Lumina
Ezekiel

Two Sisters

Ezekiel 23·Punjabi Bible

1ਮੈਂ ਸ਼ਾਇਦ ਤੈਨੂੰ ਇਹ ਆਖਾਂ, ‘ਇਹ ਬਦ ਬੰਦਾ ਮਰੇਗਾ।’ ਤਾਂ ਤੈਨੂੰ ਮੇਰੇ ਲਈ ਉਸ ਬੰਦੇ ਕੋਲ ਜਾਕੇ ਚੇਤਾਵਨੀ ਅਵੱਸ਼ ਦੇਣੀ ਚਾਹੀਦੀ ਹੈ। ਜੇ ਤੂੰ ਉਸ ਬਦ ਬੰਦੇ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਉਸ ਨੂੰ ਬਦਲਣ ਲਈ ਨਹੀਂ ਆਖਦਾ, ਤਾਂ ਉਹ ਬੰਦਾ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਉਸਦੀ ਮੌਤ ਲਈ ਤੈਨੂੰ ਜ਼ਿੰਮੇਵਾਰ ਠਹਿਰਾਵਾਂਗਾ।"

2ਜੇਕਰ ਤੂੰ ਉਸ ਬੰਦੇ ਨੂੰ ਆਪਣਾ ਜੀਵਨ ਬਦਲਣ ਅਤੇ ਪਾਪ ਤੋਂ ਦੂਰ ਰਹਿਣ ਲਈ ਚੇਤਾਵਨੀ ਦੇ ਦਿੰਦਾ ਹੈ, ਪਰ ਉਹ ਪਾਪ ਕਰਨੋ ਹਟਣ ਤੋਂ ਇਨਕਾਰ ਕਰਦਾ ਹੈ, ਤਾਂ ਉਹ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਆਪਣੀ ਜਾਨ ਬਚਾ ਲਈ ਹੈ।"

3ਪਰਮੇਸ਼ੁਰ ਲੋਕਾਂ ਨੂੰ ਤਬਾਹ ਨਹੀਂ ਕਰਨਾ ਚਾਹੁੰਦਾ “ਇਸ ਲਈ, ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਸ਼ਾਇਦ ਉਹ ਲੋਕ ਆਖਣ, ‘ਅਸੀਂ ਪਾਪ ਕੀਤਾ ਹੈ ਅਤੇ ਕਨੂੰਨ ਤੋੜਿਆ ਹੈ। ਸਾਡੇ ਪਾਪ ਬਤਦਾਸ਼ਤ ਕਰਨ ਨਾਲੋਂ ਜ਼ਿਆਦਾ ਭਾਰੇ ਹਨ। ਅਸੀਂ ਉਨ੍ਹਾਂ ਪਾਪਾਂ ਕਾਰਣ ਸੜਦੇ ਹਾਂ। ਅਸੀਂ ਜਿਉਣ ਲਈ ਕੀ ਕਰ ਸੱਕਦੇ ਹਾਂ?’"

4“ਤੈਨੂੰ ਉਨ੍ਹਾਂ ਨੂੰ ਇਹ ਜ਼ਰੂਰ ਕਹਿਣਾ ਚਾਹੀਦਾ ਹੈ, ‘ਮੇਰਾ ਪ੍ਰਭੂ ਯਹੋਵਾਹ ਇਹ ਆਖਦਾ ਹੈ: ਆਪਣੇ ਜੀਵਨ ਨੂੰ ਸਾਖੀ ਰੱਖਕੇ, ਮੈਂ ਇਕਰਾਰ ਕਰਦਾ ਹਾਂ, ਕਿ ਮੈਨੂੰ ਲੋਕਾਂ ਨੂੰ ਮਰਦਿਆਂ ਦੇਖਕੇ ਖੁਸ਼ੀ ਨਹੀਂ ਹੁੰਦੀ-ਬਦ ਲੋਕਾਂ ਨੂੰ ਦੇਖਕੇ ਵੀ! ਮੈਂ ਨਹੀਂ ਚਾਹੁੰਦਾ ਕਿ ਉਹ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਮੰਦੇ ਲੋਕ ਮੇਰੇ ਵੱਲ ਵਾਪਸ ਪਰਤ ਆਉਣ। ਮੈਂ ਚਾਹੁੰਦਾ ਹਾਂ ਕਿ ਉਹ ਆਪਣਾ ਜੀਵਨ ਤਬਦੀਲ ਕਰ ਲੈਣ ਤਾਂ ਜੋ ਉਹ ਸੱਚਮੁੱਚ ਜਿਉਂ ਸੱਕਣ! ਇਸ ਲਈ ਪਰਤ ਆਓ ਮੇਰੇ ਵੱਲ! ਮੰਦੇ ਕੰਮ ਕਰਨੋ ਹਟ ਜਾਵੋ! ਇਸਰਾਏਲ ਦੇ ਪਰਿਵਾਰ, ਤੈਨੂੰ ਮਰਨਾ ਕਿਉਂ ਪਵੇ?’"

