1“ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਿਲਾ ਕੇ ਅਤਰ ਬਨਾਉਣ ਵਾਲੇ ਮਾਹਰ ਦੀ ਕੁਸ਼ਲਤਾ ਅਨੁਸਾਰ ਖਾਸ ਕਿਸਮ ਦਾ ਸੁਗੰਧਤ ਮਸਹ ਵਾਲਾ ਤੇਲ ਬਣਾ ਲਵੀਂ।"
2ਇਸ ਤੇਲ ਨੂੰ ਮੰਡਲੀ ਵਾਲੇ ਤੰਬੂ ਅਤੇ ਇਕਰਾਰਨਾਮੇ ਵਾਲੇ ਸੰਦੂਕ ਉੱਪਰ ਮਸਹ ਕਰ ਦੇਵੀਂ। ਇਸਤੋਂ ਪਤਾ ਚੱਲੇਗਾ ਕਿ ਇਨ੍ਹਾਂ ਚੀਜ਼ਾਂ ਦਾ ਖਾਸ ਮਨੋਰਥ ਹੈ।"
3ਮੇਜ ਉੱਤੇ ਅਤੇ ਮੇਜ ਉੱਤੇ ਪਈਆਂ ਸਾਰੀਆਂ ਪਲੇਟਾਂ ਉੱਤੇ ਵੀ ਅਤੇ ਦੀਵੇ ਉੱਤੇ ਅਤੇ ਇਸਦੇ ਉੱਪਰ ਸਾਰੇ ਰੱਖੇ ਸਮਾਨ ਉੱਤੇ ਅਤੇ ਧੂਫ਼ ਦੀ ਜਗਵੇਦੀ ਉੱਤੇ ਵੀ ਤੇਲ ਮਸਹ ਕਰਨਾ।"
4ਇਹ ਤੇਲ ਪਰਮੇਸ਼ੁਰ ਲਈ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਪਰ ਅਤੇ ਉਸ ਜਗਵੇਦੀ ਦੀ ਹਰ ਸ਼ੈਅ ਉੱਪਰ ਅਤੇ ਤਸਲੇ ਅਤੇ ਤਸਲੇ ਹੇਠਲੀ ਚੌਂਕੀ ਉੱਪਰ ਵੀ ਮਸਹ ਕਰਨਾ।"
5ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪਵਿੱਤਰ ਬਣਾ ਦਿਉਂਗੇ। ਇਹ ਯਹੋਵਾਹ ਲਈ ਬਹੁਤ ਖਾਸ ਹੋਣਗੀਆਂ। ਕੋਈ ਵੀ ਚੀਜ਼ ਜੋ ਇਨ੍ਹਾਂ ਚੀਜ਼ਾਂ ਨੂੰ ਛੂਹੇਗੀ ਪਵਿੱਤਰ ਹੋ ਜਾਵੇਗੀ।"

6“ਹਾਰੂਨ ਅਤੇ ਉਸ ਦੇ ਪੁੱਤਰਾਂ ਉੱਪਰ ਇਹ ਤੇਲ ਮਸਹ ਕਰੀਂ। ਇਹ ਦਰਸਾਵੇਗਾ ਕਿ ਉਹ ਖਾਸ ਤਰ੍ਹਾਂ ਨਾਲ ਮੇਰੀ ਸੇਵਾ ਕਰਦੇ ਹਨ ਅਤੇ ਉਹ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਦੇ ਹਨ।"
7ਇਸਰਾਏਲ ਦੇ ਲੋਕਾਂ ਨੂੰ ਆਖਣਾ ਕਿ ਮਸਹ ਵਾਲਾ ਤੇਲ ਪਵਿਤਰ ਹੈ-ਇਸ ਨੂੰ ਹਮੇਸ਼ਾ ਸਿਰਫ਼ ਮੇਰੇ ਲਈ ਹੀ ਇਸਤੇਮਾਲ ਕੀਤਾ ਜਾਵੇ।"
