Lumina
Exodus

Consecration of the Priests

Exodus 29·Punjabi Bible

1ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦੇਣੀਆਂ। ਉਨ੍ਹਾਂ ਨੂੰ ਆਖਣਾ ਕਿ ਇਨ੍ਹਾਂ ਚੀਜ਼ਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਸਨਮੁੱਖ ਖਲੋਣ। ਇਹ ਯਹੋਵਾਹ ਲਈ ਹਿਲਾਉਣ ਦੀ ਭੇਟਾ ਹੋਵੇਗੀ।"

2ਫ਼ੇਰ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਪਾਸੋਂ ਲੈ ਲੈਣੀਆਂ ਅਤੇ ਉਨ੍ਹਾਂ ਨੂੰ ਭੇਡੂ ਦੇ ਸਮੇਤ ਜਗਵੇਦੀ ਉੱਤੇ ਰੱਖ ਦੇਣਾ। ਇਹ ਹੋਮ ਦੀ ਭੇਟਾ ਹੈ, ਅੱਗ ਦੁਆਰਾ ਚੜ੍ਹਾਈ ਗਈ ਭੇਟ, ਯਹੋਵਾਹ ਦੇ ਅੱਗੇ ਉਹ ਪ੍ਰਸੰਨ ਕਰਨ ਵਾਲੀ ਸੁਗੰਧੀ।"

3“ਫ਼ੇਰ ਭੇਡੂ ਦਾ ਸੀਨਾ ਲੈਣਾ। (ਇਹ ਉਹੀ ਭੇਡੂ ਹੈ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਦੀ ਰਸਮ ਵਿੱਚ ਕੀਤੀ ਜਾਵੇਗੀ।) ਯਹੋਵਾਹ ਦੇ ਸਾਹਮਣੇ ਭੇਡੂ ਦੇ ਸੀਨੇ ਨੂੰ ਖਾਸ ਬੇਟਾ ਵਜੋਂ ਹੱਥਾਂ ਵਿੱਚ ਫ਼ੜੋ। ਫ਼ੇਰ ਇਸ ਨੂੰ ਵਾਪਸ ਲੈ ਕੇ ਆਪਣੇ ਹਿੱਸੇ ਵਜੋਂ ਰੱਖ ਲਵੋ।"

4ਉਸ ਭੇਡੂ ਦਾ ਸੀਨਾ ਅਤੇ ਲੱਤ ਲਵੋ ਜਿਸਦੀ ਵਰਤੋਂ ਹਾਰੂਨ ਨੂੰ ਪਰਧਾਨ ਜਾਜਕ ਬਨਾਉਣ ਲਈ ਅਤੇ ਉਨ੍ਹਾਂ ਹਿਸਿਆਂ ਨੂੰ ਪਵਿੱਤਰ ਬਨਾਉਣ ਲਈ ਕੀਤੀ ਗਈ ਸੀ। ਫ਼ੇਰ ਇਹ ਖਾਸ ਹਿੱਸੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਦਿਉ।"

5ਇਸਰਾਏਲ ਦੇ ਲੋਕ ਹਾਰੂਨ ਤੇ ਉਸ ਦੇ ਪੁੱਤਰਾਂ ਨੂੰ ਹਿੱਸੇ ਹਮੇਸ਼ਾ ਦੇਣਗੇ। ਜਦੋਂ ਇਸਰਾਏਲ ਦੇ ਲੋਕ ਯਹੋਵਾਹ ਨੂੰ ਚੜ੍ਹਾਵਾ ਚੜ੍ਹਾਉਣਗੇ ਇਹ ਹਿੱਸੇ ਹਮੇਸ਼ਾ ਜਾਜਕਾਂ ਦੇ ਹੋਣਗੇ। ਜਦੋਂ ਉਹ ਇਨ੍ਹਾਂ ਹਿਸਿਆਂ ਨੂੰ ਜਾਜਕਾਂ ਨੂੰ ਦੇਣਗੇ, ਇਹ ਇਨ੍ਹਾਂ ਨੂੰ ਯਹੋਵਾਹ ਨੂੰ ਭੇਂਟ ਕਰਨ ਵਾਲੀ ਗੱਲ ਹੀ ਹੋਵੇਗੀ।"