5“ਅਤੇ ਆਦਮੀ ਦੇ ਪੁੱਤਰ, ਆਪਣੇ ਲੋਕਾਂ ਨੂੰ ਆਖ: ‘ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ, ਜੇ ਉਹ ਬੁਰਾ ਬਣ ਜਾਂਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ। ਅਤੇ ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਮੰਦੇ ਕੰਮ ਉਸ ਨੂੰ ਤਬਾਹ ਨਹੀਂ ਕਰਨਗੇ, ਜੇ ਉਹ ਆਪਣੀ ਬਦੀ ਤੋਂ ਪਰਤ ਜਾਂਦਾ ਹੈ। ਇਸ ਲਈ ਚੇਤੇ ਰੱਖ, ਕਿਸੇ ਬੰਦੇ ਨੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ ਜੇ ਉਹ ਪਾਪ ਕਰਨ ਲੱਗ ਪੈਂਦਾ ਹੈ।’"

Ezekiel 23 illustration - Ezekiel Chapter 23

6“ਸ਼ਾਇਦ ਮੈਂ ਕਿਸੇ ਨੇਕ ਬੰਦੇ ਨੂੰ ਆਖਾਂ ਕਿ ਉਹ ਜੀਵੇਗਾ। ਪਰ ਸ਼ਾਇਦ ਉਹ ਨੇਕ ਬੰਦਾ ਇਹ ਸੋਚਣਾ ਸ਼ੁਰੂ ਕਰ ਦੇਵੇ ਕਿ ਉਸ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਬਚਾ ਲੈਣਗੇ। ਇਸ ਲਈ, ਸ਼ਾਇਦ ਉਹ ਮੰਦੀਆਂ ਗੱਲਾਂ ਕਰਨ ਲੱਗ ਪਵੇ। ਪਰ ਮੈਂ ਉਸ ਦੀਆਂ ਅਤੀਤ ਵਿੱਚ ਕੀਤੀਆਂ ਨੇਕ ਗੱਲਾਂ ਨੂੰ ਚੇਤੇ ਨਹੀਂ ਕਰਾਂਗਾ! ਨਹੀਂ, ਉਹ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਮਰੇਗਾ ਜਿਹੜੀਆਂ ਉਹ ਸ਼ੁਰੂ ਕਰਨ ਲੱਗ ਪੈਂਦਾ ਹੈ।"

7“ਜਾਂ ਸ਼ਾਇਦ, ਮੈਂ ਕਿਸੇ ਬੁਰੇ ਬੰਦੇ ਨੂੰ ਆਖਾਂ ਕਿ ਉਹ ਮਰੇਗਾ। ਪਰ ਸ਼ਾਇਦ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲਵੇ। ਸ਼ਾਇਦ ਉਹ ਪਾਪ ਕਰਨ ਤੋਂ ਹਟ ਜਾਵੇ ਅਤੇ ਸਹੀ ਢੰਗ ਨਾਲ ਜਿਉਣਾ ਸ਼ੁਰੂ ਕਰ ਦੇਵੇ। ਸ਼ਾਇਦ ਉਹ ਨੇਕ ਅਤੇ ਨਿਰਪੱਖ ਬਣ ਜਾਵੇ।"

