Lumina
Exodus

Laws of Justice and Festivals

Exodus 23·Punjabi Bible

1“ਉਨ੍ਹਾਂ ਲੋਕਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ। ਕਦੇ ਵੀ ਉਨ੍ਹਾਂ ਦੇਵਤਿਆਂ ਅੱਗੇ ਸਿਰ ਨਹੀਂ ਝੁਕਾਉਣਾ। ਤੁਹਾਨੂੰ ਕਦੇ ਵੀ ਉਨ੍ਹਾਂ ਲੋਕਾਂ ਵਾਂਗ ਨਹੀਂ ਰਹਿਣਾ ਚਾਹੀਦਾ। ਤੁਹਾਨੂੰ ਉਨ੍ਹਾਂ ਦੇ ਬੁੱਤ ਤੋੜ ਦੇਣੇ ਚਾਹੀਦੇ ਹਨ। ਅਤੇ ਤੁਹਾਨੂੰ ਉਹ ਪੱਥਰ ਤੋੜ ਦੇਣੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੇਵਤਿਆਂ ਨੂੰ ਚੇਤੇ ਕਰਾਉਣ ਵਿੱਚ ਸਹਾਇਤਾ ਕਰਦੇ ਹਨ।"

2ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਮੈਂ ਤੁਹਾਨੂੰ ਚੋਖੀ ਰੋਟੀ ਅਤੇ ਪਾਣੀ ਦਾ ਵਰਦਾਨ ਦਿਆਂਗਾ, ਮੈਂ ਤੁਹਾਡੀਆਂ ਸਾਰੀਆਂ ਬਿਮਾਰੀਆਂ ਦੂਰ ਕਰ ਦਿਆਂਗਾ।"

3ਤੁਹਾਡੀਆਂ ਸਾਰੀਆਂ ਔਰਤਾਂ ਬੱਚੇ ਜੰਮਣ ਦੇ ਯੋਗ ਹੋਣਗੀਆਂ। ਉਨ੍ਹਾਂ ਦਾ ਕੋਈ ਬੱਚਾ ਜਨਮ ਸਮੇਂ ਨਹੀਂ ਮਰੇਗਾ। ਅਤੇ ਮੈਂ ਤੁਹਾਨੂੰ ਲੰਮੀ ਉਮਰ ਦਾ ਵਰ ਦਿਆਂਗਾ।"

4“ਜਦੋਂ ਤੁਸੀਂ ਆਪਣੇ ਦੁਸ਼ਮਣਾਂ ਨਾਲ ਯੁੱਧ ਕਰੋਂਗੇ, ਤਾਂ ਮੈਂ ਆਪਣੀ ਮਹਾਨ ਸ਼ਕਤੀ ਤੁਹਾਡੇ ਅੱਗੇ ਭੇਜਾਂਗਾ। ਮੈਂ ਤੁਹਾਡੇ ਸਾਰੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਤੁਹਾਡੀ ਮਦਦ ਕਰਾਂਗਾ। ਜਿਹੜੇ ਲੋਕ ਤੁਹਾਡੇ ਵਿਰੁੱਧ ਹਨ ਉਹ ਯੁੱਧ ਵਿੱਚ ਘਬਰਾ ਜਾਣਗੇ ਅਤੇ ਭੱਜ ਜਾਣਗੇ।"

5ਮੈਂ ਤੁਹਾਡੇ ਅੱਗੇ-ਅੱਗੇ ਹਾਰਨੈਟ ਨੂੰ ਭੇਜਾਂਗਾ। ਉਹ ਤੁਹਾਡੇ ਦੁਸ਼ਮਣਾਂ ਨੂੰ ਭਜਾ ਦੇਵਾਂਗਾ। ਹਿੱਵੀ ਲੋਕ, ਕਨਾਨੀ ਲੋਕ ਅਤੇ ਹਿੱਤੀ ਲੋਕ ਤੁਹਾਡਾ ਦੇਸ਼ ਛੱਡ ਜਾਣਗੇ।"