Exodus 29 illustration - Exodus Chapter 29

6“ਉਨ੍ਹਾਂ ਖਾਸ ਕੱਪੜਿਆਂ ਨੂੰ ਬਚਾਕੇ ਰੱਖੋ ਜਿਹੜੇ ਹਾਰੂਨ ਲਈ ਬਣਾਏ ਗਏ ਸਨ। ਉਹ ਕੱਪੜੇ ਉਸਤੋਂ ਬਾਦ ਜਿਉਣ ਵਾਲੇ ਉਸ ਦੇ ਸਾਰੇ ਲੋਕਾਂ ਦੇ ਹੋਣਗੇ। ਜਦੋਂ ਉਨ੍ਹਾਂ ਨੂੰ ਜਾਜਕ ਚੁਣਿਆ ਜਾਵੇਗਾ ਤਾਂ ਉਹ ਇਹ ਕੱਪੜੇ ਪਹਿਨਣਗੇ।"

7ਹਾਰੂਨ ਦਾ ਪੁੱਤਰ ਉਸਤੋਂ ਮਗਰੋਂ ਅਗਲਾ ਪਰਧਾਨ ਜਾਜਕ ਬਣੇਗਾ। ਉਹ ਪੁੱਤਰ ਜਦੋਂ ਪਵਿੱਤਰ ਸਥਾਨ ਉੱਤੇ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਕਰਨ ਲਈ ਆਵੇਗਾ ਤਾਂ ਸੱਤ ਦਿਨ ਇਹ ਵਸਤਰ ਪਹਿਨੇਗਾ।"

8“ਉਸ ਭੇਡੂ ਦਾ ਮਾਸ ਪਵਿੱਤਰ ਸਥਾਨ ਤੇ ਰਿੰਨ੍ਹੋ ਜਿਸ ਨੂੰ ਹਰੂਨ ਦੇ ਪਰਧਾਨ ਜਾਜਕ ਬਨਾਉਣ ਲਈ ਵਰਤਿਆ ਗਿਆ ਸੀ।"

9ਫ਼ੇਰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਉਹ ਮਾਸ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਦਰਵਾਜ਼ੇ ਤੇ ਖਾਣਾ ਚਾਹੀਦਾ ਹੈ। ਅਤੇ ਉਨ੍ਹਾਂ ਨੂੰ ਉਹ ਰੋਟੀ ਵੀ ਖਾਣੀ ਚਾਹੀਦੀ ਹੈ ਜਿਹੜੀ ਟੋਕਰੀ ਵਿੱਚ ਹੈ।"

10ਇਨ੍ਹਾਂ ਚੜ੍ਹਾਵਿਆਂ ਦੀ ਵਰਤੋਂ ਉਦੋਂ ਉਨ੍ਹਾਂ ਦਾ ਪਰਾਸਚਿਤ ਕਰਨ ਲਈ ਕੀਤੀ ਗਈ ਸੀ ਜਦੋਂ ਉਨ੍ਹਾਂ ਨੂੰ ਜਾਜਕ ਬਣਾਇਆ ਗਿਆ ਸੀ। ਹੁਣ ਉਨ੍ਹਾਂ ਨੂੰ ਉਹ ਭੇਟਾਂ ਖਾਣੀਆਂ ਚਾਹੀਦੀਆਂ ਹਨ। ਕਿਸੇ ਵੀ ਅਜਨਬੀ ਨੂੰ ਇਹ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ, ਕਿਉਂਕਿ ਉਹ ਪਵਿੱਤਰ ਹਨ।"

