1ਮੂਸਾ ਨੇ ਦੇਖਿਆ ਕਿ ਹਾਰੂਨ ਨੇ ਲੋਕਾਂ ਨੂੰ ਬੇਕਾਬੂ ਹੋਣ ਦਿੱਤਾ। ਲੋਕੀ ਜੰਗਲੀ ਵਿਹਾਰ ਕਰ ਰਹੇ ਸਨ ਅਤੇ ਉਨ੍ਹਾਂ ਦੇ ਦੁਸ਼ਮਣ ਦੇਖ ਸੱਕਦੇ ਸਨ ਕਿ ਉਹ ਮੂਰੱਖਾਂ ਵਰਗਾ ਵਿਹਾਰ ਕਰ ਰਹੇ ਸਨ।"
2ਇਸ ਲਈ ਮੂਸਾ ਡੇਰੇ ਦੇ ਮੁੱਖ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ। ਮੂਸਾ ਨੇ ਆਖਿਆ, “ਜਿਹੜਾ ਵੀ ਬੰਦਾ ਯਹੋਆਹ ਦੇ ਪਿੱਛੇ ਲੱਗਣਾ ਚਾਹੁੰਦਾ ਹੈ ਉਹ ਮੇਰੇ ਕੋਲ ਆ ਜਾਵੇ।” ਅਤੇ ਲੇਵੀ ਦੇ ਪਰਿਵਾਰ ਦੇ ਸਾਰੇ ਲੋਕ ਮੂਸਾ ਵੱਲ ਦੌੜੇ।"
3ਫ਼ੇਰ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਦੱਸਾਂਗਾ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਕੀ ਆਖਦਾ ਹੈ; ‘ਹਰੇਕ ਆਦਮੀ ਨੂੰ ਆਪਣੀ ਤਲਵਾਰ ਫ਼ੜ ਲੈਣੀ ਚਾਹੀਦੀ ਹੈ ਅਤੇ ਡੇਰੇ ਦੇ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਜਾਣਾ ਚਾਹੀਦਾ ਹੈ। ਤੁਹਾਨੂੰ ਇਨ੍ਹਾਂ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ, ਭਾਵੇਂ ਹਰ ਬੰਦੇ ਨੂੰ ਆਪਣਾ ਭਰਾ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਕਤਲ ਕਰਨਾ ਪਵੇ।’”"
4ਲੇਵੀ ਦੇ ਪਰਿਵਾਰ ਦੇ ਆਦਮੀਆਂ ਨੇ ਮੂਸਾ ਦੀ ਗੱਲ ਮੰਨ ਲਈ। ਉਸ ਦਿਨ ਇਸਰਾਏਲ ਦੇ ਤਕਰੀਬਨ 3,000 ਲੋਕ ਮਾਰੇ ਗਏ।"
5ਫ਼ੇਰ ਮੂਸਾ ਨੇ ਆਖਿਆ, “ਅੱਜ ਆਪਣੇ ਆਪ ਨੂੰ ਯਹੋਵਾਹ ਦੀ ਸੇਵਾ ਲਈ ਤਿਆਰ ਕਰੋ, ਭਾਵੇਂ ਇਸਦਾ ਭਾਵ ਤੁਹਾਡੇ ਖੁਦ ਦੇ ਭਰਾ ਜਾਂ ਤੁਹਾਡੇ ਪੁੱਤਰ ਦੇ ਖਿਲਾਫ਼ ਲੜਨਾ ਹੀ ਕਿਉਂ ਨਾ ਹੋਵੇ ਤਾਂ ਜੋ ਯਹੋਵਾਹ ਅੱਜ ਤੁਹਾਨੂੰ ਅਸੀਸ ਦੇ ਸੱਕੇ।”"