8ਸ਼ਾਇਦ ਉਹ ਉਨ੍ਹਾਂ ਚੀਜ਼ਾਂ ਨੂੰ ਵਾਪਸ ਕਰ ਦੇਵੇ ਜਿਹੜੀਆਂ ਉਸ ਨੂੰ ਪੈਸਾ ਉਧਾਰ ਦੇਣ ਵੇਲੇ ਲਈਆਂ ਸਨ। ਸ਼ਾਇਦ ਉਹ ਆਪਣੀਆਂ ਚੋਰੀ ਕੀਤੀਆਂ ਚੀਜ਼ਾਂ ਦਾ ਮੁੱਲ ਤਾਰ ਦੇਵੇ। ਸ਼ਾਇਦ ਉਹ ਉਨ੍ਹਾਂ ਨੇਮਾਂ ਉੱਤੇ ਚੱਲਣਾ ਸੁਰੂ ਕਰ ਦੇਵੇ ਜਿਹੜੇ ਜੀਵਨ ਦਿੰਦੇ ਹਨ। ਉਹ ਮੰਦੇ ਕੰਮ ਕਰਨ ਤੋਂ ਹਟ ਜਾਂਦਾ ਹੈ। ਤਾਂ ਉਹ ਬੰਦਾ ਅਵੱਸ਼ ਜੀਵੇਗਾ। ਉਹ ਮਰੇਗਾ ਨਹੀਂ।"

9ਮੈਂ ਉਸਦੀਆਂ ਅਤੀਤ ਵਿੱਚ ਕੀਤੀਆਂ ਬਦ ਕਰਨੀਆਂ ਨੂੰ ਚੇਤੇ ਨਹੀਂ ਕਰਾਂਗਾ। ਕਿਉਂ? ਕਿਉਂ ਕਿ ਹੁਣ ਉਹ ਸਹੀ ਢੰਗ ਨਾਲ ਜਿਉਂ ਰਿਹਾ ਹੈ ਅਤੇ ਨਿਰਪੱਖ ਹੈ। ਇਸ ਲਈ ਉਹ ਜੀਵੇਗਾ!"

10“ਪਰ ਤੇਰੇ ਲੋਕ ਆਖਦੇ ਹਨ, ‘ਇਹ ਗੱਲ ਠੀਕ ਨਹੀਂ! ਯਹੋਵਾਹ ਮੇਰਾ ਪ੍ਰਭੂ ਇਸ ਤਰ੍ਹਾਂ ਦਾ ਨਹੀਂ ਹੋ ਸੱਕਦਾ!’ “ਪਰ ਉਹ ਅਜਿਹੇ ਲੋਕ ਹਨ ਜਿਹੜੇ ਨਿਰਪੱਖ ਨਹੀਂ ਹਨ! ਉਹ ਅਜਿਹੇ ਲੋਕ ਹਨ ਜਿਨ੍ਹਾਂ ਜ਼ਰੂਰ ਬਦਲਣਾ ਚਾਹੀਦਾ ਹੈ!"

Ezekiel 23 illustration - Ezekiel Chapter 23

11ਜੇ ਕੋਈ ਨੇਕ ਬੰਦਾ ਨੇਕੀ ਕਰਨਾ ਛੱਡ ਦਿੰਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ, ਤਾਂ ਉਹ ਆਪਣੇ ਪਾਪਾਂ ਕਾਰਣ ਮਰੇਗਾ।"

12ਅਤੇ ਜੇ ਕੋਈ ਬੁਰਾ ਬੰਦਾ ਬਦੀ ਕਰਨੀ ਛੱਡ ਦਿੰਦਾ ਹੈ ਅਤੇ ਸਹੀ ਢੰਗ ਨਾਲ ਜਿਉਂਣਾ ਅਤੇ ਨਿਰਪੱਖ ਹੋਣਾ ਸ਼ੁਰੂ ਕਰ ਦਿੰਦਾ ਹੈ ਤਾਂ ਉਹ ਜੀਵੇਗਾ!"

13ਪਰ ਤੁਸੀਂ ਲੋਕ ਫ਼ੇਰ ਵੀ ਆਖਦੇ ਹੋ ਕਿ ਮੈਂ ਨਿਰਪੱਖ ਨਹੀਂ ਹਾਂ। ਪਰ ਮੈਂ ਤੁਹਾਨੂੰ ਸੱਚ ਆਖ ਰਿਹਾ ਹਾਂ। ਇਸਰਾਏਲ ਦੇ ਪਰਿਵਾਰ, ਹਰ ਬੰਦੇ ਦਾ ਨਿਆਂ ਉਸ ਦੇ ਅਮਲਾਂ ਅਨੁਸਾਰ ਹੋਵੇਗਾ!”"

