Lumina
Exodus

God's Promise of Deliverance

Exodus 6·Punjabi Bible

1ਯਿਸਹਾਰ ਦੇ ਪੁੱਤਰ ਸਨ ਕੋਰਹ, ਨਫ਼ਗ ਅਤੇ ਜ਼ਿਕਰੀ।"

2ਉਜ਼ੀਏਲ ਦੇ ਪੁੱਤਰ ਸਨ ਮੀਸ਼ਾਏਲ, ਅਲਸਾਫ਼ਾਨ ਅਤੇ ਸਿਤਰੀ।"

3ਹਾਰੂਨ ਨੇ ਅਲੀਸਬਾ ਨਾਲ ਵਿਆਹ ਕਰਾਇਆ। (ਅਲੀਸ਼ਬਾ ਅਮੀਨਾਦਾਬ ਦੀ ਧੀ ਸੀ, ਅਤੇ ਨਹਸੋਨ ਦੀ ਭੈਣ ਸੀ।) ਹਾਰੂਨ ਅਤੇ ਅਲੀਸ਼ਬਾ ਨੇ ਨਾਦਾਬ ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਨੂੰ ਜਨਮ ਦਿੱਤਾ।"

4ਕੋਰਹ ਦੇ ਪੁੱਤਰ, ਕੋਰਾਹੀਆਂ ਦੇ ਪੁਰਖੇ ਸਨ; ਅੱਸੀਰ, ਅਲਕਾਨਾਹ ਅਤੇ ਅਬੀਅਸਾਫ਼।"

5ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫ਼ੂਟੀਏਲ ਦੀ ਧੀ ਨਾਲ ਵਿਆਹ ਕਰਾਇਆ। ਅਤੇ ਉਸ ਨੇ ਫ਼ੀਨਹਾਸ ਨੂੰ ਜਨਮ ਦਿੱਤਾ। ਇਹ ਸਾਰੇ ਲੋਕ ਇਸਰਾਏਲ ਦੇ ਪੁੱਤਰ, ਲੇਵੀ ਤੋਂ ਸਨ।"

Exodus 6 illustration - Exodus Chapter 6

6ਇਹ ਉਹੀ ਹਾਰੂਨ ਅਤੇ ਮੂਸਾ ਸਨ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਗੱਲ ਕਰਕੇ ਆਖਿਆ, “ਮੇਰੇ ਲੋਕਾਂ ਨੂੰ ਉਨ੍ਹਾਂ ਦੇ ਟੋਲਿਆਂ ਵਿੱਚ ਮਿਸਰ ਤੋਂ ਬਾਹਰ ਲੈ ਚੱਲੋ।”"

7ਹਾਰੂਨ ਅਤੇ ਮੂਸਾ ਹੀ ਉਹ ਆਦਮੀ ਸਨ ਜਿਨ੍ਹਾਂ ਨੇ ਮਿਸਰ ਦੇ ਰਾਜੇ ਫ਼ਿਰਊਨ ਨਾਲ ਗੱਲ ਕੀਤੀ। ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ ਕਿ ਉਹ ਇਸਰਾਏਲ ਨੂੰ ਮਿਸਰ ਛੱਡ ਜਾਣ ਦੇਵੇ।"

8ਪਰਮੇਸ਼ੁਰ ਮੂਸਾ ਨੂੰ ਆਪਣੀ ਗੱਲ ਦੁਹਰਾਉਂਦਾ ਹੈ ਮਿਸਰ ਦੀ ਧਰਤੀ ਉੱਤੇ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ।"

9ਉਸ ਨੇ ਆਖਿਆ, “ਮੈਂ ਯਹੋਵਾਹ ਹਾਂ। ਮਿਸਰ ਦੇ ਰਾਜੇ ਨੂੰ ਉਹ ਹਰ ਗੱਲ ਆਖੀ ਜੋ ਮੈਂ ਤੈਨੂੰ ਆਖਦਾ ਹਾਂ।”"