8ਕਿਸੇ ਨੂੰ ਵੀ ਇਸ ਤੇਲ ਨੂੰ ਆਮ ਸੁਗੰਧ ਦੇ ਤੌਰ ਤੇ ਨਹੀਂ ਵਰਤਣਾ ਚਾਹੀਦਾ। ਇਸ ਖਾਸ ਤੇਲ ਵਾਂਗ ਕਿਸੇ ਵੀ ਸੁਗੰਧੀ ਨੂੰ ਨਹੀਂ ਬਨਾਉਣ। ਇਹ ਤੇਲ ਪਵਿੱਤਰ ਹੈ, ਅਤੇ ਇਹ ਤੁਹਾਡੇ ਲਈ ਬਹੁਤ ਖਾਸ ਹੋਣਾ ਚਾਹੀਦਾ ਹੈ।"
9ਜੇ ਕੋਈ ਇਸ ਪਵਿੱਤਰ ਤੇਲ ਵਾਂਗ ਕੋਈ ਸੁਗੰਧੀ ਬਣਾਉਂਦਾ ਹੈ, ਅਤੇ ਜੇ ਉਹ ਇਸ ਨੂੰ ਕਿਸੇ ਵਿਦੇਸ਼ੀ ਨੂੰ ਦਿੰਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦਿੱਤਾ ਜਾਵੇ।”"
10ਧੂਫ਼ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹ ਸੁਗੰਧਤ ਮਸਾਲੇ (ਸਮਗਰੀ) ਲਿਆਵੋ, ਮੁਰ ਵਾਲਾ ਮਸਾਲਾ ਅਤੇ ਲੌਨ ਅਤੇ ਖਾਲਸ ਲੋਬਾਨ। ਧਿਆਨ ਰੱਖਣਾ ਕਿ ਤੁਹਾਡੇ ਕੋਲ ਇਹ ਮਸਾਲੇ ਇੱਕੋ ਜਿੰਨੀ ਮਿਕਦਾਰ ਦੇ ਹੋਣ।"

11ਸੁਗੰਧਤ ਧੂਫ਼ ਬਨਾਉਣ ਲਈ ਇਨ੍ਹਾਂ ਨੂੰ ਮਿਲਾਉ। ਇਹ ਕੰਮ ਉਸੇ ਤਰ੍ਹਾਂ ਕਰੋ ਜਿਵੇਂ ਸੁਗੰਧੀ ਬਨਾਉਣ ਵਾਲਾ ਕਰਦਾ ਹੈ। ਇਸ ਧੂਫ਼ ਵਿੱਚ ਲੂਣ ਵੀ ਰਲਾਉ। ਇਹ ਇਸ ਨੂੰ ਸ਼ੁੱਧ ਅਤੇ ਖਾਸ ਬਣਾ ਦੇਵੇਗਾ।"
12ਇਸ ਵਿੱਚੋਂ ਕੁਝ ਧੂਫ਼ ਨੂੰ ਪੀਸੋ, ਜਦੋਂ ਤੱਕ ਕਿ ਇੱਕ ਬਰੀਕ ਪਾਉਡਰ ਨਾ ਬਣ ਜਾਵੇ। ਇਸ ਪਾਉਡਰ ਨੂੰ ਮੰਡਲੀ ਵਾਲੇ ਤੰਬੂ ਵਿੱਚ ਇਕਰਾਰਨਾਮੇ ਦੇ ਸਾਹਮਣੇ ਰੱਖ ਦਿਉ, ਜਿੱਥੇ ਮੈਂ ਤੁਹਾਨੂੰ ਮਿਲਦਾ ਹਾਂ। ਤੁਹਾਨੂੰ ਇਹ ਧੂਫ਼ ਪਾਉਡਰ ਸਿਰਫ਼ ਇਸਦੇ ਖਾਸ ਮਨੋਰਥ ਲਈ ਹੀ ਵਰਤਣਾ ਚਾਹੀਦਾ ਹੈ। ਇਹ ਅੱਤ ਪਵਿੱਤਰ ਹੋਵੇਗਾ।"
13ਤੁਹਾਨੂੰ ਇਹ ਧੂਫ਼ ਯਹੋਵਾਹ ਲਈ ਇਸ ਖਾਸ ਢੰਗ ਨਾਲ ਹੀ ਵਰਤਣੀ ਚਾਹੀਦੀ ਹੈ। ਤੁਸੀਂ ਇਸ ਧੂਫ਼ ਨੂੰ ਖਾਸ ਢੰਗ ਨਾਲ ਬਣਾਓਂਗੇ। ਕਿਸੇ ਹੋਰ ਧੂਫ਼ ਨੂੰ ਇਸ ਢੰਗ ਨਾਲ ਨਹੀਂ ਬਨਾਉਣਾ।"