14ਯਰੂਸ਼ਲਮ ਉੱਤੇ ਕਬਜ਼ਾ ਹੋ ਗਿਆ ਹੈ ਜਲਾਵਤਨੀ ਦੇ 12 ਵੇਂ ਵਰ੍ਹੇ ਦੇ 10 ਵੇਂ ਮਹੀਨੇ 5 ਵੇਂ ਦਿਨ, ਯਰੂਸ਼ਲਮ ਤੋਂ ਮੇਰੇ ਕੋਲ ਇੱਕ ਬੰਦਾ ਆਇਆ। ਉਹ ਉੱਥੋਂ ਲੜਾਈ ਵਿੱਚੋਂ ਬਚਕੇ ਆਇਆ ਸੀ। ਉਸ ਨੇ ਆਖਿਆ, “ਯਰੂਸ਼ਲਮ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ!”"

15ਹੁਣ ਮੇਰੇ ਪ੍ਰਭੂ ਯਹੋਵਾਹ ਦੀ ਸ਼ਕਤੀ ਉਸ ਬੰਦੇ ਦੇ ਆਉਣ ਤੋਂ ਪਹਿਲਾਂ ਦੀ ਸ਼ਾਮ ਨੂੰ ਆਈ ਸੀ। ਪਰਮੇਸ਼ੁਰ ਨੇ ਮੈਨੂੰ ਨਾ ਬੋਲ ਸੱਕਣ ਦੇ ਕਾਬਿਲ ਬਣਾ ਦਿੱਤਾ ਸੀ। ਉਸ ਸਮੇਂ ਜਦੋਂ ਉਹ ਬੰਦਾ ਆਇਆ, ਯਹੋਵਾਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ ਅਤੇ ਮੈਨੂੰ ਫ਼ੇਰ ਬੋਲਣ ਦਿੱਤਾ।"

Ezekiel 23 illustration - Ezekiel Chapter 23

16ਫ਼ੇਰ ਯਹੋਵਾਹ ਦਾ ਸ਼ਬਦ ਮੇਰੇ ਕੋਲ ਆਇਆ। ਉਸ ਨੇ ਆਖਿਆ,"

17“ਆਦਮੀ ਦੇ ਪੁੱਤਰ, ਇਸਰਾਏਲ ਦੇ ਬਰਬਾਦ ਹੋਏ ਸ਼ਹਿਰਾਂ ਵਿੱਚ ਕੁਝ ਇਸਰਾਏਲੀ ਲੋਕ ਰਹਿੰਦੇ ਹਨ। ਉਹ ਲੋਕ ਆਖ ਰਹੇ ਹਨ, ‘ਸਿਰਫ਼ ਅਬਰਾਹਾਮ ਇੱਕ ਹੀ ਆਦਮੀ ਸੀ, ਅਤੇ ਪਰਮੇਸ਼ੁਰ ਨੇ ਉਸ ਨੂੰ ਇਹ ਸਾਰੀ ਧਰਤੀ ਦੇ ਦਿੱਤੀ ਸੀ। ਹੁਣ ਅਸੀਂ ਬਹੁਤ ਲੋਕ ਹਾਂ, ਇਸ ਲਈ ਇਹ ਧਰਤੀ ਅਵੱਸ਼ ਹੀ ਸਾਡੀ ਹੈ! ਇਹ ਸਾਡੀ ਧਰਤੀ ਹੈ!’"

18“ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਤੁਸੀਂ ਖੂਨ ਨਾਲ ਭਰਿਆ ਹੋਇਆ ਮਾਸ ਖਾਂਦੇ ਹੋ। ਤੁਸੀਂ ਸਹਾਇਤਾ ਲਈ ਆਪਣੇ ਬੁੱਤਾਂ ਵੱਲ ਦੇਖਦੇ ਹੋ। ਤੁਸੀਂ ਲੋਕਾਂ ਨੂੰ ਕਤਲ ਕਰਦੇ ਹੋ। ਇਸ ਲਈ ਮੈਂ ਤੁਹਾਨੂੰ ਇਹ ਧਰਤੀ ਕਿਉਂ ਦੇਵਾਂ?"

