Lumina
Exodus

The Presence of God

Exodus 33·Punjabi Bible

1ਕਲ ਸਵੇਰੇ ਤਿਆਰ ਹੋ ਜਾਵੀਂ ਅਤੇ ਸੀਨਈ ਪਰਬਤ ਉੱਤੇ ਆ ਜਾਵੀਂ। ਉੱਥੇ ਪਰਬਤ ਦੀ ਚੋਟੀ ਉੱਤੇ ਮੇਰੇ ਸਨਮੁੱਖ ਖੜ੍ਹਾ ਹੋ ਜਾਵੀਂ।"

2ਕਿਸੇ ਵੀ ਬੰਦੇ ਨੂੰ ਤੇਰੇ ਨਾਲ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਕੋਈ ਵੀ ਬੰਦਾ ਪਰਬਤ ਦੀ ਕਿਸੇ ਵੀ ਥਾ ਉੱਤੇ ਦੇਖਿਆ ਨਹੀਂ ਜਾਣਾ ਚਾਹੀਦਾ। ਤੁਹਾਡੇ ਜਾਨਵਰਾਂ ਦੇ ਵੱਗਾਂ ਜਾਂ ਭੇਡਾਂ ਦੇ ਇੱਜੜਾਂ ਨੂੰ ਵੀ ਪਰਬਤ ਦੇ ਹੇਠ ਘਾਹ ਚਰਨ ਦੀ ਇਜਾਜ਼ਤ ਨਹੀਂ ਹੋਵੇਗੀ।”"

3ਇਸ ਲਈ ਮੂਸਾ ਨੇ ਪਹਿਲਾਂ ਵਰਗੀਆਂ ਦੋ ਪੱਥਰ ਦੀਆਂ ਤਖਤੀਆਂ ਹੋਰ ਬਣਾਈਆਂ। ਫ਼ੇਰ ਅਗਲੀ ਸਵੇਰ ਸੁਵਖਤੇ ਹੀ ਉਹ ਸੀਨਈ ਪਰਬਤ ਉੱਤੇ ਚੜ੍ਹ ਗਿਆ। ਮੂਸਾ ਨੇ ਹਰ ਗੱਲ ਉਵੇਂ ਹੀ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ ਮੂਸਾ ਆਪਣੇ ਨਾਲ ਪੱਥਰ ਦੀਆਂ ਦੋ ਤਖਤੀਆਂ ਲੈ ਗਿਆ।"

4ਜਦੋਂ ਮੂਸਾ ਪਰਬਤ ਉੱਤੇ ਸੀ, ਯਹੋਵਾਹ ਉਸ ਕੋਲ ਇੱਕ ਬੱਦਲ ਵਿੱਚ ਹੇਠਾਂ ਆਇਆ। ਯਹੋਵਾਹ ਓੱਥੇ ਮੂਸਾ ਦੇ ਨਾਲ ਖਲੋ ਗਿਆ, ਅਤੇ ਉਸ (ਯਹੋਵਾਹ) ਦਾ ਨਾਮ ਪੁਕਾਰਿਆ।"

5ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ। ਯਹੋਵਾਹ ਨੂੰ ਛੇਤੀ ਗੁੱਸਾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ ਭਰਪੂਰ ਹੈ। ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।"

Exodus 33 illustration - Exodus Chapter 33

6ਯਹੋਵਾਹ ਹਜ਼ਾਰਾਂ ਪੀੜੀਆਂ ਨੂੰ ਆਪਣੀ ਮਿਹਰ ਦਰਸਾਉਂਦਾ ਹੈ। ਯਹੋਵਾਹ ਲੋਕਾਂ ਦੀਆਂ ਕੀਤੀਆਂ ਗਲਤੀਆਂ ਨੂੰ ਮਾਫ਼ ਕਰ ਦਿੰਦਾ ਹੈ। ਪਰ ਯਹੋਵਾਹ ਦੋਸ਼ੀਆਂ ਨੂੰ ਸਜ਼ਾ ਦੇਣਾ ਨਹੀਂ ਭੁੱਲਦਾ। ਯਹੋਵਾਹ ਸਿਰਫ਼ ਦੋਸ਼ੀ ਲੋਕਾਂ ਨੂੰ ਹੀ ਸਜ਼ਾ ਨਹੀਂ ਦੇਵੇਗਾ, ਸਗੋਂ ਉਨ੍ਹਾਂ ਦੇ ਪੁੱਤ, ਪੋਤੇ ਅਤੇ ਪੜਪੋਤੇ ਵੀ ਉਨ੍ਹਾਂ ਦੇ ਕੀਤੇ ਮੰਦੇ ਕੰਮਾਂ ਲਈ, ਦੁੱਖ ਭੋਗਣਗੇ।”"

