Lumina
Ezekiel

Jerusalem's Unfaithfulness

Ezekiel 16·Punjabi Bible

1ਲੜਖੜ੍ਹਾਵੇਂਗੀ ਤੂੰ ਸ਼ਰਾਬੀ ਬੰਦੇ ਵਾਂਗ। ਚਕਰਾਵੇਗਾ ਬਹੁਤ ਸਿਰ ਤੇਰਾ। ਇਹ ਹੈ ਪਿਆਲਾ ਤਬਾਹੀ ਅਤੇ ਬਰਬਾਦੀ ਦਾ। ਇਹ ਹੈ ਉਸ ਪਿਆਲੇ ਵਰਗਾ ਪੀਤਾ ਸੀ ਜਿਹੜਾ ਤੇਰੀ ਭੈਣ ਨੇ।"

2ਪੀਵੇਂਗੀ ਤੂੰ ਜ਼ਹਿਰ ਉਸ ਪਿਆਲੇ ਵਿੱਚੋਂ। ਪੀਵੇਂਗੀ ਤੂੰ ਇਸ ਨੂੰ ਆਖਰੀ ਬੂਂਦ ਤੀਕ। ਸੁੱਟ ਦੇਵੇਂਗੀ ਤੂੰ ਪਿਆਲੇ ਨੂੰ ਅਤੇ ਕਰ ਦੇਵੇਂਗੀ ਇਸ ਨੂੰ ਚੂਰ-ਚੂਰ! ਅਤੇ ਨੋਚੇਁਗੀ ਤੂੰ ਛਾਤੀਆਂ ਆਪਣੀਆਂ ਦਰਦ ਵਿੱਚ। ਵਾਪਰੇਗਾ ਇਵੇਂ ਹੀ ਕਿਉਂ ਕਿ ਮੈਂ ਹਾਂ ਯਹੋਵਾਹ ਅਤੇ ਪ੍ਰਭੂ। ਅਤੇ ਆਖੀਆਂ ਸਨ ਮੈਂ ਇਹ ਗੱਲਾਂ।"

3“ਇਸ ਲਈ ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, ‘ਯਰੂਸ਼ਲਮ ਭੁੱਲ ਗਈ ਤੂੰ ਮੈਨੂੰ। ਸੁੱਟ ਦਿੱਤਾ ਤੂੰ ਮੈਨੂੰ ਪਰਾਂ ਅਤੇ ਛੱਡ ਦਿੱਤਾ ਪਿੱਛਾਂਹ। ਇਸ ਲਈ ਹੁਣ ਤੈਨੂੰ ਦੁੱਖ ਭੋਗਣਾ ਪਵੇਗਾ, ਮੈਨੂੰ ਛੱਡਣ ਅਤੇ ਵੇਸਵਾ ਵਾਂਗ ਰਹਿਣ ਦਾ। ਤੈਨੂੰ ਤੇਰੇ ਦੁਸ਼ਟ ਸੁਪਨਿਆਂ ਲਈ ਤਸੀਹੇ ਝੱਲਣੇ ਪੈਣਗੇ।’”"

4ਆਹਾਲਾਹ ਅਤੇ ਆਹਾਲੀਬਾਹ ਦੇ ਵਿਰੁੱਧ ਨਿਆਂ ਯਹੋਵਾਹ ਮੇਰੇ ਪ੍ਰਭੂ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਂਗਾ? ਤਾਂ ਫ਼ੇਰ ਉਨ੍ਹਾਂ ਨੂੰ ਦੱਸ ਕਿ ਉਨ੍ਹਾਂ ਨੇ ਕਿਹੋ ਜਿਹੀਆਂ ਭਿਆਨਕ ਗੱਲਾਂ ਕੀਤੀਆਂ ਹਨ।"

5ਉਨ੍ਹਾਂ ਨੇ ਵਿਭਚਾਰ ਕੀਤਾ ਹੈ। ਉਹ ਕਤਲ ਦੇ ਦੋਸ਼ੀ ਹਨ। ਉਨ੍ਹਾਂ ਨੇ ਬਦਕਾਰਾਂ ਵਾਂਗ ਵਿਹਾਰ ਕੀਤਾ-ਉਹ ਮੈਨੂੰ ਛੱਡ ਕੇ ਆਪਣੇ ਬੁੱਤਾਂ ਨਾਲ ਹੋ ਗਏ। ਉਨ੍ਹਾਂ ਨੇ ਮੇਰੇ ਬੱਚੇ ਪੈਦਾ ਕੀਤੇ ਸਨ। ਪਰ ਉਨ੍ਹਾਂ ਨੇ ਉਨ੍ਹਾਂ ਨੂੰ ਅੱਗ ਵਿੱਚੋਂ ਗੁਜ਼ਰਨ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੇ ਅਜਿਹਾ ਆਪਣੇ ਬੁੱਤਾਂ ਨੂੰ ਭੋਜਨ ਦੇਣ ਲਈ ਕੀਤਾ।"

Ezekiel 16 illustration - Ezekiel Chapter 16

6ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਅਤੇ ਮੇਰੇ ਪਵਿੱਤਰ ਸਥਾਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਣ ਨਾ ਹੋਣ।"

7ਉਨ੍ਹਾਂ ਨੇ ਆਪਣੇ ਬੁੱਤਾਂ ਲਈ ਆਪਣੇ ਬੱਚਿਆਂ ਨੂੰ ਕਤਲ ਕਰ ਦਿੱਤਾ, ਅਤੇ ਫ਼ੇਰ ਉਹ ਮੇਰੇ ਪਵਿੱਤਰ ਸਥਾਨ ਵਿੱਚ ਗਏ ਅਤੇ ਉਸ ਨੂੰ ਵੀ ਕਲੰਕਤ ਕਰ ਦਿੱਤਾ! ਉਨ੍ਹਾਂ ਨੇ ਅਜਿਹਾ ਮੇਰੇ ਮੰਦਰ ਦੇ ਅੰਦਰ ਕੀਤਾ।"