19ਤੁਸੀਂ ਆਪਣੀ ਹੀ ਤਲਵਾਰ ਉੱਤੇ ਨਿਰਭਰ ਕਰਦੇ ਹੋ। ਤੁਹਾਡੇ ਵਿੱਚ ਹਰ ਕੋਈ ਭਿਆਨਕ ਗੱਲਾਂ ਕਰਦਾ ਹੈ। ਤੁਹਾਡੇ ਵਿੱਚੋਂ ਹਰ ਕੋਈ ਆਪਣੇ ਗੁਵਾਂਢੀ ਦੀ ਪਤਨੀ ਨਾਲ ਬਦਕਾਰੀ ਕਰਦਾ ਹੈ। ਤੁਹਾਨੂੰ ਧਰਤੀ ਨਹੀਂ ਮਿਲ ਸੱਕਦੀ!’"

20“‘ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਰੱਖ ਕੇ ਮੈਂ ਇਕਰਾਰ ਕਰਦਾ ਹਾਂ, ਕਿ ਉਨ੍ਹਾਂ ਬਰਬਾਦ ਹੋਏ ਸ਼ਹਿਰਾਂ ਵਿੱਚ ਰਹਿਣ ਵਾਲੇ ਉਹ ਲੋਕ ਤਲਵਾਰ ਨਾਲ ਮਾਰੇ ਜਾਣਗੇ! ਜੇ ਕੋਈ ਸ਼ਹਿਰ ਤੋਂ ਬਾਹਰ ਹੈ ਤਾਂ ਮੈਂ ਉਸ ਨੂੰ ਜਾਨਵਰਾਂ ਤੋਂ ਮਰਵਾਵਾਂਗਾ ਅਤੇ ਉਸ ਨੂੰ ਉਨ੍ਹਾਂ ਦਾ ਭੋਜਨ ਬਣਾਵਾਂਗਾ। ਜੇ ਲੋਕ ਕਿਲਿਆਂ ਅਤੇ ਗੁਫ਼ਾਵਾਂ ਵਿੱਚ ਲੁਕੇ ਹੋਣਗੇ ਤਾਂ ਉਹ ਬੀਮਾਰੀ ਨਾਲ ਮਰਨਗੇ।"

Ezekiel 23 illustration - Ezekiel Chapter 23

21ਮੈਂ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦਿਆਂਗਾ। ਉਹ ਦੇਸ਼ ਸਾਰੀਆਂ ਚੀਜ਼ਾਂ ਗਵਾ ਲਵੇਗਾ ਜਿਨ੍ਹਾਂ ਉੱਤੇ ਉਸ ਨੂੰ ਮਾਣ ਸੀ। ਇਸਰਾਏਲ ਦੇ ਪਰਬਤ ਵੀਰਾਨ ਹੋ ਜਾਣਗੇ। ਕੋਈ ਵੀ ਉਸ ਥਾਂ ਤੋਂ ਨਹੀਂ ਲੰਘੇਗਾ।"

22ਉਨ੍ਹਾਂ ਲੋਕਾਂ ਨੇ ਬਹੁਤ ਸਾਰੇ ਭਿਆਨਕ ਕਾਰੇ ਕੀਤੇ ਹਨ। ਇਸ ਲਈ ਮੈਂ ਉਸ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦੇਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"

23“‘ਅਤੇ ਹੁਣ, ਤੇਰੇ ਬਾਰੇ, ਆਦਮੀ ਦੇ ਪੁੱਤਰ। ਤੇਰੇ ਲੋਕ ਕੰਧਾਂ ਨਾਲ ਝੁਕੇ ਹੋਏ ਅਤੇ ਆਪਣੇ ਦਰਵਾਜ਼ਿਆਂ ਤੇ ਖਲੋਤੇ ਹੋਏ ਤੇਰੇ ਬਾਰੇ ਗੱਲਾਂ ਕਰ ਰਹੇ ਹਨ। ਉਹ ਇੱਕ ਦੂਸਰੇ ਨੂੰ ਆਖਦੇ ਹਨ, “ਆਓ, ਆਓ ਅਸੀਂ ਜਾਕੇ ਸੁਣੀੇਁ ਯਹੋਵਾਹ ਕੀ ਆਖਦਾ ਹੈ।”"

