Lumina
Exodus

Moses Returns to Egypt

Exodus 4·Punjabi Bible

1ਜਦੋਂ ਮੂਸਾ ਮਿਸਰ ਵੱਲ ਵਾਪਸ ਜਾ ਰਿਹਾ ਸੀ, ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ, “ਜਦੋਂ ਤੂੰ ਫ਼ਿਰਊਨ ਨਾਲ ਗੱਲ ਕਰੇਂ ਤਾਂ ਉਹ ਸਾਰੇ ਕਰਿਸ਼ਮੇ ਦਿਖਾਉਣੇ ਚੇਤੇ ਰੱਖੀਂ ਜਿਨ੍ਹਾਂ ਨੂੰ ਕਰਨ ਦੀ ਤਾਕਤ ਮੈਂ ਤੈਨੂੰ ਦਿੱਤੀ ਹੈ। ਪਰ ਮੈਂ ਫ਼ਿਰਊਨ ਨੂੰ ਬਹੁਤ ਜ਼ਿੱਦੀ ਬਣਾ ਦਿਆਂਗਾ। ਉਹ ਲੋਕਾਂ ਨੂੰ ਜਾਣ ਨਹੀਂ ਦੇਵੇਗਾ।"

2ਤਾਂ ਤੈਨੂੰ ਫ਼ਿਰਊਨ ਨੂੰ ਆਖਣਾ ਚਾਹੀਦਾ;"

3ਯਹੋਵਾਹ ਆਖਦਾ ਹੈ, ‘ਇਸਰਾਏਲ ਮੇਰਾ ਪਹਿਲੋਠਾ ਪੁੱਤਰ ਹੈ। ਅਤੇ ਮੈਂ ਤੈਨੂੰ ਆਖ ਰਿਹਾ ਹਾਂ ਕਿ ਮੇਰੇ ਪੁੱਤਰ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ। ਜੇ ਤੂੰ ਇਸਰਾਏਲ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਤੇਰੇ ਪਹਿਲੋਠੇ ਪੁੱਤਰ ਨੂੰ ਮਾਰ ਦਿਆਂਗਾ।’”"

4ਮੂਸਾ ਦੇ ਪੁੱਤਰ ਦੀ ਸੁੰਨਤ ਮਿਸਰ ਦੇ ਰਸਤੇ ਉੱਤੇ ਮੂਸਾ ਇੱਕ ਥਾਂ ਰਾਤ ਬਿਤਾਉਣ ਲਈ ਠਹਿਰ ਗਿਆ। ਯਹੋਵਾਹ ਮੂਸਾ ਨੂੰ ਉਸ ਥਾਂ ਮਿਲਿਆ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।"

5ਪਰ ਸਿੱਪੋਰਾਹ ਨੇ ਇੱਕ ਫ਼ੌਲਾਦੀ ਛੁਰੀ ਲਈ ਅਤੇ ਆਪਣੇ ਪੁੱਤਰ ਦੀ ਸੁੰਨਤ ਕਰ ਦਿੱਤੀ। ਉਸ ਨੇ ਚਮੜੀ ਲਈ ਅਤੇ ਉਸ ਦੇ ਪੈਰੀਂ ਹੱਥ ਲਾਇਆ। ਫ਼ੇਰ ਉਸ ਨੇ ਮੂਸਾ ਨੂੰ ਆਖਿਆ, “ਤੂੰ ਮੇਰੇ ਲਈ ਖੂਨ ਦਾ ਲਾੜਾ ਹੈਂ।”"

Exodus 4 illustration - Exodus Chapter 4

6ਸਿੱਪੋਰਾਹ ਨੇ ਇਹ ਇਸ ਵਾਸਤੇ ਆਖਿਆ ਕਿਉਂਕਿ ਉਸ ਨੂੰ ਆਪਣੇ ਪੁੱਤਰ ਦੀ ਸੁੰਨਤ ਕਰਨੀ ਪਈ ਸੀ। ਇਸ ਲਈ ਪਰਮੇਸ਼ੁਰ ਨੇ ਮੂਸਾ ਨੂੰ ਬਖਸ਼ ਦਿੱਤਾ ਅਤੇ ਉਸ ਨੂੰ ਨਹੀਂ ਮਾਰਿਆ।"

