus

Laws of Property and Society

Exodus 22·Punjabi Bible

1ਅਤੇ ਮੈਂ ਬਹੁਤ ਕਰੋਧਵਾਨ ਹੋਵਾਂਗਾ। ਮੈਂ ਤੁਹਾਨੂੰ ਤਲਵਾਰ ਨਾਲ ਕਤਲ ਕਰ ਦਿਆਂਗਾ। ਫ਼ੇਰ ਤੁਹਾਡੀਆਂ ਪਤਨੀਆਂ ਵਿਧਵਾ ਹੋ ਜਾਣਗੀਆਂ। ਅਤੇ ਤੁਹਾਡੇ ਬੱਚੇ ਯਤੀਮ ਹੋ ਜਾਣਗੇ।"

2“ਜੇ ਮੇਰੇ ਬੰਦਿਆਂ ਵਿੱਚੋਂ ਕੋਈ ਗਰੀਬ ਹੈ, ਅਤੇ ਤੁਸੀਂ ਉਸ ਨੂੰ ਪੈਸਾ ਉਧਾਰ ਦਿੰਦੇ ਹੋ ਤਾਂ ਤੁਹਾਨੂੰ ਉਸ ਪੈਸੇ ਦਾ ਬਿਆਜ ਨਹੀਂ ਲੈਣਾ ਚਾਹੀਦਾ। ਅਤੇ ਤੁਹਾਨੂੰ ਚਾਹੀਦਾ ਹੈ ਕਿ ਉਸ ਨੂੰ ਛੇਤੀ ਪੈਸਾ ਵਾਪਸ ਕਰਨ ਲਈ ਮਜਬੂਰ ਨਾ ਕਰੋ।"

3ਹੋ ਸੱਕਦਾ ਹੈ ਕੋ ਕੋਈ ਬੰਦਾ ਤੁਹਾਨੂੰ ਇਸ ਇਕਰਾਰ ਵਜੋਂ ਆਪਣਾ ਕੋਟ ਦੇ ਦੇਵੇ ਕਿ ਉਹ ਤੁਹਾਡਾ ਦਿੱਤਾ ਪੈਸਾ ਵਾਪਸ ਮੋੜ ਦੇਵੇਗਾ। ਪਰ ਤੁਹਾਨੂੰ ਚਾਹੀਦਾ ਹੈ ਕਿ ਸੂਰਜ ਛੁਪਣ ਤੋਂ ਪਹਿਲਾਂ ਉਸ ਨੂੰ ਉਹ ਕੋਟ ਵਾਪਸ ਕਰ ਦਿਓ।"

4ਜੇ ਉਸ ਬੰਦੇ ਕੋਲ ਕੋਟ ਨਹੀਂ ਹੋਵੇਗਾ ਤਾਂ ਉਸ ਕੋਲ ਆਪਣਾ ਸ਼ਰੀਰ ਢੱਕਣ ਲਈ ਕੁਝ ਨਹੀਂ ਹੋਵੇਗਾ। ਉਸ ਨੂੰ ਸੁੱਤਿਆਂ ਹ੍ਹੋਇਆਂ ਸਰਦੀ ਲੱਗ ਜਾਵੇਗੀ। ਅਤੇ ਜੇ ਉਹ ਮੇਰੇ ਅੱਗੇ ਪੁਕਾਰ ਕਰੇਗਾ, ਤਾਂ ਮੈਂ ਉਸਦੀ ਪੁਕਾਰ ਸੁਣਾਂਗਾ। ਮੈਂ ਧਿਆਨ ਦੇਵਾਂਗਾ ਕਿਉਂਕਿ ਮੈਂ ਮਿਹਰਬਾਨ ਹਾਂ।"

5“ਤੁਹਾਨੂੰ ਆਪਣੇ ਲੋਕਾਂ ਦੇ ਆਗੂਆਂ ਜਾਂ ਆਪਣੇ ਨਿਆਂਕਾਰਾਂ ਨੂੰ ਕੁਝ ਗਲਤ ਨਹੀਂ ਆਖਣਾ ਚਾਹੀਦਾ।"