14ਹੋ ਸੱਕਦਾ ਹੈ ਕਿ ਕੋਈ ਬੰਦਾ ਇਸ ਧੂਫ਼ ਨੂੰ ਆਪਣੇ ਲਈ ਬਨਾਉਣਾ ਚਾਹੇ ਤਾਂ ਜੋ ਉਹ ਇਸਦੀ ਸੁਗੰਧ ਮਾਣ ਸੱਕੇ। ਪਰ ਜੇ ਉਹ ਅਜਿਹਾ ਕਰਦਾ ਹੈ ਤਾਂ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।”"
15ਬਸਲਏਲ ਤੇ ਆਹਾਲੀਆਬ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,"

16“ਮੈਂ ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਇੱਕ ਆਦਮੀ ਨੂੰ ਆਪਣੇ ਲਈ ਕੁਝ ਖਾਸ ਕੰਮ ਕਰਨ ਲਈ ਚੁਣਿਆ ਹੈ। ਉਸਦਾ ਨਾਮ ਬਸਲਏਲ ਹੈ ਜੋ ਊਰੀ ਦਾ ਪੁੱਤਰ ਹੈ ਅਤੇ ਊਰੀ ਹੂਰ ਦਾ ਪੁੱਤਰ ਸੀ।"
17ਮੈਂ ਬਸਲਏਲ ਵਿੱਚ ਪਰਮੇਸ਼ੁਰ ਦਾ ਆਤਮਾ ਭਰ ਦਿੱਤਾ ਹੈ-ਮੈਂ ਉਸ ਨੂੰ ਹਰ ਤਰ੍ਹਾਂ ਦੀਆਂ ਗੱਲਾਂ ਕਰਨ ਦਾ ਗਿਆਨ ਅਤੇ ਯੋਗਤਾ ਦਿੱਤੀ ਹੈ।"
18ਬਸਲਏਲ ਬਹੁਤ ਚੰਗਾ ਕਾਰੀਗਰ ਹੈ। ਅਤੇ ਉਹ ਸੋਨੇ, ਚਾਂਦੀ ਅਤੇ ਪਿੱਤਲ ਦੀਆਂ ਚੀਜ਼ਾਂ ਬਣਾ ਸੱਕਦਾ ਹੈ।"
19ਬਸਲਏਲ ਖੂਬਸੂਰਤ ਪੱਥਰਾਂ ਦਾ ਅਤੇ ਲੱਕੜ ਦਾ ਕੰਮ ਕਰ ਸੱਕਦਾ ਹੈ। ਉਹ ਹਰ ਤਰ੍ਹਾਂ ਦਾ ਕੰਮ ਕਰ ਸੱਕਦਾ ਹੈ।"
20ਮੈਂ ਆਹਾਲੀਆਬ ਨੂੰ ਵੀ ਉਸ ਦੇ ਨਾਲ ਕੰਮ ਕਰਨ ਵਾਸਤੇ ਚੁਣਿਆ ਹੈ। ਆਹਾਲੀਆਬ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਅਹੀਸਾਮਾਕ ਦਾ ਪੁੱਤਰ ਹੈ। ਅਤੇ ਮੈਂ ਹੋਰ ਸਾਰੇ ਕਾਰੀਗਰਾਂ ਨੂੰ ਵੀ ਹੁਨਰ ਦਿੱਤੇ ਹਨ। ਇਸ ਲਈ ਉਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਬਣਾ ਸੱਕਦੇ ਹਨ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ:"

21ਮੰਡਲੀ ਵਾਲਾ ਤੰਬੂ, ਇਕਰਾਰਨਾਮੇ ਵਾਲਾ ਸੰਦੂਕ, ਸੰਦੂਕ ਦਾ ਕੱਜਣ,"
