Lumina
Exodus

The First Plague: Blood

Exodus 7·Punjabi Bible

1ਨਦੀ ਦੀਆਂ ਮੱਛੀਆਂ ਮਰ ਗਈਆਂ, ਅਤੇ ਨਦੀ ਚੋਂ ਸੜਿਆਂਦ ਮਾਰਨ ਲੱਗ ਪਈ। ਇਸ ਲਈ ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਦੇ ਸਨ। ਮਿਸਰ ਵਿੱਚ ਹਰ ਥਾਂ ਖੂਨ ਹੀ ਖੂਨ ਸੀ।"

2ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਓਹੀ ਗੱਲ ਕੀਤੀ। ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਨਹੀਂ ਸੁਣੀ, ਬਿਲਕੁਲ ਜਿਵੇਂ ਯਹੋਵਾਹ ਨੇ ਆਖਿਆ ਸੀ।"

3ਉਹ, ਜੋ ਮੂਸਾ ਤੇ ਹਾਰੂਨ ਨੇ ਕੀਤਾ ਸੀ ਤੋਂ ਪਰੇਸ਼ਾਨ ਨਾ ਹੋਇਆ ਅਤੇ ਆਪਣੀ ਪਿੱਠ ਮੋੜਕੇ ਆਪਣੇ ਘਰ ਅੰਦਰ ਚੱਲਾ ਗਿਆ।"

4ਮਿਸਰੀ ਨਦੀ ਦਾ ਪਾਣੀ ਨਹੀਂ ਪੀ ਸੱਕਦੇ ਸਨ। ਇਸ ਲਈ ਉਨ੍ਹਾਂ ਨੇ ਨਦੀ ਦੇ ਆਲੇ-ਦੁਆਲੇ ਪਾਣੀ ਪੀਣ ਲਈ ਖੂਹ ਪੁੱਟੇ।"

5ਡੱਡੂ ਯਹੋਵਾਹ ਨੇ ਨੀਲ ਨਦੀ ਨੂੰ ਬਦਲਿਆਂ ਸੱਤ ਦਿਨ ਬੀਤ ਗਏ।"

Exodus 7 illustration - Exodus Chapter 7

6ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ ਅਤੇ ਉਸ ਨੂੰ ਆਖ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਚੱਲੇ ਜਾਣ ਦੇ।"

7ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੈਂ ਸਾਰੇ ਮਿਸਰ ਨੂੰ ਡੱਡੂਆਂ ਨਾਲ ਭਰ ਦਿਆਂਗਾ।"

8ਉਹ ਨਦੀ ਵਿੱਚੋਂ ਆਉਣਗੇ ਅਤੇ ਤੁਹਾਡੇ ਘਰਾਂ ਵਿੱਚ ਦਾਖਲ ਹੋ ਜਾਣਗੇ। ਉਹ ਤੁਹਾਡੇ ਸੌਣ ਵਾਲੇ ਕਮਰਿਆਂ ਅਤੇ ਤੁਹਾਡੇ ਬਿਸਤਰਿਆਂ ਵਿੱਚ ਹੋਣਗੇ। ਡੱਡੂ ਤੇਰੇ ਅਧਿਕਾਰੀਆਂ ਦੇ ਘਰਾਂ ਵਿੱਚ, ਅਤੇ ਤੁਹਾਡੇ ਚੁਲ੍ਹਿਆਂ ਅਤੇ ਪਾਣੀ ਦੇ ਬਰਤਨਾਂ ਵਿੱਚ ਹੋਣਗੇ।"

9ਡੱਡੂ ਤੇਰੇ, ਤੇਰੇ ਲੋਕਾਂ ਅਤੇ ਤੇਰੇ ਅਧਿਕਾਰੀਆਂ ਦੇ ਹਰ ਪਾਸੇ ਹੋਣਗੇ।’”"

10ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਨੂੰ ਆਖ ਕਿ ਉਹ ਆਪਣੀ ਸੋਟੀ ਫ਼ੜੇ ਅਤੇ ਨਹਿਰਾਂ, ਨਦੀਆਂ ਅਤੇ ਝੀਲਾਂ ਦੇ ਉੱਤੇ ਰੱਖੇ। ਤਾਂ ਡੱਡੂ ਨਿਕਲ ਆਉਣਗੇ ਅਤੇ ਮਿਸਰ ਦੀ ਧਰਤੀ ਤੇ ਫ਼ੈਲ ਜਾਣਗੇ।”"