8“ਉਨ੍ਹਾਂ ਨੇ ਦੂਰਾਡੀਆਂ ਥਾਵਾਂ ਤੋਂ ਆਦਮੀਆਂ ਨੂੰ ਸੱਦਾ ਦਿੱਤਾ। ਤੁਸੀਂ ਉਨ੍ਹਾਂ ਲਈ ਇੱਕ ਸੰਦੇਸਵਾਹਕ ਭੇਜਿਆ ਸੀ ਅਤੇ ਉਹ ਆਦਮੀ ਤੁਹਾਨੂੰ ਮਿਲਣ ਲਈ ਆ ਗਏ। ਤੁਸੀਂ ਉਨ੍ਹਾਂ ਲਈ ਇਸ਼ਨਾਨ ਕੀਤਾ, ਆਪਣੀਆਂ ਅੱਖਾਂ ਰੰਗੀਆਂ, ਅਤੇ ਆਪਣੇ ਗਹਿਣੇ ਪਾ ਲੇ।"

9ਤੁਸੀਂ ਇੱਕ ਸੁੰਦਰ ਪਲੰਗ ਉੱਤੇ ਬੈਠ ਗਈਆਂ ਜਿਸਦੇ ਸਾਹਮਣੇ ਇੱਕ ਮੇਜ਼ ਲੱਗਿਆ ਹੋਇਆ ਸੀ। ਤੁਸੀਂ ਇਸ ਮੇਜ਼ ਉੱਤੇ ਮੇਰੀ ਧੂਫ਼ ਅਤੇ ਮੇਰਾ ਤੇਲ ਰੱਖ ਦਿੱਤਾ।"

10“ਯਰੂਸਲਮ ਦਾ ਸ਼ੋਰ ਇਸ ਤਰ੍ਹਾਂ ਲਗਦਾ ਸੀ ਜਿਵੇਂ ਲੋਕ ਜਸ਼ਨ ਮਨਾ ਰਹੇ ਹੋਣ। ਬਹੁਤ ਸਾਰੇ ਲੋਕ ਜਸ਼ਨ ਵਿੱਚ ਆਏ। ਬਹੁਤ ਸਾਰੇ ਬੰਦੇ ਮਾਰੂਬਲ ਵਿੱਚੋਂ ਆਉਂਦੇ ਹੋਏ ਪਹਿਲਾਂ ਹੀ ਪੀ ਰਹੇ ਸਨ। ਉਨ੍ਹਾਂ ਨੇ ਔਰਤਾਂ ਨੂੰ ਖੂਬਸੂਰਤ ਕਂਗਣ ਅਤੇ ਤਾਜ ਦਿੱਤੇ।"

Ezekiel 16 illustration - Ezekiel Chapter 16

11ਫ਼ੇਰ ਮੈਂ ਇੱਕ ਔਰਤ ਨਾਲ ਗੱਲ ਕੀਤੀ ਜਿਹੜੀ ਕਿ ਆਪਣੀ ਬਦਕਾਰੀ ਕਾਰਣ ਬਰਬਾਦ ਹੋਈ ਪਈ ਸੀ। ਮੈਂ ਉਸ ਨੂੰ ਆਖਿਆ, ‘ਕੀ ਉਹ ਉਸ ਨਾਲ ਬਦਕਾਰੀ ਕਰਦੇ ਰਹਿਣਗੇ, ਅਤੇ ਉਹ ਉਨ੍ਹਾਂ ਨਾਲ?’"

12ਪਰ ਉਹ ਉਸ ਕੋਲ ਉਸੇ ਤਰ੍ਹਾਂ ਜਾਂਦੇ ਰਹੇ ਜਿਵੇਂ ਕਿਸੇ ਵੇਸਵਾ ਕੋਲ ਜਾਂਦੇ ਹੋਣ। ਹਾਂ, ਉਹ ਉਨ੍ਹਾਂ ਬਦ ਔਰਤਾਂ, ਆਹਾਲਾਹ ਅਤੇ ਆਹਾਲੀਬਾਹ ਕੋਲ ਬਾਰ-ਬਾਰ ਜਾਂਦੇ ਰਹੇ।"

13“ਪਰ ਨੇਕ ਆਦਮੀ ਉਨ੍ਹਾਂ ਦਾ ਦੋਸ਼ੀਆਂ ਵਜੋਂ ਨਿਆਂ ਕਰਨਗੇ। ਉਹ ਲੋਕ ਉਨ੍ਹਾਂ ਔਰਤਾਂ ਬਾਰੇ ਵਿਭਚਾਰ ਅਤੇ ਕਤਲ ਦੀਆਂ ਦੋਸ਼ੀ ਹੋਣ ਦਾ ਨਿਆਂ ਕਰਨਗੇ। ਕਿਉਂ? ਕਿਉਂ ਕਿ ਆਹਾਲਾਹ ਅਤੇ ਆਹਾਲੀਬਾਹ ਨੇ ਵਿਭਚਾਰ ਦਾ ਪਾਪ ਕੀਤਾ ਹੈ ਅਤੇ ਉਨ੍ਹਾਂ ਦੇ ਹੱਥ ਹਾਲੇ ਵੀ ਲੋਕਾਂ ਦੇ ਖੂਨ ਨਾਲ ਰਂਗੇ ਹੋਏ ਹਨ!”"

14ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ, “ਲੋਕਾਂ ਨੂੰ ਇਕੱਠਿਆਂ ਕਰੋ। ਅਤੇ ਫ਼ੇਰ ਉਨ੍ਹਾਂ ਲੋਕਾਂ ਨੂੰ ਆਹਾਲਾਹ ਅਤੇ ਆਹਾਲੀਬਾਹ ਨੂੰ ਸਜ਼ਾ ਦੇਣ ਦਿਓ। ਲੋਕਾਂ ਦੀ ਇਹ ਭੀੜ ਇਨ੍ਹਾਂ ਦੋਹਾਂ ਔਰਤਾਂ ਨੂੰ ਸਜ਼ਾ ਦੇਵੇਗੀ ਅਤੇ ਇਨ੍ਹਾਂ ਦਾ ਮਜ਼ਾਕ ਉਡਾਵੇਗੀ।"

15ਫ਼ੇਰ ਉਹ ਭੀੜ ਇਨ੍ਹਾਂ ਉੱਤੇ ਪੱਥਰ ਸੁੱਟੇਗੀ ਅਤੇ ਇਨ੍ਹਾਂ ਨੂੰ ਮਾਰ ਦੇਵੇਗੀ। ਫ਼ੇਰ ਉਹ ਭੀੜ ਆਪਣੀਆਂ ਤਲਵਾਰਾਂ ਨਾਲ ਔਰਤਾਂ ਦੇ ਟੋਟੇ ਕਰ ਦੇਵੇਗੀ। ਉਹ ਉਨ੍ਹਾਂ ਦੇ ਬੱਚਿਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਘਰਾਂ ਨੂੰ ਜਲਾ ਦੇਵੇਗੀ।"

Ezekiel 16 illustration - Ezekiel Chapter 16

16ਇਸ ਤਰ੍ਹਾਂ, ਮੈਂ ਇਸ ਦੇਸ ਵਿੱਚੋਂ ਸ਼ਰਮਿੰਦਗੀ ਨੂੰ ਦੂਰ ਕਰ ਦਿਆਂਗਾ। ਅਤੇ ਹੋਰ ਸਾਰੀਆਂ ਔਰਤਾਂ ਨੂੰ ਚੇਤਾਵਨੀ ਮਿਲ ਜਾਵੇਗੀ ਕਿ ਉਹ ਓਹੋ ਜਿਹੀਆਂ ਸ਼ਰਮਸਾਰੀ ਵਾਲੀਆਂ ਗੱਲਾਂ ਨਾ ਕਰਨ ਜੋ ਤੁਸੀਂ ਕੀਤੀਆਂ ਹਨ।"

17ਉਹ ਤੁਹਾਨੂੰ ਤੁਹਾਡੇ ਮੰਦੇ ਕੰਮਾਂ ਦੀ ਸਜ਼ਾ ਦੇਣਗੇ। ਅਤੇ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਕਰਨ ਕਾਰਣ ਸਜ਼ਾ ਪਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।”"

18ਹਾਂਡੀ ਅਤੇ ਮਾਸ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਇਹ ਜਲਾਵਤਨੀ ਦੇ 9ਵੇਂ ਵਰ੍ਹੇ ਦੇ 10ਵੇਂ ਮਹੀਨੇ ਦਾ 10ਵਾਂ ਦਿਨ ਸੀ।"

19“ਆਦਮੀ ਦੇ ਪੁੱਤਰ, ਅੱਜ ਦੀ ਤਾਰੀਖ ਅਤੇ ਇਹ ਨੋਟ ਲਿਖ ਲੈ: ‘ਇਸ ਤਾਰੀਖ ਨੂੰ ਬਾਬਲ ਦੇ ਰਾਜੇ ਦੀ ਫ਼ੌਜ ਨੇ ਯਰੂਸ਼ਲਮ ਨੂੰ ਘੇਰਾ ਪਾਇਆ।’"

20ਇਹ ਕਹਾਣੀ ਉਸ ਪਰਿਵਾਰ (ਇਸਰਾਏਲ) ਨੂੰ ਸੁਣਾ ਜਿਹੜਾ ਮੰਨਣ ਤੋਂ ਇਨਕਾਰੀ ਹੈ। ਉਨ੍ਹਾਂ ਨੂੰ ਇਹ ਗੱਲਾਂ ਦੱਸ, ‘ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: “‘ਹਾਂਡੀ ਨੂੰ ਅੱਗ ਤੇ ਰੱਖ ਦਿਓ। ਹਾਂਡੀ ਨੂੰ ਉੱਤੇ ਰੱਖੋ ਅਤੇ ਪਾਣੀ ਪਾਓ।"

Ezekiel 16 illustration - Ezekiel Chapter 16

21ਇਸ ਵਿੱਚ ਪਾਓ ਮਾਸ ਦੇ ਟੁਕੜੇ ਹਰ ਚੰਗੇ ਟੁਕੜੇ ਨੂੰ ਵਿੱਚ ਪਾਓ, ਪੱਟਾਂ ਅਤੇ ਮੋਢਿਆਂ ਨੂੰ। ਸਭ ਤੋਂ ਵੱਧੀਆਂ ਹੱਡੀਆਂ ਨਾਲ ਭਰ ਦਿਓ ਹਾਂਡੀ ਨੂੰ।"

22ਇੱਜੜ ਦੀ ਸਭ ਤੋਂ ਚੰਗੀ ਭੇਡ ਨੂੰ ਵਰਤੋਂ। ਲੱਕੜਾਂ ਰੱਖੋ ਹਾਂਡੀ ਹੇਠਾਂ ਅਤੇ ਮਾਸ ਦੇ ਟੁਕੜਿਆਂ ਨੂੰ ਉਬਾਲੋ। ਉਬਾਲੋ ਤਰੀ ਨੂੰ ਹੱਡੀਆ ਦੇ ਰਿੱਝ ਜਾਣ ਤੀਕ!’"

