Lumina
Exodus

The Burning Bush

Exodus 3·Punjabi Bible

1ਅਤੇ ਮੈਂ ਮਿਸਰੀ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਮਿਹਰਬਾਨ ਬਣਾ ਦਿਆਂਗਾ। ਜਦੋਂ ਤੁਹਾਡੇ ਲੋਕ ਮਿਸਰ ਤੋਂ ਜਾਣਗੇ ਮਿਸਰੀ ਲੋਕ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦੇਣਗੇ।"

2“ਸਾਰੀਆਂ ਇਬਰਾਨੀ ਔਰਤਾਂ ਨੂੰ ਆਪਣੇ ਮਿਸਰੀ ਗੁਆਂਢੀਆਂ ਅਤੇ ਆਪਣੇ ਘਰਾਂ ਵਿੱਚ ਰਹਿੰਦੀਆਂ ਮਿਸਰੀ ਔਰਤਾਂ ਪਾਸੋਂ ਚਾਂਦੀ ਸੋਨਾ ਅਤੇ ਵੱਧੀਆ ਕੱਪੜੇ ਮੰਗਣੇ ਚਾਹੀਦੇ ਹਨ। ਜਦੋਂ ਤੁਸੀਂ ਮਿਸਰ ਛੱਡੋਂ, ਉਨ੍ਹਾਂ ਸੁਗਾਤਾਂ ਨੂੰ ਆਪਣੇ ਬੱਚਿਆਂ ਉੱਪਰ ਪਾ ਦਿਓ। ਇਸ ਤਰ੍ਹਾਂ ਤੁਸੀਂ ਮਿਸਰੀਆਂ ਦੀ ਦੌਲਤ ਆਪਣੇ ਨਾਲ ਲੈ ਜਾਵੋਂਗੇ।”"

3ਮੂਸਾ ਲਈ ਸਬੂਤ ਤਾਂ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਪਰ ਜਦੋਂ ਮੈਂ ਇਸਰਾਏਲ ਦੇ ਲੋਕਾਂ ਨੂੰ ਦੱਸਾਂਗਾ ਕਿ ਤੂੰ ਮੈਨੂੰ ਭੇਜਿਆ ਹੈ ਤਾਂ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਨਗੇ। ਉਹ ਆਖਣਗੇ, ‘ਯਹੋਵਾਹ ਤੇਰੇ ਅੱਗੇ ਪ੍ਰਗਟ ਨਹੀਂ ਹੋਇਆ।’”"

4ਪਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਕੀ ਚੀਜ਼ ਹੈ ਜੋ ਤੇਰੇ ਹੱਥ ਵਿੱਚ ਹੈ?” ਮੂਸਾ ਨੇ ਜਵਾਬ ਦਿੱਤਾ, “ਇਹ ਮੇਰੀ ਤੁਰਨ ਵਾਲੀ ਸੋਟੀ ਹੈ।”"

5ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਧਰਤੀ ਤੇ ਸੁੱਟ।” ਇਸ ਲਈ ਮੂਸਾ ਨੇ ਆਪਣੀ ਸੋਟੀ ਧਰਤੀ ਤੇ ਸੁੱਟ ਦਿੱਤੀ। ਅਤੇ ਸੋਟੀ ਸੱਪ ਬਣ ਗਈ। ਮੂਸਾ ਡਰ ਗਿਆ ਅਤੇ ਇਸਤੋਂ ਦੂਰ ਭਜਿਆ।"

Exodus 3 illustration - Exodus Chapter 3

6ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਅੱਗੇ ਵੱਧਕੇ ਸੱਪ ਨੂੰ ਇਸਦੀ ਪੂੰਛ ਤੋਂ ਫ਼ੜ ਲੈ।” ਤਾਂ ਮੂਸਾ ਅੱਗੇ ਵੱਧਿਆ ਤੇ ਸੱਪ ਦੀ ਪੂੰਛ ਫ਼ੜ ਲਈ। ਜਦੋਂ ਮੂਸਾ ਨੇ ਅਜਿਹਾ ਕੀਤਾ, ਤਾਂ ਸੱਪ ਇੱਕ ਵਾਰੀ ਫ਼ੇਰ ਸੋਟੀ ਬਣ ਗਿਆ।"

7ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਨੂੰ ਇਸੇ ਤਰ੍ਹਾਂ ਵਰਤੀਂ ਅਤੇ ਲੋਕ ਵਿਸ਼ਵਾਸ ਕਰ ਲੈਣਗੇ ਕਿ ਤੂੰ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੂੰ ਦੇਖਿਆ ਹੈ।”"

8ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਇੱਕ ਹੋਰ ਸਬੂਤ ਦੇਵਾਂਗਾ। ਆਪਣਾ ਹੱਥ ਆਪਣੇ ਚੋਲੇ ਅੰਦਰ ਪਾ।” ਤਾਂ ਮੂਸਾ ਨੇ ਆਪਣਾ ਹੱਥ ਆਪਣੇ ਚੋਲੇ ਅੰਦਰ ਪਾਇਆ। ਫ਼ੇਰ ਜਦੋਂ ਉਸ ਨੇ ਚੋਲੇ ਵਿੱਚੋਂ ਆਪਣਾ ਹੱਥ ਬਾਹਰ ਕੱਢਿਆ, ਇਸ ਨੂੰ ਬਿਮਾਰੀ ਲੱਗ ਗਈ ਸੀ ਅਤੇ ਇਹ ਬਰਫ਼ ਵਾਂਗ ਸਫ਼ੇਦ ਹੋ ਗਿਆ ਸੀ।"

9ਤਾਂ ਪਰਮੇਸ਼ੁਰ ਨੇ ਆਖਿਆ, “ਹੁਣ ਆਪਣਾ ਹੱਥ ਇੱਕ ਵਾਰੀ ਫ਼ੇਰ ਆਪਣੇ ਚੋਲੇ ਅੰਦਰ ਕਰ।” ਤਾਂ ਮੂਸਾ ਨੇ ਇੱਕ ਵਾਰੀ ਫ਼ੇਰ ਆਪਣਾ ਹੱਥ ਚੋਲੇ ਅੰਦਰ ਕਰ ਲਿਆ। ਫ਼ੇਰ ਮੂਸਾ ਨੇ ਆਪਣਾ ਹੱਥ ਬਾਹਰ ਕੱਢਿਆ, ਅਤੇ ਉਸਦਾ ਹੱਥ ਬਦਲ ਗਿਆ ਸੀ। ਹੁਣ ਉਸਦਾ ਹੱਥ ਪਹਿਲਾਂ ਵਾਂਗ ਹੀ ਇੱਕ ਵਾਰੀ ਫ਼ੇਰ ਠੀਕ ਹੋ ਗਿਆ ਸੀ।"

10ਤਾਂ ਪਰਮੇਸ਼ੁਰ ਨੇ ਆਖਿਆ, “ਜਦ ਤੂੰ ਆਪਣੀ ਸੋਟੀ ਦੀ ਵਰਤੋਂ ਕਰੇਂ ਪਰ ਲੋਕ ਤੇਰਾ ਵਿਸ਼ਵਾਸ ਨਾ ਕਰਨ ਤਾਂ ਤੂੰ ਇਹ ਨਿਸ਼ਾਨ ਉਨ੍ਹਾਂ ਨੂੰ ਦਿਖਾਵੀਂ, ਉਹ ਤੇਰੇ ਉੱਤੇ ਜ਼ਰੂਰ ਵਿਸ਼ਵਾਸ ਕਰ ਲੈਣਗੇ।"

Exodus 3 illustration - Exodus Chapter 3

11ਜੇ ਉਹ ਹਾਲੇ ਵੀ ਵਿਸ਼ਵਾਸ ਨਹੀਂ ਕਰਦੇ ਜਦ ਕਿ ਤੂੰ ਉਨ੍ਹਾਂ ਨੂੰ ਇਹ ਦੋਵੇਂ ਚੀਜ਼ਾਂ ਦਿਖਾ ਦਿੱਤੀਆਂ ਹੋਣ, ਤਾਂ ਨੀਲ ਨਦੀ ਵਿੱਚੋਂ ਕੁਝ ਪਾਣੀ ਲਵੀਂ। ਪਾਣੀ ਨੂੰ ਧਰਤੀ ਤੇ ਡੋਲ੍ਹ ਦੇਵੀਂ, ਅਤੇ ਜਿਵੇਂ ਹੀ ਇਹ ਧਰਤੀ ਨੂੰ ਛੂਹੇਗਾ ਇਹ ਖੂਨ ਬਣ ਜਾਵੇਗਾ।”"

12ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਯਹੋਵਾਹ, ਮੈਂ ਤੈਨੂੰ ਸੱਚ ਦੱਸ ਰਿਹਾ ਹਾਂ, ਮੈਂ ਕੋਈ ਚੰਗਾ ਬੁਲਾਰਾ ਨਹੀਂ ਹਾਂ। ਮੈਂ ਕਦੇ ਵੀ ਠੀਕ ਤਰ੍ਹਾਂ ਬੋਲਣ ਦੇ ਕਾਬਿਲ ਨਹੀਂ ਰਿਹਾ ਹਾਂ। ਹੁਣ, ਤੇਰੇ ਨਾਲ ਗੱਲਾਂ ਕਰਨ ਤੋਂ ਮਗਰੋਂ ਵੀ, ਮੈਂ ਚੰਗਾ ਬੁਲਾਰਾ ਨਹੀਂ ਹਾਂ ਤੂੰ ਜਾਣਦਾ ਹੈਂ ਕਿ ਮੈਂ ਹੌਲੀ ਅਤੇ ਬੇਢਂਗਾ ਬੋਲਦਾ ਹਾਂ।”"

13ਤਾਂ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸਨੇ ਬਣਾਇਆ ਹੈ? ਅਤੇ ਕੌਣ ਕਿਸੇ ਆਦਮੀ ਨੂੰ ਬੋਲਾ ਜਾਂ ਗੂਂਗਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਅੰਨ੍ਹਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਦੇਖਣ ਦੇ ਯੋਗ ਬਣਾ ਸੱਕਦਾ ਹੈ? ਮੈਂ ਹੀ ਹਾਂ ਉਹ ਜਿਹੜਾ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈ-ਮੈਂ ਯਾਹਵੇਹ ਹਾਂ।"

14ਇਸ ਲਈ ਜਾਹ। ਜਦੋਂ ਤੂੰ ਬੋਲੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। ਮੈਂ ਤੈਨੂੰ ਆਖਣ ਲਈ ਸ਼ਬਦ ਦੇਵਾਂਗਾ।”"

15ਪਰ ਮੂਸਾ ਨੇ ਆਖਿਆ, “ਮੇਰੇ ਯਹੋਵਾਹ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਨਹੀਂ, ਕਿਸੇ ਹੋਰ ਬੰਦੇ ਨੂੰ ਭੇਜੋ।”"

Exodus 3 illustration - Exodus Chapter 3

16ਤਾਂ ਯਹੋਵਾਹ ਮੂਸਾ ਉੱਪਰ ਬਹੁਤ ਕਰੋਧਵਾਨ ਹੋ ਗਿਆ ਅਤੇ ਆਖਿਆ, “ਠੀਕ ਹੈ। ਮੈਂ ਤੇਰੀ ਸਹਾਇਤਾ ਲਈ ਤੈਨੂੰ ਕੋਈ ਬੰਦਾ ਦੇਵਾਂਗਾ। ਮੈਂ ਲੇਵੀ ਦੇ ਪਰਿਵਾਰ ਵਿੱਚੋਂ, ਤੇਰੇ ਭਰਾ, ਹਾਰੂਨ ਦੀ ਵਰਤੋਂ ਕਰਾਂਗਾ ਉਹ ਚੰਗਾ ਬੁਲਾਰਾ ਹੈ ਹਾਰੂਨ ਪਹਿਲਾਂ ਹੀ ਤੈਨੂੰ ਮਿਲਣ ਲਈ ਆ ਰਿਹਾ ਹੈ ਉਹ ਤੈਨੂੰ ਮਿਲਕੇ ਪ੍ਰਸੰਨ ਹੋਵੇਗਾ।"

