Lumina
Exodus

The Tabernacle Curtains

Exodus 26·Punjabi Bible

1ਫ਼ੱਟੀਆਂ ਦੇ ਕੋਨੇ ਹੇਠੋ ਇੱਕ ਦੂਜੇ ਨਾਲ ਜੁੜੇ ਹੋਣੇ ਚਾਹੀਦੇ ਹਨ। ਇੱਕ ਕੜਾ ਇਨ੍ਹਾਂ ਫ਼ੱਟੀਆਂ ਨੂੰ ਉੱਪਰੋਂ ਬੰਨ੍ਹੀ ਰੱਖੇਗਾ। ਦੋਹਾਂ ਕੋਨਿਆਂ ਲਈ ਇਸੇ ਤਰ੍ਹਾਂ ਕਰੋ।"

2ਤੰਬੂ ਦੇ ਪੱਛਮੀ ਸਿਰ ਲਈ ਕੁੱਲ ਅੱਠ ਫ਼ੱਟੀਆਂ ਹੋਣਗੀਆਂ ਅਤੇ ਚਾਂਦੀ ਦੀਆਂ 16 ਚੀਥੀਆਂ ਹੋਣਗੀਆਂ-ਹਰੇਕ ਫ਼ੱਟੀ ਹੇਠਾਂ ਦੋ ਚੀਥੀਆਂ।"

3“ਪਵਿੱਤਰ ਤੰਬੂ ਦੇ ਪਾਸਿਆਂ ਲਈ ਸ਼ਿਟੀਮ ਦੀ ਲੱਕੜੀ ਦੀਆਂ ਟੇਕਾਂ ਬਣਾਉ। ਪਵਿੱਤਰ ਤੰਬੂ ਦੇ ਪਹਿਲੇ ਪਾਸੇ ਲਈ ਪੰਜ ਟੇਕਾਂ ਹੋਣੀਆਂ ਚਾਹੀਦੀਆਂ ਹਨ।"

4ਪਵਿੱਤਰ ਤੰਬੂ ਦੇ ਦੂਸਰੇ ਪਾਸੇ ਦੀਆਂ ਫ਼ੱਟੀਆਂ ਲਈ ਪੰਜ ਟੇਕਾਂ ਹੋਣੀਆਂ ਚਾਹੀਦੀਆਂ ਹਨ। ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮ ਵਾਲੇ ਪਾਸੇ) ਦੀਆਂ ਫ਼ੱਟੀਆਂ ਲਈ ਪੰਜ ਟੇਕਾਂ ਹੋਣੀਆਂ ਚਾਹੀਦੀਆਂ ਹਨ।"

5ਵਿੱਚਕਾਰਲੀ ਟੇਕ ਫ਼ੱਟੀਆਂ ਵਿੱਚੋਂ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਗੁਜਰਨੀ ਚਾਹੀਦੀ ਹੈ।"

Exodus 26 illustration - Exodus Chapter 26

6“ਤਖਤਿਆਂ ਉੱਪਰ ਸੋਨਾ ਮਢ਼ੋ ਅਤੇ ਛੜਾਂ ਨੂੰ ਫ਼ੜੀ ਰੱਖਣ ਲਈ ਫ਼ੱਟੀਆਂ ਵਾਸਤੇ ਸੋਨੇ ਦੇ ਕੜੇ ਬਣਾਉ। ਛੜਾਂ ਨੂੰ ਵੀ ਸੋਨੇ ਨਾਲ ਮਢ਼ੋ।"

7ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਬਣਾਉ ਜਿਵੇਂ ਮੈਂ ਤੁਹਾਨੂੰ ਪਰਬਤ ਉੱਤੇ ਦਰਸ਼ਾਇਆ ਸੀ।"

