1ਜੇ ਤੂੰ ਮੇਰੇ ਲੋਕਾਂ ਨੂੰ ਨਹੀਂ ਜਾਣ ਦੇਵੇਂਗਾ, ਤਾਂ ਮੱਖੀਆਂ ਤੁਹਾਡੇ ਘਰਾਂ ਅੰਦਰ ਆ ਜਾਣਗੀਆਂ। ਮੱਖੀਆਂ ਤੁਹਾਡੇ ਅਤੇ ਤੁਹਾਡੇ ਅਧਿਕਾਰੀਆਂ ਉੱਪਰ ਹੋਣਗੀਆਂ। ਮਿਸਰ ਦੇ ਘਰ ਮੱਖੀਆਂ ਨਾਲ ਭਰ ਜਾਣਗੇ। ਮੱਖੀਆਂ ਸਾਰੇ ਪਾਸੇ ਹੋਣਗੀਆਂ, ਧਰਤੀ ਉੱਤੇ ਵੀ।"
2ਪਰ ਮੈਂ ਇਸਰਾਏਲ ਦੇ ਲੋਕਾਂ ਨਾਲ ਮਿਸਰੀ ਲੋਕਾਂ ਵਰਗਾ ਵਰਤਾਉ ਨਹੀਂ ਕਰਾਂਗਾ ਗੋਸ਼ਨ ਵਿੱਚ ਮੱਖੀਆਂ ਨਹੀਂ ਹੋਣਗੀਆਂ, ਜਿੱਥੇ ਮੇਰੇ ਲੋਕ ਰਹਿੰਦੇ ਹਨ। ਇਸ ਤਰ੍ਹਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਇਸ ਧਰਤੀ ਤੇ ਹਾਂ।"
3ਇਸ ਲਈ ਕਲ ਨੂੰ ਮੈਂ ਆਪਣੇ ਲੋਕਾਂ ਨਾਲ ਤੁਹਾਡੇ ਲੋਕਾਂ ਨਾਲੋਂ ਵੱਖਰਾ ਸਲੂਕ ਕਰਾਂਗਾ। ਇਹ ਮੇਰਾ ਸਬੂਤ ਹੋਵੇਗਾ।’”"
4ਇਸ ਤਰ੍ਹਾਂ ਯਹੋਵਾਹ ਨੇ ਉਹੀ ਕੀਤਾ ਜੋ ਉਸ ਨੇ ਆਖਿਆ ਸੀ। ਮਿਸਰ ਵਿੱਚ ਬਹੁਤ ਸਾਰੀਆਂ ਮੱਖੀਆਂ ਆ ਗਈਆਂ। ਮੱਖੀਆਂ ਫ਼ਿਰਊਨ ਦੇ ਘਰ ਵਿੱਚ ਸਨ, ਅਤੇ ਇਹ ਉਸ ਦੇ ਸਾਰੇ ਅਧਿਕਾਰੀਆਂ ਦੇ ਘਰਾਂ ਵਿੱਚ ਸਨ। ਮੱਖੀਆਂ ਮਿਸਰ ਵਿੱਚ ਹਰ ਪਾਸੇ ਸਨ। ਮੱਖੀਆਂ ਦੇਸ਼ ਨੂੰ ਤਬਾਹ ਕਰ ਰਹੀਆਂ ਸਨ।"
5ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਦੇਸ਼ ਵਿੱਚ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵੋ।”"

6ਪਰ ਮੂਸਾ ਨੇ ਆਖਿਆ, “ਅਜਿਹਾ ਕਰਨਾ ਠੀਕ ਨਹੀਂ ਹੋਵੇਗਾ। ਮਿਸਰੀ ਸੋਚਦੇ ਹਨ ਕਿ ਯਹੋਵਾਹ ਸਾਡੇ ਪਰਮੇਸ਼ੁਰ ਲਈ ਜਾਨਵਰਾਂ ਨੂੰ ਮਾਰਕੇ ਬਲੀਆਂ ਚੜ੍ਹਾਉਣਾ ਭਿਆਨਕ ਗੱਲ ਹੈ। ਜੇ ਅਸੀਂ ਇੱਥੇ ਅਜਿਹਾ ਕਰਾਂਗੇ ਤਾਂ ਮਿਸਰੀ ਸਾਨੂੰ ਦੇਖਣਗੇ, ਅਤੇ ਉਹ ਸਾਡੇ ਉੱਤੇ ਪੱਥਰ ਸੁੱਟਣਗੇ ਅਤੇ ਸਾਨੂੰ ਮਾਰ ਦੇਣਗੇ।"