Exodus 7 illustration - Exodus Chapter 7

11ਇਸ ਤਰ੍ਹਾਂ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਪਰ ਉੱਠਾਇਆ, ਅਤੇ ਡੱਡੂ ਪਾਣੀ ਵਿੱਚੋਂ ਨਿਕਲਣ ਲੱਗੇ ਅਤੇ ਉਨ੍ਹਾਂ ਨੇ ਮਿਸਰ ਦੀ ਧਰਤੀ ਨੂੰ ਭਰ ਦਿੱਤਾ।"

12ਮਿਸਰੀ ਜਾਦੂਗਰਾਂ ਨੇ ਆਪਣੀਆਂ ਜਾਦੂਗਰੀਆਂ ਵਰਤੀਆਂ ਅਤੇ ਉਨ੍ਹਾਂ ਨੇ ਵੀ ਹੋਰ ਵੱਧੇਰੇ ਡੱਡੂ ਬਾਹਰ ਕੱਢੇ ਅਤੇ ਮਿਸਰ ਦੀ ਧਰਤੀ ਤੇ ਫ਼ੈਲਾ ਦਿੱਤੇ।"

13ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ ਤੇ ਆਖਿਆ, “ਯਹੋਵਾਹ ਨੂੰ ਆਖੋ ਕਿ ਮੇਰੇ ਅਤੇ ਮੇਰੇ ਲੋਕਾਂ ਤੋਂ ਡੱਡੂਆਂ ਨੂੰ ਹਟਾ ਦੇਵੇ। ਮੈਂ ਲੋਕਾਂ ਨੂੰ ਜਾਣ ਦੇਵਾਂਗਾ ਅਤੇ ਯਹੋਵਾਹ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ।”"

14ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਇਹ ਦੱਸੋ ਕਿ ਤੁਸੀਂ ਡੱਡੂਆਂ ਨੂੰ ਕਦੋਂ ਦੂਰ ਕਰਨਾ ਚਾਹੁੰਦੇ ਹੋ। ਮੈਂ ਤੁਹਾਡੇ ਲਈ, ਤੁਹਾਡੇ ਲੋਕਾਂ ਲਈ ਅਤੇ ਤੁਹਾਡੇ ਅਧਿਕਾਰੀਆਂ ਲਈ ਪ੍ਰਾਰਥਨਾ ਕਰਾਂਗਾ। ਫ਼ੇਰ ਡੱਡੂ ਤੁਹਾਨੂੰ ਅਤੇ ਤੁਹਾਡੇ ਘਰਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ। ਤੁਸੀਂ ਕਦੋਂ ਚਾਹੁੰਦੇ ਹੋ ਕਿ ਡੱਡੂ ਇੱਥੋਂ ਚੱਲੇ ਜਾਣ?”"

15ਫ਼ਿਰਊਨ ਨੇ ਆਖਿਆ, “ਕੱਲ ਨੂੰ।” ਮੂਸਾ ਨੇ ਆਖਿਆ, “ਇਵੇਂ ਹੀ ਹੋਵੇਗਾ ਜਿਵੇਂ ਤੁਸੀਂ ਕਹਿੰਦੇ ਹੋ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਕੋਈ ਹੋਰ ਦੇਵਤਾ ਨਹੀਂ ਹੈ।"

Exodus 7 illustration - Exodus Chapter 7

16ਡੱਡੂ ਤੁਹਾਨੂੰ, ਤੁਹਾਡੇ ਘਰਾਂ ਨੂੰ, ਤੁਹਾਡੇ ਅਧਿਕਾਰੀਆਂ ਅਤੇ ਤੁਹਾਡੇ ਲੋਕਾਂ ਨੂੰ ਛੱਡ ਜਾਣਗੇ। ਡੱਡੂ ਸਿਰਫ਼ ਨਦੀ ਵਿੱਚ ਰਹਿਣਗੇ।”"

17ਮੂਸਾ ਤੇ ਹਾਰੂਨ ਦੇ ਫ਼ਿਰਊਨ ਕੋਲੋਂ ਚੱਲੇ ਜਾਣ ਤੋਂ ਬਾਦ, ਮੂਸਾ ਨੇ ਯਹੋਵਾਹ ਅੱਗੇ ਉਨ੍ਹਾਂ ਡੱਡੂਆਂ ਬਾਰੇ ਪੁਕਾਰ ਕੀਤੀ ਜਿਹੜੇ ਉਸ ਨੇ ਫ਼ਿਰਊਨ ਖਿਲਾਫ਼ ਭੇਜੇ ਸਨ।"

