1ਕਿਉਂ ਕਿ ਉਹ ਨਬੀ ਲੋਕਾਂ ਨੂੰ ਮੇਰੇ ਕੋਲੋਂ ਦੂਰ ਕਰਨ ਤੋਂ ਹਟ ਜਾਣ। ਅਤੇ ਇਸ ਲਈ ਕਿ ਮੇਰੇ ਬੰਦੇ ਆਪਣੇ ਪਾਪਾਂ ਨਾਲ ਨਾਪਾਕ ਹੋਣ ਤੋਂ ਹਟ ਜਾਣ। ਫ਼ੇਰ ਉਹ ਮੇਰੇ ਖਾਸ ਬੰਦੇ ਬਣ ਜਾਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
2Jerusalem Will Be Punished ਫਿਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਉਸ ਉੱਤੇ ਉਸ ਨੇ ਆਖਿਆ,"
3“ਆਦਮੀ ਦੇ ਪੁੱਤਰ, ਮੈਂ ਉਸ ਕਿਸੇ ਵੀ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਮੈਨੂੰ ਛੱਡ ਦੇਵੇਗੀ ਅਤੇ ਮੇਰੇ ਖਿਲਾਫ਼ ਪਾਪ ਕਰੇਗੀ ਮੈਂ ਉਨ੍ਹਾਂ ਦੇ ਭੋਜਨ ਦੀ ਪੂਰਤੀ ਰੋਕ ਦਿਆਂਗਾ। ਸ਼ਾਇਦ ਮੈਂ ਭੁੱਖਮਰੀ ਪੈਦਾ ਕਰ ਦਿਆਂ ਅਤੇ ਉਸ ਦੇਸ ਵਿੱਚੋਂ ਬੰਦਿਆਂ ਅਤੇ ਜਾਨਵਰਾਂ ਨੂੰ ਹਟਾ ਦਿਆਂ।"
4ਮੈਂ ਉਸ ਦੇਸ ਨੂੰ ਸਜ਼ਾ ਦਿਆਂਗਾ ਭਾਵੇਂ ਓੱਥੇ ਨੂਹ, ਦਾਨੀਏਲ ਅਤੇ ਅੱਯੂਬ ਰਹਿ ਰਹੇ ਹੁੰਦੇ। ਉਨ੍ਹਾਂ ਆਦਮੀਆਂ ਨੇ ਆਪਣੀ ਧਰਮੀਅਤਾ ਕਾਰਣ ਆਪਣੀਆਂ ਜਾਨਾਂ ਬਚਾ ਲਈਆਂ ਹੋਣੀਆਂ ਸਨ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
5ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਵਿੱਚ ਜੰਗਲੀ ਜਾਨਵਰਾਂ ਨੂੰ ਭੇਜ ਦਿਆਂ। ਅਤੇ ਹੋ ਸੱਕਦਾ ਹੈ ਕਿ ਉਹ ਜਾਨਵਰ ਸਭ ਲੋਕਾਂ ਨੂੰ ਮਾਰ ਦੇਣ। ਉਨ੍ਹਾਂ ਜੰਗਲੀ ਜਾਨਵਰਾਂ ਕਾਰਣ ਕੋਈ ਬੰਦਾ ਵੀ ਉਸ ਦੇਸ ਵਿੱਚੋਂ ਹੋਕੇ ਨਹੀਂ ਲੰਘੇਗਾ।"

6ਜੇ ਨੂਹ, ਦਾਨੀਏਲ ਅਤੇ ਅੱਯੂਬ ਉੱਥੇ ਰਹਿੰਦੇ ਹੁੰਦੇ, (ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਣਾ ਸੀ।) ਉਹ ਤਿੰਨ ਬੰਦੇ ਆਪਣੀਆਂ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ ਸਨ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਬਦੀ ਭਰਿਆ ਦੇਸ਼ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
7ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਨਾਲ ਲੜਨ ਲਈ ਕੋਈ ਦੁਸ਼ਮਣ ਫ਼ੌਜ ਭੇਜਾਂ। ਉਹ ਫ਼ੌਜੀ ਉਸ ਦੇਸ ਨੂੰ ਤਬਾਹ ਕਰ ਦੇਣਗੇ-ਮੈਂ ਉਸ ਦੇਸ ਵਿੱਚ ਸਾਰੇ ਬੰਦਿਆਂ ਅਤੇ ਜਾਨਵਰਾਂ ਨੂੰ ਦੂਰ ਕਰ ਦਿਆਂਗਾ।"
8ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ ਤਾਂ ਮੈਂ ਉਨ੍ਹਾਂ ਤਿੰਨ ਨੇਕ ਬੰਦਿਆਂ ਨੂੰ ਬਚਾ ਲੈਂਦਾ। ਉਹ ਤਿੰਨੇ ਬੰਦੇ ਆਪਣੀ ਜਾਨਾਂ ਬਚਾ ਸੱਕਦੇ ਸਨ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜਾਨਾਂ ਨਾ ਬਚਾ ਸੱਕਦੇ-ਆਪਣੇ ਧੀਆਂ ਪੁੱਤਰਾਂ ਦੀਆਂ ਵੀ ਨਹੀਂ! ਉਹ ਮੰਦਾ ਦੇਸ ਤਬਾਹ ਹੋ ਜਾਵੇਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
9ਪਰਮੇਸ਼ੁਰ ਨੇ ਆਖਿਆ, “ਹੋ ਸੱਕਦਾ ਮੈਂ ਉਸ ਦੇਸ ਦੇ ਵਿਰੁੱਧ ਕੋਈ ਬੀਮਾਰੀ ਭੇਜਾਂ। ਮੈਂ ਉਨ੍ਹਾਂ ਲੋਕਾਂ ਉੱਤੇ ਆਪਣਾ ਕਹਿਰ ਵਰਸਾਵਾਂਗਾ। ਮੈਂ ਉਸ ਦੇਸ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ।"
10ਜੇ ਨੂਹ, ਦਾਨੀਏਲ ਅਤੇ ਅੱਯੂਬ ਓੱਥੇ ਰਹਿੰਦੇ ਹੁੰਦੇ (ਤਾਂ ਮੈਂ ਉਨ੍ਹਾਂ ਤਿੰਨਾਂ ਬੰਦਿਆਂ ਨੂੰ ਬਚਾ ਲੈਂਦਾ।) ਕਿਉਂ ਕਿ ਉਹ ਨੇਕ ਬੰਦੇ ਹਨ। ਉਹ ਤਿੰਨੇ ਬੰਦੇ ਆਪਣੀਆਂ ਜਾਨਾਂ ਬਚਾ ਲੈਂਦੇ। ਪਰ ਮੈਂ ਆਪਣੀ ਜ਼ਿੰਦਗੀ ਨੂੰ ਸਾਖੀ ਰੱਖਦਾ ਹਾਂ ਕਿ ਉਹ ਹੋਰਨਾਂ ਲੋਕਾਂ ਦੀਆਂ ਜ਼ਿੰਦਗੀਆਂ ਨਹੀਂ ਬਚਾ ਸੱਕਦੇ-ਆਪਣੇ ਪੁੱਤਰਾਂ ਜਾਂ ਧੀਆਂ ਦੀਆਂ ਵੀ ਨਹੀਂ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"

11ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ!"
12ਕੁਝ ਲੋਕ ਉਸ ਸ਼ਹਿਰ ਵਿੱਚੋਂ ਬਚਕੇ ਨਿਕਲ ਜਾਣਗੇ! ਉਹ ਆਪਣੇ ਧੀਆਂ ਪੁੱਤਰਾਂ ਨੂੰ ਨਾਲ ਲਿਆਉਣਗੇ ਅਤੇ ਤੇਰੇ ਪਾਸ ਸਹਾਇਤਾ ਲਈ ਆਉਣਗੇ। ਫ਼ੇਰ ਤੂੰ ਦੇਖੇਂਗਾ ਕਿ ਉਹ ਸੱਚ ਮੁੱਚ ਕਿੰਨੇ ਬੁਰੇ ਹਨ। ਅਤੇ ਤੂੰ ਉਨ੍ਹਾਂ ਸਾਰੀਆਂ ਮੁਸੀਬਤਾਂ ਬਾਰੇ ਚੰਗਾ ਮਹਿਸੂਸ ਕਰੇਂਗਾ ਜਿਹੜੀਆਂ ਮੈਂ ਯਰੂਸ਼ਲਮ ਲਈ ਲਿਆਵਾਂਗਾ।"
13ਤੂੰ ਦੇਖੇਂਗਾ ਕਿ ਉਹ ਕਿਵੇਂ ਰਹਿੰਦੇ ਹਨ ਅਤੇ ਕਿਹੜੀਆਂ ਮੰਦੀਆਂ ਗੱਲਾਂ ਕਰਦੇ ਹਨ। ਅਤੇ ਫ਼ੇਰ ਤੂੰ ਜਾਣ ਜਾਵੇਂਗਾ ਕਿ ਮੇਰੇ ਕੋਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦਾ ਚੰਗਾ ਕਾਰਣ ਸੀ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"
14Jerusalem, the Vine, Will Be Burned ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
15“ਆਦਮੀ ਦੇ ਪੁੱਤਰ, ਕੀ ਅੰਗੂਰ ਦੀਆਂ ਵੇਲਾਂ ਦੀ ਲੱਕੜੀ ਦੇ ਟੁਕੜੇ ਕਿਸੇ ਤਰ੍ਹਾਂ ਜੰਗਲ ਦੇ ਰੁੱਖਾਂ ਦੀਆਂ ਕੱਟੀਆਂ ਹੋਈਆਂ ਛੋਟੀਆਂ ਟਾਹਣੀਆਂ ਨਾਲੋਂ ਬਿਹਤਰ ਹੁੰਦੇ ਹਨ? ਨਹੀਂ!"

