Lumina
Exodus

Pharaoh Refuses

Exodus 5·Punjabi Bible

1ਇਸ ਲਈ ਉਨ੍ਹਾਂ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਜਦੋਂ ਤੁਸੀਂ ਫ਼ਿਰਊਨ ਨੂੰ ਆਖਿਆ ਸੀ ਕਿ ਸਾਨੂੰ ਜਾਣ ਦੇਵੇ ਤਾਂ ਤੁਸੀਂ ਅਸਲ ਵਿੱਚ ਗਲਤੀ ਕੀਤੀ ਸੀ। ਯਹੋਵਾਹ ਤੁਹਾਨੂੰ ਸਜ਼ਾ ਦੇਵੇ, ਕਿਉਂਕਿ ਤੁਸੀਂ ਫ਼ਿਰਊਨ ਅਤੇ ਉਸ ਦੇ ਹਾਕਮਾਂ ਨੂੰ ਸਾਨੂੰ ਨਫ਼ਰਤ ਕਰਨ ਲਾਇਆ। ਤੁਸੀਂ ਉਨ੍ਹਾਂ ਨੂੰ ਸਾਨੂੰ ਮਾਰਨ ਦਾ ਬਹਾਨਾ ਦੇ ਦਿੱਤਾ ਹੈ।”"

2ਮੂਸਾ ਪਰਮੇਸ਼ੁਰ ਅੱਗੇ ਸ਼ਿਕਾਇਤ ਕਰਦਾ ਹੈ ਤਾਂ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਸੁਆਮੀ, ਤੁਸੀਂ ਆਪਣੇ ਬੰਦਿਆਂ ਲਈ ਇਹ ਭਿਆਨਕ ਗੱਲ ਕਿਉਂ ਕੀਤੀ ਹੈ? ਤੁਸੀਂ ਮੈਨੂੰ ਇੱਥੇ ਕਿਉਂ ਭੇਜਿਆ ਹੈ?"

3ਮੈਂ ਫ਼ਿਰਊਨ ਕੋਲ ਗਿਆ ਅਤੇ ਉਹੀ ਗੱਲਾਂ ਆਖੀਆਂ ਜਿਹੜੀਆਂ ਤੁਸੀਂ ਆਖਣ ਲਈ ਕਹੀਆਂ ਸਨ। ਪਰ ਉਸੇ ਵੇਲੇ ਤੋਂ ਉਹ ਲੋਕਾਂ ਲਈ ਕਮੀਨਾ ਬਣ ਗਿਆ ਹੈ। ਅਤੇ ਤੁਸੀਂ ਉਨ੍ਹਾਂ ਦੀ ਸਹਾਇਤਾ ਲਈ ਕੁਝ ਵੀ ਨਹੀਂ ਕੀਤਾ।”"

4ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੂੰ ਦੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਦਾ ਹਾਂ। ਮੈਂ ਉਸ ਦੇ ਖਿਲਾਫ਼ ਆਪਣੀ ਮਹਾਨ ਸ਼ਕਤੀ ਵਰਤਾਂਗਾ, ਅਤੇ ਉਹ ਮੇਰੇ ਬੰਦਿਆਂ ਨੂੰ ਜਾਣ ਦੇਵੇਗਾ। ਉਹ ਉਨ੍ਹਾਂ ਦੇ ਜਾਣ ਲਈ ਇੰਨਾ ਤਿਆਰ ਹੋਵੇਗਾ ਕਿ ਉਹ ਉਨ੍ਹਾਂ ਨੂੰ ਜਾਣ ਲਈ ਮਜ਼ਬੂਰ ਕਰ ਦੇਵੇਗਾ।”"

5ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਯਹੋਵਾਹ ਹਾਂ।"

Exodus 5 illustration - Exodus Chapter 5

6ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਪ੍ਰਗਟ ਹੋਇਆ। ਉਨ੍ਹਾਂ ਨੇ ਮੈਨੂੰ ਅਲ ਸ਼ੱਦਾਈ ਬੁਲਾਇਆ, ਪਰ ਮੈਂ ਆਪਣੇ ਨਾਮ, ਯਾਹਵੇਹ ਤੋਂ ਉਨ੍ਹਾਂ ਨੂੰ ਜਾਣੂ ਨਹੀਂ ਕਰਵਾਇਆ।"