Exodus 29 illustration - Exodus Chapter 29

11ਜੇ ਉਸ ਭੇਡੂ ਦੇ ਮਾਸ ਵਿੱਚੋਂ ਜਾਂ ਰੋਟੀ ਦਾ ਕੋਈ ਟੁਕੜਾ ਸਵੇਰ ਲਈ ਬਚ ਜਾਵੇ ਤਾਂ ਉਸ ਨੂੰ ਸਾੜ ਦੇਣਾ ਚਾਹੀਦਾ ਹੈ। ਤੁਹਾਨੂੰ ਉਹ ਮਾਸ ਜਾਂ ਰੋਟੀ ਨਹੀਂ ਖਾਣੀ ਚਾਹੀਦੀ ਕਿਉਂਕਿ ਇਸ ਨੂੰ ਸਿਰਫ਼ ਖਾਸ ਢੰਗ ਨਾਲ ਖਾਸ ਸਮੇਂ ਹੀ ਖਾਣਾ ਚਾਹੀਦਾ ਸੀ।"

12“ਤੁਹਾਨੂੰ ਇਹ ਸਾਰੀਆਂ ਗੱਲਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਕਰਨੀਆਂ ਚਾਹੀਦੀਆਂ ਹਨ। ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਬਿਲਕੁਲ ਉਵੇਂ ਹੀ ਕਰੋ ਜਿਵੇਂ ਮੈਂ ਤੁਹਾਨੂੰ ਆਖਿਆ ਸੀ। ਉਨ੍ਹਾਂ ਨੂੰ ਜਾਜਕ ਥਾਪਣ ਦੀ ਰਸਮ ਪੂਰੇ ਸੱਤ ਦਿਨ ਜਾਰੀ ਰੱਖਣੀ ਚਾਹੀਦੀ ਹੈ।"

13ਤੁਹਾਨੂੰ ਸੱਤਾਂ ਦਿਨਾਂ ਤੱਕ ਪਾਪ ਦੀ ਭੇਟ ਵਜੋਂ ਹਰ ਰੋਜ਼ ਇੱਕ ਵਹਿੜਕਾ ਮਾਰਨਾ ਚਾਹੀਦਾ ਹੈ। ਇਹ ਭੇਟ ਪਰਾਸਚਿਤ ਲਈ ਹੋਵੇਗੀ। ਤੁਸੀਂ ਇਨ੍ਹਾਂ ਬਲੀਆਂ ਨੂੰ ਜਗਵੇਦੀ ਨੂੰ ਪਵਿੱਤਰ ਬਨਾਉਣ ਲਈ ਵਰਤੋਂਗੇ। ਅਤੇ ਇਸ ਨੂੰ ਪਵਿੱਤਰ ਬਨਾਉਣ ਲਈ ਇਸ ਉੱਤੇ ਜੈਤੂਨ ਦਾ ਤੇਲ ਛਿੜਕੋਂਗੇ।"

14ਤੁਸੀਂ ਜਗਵੇਦੀ ਲਈ ਸੱਤਾਂ ਦਿਨਾਂ ਲਈ ਪਰਾਸਚਿਤ ਕਰੋਂਗੇ ਅਤੇ ਇਸ ਨੂੰ ਪਵਿੱਤਰ ਬਣਾਵੋਂਗੇ। ਉਸ ਸਮੇਂ, ਜਗਵੇਦੀ ਅੱਤ ਪਵਿੱਤਰ ਹੋ ਜਾਵੇਗੀ ਅਤੇ ਕੋਈ ਵੀ ਚੀਜ਼ ਜਿਹੜੀ ਜਗਵੇਦੀ ਨੂੰ ਛੂਹੇਗੀ, ਪਵਿੱਤਰ ਬਣ ਜਾਵੇਗੀ।"

15“ਹਰ ਰੋਜ਼ ਤੁਹਾਨੂੰ ਜਗਵੇਡੀ ਉੱਤੇ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ। ਤੁਹਾਨੂੰ ਇੱਕ ਸਾਲ ਦੇ ਦੋ ਲੇਲੇ ਮਾਰਨੇ ਚਾਹੀਦੇ ਹਨ।"