16ਕੀ ਤੂੰ ਉਸ ਅੰਗੂਰ ਦੀ ਵੇਲ ਦੀ ਲੱਕੜੀ ਨੂੰ ਕੋਈ ਚੀਜ਼ ਬਨਾਉਣ ਲਈ ਵਰਤ ਸੱਕਦਾ ਹੈਂ? ਨਹੀਂ! ਕੀ ਤੂੰ ਉਸ ਲੱਕੜੀ ਦੀਆਂ ਭਾਂਡੇ ਟੰਗਣ ਵਾਲੀਆਂ ਕੀਲੀਆਂ ਬਣਾ ਸੱਕਦਾ ਹੈਂ? ਨਹੀਂ!"
17ਲੋਕ ਸਿਰਫ਼ ਉਸ ਲੱਕੜੀ ਨੂੰ ਅੱਗ ਵਿੱਚ ਸੁੱਟਦੇ ਹਨ। ਕੁਝ ਸੋਟੀਆਂ ਸਿਰਿਆਂ ਤੋਂ ਬਲਣੀਆਂ ਸ਼ੁਰੂ ਹੋ ਜਾਂਦੀਆਂ ਹਨ, ਵਿੱਚਕਾਰਲੇ ਹਿੱਸੇ ਅੱਗ ਨਾਲ ਕਾਲੇ ਹੋ ਜਾਂਦੇ ਹਨ, ਪਰ ਸੋਟੀਆਂ ਪੂਰੀ ਤਰ੍ਹਾਂ ਸੜਦੀਆਂ ਨਹੀਂ ਕੀ ਤੂੰ ਉਸ ਸੜੀ ਹੋਈ ਸੋਟੀ ਤੋਂ ਕੋਈ ਚੀਜ਼ ਬਣਾ ਸੱਕਦਾ ਹੈਂ?"
18ਜੇ ਤੂੰ ਉਸ ਲੱਕੜੀ ਦੇ ਸੜਨ ਤੋਂ ਪਹਿਲਾਂ ਕੋਈ ਚੀਜ਼ ਨਹੀਂ ਬਣਾ ਸੱਕਦਾ ਤਾਂ ਅਵੱਸ਼ ਹੀ ਉਸ ਸੜੀ ਹੋਈ ਸੋਟੀ ਤੋਂ ਵੀ ਕੋਈ ਚੀਜ਼ ਨਹੀਂ ਬਣਾ ਸੱਕੇਂਗਾ!"
19ਇਸ ਲਈ ਅੰਗੂਰ ਦੀਆਂ ਵੇਲਾਂ ਦੇ ਲੱਕੜ ਦੇ ਟੋਟੇ ਜੰਗਲ ਦੇ ਰੁੱਖਾਂ ਦੇ ਹੋਰ ਟੁਕੜਿਆਂ ਵਰਗੇ ਹੀ ਹਨ। ਲੋਕੀ ਲੱਕੜੀ ਦੇ ਟੁਕੜਿਆਂ ਨੂੰ ਅੱਗ ਵਿੱਚ ਸੁੱਟਦੇ ਹਨ। ਅਤੇ ਅੱਗ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾੜ ਦਿੰਦੀ ਹੈ। ਓਸੇ ਤਰ੍ਹਾਂ ਮੈਂ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਨੂੰ ਅੱਗ ਵਿੱਚ ਸੁੱਟ ਦਿਆਂਗਾ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
20“ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਹੋ ਸੱਕਦਾ ਕੁਝ ਅੱਗ ਤੋਂ ਬਚ ਨਿਕਲਣ, ਪਰ ਤਾਂ ਵੀ ਅੱਗ ਉਨ੍ਹਾਂ ਨੂੰ ਨਸ਼ਟ ਕਰ ਦੇਵੇਗੀ। ਤੂੰ ਜਾਣ ਲਵੇਂਗਾ ਕਿ ਮੈਂ ਯਹੋਵਾਹ ਹਾਂ ਜਦੋਂ ਤੂੰ ਵੇਖੇਂਗਾ ਕਿ ਮੈਂ ਉਨ੍ਹਾਂ ਨੂੰ ਕਿਵੇਂ ਸਜ਼ਾ ਦਿੱਤੀ ਹੈ।"

21ਮੈਂ ਉਸ ਦੇਸ ਨੂੰ ਤਬਾਹ ਕਰ ਦਿਆਂਗਾ ਕਿਉਂ ਕਿ ਲੋਕਾਂ ਨੇ ਮੈਨੂੰ ਛੱਡ ਦਿੱਤਾ ਹੈ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"