18ਅਤੇ ਯਹੋਵਾਹ ਨੇ ਉਵੇਂ ਹੀ ਕੀਤਾ ਜਿਵੇਂ ਮੂਸਾ ਨੇ ਮੰਗ ਕੀਤੀ ਸੀ। ਘਰਾਂ ਵਿੱਚਲੇ, ਵਿਹੜਿਆਂ ਵਿੱਚਲੇ ਅਤੇ ਖੇਤਾਂ ਵਿੱਚਲੇ ਡੱਡੂ ਮਰ ਗਏ।"

19ਉਨ੍ਹਾਂ ਨੇ ਵੱਡੀ ਸੰਖਿਆ ਵਿੱਚ ਉਨ੍ਹਾਂ ਦੇ ਢੇਰ ਲਾ ਦਿੱਤੇ ਅਤੇ ਉਹ ਸੜਨ ਲੱਗੇ, ਇਸ ਲਈ ਸਾਰਾ ਦੇਸ਼ ਸੜਿਆਂਦ ਮਾਰਨ ਲੱਗ ਪਿਆ।"

20ਫ਼ਿਰਊਨ ਨੇ ਦੇਖਿਆ ਕਿ ਉਹ ਡੱਡੂਆਂ ਤੋਂ ਮੁਕਤ ਹੋ ਗਏ ਸਨ, ਅਤੇ ਉਹ ਫ਼ੇਰ ਜ਼ਿੱਦੀ ਬਣ ਗਿਆ। ਫ਼ਿਰਊਨ ਨੇ ਉਹ ਕੁਝ ਨਾ ਕੀਤਾ ਜਿਸਦੀ ਮੂਸਾ ਨੇ ਹਾਰੂਨ ਨੇ ਉਸਤੋਂ ਮੰਗ ਕੀਤੀ ਸੀ। ਇਹ ਉਸੇ ਤਰ੍ਹਾਂ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।"

Exodus 7 illustration - Exodus Chapter 7

21ਜੂਆਂ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਤੂੰ ਆਪਣੀ ਸੋਟੀ ਚੁੱਕ ਤੇ ਧਰਤੀ ਦੀ ਧੂੜ ਉੱਤੇ ਮਾਰਨ ਲਈ ਆਖ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਜਾਵੇਗੀ।”"

22ਉਨ੍ਹਾਂ ਨੇ ਇਹੀ ਕੀਤਾ। ਹਾਰੂਨ ਨੇ ਆਪਣੇ ਹੱਥ ਵਿੱਚ ਆਪਣੀ ਸੋਟੀ ਚੁੱਕੀ ਅਤੇ ਧਰਤੀ ਦੀ ਧੂੜ ਉੱਤੇ ਮਾਰੀ, ਅਤੇ ਮਿਸਰ ਦੀ ਹਰ ਥਾਂ ਦੀ ਧੂੜ ਜੂਆਂ ਬਣ ਗਈ ਅਤੇ ਜਾਨਵਰਾਂ ਅਤੇ ਲੋਕਾਂ ਨੂੰ ਚੁਂਬੜ ਗਈਆਂ।"

23ਜਾਦੂਗਰਾਂ ਨੇ ਆਪਣੇ ਕਰਤਬ ਵਰਤੇ ਅਤੇ ਉਹੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਧੂੜ ਵਿੱਚੋਂ ਜੂਆਂ ਨਾ ਬਣਾ ਸੱਕੇ। ਜੂਆਂ ਜਾਨਵਰਾਂ ਅਤੇ ਲੋਕਾਂ ਨੂੰ ਚੁੰਬੜ ਗਈਆਂ।"

24ਇਸ ਲਈ ਜਾਦੂਗਰਾਂ ਨੇ ਫ਼ਿਰਊਨ ਨੂੰ ਦੱਸਿਆ ਕਿ ਪਰਮੇਸ਼ੁਰ ਦੀ ਸ਼ਕਤੀ ਨੇ ਅਜਿਹਾ ਕੀਤਾ ਸੀ। ਪਰ ਫ਼ਿਰਊਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।"

25ਮੱਖੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠ ਕੇ ਫ਼ਿਰਊਨ ਕੋਲ ਜਾਵੀਂ। ਫ਼ਿਰਊਨ ਨਦੀ ਵੱਲ ਜਾਵੇਗਾ। ਉਸ ਨੂੰ ਆਖੀਂ ਕਿ ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਜਾਣ ਦੇ ਅਤੇ ਮੇਰੀ ਉਪਾਸਨਾ ਕਰਨ ਦੇ।"

Chapter Complete

You have read Exodus 7

25 verses