Lumina
Exodus

Making the Priestly Garments

Exodus 39·Punjabi Bible

1ਫ਼ੇਰ ਉਨ੍ਹਾਂ ਨੇ ਸ਼ੁੱਧ ਸੋਨੇ ਦੀਆਂ ਘੰਟੀਆਂ ਬਣਾਈਆਂ। ਉਨ੍ਹਾਂ ਨੇ ਇਹ ਘੰਟੀਆਂ ਚੋਲੇ ਦੇ ਹੇਠਲੇ ਕਿਨਾਰੇ ਉੱਤੇ ਅਨਾਰਾਂ ਦੇ ਵਿੱਚਕਾਰ ਬੰਨ੍ਹ ਦਿੱਤੀਆਂ।"

2ਚੋਲੇ ਦੇ ਹੇਠਲੇ ਕਿਨਾਰੇ ਦੇ ਆਲੇ-ਦੁਆਲੇ ਘੰਟੀਆਂ ਅਤੇ ਅਨਾਰ ਸਨ। ਹਰੇਕ ਦੋ ਅਨਾਰਾਂ ਦੇ ਵਿੱਚਕਾਰ ਇੱਕ ਘੰਟੀ ਸੀ। ਇਹ ਚੋਲਾ ਜਾਜਕ ਵੱਲੋਂ ਉਦੋਂ ਪਹਿਨਿਆ ਜਾਣਾ ਸੀ ਜਦੋਂ ਉਸ ਨੇ ਯਹੋਵਾਹ ਦੀ ਸੇਵਾ ਕਰਨੀ ਸੀ, ਬਿਲਕੁਲ ਉਵੇਂ ਹੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"

3ਕੁਸ਼ਲ ਕਾਰੀਗਰਾਂ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਦੋ ਕਮੀਜ਼ਾਂ ਬੁਣੀਆਂ। ਇਹ ਕਮੀਜ਼ਾਂ ਮਹੀਨ ਲਿਨਨ ਦੀਆਂ ਬਣੀਆਂ ਹੋਈਆਂ ਸਨ।"

4ਅਤੇ ਕਾਰੀਗਰਾਂ ਨੇ ਮਹੀਨ ਲਿਨਨ ਦੀ ਇੱਕ ਪਗੜੀ (ਅਮਾਮਾ) ਬਣਾਈ। ਉਨ੍ਹਾਂ ਨੇ ਮਹੀਨ ਲਿਨਨ ਲੈ ਕੇ ਸਿਰ ਦੇ ਪਟਕੇ ਅਤੇ ਅੰਦਰਲੇ ਵਸਤਰ ਵੀ ਬਣਾਏ।"

5ਫ਼ੇਰ ਉਨ੍ਹਾਂ ਨੇ ਮਹੀਨ ਲਿਨਨ ਅਤੇ ਨੀਲੇ ਬੈਂਗਣੀ ਅਤੇ ਲਾਲ ਸੂਤ ਦੀ ਪੇਟੀ ਬਣਾਈ। ਕੱਪੜੇ ਵਿੱਚ ਨਮੂਨੇ ਕੱਢੇ ਹੋਏ ਸਨ। ਇਹ ਚੀਜ਼ਾਂ ਉਵੇਂ ਹੀ ਬਣਾਈਆਂ ਗਈਆਂ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਕੀਤਾ ਸੀ।"

Exodus 39 illustration - Exodus Chapter 39

6ਫ਼ੇਰ ਉਨ੍ਹਾਂ ਨੇ ਪਵਿੱਤਰ ਤਾਜ ਲਈ ਸੋਨੇ ਦੀ ਪੱਤੀ ਬਣਾਈ। ਉਨ੍ਹਾਂ ਨੇ ਇਹ ਸ਼ੁੱਧ ਸੋਨੇ ਦੀ ਬਣਾਈ। ਉਨ੍ਹਾਂ ਨੇ ਸੋਨੇ ਉੱਤੇ ਸ਼ਬਦ ਲਿਖੇ। ਉਨ੍ਹਾਂ ਨੇ ਇਹ ਸ਼ਬਦ ਲਿਖੇ: ਯਹੋਵਾਹ ਲਈ ਪਵਿੱਤਰ।"