Exodus 23 illustration - Exodus Chapter 23

6ਪਰ ਮੈਂ ਸਾਰੇ ਲੋਕਾਂ ਨੂੰ ਛੇਤੀ ਹੀ, ਇੱਕ ਸਾਲ ਦੇ ਅੰਦਰ-ਅੰਦਰ ਤੁਹਾਡਾ ਦੇਸ਼ ਛੱਡ ਜਾਣ ਲਈ ਮਜ਼ਬੂਰ ਨਹੀਂ ਕਰਾਂਗਾ। ਜੇ ਮੈਂ ਸਾਰੇ ਲੋਕਾਂ ਨੂੰ ਬਹੁਤੀ ਛੇਤੀ ਇਸ ਧਰਤੀ ਵਿੱਚੋਂ ਕੱਢ ਦਿਆਂਗਾ, ਇਹ ਖਾਲੀ ਹੋ ਜਾਵੇਗੀ ਅਤੇ ਸਾਰੇ ਜੰਗਲੀ ਜਾਨਵਰ ਵੱਧ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ। ਉਹ ਤੁਹਾਡੇ ਲਈ ਬਹੁਤ ਵੱਡੀ ਮੁਸੀਬਤ ਬਣ ਜਾਣਗੇ।"

7ਇਸ ਲਈ ਮੈਂ ਇਨ੍ਹਾਂ ਲੋਕਾਂ ਨੂੰ ਥੋੜਾ-ਥੋੜਾ ਕਰਕੇ ਤੁਹਾਡੇ ਦੇਸ਼ ਵਿੱਚੋਂ ਕੱਢਾਂਗਾ ਜਦੋਂ ਤੱਕ ਕਿ ਤੁਹਾਡੀ ਗਿਣਤੀ ਵੱਧ ਜਾਵੇਗੀ ਅਤੇ ਤੁਸੀਂ ਜ਼ਮੀਨ ਉੱਤੇ ਕਾਬੂ ਪਾ ਲਵੋਂਗੇ।"

8“ਮੈਂ ਤੁਹਾਨੂੰ ਲਾਲ ਸਾਗਰ ਤੋਂ ਲੈ ਕੇ ਫ਼ਰਾਤ ਨਦੀ ਤੱਕ ਦੀ ਸਾਰੀ ਧਰਤੀ ਦੇ ਦਿਆਂਗਾ। ਪੱਛਮੀ ਸਰਹੱਦ ਫ਼ਲਿਸਤੀ ਸਾਗਰ (ਭੂਮੱਧ ਸਾਗਰ) ਹੋਵੇਗੀ, ਅਤੇ ਪੂਰਬੀ ਸਰਹੱਦ ਅਰਬ ਦਾ ਮਾਰੂਥਲ ਹੋਵੇਗੀ। ਮੈਂ ਤੁਹਾਨੂੰ ਓੱਥੇ ਰਹਿੰਦੇ ਲੋਕਾਂ ਨੂੰ ਹਰਾਉਣ ਵਿੱਚ ਮਦਦ ਦੇਵਾਂਗਾ। ਅਤੇ ਤੁਸੀਂ ਉਨ੍ਹਾਂ ਸਾਰੇ ਲੋਕਾਂ ਨੂੰ ਉੱਥੋਂ ਕੱਢ ਦਿਉਂਗੇ।"

9“ਤੁਹਾਨੂੰ ਉਨ੍ਹਾਂ ਲੋਕਾਂ ਨਾਲ ਜਾਂ ਉਨ੍ਹਾਂ ਦੇ ਦੇਵਤਿਆਂ ਨਾਲ ਕੋਈ ਇਕਰਾਰਨਾਮੇ ਨਹੀਂ ਕਰਨੇ ਚਾਹੀਦੇ।"

10ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਠਹਿਰਣ ਨਾ ਦੇਣਾ। ਜੇ ਤੁਸੀਂ ਉਨ੍ਹਾਂ ਨੂੰ ਰਹਿਣ ਦਿਉਂਗੇ ਤਾਂ ਉਹ ਤੁਹਾਡੇ ਲਈ ਇੱਕ ਫ਼ੰਧੇ ਵਾਂਗ ਹੋਣਗੇ-ਉਹ ਤੁਹਾਡੇ ਕੋਲੋਂ ਮੇਰੇ ਵਿਰੁੱਧ ਪਾਪ ਕਰਾਉਣਗੇ। ਅਤੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਵੋਂਗੇ।”"

Exodus 23 illustration - Exodus Chapter 23

11ਪਰਮੇਸ਼ੁਰ ਤੇ ਇਸਰਾਏਲ ਆਪਣਾ ਇਕਰਾਰਨਾਮਾ ਕਰਦੇ ਹਨ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਤੁਸੀਂ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ ਸੱਤਰ ਬਜ਼ੁਰਗ ਪਰਬਤ ਕੋਲ ਆਕੇ ਦੂਰ ਤੋਂ ਮੇਰੀ ਉਪਾਸਨਾ ਕਰੋ।"