24ਇਸ ਲਈ ਉਹ ਤੇਰੇ ਕੋਲ ਇਸ ਤਰ੍ਹਾਂ ਆਉਂਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸਾਹਮਣੇ ਇਸ ਤਰ੍ਹਾਂ ਬੈਠਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸ਼ਬਦ ਸੁਣਦੇ ਹਨ। ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜਿਹੜੀਆਂ ਤੂੰ ਆਖਦਾ ਹੈਂ। ਉਹ ਸਿਰਫ਼ ਓਹੀ ਕਰਨਾ ਚਾਹੁੰਦੇ ਹਨ ਜੋ ਚੰਗਾ ਮਹਿਸੂਸ ਹੁੰਦਾ ਹੈ। ਉਹ ਸਿਰਫ਼ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਅਤੇ ਹੋਰ ਪੈਸਾ ਬਨਾਉਣਾ ਚਾਹੁੰਦੇ ਹਨ।"

25“‘ਤੂੰ ਉਨ੍ਹਾਂ ਲੋਕਾਂ ਲਈ ਪਿਆਰ ਦੇ ਗੀਤ ਗਾਉਣ ਵਾਲੇ ਗਾਇੱਕ ਤੋਂ ਇਲਾਵਾ ਕੁਝ ਵੀ ਨਹੀਂ। ਤੇਰੀ ਆਵਾਜ਼ ਚੰਗੀ ਹੈ। ਤੂੰ ਆਪਣਾ ਸਾਜ਼ਾ ਚੰਗੀ ਤਰ੍ਹਾਂ ਵਜਾਉਂਦਾ ਹੈਂ। ਉਹ ਤੇਰੇ ਸ਼ਬਦ ਸੁਣਦੇ ਹਨ, ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜੋ ਤੂੰ ਆਖਦਾ ਹੈਂ।"

Ezekiel 23 illustration - Ezekiel Chapter 23

26ਪਰ ਜਿਹੜੀਆਂ ਗੱਲਾਂ ਬਾਰੇ ਤੂੰ ਗੀਤ ਗਾਉਂਦਾ ਹੈਂ ਉਹ ਸੱਚਮੁੱਚ ਵਾਪਰਨਗੀਆਂ। ਫ਼ੇਰ ਲੋਕਾਂ ਨੂੰ ਪਤਾ ਲੱਗੇਗਾ ਕਿ ਉਨ੍ਹਾਂ ਦੇ ਵਿੱਚਕਾਰ ਸੱਚਮੁੱਚ ਇੱਕ ਨਬੀ ਰਹਿੰਦਾ ਸੀ।’”"

27ਇਸਰਾਏਲ ਭੇਡਾਂ ਦੇ ਇੱਜੜ ਵਰਗਾ ਹੈ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

28“ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਆਜੜੀਆਂ ਦੇ ਵਿਰੁੱਧ ਬੋਲ। ਉਨ੍ਹਾਂ ਨਾਲ ਮੇਰੇ ਲਈ ਗੱਲ ਕਰ। ਉਨ੍ਹਾਂ ਨੂੰ ਆਖ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਆਜੜੀਆਂ ਤੇ ਲਾਹਨਤ ਜੋ ਸਿਰਫ਼ ਆਪਣਾ ਹੀ ਧਿਆਨ ਰੱਖਦੇ ਹਨ। ਕੀ ਆਜੜੀਆਂ ਨੂੰ ਇੱਜੜ ਦਾ ਧਿਆਨ ਨਹੀਂ ਰੱਖਣਾ ਚਾਹੀਦਾ?"