8ਪਵਿੱਤਰ ਤੰਬੂ ਦੇ ਅੰਦਰ “ਗੁੰਦੇ ਹੋਏ ਮਹੀਨ ਲਿਨਨ ਅਤੇ ਨੀਲੇ, ਜਾਮਨੀ ਅਤੇ ਲਾਲ ਧਾਗੇ ਨਾਲ ਇੱਕ ਪਰਦਾ ਬਣਾਉ। ਕਿਸੇ ਮਾਹਰ ਕਾਰੀਗਰ ਦੁਆਰਾ ਇਸ ਉੱਤੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦੀਆਂ ਸ਼ਕਲਾਂ ਸਿਉਂਤੀਆਂ ਹੋਣੀਆਂ ਚਾਹੀਦੀਆਂ ਹਨ।"

9ਸ਼ਿਟੀਮ ਦੀ ਲੱਕੜ ਦੀਆਂ ਚਾਰ ਥੰਮੀਆਂ ਬਣਾਉ ਅਤੇ ਇਨ੍ਹਾਂ ਥੰਮੀਆਂ ਨੂੰ ਸੋਨੇ ਨਾਲ ਮੜ੍ਹੋ। ਚਾਰਾਂ ਥੰਮੀਆਂ ਉੱਤੇ ਸੋਨੇ ਦੀਆਂ ਹੁੱਕਾਂ ਲਗਾਉ। ਸੁਨਿਹਰੀ ਹੁੱਕਾਂ ਉੱਤੇ ਪਰਦੇ ਲਟਕਾਉ।"

10ਪਰਦੇ ਨੂੰ ਸੋਨੇ ਦੀਆਂ ਕੁੰਡੀਆਂ ਹੇਠਾਂ ਲਮਕਾਉ। ਫ਼ੇਰ ਇਕਰਾਰਨਾਮੇ ਵਾਲੇ ਸੰਦੂਕ ਨੂੰ ਪਰਦੇ ਦੇ ਪਿੱਛੇ ਰੱਖ ਦੇਣਾ। ਇਹ ਪਰਦਾ ਪਵਿੱਤਰ ਸਥਾਨ ਨੂੰ ਸਭ ਤੋਂ ਪਵਿੱਤਰ ਸਥਾਨ ਤੋਂ ਵੱਖ ਕਰੇਗਾ।"

Exodus 26 illustration - Exodus Chapter 26

11ਅੱਤ ਪਵਿੱਤਰ ਸਥਾਨ ਤੇ ਰੱਖੇ ਇਕਰਾਰਨਾਮੇ ਵਾਲੇ ਸੰਦੂਕ ਉੱਤੇ ਕੱਜਣ ਰੱਖ ਦਿਉ।"

12“ਪਵਿੱਤਰ ਸਥਾਨ ਉੱਤੇ ਪਰਦੇ ਦੇ ਦੂਸਰੇ ਪਾਸੇ ਉਹ ਖਾਸ ਮੇਜ ਰੱਖੋ ਜਿਹੜਾ ਤੁਸੀਂ ਬਣਾਇਆ ਸੀ। ਮੇਜ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਹੋਣਾ ਚਾਹੀਦਾ ਹੈ। ਫ਼ੇਰ ਦੱਖਣ ਵਾਲੇ ਪਾਸੇ ਸ਼ਮਾਦਾਨ ਰੱਖੋ। ਇਹ ਮੇਜ ਦੇ ਸਾਹਮਣੇ ਹੋਵੇਗਾ।"

13ਪਵਿੱਤਰ ਤੰਬੂ ਦਾ ਦਰਵਾਜ਼ਾ “ਫ਼ੇਰ ਪਵਿੱਤਰ ਤੰਬੂ ਦੇ ਦਰਵਾਜ਼ੇ ਲਈ ਪਰਦਾ ਬਣਾਉ। ਇਸ ਪਰਦੇ ਨੂੰ ਬਨਾਉਣ ਲਈ ਨੀਲੇ, ਬੈਂਗਣੀ ਅਤੇ ਲਾਲ ਧਾਗੇ ਅਤੇ ਗੁੰਦੇ ਹੋਏ ਮਹੀਨ ਲਿਨਨ ਦੀ ਵਰਤੋਂ ਕਰੋ।"

