Lumina
Exodus

Bezaleel and the Sabbath

Exodus 31·Punjabi Bible

1ਉਸੇ ਵੇਲੇ, ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਪਰਬਤ ਤੋਂ ਹੇਠਾਂ ਜਾ। ਤੇਰੇ ਲੋਕਾਂ ਨੇ, ਜਿਨ੍ਹਾਂ ਨੂੰ ਤੂੰ ਮਿਸਰ ਦੀ ਧਰਤੀ ਤੋਂ ਲੈ ਕੇ ਆਇਆ ਸੀ, ਇੱਕ ਭਿਆਨਕ ਪਾਪ ਕੀਤਾ ਹੈ।"

2ਉਹ ਬਹੁਤ ਛੇਤੀ ਉਹ ਗੱਲਾਂ ਕਰਨ ਤੋਂ ਪਿੱਛੇ ਹਟ ਗਏ ਹਨ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ ਲਈ ਪਿਘਲੇ ਹੋਏ ਸੋਨੇ ਦਾ ਵੱਛਾ ਬਣਾਇਆ। ਉਸ ਵਛੇ ਦੀ ਉਪਾਸਨਾ ਕਰ ਰਹੇ ਹਨ ਅਤੇ ਉਸ ਨੂੰ ਬਲੀਆਂ ਚੜ੍ਹਾ ਰਹੇ ਹਨ। ਲੋਕਾਂ ਨੇ ਆਖਿਆ ਹੈ, ‘ਇਸਰਾਏਲ, ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਏ।’”"

3ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਇਨ੍ਹਾਂ ਲੋਕਾਂ ਨੂੰ ਦੇਖਿਆ ਹੈ। ਮੈਂ ਜਾਣਦਾ ਹਾਂ ਕਿ ਇਹ ਬਹੁਤ ਜ਼ਿੱਦੀ ਲੋਕ ਹਨ। ਇਹ ਹਮੇਸ਼ਾ ਮੇਰੇ ਖਿਲਾਫ਼ ਹੁੰਦੇ ਰਹਿਣਗੇ।"

4ਇਸ ਲਈ ਹੁਣ ਮੈਨੂੰ ਇਨ੍ਹਾਂ ਨੂੰ ਕਰੋਧ ਵਿੱਚ ਤਬਾਹ ਕਰ ਲੈਣ ਦੇ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਬਣਾਵਾਂਗਾ।”"

5ਪਰ ਮੂਸਾ ਨੇ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਬੇਨਤੀ ਕੀਤੀ, “ਯਹੋਵਾਹ ਆਪਣੇ ਗੁੱਸੇ ਨਾਲ ਆਪਣੇ ਲੋਕਾਂ ਨੂੰ ਤਬਾਹ ਨਾ ਕਰੋ। ਤੁਸੀਂ ਇਨ੍ਹਾਂ ਲੋਕਾਂ ਨੂੰ ਮਿਸਰ ਵਿੱਚੋਂ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਬਾਹਰ ਲਿਆਏ।"

Exodus 31 illustration - Exodus Chapter 31

6ਪਰ ਜੇ ਤੁਸੀਂ ਆਪਣੇ ਲੋਕਾਂ ਨੂੰ ਤਬਾਹ ਕਰ ਦਿੰਦੇ ਹੋ। ਤਾਂ ਮਿਸਰੀ ਲੋਕ ਆਖ ਸੱਕਦੇ ਹਨ, ‘ਯਹੋਵਾਹ ਨੇ ਆਪਣੇ ਲੋਕਾਂ ਨਾਮ ਮੰਦੀਆਂ ਗੱਲਾਂ ਕਰਨ ਦੀ ਵਿਉਂਤ ਬਣਾਈ। ਇਸੇ ਲਈ ਉਹ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ। ਉਹ ਉਨ੍ਹਾਂ ਨੂੰ ਪਹਾੜਾਂ ਵਿੱਚ ਲਿਜਾਕੇ ਮਾਰਨਾ ਚਾਹੁੰਦਾ ਸੀ। ਉਹ ਉਨ੍ਹਾਂ ਨੂੰ ਧਰਤੀ ਤੋਂ ਹੂੰਝ ਦੇਣ ਚਾਹੁੰਦਾ ਸੀ।’ ਇਸ ਲਈ ਆਪਣੇ ਲੋਕਾਂ ਉੱਪਰ ਕਰੋਧਵਾਨ ਨਾ ਹੋਵੋ। ਕਿਰਪਾ ਕਰਕੇ ਆਪਣਾ ਵਿੱਚਾਰ ਬਦਲ ਦਿਉ। ਆਪਣੇ ਲੋਕਾਂ ਨੂੰ ਤਬਾਹ ਨਾ ਕਰੋ।"