22ਮੇਜ ਅਤੇ ਉਸ ਉਤਲੀ ਹਰ ਚੀਜ਼, ਸ਼ੁੱਧ ਸ਼ਮਾਦਾਨ ਅਤੇ ਇਸਦੇ ਸੰਦ, ਧੂਫ਼ ਧੁਖਾਉਣ ਲਈ ਜਗਵੇਦੀ,"
23ਹੋਮ ਦੀਆਂ ਭੇਟਾ ਵਾਲੀ ਜਗਵੇਦੀ ਅਤੇ ਉਹ ਸਾਰੀਆਂ ਚੀਜ਼ਾਂ ਜਿਹੜੀਆਂ ਜਗਵੇਦੀ ਉੱਤੇ ਇਸਤੇਮਾਲ ਹੁੰਦੀਆਂ ਹਨ। ਤਸਲਾ ਅਤੇ ਇਸਦੇ ਹੇਠਲੀ ਚੌਂਕੀ।"
24ਹਾਰੂਨ ਜਾਜਕ ਲਈ ਖਾਸ ਵਸਤਰ, ਹਾਰੂਨ ਦੇ ਪੁੱਤਰਾਂ ਲਈ ਖਾਸ ਵਸਤਰ ਜਦੋਂ ਉਹ ਜਾਜਕ ਵਜੋਂ ਸੇਵਾ ਕਰਨਗੇ,"
25ਸੁਗੰਧਤ ਮਸਹ ਵਾਲਾ ਤੇਲ, ਪਵਿੱਤਰ ਸਥਾਨ ਲਈ ਸੁਗੰਧਤ ਧੂਫ਼। ਕਾਰੀਗਰਾਂ ਨੂੰ ਇਹ ਸਾਰੀਆਂ ਚੀਜ਼ਾਂ ਉਵੇਂ ਹੀ ਬਨਾਉਣੀਆਂ ਚਾਹੀਦੀਆਂ ਹਨ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ।”"

26ਸਬਤ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,"
27“ਇਸਰਾਏਲ ਦੇ ਲੋਕਾਂ ਨੂੰ ਇਹ ਆਖੀਂ; ‘ਤੁਹਾਨੂੰ ਮੇਰੇ ਆਰਾਮ ਦੇ ਖਾਸ ਦਿਨਾਂ ਦੀਆਂ ਬਿਧੀਆਂ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਗੱਲ ਇਸ ਲਈ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਤੁਹਾਡੇ ਅਤੇ ਮੇਰੇ ਵਿੱਚਕਾਰ ਸਾਰੀਆਂ ਪੀੜੀਆਂ ਲਈ ਇੱਕ ਸੰਕੇਤ ਹੋਣਗੇ। ਇਹ ਤੁਹਾਨੂੰ ਦਰਸਾਉਣਗੇ ਕਿ ਮੈਂ, ਯਹੋਵਾਹ ਨੇ, ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ ਹੈ।"
28“‘ਸਬਤ ਨੂੰ ਇੱਕ ਖਾਸ ਦਿਹਾੜਾ ਬਣਾਉ। ਜੇ ਕੋਈ ਬੰਦਾ ਸਬਤ ਨੂੰ ਕਿਸੇ ਵੀ ਹੋਰ ਦਿਨ ਵਾਂਗ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ।"