23“ਇਸ ਲਈ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ‘ਬੁਰਾ ਹੋਵੇਗਾ ਇਹ ਯਰੂਸ਼ਲਮ ਲਈ ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਲਈ। ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ ਅਤੇ ਮਿਟਾਏ ਨਹੀਂ ਜਾ ਸੱਕਦੇ ਜੰਗ ਦੇ ਉਹ ਧੱਬੇ। ਸਾਫ਼ ਨਹੀਂ ਹੈ ਹਾਂਡੀ, ਇਸ ਲਈ ਚਾਹੀਦਾ ਹੈ ਤੁਹਾਨੂੰ ਕਿ ਕੱਢ ਲਵੋ ਮਾਸ ਦੀ ਬੋਟੀ ਉਸ ਹਾਂਡੀ ਵਿੱਚੋਂ! ਖਾਵੋ ਨਾ ਉਸ ਮਾਸ ਨੂੰ! ਅਤੇ ਜਾਜਕਾਂ ਨੂੰ ਚੁਨਣ ਨਾ ਦਿਓ ਕੁਝ ਵੀ ਉਸ ਉਜੜੇ ਹੋਏ ਮਾਸ ਵਿੱਚੋਂ।"

24ਯਰੂਸ਼ਲਮ ਹੈ ਜੰਗਾਲੀ ਹਾਂਡੀ ਵਰਗਾ। ਕਿਉਂ ਕਿ ਕਤਲਾਂ ਦਾ ਖੂਨ ਹਾਲੇ ਤੀਕ ਹੈ ਓੱਥੇ! ਪਾਇਆ ਸੀ ਉਸ ਨੇ ਖੂਨ ਨੰਗੀ ਚੱਟਾਨ ਉੱਤੇ! ਡੋਲ੍ਹਿਆ ਨਹੀਂ ਸੀ ਖੂਨ ਉਸ ਨੇ ਧਰਤ ਉੱਤੇ ਅਤੇ ਢੱਕਿਆ ਨਹੀਂ ਸੀ ਇਸ ਨੂੰ ਗੰਦਗੀ ਨਾਲ।"

25ਰੱਖ ਦਿੱਤਾ ਮੈਂ ਉਸਦਾ ਖੂਨ ਨੰਗੀ ਚੱਟਾਨ ਉੱਤੇ ਤਾਂ ਜੋ ਢੱਕਿਆ ਨਾ ਜਾ ਸੱਕੇ ਇਹ। ਕੀਤਾ ਸੀ ਮੈਂ ਇਹ ਇਸ ਲਈ ਤਾਂ ਜੋ ਗੁੱਸੇ ਵਿੱਚ ਆ ਜਾਣ ਲੋਕ। ਅਤੇ ਸਜ਼ਾ ਦੇਣ ਉਸ ਨੂੰ ਮਾਸੂਮ ਲੋਕਾਂ ਨੂੰ ਕਤਲ ਕਰਨ ਲਈ।’"

Ezekiel 16 illustration - Ezekiel Chapter 16

26“ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ ਇਹ ਗੱਲਾਂ: ‘ਬੁਰਾ ਹੋਵੇਗਾ ਕਾਤਲਾਂ ਦੇ ਉਸ ਸ਼ਹਿਰ ਨਾਲ! ਇਕੱਠੀਆਂ ਕਰਾਂਗਾ ਮੈਂ ਕਾਫ਼ੀ ਲੱਕੜਾਂ ਅੱਗ ਲਈ।"

27ਹਾਂਡੀ ਦੇ ਹੇਠਾਂ ਰੱਖੋ ਕਾਫ਼ੀ ਲੱਕੜੀ। ਅੱਗ ਬਾਲੋ ਚੰਗੀ ਤਰ੍ਹਾਂ ਰਿੰਨ੍ਹੋ ਮਾਸ ਨੂੰ! ਮਸਾਲੇ ਪਾਵੋ ਉਸ ਵਿੱਚ। ਅਤੇ ਹੱਡੀਆਂ ਨੂੰ ਸੜ ਜਾਣ ਦਿਓ।"

28ਅਤੇ ਫ਼ੇਰ ਰੱਖਿਆ ਰ੍ਰਹਿਣ ਦਿਓ ਖਾਲੀ ਹਾਂਡੀ ਨੂੰ, ਕੋਲਿਆਂ ਉੱਤੇ। ਇਸ ਨੂੰ ਇੰਨੀ ਗਰਮ ਹੋ ਜਾਣ ਦਿਓ ਕਿ ਇਸਦੇ ਦਾਗ ਚਮਕਣ ਲੱਗ ਪੈਣ। ਪਿਘਲ ਜਾਣਗੇ ਉਹ ਦਾਗ਼। ਖਤਮ ਹੋ ਜਾਵੇਗਾ ਜੰਗਾਲ।"

29“‘ਯਰੂਸ਼ਲਮ ਭਾਵੇਂ ਮਿਹਨਤ ਕਰੇ ਸਖਤ ਆਪਣੇ ਦਾਗ਼ਾਂ ਨੂੰ ਦੂਰ ਕਰਨ ਲਈ। ਪਰ ਉਤਰੇਗਾ ਨਹੀਂ ਜੰਗਾਲ ਉਹ! ਸਿਰਫ਼ ਅੱਗ ਹੀ ਦੂਰ ਕਰੇਗੀ ਉਸ ਜੰਗਾਲ ਨੂੰ।"

30“‘ਪਾਪ ਕੀਤਾ ਸੀ ਤੁਸੀਂ ਮੇਰੇ ਵਿਰੁੱਧ ਅਤੇ ਹੋ ਗਏ ਸੀ ਦਾਗ਼ੀ ਪਾਪ ਨਾਲ। ਚਾਹੁੰਦਾ ਸੀ ਮੈਂ ਧੋਕੇ ਸਾਫ਼ ਕਰਨਾ ਤੁਹਾਨੂੰ। ਪਰ ਨਿਕਲਦੇ ਨਹੀਂ ਸਨ ਦਾਗ਼। ਹੁਣ ਮੇਰਾ ਪੂਰਾ ਗੁੱਸਾ ਤੁਹਾਡੇ ਉੱਤੇ ਡੋਲ੍ਹਣ ਤੀਕ ਤੁਸੀਂ ਪਾਕ ਨਹੀਂ ਹੋਵੋਂਗੇ!"