7ਸਾਨੂੰ ਤਿੰਨਾ ਦਿਨਾਂ ਲਈ ਮਾਰੂਥਲ ਅੰਦਰ ਜਾਣ ਦਿਉ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਉਣ ਦਿਉ। ਇਹੀ ਹੈ ਜੋ ਸਾਡੇ ਯਹੋਵਾਹ ਨੇ ਸਾਨੂੰ ਕਰਨ ਵਾਸਤੇ ਆਖਿਆ ਸੀ।”"
8ਇਸ ਲਈ ਫ਼ਿਰਊਨ ਨੇ ਆਖਿਆ, “ਮੈਂ ਤੁਹਾਨੂੰ ਜਾਣ ਦੇਵਾਂਗਾ ਅਤੇ ਮਾਰੂਥਲ ਵਿੱਚ ਜਾਕੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਦੇਵਾਂਗਾ। ਪਰ ਤੁਹਾਨੂੰ ਬਹੁਤੀ ਦੂਰ ਨਹੀਂ ਜਾਣਾ ਚਾਹੀਦਾ। ਹੁਣ, ਜਾਓ ਅਤੇ ਮੇਰੇ ਵਾਸਤੇ ਪ੍ਰਾਰਥਨਾ ਕਰੋ।”"
9ਮੂਸਾ ਨੇ ਆਖਿਆ, “ਦੇਖੋ, ਮੈਂ ਜਾਵਾਂਗਾ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ ਅਤੇ ਮੱਖੀਆਂ ਤੈਨੂੰ, ਤੇਰੇ ਲੋਕਾਂ ਨੂੰ ਅਤੇ ਤੇਰੇ ਅਧਿਕਾਰੀਆਂ ਨੂੰ ਕਲ ਨੂੰ ਛੱਡ ਦੇਣਗੀਆਂ। ਪਰ ਤੈਨੂੰ ਫ਼ਿਰ ਸਾਨੂੰ ਸਾਡੇ ਯਹੋਵਾਹ ਨੂੰ ਬਲੀਆਂ ਨਾ ਚੜ੍ਹਾਉਣ ਦੀ ਆਗਿਆ ਦੇਕੇ ਗੁਮਰਾਹ ਨਹੀਂ ਕਰਨ ਚਾਹੀਦਾ।”"
10ਇਸ ਤਰ੍ਹਾਂ ਮੂਸਾ ਫ਼ਿਰਊਨ ਕੋਲੋਂ ਚੱਲਿਆ ਗਿਆ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।"

11ਅਤੇ ਯਹੋਵਾਹ ਨੇ ਓਹੀ ਕੀਤਾ ਜੋ ਮੂਸਾ ਨੇ ਮੰਗਿਆ ਸੀ। ਯਹੋਵਾਹ ਨੇ ਫ਼ਿਰਊਨ, ਉਸ ਦੇ ਅਧਿਕਾਰੀਆਂ ਅਤੇ ਉਸਦੀ ਪਰਜਾ ਤੋਂ ਮੱਖੀਆਂ ਨੂੰ ਦੂਰ ਕਰ ਦਿੱਤਾ। ਕੋਈ ਮੱਖੀ ਨਹੀਂ ਬਚੀ।"