Exodus 29 illustration - Exodus Chapter 29

16ਇੱਕ ਲੇਲੇ ਨੂੰ ਸਵੇਰੇ ਅਤੇ ਦੂਸਰੇ ਨੂੰ ਸ਼ਾਮ ਵੇਲੇ ਬਲੀ ਚੜ੍ਹਾਉ।"

17ਜਦੋਂ ਤੁਸੀਂ ਪਹਿਲੇ ਲੇਲੇ ਨੂੰ ਚੜ੍ਹਾਵੋ, ਇਸਦੇ ਨਾਲ ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਮੈਅ ਦੀ ਭੇਟਾ ਵਜੋਂ ਚੜ੍ਹਾਵੋ। ਜਦੋਂ ਤੁਸੀਂ ਸ਼ਾਮ ਵੇਲੇ ਦੂਜੇ ਲੇਲੇ ਨੂੰ ਮਾਰੋਂ, ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਚੜ੍ਹਾਵੋ। ਇਹ ਉਵੇਂ ਹੀ ਹੈ ਜਿਵੇਂ ਤੁਸੀਂ ਸਵੇਰੇ ਕੀਤਾ ਸੀ। ਇਹ ਯਹੋਵਾਹ ਨੂੰ ਭੋਜਨ ਦੀ ਭੇਟ ਹੋਵੇਗੀ ਅਤੇ ਜਦੋਂ ਤੁਸੀਂ ਇਹ ਭੇਟ ਸਾੜੋਂਗੇ, ਇਹ ਯਹੋਵਾਹ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ ਹੋਵੇਗੀ।"

18“ਤੁਹਾਨੂੰ ਇਹ ਚੀਜ਼ਾਂ ਹਰ ਰੋਜ਼ ਯਹੋਵਾਹ ਨੂੰ ਪੂਰੀ ਹੋਮ ਦੀ ਭੇਟ ਵਜੋਂ ਚੜ੍ਹਾਉਣੀਆਂ ਚਾਹੀਦੀਆਂ ਹਨ। ਇਸ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਕਰੋ। ਹਰ ਸਮੇਂ ਅਜਿਹਾ ਕਰਦੇ ਰਹੋ। ਜਦੋਂ ਤੁਸੀਂ ਭੇਟ ਚੜ੍ਹਾਵੋਂਗੇ, ਮੈਂ, ਯਹੋਵਾਹ, ਤੁਹਾਨੂੰ ਉੱਥੇ ਮਿਲਾਂਗਾ ਅਤੇ ਤੁਹਾਡੇ ਨਾਲ ਗੱਲ ਕਰਾਂਗਾ।"

19ਮੈਂ ਤੁਹਾਨੂੰ ਉਸ ਥਾਂ ਇਸਰਾਏਲ ਦੇ ਲੋਕਾਂ ਨਾਲ ਮਿਲਾਂਗਾ। ਅਤੇ ਮੇਰਾ ਪਰਤਾਪ ਉਸ ਥਾਂ ਨੂੰ ਪਵਿੱਤਰ ਬਣਾ ਦੇਵੇਗਾ।"

20“ਇਸ ਤਰ੍ਹਾਂ ਮੈਂ ਮੰਡਲੀ ਵਾਲੇ ਤੰਬੂ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਜਗਵੇਦੀ ਨੂੰ ਪਵਿੱਤਰ ਬਣਾ ਦਿਆਂਗਾ। ਅਤੇ ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਪਵਿੱਤਰ ਬਣਾ ਦਿਆਂਗਾ। ਤਾਂ ਜੋ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣ।"

Exodus 29 illustration - Exodus Chapter 29

21ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।"

22ਲੋਕ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ ਉਹ ਜਾਣ ਲੈਣਗੇ ਕਿ ਮੈਂ ਹੀ ਉਹ ਹਾਂ ਜਿਹੜਾ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ ਤਾਂ ਜੋ ਮੈਂ ਉਨ੍ਹਾਂ ਦੇ ਨਾਲ ਰਹਿ ਸੱਕਾਂ। ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ।”"