Ezekiel 16 illustration - Ezekiel Chapter 16

31“‘ਮੈਂ ਯਹੋਵਾਹ ਹਾਂ। ਮੈਂ ਆਖਿਆ ਸੀ ਕਿ ਤੁਹਾਡੀ ਸਜ਼ਾ ਆਵੇਗੀ, ਅਤੇ ਮੈਂ ਇਸ ਨੂੰ ਵਾਪਰਨ ਦੇਵਾਂਗਾ। ਰੋਕਾਂਗਾ ਨਹੀਂ ਮੈਂ ਸਜ਼ਾ ਨੂੰ। ਅਫ਼ਸੋਸ ਨਹੀਂ ਕਰਾਂਗਾ ਮੈਂ ਤੁਹਾਡੇ ਲਈ। ਮੈਂ ਤੁਹਾਡੇ ਮੰਦੇ ਕੰਮਾਂ ਦੀ ਤੁਹਾਨੂੰ ਸਜ਼ਾ ਦੇਵਾਂਗਾ।’ ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।”"

32ਹਿਜ਼ਕੀਏਲ ਦੀ ਪਤਨੀ ਦੀ ਮੌਤ ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

33“ਆਦਮੀ ਦੇ ਪੁੱਤਰ, ਤੂੰ ਆਪਣੀ ਪਤਨੀ ਨੂੰ ਬਹੁਤ ਪਿਆਰ ਕਰਦਾ ਹੈਂ, ਪਰ ਮੈਂ ਉਸ ਨੂੰ ਤੇਰੇ ਕੋਲੋਂ ਖੋਹਣ ਜਾ ਰਿਹਾ ਹਾਂ। ਤੇਰੀ ਪਤਨੀ ਅਚਾਨਕ ਮਰ ਜਾਵੇਗੀ। ਪਰ ਤੈਨੂੰ ਆਪਣੀ ਗ਼ਮੀ ਜ਼ਾਹਰ ਨਹੀਂ ਕਰਨੀ ਚਾਹੀਦੀ। ਤੈਨੂੰ ਉੱਚੀ ਰੋਣਾ ਨਹੀਂ ਚਾਹੀਦਾ। ਤੂੰ ਰੋਵੇਂਗਾ ਅਤੇ ਤੇਰੇ ਹੰਝੂ ਨਹੀਂ ਡਿਗਣਗੇ,"

34ਪਰ ਤੈਨੂੰ ਆਪਣੀਆਂ ਸੋਗੀ ਆਵਾਜ਼ਾਂ ਚੁੱਪ-ਚਾਪ ਕੱਢਣੀਆਂ ਚਾਹੀਦੀਆਂ ਹਨ। ਆਪਣੀ ਮਰੀ ਹੋਈ ਪਤਨੀ ਲਈ ਉੱਚੀ ਨਾ ਰੋਵੀ। ਤੈਨੂੰ ਉਹੀ ਕੱਪੜੇ ਪਹਿਨਣੇ ਚਾਹੀਦੇ ਹਨ ਜੋ ਤੂੰ ਆਮ ਤੌਰ ਤੇ ਪਹਿਨਦਾ ਹੈਂ। ਆਪਣੀ ਪਗੜੀ ਬੰਨ੍ਹੀਂ ਅਤੇ ਜੁੱਤੀ ਪਾਵੀਁ। ਆਪਣੀਆਂ ਮੁੱਛਾਂ ਨੂੰ ਇਹ ਦਰਸਾਉਣ ਲਈ ਨਾ ਢੱਕੀ ਕਿ ਤੂੰ ਉਦਾਸ ਹੈਂ। ਅਤੇ ਉਹ ਭੋਜਨ ਨਾ ਖਾਵੀਂ ਜਿਹੜਾ ਲੋਕ ਉਦੋਂ ਖਾਂਦੇ ਹਨ ਜਦੋਂ ਕੋਈ ਮਰ ਜਾਂਦਾ ਹੈ।”"

35ਅਗਲੀ ਸਵੇਰ ਮੈਂ ਲੋਕਾਂ ਨੂੰ ਓਹੋ ਕੁਝ ਦੱਸ ਦਿੱਤਾ ਜੋ ਪਰਮੇਸ਼ੁਰ ਨੇ ਆਖਿਆ ਸੀ। ਉਸ ਸ਼ਾਮ ਮੇਰੀ ਪਤਨੀ ਮਰ ਗਈ। ਅਗਲੀ ਸਵੇਰ ਮੈਂ ਓਹੀ ਗੱਲਾਂ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ।"

Ezekiel 16 illustration - Ezekiel Chapter 16

36ਫ਼ੇਰ ਲੋਕਾਂ ਨੇ ਮੈਨੂੰ ਆਖਿਆ, “ਤੂੰ ਇਹ ਗੱਲਾਂ ਕਿਉਂ ਕਰ ਰਿਹਾ ਹੈਂ? ਇਸਦਾ ਕੀ ਮਤਲਬ ਹੈ?”"

37ਤਾਂ ਮੈਂ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ ਸੀ। ਉਸ ਨੇ ਮੈਨੂੰ ਇਸਰਾਏਲ ਦੇ ਪਰਿਵਾਰ"

38ਨਾਲ ਗੱਲ ਕਰਨ ਲਈ ਆਖਿਆ ਸੀ। ਯਹੋਵਾਹ ਮੇਰਾ ਪ੍ਰਭੂ ਨੇ ਆਖਿਆ, ‘ਦੇਖੋ, ਮੈਂ ਆਪਣੇ ਪਵਿੱਤਰ ਸਥਾਨ ਨੂੰ ਤਬਾਹ ਕਰ ਦਿਆਂਗਾ। ਅਤੇ ਤੁਸੀਂ ਇਸ ਸਥਾਨ ਉੱਤੇ ਮਾਣ ਕਰਦੇ ਹੋ ਅਤੇ ਇਸਦੀ ਉਸਤਤਿ ਦੇ ਗੀਤ ਗਾਉਂਦੇ ਹੋ। ਤੁਸੀਂ ਇਸ ਸਥਾਨ ਨੂੰ ਵੇਖਣ ਨੂੰ ਪਿਆਰ ਕਰਦੇ ਹੋ। ਤੁਸੀਂ ਇਸ ਥਾਂ ਨੂੰ ਸੱਚਮੁੱਚ ਪਿਆਰ ਕਰਦੇ ਹੋ। ਪਰ ਮੈਂ ਇਸ ਸਥਾਨ ਨੂੰ ਤਬਾਹ ਕਰ ਦੇਵਾਂਗਾ। ਅਤੇ ਤੁਹਾਡੇ ਬੱਚੇ ਜਿਨ੍ਹਾਂ ਨੂੰ ਤੁਸੀਂ ਪਿੱਛੇ ਛੱਡ ਦਿੱਤਾ ਸੀ, ਜੰਗ ਵਿੱਚ ਮਾਰੇ ਜਾਣਗੇ।"