14ਇਸ ਪਰਦੇ ਲਈ ਸੋਨੇ ਦੀਆਂ ਕੁੰਡੀਆਂ ਬਣਾਉ। ਅਤੇ ਸੋਨੇ ਨਾਲ ਮੜ੍ਹੀ ਹੋਈ ਸ਼ਿਟੀਮ ਦੀ ਲੱਕੜੀ ਦੀਆਂ ਪੰਜ ਬੱਲੀਆਂ ਬਣਾਉ। ਅਤੇ ਇਨ੍ਹਾਂ ਪੰਜ ਬੱਲੀਆਂ ਲਈ ਪਿੱਤਲ ਦੀਆਂ ਪੰਜ ਚੀਥੀਆਂ ਬਣਾਉ।"

15ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਜਗਵੇਦੀ “ਸ਼ਿੱਟੀਮ ਦੀ ਲੱਕੜ ਦੀ ਵਰਤੋਂ ਕਰਕੇ ਇੱਕ ਜਗਵੇਦੀ ਬਣਾਉ। ਜਗਵੇਦੀ ਚੌਰਸ ਹੋਣੀ ਚਾਹੀਦੀ ਹੈ। ਇਹ ਪੰਜ ਕਿਊਬਿਟ ਲੰਮੀ, ਪੰਜ ਕਿਊਬਿਟ ਚੌੜੀ ਅਤੇ ਤਿੰਨ ਕਿਊਬਿਟ ਉੱਚੀ ਹੋਣੀ ਚਾਹੀਦੀ ਹੈ।"

Exodus 26 illustration - Exodus Chapter 26

16ਜਗਵੇਦੀ ਦੇ ਚੌਹਾਂ ਕੋਨਿਆਂ ਚੋਂ ਹਰੇਕ ਉੱਤੇ ਇੱਕ ਸਿੰਗ ਬਣਾਈ। ਇਸਦੇ ਸਿੰਗ ਉਸੇ ਪਦਾਰਥ ਦੇ ਬਣੇ ਹੋਣੇ ਚਾਹੀਦੇ ਹਨ ਜਿਸਤੋਂ ਜਗਵੇਦੀ ਬਣੀ ਹੈ। ਫ਼ੇਰ ਜਗਵੇਦੀ ਉੱਤੇ ਪਿੱਤਲ ਚੜ੍ਹਾਵੀਂ।"

17“ਜਗਵੇਦੀ ਉੱਤੇ ਵਰਤੇ ਜਾਣ ਵਾਲੇ ਸਾਰੇ ਸੰਦ ਅਤੇ ਪਲੇਟਾਂ ਪਿੱਤਲ ਦੀਆਂ ਬਣਾਈ। ਪਤੀਲੇ, ਕੜਛੇ, ਕੌਲੇ, ਚਿਮਟੇ ਅਤੇ ਤਸਲੇ ਬਣਾਈ। ਇਨ੍ਹਾਂ ਦੀ ਵਰਤੋਂ ਜਗਵੇਦੀ ਉੱਤੋਂ ਰਾਖ ਸਾਫ਼ ਕਰਨ ਲਈ ਕੀਤੀ ਜਾਵੇਗੀ।"

18ਜਗਵੇਦੀ ਲਈ ਜਾਲ ਦੀ ਸ਼ਕਲ ਦੀ ਇੱਕ ਕਾਂਸੀ ਦੀ ਜਾਲੀ ਬਣਾਵੀਂ। ਅਤੇ ਜਾਲੀ ਦੇ ਚੌਹਾਂ ਕੋਨਿਆਂ ਲਈ ਇੱਕ-ਇੱਕ ਕਾਂਸੀ ਦਾ ਕੜਾ ਬਣਾਵੀਂ।"

19ਜਾਲੀ ਨੂੰ ਜਗਵੇਦੀ ਦੇ ਹੇਠਾਂ ਕਰਕੇ ਥੜੇ ਉੱਤੇ ਟਿਕਾ ਦੇਵੀਂ। ਜਾਲੀ ਜਗਵੇਦੀ ਦੇ ਹੇਠਾਂ ਤੋਂ ਉੱਪਰ ਵੱਲ ਅੱਧ ਤੱਕ ਜਾਵੇਗੀ।"