7ਮੈਂ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ। ਮੈਂ ਉਨ੍ਹਾਂ ਨੂੰ ਕਨਾਨ ਦੀ ਧਰਤੀ ਦੇਣ ਦਾ ਇਕਰਾਰ ਕੀਤਾ। ਉਹ ਇਸ ਧਰਤੀ ਤੇ ਰਹਿੰਦੇ ਸਨ ਪਰ ਇਹ ਉਨ੍ਹਾਂ ਦੀ ਧਰਤੀ ਨਹੀਂ ਸੀ।"

8ਹੁਣ, ਮੈਂ ਇਸਰਾਏਲ ਦੇ ਲੋਕਾਂ ਦੀਆਂ ਚੀਕਾਂ ਸੁਣ ਲਈਆਂ ਹਨ ਕਿਉਂਕਿ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ ਹੈ ਅਤੇ ਮੈਨੂੰ ਹਾਲੇ ਆਪਣਾ ਇਕਰਾਰਨਾਮਾ ਚੇਤੇ ਹੈ।"

9ਇਸ ਲਈ ਇਸਰਾਏਲ ਦੇ ਲੋਕਾਂ ਨੂੰ ਦੱਸੋ ਕਿ ਮੈਂ ਉਨ੍ਹਾਂ ਨੂੰ ਆਖਦਾ ਹਾਂ, ‘ਮੈਂ ਯਹੋਵਾਹ ਹਾਂ। ਮੈਂ ਤੁਹਾਨੂੰ ਉਨ੍ਹਾਂ ਕਸ਼ਟਾਂ ਤੋਂ ਬਚਾਵਾਂਗਾ ਜੋ ਮਿਸਰੀਆਂ ਨੇ ਤੁਹਾਡੇ ਉੱਪਰ ਪਾਏ ਹਨ। ਮੈਂ ਤੁਹਾਨੂੰ ਅਜ਼ਾਦ ਕਰਾਂਗਾ। ਤੁਸੀਂ ਹੁਣ ਮਿਸਰੀਆਂ ਦੇ ਗੁਲਾਮ ਨਹੀਂ ਰਹੋਂਗੇ। ਮੈਂ ਆਪਣੀ ਮਹਾਨ ਸ਼ਕਤੀ ਵਰਤਾਂਗਾ ਅਤੇ ਮਿਸਰੀਆਂ ਨੂੰ ਭਿਆਨਕ ਸਜ਼ਾ ਦੇਵਾਂਗਾ। ਫ਼ੇਰ ਮੈਂ ਤੁਹਾਨੂੰ ਬਚਾਵਾਂਗਾ।"

10ਤੁਸੀਂ ਮੇਰੇ ਲੋਕ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ, ਜਿਸਨੇ ਤੁਹਾਨੂੰ ਮਿਸਰ ਦੇ ਕਸ਼ਟਾਂ ਤੋਂ ਅਜ਼ਾਦ ਕਰਵਾਇਆ।"

Exodus 5 illustration - Exodus Chapter 5

11ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਮਹਾਨ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਇੱਕ ਖਾਸ ਧਰਤੀ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਮੈਂ ਉਸ ਧਰਤੀ ਵੱਲ ਤੁਹਾਡੀ ਅਗਵਾਈ ਕਰਾਂਗਾ। ਮੈਂ ਤੁਹਾਨੂੰ ਉਹ ਧਰਤੀ ਦੇ ਦੇਵਾਂਗਾ। ਇਹ ਤੁਹਾਡੀ ਹੋਵੇਗੀ। ਮੈਂ ਯਹੋਵਾਹ ਹਾਂ।’”"

12ਇਸ ਲਈ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਆਖਿਆ, ਪਰ ਉਨ੍ਹਾਂ ਕੋਲ ਮੂਸਾ ਦੇ ਇਕਰਾਰਾਂ ਨੂੰ ਸੁਣਨ ਦਾ ਸਬਰ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਬੜੀ ਮਿਹਨਤ ਨਾਲ ਕੰਮ ਕੀਤਾ ਸੀ।"

13ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

14“ਜਾਹ, ਜਾਕੇ ਫ਼ਿਰਊਨ ਨੂੰ ਆਖ ਕਿ ਉਹ ਇਸਰਾਏਲ ਦੇ ਲੋਕਾਂ ਨੂੰ ਉਸਦੀ ਧਰਤੀ ਛੱਡ ਜਾਣ ਦੇਵੇ।”"