7ਉਨ੍ਹਾਂ ਨੇ ਸੋਨੇ ਦੀ ਪੱਤੀ ਇੱਕ ਨੀਲੇ ਰਿਬਨ ਨਾਲ ਬੰਨ੍ਹ ਦਿੱਤੀ। ਫ਼ੇਰ ਉਨ੍ਹਾਂ ਨੇ ਨੀਲਾ ਰਿਬਨ ਪਗੜੀ ਦੇ ਆਲੇ-ਦੁਆਲੇ ਬੰਨ੍ਹ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਕੀਤਾ ਸੀ।"

8ਮੂਸਾ ਪਵਿੱਤਰ ਤੰਬੂ ਦੀ ਜਾਂਚ ਕਰਦਾ ਹੈ ਇਸ ਤਰ੍ਹਾਂ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦਾ ਸਾਰਾ ਕੰਮ ਮੁੱਕ ਗਿਆ। ਇਸਰਾਏਲ ਦੇ ਲੋਕਾਂ ਨੇ ਹਰ ਕੰਮ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"

9ਫ਼ੇਰ ਉਨ੍ਹਾਂ ਨੇ ਪਵਿੱਤਰ ਤੰਬੂ ਮੂਸਾ ਨੂੰ ਦਿਖਾਇਆ। ਉਨ੍ਹਾਂ ਨੇ ਉਸ ਨੂੰ ਤੰਬੂ ਅਤੇ ਉਸ ਵਿੱਚਲੀਆਂ ਸਾਰੀਆਂ ਚੀਜ਼ਾਂ; ਕੜੇ, ਤਖਤੀਆਂ, ਬਰੇਸਾਂ, ਚੋਬਾਂ ਅਤੇ ਚੀਥੀਆਂ ਦਿਖਾਇਆਂ।"

10ਉਨ੍ਹਾਂ ਨੇ ਉਸ ਨੂੰ ਤੰਬੂ ਦਾ ਕੱਜਣ ਦਿਖਾਇਆ ਜਿਹੜਾ ਲਾਲ ਰੰਗ ਵਿੱਚ ਰੰਗੀਆਂ ਭੇਡੂ ਦੀਆਂ ਖੱਲਾਂ ਨਾਲ ਬਣਇਆ ਗਿਆ ਸੀ। ਅਤੇ ਉਨ੍ਹਾਂ ਨੇ ਉਸ ਨੂੰ ਉਹ ਕੱਜਣ ਦਿਖਾਇਆ ਜਿਹੜਾ ਸੁੰਦਰ ਚਮੜੇ ਦਾ ਬਣਿਆ ਸੀ। ਅਤੇ ਉਨ੍ਹਾਂ ਨੇ ਉਸ ਨੂੰ ਉਹ ਪਰਦਾ ਦਿਖਾਇਆ ਜਿਹੜਾ ਅੱਤ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਸੀ।"

Exodus 39 illustration - Exodus Chapter 39

11ਉਨ੍ਹਾਂ ਨੇ ਇਕਰਾਰਨਾਮੇ ਵਾਲਾ ਸੰਦੂਕ, ਉਹ ਚੋਬਾਂ ਜੋ ਸੰਦੂਕ ਨੂੰ ਚੁੱਕਣ ਲਈ ਵਰਤੀਆਂ ਜਾਂਦੀਆਂ ਸਨ ਅਤੇ ਸੰਦੂਕ ਦਾ ਢੱਕਣ ਦਿਖਾਇਆ।"

12ਉਨ੍ਹਾਂ ਨੇ ਉਸ ਨੂੰ ਮੇਜ ਅਤੇ ਉਸ ਉੱਪਰਲੀ ਹਰ ਚੀਜ਼ ਅਤੇ ਖਾਸ ਰੋਟੀ ਦਿਖਾਈ।"