29ਤੁਸੀਂ ਮੋਟੀਆਂ ਭੇਡਾਂ ਨੂੰ ਖਾ ਜਾਂਦੇ ਹੋ ਅਤੇ ਉਨ੍ਹਾਂ ਦੀ ਉਨ ਦਾ ਆਪਣੇ ਕੱਪੜੇ ਬਨਾਉਣ ਲਈ ਇਸਤੇਮਾਲ ਕਰਦੇ ਹੋ। ਤੁਸੀਂ ਮੋਟੀਆਂ ਭੇਡਾਂ ਨੂੰ ਮਾਰ ਦਿੰਦੇ ਹੋ ਪਰ ਤੁਸੀਂ ਇੱਜੜ ਦਾ ਪੋਸ਼ਣ ਨਹੀਂ ਕਰਦੇ।"

30ਤੁਸੀਂ ਕਮਜ਼ੋਰਾਂ ਨੂੰ ਮਜ਼ਬੂਤ ਨਹੀਂ ਕੀਤਾ। ਤੁਸੀਂ ਬੀਮਾਰ ਭੇਡਾਂ ਦੀ ਦੇਖਭਾਲ ਨਹੀਂ ਕੀਤੀ। ਤੁਸੀਂ ਜ਼ਖਮੀ ਭੇਡਾਂ ਤੇ ਪਟ੍ਟੀਆਂ ਨਹੀਂ ਬੰਨ੍ਹੀਆਂ। ਕੁਝ ਭੇਡਾਂ ਦੂਰ ਭਟਕ ਗਈਆਂ ਅਤੇ ਤੁਸੀਂ ਉਨ੍ਹਾਂ ਦੇ ਪਿੱਛੇ ਨਹੀਂ ਗਏ ਅਤੇ ਉਨ੍ਹਾਂ ਨੂੰ ਵਾਪਸ ਨਹੀਂ ਲਿਆਂਦਾ। ਤੁਸੀਂ ਉਨ੍ਹਾਂ ਗੁਆਚੀਆਂ ਭੇਡਾਂ ਦੀ ਭਾਲ ਨਹੀਂ ਕੀਤੀ। ਨਹੀਂ ਤੁਸੀਂ ਜ਼ਾਲਮ ਅਤੇ ਗੰਭੀਰ ਸੀ-ਇਸੇ ਢੰਗ ਨਾਲ ਹੀ ਤੁਸੀਂ ਭੇਡਾਂ ਦੀ ਅਗਵਾਈ ਕਰਨ ਦੀ ਕੋਸ਼ਿਸ਼ ਕੀਤੀ!"

Ezekiel 23 illustration - Ezekiel Chapter 23

31“‘ਅਤੇ ਹੁਣ ਭੇਡਾਂ ਖਿਲਰ ਗਈਆਂ ਹਨ ਕਿਉਂ ਕਿ ਇੱਥੇ ਕੋਈ ਵੀ ਆਜੜੀ ਨਹੀਂ ਸੀ। ਉਹ ਹਰ ਜੰਗਲੀ ਜਾਨਵਰ ਦੀ ਖੁਰਾਕ ਬਣ ਗਈਆਂ। ਇਸ ਲਈ ਉਹ ਖਿੰਡ ਗਈਆਂ।"

32ਮੇਰਾ ਇੱਜੜ ਸਾਰੇ ਪਰਬਤਾਂ ਅਤੇ ਹਰ ਉੱਚੀ ਪਹਾੜੀ ਉੱਤੇ ਭਟਕਿਆ। ਮੇਰਾ ਇੱਜੜ ਧਰਤੀ ਤੇ ਹਰ ਪਾਸੇ ਖਿੰਡ ਗਿਆ। ਓੱਥੇ ਕੋਈ ਵੀ ਉਨ੍ਹਾਂ ਦੇਖਣ ਵਾਲਾ ਅਤੇ ਉਨ੍ਹਾਂ ਨੂੰ ਲੱਭਣ ਵਾਲਾ ਨਹੀਂ ਸੀ।’”"

33ਇਸ ਲਈ ਤੁਸੀਂ, ਆਜੜੀਓ, ਯਹੋਵਾਹ ਦਾ ਸ਼ਬਦ ਸੁਣੋ। ਮੇਰਾ ਪ੍ਰਭੂ ਯਹੋਵਾਹ ਆਖਦਾ ਹੈ,"