12ਪਰ ਉਸ ਨੇ ਫ਼ੇਰ ਜ਼ਿਦ ਫ਼ੜ ਲਈ ਅਤੇ ਲੋਕਾਂ ਨੂੰ ਨਹੀਂ ਜਾਣ ਦਿੱਤਾ।"
13ਪਸ਼ੂਆਂ ਦੀਆਂ ਬਿਮਾਰੀਆਂ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਉਹ ਫ਼ਿਰਊਨ ਕੋਲ ਜਾਵੇ ਤਾਂ ਆਖੇ: “ਇਬਰਾਨੀ ਲੋਕਾਂ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।’"
14ਜੇ ਤੂੰ ਉਨ੍ਹਾਂ ਨੂੰ ਰੋਕੀ ਰੱਖੇਂਗਾ ਅਤੇ ਜਾਣ ਨਹੀਂ ਦੇਵੇਂਗਾ,"
15ਤਾਂ ਯਹੋਵਾਹ ਆਪਣੀ ਸ਼ਕਤੀ ਖੇਤਾਂ ਵਿੱਚਲੇ ਤੁਹਾਡੇ ਪਸ਼ੂਆਂ ਦੇ ਖਿਲਾਫ਼ ਵਰਤੇਗਾ। ਯਹੋਵਾਹ ਤੁਹਾਡੇ ਘੋੜਿਆਂ, ਖੋਤਿਆਂ, ਊਠਾਂ, ਪਸ਼ੂਆਂ ਅਤੇ ਭੇਡਾਂ ਵਿੱਚ ਭਿਆਨਕ ਬਿਮਾਰੀ ਫ਼ੈਲਾ ਦੇਵੇਗਾ।"

16ਯਹੋਵਾਹ ਇਸਰਾਏਲ ਦੇ ਜਾਨਵਰਾਂ ਨਾਲ ਮਿਸਰ ਦੇ ਜਾਨਵਰਾਂ ਨਾਲੋਂ ਵੱਖਰਾ ਸਲੂਕ ਕਰੇਗਾ। ਇਸਰਾਏਲ ਦੇ ਲੋਕਾਂ ਦਾ ਕੋਈ ਵੀ ਜਾਨਵਰ ਨਹੀਂ ਮਰੇਗਾ।"
17ਯਹੋਵਾਹ ਨੇ ਅਜਿਹਾ ਵਾਪਰਨ ਲਈ ਸਮਾਂ ਨਿਸ਼ਚਿੰਤ ਕਰ ਦਿੱਤਾ ਹੈ। ਕਲ ਨੂੰ ਇਸ ਦੇਸ਼ ਵਿੱਚ ਯਹੋਵਾਹ ਦੀ ਰਜ਼ਾ ਕਾਰਣ ਅਜਿਹਾ ਹੀ ਵਾਪਰੇਗਾ।”"
18ਅਗਲੀ ਸਵੇਰ, ਮਿਸਰ ਦੇ ਸਾਰੇ ਪਾਲਤੂ ਪਸ਼ੂ ਮਰ ਗਏ। ਪਰ ਇਸਰਾਏਲ ਦੇ ਲੋਕਾਂ ਦਾ ਕੋਈ ਵੀ ਪਸ਼ੂ ਨਹੀਂ ਮਰਿਆ।"
19ਫ਼ਿਰਊਨ ਨੇ ਲੋਕਾਂ ਨੂੰ ਦੇਖਣ ਲਈ ਭੇਜਿਆ ਕਿ ਕੀ ਇਸਰਾਏਲੀਆਂ ਦਾ ਕੋਈ ਪਸ਼ੂ ਮਰਿਆ ਅਤੇ ਉਸ ਨੇ ਸੁਣਿਆ ਕਿ ਇਸਰਾਏਲੀਆਂ ਦਾ ਇੱਕ ਵੀ ਪਸ਼ੂ ਨਹੀਂ ਮਰਿਆ ਸੀ। ਪਰ ਫ਼ਿਰਊਨ ਜ਼ਿੱਦੀ ਹੀ ਰਿਹਾ। ਅਤੇ ਉਸ ਨੇ ਲੋਕਾਂ ਨੂੰ ਜਾਣ ਨਹੀਂ ਦਿੱਤਾ।"