39ਪਰ ਤੁਸੀਂ ਵੀ ਓਹੀ ਗੱਲਾਂ ਕਰੋਂਗੇ ਜਿਹੜੀਆਂ ਮੈਂ ਕੀਤੀਆਂ ਨੇ ਆਪਣੀ ਮਿਰਤ ਪਤਨੀ ਬਾਰੇ। ਤੁਸੀਂ ਆਪਣੀਆਂ ਮੁੱਛਾਂ ਨਹੀਂ ਢੱਕੋਂਗੇ ਆਪਣੀ ਗ਼ਮੀ ਦਰਸਾਉਣ ਲਈ ਤੁਸੀਂ ਉਹ ਭੋਜਨ ਨਹੀਂ ਖਾਵੋਂਗੇ ਜਿਹੜਾ ਲੋਕ ਕਿਸੇ ਦੇ ਮਰਨ ਤੇ ਖਾਂਦੇ ਹਨ।"

40ਤੁਸੀਂ ਆਪਣੀਆਂ ਪਗੜੀਆਂ ਅਤੇ ਜੁੱਤੀਆਂ ਪਹਿਨੋਗੇ। ਤੁਸੀਂ ਆਪਣਾ ਗਮ ਨਹੀਂ ਦਰਸਾਓਗੇ। ਤੁਸੀਂ ਰੋਵੋਂਗੇ ਨਹੀਂ। ਪਰ ਤੁਸੀਂ ਆਪਣੇ ਪਾਪਾਂ ਕਾਰਣ ਖਰਾਬ ਹੁੰਦੇ ਜਾਵੋਂਗੇ। ਤੁਸੀਂ ਆਪਣੀਆਂ ਉਦਾਸ ਆਵਾਜ਼ਾਂ ਇੱਕ ਦੂਸਰੇ ਨੂੰ ਚੁੱਪ-ਚਪੀਤੇ ਕਰੋਂਗੇ।"

Ezekiel 16 illustration - Ezekiel Chapter 16

41ਇਸ ਲਈ ਹਿਜ਼ਕੀਏਲ ਤੁਹਾਡੇ ਵਾਸਤੇ ਇੱਕ ਮਿਸਾਲ ਹੈ। ਤੁਸੀਂ ਉਹ ਸਾਰੀਆਂ ਗੱਲਾਂ ਕਰੋਂਗੇ ਜਿਹੜੀਆਂ ਉਸ ਨੇ ਕੀਤੀਆਂ ਸਨ। ਸਜ਼ਾ ਦਾ ਉਹ ਸਮਾਂ ਆਵੇਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”"

42“ਆਦਮੀ ਦੇ ਪੁੱਤਰ, ਮੈਂ ਲੋਕਾਂ ਕੋਲੋਂ ਉਹ ਸੁਰੱਖਿਅਤ ਥਾਂ (ਯਰੂਸ਼ਲਮ) ਖੋਹ ਲਵਾਂਗਾ। ਉਹ ਖੂਬਸੂਰਤ ਥਾਂ ਉਨ੍ਹਾਂ ਨੂੰ ਖੁਸ਼ੀ ਦਿੰਦੀ ਹੈ। ਉਹ ਉਸ ਥਾਂ ਨੂੰ ਦੇਖਣਾ ਪਸੰਦ ਕਰਦੇ ਹਨ ਉਹ ਸੱਚਮੁੱਚ ਉਸ ਥਾਂ ਨੂੰ ਪਿਆਰ ਕਰਦੇ ਹਨ। ਪਰ ਉਸ ਵੇਲੇ, ਮੈਂ ਉਨ੍ਹਾਂ ਲੋਕਾਂ ਕੋਲੋਂ ਉਹ ਸ਼ਹਿਰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਖੋਹ ਲਵਾਂਗਾ। ਬੱਚਿਆਂ ਹੋਇਆਂ ਵਿੱਚੋਂ ਕੋਈ ਇੱਕ ਤੇਰੇ ਪਾਸ ਯਰੂਸ਼ਲਮ ਬਾਰੇ ਮੰਦੀ ਖਬਰ ਲੈ ਕੇ ਆਵੇਗਾ।"

43ਉਸ ਸਮੇਂ, ਤੂੰ ਉਸ ਬੰਦੇ ਨਾਲ ਗੱਲ ਕਰ ਸੱਕੇਂਗਾ। ਤੂੰ ਹੋਰ ਖਾਮੋਸ਼ ਨਹੀਂ ਹੋਵੇਂਗਾ। ਇਸ ਤਰ੍ਹਾਂ, ਤੂੰ ਉਨ੍ਹਾਂ ਲਈ ਇੱਕ ਮਿਸਾਲ ਹੋਵੇਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"

44ਅੰਮੋਨੀਆਂ ਦੇ ਵਿਰੱਧ ਭਵਿੱਖਬਾਣੀ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"

45“ਆਦਮੀ ਦੇ ਪੁੱਤਰ, ਅੰਮੋਨੀਆਂ ਦੇ ਲੋਕਾਂ ਵੱਲ ਵੇਖ ਅਤੇ ਮੇਰੇ ਲਈ ਉਨ੍ਹਾਂ ਦੇ ਖਿਲਾਫ਼ ਬੋਲ।"

