1ਤੁਹਾਡੇ ਦਰਮਿਆਨ ਮੈਂ ਮਾਹਰ ਲੋਕਾਂ ਨੂੰ ਸਿਆਣਪ ਦਿੱਤੀ ਹੈ। ਇਨ੍ਹਾਂ ਲੋਕਾਂ ਨੂੰ ਹਾਰੂਨ ਨੂੰ ਪਵਿੱਤਰ ਬਨਾਉਣ ਲਈ ਉਸ ਲਈ ਵਸਤਰ ਤਿਆਰ ਕਰਨ ਲਈ ਆਖ ਅਤੇ ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।"
2ਉਹ ਕੱਪੜੇ ਇਹ ਹਨ ਜੋ ਉਨ੍ਹਾਂ ਆਦਮੀਆਂ ਨੂੰ ਤਿਆਰ ਕਰਨੇ ਚਾਹੀਦੇ ਹਨ; ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਲਾ, ਉਣਿਆ ਹੋਇਆ ਚਿੱਟਾ ਚੋਲਾ, ਇੱਕ ਅਮਾਮਾ ਅਤੇ ਇੱਕ ਪੇਟੀ। ਇਨ੍ਹਾਂ ਲੋਕਾਂ ਨੂੰ ਤੇਰੇ ਭਰਾ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਹ ਖਾਸ ਵਸਤਰ ਤਿਆਰ ਕਰਨੇ ਚਾਹੀਦੇ ਹਨ। ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।"
3ਇਨ੍ਹਾਂ ਆਦਮੀਆਂ ਨੂੰ ਆਖਣਾ ਕਿ ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦੀ ਵਰਤੋਂ ਕਰਨ।"
4ਏਫ਼ੋਦ ਅਤੇ ਪੇਟੀ “ਏਫ਼ੋਦ ਤਿਆਰ ਕਰਨ ਲਈ ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰਨੀ। ਇਹ ਕਿਸੇ ਬਹੁਤ ਹੀ ਕੁਸ਼ਲ ਕਾਰੀਗਰ ਦਾ ਕੰਮ ਹੋਣਾ ਚਾਹੀਦਾ ਹੈ।"
5ਏਫ਼ੋਦ ਦੇ ਹਰੇਕ ਮੋਢੇ ਉੱਤੇ ਇੱਕ-ਇੱਕ ਕਤਰ ਹੋਵੇ। ਮੋਢਿਆਂ ਦੀਆਂ ਇਨ੍ਹਾਂ ਕਤਰਾਂ ਨੂੰ ਜੋੜਕੇ ਏਫ਼ੋਦ ਦੇ ਦੋ ਕਿਨਾਰੇ ਬਣਾਏ ਜਾਣੇ ਚਾਹੀਦੇ ਹਨ।"

6“ਕਾਰੀਗਰ ਏਫ਼ੋਦ ਲਈ ਪੇਟੀ ਨੂੰ ਬੜੇ ਧਿਆਨ ਨਾਲ ਬੁਨਣਗੇ। ਇਹ ਪੇਟੀ ਵੀ ਉਸੇ ਤਰ੍ਹਾਂ ਦੀ ਬਣੀ ਹੋਣੀ ਚਾਹੀਦੀ ਹੈ-ਸੁਨਿਹਰੀ ਧਾਗਿਆਂ, ਮਹੀਨ ਕੱਪੜੇ ਅਤੇ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ।"
7“ਦੋ ਸੁਲੇਮਾਨੀ ਪੱਥਰ ਲਵੋ। ਇਨ੍ਹਾ ਹੀਰਿਆਂ ਉੱਤੇ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਲਿਖੋ।"
8ਛੇ ਨਾਮ ਇੱਕ ਹੀਰੇ ਉੱਤੇ ਅਤੇ ਛੇ ਨਾਮ ਦੂਸਰੇ ਹੀਰੇ ਉੱਤੇ ਲਿਖਣੇ। ਇਹ ਨਾਮ ਵੱਡੇ ਪੁੱਤਰ ਤੋਂ ਛੋਟੇ ਪੁੱਤਰਾਂ ਤੱਕ ਕਰਮਵਾਰ ਲਿਖੇ ਹੋਣ।"
9ਇਨ੍ਹਾਂ ਹੀਰਿਆਂ ਉੱਤੇ ਇਸਰਾਏਲ ਦੇ ਪੁੱਤਰ ਦੇ ਨਾਮ ਲਿਖੋ। ਇਸ ਨੂੰ ਉਸੇ ਤਰ੍ਹਾਂ ਕਰੋ ਜਿਵੇਂ ਕੋਈ ਕਾਮਾ ਮੁਹਰ ਬਨਾਉਣ ਲਈ ਕਰਦਾ ਹੈ ਅਤੇ ਇਨ੍ਹਾਂ ਹੀਰਿਆਂ ਨੂੰ ਸੁਨਿਹਰੀ ਫ਼ਰੇਮ ਵਿੱਚ ਜੜ ਦਿਉ।"
10ਫ਼ੇਰ ਇਨ੍ਹਾਂ ਦੋਹਾਂ ਹੀਰਿਆਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਲਾਉ। ਹਾਰੂਨ ਇਸ ਖਾਸ ਕੋਟ ਨੂੰ ਉਸ ਵੇਲੇ ਪਹਿਨੇਗਾ ਜਦੋਂ ਉਹ ਯਹੋਵਾਹ ਦੇ ਸਨਮੁੱਖ ਖਲੋਵੇਗਾ ਅਤੇ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਵਾਲੇ ਹੀਰੇ ਏਫ਼ੋਦ ਉੱਤੇ ਹੋਣਗੇ। ਇਹ ਹੀਰੇ ਪਰਮੇਸ਼ੁਰ ਅੱਗੇ, ਇਸਰਾਏਲ ਦੇ ਲੋਕਾਂ ਦੀ ਯਾਦਗਾਰੀ ਵਜੋਂ ਹੋਣਗੇ।"