7ਤਾਂ ਮੂਸਾ ਨੇ ਛੇਤੀ ਨਾਲ ਧਰਤੀ ਵੱਲ ਝੁਕ ਕੇ ਮੱਥਾ ਟੇਕਿਆ ਅਤੇ ਯਹੋਵਾਹ ਦੀ ਉਪਾਸਨਾ ਕੀਤੀ। ਮੂਸਾ ਨੇ ਆਖਿਆ,"

8“ਯਹੋਵਾਹ, ਜੇ ਤੁਸੀਂ ਮੇਰੇ ਉੱਤੇ ਪ੍ਰਸੰਨ ਹੋ, ਤਾਂ ਕਿਰਪਾ ਕਰਕੇ ਸਾਡੇ ਨਾਲ ਚੱਲੋ। ਮੈਂ ਜਾਣਦਾ ਹਾਂ ਕਿ ਇਹ ਜ਼ਿੱਦੀ ਲੋਕ ਹਨ। ਪਰ ਸਾਡੇ ਕੀਤੇ ਹੋਏ ਮੰਦੇ ਕੰਮਾਂ ਲਈ ਸਾਨੂੰ ਮਾਫ਼ ਕਰ ਦਿਉ। ਸਾਨੂੰ ਆਪਣੇ ਬੰਦਿਆਂ ਵਾਂਗ ਪ੍ਰਵਾਨ ਕਰ ਲਵੋ।”"

9ਤਾਂ ਯਹੋਵਾਹ ਨੇ ਆਖਿਆ, “ਮੈਂ ਇਹ ਇਕਰਾਰਨਾਮਾ ਤੇਰੇ ਸਾਰੇ ਲੋਕਾਂ ਨਾਲ ਕਰ ਰਿਹਾ ਹਾਂ। ਮੈਂ ਅਜਿਹੀਆਂ ਹੈਰਾਨੀ ਭਰੀਆਂ ਗੱਲਾਂ ਕਰਾਂਗਾ ਜਿਹੜੀਆਂ ਧਰਤੀ ਦੀ ਕਿਸੇ ਹੋਰ ਕੌਮ ਲਈ ਕਦੇ ਵੀ ਨਹੀਂ ਕੀਤੀਆਂ ਗਈਆਂ। ਤੇਰੇ ਨਾਲ ਦੇ ਲੋਕ ਦੇਖਣਗੇ ਕਿ ਮੈਂ, ਯਹੋਵਾਹ, ਬਹੁਤ ਮਹਾਨ ਹਾਂ। ਲੋਕ ਉਨ੍ਹਾਂ ਹੈਰਾਨੀ ਭਰੇ ਕਾਰਨਾਮਿਆਂ ਨੂੰ ਦੇਖਣਗੇ ਜਿਹੜੇ ਮੈਂ ਤੁਹਾਦੇ ਲਈ ਕਰਾਂਗਾ।"

10ਉਨ੍ਹਾਂ ਗੱਲਾਂ ਨੂੰ ਮੰਨੋ ਜਿਨ੍ਹਾਂ ਦਾ ਅੱਜ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਅਤੇ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੀ ਧਰਤੀ ਤੋਂ ਚੱਲੇ ਜਾਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਅਮੋਰੀਆਂ, ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਧੱਕ ਦਿਆਂਗਾ।"

Exodus 33 illustration - Exodus Chapter 33

11ਹੋਸ਼ਿਆਰ ਰਹਿਣਾ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ ਜਿਹੜੇ ਉਸ ਧਰਤੀ ਉੱਤੇ ਰਹਿ ਰਹੇ ਹਨ, ਜਿੱਥੇ ਤੁਸੀਂ ਜਾ ਰਹੇ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਉਹ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਤੁਹਾਨੂੰ ਫ਼ਸਾਉਣ ਦੇ ਯੋਗ ਹੋਣਗੇ।"

