1ਫ਼ੇਰ ਮੂਸਾ ਨੇ ਯਹੋਵਾਹ ਦੇ ਸਾਹਮਣੇ ਸ਼ਮਾਦਾਨ ਉੱਤੇ ਦੀਵੇ ਰੱਖ ਦਿੱਤੇ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।"
2ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਸੁਨਿਹਰੀ ਜਗਵੇਦੀ ਸਥਾਪਿਤ ਕੀਤੀ। ਉਸ ਨੇ ਜਗਵੇਦੀ ਨੂੰ ਪਰਦੇ ਦੇ ਸਾਹਮਣੇ ਰੱਖ ਦਿੱਤਾ।"
3ਫ਼ੇਰ ਉਸ ਨੇ ਜਗਵੇਦੀ ਉੱਤੇ ਸੁਗੰਧਤ ਧੂਫ਼ ਧੁਖਾਈ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।"
4ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ।"
5ਮੂਸਾ ਨੇ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਸਥਾਪਿਤ ਕਰ ਦਿੱਤੀ। ਫ਼ੇਰ ਮੂਸਾ ਨੇ ਉਸ ਜਗਵੇਦੀ ਉੱਤੇ ਹੋਮ ਦੀ ਭੇਟ ਅਰਪਨ ਕੀਤੀ। ਉਸ ਨੇ ਯਹੋਵਾਹ ਨੂੰ ਅਨਾਜ ਦੀ ਭੇਟ ਵੀ ਚੜ੍ਹਾਈ। ਉਸ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।"

6ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਅਤੇ ਜਗਵੇਦੀ ਦੇ ਵਿੱਚਕਾਰ ਤਸਲਾ ਰੱਖ ਦਿੱਤਾ। ਮੂਸਾ ਨੇ ਤਸਲੇ ਵਿੱਚ ਹੱਥ-ਪੈਰ ਧੋਣ ਲਈ ਪਾਣੀ ਰੱਖ ਦਿੱਤਾ।"
7ਮੂਸਾ, ਹਾਰੂਨ ਅਤੇ ਹਾਰੂਨ ਦੇ ਪੁੱਤਰਾਂ ਨੇ ਇਸ ਤਸਲੇ ਨੂੰ ਆਪਣੇ ਹੱਥ ਪੈਰ ਧੋਣ ਲਈ ਵਰਤਿਆ।"
8ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੁੰਦੇ ਸਨ, ਉਹ ਆਪਣੇ ਹੱਥ ਪੈਰ ਧੋਂਦੇ ਸਨ। ਹਰ ਵਾਰੀ ਜਦੋਂ ਉਹ ਜਗਵੇਦੀ ਦੇ ਨੇੜੇ ਜਾਂਦੇ ਸਨ ਤਾਂ ਵੀ ਉਹ ਹੱਥ ਪੈਰ ਧੋਂਦੇ ਸਨ। ਉਨ੍ਹਾਂ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।"
9ਫ਼ੇਰ ਮੂਸਾ ਨੇ ਪਵਿੱਤਰ ਤੰਬੂ ਦੇ ਵਿਹੜੇ ਦੇ ਆਲੇ-ਦੁਆਲੇ ਪਰਦੇ ਸਥਾਪਿਤ ਕਰ ਦਿੱਤੇ। ਮੂਸਾ ਨੇ ਜਗਵੇਦੀ ਦਾ ਵਿਹੜਾ ਵੀ ਸਥਾਪਿਤ ਕੀਤਾ। ਫ਼ੇਰ ਉਸ ਨੇ ਵਿਹੜੇ ਦੇ ਪ੍ਰਵੇਸ਼ ਦੁਆਰ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਮੂਸਾ ਨੇ ਇਹ ਸਾਰਾ ਕੰਮ ਮੁਕਾ ਲਿਆ ਜਿਹੜਾ ਯਹੋਵਾਹ ਨੇ ਉਸ ਨੂੰ ਕਰਨ ਲਈ ਦਿੱਤਾ ਸੀ।"