Exodus 22 illustration - Exodus Chapter 22

6“ਫ਼ਸਲ ਦੀ ਵਾਢੀ ਵੇਲੇ ਤੁਸੀਂ ਮੈਨੂੰ ਪਹਿਲਾ ਅਨਾਜ ਤੇ ਆਪਣੇ ਫ਼ਲਾਂ ਦਾ ਪਹਿਲਾ ਰਸ ਜ਼ਰੂਰ ਭੇਂਟ ਕਰੋਂਗੇ। ਵਰ੍ਹੇ ਦੇ ਦੌਰਾਨ ਦੇਰੀ ਨਾ ਕਰੋ। “ਆਪਣੇ ਪਹਿਲੋਠੇ ਪੁੱਤਰ ਮੈਨੂੰ ਦਿਓ।"

7ਆਪਣੇ ਪਹਿਲੋਠੇ ਪਸ਼ੂ ਅਤੇ ਭੇਡਾਂ ਵੀ ਮੈਨੂੰ ਦਿਓ। ਪਲੋਠੀ ਸੰਤਾਨ ਨੂੰ ਸੱਤਾਂ ਦਿਨਾਂ ਤੱਕ ਆਪਣੀ ਮਾਂ ਕੋਲ ਰਹਿਣ ਦਿਓ। ਫ਼ੇਰ ਅੱਠਵੇਂ ਦਿਨ ਉਸ ਨੂੰ ਮੈਨੂੰ ਦੇ ਦੇਵੋ।"

8“ਤੁਸੀਂ ਮੇਰੇ ਖਾਸ ਲੋਕ ਹੋ, ਇਸ ਲਈ ਉਸ ਜਾਨਵਰ ਦਾ ਮਾਸ ਨਾ ਖਾਓ ਜੋ ਜੰਗਲੀ ਜਾਨਵਰ ਦੁਆਰਾ ਮਾਰਿਆ ਗਿਆ ਹੋਵੇ। ਤੁਹਾਨੂੰ ਇਸ ਨੂੰ ਕੁਤਿਆਂ ਅੱਗੇ ਸੁੱਟ ਦੇਣਾ ਚਾਹੀਦਾ ਹੈ।"

9“ਹੋਰਨਾਂ ਲੋਕਾਂ ਦੇ ਵਿਰੁੱਧ ਝੂਠ ਨਾ ਬੋਲੋ। ਜੇ ਤੁਸੀਂ ਕਚਿਹਰੀ ਵਿੱਚ ਗਵਾਹ ਹੋ, ਤਾਂ ਕਿਸੇ ਬੁਰੇ ਆਦਮੀ ਦੀ ਝੂਠ ਬੋਲਕੇ ਸਹਾਇਤਾ ਨਾ ਕਰੋ।"

10“ਕੁਝ ਵੀ ਗਲਤ ਕਰਨ ਵਾਲੇ ਲੋਕਾਂ ਦੇ ਟੋਲਿਆਂ ਦਾ ਅਨੁਸਰਣ ਨਾ ਕਰੋ। ਜੇਕਰ ਤੁਸੀਂ ਅਦਾਲਤ ਵਿੱਚ ਗਵਾਹ ਹੋ, ਤਾਂ ਉਨ੍ਹਾਂ ਬੰਦਿਆਂ ਦੀ ਖਾਤਰ ਆਪਣੀ ਗਵਾਹੀ ਨਾ ਬਦਲੋ ਜੋ ਗਲਤ ਹਨ। ਉਹੀ ਕਰੋ ਜੋ ਸਹੀ ਅਤੇ ਬੇਲਾਗ ਹੈ।"

Exodus 22 illustration - Exodus Chapter 22

11“ਜੇ ਕਿਸੇ ਗਰੀਬ ਆਦਮੀ ਦਾ ਨਿਆਂ ਕੀਤਾ ਜਾਂਦਾ ਹੈ, ਤਾਂ ਕਈ ਵਾਰੀ ਲੋਕ ਉਸਦਾ ਪੱਖ ਲੈਂਦੇ ਹਨ ਕਿਉਂਕਿ ਉਨ੍ਹਾਂ ਨੂੰ ਉਸ ਉੱਪਰ ਤਰਸ ਆਉਂਦਾ ਹੈ। ਤੁਹਾਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਉਸਦਾ ਪੱਖ ਤਾਂ ਹੀ ਲਵੋ ਜੇ ਉਹ ਸਹੀ ਹੈ।"