Ezekiel 16 illustration - Ezekiel Chapter 16

46ਅੰਮੋਨੀਆਂ ਦੇ ਲੋਕਾਂ ਨੂੰ ਆਖ: ‘ਯਹੋਵਾਹ ਮੇਰਾ ਪ੍ਰਭੂ ਦੇ ਸ਼ਬਦ ਨੂੰ ਸੁਣੋ! ਯਹੋਵਾਹ ਮੇਰਾ ਪ੍ਰਭੂ ਇਹ ਆਖਦਾ ਹੈ: ਜਦੋਂ ਮੇਰਾ ਪਵਿੱਤਰ ਸਥਾਨ ਬਰਬਾਦ ਹੋਇਆ ਤਾਂ ਤੁਸੀਂ ਖੁਸ਼ ਸੀ। ਤੁਸੀਂ ਇਸਰਾਏਲ ਦੀ ਧਰਤੀ ਦੇ ਖਿਲਾਫ਼ ਸੀ ਜਦੋਂ ਇਹ ਪ੍ਰਦੂਸ਼ਿਤ ਸੀ। ਤੁਸੀਂ ਯਹੂਦਾਹ ਦੇ ਪਰਿਵਾਰ ਦੇ ਖਿਲਾਫ਼ ਸੀ, ਜਦੋਂ ਲੋਕਾਂ ਨੂੰ ਬੰਦੀ ਬਣਾਕੇ ਦੂਰ ਲਿਜਾਇਆ ਗਿਆ।"

47ਇਸ ਲਈ ਮੈਂ ਤੈਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੀ ਧਰਤੀ ਖੋਹ ਲੈਣਗੇ। ਉਨ੍ਹਾਂ ਦੀਆਂ ਫ਼ੌਜਾਂ ਤੇਰੇ ਦੇਸ਼ ਵਿੱਚ ਡੇਰਾ ਲਾ ਲੈਣਗੀਆਂ। ਉਹ ਤੁਹਾਡੇ ਦਰਮਿਆਨ ਰਹਿਣਗੀਆਂ। ਉਹ ਤੁਹਾਡੇ ਫ਼ਲ ਖਾਣਗੀਆਂ ਅਤੇ ਤੁਹਾਡਾ ਦੁੱਧ ਪੀਣਗੀਆਂ।"

48“‘ਮੈਂ ਰੱਬਾਹ ਸ਼ਹਿਰ ਨੂੰ ਊਠਾਂ ਦੀ ਚਰਾਂਦ ਬਣਾ ਦਿਆਂਗਾ। ਅਤੇ ਅੰਮੋਨੀਆਂ ਦੇ ਦੇਸ਼ ਨੂੰ ਭੇਡਾਂ ਦਾ ਵਾੜਾ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।"

49ਯਹੋਵਾਹ ਇਹ ਗੱਲਾਂ ਆਖਦਾ ਹੈ: ਤੁਸੀਂ ਖੁਸ਼ ਸੀ ਕਿ ਯਰੂਸ਼ਲਮ ਨੂੰ ਤਬਾਹ ਕਰ ਦਿੱਤਾ ਗਿਆ। ਤੁਸੀਂ ਤਾੜੀਆਂ ਮਾਰੀਆਂ ਅਤੇ ਪੈਰ ਪਟਕਾਏ। ਤੁਹਾਨੂੰ ਇਸਰਾਏਲ ਦੀ ਧਰਤੀ ਦੀ ਬੇਇੱਜ਼ਤੀ ਕਰਦਿਆਂ ਖੁਸ਼ੀ ਮਿਲੀ।"

50ਇਸ ਲਈ ਮੈਂ ਤੁਹਾਨੂੰ ਸਜ਼ਾ ਦਿਆਂਗਾ। ਤੁਸੀਂ ਉਨ੍ਹਾਂ ਕੀਮਤੀ ਚੀਜ਼ਾਂ ਵਰਗੇ ਹੋਵੋਂਗੇ, ਜਿਨ੍ਹਾਂ ਨੂੰ ਫ਼ੌਜੀ ਜੰਗ ਵਿੱਚ ਹਾਸਿਲ ਕਰਦੇ ਹਨ। ਤੁਸੀਂ ਆਪਣੀ ਵਿਰਾਸਤ ਗੁਆ ਲਵੋਂਗੇ। ਤੁਸੀਂ ਦੂਰ ਦੁਰਾਡੀਆਂ ਧਰਤੀਆਂ ਵਿੱਚ ਮਰੋਗੇ। ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”"

Ezekiel 16 illustration - Ezekiel Chapter 16

51ਮੋਆਬ ਅਤੇ ਸ਼ੇਈਰ ਦੇ ਵਿਰੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਮੋਆਬ ਅਤੇ ਸ਼ੇਈਰ ਆਖਦੇ ਹਨ, ‘ਯਹੂਦਾਹ ਦਾ ਪਰਿਵਾਰ ਬਸ ਕਿਸੇ ਹੋਰ ਕੌਮ ਵਰਗਾ ਹੀ ਹੈ।’"

52ਮੈਂ ਮੋਆਬ ਦਾ ਮੋਢਾ ਵੱਢ ਸੁੱਟਾਂਗਾ-ਮੈਂ ਇਸਦੇ ਉਨ੍ਹਾਂ ਸ਼ਹਿਰਾਂ ਨੂੰ ਲੈ ਲਵਾਂਗਾ ਜਿਹੜੇ ਸਰਹੱਦ ਉੱਤੇ ਹਨ, ਧਰਤੀ ਦਾ ਪਰਤਾਪ, ਬੈਤ-ਯਸ਼ੀਮੋਬ, ਬਅਲ ਮਅੋਨ ਅਤੇ ਕਿਰਿਯਾਬਇਮ।"

53ਫ਼ੇਰ ਮੈਂ ਇਨ੍ਹਾਂ ਸ਼ਹਿਰਾਂ ਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੁਹਾਡੀ ਧਰਤੀ ਲੈ ਲੈਣਗੇ। ਅਤੇ ਮੈਂ ਉਨ੍ਹਾਂ ਪੂਰਬ ਦੇ ਲੋਕਾਂ ਤੋਂ ਅੰਮੋਨੀ ਦੇ ਲੋਕਾਂ ਨੂੰ ਤਬਾਹ ਕਰਵਾਵਾਂਗਾ। ਫ਼ੇਰ ਹਰ ਕੋਈ ਇਹ ਭੁੱਲ ਜਾਵੇਗਾ ਕਿ ਅੰਮੋਨੀਆਂ ਦੇ ਲੋਕ ਕਦੇ ਇੱਕ ਕੌਮ ਹੁੰਦੇ ਸਨ।"