10ਯਹੋਵਾਹ ਦਾ ਪਰਤਾਪ ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।"

11ਮੂਸਾ ਮੰਡਲੀ ਵਾਲੇ ਤੰਬੂ ਵਿੱਚ ਨਹੀਂ ਜਾ ਸੱਕਦਾ ਸੀ ਕਿਉਂਕਿ ਇਸ ਉੱਤੇ ਬੱਦਲ ਠਹਿਰ ਗਿਆ ਸੀ ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ ਸੀ।"
12ਇਹ ਉਹੀ ਬੱਦਲ ਸੀ ਜਿਹੜਾ ਲੋਕਾਂ ਨੂੰ ਇਹ ਦਰਸਾਉਂਦਾ ਸੀ ਕਿ ਉਨ੍ਹਾਂ ਨੇ ਕਦੋਂ ਕੂਚ ਕਰਨਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਤੋਂ ਉੱਪਰ ਉੱਠਦਾ, ਇਸਰਾਏਲ ਦੇ ਲੋਕ ਸਫ਼ਰ ਸ਼ੁਰੂ ਕਰ ਦਿੰਦੇ।"
13ਪਰ ਜਦੋਂ ਬੱਦਲ ਪਵਿੱਤਰ ਤੰਬੂ ਉੱਪਰ ਠਹਿਰਿਆ ਹੁੰਦਾ, ਲੋਕ ਜਾਣ ਦੀ ਕੋਸ਼ਿਸ਼ ਨਾ ਕਰਦੇ। ਉਹ ਓਨੀ ਦੇਰ ਉਸੇ ਥਾਂ ਟਿਕੇ ਰਹਿੰਦੇ ਜਦੋਂ ਤੱਕ ਕਿ ਬੱਦਲ ਉੱਪਰ ਨਹੀਂ ਉੱਠ ਜਾਂਦਾ ਸੀ।"
14ਇਸ ਤਰ੍ਹਾ ਯਹੋਵਾਹ ਦਾ ਬੱਦਲ ਦਿਨ ਵੇਲੇ ਪਵਿੱਤਰ ਤੰਬੂ ਦੇ ਉੱਪਰ ਟਿਕਿਆ ਹੋਇਆ ਸੀ। ਅਤੇ ਰਾਤ ਵੇਲੇ ਬੱਦਲ ਵਿੱਚ ਅੱਗ ਹੁੰਦੀ ਸੀ। ਇਸ ਲਈ ਇਸਰਾਏਲ ਦੇ ਸਾਰੇ ਲੋਕ ਸਫ਼ਰ ਕਰਦੇ ਸਮੇਂ ਬੱਦਲ ਨੂੰ ਦੇਖ ਸੱਕਦੇ ਸਨ।"
15ਸਵੈਇੱਛਤ ਬਲੀਆਂ ਅਤੇ ਭੇਟਾਂ ਯਹੋਵਾਹ ਪਰਮੇਸ਼ੁਰ ਨੇ ਮੂਸਾ ਨੂੰ ਬੁਲਾਇਆ ਅਤੇ ਮੰਡਲੀ ਵਾਲੇ ਤੰਬੂ ਵਿੱਚੋਂ ਉਸ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,"

16“ਇਸਰਾਏਲ ਦੇ ਲੋਕਾਂ ਨੂੰ ਆਖ; ਜਦੋਂ ਤੁਸੀਂ ਯਹੋਵਾਹ ਲਈ ਕੋਈ ਭੇਟ ਲੈ ਕੇ ਆਵੋਂ, ਇਹ ਭੇਟ ਤੁਹਾਡੇ ਪਾਲਤੂ ਪਸ਼ੂਆਂ ਵਿੱਚੋਂ ਇੱਕ ਹੋਣੀ ਚਾਹੀਦੀ ਹੈ-ਇਹ ਗਾਂ ਵੀ ਹੋ ਸੱਕਦੀ ਹੈ, ਭੇਡ ਵੀ ਤੇ ਬੱਕਰੀ ਵੀ।"
17“ਜਦੋਂ ਕੋਈ ਬੰਦਾ ਆਪਣੀਆਂ ਗਾਵਾਂ ਵਿੱਚੋਂ ਕਿਸੇ ਇੱਕ ਨੂੰ ਹੋਮ ਦੀ ਭੇਟ ਵਜੋਂ ਪੇਸ਼ ਕਰਦਾ ਹੈ, ਉਹ ਪਸ਼ੂ ਬੇਨੁਕਸ ਨਰ ਹੋਣਾ ਚਾਹੀਦਾ ਹੈ। ਉਸ ਬੰਦੇ ਨੂੰ ਉਸ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਤਾਂ ਜੋ ਯਹੋਵਾਹ ਉਸ ਭੇਟ ਨੂੰ ਪ੍ਰਵਾਨ ਕਰੇਗਾ।"