23ਧੂਫ਼ ਧੁਖਾਉਣ ਲਈ ਜਗਵੇਦੀ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਸ਼ਿੱਟੀਮ ਦੀ ਲੱਕੜ ਦੀ ਇੱਕ ਜਗਵੇਦੀ ਬਣਾਉ। ਤੁਸੀਂ ਇਸ ਜਗਵੇਦੀ ਨੂੰ ਧੂਫ਼ ਧੁਖਾਉਣ ਲਈ ਵਰਤੋਂਗੇ।"

24ਤੁਹਾਨੂੰ ਜਗਵੇਦੀ ਚੌਕੋਰ ਬਨਾਉਣੀ ਚਾਹੀਦੀ ਹੈ-ਇੱਕ ਹੱਥ ਲੰਮੀ ਤੇ ਇੱਕ ਹੱਥ ਚੌੜੀ। ਇਹ ਦੋ ਹੱਥ ਉੱਚੀ ਹੋਣੀ ਚਾਹੀਦੀ ਹੈ ਇਸਦੇ ਚੌਹਾਂ ਕੋਨਿਆਂ ਉੱਤੇ ਸਿੰਗ ਹੋਣੇ ਚਾਹੀਦੇ ਹਨ। ਇਨ੍ਹਾਂ ਸਿੰਗਾ ਨੂੰ ਜਗਵੇਦੀ ਨਾਲ ਇੱਕ ਮਿੱਕ ਕਰਕੇ ਬਨਾਉਣਾ ਚਾਹੀਦਾ ਹੈ।"

25ਜਗਵੇਦੀ ਦੇ ਉੱਪਰ ਪਾਸੇ ਅਤੇ ਇਸਦੇ ਸਾਰੇ ਪਾਸਿਆਂ ਉੱਪਰ ਸ਼ੁੱਧ ਸੋਨਾ ਚੜ੍ਹਾਉ। ਅਤੇ ਜਗਵੇਦੀ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਉ।"

Exodus 29 illustration - Exodus Chapter 29

26ਇਸ ਸੁਨਿਹਰੀ ਕਿਨਾਰੀ ਦੇ ਹੇਠਾਂ ਸੋਨੇ ਦੇ ਦੋ ਕੜੇ ਅਤੇ ਜਗਵੇਦੀ ਦੇ ਹਰ ਪਾਸੇ ਸੋਨੇ ਦੇ ਦੋ ਕੜੇ ਹੋਣੇ ਚਾਹੀਦੇ ਹਨ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੋਬਾਂ ਨਾਲ ਚੁੱਕਣ ਲਈ ਕੀਤੀ ਜਾਵੇਗੀ।"

27ਚੋਬਾਂ ਵੀ ਸ਼ਿੱਟੀਮ ਦੀ ਲੱਕੜ ਦੀਆਂ ਬਣਾਉ। ਚੋਬਾਂ ਉੱਪਰ ਸੋਨਾ ਚੜ੍ਹਾਉ।"

28ਜਗਵੇਦੀ ਨੂੰ ਖਾਸ ਪਰਦੇ ਦੇ ਸਾਹਮਣੇ ਰੱਖੋ। ਇਸ ਪਰਦੇ ਦੇ ਪਿੱਛੇ ਇਕਰਾਰਨਾਮੇ ਵਾਲਾ ਸੰਦੂਕ ਹੈ। ਜਗਵੇਦੀ ਉਸ ਪਰਦੇ ਦੇ ਸਾਹਮਣੇ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਉੱਪਰ ਹੈ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਾਂਗਾ।"