6ਅਗਲੀ ਸਵੇਰ, ਉਸ ਨੇ ਲੋਕਾਂ ਨੂੰ ਆਖਿਆ, “ਤੁਸੀਂ ਇਹ ਭਿਆਨਕ ਪਾਪ ਕੀਤਾ ਹੈ। ਪਰ ਹੁਣ ਮੈਂ ਯਹੋਵਾਹ ਕੋਲ ਉੱਪਰ ਜਾਵਾਂਗਾ, ਮੇਰੇ ਲਈ ਤੁਹਾਡੇ ਪਾਪਾਂ ਖਾਤਰ ਪਰਾਸਚਿਤ ਕਰਨਾ ਸੰਭਵ ਹੋ ਸੱਕਦਾ ਹੈ।”"
7ਇਸ ਲਈ ਮੂਸਾ ਯਹੋਵਾਹ ਕੋਲ ਵਾਪਸ ਚੱਲਾ ਗਿਆ ਅਤੇ ਆਖਿਆ, “ਕਿਰਪਾ ਕਰਕੇ ਸੁਣੋ। ਇਨ੍ਹਾਂ ਲੋਕਾਂ ਨੇ ਬਹੁਤ ਵੱਡਾ ਪਾਪ ਕੀਤਾ ਸੀ ਅਤੇ ਸੋਨੇ ਦਾ ਦੇਵਤਾ ਬਣਾਇਆ।"
8ਹੁਣ, ਉਨ੍ਹਾਂ ਨੂੰ ਇਸ ਪਾਪ ਦੀ ਮਾਫ਼ੀ ਦੇ ਦਿਉ। ਜੇ ਤੁਸੀਂ ਮਾਫ਼ ਨਹੀਂ ਕਰੋਂਗੇ, ਤਾਂ ਮੇਰਾ ਨਾਮ ਉਸ ਪੁਸਤਕ ਵਿੱਚੋਂ ਮਿਟਾ ਦਿਉ ਜਿਹੜੀ ਤੁਸੀਂ ਲਿਖੀ ਹੈ।”"
9ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਿਰਫ਼ ਉਹੀ ਲੋਕ ਜਿਨ੍ਹਾਂ ਨੂੰ ਮੈਂ ਆਪਣੀ ਪੁਸਤਕ ਵਿੱਚੋਂ ਮਿਟਾ ਦਿੰਦਾ ਹਾਂ ਉਹ ਅਜਿਹੇ ਹਨ ਜਿਹੜੇ ਮੇਰੇ ਖਿਲਾਫ਼ ਪਾਪ ਕਰਦੇ ਹਨ।"
10ਇਸ ਲਈ ਹੁਣ, ਹੇਠਾਂ ਜਾ ਅਤੇ ਲੋਕਾਂ ਦੀ ਉਧਰ ਅਗਵਾਈ ਕਰ ਜਿਧਰ ਮੈਂ ਤੈਨੂੰ ਆਖਦਾ ਹਾਂ। ਮੇਰਾ ਦੂਤ ਤੇਰੇ ਅੱਗੇ-ਅੱਗੇ ਜਾਵੇਗਾ ਅਤੇ ਤੇਰੀ ਅਗਵਾਈ ਕਰੇਗਾ ਜਦੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਸਮਾਂ ਆਵੇਗਾ। ਜਿਨ੍ਹਾਂ ਨੇ ਪਾਪ ਕੀਤਾ ਸੀ, ਤਾਂ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।”"

11ਇਸ ਤਰ੍ਹਾਂ ਯਹੋਵਾਹ ਨੇ ਲੋਕਾਂ ਵੱਲ ਇੱਕ ਭਿਆਨਕ ਬਿਮਾਰੀ ਭੇਜੀ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਕਿਉਂਕਿ ਉਨ੍ਹਾਂ ਨੇ ਹਾਰੂਨ ਨੂੰ ਸੋਨੇ ਦਾ ਵਛਾ ਬਨਾਉਣ ਲਈ ਆਖਿਆ ਸੀ।"