10ਪਰ ਮੂਸਾ ਨੇ ਜਵਾਬ ਦਿੱਤਾ, “ਮੈਂ ਬਿਨ ਅੜਕਿਆਂ ਨਹੀਂ ਬੋਲ ਸੱਕਦਾ। ਫ਼ਿਰਊਨ ਮੇਰੀ ਗੱਲ ਨੂੰ ਨਹੀਂ ਸੁਣੇਗਾ।”"

Exodus 6 illustration - Exodus Chapter 6

11ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਤੈਨੂੰ ਫ਼ਿਰਊਨ ਲਈ ਪਰਮੇਸ਼ੁਰ ਦੇ ਰਾਜਦੂਤ ਵਰਗਾ ਬਣਾ ਦੇਵਾਂਗਾ। ਹਾਰੂਨ ਤੇਰਾ ਨਬੀ ਹੋਵੇਗਾ।"

12ਹਾਰੂਨ ਨੂੰ ਹਰ ਉਹ ਗੱਲ ਦੱਸੀ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ। ਫ਼ੇਰ ਉਹ ਰਾਜੇ ਨੂੰ ਉਹ ਗੱਲਾਂ ਆਖੇਗਾ ਜੋ ਮੈਂ ਆਖਾਂਗਾ। ਅਤੇ ਫ਼ਿਰਊਨ ਇਸਰਾਏਲ ਦੇ ਲੋਕਾਂ ਨੂੰ ਇਹ ਦੇਸ਼ ਛੱਡ ਦੇਣ ਦੀ ਇਜਾਜ਼ਤ ਦੇ ਦੇਵੇਗਾ।"

13ਪਰ ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾ ਦੇਵਾਂਗਾ ਜਿਹੜੀਆਂ ਗੱਲਾਂ ਤੂੰ ਆਖੇਂਗਾ ਉਹ ਉਨ੍ਹਾਂ ਨੂੰ ਨਹੀਂ ਮਂਨੇਗਾ। ਫ਼ੇਰ ਮੈਂ ਮਿਸਰ ਵਿੱਚ ਬਹੁਤ ਸਾਰੇ ਕਰਿਸ਼ਮੇ ਕਰਾਂਗਾ, ਇਹ ਸਾਬਤ ਕਰਨ ਲਈ ਕਿ ਮੈਂ ਕੌਣ ਹਾਂ। ਪਰ ਉਹ ਹਾਲੇ ਵੀ ਗੱਲ ਨਹੀਂ ਸੁਣੇਗਾ।"

14ਇਸ ਲਈ ਫ਼ੇਰ ਮੈਂ ਮਿਸਰ ਨੂੰ ਬਹੁਤ ਸਜ਼ਾ ਦੇਵਾਂਗਾ ਅਤੇ ਮੈਂ ਲੋਕਾਂ ਨੂੰ ਉਸ ਧਰਤੀ ਤੋਂ ਬਾਹਰ ਲੈ ਜਾਵਾਂਗਾ।"

15ਤਾਂ ਫ਼ੇਰ ਮਿਸਰ ਦੇ ਲੋਕਾਂ ਨੂੰ ਪਤਾ ਚੱਲੇਗਾ ਕਿ ਮੈਂ ਯਹੋਵਾਹ ਹਾਂ। ਮੈਂ ਉਨ੍ਹਾਂ ਦੇ ਖਿਲਾਫ਼ ਹੋਵਾਂਗਾ। ਅਤੇ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ। ਫ਼ੇਰ ਮੈਂ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਬਾਹਰ ਲੈ ਜਾਵਾਂਗਾ।”"

Exodus 6 illustration - Exodus Chapter 6

16ਮੂਸਾ ਅਤੇ ਹਾਰੂਨ ਨੇ ਇਹ ਗੱਲਾਂ ਮੰਨ ਲਈਆਂ, ਜੋ ਯਹੋਵਾਹ ਨੇ ਉਨ੍ਹਾਂ ਨੂੰ ਆਖੀਆਂ ਸਨ।"

17ਮੂਸਾ ਉਸ ਵੇਲੇ 80 ਵਰ੍ਹਿਆਂ ਦਾ, ਅਤੇ ਹਾਰੂਨ 83 ਵਰ੍ਹਿਆਂ ਦਾ ਸੀ।"

