1ਪਰ ਬਾਕੀ ਲੋਕ ਜਿਨ੍ਹਾਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਾ ਦਿੱਤਾ ਆਪਣੇ ਸਾਰੇ ਜਾਨਵਰ ਅਤੇ ਗੁਲਾਮਾਂ ਨੂੰ, ਖੇਤਾਂ ਵਿੱਚ ਛੱਡ ਗਏ।"
2ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੀਆਂ ਬਾਹਾਂ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਰ ਥਾਂ ਗੜ੍ਹੇਮਾਰ ਹੋਣੀ ਸ਼ੁਰੂ ਹੋ ਜਾਵੇਗੀ। ਗੜ੍ਹੇ ਮਿਸਰ ਦੇ ਖੇਤਾਂ ਵਿੱਚ ਸਾਰੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਉੱਤੇ ਵਰ੍ਹਣਗੇ।”"
3ਤਾਂ ਮੂਸਾ ਨੇ ਆਪਣੀ ਸੋਟੀ ਹਵਾ ਵਿੱਚ ਹਿਲਾਈ ਅਤੇ ਯਹੋਵਾਹ ਨੇ ਧਰਤੀ ਉੱਤੇ ਗਰਜ, ਚਮਕ ਅਤੇ ਗੜ੍ਹੇ ਵਰ੍ਹਾ ਦਿੱਤੇ। ਗੜ੍ਹੇ ਸਾਰੇ ਮਿਸਰ ਉੱਤੇ ਵਰ੍ਹੇ।"
4ਗੜ੍ਹੇ ਵਰ੍ਹ ਰਹੇ ਸਨ ਅਤੇ ਇਸੇ ਦੌਰਾਨ ਬਿਜਲੀ ਲਿਸ਼ਕ ਰਹੀ ਸੀ। ਜਦੋਂ ਦਾ ਮਿਸਰ ਇੱਕ ਕੌਮ ਬਣਿਆ ਸੀ, ਇਹ ਸਭ ਤੋਂ ਭਿਆਨਕ ਗੜ੍ਹੇਮਾਰ ਸੀ।"
5ਤੂਫ਼ਾਨ ਨੇ ਮਿਸਰ ਦੇ ਖੇਤਾਂ ਦੀ ਹਰ ਸ਼ੈਅ ਤਬਾਹ ਕਰ ਦਿੱਤੀ। ਗੜਿਆਂ ਨੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਨੂੰ ਤਬਾਹ ਕਰ ਦਿੱਤਾ। ਗੜਿਆਂ ਨੇ ਖੇਤਾਂ ਦੇ ਸਾਰੇ ਰੁੱਖ ਵੀ ਝੰਬ ਦਿੱਤੇ।"

6ਸਿਰਫ਼ ਇੱਕ ਥਾਂ ਜਿੱਥੇ ਗੜ੍ਹੇਮਾਰ ਨਹੀਂ ਹੋਈ ਉਹ ਗੋਸ਼ਨ ਦੀ ਧਰਤੀ ਸੀ ਜਿੱਥੇ ਇਸਰਾਏਲ ਦੇ ਲੋਕ ਰਹਿੰਦੇ ਸਨ।"
7ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਵਾਰੀ ਮੈਂ ਪਾਪ ਕੀਤਾ ਹੈ। ਯਹੋਵਾਹ ਠੀਕ ਹੈ, ਅਤੇ ਮੈਂ ਤੇ ਮੇਰੇ ਲੋਕ ਗਲਤ ਹਨ।"
8ਪਰਮੇਸ਼ੁਰ ਵੱਲੋਂ ਗਰਜ ਅਤੇ ਗੜ੍ਹੇਮਾਰ ਬਹੁਤ ਜ਼ਿਆਦਾ ਹੋਈ ਹੈ। ਪਰਮੇਸ਼ੁਰ ਨੂੰ ਆਖੋ ਕਿ ਤੂਫ਼ਾਨ ਨੂੰ ਰੋਕੇ ਅਤੇ ਮੈਂ ਤੁਹਾਨੂੰ ਜਾਣ ਦੇਵਾਂਗਾ। ਤੁਹਾਨੂੰ ਇੱਥੇ ਰਹਿਣ ਦੀ ਕੋਈ ਲੋੜ ਨਹੀਂ।”"
9ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੇਰੇ ਸ਼ਹਿਰ ਛੱਡਣ ਤੋਂ ਬਾਦ, ਮੈਂ ਯਹੋਵਾਹ ਅੱਗੇ ਆਪਣੀਆਂ ਬਾਹਾਂ ਪ੍ਰਾਰਥਨਾ ਵਿੱਚ ਉੱਠਾਵਾਂਗਾ। ਤੁਰੰਤ ਹੀ ਗਰਜਨਾ ਅਤੇ ਗੜ੍ਹੇ ਰੁਕ ਜਾਣਗੇ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਧਰਤੀ ਯਹੋਵਾਹ ਦੀ ਹੈ।"
10ਪਰ ਮੈਂ ਜਾਣਦਾ ਹਾਂ ਕਿ ਤੂੰ ਅਤੇ ਤੇਰੇ ਅਧਿਕਾਰੀ ਅਜੇ ਤੱਕ ਅਸਲ ਵਿੱਚ ਯਹੋਵਾਹ ਤੋਂ ਡਰਦੇ ਤੇ ਉਸਦਾ ਆਦਰ ਨਹੀਂ ਕਰਦੇ।”"

11ਸਣ ਦੇ ਬੀਜ ਪੁੰਗਰ ਚੁੱਕੇ ਸਨ। ਅਤੇ ਜੌ ਪਹਿਲਾਂ ਹੀ ਪਲਰ ਰਹੇ ਸਨ। ਇਸ ਲਈ ਇਹ ਪੌਦੇ ਤਬਾਹ ਹੋ ਗਏ।"
12ਪਰ ਕਣਕ ਦੂਜਿਆਂ ਅਨਾਜਾਂ ਤੋਂ ਪਛੇਤੀ ਪਕਦੀ ਹੈ ਇਸ ਲਈ ਉਸ ਦੇ ਪੌਦੇ ਤਬਾਹ ਨਹੀਂ ਹੋਏ।"
13ਮੂਸਾ ਫ਼ਿਰਊਨ ਨੂੰ ਛੱਡ ਕੇ ਸ਼ਹਿਰ ਦੇ ਬਾਹਰ ਚੱਲਾ ਗਿਆ। ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਵਿੱਚ ਹੱਥ ਚੁੱਕੇ। ਅਤੇ ਗਰਜ ਅਤੇ ਗੜ੍ਹੇਮਾਰ ਰੁਕ ਗਈ ਅਤੇ ਫ਼ੇਰ ਬਾਰਿਸ਼ ਵੀ ਹਟ ਗਈ।"
14ਜਦੋਂ ਫ਼ਿਰਊਨ ਨੇ ਦੇਖਿਆ ਕਿ ਮੀਂਹ, ਗੜ੍ਹੇਮਾਰ ਅਤੇ ਗਰਜ ਰੁਕ ਗਈ ਹੈ, ਉਸ ਨੇ ਫ਼ੇਰ ਗਲਤੀ ਕੀਤੀ। ਉਸ ਨੇ ਤੇ ਉਸ ਦੇ ਅਧਿਕਾਰੀਆਂ ਨੇ ਫ਼ੇਰ ਜ਼ਿਦ ਫ਼ੜ ਲਈ।"
15ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਅਜ਼ਾਦੀ ਨਾਲ ਜਾਣ ਨਹੀਂ ਦਿੱਤਾ। ਇਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਆਖਿਆ ਸੀ।"

16ਟਿੱਡੀ ਦਲ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਕੋਲ ਜਾਹ। ਮੈਂ ਉਸ ਨੂੰ ਅਤੇ ਉਸ ਦੇ ਅਧਿਕਾਰੀਆਂ ਨੂੰ ਜ਼ਿੱਦੀ ਬਣਾਇਆ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਆਪਣੇ ਤਾਕਤਵਰ ਕਰਿਸ਼ਮੇ ਦਿਖਾ ਸੱਕਾਂ।"
17ਅਜਿਹਾ ਮੈਂ ਇਸ ਲਈ ਵੀ ਕੀਤਾ ਤਾਂ ਜੋ ਤੁਸੀਂ ਆਪਣੇ ਪੁੱਤਾਂ-ਪੋਤਿਆਂ ਨੂੰ ਉਨ੍ਹਾਂ ਕਰਿਸ਼ਮਿਆਂ ਅਤੇ ਕਾਰਨਾਮਿਆਂ ਬਾਰੇ ਦੱਸ ਸੱਕੋਂ ਜੋ ਮੈਂ ਮਿਸਰ ਵਿੱਚ ਕੀਤੇ ਹਨ। ਫ਼ੇਰ ਤੁਸੀਂ ਸਾਰੇ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ।”"
18ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।"
19ਜੇ ਤੁਸੀਂ ਮੇਰੇ ਲੋਕਾਂ ਨੂੰ ਨਹੀਂ ਜਾਣ ਦਿਉਂਗੇ ਤਾਂ ਮੈਂ ਕਲ ਨੂੰ ਤੁਹਾਡੇ ਦੇਸ਼ ਉੱਤੇ ਟਿੱਡੀ ਦਲ ਛੱਡਾਂਗਾ।"
20ਟਿੱਡੀਆਂ ਸਾਰੀ ਧਰਤੀ ਤੇ ਫ਼ੈਲ ਜਾਣਗੀਆਂ। ਟਿੱਡੀਆਂ ਇੰਨੀਆਂ ਹੋਣਗੀਆਂ ਕਿ ਤੁਹਾਨੂੰ ਜ਼ਮੀਨ ਨਜ਼ਰ ਨਹੀਂ ਆਵੇਗੀ। ਜੋ ਕੁਝ ਵੀ ਗੜ੍ਹੇਮਾਰ ਤੋਂ ਬਚ ਗਿਆ ਸੀ ਉਸ ਨੂੰ ਟਿੱਡੀਆਂ ਖਾ ਜਾਣਗੀਆਂ। ਟਿੱਡੀਆਂ ਖੇਤਾਂ ਵਿੱਚਲੇ ਹਰ ਰੁੱਖ ਦੇ ਪੱਤੇ ਖਾ ਜਾਣਗੀਆਂ।"

21ਟਿੱਡੀਆਂ ਤੁਹਾਡੇ ਘਰਾਂ, ਤੁਹਾਡੇ ਅਧਿਕਾਰੀਆਂ ਦੇ ਘਰਾਂ, ਅਤੇ ਮਿਸਰ ਦੇ ਸਾਰੇ ਘਰਾਂ ਵਿੱਚ ਹੋਣਗੀਆਂ। ਉਹ ਇੰਨੀਆਂ ਜ਼ਿਆਦਾ ਹੋਣਗੀਆਂ ਕਿ ਤੁਹਾਡੇ ਪਿਉ-ਦਾਦਿਆਂ ਨੇ ਕਦੇ ਵੀ ਟਿੱਡੀਆਂ ਦੀ ਇੰਨੀ ਵੱਡੀ ਤੌਣ ਨਹੀਂ ਵੇਖੀ ਹੋਵੇਗੀ ਜਦੋਂ ਤੋਂ ਕਿ ਮਿਸਰੀ ਇੱਥੇ ਵਸੇ ਹਨ।’” ਫ਼ੇਰ ਮੂਸਾ ਫ਼ਿਰਊਨ ਤੋਂ ਪਰ੍ਹਾਂ ਮੁੜਿਆ ਅਤੇ ਚੱਲਾ ਗਿਆ।"
22ਤਾਂ ਅਧਿਕਾਰੀਆਂ ਨੇ ਫ਼ਿਰਊਨ ਨੂੰ ਪੁੱਛਿਆ, “ਕਿੰਨਾ ਕੁ ਚਿਰ ਤੱਕ ਅਸੀਂ ਇਨ੍ਹਾਂ ਲੋਕਾਂ ਦੇ ਜਾਲ ਵਿੱਚ ਫ਼ਸੇ ਰਹਾਂਗੇ। ਇਨ੍ਹਾਂ ਆਦਮੀਆਂ ਨੂੰ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਦਿਓ। ਜੇ ਤੁਸੀਂ ਉਨ੍ਹਾਂ ਨੂੰ ਨਹੀਂ ਜਾਣ ਦਿਉਂਗੇ ਤਾਂ ਤੁਹਾਨੂੰ ਪਤਾ ਲੱਗਣ ਤੋਂ ਪਹਿਲਾਂ ਹੀ ਮਿਸਰ ਤਬਾਹ ਹੋ ਜਾਵੇਗਾ।”"
23ਇਸ ਲਈ ਫ਼ਿਰਊਨ ਨੇ ਆਪਣੇ ਅਧਿਕਾਰੀਆਂ ਨੂੰ ਮੂਸਾ ਤੇ ਹਾਰੂਨ ਨੂੰ ਆਪਣੇ ਕੋਲ ਵਾਪਸ ਲਿਆਉਣ ਲਈ ਆਖਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਜਾਓ ਜਾਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ। ਪਰ ਮੈਨੂੰ ਇਹ ਦੱਸੋ ਕਿ ਕੌਣ-ਕੌਣ ਜਾ ਰਿਹਾ ਹੈ?”"