20“ਜਗਵੇਦੀ ਲਈ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈ ਅਤੇ ਉਨ੍ਹਾਂ ਉੱਤੇ ਪਿੱਤਲ ਮੜ੍ਹ ਦੇਵੀਂ।"

Exodus 26 illustration - Exodus Chapter 26

21ਜਗਵੇਦੀ ਦੇ ਦੋਹਾਂ ਪਾਸਿਆਂ ਉੱਤੇ ਲੱਗੇ ਕੜਿਆਂ ਵਿੱਚੋਂ ਚੋਬਾਂ ਨੂੰ ਗੁਜਾਰ ਦੇਵੀਂ। ਇਨ੍ਹਾਂ ਚੋਬਾਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਹੋਵੇਗੀ।"

22ਜਗਵੇਦੀ ਨੂੰ ਇੱਕ ਅਜਿਹੇ ਖਾਲੀ ਬਕਸੇ ਵਾਂਗ ਬਣਾਈ ਜਿਸਦੇ ਆਸੇ-ਪਾਸੇ ਫ਼ੱਟੀਆਂ ਲੱਗੀਆਂ ਹੋਣ। ਜਗਵੇਦੀ ਨੂੰ ਬਿਲਕੁਲ ਉਵੇਂ ਹੀ ਬਣਾਵੀਂ ਜਿਵੇਂ ਮੈਂ ਪਰਬਤ ਉੱਤੇ ਤੈਨੂੰ ਦਰਸਾਇਆ ਸੀ।"

23ਪਵਿੱਤਰ ਤੰਬੂ ਦੇ ਆਲੇ-ਦੁਆਲੇ ਦਾ ਵਿਹੜਾ “ਪਵਿੱਤਰ ਤੰਬੂ ਲਈ ਇੱਕ ਵਿਹੜਾ ਬਣਾਈ। ਦੱਖਣ ਵਾਲੇ ਪਾਸੇ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਹ ਪਰਦੇ ਮਹੀਨ ਲਿਨਨ ਦੇ ਬਣੇ ਹੋਣੇ ਚਾਹੀਦੇ ਹਨ।"

24ਵੀਹ ਚੋਬਾਂ ਅਤੇ ਉਨ੍ਹਾਂ ਚੋਬਾਂ ਦੇ ਹੇਠਾਂ ਪਿੱਤਲ ਦੀਆਂ ਵੀਹ ਚੀਥੀਆਂ ਵਰਤੀਂ। ਚੋਬਾਂ ਅਤੇ ਪਰਦਿਆਂ ਦੀਆਂ ਲੱਕੜਾਂ ਲਈ ਕੁੰਡਿਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।"

25ਉਤਰ ਵਾਲੇ ਪਾਸੇ ਵੀ ਸੌ ਹੱਥ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇਸ ਦੀਆਂ ਵੀ ਵੀਹ ਚੋਬਾਂ ਅਤੇ ਵੀਹ ਪਿੱਤਲ ਦੀਆਂ ਚੀਥੀਆਂ ਹੋਣੀਆਂ ਚਾਹੀਦੀਆਂ ਹਨ। ਚੋਬਾਂ ਅਤੇ ਪਰਦਿਆਂ ਦੀ ਲੱਕੜ ਦੀਆਂ ਕੁਡੀਆਂ ਚਾਂਦੀ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।"

Exodus 26 illustration - Exodus Chapter 26

26“ਵਿਹੜੇ ਦੇ ਪੱਛਮ ਵਾਲੇ ਪਾਸੇ 50 ਕਿਊਬਿਟ ਲੰਮੇ ਪਰਦਿਆਂ ਦੀ ਕੰਧ ਹੋਣੀ ਚਾਹੀਦੀ ਹੈ। ਇੱਥੇ 10 ਚੋਬਾਂ ਅਤੇ 10 ਚੀਥੀਆਂ ਹੋਣੀਆਂ ਚਾਹੀਦੀਆਂ ਹਨ।"

