1ਉਨ੍ਹਾਂ ਨੇ ਪਵਿੱਤਰ ਤੰਬੂ ਦੇ ਦੂਸਰੇ ਪਾਸੇ (ਉੱਤਰੀ ਪਾਸੇ) ਲਈ ਵੀ 20 ਤਖਤੀਆਂ ਬਣਾਈਆਂ।"
2ਉਨ੍ਹਾਂ ਨੇ ਤਖਤੀਆਂ ਲਈ ਚਾਂਦੀ ਦੀਆਂ 40 ਚੀਥੀਆਂ ਬਣਾਈਆਂ-ਹਰੇਕ ਤਖਤੀ ਲਈ ਦੋ ਚੀਥੀਆਂ।"
3ਉਨ੍ਹਾਂ ਨੇ ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਪੱਛਮੀ ਪਾਸੇ) ਲਈ ਛੇ ਹੋਰ ਤਖਤੀਆਂ ਬਣਾਈਆਂ।"
4ਉਨ੍ਹਾਂ ਨੇ ਪਵਿੱਤਰ ਤੰਬੂ ਦੇ ਕੋਨਿਆਂ ਲਈ ਵੀ ਦੋ ਤਖਤੀਆਂ ਬਣਾਈਆਂ।"
5ਇਹ ਤਖਤੀਆਂ ਹੇਠਾਂ ਤੋਂ ਇੱਕ ਦੂਸਰੇ ਨਾਲ ਜੋੜਿਆਂ ਗਈਆਂ ਸਨ। ਅਤੇ ਉੱਪਰੋਂ, ਇੱਕ ਕੜਾ ਕੋਨਿਆਂ ਵਾਲੀਆਂ ਤਖਤੀਆਂ ਨੂੰ ਇੱਕ ਸਾਥ ਫ਼ੜਦਾ ਸੀ। ਉਨ੍ਹਾਂ ਨੇ ਅਜਿਹਾ ਦੋਹਾਂ ਕੋਨਿਆਂ ਲਈ ਕੀਤਾ।"

6ਪਵਿੱਤਰ ਤੰਬੂ ਦੇ ਪੱਛਮੀ ਪਾਸੇ ਲਈ ਕੁੱਲ ਅੱਠ ਤਖਤੀਆਂ ਸਨ ਅਤੇ ਚਾਂਦੀ ਦੀਆਂ 16 ਚੀਥੀਆਂ ਸਨ-ਹਰੇਕ ਫ਼ਰੇਮ ਲਈ ਦੋ ਚੀਥੀਆਂ।"
7ਫ਼ੇਰ ਕਾਰੀਗਰਾਂ ਨੇ ਤਖਤੀਆਂ ਲਈ ਬਰੇਸ਼ਾਂ ਬਨਾਉਣ ਵਾਸਤੇ ਸ਼ਿੱਟੀਮ ਦੀ ਲੱਕੜ ਦੀ ਵਰਤੋਂ ਕੀਤੀ-ਪਵਿੱਤਰ ਤੰਬੂ ਦੇ ਇੱਕ ਪਾਸੇ ਲਈ ਪੰਜ ਬਰੇਸ਼ਾ,"
8ਪੰਜ ਬਰੇਸਾ ਦੂਸਰੇ ਪਾਸੇ ਲਈ, ਅਤੇ ਪਵਿੱਤਰ ਤੰਬੂ ਦੇ ਪਿੱਛਲੇ ਪਾਸੇ (ਅਰਥਾਤ ਪੱਛਮੀ ਪਾਸੇ) ਲਈ ਪੰਜ ਬਰੇਸਾਂ।"
9ਉਨ੍ਹਾਂ ਨੇ ਇੱਕ ਵਿੱਚਕਾਰਲੀ ਬਰੇਸ ਬਣਾਈ ਜੋ ਤਖਤੀਆਂ ਵਿੱਚੋਂ ਇੱਕ ਸਿਰੇ ਤੋਂ ਦੂਸਰੇ ਸਿਰੇ ਤੱਕ ਗੁਜਰਦੀ ਸੀ।"
10ਉਨ੍ਹਾਂ ਨੇ ਇਨ੍ਹਾਂ ਤਖਤੀਆਂ ਉੱਤੇ ਸੋਨਾ ਮਢ਼ਿਆ। ਫ਼ੇਰ ਉਨ੍ਹਾਂ ਨੇ ਇਨ੍ਹਾਂ ਬਰੇਸਾਂ ਨੂੰ ਫ਼ੜਣ ਲਈ ਸੋਨੇ ਦੇ ਕੜੇ ਬਣਾਏ। ਅਤੇ ਬਰੇਸਾ ਨੂੰ ਸੋਨੇ ਨਾਲ ਢੱਕ ਦਿੱਤਾ।"