13ਉਨ੍ਹਾਂ ਨੇ ਉਸ ਨੂੰ ਸ਼ੁੱਧ ਸੋਨੇ ਦਾ ਸ਼ਮਾਦਾਨ ਅਤੇ ਇਸ ਉੱਪਰ ਦੀਵੇ ਦਿਖਾਏ। ਅਤੇ ਉਨ੍ਹਾਂ ਨੇ ਉਸ ਨੂੰ ਤੇਲ ਅਤੇ ਉਹ ਸਾਰੀਆਂ ਚੀਜ਼ਾਂ ਦਿਖਾਈਆਂ ਜਿਹੜੀਆਂ ਦੀਵਿਆਂ ਦੇ ਨਾਲ ਵਰਤੀਆਂ ਜਾਂਦੀਆਂ ਸਨ।"

14ਉਨ੍ਹਾਂ ਨੇ ਮੂਸਾ ਨੂੰ ਸੁਨਿਹਰੀ ਜਗਵੇਦੀ, ਮਸਹ ਵਾਲਾ ਤੇਲ, ਸੁਗੰਧਤ ਧੂਫ਼ ਅਤੇ ਉਹ ਪਰਦਾ ਦਿਖਾਇਆ ਜਿਹੜਾ ਤੰਬੂ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਸੀ।"

15ਉਨ੍ਹਾਂ ਨੇ ਉਸ ਨੂੰ ਪਿੱਤਲ ਦੀ ਜਗਵੇਦੀ ਅਤੇ ਪਿੱਤਲ ਦੀ ਝੰਜਰੀ, ਜਗਵੇਦੀ ਚੁੱਕਣ ਵਾਲੀਆਂ ਚੋਬਾਂ, ਉਹ ਸਾਰੀਆਂ ਚੀਜ਼ਾਂ ਜਿਹੜੀਆਂ ਜਗਵੇਦੀ ਉੱਤੇ ਇਸਤੇਮਾਲ ਹੁੰਦੀਆਂ ਸਨ ਅਤੇ ਤਸਲਾ ਅਤੇ ਉਸ ਦੇ ਹੇਠਾਂ ਵਾਲੀ ਚੌਂਕੀ ਦਿਖਾਈ।"

Exodus 39 illustration - Exodus Chapter 39

16ਉਨ੍ਹਾਂ ਨੇ ਮੂਸਾ ਨੂੰ ਵਿਹੜੇ ਦੇ ਆਲੇ-ਦੁਆਲੇ ਦੀ ਪਰਦਿਆਂ ਦੀ ਕੰਧ, ਚੋਬਾਂ ਅਤੇ ਚੀਥੀਆਂ ਸਮੇਤ, ਦਿਖਾਈ। ਉਨ੍ਹਾਂ ਨੇ ਉਸ ਨੂੰ ਉਹ ਪਰਦਾ ਦਿਖਾਇਆ ਜਿਹੜਾ ਵਿਹੜੇ ਦੇ ਪ੍ਰਵੇਸ਼ ਦੁਆਰ ਨੂੰ ਕੱਜਦਾ ਸੀ। ਉਨ੍ਹਾਂ ਨੇ ਉਸ ਨੂੰ ਰਸੀਆਂ ਅਤੇ ਤੰਬੂ ਦੀਆਂ ਕਿੱਲੀਆਂ ਦਿਖਾਈਆਂ। ਉਨ੍ਹਾਂ ਨੇ ਉਸ ਨੂੰ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਵਿੱਚਲੀਆਂ ਸਾਰੀਆਂ ਚੀਜ਼ਾਂ ਦਿਖਾਈਆਂ।"

17ਫ਼ੇਰ ਉਨ੍ਹਾਂ ਨੇ ਮੂਸਾ ਨੂੰ ਉਹ ਵਸਤਰ ਦਿਖਾਏ ਜਿਹੜੇ ਪਵਿੱਤਰ ਖੇਤਰ ਵਿੱਚ ਸੇਵਾ ਕਰਨ ਵਾਲੇ ਜਾਜਕਾਂ ਲਈ ਬਣਾਏ ਗਏ ਸਨ, ਉਨ੍ਹਾਂ ਨੇ ਉਸ ਨੂੰ ਜਾਜਕ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਬਣਾਏ ਗਏ ਖਾਸ ਵਸਤਰ ਦਿਖਾਏ। ਇਹ ਵਸਤਰ ਉਹ ਸਨ ਜਿਹੜੇ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਵੇਲੇ ਪਹਿਨਣੇ ਸਨ।"