12ਤਾਂ ਮੂਸਾ ਖੁਦ ਯਹੋਵਾਹ ਦੇ ਨੇੜੇ ਆਵੇਗਾ, ਬਾਕੀ ਦੇ ਹੋਰ ਬੰਦਿਆਂ ਨੂੰ ਨੇੜੇ ਨਹੀਂ ਆਉਣਾ ਚਾਹੀਦਾ। ਲੋਕਾਂ ਨੂੰ ਤਾਂ ਉਸ ਦੇ ਨਾਲ ਪਰਬਤ ਉੱਤੇ ਵੀ ਨਹੀਂ ਆਉਣਾ ਚਾਹੀਦਾ।”"

13ਮੂਸਾ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਬਿਧੀਆਂ ਤੇ ਹੁਕਮ ਦੱਸੇ। ਤਾਂ ਸਾਰੇ ਲੋਕਾਂ ਨੇ ਆਖਿਆ, “ਅਸੀਂ ਉਨ੍ਹਾਂ ਸਾਰੇ ਹੁਕਮਾਂ ਨੂੰ ਮੰਨਾਂਗੇ ਜਿਹੜੇ ਯਹੋਵਾਹ ਨੇ ਸੁਣਾਏ ਹਨ।”"

14ਤਾਂ ਮੂਸਾ ਨੇ ਯਹੋਵਾਹ ਦੇ ਸਾਰੇ ਹੁਕਮ ਇੱਕ ਪੱਤਰੀ ਉੱਪਰ ਲਿਖ ਲਏ। ਅਗਲੀ ਸਵੇਰ ਨੂੰ, ਮੂਸਾ ਉੱਠਿਆ ਪਰਬਤ ਦੀ ਤਰਾਈ ਨੇੜੇ ਇੱਕ ਜਗਵੇਦੀ ਉਸਾਰੀ ਅਤੇ ਉਸ ਨੇ ਇਸਦੇ ਆਲੇ-ਦੁਆਲੇ ਬਾਰ੍ਹਾਂ ਪੱਥਰ ਧਰ ਦਿੱਤੇ ਇਸਰਾਏਲ ਦੇ ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚ ਹਰੇਕ ਲਈ ਇੱਕ ਪੱਥਰ।"

15ਫ਼ੇਰ ਮੂਸਾ ਨੇ ਇਸਰਾਏਲ ਦੇ ਜਵਾਨ ਆਦਮੀਆਂ ਨੂੰ ਬਲੀਆਂ ਚੜ੍ਹਾਉਣ ਲਈ ਭੇਜਿਆ। ਇਨ੍ਹਾਂ ਆਦਮੀਆਂ ਨੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਵਜੋਂ ਬਲਦਾਂ ਦੀ ਬਲੀ ਦਿੱਤੀ।"

Exodus 23 illustration - Exodus Chapter 23

16ਮੂਸਾ ਨੇ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰ ਲਿਆ। ਮੂਸਾ ਨੇ ਅੱਧਾ ਖੂਨ ਪਿਆਲਿਆਂ ਵਿੱਚ ਪਾ ਦਿੱਤਾ ਅਤੇ ਬਾਕੀ ਦਾ ਅੱਧਾ ਖੂਨ ਜਗਵੇਦੀ ਉੱਤੇ ਡੋਲ੍ਹ ਦਿੱਤਾ।"

17ਮੂਸਾ ਨੇ ਉਹ ਪੱਤਰੀ ਲਈ ਜਿਸ ਉੱਤੇ ਖਾਸ ਇਕਰਾਰਨਾਮਾ ਲਿਖਿਆ ਹੋਇਆ ਸੀ ਅਤੇ ਸਾਰੇ ਲੋਕਾਂ ਨੂੰ ਪੜ੍ਹਕੇ ਸੁਣਾਈ। ਫ਼ੇਰ ਉਨ੍ਹਾਂ ਨੇ ਆਖਿਆ, “ਉਹ ਸਾਰੇ ਕਾਨੂੰਨ ਜੋ ਯਹੋਵਾਹ ਨੇ ਸਾਨੂੰ ਦਿੱਤੇ ਹਨ, ਉਨ੍ਹਾਂ ਨੂੰ ਕਰਨ ਲਈ ਅਤੇ ਮੰਨਣ ਲਈ ਅਸੀਂ ਤਿਆਰ ਹਾਂ।”"

