1ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਹੱਥਾਂ ਨਾਲ ਤਾੜੀ ਮਾਰ ਅਤੇ ਲੋਕਾਂ ਨਾਲ ਮੇਰੇ ਲਈ ਗੱਲ ਕਰ। ਦੋ ਵਾਰੀ ਤਲਵਾਰ ਨੂੰ ਹੇਠਾਂ ਆਉਣ ਦਿਓ, ਹਾਂ ਤਿੰਨ ਵਾਰੀ! ਇਹ ਤਲਵਾਰ ਮਾਰਨ ਲਈ ਹੈ ਲੋਕਾਂ ਨੂੰ। ਇਹ ਤਲਵਾਰ ਭਿਆਨਕ ਕਤਲ ਕਰਨ ਲਈ ਹੈ! ਇਹ ਤਲਵਾਰ ਉਨ੍ਹਾਂ ਨੂੰ ਅੰਦਰੋਂ ਚੀਰ ਦੇਵੇਗੀ।"
2ਪਿਘਲ ਜਾਣਗੇ ਦਿਲ ਉਨ੍ਹਾਂ ਦੇ ਡਰ ਨਾਲ। ਅਤੇ ਡਿੱਗ ਪੈਣਗੇ ਬਹੁਤ ਲੋਕੀ। ਮਾਰ ਦੇਵੇਗੀ ਬਹੁਤ ਲੋਕਾਂ ਨੂੰ ਤਲਵਾਰ, ਸ਼ਹਿਰ ਦੇ ਫ਼ਾਟਕ ਉੱਤੇ। ਹਾਂ, ਲਿਸ਼ਕੇਗੀ ਤਲਵਾਰ ਬਿਜਲੀ ਵਾਂਗੂ। ਲਿਸ਼ਕਾਈ ਗਈ ਸੀ ਇਹ ਲੋਕਾਂ ਨੂੰ ਕਤਲ ਕਰਨ ਲਈ!"
3ਹੇ ਤਲਵਾਰ, ਤਿੱਖੀ ਹੋ ਜਾ! ਚੀਰ ਸੱਜੇ ਪਾਸੇ ਵੱਲ। ਚੀਰ ਸ਼ਾਹਮਣੇ ਵੱਲ, ਚੀਰ ਖੱਬੇ ਪਾਸੇ ਵੱਲ। ਹਰ ਓਸ ਥਾਂ ਪਹੁੰਚ ਜਿੱਥੇ ਧਾਰ ਤੇਰੀ ਨੂੰ ਪਹੁੰਚਣ ਲਈ ਚੁਣਿਆ ਗਿਆ ਸੀ!"
4“ਫ਼ੇਰ ਮੈਂ ਵੀ ਮਾਰਾਂਗਾ ਤਾੜੀ। ਅਤੇ ਹਟ ਜਾਵਾਂਗਾ ਆਪਣਾ ਕਹਿਰ ਦਰਸਾਉਣੋ। ਮੈਂ, ਯਹੋਵਾਹ, ਬੋਲਿਆ ਹਾਂ!”"
5ਯਰੂਸ਼ਲਮ ਦੇ ਰਾਹ ਦੀ ਚੋਣ ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

6“ਆਦਮੀ ਦੇ ਪੁੱਤਰ, ਦੋ ਰਸਤੇ ਉਲੀਕੋ ਜਿਸਦੀ ਵਰਤੋਂ ਬਾਬਲ ਦੇ ਪਾਤਸ਼ਾਹ ਦੀ ਤਲਵਾਰ ਇਸਰਾਏਲ ਨੂੰ ਆਉਣ ਲਈ ਕਰ ਸੱਕੇ। ਦੋਵੇਂ ਰਸਤੇ ਇੱਕੋ ਦੇਸ਼ (ਬਾਬਲ) ਵੱਲੋਂ ਆਉਣਗੇ। ਫ਼ੇਰ ਸ਼ਹਿਰ ਵੱਲ ਜਾਣ ਵਾਲੀ ਸੜਕ ਦੇ ਅਖੀਰ ਉੱਤੇ ਇੱਕ ਨਿਸ਼ਾਨ ਲਾਓ।"
7ਨਿਸ਼ਾਨ ਦੀ ਵਰਤੋਂ ਇਹ ਦਰਸਾਉਣ ਲਈ ਕਰੋ ਕਿ ਤਲਵਾਰ ਕਿਸ ਰਸਤੇ ਦੀ ਵਰਤੋਂ ਕਰੇਗੀ। ਇਹ ਸੜਕ ਅੰਮੋਨੀਆਂ ਸ਼ਹਿਰ ਰੱਬਾਹ ਨੂੰ ਜਾਂਦੀ ਹੈ। ਦੂਸਰੀ ਸੜਕ ਯਹੂਦਾਹ ਨੂੰ ਜਾਂਦੀ ਹੈ, ਯਰੂਸ਼ਲਮ ਦੇ ਕਿਲ੍ਹੇ ਬੰਦ ਸ਼ਹਿਰ ਨੂੰ!"