12“ਮੈਂ ਤੁਹਾਡੇ ਨਾਲ ਨਹੀਂ ਜਾਵਾਂਗਾ” ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਤੈਨੂੰ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਂਦਾ ਸੀ, ਇਹ ਥਾਂ ਛੱਡਣੀ ਪਵੇਗ਼ੀ। ਉਸ ਧਰਤੀ ਤੇ ਜਾਉ। ਜਿਹੜੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਹ ਧਰਤੀ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇ ਦਿਆਂਗਾ।"
13ਇਸ ਲਈ ਮੈਂ ਤੁਹਾਡੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀਆਂ, ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਹਰਾ ਦਿਆਂਗਾ। ਮੈਂ ਇਨ੍ਹਾਂ ਲੋਕਾਂ ਨੂੰ ਤੁਹਾਡੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ।"
14ਇਸ ਲਈ ਬਹੁਤ ਸਾਰੀਆਂ ਬਰਕਤਾਂ ਨਾਲ ਭਰੀ ਹੋਈ ਧਰਤੀ ਵੱਲ ਚੱਲੇ ਜਾਉ। ਮੈਂ ਤੁਹਾਡੇ ਨਾਲ ਜਾਵਾਂਗਾ। ਤੁਸੀਂ ਲੋਕ ਬਹੁਤ ਜ਼ਿੱਦੀ ਹੋ ਅਤੇ ਤੁਸੀਂ ਮੈਨੂੰ ਬਹੁਤ ਕਰੋਧਵਾਨ ਕਰ ਦਿੰਦੇ ਹੋ। ਜੇ ਮੈਂ ਤੁਹਾਡੇ ਨਾਲ ਜਾਵਾਂਗਾ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਰਸਤੇ ਵਿੱਚ ਤਬਾਹ ਕਰ ਦਿਆਂ।”"
15ਲੋਕਾਂ ਨੇ ਇਹ ਬੁਰੀ ਖਬਰ ਸੁਣੀ ਅਤੇ ਉਹ ਬਹੁਤ ਉਦਾਸ ਹੋ ਗਏ। ਅਤੇ ਲੋਕਾਂ ਨੇ ਗਹਿਣੇ ਪਾਉਣੇ ਛੱਡ ਦਿੱਤੇ।"

16ਕਿਉਂ? ਕਿਉਂਕਿ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਖੋ, ‘ਤੁਸੀਂ ਜ਼ਿੱਦੀ ਲੋਕ ਹੋ। ਜੇ ਮੈਂ ਤੁਹਾਡੇ ਨਾਲ-ਨਾਲ ਸਿਰਫ਼ ਥੋੜੇ ਜਿਹੇ ਰਸਤੇ ਤੇ ਹੀ ਤੁਰਿਆ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਤਬਾਹ ਕਰ ਦਿਆਂ। ਇਸ ਲਈ ਓਨਾ ਚਿਰ ਲਈ ਗਹਿਣੇ ਉਤਾਰ ਦਿਉ ਜਿੰਨਾ ਚਿਰ ਮੈਂ ਇਹ ਨਿਆਂ ਕਰਦਾ ਹਾਂ ਕਿ ਤੁਹਾਡੇ ਨਾਲ ਕੀ ਸਲੂਕ ਕਰਾਂ।’”"