18ਤਾਂ ਮੂਸਾ ਨੇ ਬਲੀਆਂ ਤੋਂ ਭਰੇ ਖੂਨ ਦੇ ਪਿਆਲੇ ਲਈ ਅਤੇ ਇਸ ਨੂੰ ਲੋਕਾਂ ਉੱਤੇ ਛਿੜਕ ਕੇ ਆਖਿਆ, “ਇਹ ਖੂਨ ਦਰਸਾਉਂਦਾ ਹੈ ਕਿ ਤੁਹਾਡੇ ਇਨ੍ਹਾਂ ਸਾਰੇ ਕਾਨੂੰਨਾਂ ਦੇ ਅਧਾਰ ਤੇ ਯਹੋਵਾਹ ਨੇ ਤੁਹਾਡੇ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ।”"

19ਤਾਂ ਮੂਸਾ, ਹਾਰੂਨ, ਨਾਦਾਬ, ਅਬੀਹੂ ਅਤੇ ਇਸਰਾਏਲ ਦੇ 70 ਬਜ਼ੁਰਗ ਪਰਬਤ ਉੱਤੇ ਗਏ।"

20ਪਰਬਤ ਉੱਤੇ ਇਨ੍ਹਾਂ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦਾ ਦੀਦਾਰ ਕੀਤਾ। ਪਰਮੇਸ਼ੁਰ ਕਿਸੇ ਅਜਿਹੀ ਚੀਜ਼ ਉੱਤੇ ਖਲੋਤਾ ਸੀ ਜਿਹੜੀ ਅਕਾਸ਼ ਵਾਂਗ ਸਾਫ਼ ਨੀਲਮ ਵਰਗੀ ਜਾਪਦੀ ਸੀ।"

Exodus 23 illustration - Exodus Chapter 23

21ਇਸਰਾਏਲ ਦੇ ਸਾਰੇ ਆਗੂਆਂ ਨੇ ਪਰਮੇਸ਼ੁਰ ਨੂੰ ਦੇਖਿਆ, ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਉਨ੍ਹਾਂ ਸਾਰਿਆਂ ਨੇ ਰਲ-ਮਿਲ ਕੇ ਖਾਧਾ ਕੀਤਾ।"

22ਮੂਸਾ ਪਰਮੇਸ਼ੁਰ ਦੀ ਬਿਵਸਥਾ ਲੈਣ ਜਾਂਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਪਰਬਤ ਉੱਤੇ ਆ। ਮੈਂ ਤੈਨੂੰ ਦੋ ਪੱਥਰ ਦੀਆਂ ਤਖਤੀਆਂ ਦੇਵਾਂਗਾ ਜਿਨ੍ਹਾਂ ਉੱਤੇ ਮੈਂ ਆਪਣੀ ਬਿਵਸਥਾ ਅਤੇ ਕਾਨੂੰਨ ਲਿਖੇ ਹਨ ਤਾਂ ਜੋ ਤੂੰ ਲੋਕਾਂ ਨੂੰ ਸਿੱਖਾ ਸੱਕੇਂ।”"

23ਤਾਂ ਮੂਸਾ ਅਤੇ ਉਸਦਾ ਸਹਾਇਕ ਯਹੋਸ਼ੂਆ ਪਰਮੇਸ਼ੁਰ ਦੇ ਪਰਬਤ ਉੱਪਰ ਗਏ।"

24ਮੂਸਾ ਨੇ ਬਜ਼ੁਰਗਾਂ ਨੂੰ ਆਖਿਆ, “ਇੱਥੇ ਸਾਡਾ ਇੰਤਜ਼ਾਰ ਕਰੋ ਅਸੀਂ ਤੁਹਾਡੇ ਕੋਲ ਵਾਪਸ ਆਵਾਂਗੇ। ਜਦੋਂ ਮੈਂ ਚੱਲਾ ਗਿਆ ਤਾਂ ਹਾਰੂਨ ਅਤੇ ਹੋਰ ਤੁਹਾਡੇ ਉੱਪਰ ਹਕੂਮਤ ਕਰਨਗੇ। ਜੇ ਕਿਸੇ ਨੂੰ ਕੋਈ ਸਮੱਸਿਆ ਹੋਵੇ ਤਾਂ ਇਨ੍ਹਾਂ ਬੰਦਿਆਂ ਕੋਲ ਚੱਲਿਆ ਜਾਵੇ।”"

