Lumina
Exodus

The Covenant Confirmed

Exodus 24·Punjabi Bible

1ਦੀਵਿਆਂ ਲਈ ਤੇਲ, ਮਸਹ ਕਰਨ ਵਾਲੇ ਤੇਲ ਲਈ ਮਸਾਲੇ ਅਤੇ ਸੁਗੰਧਤ ਧੂਫ਼ ਦੇ ਮਸਾਲੇ।"

2ਇਸ ਤੋਂ ਇਲਾਵਾ ਸੁਲੇਮਾਨੀ ਪੱਥਰ ਅਤੇ ਏਫ਼ੋਦ ਉੱਤੇ ਅਤੇ ਸੀਨੇ-ਬੰਦ ਉੱਤੇ ਪਾਉਣ ਲਈ ਹੋਰ ਹੀਰੇ ਵੀ।”"

3ਪਵਿੱਤਰ ਤੰਬੂ ਪਰਮੇਸ਼ੁਰ ਨੇ ਇਹ ਵੀ ਆਖਿਆ, “ਲੋਕ ਮੇਰੇ ਲਈ ਪਵਿੱਤਰ ਸਥਾਨ ਬਨਾਉਣਗੇ, ਫ਼ੇਰ ਮੈਂ ਉਨ੍ਹਾਂ ਦਰਮਿਆਨ ਰਹਿ ਸੱਕਾਂਗਾ।"

4ਮੈਂ ਤੁਹਾਨੂੰ ਦਰਸਾਵਾਂਗਾ ਕਿ ਪਵਿੱਤਰ ਤੰਬੂ ਅਤੇ ਇਸ ਵਿੱਚਲੀ ਹਰ ਸ਼ੈ ਕਿਵੇਂ ਦਿਖਣੀ ਚਾਹੀਦੀ ਹੈ। ਹਰ ਚੀਜ਼ ਨੂੰ ਬਿਲਕੁਲ ਉਸੇ ਤਰ੍ਹਾਂ ਬਨਾਉਣਾ ਜਿਵੇਂ ਮੈਂ ਤੁਹਾਨੂੰ ਦਰਸਾਉਂਦਾ ਹਾਂ।"

5ਇਕਰਾਰਨਾਮੇ ਵਾਲਾ ਸੰਦੂਕ “ਸ਼ਿਟੀਮ ਦੀ ਲੱਕੜ ਲੈ ਕੇ ਇੱਕ ਖਾਸ ਸੰਦੂਕ ਬਣਾਉ ਇਸ ਪਵਿੱਤਰ ਸੰਦੂਕ ਦੀ ਲੰਬਾਈ ਢਾਈ ਹੱਥ, ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ।"

Exodus 24 illustration - Exodus Chapter 24

6ਸ਼ੁੱਧ ਸੋਨਾ ਸੰਦੂਕ ਦੇ ਅੰਦਰ ਅਤੇ ਬਾਹਰ ਲੱਗਿਆ ਹੋਵੇ। ਸੰਦੂਕ ਦੇ ਕੋਨਿਆਂ ਉੱਤੇ ਸੋਨੇ ਦੀ ਪੱਤਰੀ ਲਗਾਓ।"

7ਸੰਦੂਕ ਚੁੱਕਣ ਲਈ ਚਾਰ ਸੁਨਿਹਰੀ ਕੜੇ ਬਣਾਉ ਇਨ੍ਹਾਂ ਸੁਨਿਹਰੀ ਕੜਿਆਂ ਨੂੰ ਚਾਰਾਂ ਪਉੜਾਂ ਵਿੱਚ ਪਾਉ। ਹਰ ਪਾਸੇ ਦੋ-ਦੋ।"

8ਫ਼ੇਰ ਸੰਦੂਕ ਚੁੱਕਣ ਲਈ ਚੋਬਾਂ ਬਣਾਉ ਇਹ ਚੋਬਾਂ ਸ਼ਿਟੀਮ ਦੀ ਲੱਕੜ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਉੱਪਰ ਸੋਨਾ ਮਢ਼ਿਆ ਹੋਣਾ ਚਾਹੀਦਾ ਹੈ।"

9ਇਨ੍ਹਾਂ ਚੋਬਾਂ ਨੂੰ ਸੰਦੂਕ ਦੇ ਕਿਨਾਰਿਆਂ ਤੇ ਲੱਗੇ ਕੜਿਆਂ ਵਿੱਚ ਪਾਉ। ਇਨ੍ਹਾਂ ਚੋਬਾਂ ਨੂੰ ਸੰਦੂਕ ਚੁੱਕਣ ਲਈ ਵਰਤੋਂ।"

