1ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਕੱਢ ਦਿਆਂਗਾ ਜਿਹੜੇ ਮੇਰੇ ਵਿਰੁੱਧ ਹੋ ਗਏ ਸਨ ਅਤੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੀ ਮਾਤਭੂਮੀ ਵਿੱਚੋਂ ਕੱਢ ਦਿਆਂਗਾ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
2ਹੁਣ, ਇਸਰਾਏਲ ਦੇ ਪਰਿਵਾਰ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਜੇ ਕੋਈ ਬੰਦਾ ਆਪਣੇ ਬੁੱਤਾਂ ਦੀ ਉਪਾਸਨਾ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜਾਣ ਦਿਓ ਅਤੇ ਕਰਨ ਦਿਓ ਉਪਾਸਨਾ ਉਨ੍ਹਾਂ ਦੀ। ਪਰ ਬਾਦ ਵਿੱਚ, ਤੁਸੀਂ ਇਹ ਨਾ ਸੋਚਣਾ ਕਿ ਤੁਸੀਂ ਮੇਰੇ ਕੋਲੋਂ ਸਲਾਹ ਪ੍ਰਾਪਤ ਕਰੋਂਗੇ! ਤੁਸੀਂ ਮੇਰੇ ਨਾਮ ਨੂੰ ਹੋਰ ਵੱਧੇਰੇ ਬਰਬਾਦ ਨਹੀਂ ਕਰੋਂਗੇ! ਜਦੋਂ ਤੀਕ ਤੁਸੀਂ ਆਪਣੇ ਬੁੱਤਾਂ ਨੂੰ ਚੜ੍ਹਾਵੇ ਚੜ੍ਹਾਉਂਦੇ ਰਹੋਁਗੇ।”"
3ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ, “ਲੋਕਾਂ ਨੂੰ ਮੇਰੇ ਪਵਿੱਤਰ ਪਰਬਤ ਵੱਲ ਜ਼ਰੂਰ ਆਉਣਾ ਚਾਹੀਦਾ ਹੈ-ਇਸਰਾਏਲ ਦੇ ਉੱਚੇ ਪਰਬਤ ਵੱਲ-ਮੇਰੀ ਸੇਵਾ ਕਰਨ ਲਈ। ਇਸਰਾਏਲ ਦਾ ਪੂਰਾ ਪਰਿਵਾਰ ਆਪਣੀ ਧਰਤੀ ਉੱਤੇ ਹੋਵੇਗਾ। ਉਹ ਉੱਥੇ ਆਪਣੇ ਦੇਸ ਅੰਦਰ ਹੋਣਗੇ। ਉਹੀ ਉਹ ਥਾਂ ਹੈ ਜਿੱਥੇ ਤੁਸੀਂ ਮੇਰੇ ਕੋਲ ਸਲਾਹ ਲੈਣ ਲਈ ਆ ਸੱਕਦੇ ਹੋ। ਅਤੇ ਤੁਹਾਨੂੰ ਮੇਰੇ ਕੋਲ ਉਸੇ ਥਾਂ ਉੱਤੇ ਆਪਣੀਆਂ ਭੇਟਾਂ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਉਸੇ ਥਾਂ ਉੱਤੇ ਮੇਰੇ ਲਈ ਆਪਣੀਆਂ ਫ਼ਸਲਾਂ ਦਾ ਪਹਿਲਾ ਹਿੱਸਾ ਲੈ ਕੇ ਆਉਣਾ ਚਾਹੀਦਾ ਹੈ। ਤੁਹਾਨੂੰ ਆਪਣੀਆਂ ਸਾਰੀਆਂ ਪਵਿੱਤਰ ਸੁਗ਼ਾਤਾਂ ਮੇਰੇ ਲਈ ਓਸੇ ਥਾਂ ਲੈ ਕੇ ਆਉਣੀਆਂ ਚਾਹੀਦੀਆਂ ਹਨ।"
4ਫ਼ੇਰ ਮੈਂ ਤੁਹਾਡੀਆਂ ਬਲੀਆਂ ਦੀ ਮਿੱਠੀ ਸੁਗੰਧ ਤੋਂ ਪ੍ਰਸੰਨ ਹੋਵਾਂਗਾ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮੈਂ ਤੁਹਾਨੂੰ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਬਹੁਤ ਸਾਰੀਆਂ ਕੌਮਾਂ ਅੰਦਰ ਖਿੰਡਾ ਦਿੱਤਾ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਮੁੜਕੇ ਆਪਣੇ ਖਾਸ ਬੰਦੇ ਬਣਾ ਲਵਾਂਗਾ। ਅਤੇ ਉਹ ਸਾਰੀਆਂ ਕੌਮਾਂ ਇਸ ਨੂੰ ਦੇਖਣਗੀਆਂ।"
5ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਇਹ ਗੱਲ ਤੁਸੀਂ ਓਦੋਁ ਜਾਣੋਗੇ ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਧਰਤੀ ਉੱਤੇ ਵਾਪਸ ਲਿਆਵਾਂਗਾ। ਇਹ ਓਹੀ ਥਾਂ ਹੈ ਜਿਸ ਨੂੰ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ।"

6ਉਸ ਦੇਸ਼ ਵਿੱਚ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਨੂੰ ਚੇਤੇ ਕਰੋਂਗੇ ਜਿਹੜੀਆਂ ਤੁਸੀਂ ਕੀਤੀਆਂ ਸਨ ਅਤੇ ਜਿਨ੍ਹਾਂ ਨੇ ਤੁਹਾਨੂੰ ਨਾਪਾਕ ਬਣਾਇਆ ਸੀ। ਅਤੇ ਤੁਸੀਂ ਆਪਣੀਆਂ ਕੀਤੀਆਂ ਬਦ-ਗੱਲਾਂ ਕਾਰਣ ਆਪਣੇ-ਆਪ ਨਾਲ ਨਫ਼ਰਤ ਕਰੋਂਗੇ।"
7ਇਸਰਾਏਲ ਦੇ ਪਰਿਵਾਰ, ਤੂੰ ਬਹੁਤ ਮੰਦੀਆਂ ਗੱਲਾਂ ਕੀਤੀਆਂ। ਅਤੇ ਤੈਨੂੰ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਹੈ। ਪਰ ਆਪਣੇ ਚੰਗੇ ਨਾਮ ਦਾ ਬਚਾਉ ਕਰਨ ਖਾਤਰ, ਮੈਂ ਤੁਹਾਨੂੰ ਉਹ ਸਜ਼ਾ ਨਹੀਂ ਦੇਵਾਂਗਾ ਜਿਸਦੇ ਤੁਸੀਂ ਸੱਚਮੁੱਚ ਅਧਿਕਾਰੀ ਹੋ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।"
8ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"
9“ਆਦਮੀ ਦੇ ਪੁੱਤਰ, ਦੱਖਣ ਵੱਲ ਵੇਖ, ਯਹੂਦਾਹ ਦੇ ਦੱਖਣੀ ਭਾਗ ਵੱਲ। ਦੱਖਣ ਦੇ ਜੰਗਲ ਦੇ ਵਿਰੁੱਧ ਬੋਲ।"
10ਦੱਖਣ ਦੇ ਜੰਗਲ ਨੂੰ ਆਖ, ‘ਯਹੋਵਾਹ ਦੇ ਸ਼ਬਦ ਨੂੰ ਸੁਣੋ। ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ: ਦੇਖੋ, ਮੈਂ ਤੁਹਾਡੇ ਜੰਗਲ ਵਿੱਚ ਅੱਗ ਲਾਉਣ ਲਈ ਤਿਆਰ ਹਾਂ। ਅੱਗ ਹਰ ਹਰੇ ਤੇ ਸੁੱਕੇ ਰੁੱਖ ਨੂੰ ਬਰਬਾਦ ਕਰ ਦੇਵੇਗੀ। ਬਲਦੀ ਲਾਟ ਬੁਝੇਗੀ ਨਹੀਂ। ਦੱਖਣ ਤੋਂ ਉੱਤਰ ਤੀਕ ਦੀ ਸਾਰੀ ਧਰਤੀ ਅੱਗ ਵਿੱਚ ਸੜ ਜਾਵੇਗੀ।"

11ਫ਼ੇਰ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਨੇ ਅੱਗ ਲਾਈ ਹੈ। ਅੱਗ ਬੁਝੇਗੀ ਨਹੀਂ।’”"
12ਫ਼ੇਰ ਮੈਂ ਹਿਜ਼ਕੀਏਲ ਨੇ ਆਖਿਆ, “ਹੇ, ਯਹੋਵਾਹ ਮੇਰਾ ਪ੍ਰਭੂ! ਜੇ ਮੈਂ ਇਹ ਗੱਲਾਂ ਆਖਾਂ, ਤਾਂ ਲੋਕ ਇਹ ਆਖਣਗੇ ਕਿ ਮੈਂ ਉਨ੍ਹਾਂ ਨੂੰ ਸਿਰਫ਼ ਕਹਾਣੀਆਂ ਸੁਣਾ ਰਿਹਾ ਹਾਂ। ਉਹ ਇਹ ਨਹੀਂ ਸੋਚਣਗੇ ਕਿ ਇਹ ਗੱਲ ਸੱਚਮੁੱਚ ਵਾਪਰੇਗੀ!”"