11ਉਨ੍ਹਾਂ ਨੇ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਲਈ ਖਾਸ ਪਰਦਾ ਬਨਾਉਣ ਵਾਸਤੇ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਤੇ ਲਾਲ ਸੂਤ ਦੀ ਵਰਤੋਂ ਕਿਤੀ। ਅਤੇ ਉਨ੍ਹਾਂ ਨੇ ਪਰਦੇ ਉੱਤੇ ਕਰੂਬੀ ਫ਼ਰਿਸ਼ਤਿਆਂ ਦੀਆਂ ਤਸਵੀਰਾਂ ਸਿਉਂਤੀਆਂ।"
12ਉਨ੍ਹਾਂ ਨੇ ਸ਼ਿੱਟੀਮ ਦੀ ਲੱਕੜ ਦੀਆਂ ਚਾਰ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੇ ਚੋਬਾਂ ਉੱਤੇ ਸੋਨਾ ਚੜ੍ਹਾਇਆ। ਅਤੇ ਫ਼ੇਰ ਉਨ੍ਹਾਂ ਨੇ ਚੋਬਾਂ ਲਈ ਸੋਨੇ ਦੀਆਂ ਕੁੰਡੀਆਂ ਬਣਾਈਆਂ। ਅਤੇ ਉਨ੍ਹਾਂ ਨੇ ਚੋਬਾਂ ਲਈ ਚਾਂਦੀ ਦੀਆਂ ਚਾਰ ਚੀਥੀਆਂ ਬਣਾਈਆਂ।"
13ਫ਼ੇਰ ਉਨ੍ਹਾਂ ਨੇ ਨੀਲੇ, ਬੈਂਗਣੀ ਅਤੇ ਲਾਲ ਸੂਤ ਅਤੇ ਮਹੀਨ ਲਿਨਨ ਤੋਂ ਤੰਬੂ ਦੇ ਪ੍ਰਵੇਸ਼ ਦੁਆਰ ਦਾ ਕੱਜਣ ਬਣਾਇਆ।"
14ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਦੇ ਇਸ ਉੱਪਰ ਪਰਦੇ ਲਈ ਪੰਜ ਚੋਬਾਂ ਅਤੇ ਕੁੰਡੀਆਂ ਬਣਾਈਆਂ। ਉਨ੍ਹਾਂ ਨੇ ਚੋਬਾਂ ਦੇ ਉੱਪਰਲੇ ਸਿਰਿਆਂ ਨੂੰ ਅਤੇ ਪਰਦਿਆਂ ਦੀਆਂ ਡੰਡੀਆਂ ਨੂੰ ਸੋਨੇ ਨਾਲ ਮੜ੍ਹ ਦਿੱਤਾ। ਅਤੇ ਉਨ੍ਹਾਂ ਨੇ ਚੋਬਾਂ ਲਈ ਪਿੱਤਲ ਦੀਆਂ ਪੰਜ ਚੋਬਾਂ ਬਣਾਈਆਂ।"
15ਇਕਰਾਰਨਾਮੇ ਵਾਲਾ ਸੰਦੂਕ ਬਸਲਏਲ ਨੇ ਪਵਿੱਤਰ ਸੰਦੂਕ ਸ਼ਿੱਟੀਮ ਦੀ ਲੱਕੜ ਤੋਂ ਬਣਾਇਆ। ਸੰਦੂਕ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।"