7ਅਬਰਾਹਾਮ, ਇਸਹਾਕ ਅਤੇ ਇਸਰਾਏਲ ਨੂੰ ਚੇਤੇ ਕਰੋ। ਉਨ੍ਹਾਂ ਲੋਕਾਂ ਨੇ ਤੁਹਾਡੀ ਸੇਵਾ ਕੀਤੀ ਸੀ। ਅਤੇ ਤੁਸੀਂ ਆਪਣਾ ਨਾਮ ਲੈ ਕੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਤੁਸੀਂ ਆਖਿਆ ਸੀ; ‘ਮੈਂ ਤੁਹਾਡੇ ਲੋਕਾਂ ਨੂੰ ਇੰਨਾ ਵੱਧਾ ਦਿਆਂਗਾ ਜਿੰਨੇ ਅਕਾਸ਼ ਵਿੱਚ ਤਾਰੇ ਹਨ। ਮੈਂ ਤੁਹਾਡੇ ਲੋਕਾਂ ਨੂੰ ਇਹ ਸਾਰੀ ਧਰਤੀ ਦੇ ਦਿਆਂਗਾ, ਜਿਵੇਂ ਕਿ ਮੈਂ ਇਕਰਾਰ ਕੀਤਾ ਸੀ। ਇਹ ਧਰਤੀ ਸਦਾ ਲਈ ਉਨ੍ਹਾਂ ਦੀ ਹੋਵੇਗੀ।’”"

8ਫ਼ੇਰ ਯਹੋਵਾਹ ਨੇ ਆਪਣਾ ਮਨ ਬਦਲ ਲਿਆ ਅਤੇ ਆਪਣੇ ਲੋਕਾਂ ਨੂੰ ਕਸ਼ਟ ਨਾ ਦੇਣ ਦਾ ਫ਼ੈਸਲਾ ਕਰ ਲਿਆ।"

9ਫ਼ੇਰ ਮੂਸਾ ਪਰਬਤ ਤੋਂ ਹੇਠਾਂ ਚੱਲਾ ਗਿਆ। ਮੂਸਾ ਕੋਲ ਪੱਥਰ ਦੀਆਂ ਦੋ ਤਖਤੀਆਂ ਸਨ ਜਿਨ੍ਹਾਂ ਉੱਤੇ ਇਕਰਾਰਨਾਮਾ ਲਿਖਿਆ ਹੋਇਆ ਸੀ। ਉਹ ਹੁਕਮ ਉਨ੍ਹਾਂ ਪੱਥਰਾਂ ਦੇ ਦੋਹੀ ਪਾਸੀਂ, ਸਿਧੇ ਅਤੇ ਪੁਠੇ ਪਾਸੇ, ਲਿਖੇ ਹੋਏ ਸਨ।"

10ਪਰਮੇਸ਼ੁਰ ਨੇ ਖੁਦ ਉਹ ਤਖਤੀਆਂ ਬਣਾਈਆਂ ਸਨ ਅਤੇ ਉਸ ਨੇ ਖੁਦ, ਉਹ ਹੁਕਮ ਉਨ੍ਹਾਂ ਤਖਤੀਆਂ ਉੱਪਰ ਲਿਖੇ ਸਨ।"

Exodus 31 illustration - Exodus Chapter 31

11ਪਰਬਤ ਤੋਂ ਹੇਠਾਂ ਉੱਤਰਦੇ ਸਮੇਂ ਮੂਸਾ ਨੇ ਡੇਰੇ ਵਿੱਚ ਦਾਅਵਤ ਦਾ ਸ਼ੋਰ ਸੁਣਿਆ। ਯਹੋਸ਼ੁਆ ਨੇ ਮੂਸਾ ਨੂੰ ਆਖਿਆ, “ਹੇਠਾਂ ਡੇਰੇ ਵਿੱਚੋਂ ਲੜਾਈ ਦੀਆਂ ਅਵਾਜ਼ਾਂ ਆ ਰਹੀਆਂ ਲੱਗਦੀਆਂ ਹਨ।”"

12ਮੂਸਾ ਨੇ ਜਵਾਬ ਦਿੱਤਾ, “ਇਹ ਕਿਸੇ ਫ਼ੌਜ ਦੇ ਜਿੱਤ ਦੇ ਨਾਹਰਿਆਂ ਦਾ ਸ਼ੋਰ ਨਹੀਂ। ਪਰ ਇਹ ਕਿਸੇ ਫ਼ੌਜ ਦੇ ਹਾਰ ਜਾਣ ਦੀਆਂ ਚੀਕਾਂ ਦਾ ਸ਼ੋਰ ਨਹੀਂ। ਜਿਹੜਾ ਸ਼ੋਰ ਮੈਂ ਸੁਣ ਰਿਹਾ ਹਾਂ ਉਹ ਸੰਗੀਤ ਦਾ ਸ਼ੋਰ ਹੈ।”"