18ਇਸਰਾਏਲ ਦੇ ਲੋਕਾਂ ਨੇ ਇਹ ਸਾਰਾ ਕੰਮ ਬਿਲਕੁਲ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"

19ਮੂਸਾ ਨੇ ਇਸ ਸਾਰੇ ਕੰਮ ਨੂੰ ਧਿਆਨ ਨਾਲ ਦੇਖਿਆ। ਮੂਸਾ ਨੇ ਦੇਖਿਆ ਕਿ ਸਾਰਾ ਕੰਮ ਬਿਲਕੁਲ ਉਸੇ ਤਰ੍ਹਾਂ ਕੀਤਾ ਗਿਆ ਸੀ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ। ਇਸ ਲਈ ਮੂਸਾ ਨੇ ਉਨ੍ਹਾਂ ਨੂੰ ਅਸੀਸ ਦਿੱਤੀ।"

20ਮੂਸਾ ਪਵਿੱਤਰ ਤੰਬੂ ਨੂੰ ਸਥਾਪਿਤ ਕਰਦਾ ਹੈ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ,"

Exodus 39 illustration - Exodus Chapter 39

21“ਪਹਿਲੇ ਮਹੀਨੇ ਦੇ ਪਹਿਲੇ ਦਿਨ ਪਵਿੱਤਰ ਤੰਬੂ, ਅਰਥਾਤ ਮੰਡਲੀ ਵਾਲੇ ਤੰਬੂ ਨੂੰ ਸਥਾਪਿਤ ਕਰੀਂ।"

22ਇਕਰਾਰਨਾਮੇ ਵਾਲੇ ਸੰਦੂਕ ਨੂੰ ਪਵਿੱਤਰ ਤੰਬੂ ਵਿੱਚ ਰੱਖ ਦੇਵੀਂ। ਸੰਦੂਕ ਨੂੰ ਪਰਦੇ ਨਾਲ ਢੱਕ ਦੇਵੀ।"

23ਫ਼ੇਰ ਮੇਜ ਲਿਆਵੀਂ। ਉਹ ਸਾਰੀਆਂ ਚੀਜ਼ਾਂ ਮੇਜ ਉੱਪਰ ਰੱਖ ਦੇਵੀਂ ਜਿਹੜੀਆਂ ਉੱਥੇ ਹੋਣੀਆਂ ਚਾਹੀਦੀਆਂ ਹਨ। ਫ਼ੇਰ ਸ਼ਮਾਦਾਨ ਨੂੰ ਤੰਬੂ ਵਿੱਚ ਰੱਖੀਂ। ਸ਼ਮਾਦਾਨ ਨੂੰ ਸਹੀ ਥਾਵਾਂ ਉੱਤੇ ਦੀਵੇ ਰੱਖੀਂ।"

24ਤੰਬੂ ਵਿੱਚ ਧੂਫ਼ ਧੁਖਾਉਣ ਲਈ ਇਕਰਾਰਨਾਮੇ ਵਲੇ ਸੰਦੂਕ ਦੇ ਸਾਹਮਣੇ ਸੁਨਿਹਰੀ ਜਗਵੇਦੀ ਰੱਖੀਂ। ਫ਼ੇਰ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਤੇ ਪਰਦਾ ਟੰਗੀ।"

25“ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਸਾਹਮਣੇ ਹੋਮ ਦੀਆਂ ਭੇਟਾਂ ਦੀ ਜਗਵੇਦੀ ਸਥਾਪਿਤ ਕਰੀਂ।"

Exodus 39 illustration - Exodus Chapter 39

26ਤਸਲੇ ਨੂੰ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਰੱਖੀਂ। ਤਸਲੇ ਵਿੱਚ ਪਾਣੀ ਰੱਖੀਂ।"

27ਵਿਹੜੇ ਦੇ ਆਲੇ-ਦੁਆਲੇ ਪਰਦਿਆਂ ਦੀ ਕੰਧ ਉਸਾਰੀ। ਫ਼ੇਰ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਲਾਵੀਂ।"