16ਉਸ ਨੇ ਸੰਦੂਕ ਦੇ ਅੰਦਰ ਤੇ ਬਾਹਰ ਨੂੰ ਸ਼ੁੱਧ ਸੋਨੇ ਨਾਲ ਢੱਕ ਦਿੱਤਾ। ਫ਼ੇਰ ਉਸ ਨੇ ਸੰਦੂਕ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਈ।"
17ਉਸ ਨੇ ਸੋਨੇ ਦੇ ਚਾਰ ਕੜੇ ਬਣਾਏ ਅਤੇ ਉਨ੍ਹਾਂ ਚਾਰਾਂ ਕੋਨਿਆਂ ਉੱਤੇ ਲਾ ਦਿੱਤਾ। ਇਹ ਕੜੇ ਸੰਦੂਕ ਨੂੰ ਚੁੱਕਣ ਲਈ ਵਰਤੇ ਜਾਂਦੇ ਸਨ। ਹਰੇਕ ਪਾਸੇ ਦੋ ਕੜੇ ਸਨ।"
18ਫ਼ੇਰ ਉਸ ਨੇ ਸੰਦੂਕ ਨੂੰ ਚੁੱਕਣ ਲਈ ਚੋਬਾਂ ਬਣਾਈਆਂ। ਉਸ ਨੇ ਸ਼ਿੱਟੀਮ ਦੀ ਲੱਕੜ ਵਰਤੀ ਅਤੇ ਉਨ੍ਹਾਂ ਨੂੰ ਸ਼ੁੱਧ ਸੋਨੇ ਨਾਲ ਢੱਕ ਦਿੱਤਾ।"
19ਉਸ ਨੇ ਸੰਦੂਕ ਦੇ ਹਰੇਕ ਪਾਸੇ ਦੇ ਕੜਿਆਂ ਵਿੱਚੋਂ ਚੋਬਾਂ ਗੁਜ਼ਾਰ ਦਿੱਤੀਆਂ।"
20ਫ਼ੇਰ ਉਸ ਨੇ ਸ਼ੁੱਧ ਸੋਨੇ ਦਾ ਢੱਕਣ ਬਣਾਇਆ। ਇਹ ਢਾਈ ਹੱਥ ਲੰਮਾ ਅਤੇ ਡੇਢ ਹੱਥ ਚੌੜਾ ਸੀ।"

21ਫ਼ੇਰ ਬਸਲਏਲ ਨੇ ਸੋਨੇ ਨੂੰ ਚਂਡਕੇ ਦੋ ਕਰੂਬੀ ਫ਼ਰਿਸ਼ਤੇ ਬਣਾਏ ਅਤੇ ਢੱਕਣ ਦੇ ਹਰੇਕ ਪਾਸੇ ਉੱਤੇ ਉਨ੍ਹਾਂ ਨੂੰ ਚਿਪਕਾ ਦਿੱਤਾ।"
22ਉਸ ਨੇ ਢੱਕਣ ਦੇ ਇੱਕ ਸਿਰੇ ਉੱਤੇ ਇੱਕ ਕਰੂਬੀ ਫ਼ਰਿਸ਼ਤਾ ਚਿਪਕਾਇਆ ਅਤੇ ਦੂਸਰੇ ਨੂੰ ਦੂਸਰੇ ਸਿਰੇ ਉੱਤੇ।"
23ਦੂਤਾਂ ਦੇ ਖੰਭ ਅਕਾਸ਼ ਵੱਲ ਫ਼ੈਲੇ ਹੋਏ ਸਨ। ਦੂਤਾਂ ਨੇ ਆਪਣੇ ਖੰਭਾਂ ਨਾਲ ਸੰਦੂਕ ਨੂੰ ਢੱਕਿਆ ਹੋਇਆ ਸੀ। ਦੂਤਾਂ ਦਾ ਮੂੰਹ ਢੱਕਣ ਵੱਲ ਦੇਖਦੇ ਹੋਏ ਇੱਕ ਦੂਸਰੇ ਵੱਲ ਸੀ।"
24ਖਾਸ ਮੇਜ ਫ਼ੇਰ ਉਸ ਨੇ ਸ਼ਿੱਟੀਮ ਦੀ ਲੱਕੜ ਦਾ ਖਾਸ ਮੇਜ ਬਣਾਇਆ। ਮੇਜ ਦੋ ਹੱਥ ਲੰਮਾ, ਇੱਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।"