29“ਹਾਰੂਨ ਨੂੰ ਚਾਹੀਦਾ ਹੈ ਕਿ ਹਰ ਸਵੇਰ ਜਗਵੇਦੀ ਉੱਤੇ ਸੁਗੰਧੀ ਧੂਫ਼ ਧੁਖਾਵੇ। ਅਜਿਹਾ ਉਹ ਉਸ ਵੇਲੇ ਕਰੇਗਾ ਜਦੋਂ ਉਹ ਦੀਵਿਆਂ ਦੀ ਦੇਖ ਭਾਲ ਕਰਨ ਲਈ ਆਵੇਗਾ।"

30ਸ਼ਾਮ ਵੇਲੇ ਇੱਕ ਵਾਰ ਫ਼ੇਰ, ਉਸ ਨੂੰ ਧੂਫ਼ ਧੁਖਾਉਣੀ ਚਾਹੀਦੀ ਹੈ। ਇਹ ਉਹ ਸਮਾਂ ਹੈ ਜਦੋਂ ਉਹ ਸ਼ਾਮ ਵੇਲੇ ਦੀਵਿਆਂ ਦੀ ਜਾਂਚ ਕਰੇਗਾ। ਇਸ ਤਰ੍ਹਾਂ, ਉਹ ਧੂਫ਼ ਯਹੋਵਾਹ ਦੇ ਸਾਹਮਣੇ ਤੁਹਾਡੀ ਸਾਰੀ ਪੀੜੀ ਤੀਕ ਧੁਖਦੀ ਰਹੇਗੀ।"

Exodus 29 illustration - Exodus Chapter 29

31ਇਸ ਜਗਵੇਦੀ ਨੂੰ ਕਿਸੇ ਹੋਰ ਤਰ੍ਹਾਂ ਦੀ ਧੂਫ਼ ਜਾਂ ਹੋਮ ਦੀ ਭੇਟ ਲਈ ਨਾ ਵਰਤਣਾ। ਇਸ ਜਗਵੇਦੀ ਦੀ ਵਰਤੋਂ ਕਿਸੇ ਤਰ੍ਹਾਂ ਦੇ ਅਨਾਜ ਦੀ ਭੇਟਾ ਜਾਂ ਪੀਣ ਦੀ ਭੇਟਾ ਲਈ ਨਹੀਂ ਕਰਨੀ।"

32“ਸਾਲ ਵਿੱਚ ਇੱਕ ਵਾਰੀ, ਹਾਰੂਨ ਨੂੰ ਯਹੋਵਾਹ ਅੱਗੇ ਖਾਸ ਬਲੀ ਚੜ੍ਹਾਉਣੀ ਚਾਹੀਦੀ ਹੈ। ਉਸ ਨੂੰ ਕਫ਼ਾਰੇ ਦੇ ਦਿਨ ਦੀ ਪਾਪ ਦੀ ਭੇਟ ਦਾ ਲਹੂ ਜਗਵੇਦੀ ਦੇ ਸਿੰਗਾਂ ਉੱਤੇ ਪਾਉਣਾ ਚਾਹੀਦਾ। ਇਸ ਤਰ੍ਹਾਂ ਸਾਲ ’ਚ ਇੱਕ ਵਾਰੀ ਹਾਰੂਨ ਤੁਹਾਡੀਆਂ ਉੱਤੇ ਸਾਰੀਆਂ ਪੀੜੀਆਂ ਲਈ ਜਗਵੇਦੀ ਲਈ ਪਰਾਸਚਿਤ ਕਰੇਗਾ ਕਿਉਂਕਿ ਇਹ ਜਗਵੇਦੀ ਯਹੋਵਾਹ ਲਈ ਅੱਤ ਪਵਿੱਤਰ ਹੈ।”"

33ਮੰਦਰ ਦਾ ਕਰ ਯਹੋਆਹ ਨੇ ਮੂਸਾ ਨੂੰ ਆਖਿਆ,"