12“ਜੇ ਤੁਹਾਨੂੰ ਕੋਈ ਗੁਆਚਿਆ ਹੋਇਆ ਬਲਦ ਜਾਂ ਖੋਤਾ ਨਜ਼ਰ ਆਵੇ ਤਾਂ ਤੁਹਾਨੂੰ ਇਸਦੇ ਮਾਲਕ ਨੂੰ ਵਪਸ ਕਰ ਦੇਣਾ ਚਾਹੀਦਾ ਹੈ। ਤੁਹਾਨੂੰ ਅਜਿਹਾ ਹੀ ਕਰਨਾ ਚਾਹੀਦਾ ਹੈ ਭਾਵੇਂ ਮਾਲਕ ਤੁਹਾਡਾ ਦੁਸ਼ਮਣ ਹੀ ਕਿਉਂ ਨਾ ਹੋਵੇ।"

13“ਜੇ ਤਸੀਂ ਦੇਖਦੇ ਹੋ ਕਿ ਕੋਈ ਜਾਨਵਰ ਇਸ ਲਈ ਨਹੀਂ ਚੱਲ ਸੱਕਦਾ ਕਿਉਂਕਿ ਉਸ ਉੱਪਰ ਬਹੁਤ ਭਾਰ ਲਦਿਆ ਹੋਇਆ ਹੈ, ਤਾਂ ਤੁਹਾਨੂੰ ਰੁਕ ਕੇ ਉਸ ਜਾਨਵਰ ਦੀ ਸਹਾਇਤਾ ਜ਼ਰੂਰ ਕਰਨੀ ਚਾਹੀਦੀ ਹੈ ਭਾਵੇਂ ਇਹ ਤੁਹਾਡੇ ਕਿਸੇ ਦੁਸ਼ਮਣ ਦਾ ਹੀ ਹੋਵੇ।"

14“ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਕਿਸੇ ਗਰੀਬ ਆਦਮੀ ਨਾਲ ਪੱਖਪਾਤ ਨਾ ਕਰਨ ਦਿਓ। ਉਸਦਾ ਨਿਆਂ ਕਿਸੇ ਵੀ ਦੂਸਰੇ ਬੰਦੇ ਵਾਂਗ ਹੋਣਾ ਚਾਹੀਦਾ ਹੈ।"

15“ਕਿਸੇ ਬੰਦੇ ਉੱਤੇ ਝੂਠੇ ਦੋਸ਼ ਨਾ ਲਾਓ ਅਤੇ ਕਿਸੇ ਵੀ ਬੇਕਸੂਰ ਜਾਂ ਇਮਾਨਦਾਰ ਬੰਦੇ ਨੂੰ ਮੌਤ ਦੀ ਸਜ਼ਾ ਨਾ ਦੇਵੋ ਕਿਉਂ ਜੋ ਮੈਂ ਕਦੇ ਵੀ ਬਦ ਵਿਅਕਤੀ ਨੂੰ ਬੇਕਸੂਰ ਨਹੀਂ ਸਮਝਾਂਗਾ।"

Exodus 22 illustration - Exodus Chapter 22

16“ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ।"

17“ਤੁਹਾਨੂੰ ਚਾਹੀਦਾ ਹੈ ਕਿ ਕਿਸੇ ਵਿਦੇਸ਼ੀ ਨਾਲ ਕਦੇ ਵੀ ਗਲਤ ਵਿਹਾਰ ਨਾ ਕਰੋ। ਚੇਤੇ ਰੱਖੋ ਕਿ ਇੱਕ ਸਮੇਂ ਤੁਸੀਂ ਵੀ ਵਿਦੇਸ਼ੀ ਸੀ ਜਦੋਂ ਤੁਸੀਂ ਮਿਸਰ ਦੀ ਧਰਤੀ ਉੱਤੇ ਰਹਿੰਦੇ ਸੀ।"