25ਉਸ ਨੇ ਮੇਜ ਨੂੰ ਸ਼ੁੱਧ ਸੋਨੇ ਨਾਲ ਢੱਕਿਆ। ਉਸ ਨੇ ਮੇਜ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਈ।"

26ਫ਼ੇਰ ਉਸ ਨੇ ਮੇਜ ਦੇ ਆਲੇ-ਦੁਆਲੇ ਇੱਕ ਕਿਊਬਿਟ ਚੌੜਾ ਇੱਕ ਫ਼ਰੇਮ ਬਣਾਇਆ। ਉਸ ਨੇ ਫ਼ਰੇਮ ਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਈ।"
27ਫ਼ੇਰ ਉਸ ਨੇ ਸੋਨੇ ਦੇ ਚਾਰੇ ਕੜੇ ਬਣਾਏ ਅਤੇ ਉਨ੍ਹਾਂ ਚਾਰਾਂ ਲੱਤਾਂ ਵਾਲੀ ਥਾਂ ਤੇ ਚਾਰਾਂ ਕੋਨਿਆਂ ਉੱਤੇ ਰੱਖ ਦਿੱਤਾ।"
28ਉਸ ਨੇ ਕੜਿਆਂ ਨੂੰ ਮੇਜ ਦੇ ਟਾਪ ਦੇ ਚਾਰੇ ਪਾਸੇ ਤਖਤੀ ਦੇ ਨੇੜੇ ਕਰਕੇ ਰੱਖ ਦਿੱਤਾ। ਇਨ੍ਹਾਂ ਕੜਿਆਂ ਵਿੱਚ ਚੋਬਾਂ ਫ਼ਸਾਈਆਂ ਜਾਣੀਆਂ ਸਨ ਜਿਨ੍ਹਾਂ ਨੂੰ ਮੇਜ ਚੁੱਕਣ ਲਈ ਵਰਤਿਆ ਜਾਂਦਾ ਸੀ।"
29ਫ਼ੇਰ ਉਸ ਨੇ ਮੇਜ ਨੂੰ ਚੁੱਕਣ ਲਈ ਸ਼ਿੱਟੀਮ ਦੀ ਲੱਕੜ ਦੀਆਂ ਚੋਬਾਂ ਬਣਾਈਆਂ ਅਤੇ ਉਨ੍ਹਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹ ਦਿੱਤਾ।"
30ਫ਼ੇਰ ਉਸ ਨੇ ਉਹ ਸਾਰੀਆਂ ਚੀਜ਼ਾਂ ਬਣਾਈਆਂ ਜਿਹੜੀਆਂ ਮੇਜ ਉੱਤੇ ਇਸਤੇਮਾਲ ਹੁੰਦੀਆਂ ਸਨ। ਉਸ ਨੇ ਸ਼ੁੱਧ ਸੋਨੇ ਦੀਆਂ ਪਲੇਟਾਂ, ਚਮਚੇ, ਪਿਆਲੇ ਅਤੇ ਸੁਰਾਹੀਆਂ ਬਣਾਈਆਂ। ਪਿਆਲਿਆਂ ਅਤੇ ਸੁਰਾਹੀਆਂ ਦੀ ਵਰਤੋਂ ਪੀਣ ਦੀਆਂ ਭੇਟਾਂ ਲਈ ਕੀਤੀ ਜਾਂਦੀ ਹੈ।"