24ਮੂਸਾ ਨੇ ਜਵਾਬ ਦਿੱਤਾ, “ਸਾਡੇ ਸਾਰੇ ਲੋਕ, ਜੁਆਨ ਤੇ ਬੁੱਢੇ, ਜਾਣਗੇ। ਅਤੇ ਆਪਣੇ ਪੁੱਤਾਂ-ਧੀਆਂ ਅਤੇ ਆਪਣੀਆਂ ਭੇਡਾਂ ਤੇ ਪਸ਼ੂਆਂ ਨੂੰ ਨਾਲ ਲੈ ਜਾਣਗੇ। ਅਸੀਂ ਸਾਰੇ ਹੀ ਜਾਵਾਂਗੇ ਕਿਉਂਕਿ ਯਹੋਵਾਹ ਦੀ ਦਾਵਤ ਸਾਡੇ ਸਾਰਿਆਂ ਵਾਸਤੇ ਹੈ।”"
25ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੂੰ ਸੱਚਮੁੱਚ ਤੁਹਾਡੇ ਅੰਗ-ਸੰਗ ਹੋਣਾ ਪਵੇਗਾ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਮਿਸਰ ਛੱਡ ਜਾਣ ਦੀ ਇਜਾਜ਼ਤ ਦਿਆਂ। ਤੁਸੀਂ ਕਿਸੇ ਦੁਸ਼ਟ ਗੱਲ ਦੀ ਯੋਜਨਾ ਬਣਾ ਰਹੇ ਲੱਗਦੇ ਹੋ।"

26ਆਦਮੀ ਜਾਕੇ ਯਹੋਵਾਹ ਦੀ ਉਪਾਸਨਾ ਕਰ ਸੱਕਦੇ ਹਨ। ਇਹੀ ਸੀ ਜੋ ਤੁਸੀਂ ਸ਼ੁਰੂ ਵਿੱਚ ਮੰਗਿਆ ਸੀ। ਪਰ ਤੁਹਾਡੇ ਸਾਰੇ ਲੋਕ ਨਹੀਂ ਜਾ ਸੱਕਦੇ।” ਫ਼ੇਰ ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਵਾਪਸ ਤੋਰ ਦਿੱਤਾ।"
27ਯਹੋਵਾਹ ਨੇ ਮੂਸਾ ਨੂੰ ਆਖਿਆ, “ਮਿਸਰ ਦੀ ਧਰਤੀ ਉੱਪਰ ਆਪਣਾ ਹੱਥ ਉੱਠਾ ਅਤੇ ਟਿੱਡੀ ਦਲ ਆ ਜਾਵੇਗਾ। ਟਿੱਡੀਆਂ ਮਿਸਰ ਦੀ ਧਰਤੀ ਉੱਤੇ ਫ਼ੈਲ ਜਾਣਗੀਆਂ। ਟਿੱਡੀਆਂ ਉਹ ਸਾਰੇ ਪੌਦੇ ਖਾ ਜਾਣਗੀਆਂ ਜਿਹੜੇ ਗੜਿਆਂ ਨੇ ਤਬਾਹ ਕੀਤੇ ਸਨ।”"
28ਇਸ ਲਈ ਮੂਸਾ ਨੇ ਆਪਣੀ ਸੋਟੀ ਮਿਸਰ ਦੀ ਧਰਤੀ ਉੱਪਰ ਉੱਠਾਈ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਸਾਰਾ ਦਿਨ ਤੇ ਸਾਰੀ ਰਾਤ ਵਗਦੀ ਰਹੀ। ਜਦੋਂ ਸਵੇਰ ਹੋਈ ਹਵਾ ਮਿਸਰ ਦੀ ਧਰਤੀ ਉੱਪਰ ਟਿੱਡੀਆਂ ਲੈ ਆਈ।"