18ਉਸ ਨੂੰ ਆਪਣੇ ਹੱਥ ਉਸ ਜਾਨਵਰ ਉੱਪਰ ਰੱਖਣੇ ਚਾਹੀਦੇ ਹਨ। ਯਹੋਵਾਹ ਉਸ ਹੋਮ ਦੀ ਭੇਟ ਨੂੰ ਉਸ ਵਿਅਕਤੀ ਦੇ ਪਰਾਸਚਿਤ ਵਜੋਂ ਕਬੂਲ ਕਰੇਗਾ।"
19“ਉਸ ਬੰਦੇ ਨੂੰ ਬਲਦ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨੇੜੇ ਜਗਵੇਦੀ ਉੱਤੇ ਖੂਨ ਲੈ ਕੇ ਆਉਣਾ ਚਾਹੀਦਾ ਹੈ, ਅਤੇ ਇਸ ਨੂੰ ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।"
20ਜਾਜਕ ਨੂੰ ਜਾਨਵਰ ਦੀ ਖੱਲ ਲਾਹ ਲੈਣੀ ਚਾਹੀਦੀ ਹੈ ਅਤੇ ਜਾਨਵਰ ਨੂੰ ਟੁਕੜਿਆਂ ਵਿੱਚ ਕੱਟ ਦੇਣਾ ਚਾਹੀਦਾ ਹੈ।"

21ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਤੇ ਅੱਗ ਬਾਲਣ ਅਤੇ ਫ਼ੇਰ ਅੱਗ ਉੱਤੇ ਲੱਕੜਾਂ ਚਿਣਨ।"
22ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਜਗਵੇਦੀ ਉੱਪਰ ਬਲਦੀ ਹੋਈ ਲੱਕੜੀ ਉੱਤੇ ਟੁਕੜੇ (ਸਿਰੀ ਅਤੇ ਚਰਬੀ) ਰੱਖ ਦੇਣ।"
23ਜਾਜਕਾਂ ਨੂੰ ਚਾਹੀਦਾ ਹੈ ਕਿ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰਲੇ ਹਿਸਿਆਂ ਨੂੰ ਪਾਣੀ ਨਾਲ ਧੋ ਲਵੇ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ ਉਸ ਨੂੰ ਚਾਹੀਦਾ ਹੈ ਕਿ ਜਾਨਵਰ ਦੇ ਸਾਰੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜ ਦੇਵੇ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਆਹੂਤੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
24“ਜਦੋਂ ਕੋਈ ਬੰਦਾ ਭੇਡ ਜਾਂ ਬੱਕਰੀ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਂਦਾ ਹੈ, ਤਾਂ ਉਹ ਜਾਨਵਰ ਬੇਨੁਕਸ ਨਰ ਹੋਣਾ ਚਾਹੀਦਾ ਹੈ।"
25ਉਸ ਨੂੰ ਜਗਵੇਦੀ ਦੇ ਉੱਤਰ ਵਾਲੇ ਪਾਸੇ ਯਹੋਵਾਹ ਦੇ ਸਾਹਮਣੇ ਉਸ ਜਾਨਵਰ ਨੂੰ ਮਾਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਖੂਨ, ਸਾਰੀ ਜਗਵੇਦੀ ਉੱਤੇ ਡੋਲ੍ਹਣਾ ਚਾਹੀਦਾ ਹੈ।"