27ਵਿਹੜੇ ਦਾ ਪੂਰਬ ਵਾਲਾ ਪਾਸਾ ਵੀ 50 ਹੱਥ ਲੰਬਾ ਹੋਣਾ ਚਾਹੀਦਾ ਹੈ।"

28ਇਹ ਪੂਰਬ ਵਾਲਾ ਪਾਸਾ ਵਿਹੜੇ ਦਾ ਲਾਂਘਾ ਹੈ। ਲਾਂਘੇ ਦੇ ਇੱਕ ਪਾਸੇ 15 ਹੱਥ ਲੰਬੇ ਪਰਦੇ ਹੋਣੇ ਚਾਹੀਦੇ ਹਨ। ਇਸ ਪਾਸੇ ਉੱਤੇ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਹੋਣੀਆਂ ਚਾਹੀਦੀਆਂ ਹਨ।"

29ਦੂਸਰੇ ਪਾਸੇ ਵੀ 15 ਹੱਥ ਲੰਮੇ ਪਰਦੇ ਹੋਣੇ ਚਾਹੀਦੇ ਹਨ। ਇਸ ਪਾਸੇ ਉੱਤੇ ਵੀ ਤਿੰਨ ਚੋਬਾਂ ਅਤੇ ਤਿੰਨ ਚੀਥੀਆਂ ਹੋਣੀਆਂ ਚਾਹੀਦੀਆਂ ਹਨ।"

30“ਵਿਹੜੇ ਦੇ ਲਾਂਘੇ ਨੂੰ ਢੱਕਣ ਲਈ 20 ਹੱਥ ਲੰਮਾ ਪਰਦਾ ਬਣਾਈਂ। ਇਹ ਪਰਦਾ ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਧਾਗੇ ਦਾ ਬਣਿਆ ਹੋਣਾ ਚਾਹੀਦਾ ਹੈ। ਉਸ ਪਰਦੇ ਉੱਤੇ ਕਸੀਦਾਕਾਰੀ ਕਰੀਂ। ਉਸ ਪਰਦੇ ਲਈ ਚਾਰ ਚੋਬਾਂ ਅਤੇ ਚਾਰ ਚੀਥੀਆਂ ਹੋਣੀਆਂ ਚਾਹੀਦੀਆਂ ਹਨ।"

Exodus 26 illustration - Exodus Chapter 26

31ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਚੋਬਾਂ ਪਰਦੇ ਦੀਆਂ ਲੱਕੜਾਂ ਚਾਂਦੀ ਨਾਲ ਜੁੜੀਆਂ ਹੋਣੀਆਂ ਚਾਹੀਦੀਆਂ ਹਨ। ਚੋਬਾਂ ਦੀਆਂ ਕੁੰਡੀਆਂ ਚਾਂਦੀ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਚੋਬਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣੀਆਂ ਚਾਹੀਦੀਆਂ ਹਨ।"

32ਗੁੰਦੇ ਹੋਏ ਮਹੀਨ ਲਿਨਨ ਦੇ ਪੰਜ ਕਿਊਬਿਟ ਉੱਚੇ ਪਰਦਿਆਂ ਦੇ ਨਾਲ ਵਿਹੜਾ 100 ਕਿਊਬਿਟ ਲੰਮਾ ਅਤੇ 50 ਕਿਊਬਿਟ ਚੌੜਾ ਹੋਣਾ ਚਾਹੀਦਾ ਹੈ। ਚੋਬਾਂ ਦੇ ਹੇਠਾਂ ਚੀਥੀਆਂ ਪਿੱਤਲ ਦੀਆਂ ਬਣੀਆਂ ਹੋਣੀਆਂ ਚਾਹੀਦੀਆਂ ਹਨ।"