17ਇਸ ਲਈ ਇਸਰਾਏਲ ਦੇ ਲੋਕਾਂ ਨੇ ਹੇਰੋਬ ਪਰਬਤ ਉੱਤੇ ਆਪਣੇ ਗਹਿਣੇ ਪਾਉਣੇ ਛੱਡ ਦਿੱਤੇ।"
18ਮੰਡਲੀ ਵਾਲਾ ਆਰਜ਼ੀ ਤੰਬੂ ਮੂਸਾ ਡੇਰੇ ਤੋਂ ਥੋੜਾ ਜਿਹਾ ਬਾਹਰ ਇਸ ਤੰਬੂ ਕੋਲ ਜਾਂਦਾ ਹੁੰਦਾ ਸੀ। ਉਹ ਇਸ ਨੂੰ “ਮੰਡਲੀ ਵਾਲਾ ਤੰਬੂ” ਬੁਲਾਉਂਦਾ ਸੀ। ਜਿਹੜਾ ਵੀ ਬੰਦਾ ਯਹੋਵਾਹ ਤੋਂ ਕੁਝ ਪੁੱਛਣਾ ਚਾਹੁੰਦਾ ਸੀ ਉਹ ਡੇਰੇ ਤੋਂ ਬਾਹਰ ਇਸ ਮੰਡਲੀ ਵਾਲੇ ਤੰਬੂ ਕੋਲ ਜਾਂਦਾ ਸੀ।"
19ਕਿਸੇ ਵੀ ਵੇਲੇ ਜਦੋਂ ਮੂਸਾ ਬਾਹਰ ਆਕੇ ਤੰਬੂ ਵਿੱਚ ਜਾਂਦਾ ਸੀ, ਸਾਰੇ ਲੋਕ ਉਸ ਨੂੰ ਦੇਖਦੇ ਸਨ। ਲੋਕ ਆਪਣੇ ਤੰਬੂਆਂ ਦੇ ਦਰਵਾਜ਼ੇ ਉੱਤੇ ਖਲੋਤੇ ਰਹਿੰਦੇ ਸਨ ਅਤੇ ਮੂਸਾ ਨੂੰ ਉਦੋਂ ਤੱਕ ਦੇਖਦੇ ਰਹਿੰਦੇ ਸਨ ਜਦੋਂ ਤੱਕ ਕਿ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਨਹੀਂ ਹੋ ਜਾਂਦਾ ਸੀ।"
20ਜਦੋਂ ਵੀ ਮੂਸਾ ਇਸ ਤੰਬੂ ਵਿੱਚ ਜਾਂਦਾ ਸੀ, ਇੱਕ ਲੰਮਾ ਬੱਦਲ ਹੇਠਾ ਆਉਂਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਰੁਕ ਜਾਂਦਾ ਸੀ। ਅਤੇ ਯਹੋਵਾਹ ਮੂਸਾ ਨਾਲ ਗੱਲ ਕਰਦਾ ਹੁੰਦਾ ਸੀ।"

21ਇਸ ਲਈ ਜਦੋਂ ਵੀ ਲੋਕ ਤੰਬੂ ਦੇ ਦਰਵਾਜ਼ੇ ਉੱਤੇ ਬੱਦਲ ਨੂੰ ਦੇਖਦੇ ਸਨ, ਉਹ ਆਪਣੇ-ਆਪਣੇ ਤੰਬੂਆਂ ਦੇ ਦਰਵਾਜ਼ਿਆਂ ਤੇ ਜਾਂਦੇ ਸਨ ਅਤੇ ਪਰਮੇਸ਼ੁਰ ਦੀ ਉਪਾਸਨਾ ਲਈ ਮੱਥਾ ਟੇਕਦੇ ਸਨ।"
22ਇਸ ਤਰ੍ਹਾਂ ਨਾਲ ਯਹੋਵਾਹ ਮੂਸਾ ਨਾਲ ਆਮ੍ਹੋ-ਸਾਹਮਣੇ ਗੱਲ ਕਰਦਾ ਸੀ। ਯਹੋਵਾਹ ਮੂਸਾ ਨਾਲ ਉਸੇ ਤਰ੍ਹਾਂ ਗੱਲ ਕਰਦਾ ਸੀ ਜਿਵੇਂ ਕੋਈ ਆਦਮੀ ਆਪਣੇ ਕਿਸੇ ਮਿੱਤਰ ਨਾਲ ਗੱਲ ਕਰਦਾ ਹੈ। ਯਹੋਵਾਹ ਨਾਲ ਗੱਲਾਂ ਕਰਨ ਤੋਂ ਮਗਰੋਂ ਮੂਸਾ ਡੇਰੇ ਅੰਦਰ ਵਾਪਸ ਆ ਜਾਂਦਾ ਸੀ। ਪਰ ਉਸਦਾ ਸਹਾਇਕ ਹਮੇਸ਼ਾ ਤੰਬੂ ਵਿੱਚ ਠਹਿਰਦਾ ਸੀ। ਇਹ ਸਹਾਇਕ ਸੀ ਨੂਨ ਦਾ ਪੁੱਤਰ ਯਹੋਸ਼ੂਆ।"