29ਟਿੱਡੀਆਂ ਉੱਡਕੇ ਮਿਸਰ ਦੇ ਦੇਸ਼ ਵਿੱਚ ਆ ਗਈਆਂ ਅਤੇ ਧਰਤੀ ਤੇ ਬੈਠ ਗਈਆਂ। ਇੰਨੀਆਂ ਟਿੱਡੀਆਂ ਮਿਸਰ ਵਿੱਚ ਕਦੇ ਨਹੀਂ ਦੇਖੀਆਂ ਗਈਆਂ ਸਨ। ਅਤੇ ਇੰਨੀਆਂ ਟਿੱਡੀਆਂ ਫ਼ੇਰ ਕਦੇ ਵੀ ਨਹੀਂ ਹੋਣਗੀਆਂ।"
30ਟਿੱਡੀਆਂ ਨੇ ਸਾਰੀ ਜ਼ਮੀਨ ਢੱਕ ਦਿੱਤੀ ਅਤੇ ਸਾਰੇ ਦੇਸ਼ ਅੰਦਰ ਹਨੇਰਾ ਛਾ ਗਿਆ। ਟਿੱਡੀਆਂ ਨੇ ਧਰਤੀ ਦਾ ਹਰ ਪੌਦਾ ਅਤੇ ਰੁੱਖਾਂ ਦਾ ਹਰ ਉਹ ਫ਼ਲ ਖਾ ਲਿਆ ਜਿਹੜਾ ਗੜਿਆਂ ਨੇ ਤਬਾਹ ਨਹੀਂ ਕੀਤਾ ਸੀ। ਮਿਸਰ ਵਿੱਚ ਕਿੱਧਰੇ ਵੀ ਰੁੱਖਾਂ ਜਾਂ ਪੌਦਿਆਂ ਉੱਤੇ ਪੱਤੇ ਨਹੀਂ ਬਚੇ।"

31ਫ਼ਿਰਊਨ ਨੇ ਛੇਤੀ ਨਾਲ ਮੂਸਾ ਅਤੇ ਹਾਰੂਨ ਨੂੰ ਬੁਲਾਇਆ। ਫ਼ਿਰਊਨ ਨੇ ਆਖਿਆ, “ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਖਿਲਾਫ਼ ਪਾਪ ਕੀਤਾ ਹੈ।"
32ਹੁਣ ਇਸ ਵਾਰੀ ਮੈਨੂੰ ਮੇਰੇ ਪਾਪਾਂ ਲਈ ਮਾਫ਼ੀ ਦਿਓ। ਯਹੋਵਾਹ ਨੂੰ ਆਖੋ ਕਿ ਇਸ ਮੌਤ (ਟਿੱਡੀ ਦਲ) ਨੂੰ ਮੇਰੇ ਕੋਲੋਂ ਦੂਰ ਕਰ ਦੇਵੇ।”"
33ਮੂਸਾ ਫ਼ਿਰਊਨ ਕੋਲੋਂ ਚੱਲਾ ਗਿਆ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।"
34ਇਸ ਲਈ ਯਹੋਵਾਹ ਨੇ ਹਵਾ ਦਾ ਰੁੱਖ ਮੋੜ ਦਿੱਤਾ। ਯਹੋਵਾਹ ਨੇ ਪੱਛਮ ਵੱਲੋਂ ਬਹੁਤ ਤੇਜ਼ ਹਵਾ ਵਗਾਈ ਅਤੇ ਇਹ ਟਿੱਡੀਆਂ ਨੂੰ ਮਿਸਰ ਤੋਂ ਉਡਾਕੇ ਲਾਲ ਸਾਗਰ ਵਿੱਚ ਲੈ ਗਈ। ਮਿਸਰ ਵਿੱਚ ਇੱਕ ਵੀ ਟਿੱਡੀ ਨਹੀਂ ਬਚੀ।"
35ਪਰ ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਅਤੇ ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਜਾਣ ਨਹੀਂ ਦਿੱਤਾ।"
You have read Exodus 9
35 verses