7ਮੂਸਾ ਤੇ ਹਾਰੂਨ ਪਰਮੇਸ਼ੁਰ ਸਾਹਮਣੇ ਯਹੋਵਾਹ ਨੇ ਹਾਰੂਨ ਨਾਲ ਗੱਲ ਕੀਤੀ। ਯਹੋਵਾਹ ਨੇ ਉਸ ਨੂੰ ਆਖਿਆ ਸੀ, “ਮਾਰੂਥਲ ਵਿੱਚ ਜਾਹ ਤੇ ਮੂਸਾ ਨੂੰ ਮਿਲ।” ਇਸ ਲਈ ਹਾਰੂਨ ਚੱਲਾ ਗਿਆ ਅਤੇ ਮੂਸਾ ਨੂੰ ਪਰਮੇਸ਼ੁਰ ਦੇ ਪਰਬਤ ਉੱਤੇ ਜਾ ਮਿਲਿਆ। ਹਾਰੂਨ ਨੇ ਮੂਸਾ ਨੂੰ ਦੇਖਿਆ ਅਤੇ ਉਸ ਨੂੰ ਚੁੰਮਿਆ।"

8ਮੂਸਾ ਨੇ ਹਾਰੂਨ ਨੂੰ ਦੱਸਿਆ ਕਿ ਯਹੋਵਾਹ ਨੇ ਉਸ ਨੂੰ ਕਿਉਂ ਭੇਜਿਆ ਸੀ। ਅਤੇ ਮੂਸਾ ਨੇ ਹਾਰੂਨ ਨੂੰ ਉਨ੍ਹਾਂ ਸਾਰੇ ਕਰਿਸ਼ਮਿਆਂ ਅਤੇ ਹੋਰ ਗੱਲਾਂ ਬਾਰੇ ਵੀ ਦੱਸਿਆ ਜੋ ਉਸ ਨੇ ਇਹ ਸਾਬਤ ਕਰਨ ਲਈ ਕਰਨੀਆਂ ਸਨ ਕਿ ਪਰਮੇਸ਼ੁਰ ਨੇ ਉਸ ਨੂੰ ਭੇਜਿਆ ਸੀ। ਮੂਸਾ ਨੇ ਹਾਰੂਨ ਨੂੰ ਉਹ ਹਰ ਗੱਲ ਦੱਸ ਦਿੱਤੀ ਜਿਹੜੀ ਯਹੋਵਾਹ ਨੇ ਆਖੀ ਸੀ।"

9ਤਾਂ ਮੂਸਾ ਅਤੇ ਹਾਰੂਨ ਗਏ ਅਤੇ ਇਸਰਾਏਲ ਦੇ ਲੋਕਾਂ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਿਆਂ ਕੀਤਾ।"

10ਤਾਂ ਹਾਰੂਨ ਨੇ ਲੋਕਾਂ ਨਾਲ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਹੜੀਆਂ ਯਹੋਵਾਹ ਨੇ ਮੂਸਾ ਨੂੰ ਆਖੀਆਂ ਸਨ। ਫ਼ੇਰ ਮੂਸਾ ਨੇ ਸਾਰੇ ਲੋਕਾਂ ਦੇ ਦੇਖਣ ਲਈ ਸਬੂਤ ਪੇਸ਼ ਕੀਤੇ।"

Exodus 4 illustration - Exodus Chapter 4

11ਲੋਕਾਂ ਨੇ ਵਿਸ਼ਵਾਸ ਕਰ ਲਿਆ ਕਿ ਪਰਮੇਸ਼ੁਰ ਨੇ ਹੀ ਮੂਸਾ ਨੂੰ ਭੇਜਿਆ ਸੀ। ਇਸਰਾਏਲ ਦੇ ਲੋਕ ਜਾਣਦੇ ਸਨ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਮੁਸੀਬਤਾਂ ਦੇਖ ਲਈਆਂ ਸਨ ਅਤੇ ਉਹ ਉਨ੍ਹਾਂ ਦੀ ਮਦਦ ਕਰਨ ਲਈ ਆ ਗਿਆ ਸੀ। ਇਸ ਲਈ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।"

12ਮੂਸਾ ਅਤੇ ਹਾਰੂਨ ਫ਼ਿਰਊਨ ਦੇ ਸਾਹਮਣੇ ਜਦੋਂ ਮੂਸਾ ਅਤੇ ਹਾਰੂਨ ਲੋਕਾਂ ਨਾਲ ਗੱਲ ਕਰ ਹਟੇ, ਉਹ ਫ਼ਿਰਊਨ ਵੱਲ ਚੱਲੇ ਗਏ। ਉਨ੍ਹਾਂ ਨੇ ਆਖਿਆ, “ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮਾਰੂਥਲ ਵਿੱਚ ਜਾਣ ਦਿਓ ਤਾਂ ਜੋ ਉਹ ਮੇਰੇ ਸਨਮਾਨ ਵਿੱਚ ਦਾਵਤ ਕਰ ਸੱਕਣ।’”"

13ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸ ਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚੱਲੇ ਜਾਣ ਤੋਂ ਇਨਕਾਰ ਕਰਦਾ ਹਾਂ।”"

14ਤਾਂ ਹਾਰੂਨ ਤੇ ਮੂਸਾ ਨੇ ਆਖਿਆ, “ਇਬਰਾਨੀ ਲੋਕਾਂ ਦੇ ਪਰਮੇਸ਼ੁਰ ਨੇ ਸਾਡੇ ਨਾਲ ਗੱਲ ਕੀਤੀ ਹੈ। ਇਸ ਲਈ ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਬਲੀਆਂ ਚੜ੍ਹਾਉਣ ਲਈ ਤਿੰਨਾਂ ਦਿਨਾਂ ਲਈ ਮਾਰੂਥਲ ਅੰਦਰ ਸਫ਼ਰ ਕਰਨ ਦੇ। ਜੇ ਅਸੀਂ ਅਜਿਹਾ ਨਹੀਂ ਕਰਾਂਗੇ, ਤਾਂ ਉਹ ਗੁੱਸੇ ਹੋ ਸੱਕਦਾ ਤੇ ਸਾਨੂੰ ਬਿਮਾਰੀ ਜਾਂ ਤਲਵਾਰ ਨਾਲ ਮਾਰ ਦੇਵੇਗਾ।”"

15ਪਰ ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਮੂਸਾ ਤੇ ਹਾਰੂਨ, ਤੁਸੀਂ ਕਾਮਿਆਂ ਨੂੰ ਕੰਮ ਤੋਂ ਰੋਕ ਰਹੇ ਹੋ। ਉਨ੍ਹਾਂ ਨੂੰ ਆਪਣਾ ਕੰਮ ਕਰਨ ਦਿਓ। ਜਾਓ, ਆਪਣਾ ਕੰਮ ਕਰੋ।"

Exodus 4 illustration - Exodus Chapter 4

16ਇੱਥੇ ਬਹੁਤ ਸਾਰੇ ਕਾਮੇ ਹਨ, ਅਤੇ ਤੁਸੀਂ ਉਨ੍ਹਾਂ ਨੂੰ ਆਪਣਾ ਕੰਮ ਕਰਨ ਤੋਂ ਰੋਕ ਰਹੇ ਹੋ।”"

17ਫ਼ਿਰਊਨ ਲੋਕਾਂ ਨੂੰ ਸਜ਼ਾ ਦਿੰਦਾ ਹੈ ਓਸੇ ਦਿਨ ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਲਈ ਕੰਮ ਨੂੰ ਹੋਰ ਵੱਧੇਰੇ ਸਖਤ ਕਰਨ ਦਾ ਹੁਕਮ ਦੇ ਦਿੱਤਾ। ਫ਼ਿਰਊਨ ਨੇ ਦਾਸਾਂ ਦੇ ਸੁਆਮੀਆਂ ਅਤੇ ਇਬਰਾਨੀ ਆਗੂਆਂ ਨੂੰ ਆਖਿਆ,"

18“ਤੁਸੀਂ ਹਮੇਸ਼ਾ ਲੋਕਾਂ ਨੂੰ ਤੂੜੀ ਦਿੱਤੀ ਹੈ ਅਤੇ ਉਹ ਇਸ ਨੂੰ ਇੱਟਾਂ ਬਨਾਉਣ ਲਈ ਵਰਤਦੇ ਹਨ। ਪਰ ਹੁਣ, ਉਨ੍ਹਾਂ ਨੂੰ ਆਖੋ ਕਿ ਉਨ੍ਹਾਂ ਨੂੰ ਇੱਟਾਂ ਬਨਾਉਣ ਲਈ ਆਪਣੀ ਤੂੜੀ, ਖੁਦ ਜਾਕੇ ਲੱਭਣੀ ਪਵੇਗੀ।"