13Babylon, the Sword ਇਸ ਲਈ ਯਹੋਵਾਹ ਦਾ ਸ਼ਬਦ ਮੈਨੂੰ ਫ਼ੇਰ ਮਿਲਿਆ। ਉਸ ਨੇ ਆਖਿਆ,"
14“ਆਦਮੀ ਦੇ ਪੁੱਤਰ, ਯਰੂਸ਼ਲਮ ਵੱਲ ਦੇਖ, ਅਤੇ ਉਸ ਦੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ। ਮੇਰੇ ਲਈ, ਇਸਰਾਏਲ ਦੀ ਧਰਤੀ ਦੇ ਵਿਰੁੱਧ ਬੋਲ।"
15ਇਸਰਾਏਲ ਦੀ ਧਰਤੀ ਨੂੰ ਆਖ, ‘ਯਹੋਵਾਹ ਨੇ ਇਹ ਗੱਲਾਂ ਆਖੀਆਂ: ਮੈਂ ਤੇਰੇ ਵਿਰੁੱਧ ਹਾਂ! ਮੈਂ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ! ਮੈਂ ਤੇਰੇ ਵਿੱਚਲੇਁ ਸਾਰੇ ਲੋਕਾਂ ਨੂੰ ਹਟਾ ਦਿਆਂਗਾ-ਚੰਗੇ ਬੰਦਿਆਂ ਨੂੰ ਵੀ ਅਤੇ ਮੰਦੇ ਬੰਦਿਆਂ ਨੂੰ ਵੀ!"

16ਮੈਂ ਚੰਗੇ ਲੋਕਾਂ ਅਤੇ ਬੁਰੇ ਲੋਕਾਂ ਦੋਹਾਂ ਨੂੰ ਹਟਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਇਸ ਨੂੰ ਦੱਖਣ ਤੋਂ ਉੱਤਰ ਤੱਕ ਸਾਰੇ ਲੋਕਾਂ ਦੇ ਵਿਰੁੱਧ ਵਰਤਾਂਗਾ।"
17ਫ਼ੇਰ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਅਤੇ ਉਹ ਜਾਣ ਲੈਣਗੇ ਕਿ ਮੈਂ ਆਪਣੀ ਤਲਵਾਰ ਨੂੰ ਮਿਆਨ ਵਿੱਚੋਂ ਕੱਢ ਲਿਆ ਹੈ। ਮੇਰੀ ਤਲਵਾਰ ਸਾਰਾ ਕੁਝ ਖਤਮ ਕਰਨ ਤੋਂ ਪਹਿਲਾਂ ਫ਼ੇਰ ਮਿਆਨ ਵਿੱਚ ਨਹੀਂ ਜਾਵੇਗੀ।’”"
18ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਟੁੱਟੇ ਹੋਏ ਦਿਲ ਵਾਲੇ ਅਤੇ ਉਦਾਸ ਬੰਦੇ ਵਾਂਗ ਆਵਾਜ਼ਾਂ ਕੱਢ। ਇਹ ਆਵਾਜ਼ਾਂ ਲੋਕਾਂ ਦੇ ਸਾਹਮਣੇ ਕੱਢ।"
19ਫ਼ੇਰ ਉਹ ਤੈਨੂੰ ਪੁੱਛਣਗੇ, ‘ਤੂੰ ਇਹ ਸੋਗੀ ਆਵਾਜ਼ਾਂ ਕਿਉਂ ਕੱਢ ਰਿਹਾ ਹੈਂ?’ ਤਾਂ ਤੈਨੂੰ ਇਹ ਜ਼ਰੂਰ ਆਖਣਾ ਚਾਹੀਦਾ ਹੈ, ‘ਉਸ ਉਦਾਸ ਖਬਰ ਦੇ ਕਾਰਣ ਜਿਹੜੀ ਆਉਣ ਵਾਲੀ ਹੈ। ਹਰ ਹਿਰਦਾ ਡਰ ਨਾਲ ਪਿਘਲ ਜਾਵੇਗਾ। ਸਾਰੇ ਹੱਥ ਕਮਜ਼ੋਰ ਹੋ ਜਾਣਗੇ। ਹਰ ਆਤਮਾ ਕਮਜ਼ੋਰ ਹੋ ਜਾਵੇਗਾ। ਸਾਰੇ ਗੋਡੇ ਪਾਣੀ ਵਾਂਗ ਹੋ ਜਾਣਗੇ।’ ਦੇਖੋ, ਉਹ ਮਾੜੀ ਖਬਰ ਆ ਰਹੀ ਹੈ। ਇਹ ਗੱਲਾਂ ਵਾਪਰਨਗੀਆਂ!” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।"