23ਮੂਸਾ ਯਹੋਆਹ ਦਾ ਪਰਤਾਪ ਦੇਖਦਾ ਹੈ ਮੂਸਾ ਨੇ ਯਹੋਵਾਹ ਨੂੰ ਆਖਿਆ, “ਤੁਸੀਂ ਮੈਨੂੰ ਆਖਿਆ ਸੀ ਕਿ ਮੈਂ ਇਨ੍ਹਾਂ ਲੋਕਾਂ ਦੀ ਅਗਵਾਈ ਕਰਾਂ। ਪਰ ਤੁਸੀਂ ਇਹ ਨਹੀਂ ਸੀ ਦੱਸਿਆ ਕਿ ਤੁਸੀਂ ਮੇਰੇ ਨਾਲ ਕਿਸਨੂੰ ਭੇਜੋਂਗੇ। ਤੁਸੀਂ ਮੈਨੂੰ ਆਖਿਆ ਸੀ, ‘ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ ਤੇ ਮੈਂ ਤੇਰੇ ਉੱਤੇ ਪ੍ਰਸੰਨ ਹਾਂ।’"
24ਜੇ ਮੈਂ ਸੱਚ ਮੁੱਚ ਤੁਹਾਨੂੰ ਪ੍ਰਸੰਨ ਕੀਤਾ ਹੈ, ਤਾਂ ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ। ਮੈਂ ਤੁਹਾਨੂੰ ਜਾਨਣਾ ਚਾਹੁੰਦਾ ਹਾਂ। ਫ਼ੇਰ ਮੈਂ ਤੁਹਾਨੂੰ ਪ੍ਰਸੰਨ ਕਰਦਾ ਰਹਿ ਸੱਕਦਾ ਹਾਂ। ਚੇਤੇ ਰੱਖੋ ਕਿ ਇਹ ਸਾਰੇ ਲੋਕ ਤੁਹਾਡੇ ਲੋਕ ਹਨ।”"
25ਯਹੋਵਾਹ ਨੇ ਜਵਾਬ ਦਿੱਤਾ, “ਮੈਂ ਖੁਦ ਤੇਰੇ ਨਾਲ ਜਾਵਾਂਗਾ। ਮੈਂ ਤੇਰੀ ਅਗਵਾਈ ਕਰਾਂਗਾ।”"

26ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ ਤਾਂ ਸਾਨੂੰ ਇਸ ਥਾਂ ਤੋਂ ਦੂਰ ਨਾ ਭੇਜੋ।"
27ਅਤੇ ਹਾਂ, ਸਾਨੂੰ ਇਸ ਗੱਲ ਦਾ ਕਿਵੇਂ ਪਤਾ ਚੱਲੇਗਾ ਕਿ ਤੁਸੀਂ ਮੇਰੇ ਨਾਲ ਅਤੇ ਇਨ੍ਹਾਂ ਲੋਕਾਂ ਨਾਲ ਪ੍ਰਸੰਨ ਹੋ? ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਸਾਨੂੰ ਪੱਕਾ ਪਤਾ ਚੱਲ ਜਾਵੇਗਾ। ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਮੈਂ ਅਤੇ ਇਹ ਲੋਕ ਧਰਤੀ ਦੇ ਹੋਰਨਾਂ ਲੋਕਾਂ ਨਾਲੋਂ ਵਖਰੇ ਨਹੀਂ ਹੋਵਾਂਗੇ।”"