26ਫ਼ੇਰ ਜਾਜਕਾਂ ਨੂੰ ਜਾਨਵਰ ਦੇ ਟੁਕੜੇ ਕਰ ਦੇਣੇ ਚਾਹੀਦੇ ਹਨ। ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਟੁਕੜਿਆਂ (ਸਿਰੀ ਅਤੇ ਚਰਬੀ) ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਉੱਤੇ ਰੱਖ ਦੇਵੇ।"
27ਜਾਜਕਾਂ ਨੂੰ ਜਾਨਵਰ ਦੀਆਂ ਲੱਤਾਂ ਅਤੇ ਉਸ ਦੇ ਅੰਦਰੂਨੀ ਹਿਸਿਆਂ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਜਾਨਵਰ ਦੇ ਸਾਰੇ ਅੰਗ ਭੇਟ ਕਰ ਦੇਣੇ ਚਾਹੀਦੇ ਹਨ। ਉਸ ਨੂੰ ਜਗਵੇਦੀ ਉੱਤੇ ਜਾਨਵਰ ਨੂੰ ਸਾੜ ਦੇਣਾ ਚਾਹੀਦਾ ਹੈ। ਇਹ ਹੋਮ ਦੀ ਭੇਟਾ ਹੈ, ਅੱਗ ਨਾਲ ਦਿੱਤੀ ਹੋਈ ਬਲੀ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
28“ਜਦੋਂ ਕੋਈ ਵਿਅਕਤੀ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਪੰਛੀ ਨੂੰ ਚੜ੍ਹਾਉਂਦਾ ਹੈ, ਤਾਂ ਉਹ ਪੰਛੀ ਇੱਕ ਘੁੱਗੀ ਜਾਂ ਛੋਟਾ ਕਬੂਤਰ ਹੋਣਾ ਚਾਹੀਦਾ ਹੈ।"
29ਜਾਜਕ ਨੂੰ ਭੇਟ ਜਗਵੇਦੀ ਦੇ ਕੋਲ ਲਿਆਉਣੀ ਚਾਹੀਦੀ ਹੈ। ਉਸ ਨੂੰ ਪੰਛੀ ਦਾ ਸਿਰ ਉਖਾੜ ਦੇਣਾ ਚਾਹੀਦਾ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। ਪੰਛੀ ਦੇ ਖੂਨ ਨੂੰ ਜਗਵੇਦੀ ਦੇ ਇੱਕ ਪਾਸੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ।"
30ਉਸ ਪੰਛੀ ਦੇ ਗਲ ਦੀ ਥੈਲੀ ਅਤੇ ਖੰਭਾਂ ਨੂੰ ਕੱਢ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਜਗਵੇਦੀ ਦੇ ਪੂਰਬ ਵਾਲੇ ਪਾਸੇ ਸੁੱਟ ਦੇਣਾ ਚਾਹੀਦਾ, ਜਿੱਥੇ ਉਹ ਜਗਵੇਦੀ ਤੋਂ ਰਾਖ ਪਾਉਂਦੇ ਹਨ।"

31ਫ਼ੇਰ ਉਸ ਪੰਛੀ ਨੂੰ ਇਸ ਦੇ ਪਰਾਂ ਤੋਂ ਫ਼ੜਕੇ ਪਾੜ ਦੇਣ ਚਾਹੀਦਾ ਹੈ, ਪਰ ਉਸ ਨੂੰ ਪੰਛੀ ਨੂੰ ਦੋ ਹਿਸਿਆਂ ਵਿੱਚ ਨਹੀਂ ਵੰਡਣਾ ਚਾਹੀਦਾ। ਉਸ ਨੂੰ ਪੰਛੀ ਨੂੰ ਜਗਵੇਦੀ ਉੱਤੇ ਬਲਦੀ ਹੋਈ ਲੱਕੜ ਤੇ ਸਾੜ ਦੇਣਾ ਚਾਹੀਦਾ। ਇਹ ਹੋਮ ਦੀ ਭੇਟ ਹੈ। ਅੱਗ ਦੁਆਰਾ ਚੜ੍ਹਾਇਆ ਗਿਆ ਚੜ੍ਹਾਵਾ ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