8ਇਹ ਦਰਸਾਉਂਦੀ ਹੈ ਕਿ ਬਾਬਲ ਦਾ ਰਾਜਾ ਉਸ ਰਸਤੇ ਦੀ ਵਿਉਂਤ ਬਣਾ ਰਿਹਾ ਹੈ ਜਿਸ ਰਾਹੀ ਉਸ ਇਲਾਕੇ ਉੱਤੇ ਹਮਲਾ ਕਰੇਗਾ। ਬਾਬਲ ਦਾ ਰਾਜਾ ਉਸ ਥਾਂ ਉੱਤੇ ਆ ਚੁੱਕਿਆ ਹੈ ਜਿੱਥੇ ਦੋ ਸੜਕਾਂ ਪਾਟਦੀਆਂ ਨੇ। ਬਾਬਲ ਦੇ ਰਾਜੇ ਨੇ ਭਵਿੱਖ ਦੀ ਤਲਾਸ਼ ਲਈ ਸਂਕੇਤਾਂ (ਜਾਦੂ) ਦੀ ਵਰਤੋਂ ਕੀਤੀ ਹੈ। ਉਸ ਨੇ ਕੁਝ ਤੀਰ ਮਾਰੇ। ਉਸ ਨੇ ਪਰਿਵਾਰਕ ਬੁੱਤਾਂ ਕੋਲੋਂ ਕੁਝ ਸਵਾਲ ਪੁੱਛੇ। ਉਸ ਨੇ ਇੱਕ ਮਰੇ ਹੋਏ ਜਾਨਵਰ ਦੇ ਜਿਗਰ ਵੱਲ ਦੇਖਿਆ।"
9“ਸੰਕੇਤ ਉਸ ਨੂੰ ਆਪਣੇ ਸੱਜੇ ਹੱਥ ਵੱਲ ਦੀ ਸੜਕ ਫ਼ੜਨ ਦਾ ਰਾਹ ਦਸਦੇ ਹਨ, ਯਰੂਸ਼ਲਮ ਵੱਲ ਜਾਂਦੀ ਸੜਕ ਨੂੰ! ਉਹ ਲੱਕੜ ਦੀਆਂ ਭਾਰੀਆਂ ਸ਼ਤੀਰੀਆਂ ਨੂੰ ਲਿਆਉਣ ਦੀ ਵਿਉਂਤ ਬਣਾਉਂਦਾ ਹੈ। ਉਹ ਆਦੇਸ਼ ਦੇਵੇਗਾ। ਅਤੇ ਉਸ ਦੇ ਫ਼ੌਜੀ ਕਤਲ ਕਰਨਾ ਸ਼ੁਰੂ ਕਰ ਦੇਣਗੇ। ਉਹ ਜੰਗ ਦੇ ਨਾਹਰੇ ਮਾਰਨਗੇ। ਫ਼ੇਰ ਉਹ ਸ਼ਹਿਰ ਦੇ ਦੁਆਲੇ ਮਿੱਟੀ ਦੀ ਕੰਧ ਉਸਾਰਨਗੇ। ਉਹ ਕੰਧਾਂ ਤੱਕ ਜਾਣ ਵਾਲੀ ਮਿੱਟੀ ਦੀ ਢਲਵਾਨ ਬਨਾਉਣਗੇ। ਉਹ ਸ਼ਹਿਰ ਉੱਤੇ ਹਮਲਾ ਕਰਨ ਲਈ ਲੱਕੜੀ ਦੇ ਮੁਨਾਰੇ ਬਨਾਉਣਗੇ।"
10ਉਹ ਸੰਕੇਤ ਇਸਰਾਏਲ ਦੇ ਲੋਕਾਂ ਲਈ ਕੋਈ ਅਰਬ ਨਹੀਂ ਰੱਖਦੇ। ਉਨ੍ਹਾਂ ਕੋਲ ਉਹ ਇਕਰਾਰ ਹਨ ਜਿਹੜੇ ਉਨ੍ਹਾਂ ਨੇ ਕੀਤੇ ਸਨ। ਪਰ ਯਹੋਵਾਹ ਉਨ੍ਹਾਂ ਦੇ ਪਾਪ ਯਾਦ ਰੱਖੇਗਾ! ਫ਼ੇਰ ਇਸਰਾਏਲੀਆਂ ਤੇ ਕਬਜਾ ਕਰ ਲਿਆ ਜਾਵੇਗਾ।”"

11ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ, “ਤੁਸੀਂ ਬਹੁਤ ਮੰਦੇ ਕੰਮ ਕੀਤੇ ਹਨ। ਤੁਹਾਡੇ ਪਾਪ ਬਹੁਤ ਸਪੱਸ਼ਟ ਹਨ। ਤੁਸੀਂ ਮੈਨੂੰ ਇਹ ਯਾਦ ਕਰਨ ਲਈ ਮਜਬੂਤ ਕੀਤਾ ਕਿ ਤੁਸੀਂ ਦੋਸ਼ੀ ਹੋ। ਇਸ ਲਈ ਦੁਸ਼ਮਣ ਤੁਹਾਨੂੰ ਆਪਣੇ ਹੱਥ ਵਿੱਚ ਫ਼ੜ ਲਵੇਗਾ।"
12ਅਤੇ ਤੁਸੀਂ, ਇਸਰਾਏਲ ਦੇ ਬਦ ਆਗੂਓ, ਤੁਸੀਂ ਮਾਰੇ ਜਾਵੋਂਗੇ। ਤੁਹਾਡੀ ਸਜ਼ਾ ਦਾ ਵਕਤ ਆ ਗਿਆ ਹੈ! ਅੰਤ ਆ ਗਿਆ ਹੈ!”"
13ਯਹੋਵਾਹ ਮੇਰਾ ਪ੍ਰਭੂ ਗੱਲਾਂ ਆਖਦਾ ਹੈ, “ਪਗੜੀ ਉਤਾਰ ਦਿਓ! ਤਾਜ ਉਤਾਰ ਦਿਓ! ਬਦਲਣ ਦਾ ਸਮਾਂ ਆ ਗਿਆ ਹੈ। ਮਹੱਤਵਪੂਰਣ ਆਗੂ ਨਿਮਾਣੇ ਬਣਾ ਦਿੱਤੇ ਜਾਣਗੇ। ਅਤੇ ਉਹ ਲੋਕ ਜਿਹੜੇ ਹੁਣ ਮਹੱਤਵਪੂਰਣ ਨਹੀਂ ਹਨ ਉਹ ਮਹੱਤਵਪੂਰਣ ਆਗੂ ਬਣ ਜਾਣਗੇ।"
14ਮੈਂ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ! ਪਰ ਇਹ ਗੱਲ ਕਿਸੇ ਧਰਮੀ ਆਦਮੀ ਦੇ ਨਵਾਂ ਰਾਜਾ ਬਣਨ ਤੀਕ ਵਾਪਰੇਗੀ। ਫ਼ੇਰ ਮੈਂ ਉਸ ਦੇ (ਬਾਬਲ ਦੇ ਰਾਜੇ ਦੇ) ਇਹ ਸ਼ਹਿਰ ਹਵਾਲੇ ਕਰ ਦੇਵਾਂਗਾ।”"
15ਅੰਮੋਨੀਆਂ ਦੇ ਵਿਰੁੱਧ ਭਵਿੱਖਬਾਣੀ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਲੋਕਾਂ ਨਾਲ ਮੇਰੀ ਗੱਲ ਕਰ। ਇਹ ਗੱਲਾਂ ਆਖ, ‘ਯਹੋਵਾਹ, ਮੇਰਾ ਪ੍ਰਭੂ ਅੰਮੋਨੀਆਂ ਦੇ ਲੋਕਾਂ ਅਤੇ ਉਨ੍ਹਾਂ ਦੇ ਸ਼ਰਮਨਾਕ ਦੇਵਤੇ ਨੂੰ ਇਹ ਗੱਲਾਂ ਆਖਦਾ ਹੈ: “‘ਦੇਖੋ, ਇੱਕ ਤਲਵਾਰ! ਮਿਆਨ ਵਿੱਚੋਂ ਨਿਕਲੀ ਹੋਈ ਹੈ ਤਲਵਾਰ। ਲਿਸ਼ਕਾਈ ਹੋਈ ਹੈ ਤਲਵਾਰ! ਤਿਆਰ ਹੈ ਕਤਲ ਕਰਨ ਲਈ ਤਲਵਾਰ! ਲਿਸ਼ਕਾਈ ਗਈ ਸੀ ਇਹ ਬਿਜਲੀ ਵਾਂਗਰਾਂ!"