34“ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰ ਤਾਂ ਜੋ ਤੈਨੂੰ ਪਤਾ ਲੱਗੇ ਕਿ ਇੱਥੇ ਕਿੰਨੇ ਲੋਕ ਹਨ। ਹਰ ਵਰੀ ਜਦੋਂ ਇਹ ਕੀਤਾ ਜਾਵੇ, ਹਰ ਬੰਦੇ ਨੂੰ ਆਪਣੇ ਲਈ ਯਹੋਵਾਹ ਨੂੰ ਕੁਝ ਅਦਾਇਗੀ ਕਰਨੀ ਚਾਹੀਦੀ ਹੈ। ਜੇ ਹਰ ਬੰਦਾ ਅਜਿਹਾ ਕਰੇਗਾ ਤਾਂ ਲੋਕਾਂ ਉੱਤੇ ਕੋਈ ਵੀ ਭਿਆਨਕ ਤਬਾਹੀ ਨਹੀਂ ਆਵੇਗੀ।"

35ਹਰ ਉਸ ਬੰਦੇ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਡੇਢ ਸ਼ੈਕਲ ਅਦਾ ਕਰਨਾ ਚਾਹੀਦਾ ਹੈ। (ਅਰਥਾਤ ਡੇਢ ਸ਼ੈਕਲ ਸਰਕਾਰੀ ਮਾਪ ਅਨੁਸਾਰ। ਇੱਕ ਸ਼ੈਕਲ 20 ਗਿਰਾਫ਼ ਦਾ ਹੈ।) ਇਹ ਅੱਧਾ ਸ਼ੈਕਲ ਯਹੋਵਾਹ ਲਈ ਭੇਟ ਹੈ।"

Exodus 29 illustration - Exodus Chapter 29

36ਹਰ ਬੰਦਾ ਜਿਹੜਾ ਘੱਟੋ-ਘੱਟ 20 ਵਰ੍ਹਿਆਂ ਦਾ ਹੈ, ਉਸ ਨੂੰ ਗਿਣਿਆ ਜਾਵੇਗਾ। ਅਤੇ ਹਰ ਉਸ ਨੂੰ, ਜਿਸਦੀ ਗਿਣਤੀ ਕੀਤੀ ਜਾਂਦੀ ਹੈ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ।"

37ਅਮੀਰ ਆਦਮੀਆਂ ਨੂੰ ਅੱਧੇ ਸ਼ੈਕਲ ਤੋਂ ਵੱਧ ਨਹੀਂ ਦੇਣਾ ਚਾਹੀਦਾ ਅਤੇ ਗਰੀਬ ਲੋਕਾਂ ਨੂੰ ਅੱਧੇ ਸ਼ੈਕਲ ਤੋਂ ਘੱਟ ਨਹੀਂ ਦੇਣਾ ਚਾਹੀਦਾ। ਸਾਰੇ ਲੋਕ ਯਹੋਵਾਹ ਨੂੰ ਇੱਕੋ ਜਿਹੀ ਭੇਟ ਦੇਣਗੇ। ਇਹ ਭੇਟ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।"

38ਇਹ ਪੈਸਾ ਇਸਰਾਏਲ ਦੇ ਲੋਕਾਂ ਪਾਸੋਂ ਇਕੱਠਾ ਕਰੋ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਸੇਵਾ ਲਈ ਵਰਤੋਂ। ਇਹ ਭੇਟ ਯਹੋਵਾਹ ਦਾ ਆਪਣੇ ਲੋਕਾਂ ਨੂੰ ਯਾਦ ਰੱਖਣ ਦਾ ਇੱਕ ਢੰਗ ਅਤੇ ਤੁਹਾਡੀਆਂ ਰੂਹਾਂ ਲਈ ਪਰਾਸਚਿਤ ਹੋਵੇਗੀ।”"

39ਧੋਣ ਵਾਲਾ ਤਸਲਾ ਯਹੋਵਾਹ ਨੇ ਮੂਸਾ ਨੂੰ ਆਖਿਆ,"