31ਸ਼ਮਾਦਾਨ ਫ਼ੇਰ ਉਸ ਨੇ ਸੋਨੇ ਦਾ ਸ਼ਮਾਦਾਨ ਬਣਾਇਆ। ਉਸ ਨੇ ਸ਼ੁੱਧ ਸੋਨੇ ਨੂੰ ਕੁੱਟ ਕੇ ਇੱਕ ਚੀਥੀ, ਇੱਕ ਡੰਡੀ ਅਤੇ ਟਹਿਣੀਆਂ ਬਣਾਈਆਂ। ਫ਼ੇਰ ਉਸ ਨੇ ਫ਼ੁੱਲ ਕਲੀਆਂ ਅਤੇ ਪੱਤੀਆਂ ਬਣਾਈਆਂ। ਉਸ ਨੇ ਇਹ ਸਭ ਕੁਝ ਸੋਨੇ ਦੇ ਉਸ ਟੁਕੜੇ ਤੋਂ ਬਣਾਇਆ।"
32ਸ਼ਮਾਦਾਨ ਦੀਆਂ ਛੇ ਸ਼ਾਖਾਵਾਂ ਸਨ-ਤਿੰਨ ਸ਼ਾਖਾਵਾਂ ਇੱਕ ਪਾਸੇ ਅਤੇ ਤਿੰਨ ਸ਼ਾਖਾਵਾਂ ਦੂਸਰੇ ਪਾਸੇ।"
33ਹਰੇਕ ਸ਼ਾਖ ਉੱਤੇ ਤਿੰਨ ਫ਼ੁੱਲ ਸਨ। ਇਨ੍ਹਾਂ ਫ਼ੁੱਲਾਂ ਨੂੰ ਬਦਾਮਾਂ ਦੇ ਫ਼ੁੱਲਾਂ ਵਾਂਗ, ਕਲੀਆਂ ਅਤੇ ਪੱਤੀਆਂ ਸਮੇਤ, ਬਣਾਇਆ ਗਿਆ ਸੀ।"
34ਸ਼ਮਾਦਾਨ ਦੀ ਡੰਡੀ ਉੱਤੇ ਚਾਰ ਹੋਰ ਫ਼ੁੱਲ ਸਨ। ਇਨ੍ਹਾਂ ਨੂੰ ਵੀ ਕਲੀਆਂ ਅਤੇ ਪੱਤੀਆਂ ਸਮੇਤ ਬਦਾਮਾਂ ਦੇ ਫ਼ੁੱਲਾਂ ਵਾਂਗ ਬਣਾਇਆ ਗਿਆ ਸੀ।"
35ਉੱਥੇ ਛੇ ਸ਼ਾਖਾਵਾਂ ਸਨ-ਹਰੇਕ ਪਾਸਿਓ ਆਉਂਦੀਆਂ ਹੋਈਆਂ ਤਿੰਨ ਸ਼ਾਖਾਵਾਂ। ਓੱਥੇ ਇਨ੍ਹਾਂ ਤਿੰਨਾਂ ਥਾਵਾਂ ਵਿੱਚ ਹਰੇਕ ਦੇ ਹੇਠਾਂ ਇੱਕ ਬਦਾਮ ਦੀ ਪੱਤੀ ਸੀ। ਜਿੱਥੇ ਟਹਿਣੀਆਂ ਡੰਡੀ ਨਾਲ ਮਿਲਦੀਆਂ ਸਨ।"

36ਸਾਰਾ ਸ਼ਮਾਦਾਨ ਫ਼ੁੱਲਾਂ ਤੇ ਟਹਿਣੀਆਂ ਸਮੇਤ, ਸ਼ੁੱਧ ਸੋਨੇ ਦਾ ਬਣਿਆ ਹੋਇਆ ਸੀ। ਇਹ ਸਾਰਾ ਕੁਝ ਕੁੱਟੇ ਹੋਏ ਸੋਨੇ ਦੇ ਇੱਕ ਟੁਕੜੇ ਤੋਂ ਬਣਾਇਆ ਗਿਆ ਸੀ।"
37ਉਸ ਨੇ ਇਸ ਸ਼ਮਾਦਾਨ ਲਈ ਸੱਤ ਦੀਵੇ ਬਣਾਏ। ਫ਼ੇਰ ਉਸ ਨੇ ਬੱਤੀ ਸੀਖਣ ਵਾਲੇ ਟ੍ਰਿਮਰ ਅਤੇ ਟ੍ਰੇਆਂ ਵੀ ਸ਼ੁੱਧ ਸੋਨੇ ਦੀਆਂ ਬਣਾਈਆਂ।"
38ਉਸ ਨੇ ਸ਼ਮਾਦਾਨ ਅਤੇ ਇਸਦੇ ਨਾਲ ਵਰਤੀਆਂ ਜਾਣ ਵਾਲੀਆਂ ਸਾਰੀਆਂ ਚੀਜ਼ਾਂ 75 ਪੌਂਡ ਦੀਆਂ ਬਣਾਈਆਂ।"
You have read Exodus 36
38 verses