13ਮੂਸਾ ਡੇਰੇ ਕੋਲ ਆਇਆ। ਉਸ ਨੇ ਸੋਨੇ ਦਾ ਵਛਾ ਦੇਖਿਆ, ਅਤੇ ਉਸ ਨੇ ਲੋਕਾਂ ਨੂੰ ਨੱਚਦਿਆਂ ਦੇਖਿਆ। ਮੂਸਾ ਬਹੁਤ ਕਰੋਧ ਵਿੱਚ ਆ ਗਿਆ, ਅਤੇ ਉਸ ਨੇ ਪੱਥਰ ਦੀਆਂ ਤਖਤੀਆਂ ਜ਼ਮੀਨ ਉੱਤੇ ਸੁੱਟ ਦਿੱਤੀਆ। ਤਖਤੀਆਂ ਪਰਬਤ ਦੇ ਹੇਠਾਂ ਟੋਟੇ-ਟੋਟੇ ਹੋ ਗਈਆਂ।"

14ਫ਼ੇਰ ਮੂਸਾ ਨੇ ਉਹ ਵਛਾ ਤਬਾਹ ਕਰ ਦਿੱਤਾ ਜੋ ਲੋਕਾਂ ਨੇ ਬਣਾਇਆ ਸੀ। ਉਸ ਨੇ ਇਸ ਨੂੰ ਅੱਗ ਵਿੱਚ ਪਿਘਲਾ ਦਿੱਤਾ। ਫ਼ੇਰ ਉਸ ਨੇ ਸੋਨੇ ਨੂੰ ਪੀਹ ਕੇ ਧੂੜ ਬਣਾ ਦਿੱਤਾ। ਅਤੇ ਉਸ ਨੇ ਇਸ ਧੂੜ ਨੂੰ ਪਾਣੀ ਵਿੱਚ ਸੁੱਟ ਦਿੱਤਾ। ਉਸ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਪਾਣੀ ਪੀਣ ਜਾਣ ਲਈ ਮਜ਼ਬੂਰ ਕੀਤਾ।"

15ਮੂਸਾ ਨੇ ਹਾਰੂਨ ਨੂੰ ਆਖਿਆ, “ਇਨ੍ਹਾਂ ਲੋਕਾਂ ਨੇ ਤੇਰੇ ਨਾਲ ਕੀਤਾ ਹੈ? ਤੂੰ ਇਨ੍ਹਾ ਦੀ ਅਜਿਹਾ ਮੰਦਾ ਪਾਪ ਕਰਨ ਵਿੱਚ ਅਗਵਾਈ ਕਿਉਂ ਕੀਤੀ?”"

Exodus 31 illustration - Exodus Chapter 31

16ਹਾਰੂਨ ਨੇ ਜਵਾਬ ਦਿੱਤਾ, “ਨਾਰਾਜ਼ ਨਾ ਹੋਵੋ ਹਜ਼ੂਰ। ਤੁਸੀਂ ਜਾਣਦੇ ਹੋ ਇਹ ਲੋਕ ਹਮੇਸ਼ਾ ਗਲਤ ਗੱਲਾਂ ਕਰਨ ਲਈ ਤਿਆਰ ਰਹਿੰਦੇ ਹਨ।"

17ਲੋਕਾਂ ਨੇ ਮੈਨੂੰ ਆਖਿਆ ਸੀ, ‘ਮੂਸਾ ਸਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਪਰ ਸਾਨੂੰ ਨਹੀਂ ਪਤਾ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੀ ਅਗਵਾਈ ਲਈ ਕੋਈ ਦੇਵਤੇ ਬਣਾਕੇ ਦਿਉ।’"

18ਇਸ ਲਈ ਮੈਂ ਲੋਕਾਂ ਨੂੰ ਆਖਿਆ, ‘ਜੇ ਤੁਹਾਡੇ ਪਾਸ ਸੋਨੇ ਦੀਆਂ ਵਾਲੀਆਂ ਹਨ, ਤਾਂ ਮੈਨੂੰ ਦਿਉ।’ ਲੋਕਾਂ ਨੇ ਮੈਨੂੰ ਆਪਣਾ ਸੋਨਾ ਦੇ ਦਿੱਤਾ। ਮੈਂ ਸੋਨੇ ਨੂੰ ਅੱਗ ਵਿੱਚ ਸੁੱਟ ਦਿੱਤਾ ਅਤੇ ਅੱਗ ਵਿੱਚੋਂ ਇੱਕ ਵਛਾ ਬਾਹਰ ਨਿਕਲ ਆਇਆ।”"

Chapter Complete

You have read Exodus 31

18 verses