15ਪਰ ਮੂਸਾ ਨੇ ਜਵਾਬ ਦਿੱਤਾ, “ਇਸਰਾਏਲ ਦੇ ਲੋਕ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦੇ ਹਨ। ਇਸ ਲਈ ਪੱਕੀ ਗੱਲ ਹੈ ਕਿ ਫ਼ਿਰਊਨ ਵੀ ਮੇਰੀ ਗੱਲ ਨਹੀਂ ਸੁਣੇਗਾ। ਮੇਰੇ ਕਥਨ ਵਿੱਚ ਰੁਕਾਵਟ ਹੁੰਦੀ ਹੈ ਅਤੇ ਇਹ ਅਸਪੱਸ਼ਟ ਹੁੰਦਾ ਹੈ।”"

Exodus 5 illustration - Exodus Chapter 5

16ਪਰ ਯਹੋਵਾਹ ਨੇ ਮੂਸਾ ਤੇ ਹਾਰੂਨ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਾਕੇ ਇਸਰਾਏਲ ਦੇ ਲੋਕਾਂ ਨਾਲ ਗੱਲ ਕਰਨ। ਉਸ ਨੇ ਉਨ੍ਹਾਂ ਨੂੰ ਫ਼ਿਰਊਨ ਕੋਲ ਜਾਕੇ ਵੀ ਗੱਲ ਕਰਨ ਦਾ ਹੁਕਮ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਇਸਰਾਏਲ ਦੇ ਲੋਕਾਂ ਦੀ, ਮਿਸਰ ਦੀ ਧਰਤੀ ਤੋਂ ਬਾਹਰ ਜਾਣ ਵਿੱਚ, ਅਗਵਾਈ ਕਰਨ।"

17ਇਸਰਾਏਲ ਦੇ ਕੁਝ ਪਰਿਵਾਰ ਇਸਰਾਏਲ ਦੇ ਪਰਿਵਾਰਾਂ ਦੇ ਆਗੂਆਂ ਦੇ ਨਾਮ ਇਹ ਹਨ: ਇਸਰਾਏਲ ਦੇ ਪਹਿਲੇ ਪੁੱਤਰ, ਰਊਬੇਨ ਦੇ ਚਾਰ ਪੁੱਤਰ ਸਨ। ਉਹ ਸਨ, ਹਨੋਕ, ਫ਼ਲੂ, ਹਸਰੋਨ, ਅਤੇ ਕਰਮੀ।"

18ਸ਼ਿਮਓਨ ਦੇ ਪੁੱਤਰ ਸਨ, ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸ਼ਾਊਲ। (ਸ਼ਾਊਲ ਕਨਾਨੀ ਔਰਤ ਦਾ ਪੁੱਤਰ ਸੀ।)"

19ਲੇਵੀ 137 ਵਰ੍ਹੇ ਜੀਵਿਆ। ਲੇਵੀ ਦੇ ਪੁੱਤਰ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।"

20ਗੇਰਸ਼ੋਨ ਦੇ ਦੋ ਪੁੱਤਰ ਸਨ, ਲਿਬਨੀ ਅਤੇ ਸ਼ਮਈ।"

Exodus 5 illustration - Exodus Chapter 5

21ਕਹਾਥ 133 ਵਰ੍ਹੇ ਜੀਵਿਆ। ਕਹਾਥ ਦੇ ਪੁੱਤਰ ਸਨ ਅਮਰਾਮ, ਯਿਸਹਾਰ, ਹਬਰੋਨ ਅਤੇ ਉਜ਼ੀਏਲ।"

22ਮਰਾਰੀ ਦੇ ਪੁੱਤਰ ਸਨ ਮਹਲੀ ਅਤੇ ਮੂਸ਼ੀ। ਇਹ ਸਾਰੇ ਪਰਿਵਾਰ ਇਸਰਾਏਲ ਦੇ ਪੁੱਤਰ ਲੇਵੀ ਤੋਂ ਸਨ।"

23ਅਮਰਾਮ 137 ਵਰ੍ਹੇ ਜੀਵਿਆ। ਅਮਰਾਮ ਨੇ ਆਪਣੇ ਪਿਤਾ ਦੀ ਭੈਣ ਯੋਕਬਦ ਨਾਲ ਵਿਆਹ ਕਰਾਇਆ। ਅਮਰਾਮ ਅਤੇ ਯੋਕਬਦ ਨੇ ਹਾਰੂਨ ਦੇ ਅਤੇ ਮੂਸਾ ਨੂੰ ਜਨਮ ਦਿੱਤਾ।"

Chapter Complete

You have read Exodus 5

23 verses