19ਪਰ ਤਾਂ ਵੀ ਉਨ੍ਹਾਂ ਨੂੰ ਪਹਿਲਾਂ ਜਿੰਨੀ ਗਿਣਤੀ ਦੀਆਂ ਇੱਟਾਂ ਬਨਾਉਣੀਆਂ ਪੈਣਗੀਆਂ। ਉਹ ਸੁਸਤ ਹੋ ਗਏ ਹਨ। ਇਹੀ ਕਾਰਣ ਹੈ ਕਿ ਉਹ ਮੇਰੇ ਕੋਲੋਂ ਜਾਣ ਦੀ ਇਜਾਜ਼ਤ ਮੰਗ ਰਹੇ ਹਨ। ਉਨ੍ਹਾਂ ਕੋਲ ਕਰਨ ਲਈ ਕਾਫ਼ੀ ਕੰਮ ਨਹੀਂ ਹੈ। ਇਸੇ ਲਈ ਉਹ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਅੱਗੇ ਬਲੀਆਂ ਚੜ੍ਹਾਉਣ ਦਿਆਂ।"

20ਇਸ ਲਈ ਇਨ੍ਹਾਂ ਲੋਕਾਂ ਕੋਲੋਂ ਹੋਰ ਵੱਧੇਰੇ ਸਖਤ ਕੰਮ ਕਰਾਓ। ਉਨ੍ਹਾਂ ਨੂੰ ਰੁਝਾਈ ਰੱਖੋ। ਫ਼ੇਰ ਉਨ੍ਹਾਂ ਕੋਲ ਮੂਸਾ ਦੀਆਂ ਝੂਠੀਆਂ ਗੱਲਾਂ ਸੁਣਨ ਦੀ ਵਿਹਲ ਨਹੀਂ ਹੋਵੇਗੀ।”"

Exodus 4 illustration - Exodus Chapter 4

21ਇਸ ਲਈ ਮਿਸਰੀ ਸੁਆਮੀ ਅਤੇ ਇਬਰਾਨੀ ਆਗੂ (ਫ਼ੋਰਮੈਨ) ਇਸਰਾਏਲ ਦੇ ਲੋਕਾਂ ਕੋਲ ਗਏ ਅਤੇ ਆਖਣ ਲੱਗੇ, “ਫ਼ਿਰਊਨ ਨੇ ਫ਼ੈਸਲਾ ਕੀਤਾ ਹੈ ਕਿ ਉਹ ਤੁਹਾਨੂੰ ਤੁਹਾਡੀਆਂ ਇੱਟਾਂ ਲਈ ਤੂੜੀ ਨਹੀਂ ਦੇਵੇਗਾ।"

22ਤੁਹਾਨੂੰ ਖੁਦ ਜਾਕੇ ਤੂੜੀ ਲੱਭਣੀ ਪਵੇਗੀ। ਪਰ ਤਾਂ ਵੀ ਤੁਹਾਨੂੰ ਪਹਿਲਾਂ ਜਿੰਨੀਆਂ ਹੀ ਇੱਟਾਂ ਬਨਾਉਣੀਆਂ ਪੈਣਗੀਆਂ।”"

23ਇਸ ਲਈ ਲੋਕ ਮਿਸਰ ਵਿੱਚ ਹਰ ਥਾਂ ਤੂੜੀ ਦੀ ਤਲਾਸ਼ ਵਿੱਚ ਗਏ।"

24ਦਾਸਾਂ ਦੇ ਸੁਆਮੀਆਂ ਨੇ ਲੋਕਾਂ ਨੂੰ ਹੋਰ ਵੀ ਵੱਧੇਰੇ ਸਖਤ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਪਹਿਲਾਂ ਜਿੰਨੀਆਂ ਇੱਟਾਂ ਬਨਾਉਣ ਲਈ ਮਜ਼ਬੂਰ ਕਰ ਦਿੱਤਾ।"

25ਮਿਸਰੀ ਸੁਆਮੀਆਂ ਨੇ ਇਬਰਾਨੀ ਆਗੂਆਂ ਨੂੰ ਚੁਣਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਲੋਕਾਂ ਦੇ ਕੰਮ ਲਈ ਜ਼ਿੰਮੇਵਾਰ ਬਣਾਇਆ ਹੋਇਆ ਸੀ। ਮਿਸਰੀ ਸੁਆਮੀਆਂ ਨੇ ਇਨ੍ਹਾਂ ਆਗੂਆਂ ਨੂੰ ਕੁੱਟਿਆ ਅਤੇ ਆਖਿਆ, “ਤੁਸੀਂ ਓਨੀਆਂ ਹੀ ਇੱਟਾਂ ਕਿਉਂ ਨਹੀਂ ਬਣਾ ਰਹੇ ਜਿੰਨੀਆਂ ਪਹਿਲਾਂ ਬਣਾਉਂਦੇ ਸੀ? ਜੇ ਤੁਸੀਂ ਪਹਿਲਾਂ ਅਜਿਹਾ ਕਰ ਸੱਕਦੇ ਸੀ ਤਾਂ ਤੁਸੀਂ ਹੁਣ ਵੀ ਕਰ ਸੱਕਦੇ ਹੋ।”"