22God’s Love for Jerusalem ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
23“ਆਦਮੀ ਦੇ ਪੁੱਤਰ, ਯਰੂਸ਼ਲਮ ਦੇ ਲੋਕਾਂ ਨੂੰ ਉਨ੍ਹਾਂ ਭਿਆਨਕ ਗੱਲਾਂ ਬਾਬਤ ਦੱਸ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ।"
24ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਯਹੋਵਾਹ ਇਹ ਗੱਲਾਂ ਯਰੂਸ਼ਲਮ ਨੂੰ ਆਖਦਾ ਹੈ: ਆਪਣੇ ਦਿਤਹਾਸ ਵੱਲ ਦੇਖ। ਤੂੰ ਕਾਨਾਨ ਵਿੱਚ ਜੰਮਿਆਂ ਸੀ। ਤੇਰਾ ਪਿਤਾ ਇੱਕ ਅਮੂਰੀ ਸੀ। ਤੇਰੀ ਮਾਤਾ ਹਿੱਤੀ ਸੀ।"
25ਯਰੂਸ਼ਲਮ ਜਿਸ ਦਿਨ ਤੂੰ ਜੰਮਿਆ ਸੀ ਓੱਥੇ ਤੇਰੀ ਧੁੰਨੀ ਦੀ ਨੜ ਕੱਟਣ ਵਾਲਾ ਕੋਈ ਨਹੀਂ ਸੀ। ਕਿਸੇ ਨੇ ਤੈਨੂੰ ਨਮਨ ਨਹੀਂ ਮਲਿਆ ਅਤੇ ਨੁਹਾ ਕੇ ਸਾਫ਼ ਨਹੀਂ ਕੀਤਾ। ਕਿਸੇ ਨੇ ਤੈਨੂੰ ਕੱਪੜੇ ਵਿੱਚ ਨਹੀਂ ਲਪੇਟਿਆ।"

26ਯਰੂਸ਼ਲਮ ਤੂੰ ਬਿਲਕੁਲ ਇੱਕਲਾ ਸੀ। ਕਿਸੇ ਨੇ ਤੇਰੇ ਲਈ ਦੁੱਖ ਮਹਿਸੂਸ ਨਹੀਂ ਕੀਤਾ ਅਤੇ ਨਾ ਕਿਸੇ ਨੇ ਤੇਰੀ ਦੇਖਭਾਲ ਕੀਤੀ। ਯਰੂਸ਼ਲਮ ਜਿਸ ਦਿਨ ਤੂੰ ਜੰਮਿਆ ਸੀ ਤੇਰੇ ਮਾਪਿਆਂ ਨੇ ਤੈਨੂੰ ਬਾਹਰ ਖੇਤਾਂ ਵਿੱਚ ਸੁੱਟ ਦਿੱਤਾ ਸੀ। ਤੂੰ ਹਾਲੇ ਵੀ ਜਨਮ ਦੇ ਲਹੂ ਨਾਲ ਢੱਕਿਆ ਹੋਇਆ ਸੀ।"
27“‘ਫ਼ੇਰ ਮੈਂ (ਪਰਮੇਸ਼ੁਰ) ਤੇਰੇ ਕੋਲੋਂ ਲੰਘਿਆ। ਮੈਂ ਤੈਨੂੰ ਓੱਥੇ ਪਿਆਂ ਅਤੇ ਲਹੂ ਵਿੱਚ ਲੱਤਾਂ ਮਾਰਦਿਆਂ ਦੇਖਿਆ। ਤੂੰ ਲਹੂ ਨਾਲ ਲਬਪਬ ਸੈਂ ਪਰ ਮੈਂ ਆਖਿਆ, “ਜਿਉਂ!”"
28ਮੈਂ ਤੇਰੀ ਖੇਤ ਅੰਦਰ ਪੌਦੇ ਦੇ ਵਾਂਗ ਵੱਧਣ ਵਿੱਚ ਸਹਾਇਤਾ ਕੀਤੀ। ਤੂੰ ਵੱਧਿਆ। ਤੂੰ ਇੱਕ ਮੁਟਿਆਰ ਬਣ ਗਈ: ਤੇਰੀ ਮਹਾਵਾਰੀ ਸ਼ੁਰੂ ਹੋ ਗਈ। ਤੇਰੀਆਂ ਛਾਤੀਆਂ ਭਰ ਗਈਆਂ ਅਤੇ ਵਾਲ ਉਗਣੇ ਸ਼ੁਰੂ ਹੋ ਗਏ। ਪਰ ਤੂੰ ਹਾਲੇ ਵੀ ਨੰਗੀ ਅਤੇ ਨਿਰਬਸਤਰ ਸੀ।"
You have read Ezekiel 1
28 verses