29ਹਫ਼ਤੇ ਵਿੱਚ ਕੰਮ ਕਰਨ ਲਈ ਛੇ ਦਿਨ ਹੋਰ ਹਨ। ਪਰ ਸੱਤਵਾਂ ਦਿਨ ਅਰਾਮ ਦਾ ਖਾਸ ਦਿਨ ਹੈ। ਉਹ ਖਾਸ ਦਿਨ ਯਹੋਵਾਹ ਦਾ ਆਦਰ ਕਰਨ ਲਈ ਹੈ। ਜਿਹੜਾ ਵੀ ਬੰਦਾ ਸਬਤ ਦੇ ਦਿਨ ਕੰਮ ਕਰਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।"
30ਇਸਰਾਏਲ ਦੇ ਲੋਕਾਂ ਨੂੰ ਸਬੂਤ ਨੂੰ ਅਵੱਸ਼ ਚੇਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਖਾਸ ਦਿਹਾੜਾ ਬਨਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਅਜਿਹਾ ਹਮੇਸ਼ਾ ਲਈ ਕਰਦੇ ਰਹਿਣਾ ਚਾਹੀਦਾ ਹੈ। ਇਹ ਉਨ੍ਹਾਂ ਦੇ ਅਤੇ ਮੇਰੇ ਵਿੱਚਕਾਰ ਇਕਰਾਰਨਮਾ ਹੈ ਜਿਹੜਾ ਹਮੇਸ਼ਾ ਜਾਰੀ ਰਹੇਗਾ।"

31ਸਬਤ ਮੇਰੇ ਅਤੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਇੱਕ ਸੰਕੇਤ ਰਹੇਗਾ। ਯਹੋਵਾਹ ਨੇ ਛੇ ਦਿਨ ਤੱਕ ਕੰਮ ਕੀਤਾ ਅਤੇ ਅਕਾਸ਼ ਤੇ ਧਰਤੀ ਨੂੰ ਸਾਜਿਆ। ਅਤੇ ਸੱਤਵੇਂ ਦਿਨ ਉਸ ਨੇ ਛੁੱਟੀ ਕੀਤੀ ਅਤੇ ਅਰਾਮ ਕੀਤਾ।’”"
32ਇਸ ਤਰ੍ਹਾਂ ਯਹੋਵਾਹ ਨੇ ਸੀਨਈ ਪਰਬਤ ਉੱਤੇ ਮੂਸਾ ਨਾਲ ਗੱਲ ਖਤਮ ਕੀਤੀ। ਫ਼ੇਰ ਯਹੋਵਹ ਨੇ ਉਸ ਨੂੰ ਪੱਥਰ ਦੀਆਂ ਦੋ ਤਖਤੀਆਂ ਦਿੱਤੀਆਂ ਜਿਨ੍ਹਾਂ ਉੱਤੇ ਇਕਰਾਰਨਾਮਾ ਸੀ। ਪਰਮੇਸ਼ੁਰ ਨੇ ਪੱਥਰ ਉੱਤੇ ਲਿਖਣ ਲਈ ਆਪਣੀ ਉਂਗਲੀ ਦੀ ਵਰਤੋਂ ਕੀਤੀ।"
33ਸੋਨੇ ਦਾ ਵੱਛਾ ਲੋਕਾਂ ਨੇ ਦੇਖਿਆ ਕਿ ਬਹੁਤ ਸਮਾਂ ਬੀਤ ਗਿਆ ਸੀ ਅਤੇ ਮੂਸਾ ਪਰਬਤ ਤੋਂ ਹੇਠਾਂ ਨਹੀਂ ਆਇਆ ਸੀ। ਇਸ ਲਈ ਲੋਕ ਹਾਰੂਨ ਦੇ ਦੁਆਲੇ ਇਕੱਠੇ ਹੋ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਦੇਖ, ਮੂਸਾ ਨੇ ਸਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ। ਪਰ ਅਸੀਂ ਇਹ ਨਹੀਂ ਜਾਣਦੇ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੇ ਲਈ ਕੁਝ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਤੁਰਨ ਅਤੇ ਸਾਡੀ ਅਗਵਾਈ ਕਰਨ।”"