20ਤਲਵਾਰ ਤਿਆਰ ਹੈ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"

21“ਆਦਮੀ ਦੇ ਪੁੱਤਰ, ਲੋਕਾਂ ਨਾਲ ਮੇਰੀ ਗੱਲ ਕਰ ਇਹ ਗੱਲਾਂ ਆਖ, ‘ਯਹੋਵਾਹ ਮੇਰਾ ਪ੍ਰਭੁ ਇਹ ਗੱਲਾਂ ਆਖਦਾ ਹੈ: “‘ਦੇਖੋ, ਇੱਕ ਤਲਵਾਰ ਇੱਕ ਤਿੱਖੀ ਤਲਵਾਰ। ਅਤੇ ਚਮਕਾਈ ਗਈ ਹੈ ਤਲਵਾਰ।"
22ਤਿੱਖੀ ਕੀਤੀ ਗਈ ਸੀ ਤਲਵਾਰ ਕਤਲ ਕਰਨ ਲਈ। ਚਮਕਾਈ ਗਈ ਸੀ ਇਹ ਬਿਜਲੀ ਦੀ ਲਿਸ਼ਕ ਵਾਂਗ। ਮੇਰੇ ਪੁੱਤਰ, ਭੱਜ ਗਿਆ ਸੀ ਤੂੰ ਉਸ ਸੋਟੀ ਕੋਲੋਂ ਜਿਹੜੀ ਵਰਤੀ ਸੀ ਮੈਂ ਤੈਨੂੰ ਸਜ਼ਾ ਦੇਣ ਲਈ। ਇਨਕਾਰ ਕੀਤਾ ਸੀ ਤੂੰ ਉਸ ਲੱਕੜੀ ਦੀ ਸੋਟੀ ਤੋਂ ਸਜ਼ਾ ਲੈਣ ਤੋਂ।"
23ਇਸ ਲਈ ਲਿਸ਼ਕਾਈ ਗਈ ਹੈ ਤਲਵਾਰ। ਵਰਤੀ ਜਾ ਸੱਕਦੀ ਹੈ ਇਹ ਹੁਣ। ਤਿੱਖੀ ਕੀਤੀ ਗਈ ਸੀ ਅਤੇ ਲਿਸ਼ਕਾਈ ਗਈ ਸੀ ਤਲਵਾਰ। ਦਿੱਤੀ ਜਾ ਸੱਕਦੀ ਹੈ ਇਹ ਹੁਣ ਕਾਤਲ ਦੇ ਹੱਥਾਂ ਵਿੱਚ।"
24“‘ਉੱਚੀ ਪੁਕਾਰੀ ਅਤੇ ਚੀਕਾਂ ਮਾਰ, ਆਦਮੀ ਦੇ ਪੁੱਤਰ! ਕਿਉਂ ਕਿ ਮੇਰੇ ਲੋਕਾਂ ਅਤੇ ਇਸਰਾਏਲ ਦੇ ਸਾਰੇ ਹਾਕਮਾਂ ਦੇ ਵਿਰੁੱਧ ਤਲਵਾਰ ਵਰਤੀ ਜਾਵੇਗੀ! ਉਨ੍ਹਾਂ ਹਾਕਮਾਂ ਨੇ ਜੰਗ ਚਾਹੀ ਸੀ-ਇਸ ਲਈ ਉਹ ਮੇਰੇ ਲੋਕਾਂ ਦੇ ਨਾਲ ਹੋਣਗੇ ਜਦੋਂ ਤਲਵਾਰ ਆਵੇਗੀ! ਇਸ ਲਈ ਆਪਣੇ ਦੋਵੇ ਹੱਥ ਪੱਟਾਂ ਉੱਤੇ ਮਾਰ ਅਤੇ ਆਪਣੇ ਸੋਗ ਨੂੰ ਦਰਸਾਉਣ ਲਈ ਉੱਚੀਆਂ ਆਵਾਜ਼ਾਂ ਕੱਢ!"
25ਕਿਉਂ ਕਿ ਇਹ ਸਿਰਫ਼ ਇਮਤਿਹਾਨ ਨਹੀਂ ਹੈ! ਤੁਸੀਂ ਲੱਕੜੀ ਦੀ ਸੋਟੀ ਦੀ ਸਜ਼ਾ ਤੋਂ ਇਨਕਾਰ ਕਰ ਦਿੱਤਾ ਸੀ, ਤਾਂ ਕੀ ਹੋਇਆ ਮੈਨੂੰ ਤੁਹਾਨੂੰ ਸਜ਼ਾ ਦੇਣ ਲਈ ਕਿਸੇ ਹੋਰ ਚੀਜ਼ ਦੀ ਵਰਤੋਂ ਕਰਨੀ ਚਾਹੀਦੀ ਹੈ? ਹਾਂ, ਤਲਵਾਰ ਦੀ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
You have read Ezekiel 11
25 verses