28“ਮਸਹ ਵਾਲਾ ਤੇਲ ਲੈ ਕੇ ਇਸ ਨੂੰ ਪਵਿੱਤਰ ਤੰਬੂ ਦੀ ਹਰ ਸੈਅ ਉੱਪਰ ਛਿੜਕ ਦੇਵੀਂ। ਜਦੋਂ ਤੂੰ ਇਨ੍ਹਾਂ ਚੀਜ਼ਾਂ ਉੱਪਰ ਤੇਲ ਛਿੜਕੇਂਗਾ ਤਾਂ ਤੂੰ ਇਨ੍ਹਾਂ ਨੂੰ ਪਵਿੱਤਰ ਬਣਾ ਦੇਵੇਂਗਾ।"

29ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਉੱਤੇ ਤੇਲ ਛਿੜਕੀਂ। ਜਗਵੇਦੀ ਦੀ ਹਰ ਚੀਜ਼ ਉੱਤੇ ਤੇਲ ਛਿੜਕੀਂ। ਤੂੰ ਜਗਵੇਦੀ ਨੂੰ ਪਵਿੱਤਰ ਬਣਾ ਦੇਵੇਂਗਾ। ਇਹ ਬਹੁਤ ਪਵਿੱਤਰ ਹੋਵੇਗੀ।"

30ਫ਼ੇਰ ਤੂੰ ਤਸਲੇ ਨੂੰ ਅਤੇ ਇਸਦੀ ਚੌਂਕੀ ਉੱਤੇ ਤੇਲ ਛਿੜਕੀਂ। ਇਨ੍ਹਾਂ ਚੀਜ਼ਾਂ ਨੂੰ ਪਵਿੱਤਰ ਬਨਾਉਣ ਲਈ ਅਜਿਹਾ ਕਰੀਂ।"

Exodus 39 illustration - Exodus Chapter 39

31“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਕੋਲ ਲੈ ਆਵੀਂ। ਉਨ੍ਹਾਂ ਦਾ ਪਾਣੀ ਨਾਲ ਇਸਨਾਨ ਕਰਾਵੀਂ।"

32ਫ਼ੇਰ ਹਾਰੂਨ ਨੂੰ ਖਾਸ ਵਸਤਰ ਪਹਿਨਾਵੀਂ। ਉਸ ਉੱਪਰ ਤੇਲ ਛਿੜਕੀਂ ਤੇ ਉਸ ਨੂੰ ਪਵਿੱਤਰ ਬਣਾ ਦੇਵੀਂ। ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ।"

33ਫ਼ੇਰ ਉਸ ਦੇ ਪੁੱਤਰਾਂ ਨੂੰ ਵਸਤਰ ਪਹਿਨਾਵੀਂ।"

34ਉਸ ਦੇ ਪੁੱਤਰਾਂ ਉੱਤੇ ਵੀ ਓਸੇ ਤਰ੍ਹਾਂ ਤੇਲ ਛਿੜਕੀਂ ਜਿਵੇਂ ਤੂੰ ਉਨ੍ਹਾਂ ਦੇ ਪਿਤਾ ਉੱਤੇ ਛਿੜਕਿਆ ਸੀ। ਫ਼ੇਰ ਉਹ ਵੀ ਜਾਜਕਾਂ ਵਜੋਂ ਮੇਰੀ ਸੇਵਾ ਕਰ ਸੱਕਣਗੇ। ਜਦੋਂ ਤੂੰ ਉਨ੍ਹਾਂ ਨੂੰ ਮਸਹ ਕਰੇਂਗਾ ਤਾਂ ਉਹ ਜਾਜਕ ਬਣ ਜਾਣਗੇ। ਉਹ ਪਰਿਵਾਰ ਸਾਰੇ ਸਮਿਆਂ ਲਈ ਜਾਜਕਾਂ ਦਾ ਬਣਿਆ ਰਹੇਗਾ।”"

35ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।"

Exodus 39 illustration - Exodus Chapter 39

36ਇਸ ਲਈ ਠੀਕ ਸਮੇਂ ਪਵਿੱਤਰ ਤੰਬੂ ਸਥਾਪਿਤ ਕੀਤਾ ਗਿਆ। ਇਹ ਉਸ ਸਮੇਂ ਤੋਂ ਜਦੋਂ ਉਨ੍ਹਾਂ ਨੇ ਮਿਸਰ ਛੱਡਿਆ ਸੀ ਦੂਸਰੇ ਵਰ੍ਹੇ ਦੌਰਾਨ ਪਹਿਲੇ ਮਹੀਨੇ ਦਾ ਪਹਿਲਾ ਦਿਨ ਸੀ।"