18ਖਾਸ ਛੁੱਟੀਆਂ “ਛੇ ਵਰ੍ਹਿਆਂ ਤੱਕ ਜ਼ਮੀਨ ਵਾਹੋ, ਬੀਜ ਬੀਜੋ ਅਤੇ ਆਪਣੀਆਂ ਫ਼ਸਲਾਂ ਵੱਢੋ।"

19ਸੱਤਵਾਂ ਵਰ੍ਹਾ ਧਰਤੀ ਦੇ ਆਰਾਮ ਦਾ ਖਾਸ ਸਮਾਂ ਹੋਣਾ ਚਾਹੀਦਾ ਹੈ, ਆਪਣੇ ਖੇਤਾਂ ਵਿੱਚ ਕੁਝ ਨਾ ਬੀਜੋ। ਜੇ ਓੱਥੇ ਕੋਈ ਫ਼ਸਲਾਂ ਉੱਗਦੀਆਂ ਹਨ, ਤਾਂ ਇਹ ਗਰੀਬ ਲੋਕਾਂ ਨੂੰ ਲੈ ਲੈਣ ਦਿਓ ਅਤੇ ਜੋ ਉਹ ਛੱਡਣ ਜੰਗਲੀ ਜਾਨਵਰਾਂ ਨੂੰ ਖਾ ਲੈਣ ਦਿਓ। ਅਜਿਹਾ ਹੀ ਤੁਹਾਨੂੰ ਆਪਣੇ ਅੰਗੂਰਾਂ ਦੇ ਬਾਗਾਂ ਨਾਲ ਅਤੇ ਜੈਤੂਨ ਦੇ ਰੁੱਖਾਂ ਨਾਲ ਵੀ ਕਰਨਾ ਚਾਹੀਦਾ ਹੈ।"

20“ਛੇ ਦਿਨ ਕੰਮ ਕਰੋ। ਫ਼ੇਰ ਸੱਤਵੇ ਦਿਨ ਛੁੱਟੀ ਕਰੋ। ਇਸ ਨਾਲ ਤੁਹਾਡੇ ਗੁਲਾਮਾਂ ਅਤੇ ਹੋਰਨਾਂ ਕਾਮਿਆਂ ਨੂੰ ਅਰਾਮ ਕਰਨ ਅਤੇ ਸੁਸਤਾਉਣ ਦਾ ਸਮਾਂ ਮਿਲ ਜਾਵੇਗਾ। ਅਤੇ ਤੁਹਾਡੇ ਬਲਦਾਂ ਅਤੇ ਖੋਤਿਆਂ ਨੂੰ ਵੀ ਅਰਾਮ ਕਰਨ ਦਾ ਸਮਾਂ ਮਿਲੇਗਾ।"

Exodus 22 illustration - Exodus Chapter 22

21“ਇਨ੍ਹਾਂ ਸਾਰੇ ਕਨੂਨਾਂ ਦੀ ਪਾਲਣਾ ਕਰਨੀ ਯਾਦ ਰੱਖੋ। ਤੁਹਾਨੂੰ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਹੀਂ ਲੈਣੇ ਚਾਹੀਦੇ। ਤੁਹਾਨੂੰ ਉਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਵੀ ਨਹੀਂ ਸੁਣਨ ਦੇਣਾ ਚਾਹੀਦਾ।"

22“ਹਰ ਸਾਲ ਤੁਹਾਡੇ ਲਈ ਤਿੰਨ ਖਾਸ ਛੁੱਟੀਆਂ ਹੋਣਗੀਆਂ। ਇਨ੍ਹਾਂ ਛੁੱਟੀਆਂ ਵੇਲੇ ਤੁਸੀਂ ਮੇਰੇ ਖਾਸ ਸਥਾਨ ਉੱਤੇ ਮੇਰੀ ਉਪਾਸਨਾ ਕਰਨ ਲਈ ਆਵੋਂਗੇ।"