18ਮੂਸਾ ਦੀ ਤੁਰਨ ਵਾਲੀ ਸੋਟੀ ਸੱਪ ਬਣ ਜਾਂਦੀ ਹੈ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ,"

19“ਫ਼ਿਰਊਨ ਤੁਹਾਡੇ ਪਾਸੋਂ ਤੁਹਾਡੀ ਸ਼ਕਤੀ ਦਾ ਸਬੂਤ ਮਂਗੇਗਾ। ਉਹ ਤੁਹਾਡੇ ਕੋਲੋਂ ਕਰਿਸ਼ਮੇ ਕਰਨ ਦੀ ਮੰਗ ਕਰੇਗਾ। ਹਾਰੂਨ ਨੂੰ ਆਖੀਂ ਕਿ ਉਹ ਆਪਣੀ ਸੋਟੀ ਧਰਤੀ ਤੇ ਸੁੱਟੇ। ਜਦੋਂ ਫ਼ਿਰਊਨ ਦੇਖ ਰਿਹਾ ਹੋਵੇਗਾ, ਸੋਟੀ ਸੱਪ ਬਣ ਜਾਵੇਗੀ।”"

20ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਯਹੋਵਾਹ ਦਾ ਹੁਕਮ ਮੰਨਿਆ। ਹਾਰੂਨ ਨੇ ਆਪਣੀ ਸੋਟੀ ਧਰਤੀ ਤੇ ਸੁੱਟੀ। ਜਦੋਂ ਫ਼ਿਰਊਨ ਅਤੇ ਉਸ ਦੇ ਅਧਿਕਾਰੀ ਦੇਖ ਰਹੇ ਸਨ, ਸੋਟੀ ਸੱਪ ਬਣ ਗਈ।"

Exodus 6 illustration - Exodus Chapter 6

21ਇਸ ਲਈ ਰਾਜੇ ਨੇ ਆਪਣੇ ਸਿਆਣਿਆਂ ਅਤੇ ਜਾਦੂਗਰਾਂ ਨੂੰ ਬੁਲਾਇਆ। ਇਨ੍ਹਾਂ ਬੰਦਿਆਂ ਨੇ ਵੀ ਆਪਣੀਆਂ ਚੁਸਤੀਆਂ ਵਰਤੀਆਂ ਅਤੇ ਹਾਰੂਨ ਵਰਗੀ ਗੱਲ ਕਰਨ ਵਿੱਚ ਕਾਮਯਾਬ ਹੋ ਗਏ।"

22ਉਨ੍ਹਾਂ ਨੇ ਆਪਣੀਆਂ ਸੋਟੀਆਂ ਧਰਤੀ ਤੇ ਸੁੱਟੀਆਂ ਅਤੇ ਉਨ੍ਹਾਂ ਦੀਆਂ ਸੋਟੀਆਂ ਸੱਪ ਬਣ ਗਈਆਂ। ਪਰ ਫ਼ੇਰ ਹਾਰੂਨ ਦੀ ਸੋਟੀ ਨੇ ਉਨ੍ਹਾਂ ਦੀਆਂ ਸੋਟੀਆਂ ਖਾ ਲਈਆਂ।"

23ਫ਼ਿਰਊਨ ਨੇ ਹਾਲੇ ਵੀ ਲੋਕਾਂ ਨੂੰ ਚੱਲੇ ਜਾਣ ਨਾ ਦਿੱਤਾ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ ਕਿ ਵਾਪਰੇਗਾ। ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ।"

24ਪਾਣੀ ਖੂਨ ਬਣਿਆ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਜ਼ਿੱਦੀ ਬਣ ਰਿਹਾ ਹੈ। ਫ਼ਿਰਊਨ ਲੋਕਾਂ ਨੂੰ ਜਾਣ ਨਹੀਂ ਦਿੰਦਾ।"

25ਸਵੇਰ ਵੇਲੇ, ਫ਼ਿਰਊਨ ਨਦੀ ਤੇ ਜਾਵੇਗਾ। ਉਸ ਦੇ ਕੋਲ ਨੀਲ ਨਦੀ ਦੇ ਕੰਢੇ ਜਾਵੀਂ। ਉਹ ਸੋਟੀ ਨਾਲ ਲਵੀਂ ਜਿਹੜੀ ਸੱਪ ਬਣ ਗਈ ਸੀ।"