28ਤਾਂ ਯਹੋਵਾਹ ਨੇ ਮੂਸਾ ਨੂੰ ਅਖਿਆ, “ਮੈਂ ਉਹੀ ਕਰਾਂਗਾ ਜੋ ਤੂੰ ਆਖਦਾ ਹੈ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਮੈਂ ਤੇਰੇ ਉੱਤੇ ਪ੍ਰਸੰਨ ਹਾਂ ਅਤੇ ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ।”"
29ਤਾਂ ਮੂਸਾ ਨੇ ਆਖਿਆ, “ਹੁਣ ਕਿਰਪਾ ਕਰਕੇ ਮੈਨੂੰ ਆਪਣਾ ਪਰਤਾਪ ਦਰਸਾਉ।”"
30ਤਾਂ ਯਹੋਵਾਹ ਨੇ ਜਵਾਬ ਦਿੱਤਾ, “ਮੈਂ ਆਪਣੀ ਮੁਕੰਮਲ ਨੇਕੀ ਨੂੰ ਤੇਰੇ ਅੱਗੇ ਭੇਜਕੇ ਆਪਣਾ ਨਾਮ ਯਹੋਵਾਹ ਘੋਸ਼ਿਤ ਕਰਾਂਗਾ। ਕਿਉਂਕਿ ਮੈਂ ਆਪਣੀ ਮਿਹਰ ਅਤੇ ਆਪਣਾ ਪਿਆਰ ਕਿਸੇ ਵੀ ਬੰਦੇ, ਜਿਸ ਨੂੰ ਮੈਂ ਚੁਣਦਾਂ ਦਰਸਾ ਸੱਕਦਾ ਹਾਂ।"

31ਪਰ ਤੂੰ ਮੇਰਾ ਚਿਹਰਾ ਨਹੀਂ ਦੇਖ ਸੱਕੇਂਗਾ। ਕੋਈ ਵੀ ਬੰਦਾ ਮੈਨੂੰ ਦੇਖਕੇ ਜਿਉਂਦਾ ਨਹੀਂ ਰਹਿ ਸੱਕਦਾ।"
32“ਮੇਰੇ ਨਜ਼ਦੀਕ ਇੱਕ ਥਾਂ ਤੇ ਇੱਕ ਪੱਥਰ ਹੈ। ਤੂੰ ਉਸ ਪੱਥਰ ਤੇ ਖਲੋ ਸੱਕਦਾ ਹੈਂ।"
33ਮੇਰਾ ਪਰਤਾਪ ਉਸ ਸਥਾਨ ਤੋਂ ਗੁਜ਼ਰੇਗਾ। ਮੈਂ ਤੈਨੂੰ ਉਸ ਪੱਥਰ ਦੀ ਇੱਕ ਵੱਡੀ ਤ੍ਰੇੜ ਵਿੱਚ ਰੱਖ ਦਿਆਂਗਾ, ਅਤੇ ਜਦੋਂ ਮੈਂ ਗੁਜ਼ਰਾਂਗਾ ਤਾਂ ਮੈਂ ਤੈਨੂੰ ਆਪਣੇ ਹੱਥ ਨਾਲ ਢੱਕ ਲਵਾਂਗਾ।"
34ਫ਼ੇਰ ਮੈਂ ਆਪਣਾ ਹੱਥ ਚੁੱਕ ਲਵਾਂਗਾ, ਅਤੇ ਤੂੰ ਮੇਰੀ ਪਿੱਠ ਦੇਖ ਸੱਕੇਂਗਾ। ਪਰ ਤੂੰ ਮੇਰਾ ਚਿਹਰਾ ਨਹੀਂ ਦੇਖੇਂਗਾ।”"
35ਪੱਥਰ ਦੀਆਂ ਨਵੀਆਂ ਤਖਤੀਆਂ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਪੱਥਰ ਦੀਆਂ ਉਨ੍ਹਾਂ ਪਹਿਲੀਆਂ ਤਖਤੀਆਂ ਵਰਗੀਆਂ ਦੋ ਹੋਰ ਤਖਤੀਆਂ ਬਣਾ ਦਿੱਤੀਆਂ ਜਿਹੜੀਆਂ ਟੁੱਟ ਗਈਆਂ ਸਨ। ਮੈਂ ਇਨ੍ਹਾਂ ਤਖਤੀਆਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਦੋਹਾਂ ਤਖਤੀਆਂ ਉੱਤੇ ਲਿਖੇ ਹੋਏ ਸਨ।"
You have read Exodus 32
35 verses