Exodus 4 illustration - Exodus Chapter 4

26ਤਾਂ ਇਬਰਾਨੀ ਆਗੂ ਫ਼ਿਰਊਨ ਕੋਲ ਗਏ। ਉਨ੍ਹਾਂ ਨੇ ਸ਼ਿਕਾਇਤ ਕੀਤੀ ਅਤੇ ਆਖਿਆ, “ਅਸੀਂ ਤੁਹਾਡੇ ਨੌਕਰ ਹਾਂ। ਤੁਸੀਂ ਸਾਡੇ ਨਾਲ ਇਸ ਤਰ੍ਹਾਂ ਦਾ ਵਰਤਾਓ ਕਿਉਂ ਕਰ ਰਹੇ ਹੋ?"

27ਤੁਸੀਂ ਸਾਨੂੰ ਕੋਈ ਤੂੜੀ ਨਹੀਂ ਦਿੰਦੇ, ਪਰ ਸਾਨੂੰ ਆਖਦੇ ਹੋ ਕਿ ਅਸੀਂ ਪਹਿਲਾਂ ਜਿੰਨੀਆਂ ਹੀ ਇੱਟਾਂ ਬਣਾਈਏ। ਅਤੇ ਹੁਣ ਸਾਡੇ ਸੁਆਮੀ ਸਾਨੂੰ ਕੁੱਟ ਰਹੇ ਹਨ। ਤੁਹਾਡੇ ਲੋਕ ਅਜਿਹਾ ਕਰਨ ਵਿੱਚ ਗਲਤ ਹਨ।”"

28ਫ਼ਿਰਊਨ ਨੇ ਜਵਾਬ ਦਿੱਤਾ, “ਤੁਸੀਂ ਸੁਸਤ ਹੋ। ਤੁਸੀਂ ਕੰਮ ਨਹੀਂ ਕਰਨਾ ਚਾਹੁੰਦੇ। ਇਸੇ ਲਈ ਤੁਸੀਂ ਆਖਦੇ ਹੋ ਕਿ ਮੈਂ ਤੁਹਾਨੂੰ ਜਾਣ ਦੇਵਾਂ। ਅਤੇ ਇਹੀ ਕਾਰਣ ਹੈ ਕਿ ਤੁਸੀਂ ਇੱਥੋਂ ਜਾਣਾ ਚਾਹੁੰਦੇ ਹੋ ਅਤੇ ਯਹੋਵਾਹ ਅੱਗੇ ਬਲੀਆਂ ਚੜ੍ਹਾਉਣਾ ਚਾਹੁੰਦੇ ਹੋ।"

29ਹੁਣ ਕੰਮ ਤੇ ਵਾਪਸ ਜਾਓ। ਅਸੀਂ ਤੁਹਾਨੂੰ ਕੋਈ ਤੂੜੀ ਨਹੀਂ ਦਿਆਂਗੇ। ਅਤੇ ਤੁਹਾਨੂੰ ਪਹਿਲਾਂ ਜਿੰਨੀਆਂ ਹੀ ਇੱਟਾਂ ਬਨਾਉਣੀਆਂ ਪੈਣਗੀਆਂ।”"

30ਇਬਰਾਨੀ ਆਗੂਆਂ ਨੂੰ ਪਤਾ ਸੀ ਕਿ ਉਹ ਮੁਸੀਬਤ ਵਿੱਚ ਸਨ। ਆਗੂ ਜਾਣਦੇ ਸਨ ਕਿ ਉਹ ਪਹਿਲਾਂ ਜਿੰਨੀਆਂ ਇੱਟਾਂ ਨਹੀਂ ਬਣਾ ਸੱਕਦੇ ਸਨ।"

Exodus 4 illustration - Exodus Chapter 4

31ਜਦੋਂ ਉਹ ਫ਼ਿਰਊਨ ਨਾਲ ਮੁਲਾਕਾਤ ਕਰਕੇ ਜਾ ਰਹੇ ਸਨ, ਉਹ ਮੂਸਾ ਅਤੇ ਹਾਰੂਨ ਕੋਲੋਂ ਲੰਘੇ। ਮੂਸਾ ਅਤੇ ਹਾਰੂਨ ਉਨ੍ਹਾਂ ਨੂੰ ਉਡੀਕ ਰਹੇ ਸਨ।"

Chapter Complete

You have read Exodus 4

31 verses