23ਪਹਿਲੀ ਛੁੱਟੀ ‘ਪਤੀਰੀ ਰੋਟੀ ਦਾ ਪਰਬ’ ਹੋਵੇਗੀ। ਇਹ ਉਸੇ ਤਰ੍ਹਾਂ ਹੈ ਜਿਵੇਂ ਮੈਂ ਹੁਕਮ ਦਿੱਤਾ ਸੀ। ਇਸ ਵੇਲੇ ਤੁਸੀਂ ਪਤੀਰੀ ਰੋਟੀ ਖਾਵੋਂਗੇ। ਇਹ ਸੱਤ ਦਿਨਾਂ ਤੱਕ ਜਾਰੀ ਰਹੇਗੀ। ਇਹ ਤੁਸੀਂ ਅਬੀਬ ਦੇ ਮਹੀਨੇ ਦੌਰਾਨ ਕਰੋਂਗੇ, ਕਿਉਂਕਿ ਇਹੀ ਉਹ ਸਮਾਂ ਸੀ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ। ਉਸ ਸਮੇਂ ਹਰ ਬੰਦਾ ਮੇਰੇ ਲਈ ਬਲੀ ਲੈ ਕੇ ਆਵੇਗਾ।"

24“ਦੂਸਰੀ ਛੁੱਟੀ ‘ਪਹਿਲੇ ਫ਼ਲਾਂ ਦੇ ਪਰਬ’ ਦੀ ਹੋਵੇਗੀ ਇਹ ਛੁੱਟੀ ਗਰਮੀਆਂ ਦੇ ਸ਼ੁਰੂ ਵਿੱਚ ਹੋਵੇਗੀ ਜਦੋਂ ਤੁਸੀਂ ਉਨ੍ਹਾਂ ਫ਼ਸਲਾਂ ਦੀ ਵਾਢੀ ਸ਼ੁਰੂ ਕਰਦੇ ਹੋ, ਜੋ ਤੁਸੀਂ ਆਪਣੇ ਖੇਤਾਂ ਵਿੱਚ ਬੀਜੀਆਂ ਸਨ। “ਤੀਸਰੀ ਛੁੱਟੀ ‘ਵਾਢੀ ਦੇ ਪਰਬ’ ਦੀ ਹੋਵੇਗੀ ਇਹ ਪਤਝੜ ਦੇ ਮੌਸਮ ਵਿੱਚ ਹੋਵੇਗੀ ਜਦੋਂ ਤੁਸੀਂ ਆਪਣੇ ਖੇਤਾਂ ਦੀਆਂ ਸਾਰਿਆਂ ਫ਼ਸਲਾਂ ਇਕੱਠੀਆਂ ਕਰਦੇ ਹੋ।"

25“ਇਸ ਲਈ ਹਰ ਸਾਲ ਤਿੰਨ ਵਾਰੀ ਸਾਰੇ ਆਦਮੀ ਖਾਸ ਸਥਾਨ ਉੱਤੇ ਤੁਹਾਡੇ ਯਹੋਵਾਹ ਪਰਮੇਸ਼ੁਰ ਦੇ ਸਨਮੁੱਖ ਹੋਣ ਲਈ ਆਉਣਗੇ।"

Exodus 22 illustration - Exodus Chapter 22

26“ਜਦੋਂ ਤੁਸੀਂ ਕਿਸੇ ਜਾਨਵਰ ਨੂੰ ਮਾਰਕੇ ਇਸਦੇ ਖੂਨ ਨੂੰ ਬਲੀ ਵਜੋਂ ਚੜ੍ਹਾਉਂਦੇ ਹੋ, ਤੁਹਾਨੂੰ ਖਮੀਰ ਵਾਲੀ ਰੋਟੀ ਭੇਟ ਨਹੀਂ ਕਰਨੀ ਚਾਹੀਦੀ। ਇਸ ਬਲੀ ਦੇ ਮਾਸ ਦਾ ਕੋਈ ਵੀ ਹਿੱਸਾ ਅਗਲੇ ਦਿਨ ਲਈ ਨਾ ਬਚਾਓ।"

