1ਤੂੰ ਸੋਚਦਾ ਹੈਂ ਕਿ ਤੂੰ ਸਿਆਣਾ ਹੈ ਦਾਨੀਏਲ ਨਾਲੋਂ! ਸੋਚਦਾ ਹੈਂ ਤੂੰ ਕਿ ਭੇਤ ਲੱਭ ਲਵੇਂਗਾ ਤੂੰ ਸਾਰੇ।"
2ਆਪਣੀ ਸਿਆਣਪ ਅਤੇ ਸਮਝ ਰਾਹੀਂ ਤੂੰ ਪ੍ਰਾਪਤ ਕੀਤੀਆਂ ਨੇ ਤੂੰ ਦੌਲਤਾਂ ਆਪਣੇ ਲਈ। ਅਤੇ ਪਾਏ ਨੇ ਤੂੰ ਸੋਨਾ ਚਾਂਦੀ ਆਪਣੇ ਖਜ਼ਾਨਿਆਂ ਵਿੱਚ।"
3ਆਪਣੀ ਮਹਾਨ ਸਿਆਣਪ ਅਤੇ ਕਾਰੋਬਾਰ ਨਾਲ ਤੂੰ ਵੱਧਾ ਲਈ ਹੈ ਦੌਲਤ ਆਪਣੀ। ਅਤੇ ਹੁਣ ਤੂੰ ਗੁਮਾਨੀ ਹੈਂ ਉਨ੍ਹਾਂ ਦੌਲਤਾਂ ਕਾਰਣ।"
4“‘ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: ਸੂਰ, ਸੋਚਿਆ ਸੀ ਤੂੰ ਕਿ ਤੂੰ ਹੈਂ ਇੱਕ ਦੇਵਤੇ ਵਰਗਾ।"
5ਮੈਂ ਅਜਨਬੀਆਂ ਨੂੰ ਤੇਰੇ ਵਿਰੁੱਧ ਲੜਨ ਲਈ ਲਿਆਵਾਂਗਾ। ਉਹ ਕੌਮਾਂ ਅੱਤ ਭਿਆਨਕ ਨੇ! ਉਹ ਆਪਣੀਆਂ ਤਲਵਾਰਾਂ ਨੂੰ ਧੂ ਲੈਣਗੇ ਅਤੇ ਉਨ੍ਹਾਂ ਖੂਬਸੂਰਤ ਚੀਜ਼ਾਂ ਦੇ ਵਿਰੁੱਧ ਵਰਤਣਗੇ ਜਿਹੜੀਆਂ ਤੇਰੀ ਸਿਆਣਪ ਨੇਹਾਸਿਲ ਕੀਤੀਆਂ। ਉਹ ਤੇਰੀ ਸ਼ਾਨ ਨੂੰ ਬਰਬਾਦ ਕਰ ਦੇਣਗੇ ।"

6ਉਹ ਤੈਨੂੰ ਹੇਠਾਂ ਕਬਰ ਅੰਦਰਲੈ ਜਾਣਗੀਆਂ। ਤੂੰ ਉਸ ਜਹਾਜ਼ੀ ਵਰਗਾ ਹੋਵੇਂਗਾ ਜੋ ਸਮੁੰਦਰ ਵਿੱਚ ਡੁੱਬ ਮੋਇਆ ਸੀ।"
7ਮਾਰ ਦੇਵੇਗਾ ਉਹ ਬੰਦਾ ਤੈਨੂੰ। ਕੀ ਤੂੰ ਤਾਂ ਵੀ ਆਖੇਂਗਾ, “ਮੈਂ ਹਾਂ ਦੇਵਤਾ!” ਨਹੀਂ! ਵਸ ਵਿੱਚ ਕਰ ਲਵੇਗਾ ਉਹ ਤੈਨੂੰ ਆਪਣੀ ਤਾਕਤ ਦੇ। ਦੇਖ ਲਵੇਂਗਾ ਤੂੰ ਕਿ ਤੂੰ ਹੈਂ ਇੱਕ ਆਦਮੀ, ਪਰਮੇਸ਼ੁਰ ਨਹੀਂ!"
8ਤੂੰ ਇੱਕ ਅਸੁੰਨਤੀਏ ਵਿਦੇਸ਼ੀ ਵਾਂਗ ਮਰ ਜਾਵੇਂਗਾ। ਅਜਨਬੀ ਤੈਨੂੰ ਮਾਰ ਦੇਣਗੇ। ਵਾਪਰਨਗੀਆਂ ਇਹ ਗੱਲਾਂ ਕਿਉਂ ਕਿ ਆਦੇਸ਼ ਦਿੱਤਾ ਸੀ ਮੈਂ!’” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।"
9ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
10“ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੂੰ ਸੀ ਇੱਕ ਪ੍ਰਾਰਥਨਾ ਬੰਦਾ। ਭਰਪੂਰ ਸੀ ਤੂੰ ਸਿਆਣਪ ਨਾਲ। ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।"

11ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ। ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ, ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ, ਸ਼ਲੇਮਾਨੀ, ਨੀਲਮ ਅਤੇ ਜਬਰਜਦ। ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ। ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ। ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ। ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।"
12ਤੂੰ ਸੀ ਚੁਣੇ ਹੋਏ ਕਰੂਬੀਆਂ ਵਿੱਚੋਂ ਪਂਖ ਤੇਰੇ, ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ ਅਤੇ ਰੱਖਿਆ ਸੀ ਤੈਨੂੰ ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ। ਤੁਰਦਾ ਸੀ ਤੂੰ ਹੀਰਿਆਂ ਵਿੱਚਕਾਰ ਚਮਕਦੇ ਸਨ ਜਿਹੜੇ ਅਗਨੀ ਵਾਂਗ।"
13ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ। ਪਰ ਫ਼ੇਰ ਤੂੰ ਬਣ ਗਿਆ ਬਦ।"
14ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ। ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ। ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼। ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ। ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ! ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।"
You have read Ezekiel 19
14 verses