Exodus 6 illustration - Exodus Chapter 6

26ਉਸ ਨੂੰ ਇਹ ਆਖੀਂ; ‘ਇਬਰਾਨੀ ਲੋਕਾਂ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਤੇਰੇ ਕੋਲ ਘੱਲਿਆ ਹੈ। ਯਹੋਵਾਹ ਨੇ ਮੈਨੂੰ ਆਖਿਆ ਸੀ ਕਿ ਤੈਨੂੰ ਆਖਾਂ ਕਿ ਉਸ ਦੇ ਲੋਕਾਂ ਨੂੰ ਮਾਰੂਥਲ ਵਿੱਚ ਜਾਕੇ ਉਸਦੀ ਉਪਾਸਨਾ ਕਰਨ ਦੇਵੇ। ਹੁਣ ਤੱਕ ਤੂੰ ਯਹੋਵਾਹ ਦੀ ਗੱਲ ਨਹੀਂ ਸੁਣੀਂ।"

27ਇਸ ਲਈ ਯਹੋਵਾਹ ਆਖਦਾ ਹੈ ਕਿ ਉਹ ਤੈਨੂੰ ਦਿਖਾਉਣ ਲਈ ਕੁਝ ਕਰੇਗਾ ਕਿ ਉਹ ਯਹੋਵਾਹ ਹੈ। ਮੈਂ ਨੀਲ ਨਦੀ ਉੱਤੇ ਆਪਣੇ ਹੱਥ ਵਾਲੀ ਇਹ ਸੋਟੀ ਮਾਰਾਂਗਾ, ਅਤੇ ਨਦੀ ਖੂਨ ਵਿੱਚ ਬਦਲ ਜਾਵੇਗੀ।"

28ਨਦੀ ਦੀਆਂ ਮਛੀਆਂ ਮਰ ਜਾਣਗੀਆਂ, ਅਤੇ ਨਦੀ ਸਢ਼ਾਂਦ ਮਾਰਨ ਲੱਗ ਪਵੇਗੀ। ਫ਼ੇਰ ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਣਗੇ।’”"

29ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਪਣੀ ਸੋਟੀ ਫ਼ੜਕੇ ਨਦੀਆਂ, ਨਹਿਰਾਂ, ਝੀਲਾਂ ਅਤੇ ਹਰ ਓਸ ਥਾਂ ਉੱਤੇ ਫ਼ੈਲਾਉਣ ਲਈ ਆਖ ਜਿੱਥੇ ਉਹ ਪਾਣੀ ਜਮ੍ਹਾਂ ਕਰਦੇ ਹਨ। ਜਦੋਂ ਉਹ ਅਜਿਹਾ ਕਰੇਗਾ, ਸਾਰਾ ਪਾਣੀ ਭਾਵੇਂ ਉਹ ਲੱਕੜ ਦੇ ਜਾਂ ਪੱਥਰ ਦੇ ਗਮਲਿਆਂ ਵਿੱਚ ਵੀ ਭਰਿਆ ਹੋਵੇ, ਖੂਨ ਵਿੱਚ ਬਦਲ ਜਾਵੇਗਾ।”"

30ਤਾਂ ਹਾਰੂਨ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ। ਹਾਰੂਨ ਨੇ ਸੋਟੀ ਚੁੱਕੀ ਤੇ ਨੀਲ ਨਦੀ ਪਾਣੀ ਉੱਤੇ ਮਾਰੀ। ਉਸ ਨੇ ਅਜਿਹਾ ਫ਼ਿਰਊਨ ਅਤੇ ਉਸ ਦੇ ਅਧਿਕਾਰੀਆਂ ਦੇ ਸਾਹਮਣੇ ਕੀਤਾ। ਇਸ ਤਰ੍ਹਾਂ ਨਦੀ ਦਾ ਸਾਰਾ ਪਾਣੀ ਖੂਨ ਵਿੱਚ ਬਦਲ ਗਿਆ।"

Chapter Complete

You have read Exodus 6

30 verses