25ਮੂਸਾ ਪਰਮੇਸ਼ੁਰ ਨੂੰ ਮਿਲਦਾ ਹੈ ਤਾਂ ਮੂਸਾ ਪਹਾੜ ਉੱਪਰ ਗਿਆ। ਅਤੇ ਬੱਦਲ ਨੇ ਪਰਬਤ ਨੂੰ ਕੱਜ ਲਿਆ।"

Exodus 23 illustration - Exodus Chapter 23

26ਯਹੋਵਾਹ ਦਾ ਪਰਤਾਪ ਹੇਠਾਂ ਸੀਨਈ ਪਰਬਤ ਉੱਤੇ ਆਇਆ। ਬੱਦਲ ਨੇ ਛੇ ਦਿਨਾਂ ਤੱਕ ਪਰਬਤ ਨੂੰ ਕੱਜੀ ਰੱਖਿਆ। ਸੱਤਵੇਂ ਦਿਨ ਯਹੋਵਾਹ ਨੇ ਬੱਦਲ ਵਿੱਚੋਂ ਮੂਸਾ ਨਾਲ ਗੱਲ ਕੀਤੀ।"

27ਇਸਰਾਏਲ ਦੇ ਲੋਕ ਯਹੋਵਾਹ ਪਰਤਾਪ ਦੇਖ ਸੱਕਦੇ ਸਨ। ਇਹ ਪਰਬਤ ਦੀ ਚੋਟੀ ਉੱਤੇ ਬਲਦੀ ਹੋਈ ਅੱਗ ਵਾਂਗ ਸੀ।"

28ਤਾਂ ਮੂਸਾ ਪਰਬਤ ਉੱਤੇ ਹੋਰ ਉਤਾਂਹ ਬੱਦਲ ਵਿੱਚ ਗਿਆ। ਮੂਸਾ ਪਰਬਤ ਉੱਤੇ 40 ਦਿਨ 40 ਰਾਤਾਂ ਰਿਹਾ।"

29ਪਵਿੱਤਰ ਚੀਜ਼ਾਂ ਲਈ ਸੁਗਾਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

30“ਇਸਰਾਏਲ ਦੇ ਲੋਕਾਂ ਨੂੰ ਆਖ ਕਿ ਮੇਰੇ ਲਈ ਸੁਗਾਤਾਂ ਲਿਆਉਣ। ਹਰ ਬੰਦਾ ਆਪਣੇ ਦਿਲ ਵਿੱਚ ਇਹ ਫ਼ੈਸਲਾ ਕਰੇ ਕਿ ਉਹ ਮੈਨੂੰ ਕੀ ਦੇਣਾ ਚਾਹੁੰਦਾ ਹੈ। ਇਨ੍ਹਾਂ ਸੁਗਾਤਾਂ ਨੂੰ ਮੇਰੇ ਲਈ ਪਰਵਾਨ ਕਰ।"

Exodus 23 illustration - Exodus Chapter 23

31ਜਿਹੜੀਆਂ ਚੀਜ਼ਾਂ ਤੈਨੂੰ ਲੋਕਾਂ ਤੋਂ ਪਰਵਾਨ ਕਰਨੀਆਂ ਚਾਹੀਦੀਆਂ ਹਨ ਉਨ੍ਹਾਂ ਦੀ ਸੂਚੀ ਇਹ ਹੈ; ਸੋਨਾ, ਚਾਂਦੀ ਅਤੇ ਤਾਂਬਾ;"

32ਨੀਲਾ ਜਾਮਨੀ ਅਤੇ ਲਾਲ ਧਾਗਾ ਅਤੇ ਮਹੀਨ ਲਿਨਨ, ਬੱਕਰੀ ਦੇ ਵਾਲ,"

33ਲਾਲ ਰੰਗ ਵਿੱਚ ਰੰਗੀਆਂ ਭੇਡੂ ਦੀਆਂ ਖੱਲਾਂ, ਅਤੇ ਵੱਧੀਆ ਚਮੜਾ, ਸ਼ਿਟੀਮ ਦੀ ਲੱਕੜ,"

Chapter Complete

You have read Exodus 23

33 verses