17ਉਹ ਤੇਰੇ ਨਾਲ ਫ਼ਿਰਊਨ ਕੋਲ ਜਾਵੇਗਾ ਮੈਂ ਤੈਨੂੰ ਦੱਸਾਂਗਾ ਕਿ ਤੂੰ ਕੀ ਬੋਲਣਾ ਹੈ। ਫ਼ੇਰ ਤੂੰ ਹਾਰੂਨ ਨੂੰ ਦੱਸੇਂਗਾ ਅਤੇ ਮੈਂ ਪ੍ਰਪੱਕ ਕਰਾਂਗਾ ਕਿ ਤੇਰਾ ਮੂੰਹ ਅਤੇ ਉਸਦਾ ਮੂੰਹ ਸਹੀ ਗੱਲਾਂ ਆਖਣ।"

18ਹਾਰੂਨ ਤੇਰੀ ਖਾਤਰ ਲੋਕਾਂ ਨਾਲ ਵੀ ਗੱਲ ਕਰੇਗਾ। ਤੂੰ ਉਸ ਲਈ ਪਰਮੇਸ਼ੁਰ ਵਾਂਗ ਹੋਵੇਂਗਾ, ਅਤੇ ਉਹ ਤੇਰਾ ਦਫ਼ਤਰੀ ਬੁਲਾਰਾ ਹੋਵੇਗਾ।"

19ਇਸ ਲਈ ਜਾਹ ਇਹ ਸੋਟੀ ਆਪਣੇ ਨਾਲ ਲੈ, ਜਿਸ ਨਾਲ ਤੂੰ ਲੋਕਾਂ ਨੂੰ ਵਿਖਾਉਣ ਲਈ ਕਿ ਮੈਂ ਤੇਰੇ ਨਾਲ ਹਾਂ, ਕਰਿਸ਼ਮੇ ਕਰ ਸੱਕਦਾ ਹੈਂ।”"

20ਮੂਸਾ ਮਿਸਰ ਪਰਤਦਾ ਹੈ ਤਾਂ ਮੂਸਾ ਆਪਣੇ ਸੌਹਰੇ ਯਿਥਰੋ ਵੱਲ ਵਾਪਸ ਚੱਲਾ ਗਿਆ। ਮੂਸਾ ਨੇ ਯਿਥਰੋ ਨੂੰ ਆਖਿਆ, “ਮਿਹਰਬਾਨੀ ਕਰਕੇ ਮੈਨੂੰ ਮਿਸਰ ਵਾਪਸ ਜਾਣ ਦਿਓ। ਮੈਂ ਦੇਖਣਾ ਚਾਹੁੰਦਾ ਹਾਂ ਕਿ ਕੀ ਮੇਰੇ ਲੋਕ ਹਾਲੇ ਵੀ ਜਿਉਂਦੇ ਹਨ।” ਯਿਥਰੋ ਨੇ ਮੂਸਾ ਨੂੰ ਆਖਿਆ, “ਜ਼ਰੂਰ। ਅਤੇ ਤੂੰ ਸ਼ਾਂਤੀ ਨਾਲ ਜਾ ਸੱਕਦਾ ਹੈਂ।”"

Exodus 3 illustration - Exodus Chapter 3

21ਤਾਂ ਜਦੋਂ ਮੂਸਾ ਹਾਲੇ ਮਿਦਯਾਨ ਵਿੱਚ ਹੀ ਸੀ, ਪਰਮੇਸ਼ੁਰ ਨੇ ਉਸ ਨੂੰ ਆਖਿਆ, “ਤੇਰੇ ਲਈ ਹੁਣ ਮਿਸਰ ਵਾਪਸ ਜਾਣਾ ਸੁਰੱਖਿਅਤ ਹੈ। ਜਿਹੜੇ ਆਦਮੀ ਤੈਨੂੰ ਮਾਰਨਾ ਚਾਹੁੰਦੇ ਸਨ, ਉਹ ਮਰ ਚੁੱਕੇ ਹਨ।”"

22ਇਸ ਲਈ ਮੂਸਾ ਨੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਗਧੇ ਉੱਤੇ ਬਿਠਾਇਆ ਅਤੇ ਮਿਸਰ ਪਰਤ ਆਇਆ। ਮੂਸਾ ਨੇ ਆਪਣੇ ਨਾਲ ਆਪਣੀ ਸੋਟੀ ਵੀ ਲੈ ਲਈ-ਪਰਮੇਸ਼ੁਰ ਦੀ ਸ਼ਕਤੀ ਵਾਲੀ, ਤੁਰਨ ਵਾਲੀ ਸੋਟੀ।"

Chapter Complete

You have read Exodus 3

22 verses