10ਇਹ ਚੋਬਾਂ ਹਰ ਵੇਲੇ ਸੰਦੂਕ ਦੇ ਕੜਿਆਂ ਵਿੱਚ ਰਹਿਣੀਆਂ ਚਾਹੀਦੀਆਂ ਹਨ। ਇਨ੍ਹਾਂ ਚੋਬਾਂ ਨੂੰ ਬਾਹਰ ਨਾ ਕੱਢੋ।”"

Exodus 24 illustration - Exodus Chapter 24

11ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਇਕਰਾਰਨਾਮਾ ਦੇਵਾਂਗਾ। ਇਕਰਾਰਨਾਮੇ ਨੂੰ ਇਸ ਸੰਦੂਕ ਵਿੱਚ ਰੱਖਣਾ।"

12ਫ਼ੇਰ ਇੱਕ ਢੱਕਣ ਬਨਾਉਣ ਇਸ ਨੂੰ ਸ਼ੁੱਧ ਸੋਨੇ ਨਾਲ ਬਨਾਉਣਾ ਇਹ ਢਾਈ ਹੱਥ ਲੰਬਾ ਅਤੇ ਡੇਢ ਹੱਥ ਚੌੜਾ ਹੋਣਾ ਚਾਹੀਦਾ ਹੈ।"

13ਫ਼ੇਰ ਕੁੱਟੇ ਹੋਏ ਸੋਨੇ ਦੀ ਪੱਤਰੀਆਂ ਤੋਂ ਦੋ ਕਰੂਬੀ ਦੂਤ ਬਣਾਓ ਅਤੇ ਉਨ੍ਹਾਂ ਨੂੰ ਢੱਕਣ ਦੇ ਹਰ ਪਾਸੇ ਉੱਤੇ ਲਾਓ।"

14ਇੱਕ ਦੂਤ ਨੂੰ ਢੱਕਣ ਦੇ ਇੱਕ ਸਿਰੇ ਉੱਤੇ ਲਗਾਉ ਅਤੇ ਦੂਸਰੇ ਦੂਤ ਨੂੰ ਦੂਸਰੇ ਉੱਤੇ। ਇਨ੍ਹਾਂ ਦੋਹਾਂ ਦੂਤਾਂ ਨੂੰ ਢੱਕਣ ਨਾਲ ਇੱਕਮਿਕ ਕਰ ਦਿਉ।"

15ਇਨ੍ਹਾਂ ਦੂਤਾਂ ਦੇ ਖੰਭ ਅਕਾਸ਼ ਵੱਲ ਫ਼ੈਲੇ ਹੋਣੇ ਚਾਹੀਦੇ ਹਨ। ਦੂਤਾਂ ਨੇ ਸੰਦੂਕ ਨੂੰ ਆਪਣੀਆਂ ਖੰਭਾਂ ਨਾਲ ਕਜਿਆ ਹੋਣਾ ਚਾਹੀਦਾ ਹੈ। ਦੂਤਾਂ ਦਾ ਚਿਹਰਾ ਇੱਕ ਦੂਸਰੇ ਦੇ ਸਾਹਮਣੇ ਹੋਣਾ ਚਾਹੀਦਾ ਹੈ, ਢੱਕਣ ਵੱਲ ਦੇਖਦਿਆਂ ਹੋਇਆਂ।"

Exodus 24 illustration - Exodus Chapter 24

16“ਮੈਂ ਤੁਹਾਨੂੰ ਇਕਰਾਰਨਾਮਾ ਦਿਆਂਗਾ। ਉਸ ਇਕਰਾਰਨਾਮੇ ਨੂੰ ਸੰਦੂਕ ਵਿੱਚ ਰੱਖ ਦਿਉ, ਅਤੇ ਸੰਦੂਕ ਉੱਪਰ ਢੱਕਣ ਰੱਖ ਦੇਣਾ।"

17ਜਦੋਂ ਮੈਂ ਤੈਨੂੰ ਮਿਲਾਂਗਾ, ਮੈਂ ਢੱਕਣ ਉੱਤੇ ਕਰੂਬੀ ਫ਼ਰਿਸ਼ਤਿਆਂ ਦੇ ਵਿੱਚਕਾਰੋਂ ਬੋਲਾਂਗਾ ਜਿਹੜੇ ਇਕਰਾਰਨਾਮੇ ਦੇ ਸੰਦੂਕ ਉੱਪਰ ਹਨ। ਉਸ ਥਾਂ ਤੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੇ ਸਾਰੇ ਹੁਕਮ ਸੁਣਾਵਾਂਗਾ।"

18ਮੇਜ਼ “ਸ਼ਿਟੀਮ ਦੀ ਲੱਕੜ ਦਾ ਇੱਕ ਮੇਜ ਬਣਾਉ। ਮੇਜ ਦੋ ਹੱਥ ਲੰਮਾ, ਇੱਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਹੋਣਾ ਚਾਹੀਦਾ ਹੈ।"

Chapter Complete

You have read Exodus 24

18 verses