16“‘ਤੁਹਾਡੇ ਦਰਸ਼ਨ ਫ਼ਿਜ਼ੂਲ ਹਨ। ਜਾਦੂ ਤੁਹਾਡਾ ਕਰੇਗਾ ਨਹੀਂ ਸਹਾਇਤਾ ਤੁਹਾਡੀ। ਝੂਠ ਦਾ ਪੁਲਂਦਾ ਹੀ ਹੈ ਇਹ। ਬਦ ਲੋਕਾਂ ਦੀ ਗਰਦਨ ਉੱਤੇ ਹੈ ਹੁਣ ਤਲਵਾਰ। ਬਣ ਜਾਵਣਗੇ ਛੇਤੀ ਹੀ ਉਹ ਮੁਰਦਾ ਸ਼ਰੀਰ। ਵਕਤ ਉਨ੍ਹਾਂ ਦਾ ਹੈ ਆ ਗਿਆ। ਵਕਤ ਆ ਗਿਆ ਹੈ ਉਨ੍ਹਾਂ ਦੀ ਬਦੀ ਦੇ ਮੁਕਣ ਦਾ।"
17ਬਾਬਲ ਦੇ ਵਿਰੁੱਧ ਭਵਿੱਖਬਾਣੀ “‘ਪਾ ਲਵੋ ਵਾਪਸ ਤਲਵਾਰ (ਬਾਬਲ) ਨੂੰ ਮਿਆਨ ਅੰਦਰ। ਬਾਬਲ ਮੈਂ ਤੇਰਾ ਨਿਆਂ ਓੱਥੇ ਹੀ ਕਰਾਂਗਾ ਜਿੱਥੇ ਤੂੰ ਸਾਜਿਆ ਗਿਆ ਸੀ, ਜਿਸ ਧਰਤੀ ਉੱਤੇ ਤੂੰ ਜੰਮਿਆ ਸੀ।"
18ਮੈਂ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ। ਮੇਰਾ ਕਹਿਰ ਤੈਨੂੰ ਗਰਮ ਹਵਾ ਵਾਂਗ ਸਾੜ ਦੇਵੇਗਾ। ਮੈਂ ਤੈਨੂੰ ਜ਼ਾਲਮ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਲੋਕ ਲੋਕਾਂ ਨੂੰ ਕਤਲ ਕਰਨ ਵਿੱਚ ਮਾਹਰ ਹਨ।"
19ਤੂੰ ਅੱਗ ਲਈ ਬਾਲਣ ਵਾਂਗ ਹੋਵੇਂਗਾ। ਤੇਰਾ ਖੂਨ ਧਰਤੀ ਅੰਦਰ ਡੂੰਘਾ ਵਗ ਜਾਵੇਗਾ-ਲੋਕ ਤੈਨੂੰ ਫ਼ੇਰ ਕਦੇ ਵੀ ਯਾਦ ਨਹੀਂ ਕਰਨਗੇ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ!’”"
20ਹਿਜ਼ਕੀਏਲ ਯਰੂਸ਼ਲਮ ਦੇ ਵਿਰੁੱਧ ਬੋਲਦਾ ਹੈ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"

21“ਆਦਮੀ ਦੇ ਪੁੱਤਰ, ਕੀ ਤੂੰ ਕਾਤਲਾਂ ਦੇ ਸ਼ਹਿਰ ਬਾਰੇ ਨਿਆਂ ਕਰੇਂਗਾ? ਕੀ ਤੂੰ ਉਸ ਨੂੰ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਬਾਰੇ ਦੱਸੇਁਗਾ ਜਿਹੜੀਆਂ ਉਸ ਨੇ ਕੀਤੀਆਂ ਸਨ?"
22ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਸ਼ਹਿਰ ਕਾਤਲਾਂ ਨਾਲ ਭਰਿਆ ਹੋਇਆ ਹੈ। ਇਸ ਲਈ ਇਸਦੀ ਸਜ਼ਾ ਦਾ ਸਮਾਂ ਆ ਗਿਆ ਹੈ! ਇਸਨੇ ਆਪਣੇ ਲਈ ਬੁੱਤ ਬਣਾਏ। ਅਤੇ ਉਨ੍ਹਾਂ ਬੁੱਤਾਂ ਨੇ ਉਸ ਨੂੰ ਕਰ ਦਿੱਤਾ!"
23“‘ਯਰੂਸ਼ਲਮ ਦੇ ਲੋਕੋ, ਤੁਸੀਂ ਬਹੁਤ ਬੰਦਿਆਂ ਨੂੰ ਮਾਰਿਆ। ਤੁਸੀਂ ਬੁੱਤ ਬਣਾਏ। ਤੁਸੀਂ ਦੋਸ਼ੀ ਹੋ, ਅਤੇ ਤੁਹਾਨੂੰ ਸਜ਼ਾ ਦੇਣ ਦਾ ਸਮਾਂ ਆ ਗਿਆ ਹੈ। ਤੁਹਾਡਾ ਅੰਤ ਆ ਗਿਆ ਹੈ। ਦੂਸਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਣਗੀਆਂ। ਉਹ ਦੇਸ ਤੁਹਾਡੇ ਉੱਤੇ ਹੱਸਣਗੇ।"
24ਦੂਰ ਨੇੜੇ ਦੇ ਲੋਕ ਤੁਹਾਡਾ ਮਜ਼ਾਕ ਉਡਾਉਣਗੇ। ਤੁਸੀਂ ਆਪਣਾ ਨਾਮ ਬਦਨਾਮ ਕਰ ਲਿਆ ਹੈ। ਤੁਸੀਂ ਉੱਚਾ ਹਾਸਾ ਸੁਣ ਸੱਕਦੇ ਹੋ।"
25“‘ਦੇਖੋ, ਯਰੂਸ਼ਲਮ ਵਿੱਚ, ਇਸਰਾਏਲ ਦੇ ਹਰ ਹਾਕਮ ਨੇ ਆਪਣੇ ਆਪ ਨੂੰ ਇੰਨਾ ਮਜ਼ਬੂਤ ਬਣਾ ਲਿਆ ਸੀ ਕਿ ਉਹ ਹੋਰਨਾਂ ਲੋਕਾਂ ਨੂੰ ਮਾਰ ਸੱਕਦਾ ਸੀ।"

26ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ।"
27ਤੁਸੀਂ ਲੋਕ ਮੇਰੀਆਂ ਪਵਿੱਤਰ ਵਸਤੂਆਂ ਨੂੰ ਨਫ਼ਰਤ ਕਰਦੇ ਹੋ। ਤੁਸੀਂ ਮੇਰੇ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਇਸ ਤਰ੍ਹਾਂ ਵਿਹਾਰ ਕਰਦੇ ਹੋ ਜਿਵੇਂ ਉਹ ਮਹੱਤਵਪੂਣ ਨਾ ਹੋਣ।"
28ਯਰੂਸ਼ਲਮ ਦੇ ਲੋਕ ਹੋਰਨਾਂ ਲੋਕਾਂ ਬਾਰੇ ਝੂਠ ਬੋਲਦੇ ਹਨ। ਉਹ ਅਜਿਹਾ ਉਨ੍ਹਾਂ ਬੇਪਾਪਾਂ ਨੂੰ ਮਾਰਨ ਲਈ ਕਰਦੇ ਹਨ। ਲੋਕ ਪਹਾੜਾਂ ਉੱਤੇ ਜਾਂਦੇ ਨੇ (ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ) ਅਤੇ ਫ਼ੇਰ ਯਰੂਸ਼ਲਮ ਵਾਪਸ ਆਉਂਦੇ ਨੇ (ਆਪਣੀ ਸੰਗਤ ਦੇ ਭੋਜਨ ਨੂੰ) ਖਾਣ ਲਈ। “‘ਯਰੂਸ਼ਲਮ ਵਿੱਚ ਲੋਕ ਬਹੁਤ ਸਾਰੇ ਜਿਨਸੀ ਪਾਪ ਕਰਦੇ ਹਨ।"
You have read Ezekiel 12
28 verses