20ਫ਼ੋੜੇ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਕਿਸੇ ਚੁਲ੍ਹੇ ਵਿੱਚੋਂ ਰਾਖ ਲੈ ਕੇ ਆਪਣੇ ਹੱਥਾਂ ਵਿੱਚ ਭਰੋ। ਮੂਸਾ ਨੇ, ਫ਼ਿਰਊਨ ਦੇ ਸਾਹਮਣੇ ਉਹ ਰਾਖ ਹਵਾ ਵਿੱਚ ਸੁੱਟੀ।"

21ਇਹ ਅਜਿਹੀ ਰਾਖ ਬਣ ਜਾਵੇਗੀ ਜਿਹੜੀ ਮਿਸਰ ਦੀ ਸਾਰੀ ਧਰਤੀ ਤੇ ਫ਼ੈਲ ਜਾਵੇਗੀ। ਜਦੋਂ ਵੀ ਰਾਖ ਮਿਸਰ ਦੇ ਕਿਸੇ ਬੰਦੇ ਜਾਂ ਜਾਨਵਰ ਨੂੰ ਛੂਹੇਗੀ, ਚਮੜੀ ਉੱਤੇ ਫ਼ੋੜੇ ਨਿਕਲ ਆਉਣਗੇ।”"
22ਤਾਂ ਮੂਸਾ ਤੇ ਹਾਰੂਨ ਨੇ ਭੱਠੀ ਵਿੱਚੋਂ ਰਾਖ ਲਈ। ਫ਼ੇਰ ਉਹ ਜਾਕੇ ਫ਼ਿਰਊਨ ਦੇ ਸਾਹਮਣੇ ਖਲੋ ਗਏ। ਉਨ੍ਹਾਂ ਨੇ ਰਾਖ ਹਵਾ ਵਿੱਚ ਉਡਾ ਦਿੱਤੀ, ਅਤੇ ਲੋਕਾਂ ਅਤੇ ਪਸ਼ੂਆਂ ਉੱਤੇ ਫ਼ੋੜੇ ਨਿਕਲਣੇ ਸ਼ੁਰੂ ਹੋ ਗਏ।"
23ਜਾਦੂਗਰ ਮੂਸਾ ਨੂੰ ਅਜਿਹਾ ਕਰਨ ਤੋਂ ਨਹੀਂ ਰੋਕ ਸੱਕੇ, ਜਾਦੂਗਰਾਂ ਦੇ ਵੀ ਫ਼ੋੜੇ ਨਿਕਲ ਆਏ। ਇਹ ਮਿਸਰ ਵਿੱਚ ਹਰ ਥਾਂ ਵਾਪਰਿਆ।"
24ਪਰ ਯਹੋਵਾਹ ਨੇ ਫ਼ਿਰਊਨ ਨੂੰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਨਹੀਂ ਸੁਣੀ। ਅਜਿਹਾ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।"
25ਗੜ੍ਹੇ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠੀ ਅਤੇ ਫ਼ਿਰਊਨ ਵੱਲ ਜਾਵੀਂ। ਉਸ ਨੂੰ ਆਖੀਂ ਕਿ ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।"

26ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਮੈਂ ਆਪਣੀ ਸਾਰੀ ਸ਼ਕਤੀ ਤੇਰੇ, ਤੇਰੇ ਅਧਿਕਾਰੀਆਂ ਅਤੇ ਤੇਰੇ ਲੋਕਾਂ ਦੇ ਵਿਰੁੱਧ ਵਰਤਾਂਗਾ। ਫ਼ੇਰ ਤੁਹਾਨੂੰ ਪਤਾ ਚੱਲੇਗਾ ਕਿ ਦੁਨੀਆਂ ਵਿੱਚ ਮੇਰੇ ਵਰਗਾ ਕੋਈ ਦੇਵਤਾ ਨਹੀਂ ਹੈ।"