54ਇਸ ਲਈ ਮੈਂ ਮੋਆਬ ਨੂੰ ਸਜ਼ਾ ਦਿਆਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"

55ਅਦੋਮ ਦੇ ਵਿਰੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਅਦੋਮ ਦੇ ਲੋਕ ਯਹੂਦਾਹ ਦੇ ਪਰਿਵਾਰ ਦੇ ਵਿਰੁੱਧ ਹੋ ਗਏ ਅਤੇ ਉਨ੍ਹਾਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ। ਅਦੋਮ ਦੇ ਲੋਕੀ ਦੋਸ਼ੀ ਸਨ।”"

Ezekiel 16 illustration - Ezekiel Chapter 16

56ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: “ਮੈਂ ਅਦੋਮ ਨੂੰ ਸਜ਼ਾ ਦੇਵਾਂਗਾ। ਮੈਂ ਅਦੋਮ ਦੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। ਮੈਂ ਅਦੋਮ ਦੇ ਸਾਰੇ ਦੇਸ ਨੂੰ ਤਬਾਹ ਕਰ ਦਿਆਂਗਾ, ਤੀਮਾਨ ਤੋਂ ਲੈ ਕੇ ਦਦਾਨ ਤੀਕਰ। ਅਦੋਮੀ ਲੋਕ ਜੰਗ ਵਿੱਚ ਮਾਰੇ ਜਾਣਗੇ।"

57ਮੈਂ ਇਸਰਾਏਲ ਦੇ ਆਪਣੇ ਲੋਕਾਂ ਦੀ ਵਰਤੋਂ ਕਰਾਂਗਾ ਅਤੇ ਅਦੋਮ ਨਾਲ ਹਿਸਾਬ ਬਰਾਬਰ ਕਰਾਂਗਾ। ਇਸ ਤਰ੍ਹਾਂ, ਇਸਰਾਏਲ ਦੇ ਲੋਕ ਅਦੋਮ ਦੇ ਖਿਲਾਫ਼ ਮੇਰਾ ਕਹਿਰ ਦਰਸਾਉਣਗੇ। ਫ਼ੇਰ ਉਹ ਅਦੋਮ ਦੇ ਲੋਕ ਜਾਣ ਲੈਣਗੇ ਕਿ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"

58ਫ਼ਿਲਿਸਤੀਆਂ ਦੇ ਵਿਰੁੱਧ ਭਵਿੱਖਬਾਣੀ ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਫ਼ਿਲਿਸਤੀਆਂ ਨੇ ਬਦਲਾ ਚੁਕਾਣ ਦੀ ਕੋਸ਼ਿਸ਼ ਕੀਤੀ। ਉਹ ਬਹੁਤ ਜ਼ਾਲਿਮ ਸਨ। ਉਨ੍ਹਾਂ ਨੇ ਆਪਣੇ ਅੰਦਰ ਬਹੁਤ ਦੇਰ ਤੀਕ ਗੁੱਸੇ ਦੀ ਅੱਗ ਮਘਦੀ ਰੱਖੀ!”"

59ਇਸ ਲਈ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਮੈਂ ਫਿਲਿਸਤੀਆਂ ਨੂੰ ਸਜ਼ਾ ਦੇਵਾਂਗਾ। ਹਾਂ, ਮੈਂ ਕਰੇਤੀਆਂ ਦੇ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।"

60ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ-ਮੈਂ ਹਿਸਾਬ ਬਰਾਬਰ ਕਰਾਂਗਾ। ਮੈਂ ਆਪਣੇ ਕਹਿਰ ਰਾਹੀਂ ਉਨ੍ਹਾਂ ਨੂੰ ਸਬਕ ਸਿੱਖਾਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ!”"

Ezekiel 16 illustration - Ezekiel Chapter 16

61ਸੂਰ ਬਾਰੇ ਇੱਕ ਉਦਾਸ ਸੰਦੇਸ ਜਲਾਵਤਨੀ ਦੇ 11ਵੇਂ ਵਰ੍ਹੇ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

62“ਆਦਮੀ ਦੇ ਪੁੱਤਰ, ਸੂਰ ਨੇ ਯਰੂਸ਼ਲਮ ਦੇ ਵਿਰੁੱਧ ਮੰਦਾ ਬੋਲਿਆ ਸੀ: ‘ਆਹਾ! ਲੋਕਾਂ ਦੀ ਰੱਖਿਆ ਕਰਨ ਵਾਲਾ ਫ਼ਾਟਕ ਤਬਾਹ ਹੋ ਗਿਆ ਹੈ! ਸ਼ਹਿਰ ਦਾ ਦਰਵਾਜ਼ਾ ਮੇਰੇ ਲਈ ਖੁਲ੍ਹ ਗਿਆ ਹੈ। ਸ਼ਹਿਰ ਬਰਬਾਦ ਹੋ ਗਿਆ ਹੈ, ਤਾਂ ਜੋ ਮੈਂ ਉੱਥੋਂ ਜੋ ਚਾਹਵਾਂ ਲੈ ਸੱਕਾਂ!’”"

63ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ: “ਮੈਂ ਤੇਰੇ ਵਿਰੁੱਧ ਹਾਂ, ਸੂਰ! ਮੈਂ ਤੇਰੇ ਖਿਲਾਫ਼ ਜੰਗ ਕਰਨ ਲਈ ਬਹੁਤ ਸਾਰੀਆਂ ਕੌਮਾਂ ਨੂੰ ਲਿਆਵਾਂਗਾ। ਉਹ ਬਾਰ-ਬਾਰ ਆਉਣਗੀਆਂ, ਜਿਵੇਂ ਕੰਢੇ ਉੱਤੇ ਲਹਿਰਾਂ ਆਉਂਦੀਆਂ ਹਨ।”"

Chapter Complete

You have read Ezekiel 16

63 verses