37ਮੂਸਾ ਨੇ ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਸਥਾਪਿਤ ਕੀਤਾ ਜਿਵੇਂ ਯਹੋਆਹ ਨੇ ਆਖਿਆ ਸੀ। ਸਭ ਤੋਂ ਪਹਿਲਾਂ, ਉਸ ਨੇ ਚੀਥੀਆਂ ਰੱਖੀਆਂ ਅਤੇ ਫ਼ੇਰ ਚੀਥੀਆਂ ਉੱਤੇ ਫ਼ੱਟੀਆਂ ਰੱਖੀਆਂ। ਫ਼ੇਰ ਉਸ ਨੇ ਬਰੇਸਾਂ ਲਾ ਕੇ ਚੋਬਾਂ ਲਾਈਆਂ।"

38ਇਸਤੋਂ ਮਗਰੋਂ ਪਵਿੱਤਰ ਤੰਬੂ ਉੱਤੇ ਬਾਹਰਲਾ ਤੰਬੂ ਲਾਇਆ। ਫ਼ੇਰ ਉਸ ਨੇ ਬਾਹਰਲੇ ਤੰਬੂ ਉੱਤੇ ਕੱਜਣ ਪਾਇਆ। ਉਸ ਨੇ ਇਹ ਚੀਜ਼ਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।"

39ਮੂਸਾ ਨੇ ਇਕਰਾਰਨਮਾ ਲਿਆ ਅਤੇ ਇਸ ਨੂੰ ਪਵਿੱਤਰ ਸੰਦੂਕ ਵਿੱਚ ਰੱਖ ਦਿੱਤਾ। ਮੂਸਾ ਨੇ ਸੰਦੂਕ ਉੱਤੇ ਚੋਬਾਂ ਰੱਖੀਆਂ। ਫ਼ੇਰ ਉਸ ਨੇ ਸੰਦੂਕ ਉੱਪਰ ਕੱਜਣ ਪਾ ਦਿੱਤਾ।"

40ਫ਼ੇਰ ਮੂਸਾ ਨੇ ਪਵਿੱਤਰ ਸੰਦੂਕ ਨੂੰ ਪਵਿੱਤਰ ਤੰਬੂ ਦੇ ਅੰਦਰ ਰੱਖ ਦਿੱਤਾ। ਉਸ ਨੇ ਇਸਦੀ ਰੱਖਿਆ ਲਈ ਠੀਕ ਥਾਂ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਉਸ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਪਰਦੇ ਦੇ ਪਿੱਛੇ ਸੁਰੱਖਿਅਤ ਕਰ ਦਿੱਤਾ, ਜਿਵੇਂ ਕਿ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।"

Exodus 39 illustration - Exodus Chapter 39

41ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਮੇਜ ਨੂੰ ਸਥਾਪਿਤ ਕੀਤਾ। ਉਸ ਨੇ ਇਸ ਨੂੰ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਪਵਿੱਤਰ ਸਥਾਨ ਦੇ ਅੰਦਰ ਪਰਦੇ ਦੇ ਸਾਹਮਣੇ ਰੱਖਿਆ।"

42ਫ਼ੇਰ ਉਸ ਨੇ ਯਹੋਵਾਹ ਦੇ ਸਾਹਮਣੇ ਮੇਜ ਉੱਪਰ ਰੋਟੀ ਰੱਖ ਦਿੱਤੀ ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।"

43ਫ਼ੇਰ ਮੂਸਾ ਨੇ ਸ਼ਮਾਦਾਨ ਨੂੰ ਮੰਡਲੀ ਵਾਲੇ ਤੰਬੂ ਦੇ ਦੱਖਣ ਵਾਲੇ ਪਾਸੇ, ਮੇਜ ਦੇ ਵਿਪਰੀਤ ਸਥਾਪਿਤ ਕੀਤਾ।"

Chapter Complete

You have read Exodus 39

43 verses