27“ਜਦੋਂ ਤੁਸੀਂ ਵਾਢੀ ਵੇਲੇ ਆਪਣੀਆਂ ਫ਼ਸਲਾਂ ਇੱਕਤਰ ਕਰੋ, ਤੁਹਾਨੂੰ ਵਾਢੀ ਕੀਤੀ ਹੋਈ ਹਰ ਚੀਜ਼ ਦਾ ਪਹਿਲਾ ਫ਼ਲ ਤੁਹਾਡੇ ਯਹੋਵਾਹ ਪਰਮੇਸ਼ੁਰ ਦੇ ਘਰ ਲੈ ਕੇ ਆਉਣਾ ਚਾਹੀਦਾ ਹੈ। “ਤੁਹਾਨੂੰ ਕਿਸੇ ਬਕਰੋਟੇ ਨੂੰ ਉਸਦੀ ਮਾਂ ਦੇ ਦੁੱਧ ਵਿੱਚ ਨਹੀਂ ਉਬਾਲਣਾ ਚਾਹੀਦਾ।”"

28ਪਰਮੇਸ਼ੁਰ ਇਸਰਾਏਲ ਦੀ ਆਪਣੀ ਧਰਤੀ ਲੈਣ ਵਿੱਚ ਮਦਦ ਕਰੇਗਾ ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੱਗੇ ਇੱਕ ਦੂਤ ਭੇਜ ਰਿਹਾ ਹਾਂ। ਇਹ ਦੂਤ ਤੁਹਾਨੂੰ ਉਸ ਸਥਾਨ ਤੇ ਲੈ ਜਾਵੇਗਾ ਜਿਸ ਨੂੰ ਮੈਂ ਤੁਹਾਡੇ ਲਈ ਤਿਆਰ ਕੀਤਾ ਹੈ। ਦੂਤ ਤੁਹਾਡੀ ਰੱਖਿਆ ਕਰੇਗਾ।"

29ਦੂਤ ਦਾ ਹੁਕਮ ਮੰਨਣਾ ਅਤੇ ਉਸ ਦੇ ਪਿੱਛੇ ਚੱਲਣਾ। ਉਸ ਦੇ ਖਿਲਾਫ਼ ਬਗਾਵਤ ਨਹੀਂ ਕਰਨੀ। ਦੂਤ ਉਨ੍ਹਾਂ ਮੰਦੀਆਂ ਗੱਲਾਂ ਨੂੰ ਮਾਫ਼ ਨਹੀਂ ਕਰੇਗਾ ਜਿਹੜੀਆਂ ਤੁਸੀਂ ਸਦੇ ਖਿਲਾਫ਼ ਕਰੋਂਗੇ। ਉਸ ਦੇ ਅੰਦਰ ਮੇਰੀ ਸ਼ਕਤੀ ਹੈ।"

30ਤੁਹਾਨੂੰ ਉਸਦੀ ਹਰ ਗੱਲ ਮੰਨਣੀ ਚਾਹੀਦੀ ਹੈ। ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜੋ ਮੈਂ ਤੁਹਾਨੂੰ ਆਖਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਤੁਹਾਡੇ ਅੰਗ ਸੰਗ ਹੋਵਾਂਗਾ। ਮੈਂ ਤੁਹਾਡੇ ਸਾਰੇ ਦੁਸ਼ਮਣਾਂ ਦੇ ਵਿਰੁੱਧ ਹੋਵਾਂਗਾ। ਅਤੇ ਮੈਂ ਹਰ ਉਸ ਬੰਦੇ ਦਾ ਦੁਸ਼ਮਣ ਹੇਵਾਂਗਾ ਜਿਹੜਾ ਤੁਹਾਡੇ ਵਿਰੁੱਧ ਹੋਵੇਗਾ।”"

Exodus 22 illustration - Exodus Chapter 22

31ਪਰਮੇਸ਼ੁਰ ਨੇ ਆਖਿਆ, “ਮੇਰਾ ਦੂਤ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ। ਉਹ ਤੁਹਾਡੀ ਬਹੁਤ ਸਾਰੇ ਵਖਰੇ ਲੋਕਾਂ ਦੇ ਖਿਲਾਫ਼ ਅਗਵਾਈ ਕਰੇਗਾ-ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਦੇ। ਪਰ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਹਰਾ ਦਿਆਂਗਾ।"

Chapter Complete

You have read Exodus 22

31 verses