27ਮੈਂ ਆਪਣੀ ਸ਼ਕਤੀ ਵਰਤ ਸੱਕਦਾ ਸਾਂ ਅਤੇ ਅਜਿਹੀ ਬਿਮਾਰੀ ਫ਼ੈਲਾ ਸੱਕਦਾ ਸਾਂ ਜਿਹੜੀ ਤੈਨੂੰ ਤੇ ਤੇਰੇ ਲੋਕਾਂ ਦਾ ਧਰਤੀ ਉੱਤੋਂ ਨਾਮੋ ਨਿਸ਼ਾਨ ਮਿਟਾ ਦੇਵੇਗੀ।"
28ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।"
29ਤੂੰ ਫ਼ੇਰ ਵੀ ਮੇਰੇ ਲੋਕਾਂ ਦੇ ਵਿਰੁੱਧ ਹੈ। ਤੂੰ ਉਨ੍ਹਾਂ ਨੂੰ ਅਜ਼ਾਦ ਹੋਕੇ ਜਾਣ ਨਹੀਂ ਦੇ ਰਿਹਾ।"
30ਇਸ ਲਈ ਕਲ ਇਸੇ ਵੇਲੇ, ਮੈਂ ਭਿਆਨਕ ਗੜ੍ਹੇਮਾਰ ਕਰਾਂਗਾ। ਇਸ ਤਰ੍ਹਾਂ ਦੀ ਗੜ੍ਹੇਮਾਰ ਮਿਸਰ ਵਿੱਚ ਕਦੇ ਵੀ ਨਹੀਂ ਹੋਈ, ਉਦੋਂ ਤੋਂ ਲੈ ਕੇ ਵੀ ਨਹੀਂ ਜਦੋਂ ਦਾ ਮਿਸਰ ਇੱਕ ਕੌਮ ਬਣਿਆ ਹੈ।"

31ਹੁਣ ਤੈਨੂੰ ਚਾਹੀਦਾ ਹੈ ਕਿ ਤੂੰ ਆਪਣੇ ਜਾਨਵਰਾਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਰੱਖੇਂ। ਤੂੰ ਆਪਣੀ ਹਰ ਸ਼ੈਅ ਨੂੰ ਜਿਹੜੀ ਹੁਣ ਖੇਤਾਂ ਵਿੱਚ ਹੈ, ਕਿਸੇ ਸੁਰੱਖਿਅਤ ਥਾਂ ਰੱਖੀਂ। ਕਿਉਂਕਿ ਜਿਹੜਾ ਵੀ ਬੰਦਾ ਜਾਂ ਜਾਨਵਰ ਖੇਤਾਂ ਵਿੱਚ ਹੋਵੇਗਾ, ਮਾਰਿਆ ਜਾਵੇਗਾ। ਗੜ੍ਹੇ ਹਰ ਉਸ ਚੀਜ਼ ਉੱਤੇ ਵਰ੍ਹਣਗੇ ਜਿਹੜੀ ਤੁਹਾਡੇ ਘਰਾਂ ਵਿੱਚ ਜਮ੍ਹਾ ਨਹੀਂ ਕੀਤੀ ਗਈ।’”"
32ਫ਼ਿਰਊਨ ਦੇ ਕੁਝ ਅਧਿਕਾਰੀਆਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦਿੱਤਾ। ਉਨ੍ਹਾਂ ਆਦਮੀਆਂ ਨੇ ਕਾਹਲੀ ਨਾਲ ਆਪਣੇ ਸਾਰੇ ਜਾਨਵਰਾਂ ਅਤੇ ਗੁਲਾਮਾਂ ਨੂੰ ਘਰਾਂ ਅੰਦਰ ਲੈ ਆਂਦਾ।"
You have read Exodus 8
32 verses