1ਮੈਂ ਤੈਨੂੰ ਦਿਖਾ ਦਿਆਂਗਾ ਕਿ ਕਿੰਨਾ ਈਰਖਾਲੂ ਹਾਂ ਮੈਂ। ਉਹ ਬਹੁਤ ਗੁੱਸੇ ਵਿੱਚ ਹੋਣਗੇ ਅਤੇ ਤੈਨੂੰ ਦੁੱਖ ਪਹੁੰਚਾਉਣਗੇ। ਉਹ ਤੇਰਾ ਨੱਕ ਅਤੇ ਕੰਨ ਕੱਟ ਦੇਣਗੇ। ਉਹ ਤਲਵਾਰ ਲੈ ਕੇ ਤੈਨੂੰ ਕਤਲ ਕਰ ਦੇਣਗੇ। ਫ਼ੇਰ ਉਹ ਤੇਰੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਜੋ ਕੁਝ ਵੀ ਤੇਰਾ ਬੱਚਿਆਂ ਹੋਇਆ ਹੋਵੇਗਾ ਉਸ ਨੂੰ ਸਾੜ ਦੇਣਗੇ।"
2ਉਹ ਤੇਰੇ ਸੁੰਦਰ ਕੱਪੜੇ ਅਤੇ ਗਹਿਣੇ ਖੋਹ ਲੈਣਗੇ।"
3ਮੈਂ ਤੇਰੇ ਮਿਸਰ ਨਾਲਜ਼ਆਸ਼ਕੀ ਦੇ ਸੁਪਨਿਆਂ ਨੂੰ ਭਂਗ ਕਰ ਦਿਆਂਗਾ। ਤੂੰ ਫ਼ੇਰ ਕਦੇ ਵੀ ਉਨ੍ਹਾਂ ਨੂੰ ਨਹੀਂ ਭਾਲੇਁਗੀ। ਤੂੰ ਹੋਰ ਵੱਧੇਰੇ ਮਿਸਰ ਨੂੰ ਯਾਦ ਨਹੀਂ ਕਰੇਗੀ।’”"
4ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਮੈਂ ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਰਿਹਾ ਹਾਂ ਜਿਨ੍ਹਾਂ ਨੂੰ ਤੂੰ ਨਫ਼ਰਤ ਕਰਦੀ ਹੈਂ। ਮੈਂ ਤੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਰਿਹਾ ਹਾਂ ਜਿਨ੍ਹਾਂ ਨੂੰ ਤੂੰ ਸਖਤ ਨਫ਼ਰਤ ਕਰਦੀ ਸੀ।"
5ਉਹ ਤੈਨੂੰ ਦਿਖਾ ਦੇਣਗੇ ਕਿ ਉਹ ਤੈਨੂੰ ਕਿੰਨੀ ਨਫ਼ਰਤ ਕਰਦੇ ਹਨ! ਉਹ ਤੇਰੇ ਪਾਸੋਂ ਹਰ ਉਹ ਚੀਜ਼ ਖੋਹ ਲੈਣਗੇ ਜਿਸ ਲਈ ਤੂੰ ਕੰਮ ਕੀਤਾ ਸੀ। ਅਤੇ ਉਹ ਤੈਨੂੰ ਨਿਰਬਸਤਰ ਅਤੇ ਨਂਗਿਆਂ ਕਰ ਛੱਡਣਗੇ! ਲੋਕੀ ਤੇਰੇ ਪਾਪਾਂ ਨੂੰ ਚੰਗੀ ਤਰ੍ਹਾਂ ਦੇਖ ਲੈਣਗੇ। ਉਹ ਦੇਖ ਲੈਣਗੇ ਕਿ ਤੂੰ ਇੱਕ ਵੇਸਵਾ ਦੀ ਤਰ੍ਹਾਂ ਵਿਹਾਰ ਕੀਤਾ ਸੀ ਅਤੇ ਬਦ ਸੁਪਨੇ ਲੇ ਸਨ।"

6ਇਹ ਮੰਦੇ ਕੰਮ ਤੂੰ ਉਦੋਂ ਕੀਤੇ ਜਦੋਂ ਤੂੰ ਮੈਨੂੰ ਛੱਡ ਦਿੱਤਾ ਸੀ ਅਤੇ ਉਨ੍ਹਾਂ ਹੋਰਨਾਂ ਕੌਮਾਂ ਦੇ ਪਿੱਛੇ ਭੱਜੀ ਸੀ। ਤੂੰ ਉਹ ਮੰਦੇ ਕੰਮ ਕੀਤੇ ਸਨ ਜਦੋਂ ਤੂੰ ਉਨ੍ਹਾਂ ਦੇ ਬੁੱਤਾਂ ਨਾਲ ਆਪਣੇ-ਆਪ ਨੂੰ ਕਲੰਕਤ ਕੀਤਾ ਸੀ।"
7ਤੂੰ ਆਪਣੀ ਭੈਣ ਦੇ ਪਿੱਛੇ ਲਗੀ ਅਤੇ ਉਸੇ ਤਰ੍ਹਾਂ ਦਾ ਜੀਵਨ ਜੀਵਿਆ। ਤੂੰ ਖੁਦ, ਉਸਦਾ ਜ਼ਹਿਰ ਨਾਲ ਭਰਿਆ ਪਿਆਲਾ ਲਿਆ ਅਤੇ ਆਪਣੇ ਹੱਥਾਂ ਵਿੱਚ ਫੜ ਲਿਆ ਸੀ। ਤੂੰ ਆਪਣੀ ਸਜ਼ਾ ਦਾ ਕਾਰਣ ਖੁਦ ਬਣੀ।”"
8ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “ਤੂੰ ਪੀਵੇਂਗੀ ਭੈਣ ਆਪਣੀ ਦਾ ਜ਼ਹਿਰ ਦਾ ਪਿਆਲਾ। ਇਹ ਹੈ ਇੱਕ ਉੱਚਾ ਅਤੇ ਚੌੜਾ ਪਿਆਲਾ ਜ਼ਹਿਰ ਦਾ। ਪਿਆਲੇ ਵਿੱਚ ਹੈ ਜ਼ਹਿਰ ਬਹੁਤ। ਹੱਸਣਗੇ ਲੋਕ ਤੇਰੇ ਉੱਤੇ ਅਤੇ ਉਡਾਉਣਗੇ ਮਜ਼ਾਕ ਤੇਰਾ।"
You have read Ezekiel 15
8 verses