12ਇਸ ਲਈ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਤਬਾਹ ਕਰ ਦਿਉ। ਉਨ੍ਹਾਂ ਪੱਥਰਾਂ ਨੂੰ ਤੋੜ ਦਿਉ ਜਿਨ੍ਹਾਂ ਦੀ ਉਹ ਉਪਾਸਨਾ ਕਰਦੇ ਹਨ। ਉਨ੍ਹਾਂ ਦੇ ਬੁੱਤਾਂ ਨੂੰ ਚੀਰ ਕੇ ਹੇਠਾਂ ਸੁੱਟ ਦਿਉ।"

13ਕਿਸੇ ਵੀ ਹੋਰ ਦੇਵਤੇ ਦੀ ਉਪਾਸਨਾ ਨਾ ਕਰੋ। ਮੈਂ ਯਾਹਵੇਹ ਕਾਨਾਹ ਹਾਂ-ਈਰਖਾਲੂ ਯਹੋਵਾਹ। ਇਹ ਮੇਰਾ ਨਾਮ ਹੈ। ਮੈਂ ਏਲ ਕਾਨਾਹ ਹਾਂ-ਈਰਖਾਲੂ ਪਰਮੇਸ਼ੁਰ।"

14“ਹੋਸ਼ਿਆਰ ਰਹਿਣਾ ਕਿ ਜਿਹੜੇ ਲੋਕ ਉਸ ਧਰਤੀ ਉੱਤੇ ਰਹਿੰਦੇ ਹਨ ਉਨ੍ਹਾਂ ਨਾਲ ਕੋਈ ਇਕਰਾਰਨਾਮੇ ਨਹੀਂ ਕਰਨਾ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਨਾਲ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਵਿੱਚ ਵੀ ਸ਼ਾਮਿਲ ਹੋ ਜਾਵੋਂ। ਉਹ ਲੋਕ ਤੁਹਾਨੂੰ ਆਪਣੇ ਵਿੱਚ ਸ਼ਾਮਿਲ ਹੋਣ ਦੀ ਦਾਵਤ ਵੀ ਦੇਣਗੇ ਅਤੇ ਤੁਸੀਂ ਉਨ੍ਹਾਂ ਦੀਆਂ ਬਲੀਆਂ ਦਾ ਭੋਜਨ ਕਰੋਂਗੇ।"

15ਹੋ ਸੱਕਦਾ ਹੈ ਕਿ ਤੁਸੀਂ ਆਪਣੇ ਪੁੱਤਰਾਂ ਲਈ ਉਨ੍ਹਾਂ ਦੀਆਂ ਧੀਆਂ ਨੂੰ ਪਤਨੀਆਂ ਵਜੋਂ ਚੁਣ ਲਵੋਂ। ਉਹ ਧੀਆਂ ਝੂਠੇ ਦੇਵਤਿਆਂ ਦੀ ਸੇਵਾ ਕਰਦੀਆਂ ਹਨ। ਉਹ ਤੁਹਾਡੇ ਪੁੱਤਰਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰ ਸੱਕਦੀਆਂ ਹਨ।"

Exodus 33 illustration - Exodus Chapter 33

16“ਕੋਈ ਬੁੱਤ ਨਾ ਬਣਾਉ।"

17“ਪਤੀਰੀ ਰੋਟੀ ਦੇ ਪਰਬ ਦਾ ਜਸ਼ਨ ਮਨਾਉ। ਸੱਤ ਦਿਨ ਤੱਕ ਉਹੀ ਪਤੀਰੀ ਰੋਟੀ ਖਾਓ, ਜਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੁਕਮ ਦਿੱਤਾ ਸੀ। ਅਜਿਹਾ ਉਸ ਮਹੀਨੇ ਦੌਰਾਨ ਕਰੋ ਜਿਸਦੀ ਮੈਂ ਚੋਣ ਕੀਤੀ ਹੈ, ਅਬੀਬ ਦਾ ਮਹੀਨਾ। ਕਿਉਂਕਿ ਇਹੀ ਉਹ ਮਹੀਨਾ ਹੈ ਜਦੋਂ ਤੁਸੀਂ ਮਿਸਰ ਵਿੱਚੋਂ ਬਾਹਰ ਆਏ ਸੀ।"