40“ਪਿੱਤਲ ਦਾ ਇੱਕ ਤਸਲਾ ਬਨਾਉਣ ਅਤੇ ਇਸ ਨੂੰ ਪਿੱਤਲ ਦੀ ਚੌਕੀ ਉੱਤੇ ਰੱਖੋ। ਤੁਸੀਂ ਇਸ ਨੂੰ ਧੋਣ ਲਈ ਇਸਤੇਮਾਲ ਕਰੋਂਗੇ। ਇਸ ਤਸਲੇ ਨੂੰ ਜਗਵੇਦੀ ਅਤੇ ਮੰਡਲੀ ਵਾਲੇ ਤੰਬੂ ਦੇ ਵਿੱਚਕਾਰ ਰੱਖੋ। ਇਸ ਤਸਲੇ ਨੂੰ ਪਾਣੀ ਨਾਲ ਭਰ ਦਿਉ।"

Exodus 29 illustration - Exodus Chapter 29

41ਹਾਰੂਨ ਅਤੇ ਉਸ ਦੇ ਪੁੱਤਰ ਇਸ ਤਸਲੇ ਦੇ ਪਾਣੀ ਨਾਲ ਆਪਣੇ ਹੱਥ ਪੈਰ ਧੋਣਗੇ।"

42ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੋਣ ਜਾਂ ਜਗਵੇਦੀ ਦੇ ਨਜ਼ਦੀਕ ਆਉਣ ਉਨ੍ਹਾਂ ਨੂੰ ਪਾਣੀ ਨਾਲ ਹੱਥ ਪੈਰ ਧੋਣੇ ਚਾਹੀਦੇ ਹਨ। ਇਸ ਤਰ੍ਹਾਂ ਉਹ ਮਰਨਗੇ ਨਹੀਂ।"

43ਅਤੇ ਉਹ ਆਪਣੇ ਹੱਥ ਅਤੇ ਆਪਣੇ ਪੈਰ ਜ਼ਰੂਰ ਧੋਣ ਤਾਂ ਜੋ ਉਹ ਮਰਨ ਨਾ। ਇਹ ਇੱਕ ਅਜਿਹਾ ਨੇਮ ਹੋਵੇਗਾ ਜਿਹੜਾ ਹਾਰੂਨ ਅਤੇ ਉਸ ਦੇ ਲੋਕਾਂ ਲਈ ਹਮੇਸ਼ਾ ਜਾਰੀ ਰਹੇਗ਼ਾ। ਇਹ ਬਿਧੀ ਹਾਰੂਨ ਦੇ ਉਨ੍ਹਾਂ ਸਮੂਹ ਲੋਕਾਂ ਲਈ ਜਾਰੀ ਰਹੇਗੀ ਜਿਹੜੇ ਭਵਿੱਖ ਵਿੱਚ ਜਿਉਣਗੇ।”"

44ਮਸਹ ਵਾਲਾ ਤੇਲ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

45“ਵੱਧੀਆ ਤੋਂ ਵੱਧੀਆ ਮਸਾਲੇ ਤਲਾਸ਼ ਕਰੋ, 12 ਪੌਂਡ ਪਤਲਾ ਮੁਰ ਲਵੀਂ, ਉਸਤੋਂ (ਅਰਥਾਤ 6 ਪੌਂਡ) ਅੱਧੀ ਸੁਗੰਧਤ ਦਾਰਚੀਨੀ, ਅਤੇ 6 ਪੌਂਡ ਸੁਗੰਧ ਵਾਲਾ ਕੁਸ਼ਾ,"

Exodus 29 illustration - Exodus Chapter 29

46ਅਤੇ 12 ਪੌਂਡ ਕੇਸ਼ੀਆ। ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਸਰਕਾਰੀ ਨਾਪ ਤੋਂਲ ਦੇ ਅਨੁਸਾਰ ਲਵੀਂ। ਇੱਕ ਗੈਲਣ ਜੈਤੂਨ ਦਾ ਤੇਲ ਵੀ ਲਵੀਂ।"

Chapter Complete

You have read Exodus 29

46 verses