33ਪਵਿੱਤਰ ਤੰਬੂ ਵਿੱਚ ਵਰਤੇ ਜਾਣ ਵਾਲੇ ਸਾਰੇ ਔਜ਼ਾਰ ਕਿੱਲੀਆਂ ਅਤੇ ਹੋਰ ਸਾਜ਼-ਸਮਾਨ ਪਿੱਤਲ ਦਾ ਹੋਣਾ ਚਾਹੀਦਾ ਹੈ। ਵਿਹੜੇ ਦੇ ਆਲੇ-ਦੁਆਲੇ ਦੇ ਪਰਦਿਆਂ ਲਈ ਸਾਰੀਆਂ ਕਿੱਲੀਆਂ ਪਿੱਤਲ ਦੀਆਂ ਹੋਣੀਆਂ ਚਾਹੀਦੀਆਂ ਹਨ।"

34ਦੀਵੇ ਲਈ ਤੇਲ “ਇਸਰਾਏਲ ਦੇ ਲੋਕਾਂ ਨੂੰ ਆਦੇਸ਼ ਦਿਉ ਕਿ ਉਹ ਰੌਸ਼ਨੀ ਲਈ ਦੀਵੇ ਨੂੰ ਹਮੇਸ਼ਾ ਬਲਦਾ ਰੱਖਣ ਲਈ ਸਭ ਤੋਂ ਵੱਧੀਆ ਜੈਤੂਨ ਦਾ ਤੇਲ ਲੈ ਕੇ ਆਉਣ।"

35ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਜ਼ਿਂਮੇ ਦੀਵੇ ਦੀ ਦੇਖ-ਭਾਲ ਕਰਨ ਦਾ ਕੰਮ ਹੋਵੇਗਾ। ਉਹ ਮੰਡਲੀ ਵਾਲੇ ਤੰਬੂ ਦੇ ਪਹਿਲੇ ਕਮਰੇ ਵਿੱਚ ਜਾਣਗੇ। ਇਹ ਉਸ ਕਮਰੇ ਦੇ ਬਾਹਰ ਵਾਲਾ ਕਮਰਾ ਹੈ ਜਿਸਦੇ ਅੰਦਰ ਪਰਦੇ ਪਿੱਛੇ ਇਕਰਾਰਨਾਮਾ ਹੈ। (ਉਹ ਪਰਦਾ ਜਿਹੜਾ ਦੋਹਾਂ ਕਮਰਿਆਂ ਨੂੰ ਵੱਖ ਕਰਦਾ ਹੈ।) ਇਸ ਥਾਂ ਉੱਤੇ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਯਹੋਵਾਹ ਦੇ ਸਨਮੁੱਖ ਦੀਵਾ ਸ਼ਾਮ ਤੋਂ ਸਵੇਰ ਤੱਕ ਲਗਾਤਾਰ ਬਲਦਾ ਰਹੇ। ਇਸਰਾਏਲ ਦੇ ਲੋਕਾਂ ਅਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਨੂੰ ਇਸ ਨੇਮ ਦੀ ਪਾਲਣਾ ਹਮੇਸ਼ਾ ਲਈ ਕਰਨੀ ਚਾਹੀਦੀ ਹੈ।”"

Exodus 26 illustration - Exodus Chapter 26

36ਜਾਜਕਾਂ ਲਈ ਕੱਪੜੇ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਨਾਦਾਬ, ਅਬੀਹੂ, ਅਲਆਜਾਰ ਅਤੇ ਈਥਾਮਾਰ ਨੂੰ ਆਖ ਕਿ ਉਹ ਇਸਰਾਏਲ ਦੇ ਲੋਕਾਂ ਤੋਂ ਤੇਰੇ ਕੋਲ ਆਉਣ। ਇਹ ਆਦਮੀ ਮੇਰੇ ਲਈ ਜਾਜਕਾਂ ਵਜੋਂ ਸੇਵਾ ਕਰਨਗੇ।"

37“ਆਪਣੇ ਭਰਾ ਹਾਰੂਨ ਲਈ ਖਾਸ ਕੱਪੜੇ ਬਣਾ ਜੋ ਉਸ ਨੂੰ ਸਤਿਕਾਰਯੋਗ ਅਤੇ ਗੌਰਵਮਈ ਬਨਾਉਣ।"

Chapter Complete

You have read Exodus 26

37 verses