11ਹੀਰਿਆਂ ਨੂੰ ਏਫ਼ੋਦ ਉੱਤੇ ਲਗਾਉਣ ਲਈ ਸ਼ੁੱਧ ਸੋਨਾ ਵਰਤੋਂ।"
12ਡੋਰੀਆਂ ਵਾਂਗ ਗੁੰਦੀਆਂ ਹੋਈਆਂ ਦੋ ਸੋਨੇ ਦੀਆਂ ਜੰਜੀਰੀਆਂ ਬਣਾਉ ਅਤੇ ਉਨ੍ਹਾਂ ਨੂੰ ਸੁਨਿਹਰੀ ਖਾਨਿਆਂ ਨਾਲ ਜੋੜ ਦਿਉ।"
13ਸੀਨੇ-ਬੰਦ “ਪਰਧਾਨ ਜਾਜਕ ਲਈ ਨਿਆਉਂ ਦਾ ਇੱਕ ਸੀਨੇ-ਬੰਦ ਬਣਾਉ। ਮਾਹਰ ਕਾਰੀਗਰਾਂ ਨੂੰ ਇਹ ਸੀਨੇ-ਬੰਦ ਉਸੇ ਤਰ੍ਹਾਂ ਬਨਾਉਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਨੇ ਏਫ਼ੋਦ ਬਣਾਇਆ ਸੀ। ਉਨ੍ਹਾ ਨੂੰ ਸੋਨੇ ਦੇ ਧਾਗੇ, ਮਹੀਨ ਲਿਨਨ ਅਤੇ ਨੀਲੇ, ਬੈਂਗਣੀ ਅਤੇ ਲਾਲ ਸੂਤ ਦੀ ਵਰਤੋਂ ਕਰਨੀ ਚਾਹੀਦੀ ਹੈ।"
14ਸੀਨੇ-ਬੰਦ ਨੂੰ ਦੂਹਰਾ ਕਰਕੇ ਚੌਕੋਰ ਜੇਬ ਬਣਾ ਲੈਣਾ ਚਾਹੀਦਾ ਹੈ। ਇਹ ਇੱਕ ਗਿਠ ਲੰਮੀ ਅਤੇ ਇੱਕ ਗਿਠ ਚੌੜੀ ਹੋਣੀ ਚਾਹੀਦੀ ਹੈ।"
15ਸੀਨੇ-ਬੰਦ ਉੱਤੇ ਸੁੰਦਰ ਹੀਰਿਆਂ ਦੀਆਂ ਚਾਰ ਕਤਾਰਾਂ ਰੱਖੀਂ। ਹੀਰਿਆਂ ਦੀ ਪਹਿਲੀ ਕਤਾਰ ਵਿੱਚ ਲਾਲ ਅਕੀਕ, ਸੁਨਿਹਰਾ ਜਬਰਜ਼ਦ ਮੋਤੀ ਅਤੇ ਪੰਨਾ ਹੋਣ।"

16ਦੂਸਰੀ ਕਤਾਰ ਵਿੱਚ ਲਾਲ ਅਕੀਕ, ਨੀਲਮ ਅਤੇ ਦੁਧੀਯਾ ਬਿਲੌਰ ਹੋਣ।"
17ਤੀਸਰੀ ਕਤਾਰ ਵਿੱਚ ਜ਼ਰਕਨ, ਹਰੀ ਅਕੀਕ ਅਤੇ ਕਟਹਿਲਾ ਹੋਣ।"
18ਚੌਥੀ ਕਤਾਰ ਵਿੱਚ ਬੈਰੁਜ਼, ਸੁਲੇਮਾਨੀ ਤੇ ਯਬੁਸ਼ ਹੋਣ। ਇਨ੍ਹਾਂ ਸਾਰੇ ਹੀਰਿਆਂ ਨੂੰ ਸੋਨੇ ਵਿੱਚ ਮੜ੍ਹੀ।"
19ਸੀਨੇ-ਬੰਦ ਉੱਤੇ ਬਾਰ੍ਹਾਂ ਮੋਤੀ ਹੋਣਗੇ-ਇਸਰਾਏਲ ਦੇ ਹਰੇਕ ਪੁੱਤਰ ਲਈ ਇੱਕ ਮੋਤੀ। ਹਰੇਕ ਮੋਤੀ ਉੱਤੇ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਨਾਮ ਇੰਝ ਲਿਖੀਂ ਜਿਵੇਂ ਕੋਈ ਕਾਰੀਗਰ ਮੁਹਰ ਬਣਾਉਂਦਾ ਹੈ।"
20“ਸੀਨੇ-ਬੰਦ ਲਈ ਰਸੀ ਵਾਂਗ ਗੁੰਦੀਆਂ ਹੋਈਆਂ ਸ਼ੁੱਧ ਸੋਨੇ ਦੀਆਂ ਜੰਜੀਰੀਆਂ ਬਣਾਈ।"

21ਦੋ ਸੁਨਿਹਰੀ ਕੁੰਡਲ ਬਣਾਈ ਅਤੇ ਇਨ੍ਹਾਂ ਨੂੰ ਸੀਨੇ-ਬੰਦ ਦੇ ਦੋਹਾਂ ਕਿਨਾਰਿਆਂ ਉੱਤੇ ਪਾ ਦੇਵੀਂ।"
You have read Exodus 27
21 verses