34ਹਾਰੂਨ ਨੇ ਲੋਕਾਂ ਨੂੰ ਆਖਿਆ, “ਮੈਨੂੰ ਸੋਨੇ ਦੀਆਂ ਉਹ ਵਾਲੀਆਂ ਲਿਆਕੇ ਦੇਵੋ ਜਿਹੜੀਆਂ ਤੁਹਾਡੀਆਂ ਪਤਨੀਆਂ, ਪੁੱਤਰਾਂ ਅਤੇ ਧੀਆਂ ਦੀਆਂ ਹੋਣ।”"
35ਇਸ ਲਈ ਸਾਰੇ ਲੋਕਾਂ ਨੇ ਆਪਣੀਆਂ ਸੋਨੇ ਦੀਆਂ ਵਾਲੀਆਂ ਇਕੱਠੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਹਾਰੂਨ ਕੋਲ ਲੈ ਆਏ।"

36ਹਾਰੂਨ ਨੇ ਲੋਕਾਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਸ ਨੇ ਇਸ ਨੂੰ ਵਰਤਕੇ ਇੱਕ ਵੱਛੇ ਦੀ ਮੂਰਤੀ ਬਣਾਈ। ਹਾਰੂਨ ਨੇ ਛੈਣੀ ਲੈ ਕੇ ਇਸ ਮੂਰਤੀ ਨੂੰ ਘੜਿਆ, ਅਤੇ ਫ਼ੇਰ ਉਸ ਨੇ ਇਸ ਉੱਤੇ ਸੋਨਾ ਚੜ੍ਹਾਇਆ। ਤਾਂ ਲੋਕਾਂ ਨੇ ਆਖਿਆ, “ਇਸਰਾਏਲ ਦੇ ਲੋਕੋ, ਇਹ ਹਨ ਤੁਹਾਡੇ ਦੇਵਤੇ। ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਏ।”"
37ਹਾਰੂਨ ਨੇ ਇਹ ਸਾਰੀਆਂ ਚੀਜ਼ਾਂ ਦੇਖੀਆਂ। ਇਸ ਲਈ ਉਸ ਨੇ ਵੱਛੇ ਦੇ ਸਾਹਮਣੇ ਜਗਵੇਦੀ ਬਣਾਈ। ਫ਼ੇਰ ਹਾਰੂਨ ਨੇ ਇਹ ਐਲਾਨ ਕੀਤਾ। ਉਸ ਨੇ ਆਖਿਆ, “ਕੱਲ੍ਹ ਨੂੰ ਯਹੋਵਾਹ ਦੇ ਆਦਰ ਵਿੱਚ ਖਾਸ ਦਾਅਵਤ ਹੋਵੇਗੀ।”"
38ਅਗਲੀ ਸਵੇਰ ਲੋਕ ਬਹੁਤ ਸੁਵਖਤੇ ਉੱਠ ਬੈਠੇ। ਉਨ੍ਹਾਂ ਨੇ ਜਾਨਵਰ ਜ਼ਿਬਾਹ ਕੀਤੇ ਅਤੇ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਭੇਟ ਕੀਤਾ। ਲੋਕ ਖਾਣ ਪੀਣ ਲਈ ਬੈਠ ਗਏ। ਫ਼ੇਰ ਉਹ ਉੱਠ ਖਲੋਏ ਅਤੇ ਜੰਗਲੀ ਦਾਅਵਤ ਕੀਤੀ।"
You have read Exodus 30
38 verses