18“ਕਿਸੇ ਵੀ ਔਰਤ ਦਾ ਪਹਿਲੋਠਾ ਨਰ ਬੱਚਾ ਮੇਰਾ ਹੈ। ਉਹ ਪਹਿਲੋਠੇ ਨਰ ਜਾਨਵਰ ਵੀ ਜਿਨ੍ਹਾਂ ਨੂੰ ਤੁਹਾਡੇ ਪਸ਼ੂ ਜਾਂ ਭੇਡਾਂ ਜਨਮ ਦਿੰਦੀਆਂ ਹਨ ਮੇਰੇ ਹਨ।"

19ਜੇ ਤੁਸੀਂ ਕਿਸੇ ਪਹਿਲੋਠੇ ਜੰਮੇ ਖੋਤੇ ਨੂੰ ਆਪਣੇ ਕੋਲ ਰੱਖਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੂੰ ਲੇਲਾ ਦੇਕੇ ਖਰੀਦ ਸੱਕਦੇ ਹੋ। ਪਰ ਜੇ ਤੁਸੀਂ ਇਸ ਖੋਤੇ ਨੂੰ ਲੇਲੇ ਨਾਲ ਨਹੀਂ ਖਰੀਦਦੇ, ਤਾਂ ਤੁਹਾਨੂੰ ਉਸ ਖੋਤੇ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਪਹਿਲੋਠੇ ਪੁੱਤਰ ਮੇਰੇ ਪਾਸੋਂ ਵਪਸ ਖਰੀਦੋਂ। ਕੋਈ ਵੀ ਬੰਦਾ ਬਿਨਾ ਸੁਗਾਤ ਦੇ ਮੇਰੇ ਕੋਲ ਨਹੀਂ ਆਉਣਾ ਚਾਹੀਦਾ।"

20“ਤੁਸੀਂ ਛੇ ਦਿਨ ਤੱਕ ਕੰਮ ਕਰੋਂਗੇ। ਪਰ ਸੱਤਵੇਂ ਦਿਨ ਤੁਹਾਨੂੰ ਅਰਾਮ ਕਰਨਾ ਚਾਹੀਦਾ ਹੈ। ਤੁਹਾਨੂੰ ਫ਼ਸਲਾਂ ਬੀਜਣ ਅਤੇ ਵਢਣ ਦੇ ਸਮੇਂ ਦੌਰਾਨ ਵੀ ਅਰਾਮ ਕਰਨਾ ਚਾਹੀਦਾ ਹੈ।"

Exodus 33 illustration - Exodus Chapter 33

21“ਅੱਠਵਾਰੇ ਦੇ ਪਰਬ ਨੂੰ ਮਨਾਉ। ਇਸ ਤਿਉਹਾਰ ਲਈ ਕਣਕ ਦੀ ਫ਼ਸਲ ਦੇ ਪਹਿਲੇ ਦਾਣੇ ਵਰਤੋਂ। ਅਤੇ ਪਤਝੜ ਵਿੱਚ ਵਾਢੀ ਦਾ ਪਰਬ ਮਨਾਓ।"

22“ਤੁਹਾਡੇ ਸਾਰੇ ਆਦਮੀ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਅਤੇ ਸੁਆਮੀ ਕੋਲ ਜ਼ਰੂਰ ਜਾਣ।"

23“ਜਦੋਂ ਤੁਸੀਂ ਆਪਣੀ ਧਰਤੀ ਤੇ ਜਾਵੋਂਗੇ, ਮੈਂ ਤੁਹਾਡੇ ਦੁਸ਼ਮਣਾਂ ਨੂੰ ਉਸ ਧਰਤੀ ਤੋਂ ਬਾਹਰ ਧੱਕ ਦਿਆਂਗਾ ਮੈਂ ਤੁਹਾਡੀਆਂ ਸਰਹੱਦਾਂ ਨੂੰ ਫ਼ੈਲਾ ਦਿਆਂਗਾ-ਤੁਹਾਨੂੰ ਹੋਰ ਧਰਤੀ ਮਿਲੇਗੀ। ਤੁਸੀਂ ਸਾਲ ਵਿੱਚ ਤਿੰਨ ਵਾਰੀ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਵੋਂਗੇ। ਉਸ ਸਮੇਂ ਕੋਈ ਵੀ ਬੰਦਾ ਤੁਹਾਡੇ ਕੋਲੋਂ ਤੁਹਾਡੀ ਧਰਤੀ ਖੋਹਣ ਦੀ ਕੋਸ਼ਿਸ਼ ਨਹੀਂ ਕਰੇਗਾ।"

Chapter Complete

You have read Exodus 33

23 verses