32ਅਨਾਜ ਦੀਆਂ ਭੇਟਾਂ “ਜਦੋਂ ਕੋਈ ਬੰਦਾ ਯਹੋਵਾਹ ਪਰਮੇਸ਼ੁਰ ਨੂੰ ਅਨਾਜ ਦੀ ਭੇਟ ਦਿੰਦਾ ਹੈ, ਉਸਦੀ ਭੇਟ ਮੈਦੇ ਦੀ ਹੋਣੀ ਚਾਹੀਦੀ ਹੈ। ਉਸ ਨੂੰ ਮੈਦੇ ਉੱਤੇ ਤੇਲ ਚੋਣਾ ਚਾਹੀਦਾ ਹੈ ਅਤੇ ਇਸ ਉੱਤੇ ਲੋਬਾਨ ਵੀ ਪਾਉਣਾ ਚਾਹੀਦਾ ਹੈ।"
33ਫ਼ੇਰ ਉਸ ਨੂੰ ਇਹ ਹਾਰੂਨ ਦੇ ਪੁੱਤਰਾਂ, ਜਾਜਕਾਂ ਕੋਲ ਲੈ ਕੇ ਆਉਣਾ ਚਾਹੀਦਾ ਹੈ। ਉਸ ਨੂੰ, ਤੇਲ ਵਿੱਚ ਮਿਲੇ ਹੋਏ ਮੈਦੇ ਦੀ ਇੱਕ ਮੁੱਠ ਲੈਣੀ ਚਾਹੀਦੀ ਹੈ ਅਤੇ ਇਸ ਵਿੱਚ ਲੋਬਾਨ ਹੋਣਾ ਚਾਹੀਦਾ ਹੈ ਅਤੇ ਇਹ ਯਾਦਗਾਰੀ ਭੇਟ ਜਗਵੇਦੀ ਉੱਤੇ ਸਾੜ ਦੇਣੀ ਚਾਹੀਦੀ ਹੈ। ਇਹ ਅੱਗ ਦੁਆਰਾ ਦਿੱਤੀ ਹੋਈ ਭੇਟ ਹੈ, ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।"
34ਬਚੀ ਹੋਈ ਅਨਾਜ ਦੀ ਭੇਟ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਯਹੋਵਾਹ ਅੱਗੇ ਚੜ੍ਹਾਈ ਗਈ ਇਹ ਅੱਗ ਦੀ ਭੇਂਟ ਬਹੁਤ ਪਵਿੱਤਰ ਹੈ।"
35ਪੱਕੇ ਹੋਏ ਅਨਾਜ ਦੀਆਂ ਭੇਟਾਂ “ਜਦੋਂ ਕੋਈ ਬੰਦਾ ਅਜਿਹੀ ਭੇਟ ਚੜ੍ਹਾਉਂਦਾ ਜਿਸ ਨੂੰ ਚੁੱਲ੍ਹੇ ਵਿੱਚ ਪਕਾਇਆ ਗਿਆ ਹੋਵੇ, ਇਹ ਮੈਦੇ ਨਾਲ ਤੇਲ ਵਿੱਚ ਬਣੀ ਹੋਈ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਬੇਖਮੀਰੀਆਂ ਮੱਠੀਆਂ ਹੋਣਿਆਂ ਚਾਹੀਦੀਆਂ ਹਨ।"

36ਜੇ ਤੁਸੀਂ ਤਵੇ ਉੱਤੇ ਭੁੰਨੇ ਹੋਏ ਅਨਾਜ ਦੀ ਭੇਟ ਨੂੰ ਲੈ ਕੇ ਆਉਂਦੇ ਹੋ ਤਾਂ ਇਹ ਤੇਲ ਵਿੱਚ ਮਿਲੇ ਹੋਏ ਬੇਖਮੀਰੇ ਮੈਦੇ ਦੀ ਹੋਣੀ ਚਾਹੀਦੀ ਹੈ।"
37ਤੁਹਾਨੂੰ ਚਾਹੀਦਾ ਹੈ ਕਿ ਇਸਦੇ ਟੁਕੜੇ ਕਰ ਲਵੋ ਅਤੇ ਇਨ੍ਹਾਂ ਉੱਪਰ ਤੇਲ ਪਾਉ। ਇਹ ਅਨਾਜ ਦੀ ਭੇਟ ਹੈ।"
38ਜੇ ਤੁਸੀਂ ਕੜਾਹੀ ਵਿੱਚ ਪੱਕੇ ਹੋਏ ਅਨਾਜ ਦੀ ਭੇਟ ਲੈ ਕੇ ਆਉਂਦੇ ਹੋ ਤਾਂ ਇਹ ਤੇਲ ਵਿੱਚ ਗੁੰਨ੍ਹੇ ਮੈਦੇ ਦਾ ਹੋਣਾ ਚਾਹੀਦਾ ਹੈ।"
You have read Exodus 40
38 verses