34“ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਤੁਹਾਡੇ ਨਾਲ ਇਹ ਇਕਰਾਰ ਕਰਦਾ ਹਾਂ। ਜੰਗਲੀ ਜਾਨਵਰਾਂ ਨੇ ਮੇਰੀਆਂ ਭੇਡਾਂ ਫ਼ੜ ਲਈਆਂ। ਹਾਂ, ਮੇਰਾ ਇੱਜੜ ਸਾਰੇ ਜੰਗਲੀ ਜਾਨਵਰਾਂ ਦਾ ਭੋਜਨ ਬਣ ਗਿਆ ਹੈ। ਕਿਉਂ ਕਿ ਉਨ੍ਹਾਂ ਦਾ ਕੋਈ ਅਸਲੀ ਆਜੜੀ ਨਹੀਂ ਸੀ। ਮੇਰੇ ਆਜੜੀਆਂ ਨੇ ਮੇਰੇ ਇੱਜੜ ਦੀ ਭਾਲ ਨਹੀਂ ਕੀਤੀ। ਨਹੀਂ, ਇਨ੍ਹਾਂ ਆਜੜੀਆਂ ਨੇ ਸਿਰਫ਼ ਭੇਡਾਂ ਨੂੰ ਮਾਰਿਆ ਅਤੇ ਆਪਣਾ ਪੋਸ਼ਣ ਕੀਤਾ। ਉਨ੍ਹਾਂ ਨੇ ਮੇਰੇ ਇੱਜੜ ਦਾ ਪੋਸ਼ਣ ਨਹੀਂ ਕੀਤਾ।”"

35ਇਸ ਲਈ, ਆਜੜੀਓ, ਤੁਸੀਂ ਯਹੋਵਾਹ ਦੇ ਸ਼ਬਦ ਨੂੰ ਸੁਣੋ!"

Ezekiel 23 illustration - Ezekiel Chapter 23

36ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਆਜੜੀਆਂ ਦੇ ਵਿਰੁੱਧ ਹਾਂ! ਮੈਂ ਉਨ੍ਹਾਂ ਪਾਸੋਂ ਆਪਣੀਆਂ ਭੇਡਾਂ ਦੀ ਮੰਗ ਕਰਾਂਗਾ। ਮੈਂ ਉਨ੍ਹਾਂ ਦੀ ਛੁੱਟੀ ਕਰ ਦਿਆਂਗਾ! ਉਹ ਹੋਰ ਵੱਧੇਰੇ ਮੇਰੇ ਆਜੜੀ ਨਹੀਂ ਰਹਿਣਗੇ! ਫ਼ੇਰ ਆਜੜੀ ਆਪਣਾ ਪੋਸ਼ਣ ਨਹੀਂ ਕਰ ਸੱਕਣਗੇ। ਅਤੇ ਮੈਂ ਆਪਣੇ ਇੱਜੜ ਨੂੰ ਉਨ੍ਹਾਂ ਦੇ ਮੂੰਹਾਂ ਤੋਂ ਬਚਾ ਲਵਾਂਗਾ। ਫ਼ੇਰ ਮੇਰੀਆਂ ਭੇਡਾਂ ਉਨ੍ਹਾਂ ਦਾ ਭੋਜਨ ਨਹੀਂ ਹੋਣਗੀਆਂ।”"

37ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ, ਖੁਦ, ਉਨ੍ਹਾਂ ਦਾ ਆਜੜੀ ਹੋਵਾਂਗਾ। ਮੈਂ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ, ਮੈਂ ਉਨ੍ਹਾਂ ਨੂੰ ਲੱਭਾਂਗਾ।"

38ਜੇਕਰ ਕੋਈ ਆਜੜੀ ਆਪਣੀਆਂ ਭੇਡਾਂ ਦੇ ਨਾਲ ਹੁੰਦਾ ਹੈ ਜਦੋਂ ਉਹ ਦੂਰ ਭਟਕਣ ਲਗਦੀਆਂ ਹਨ, ਤਾਂ ਉਹ ਉਨ੍ਹਾਂ ਦੀ ਖੋਜ ਕਰਨ ਜਾਵੇਗਾ। ਇਸੇ ਤਰ੍ਹਾਂ, ਮੈਂ ਆਪਣੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਆਪਣੀਆਂ ਭੇਡਾਂ ਨੂੰ ਬਚਾ ਲਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਸਾਰੀਆਂ ਥਾਵਾਂ ਤੋਂ ਵਾਪਸ ਲਿਆਵਾਂਗਾ ਜਿੱਧਰ ਉਹ ਉਸ ਹਨੇਰੇ ਅਤੇ ਬਦਲਵਾਈ ਵਾਲੇ ਦਿਨ ਖਿੰਡ ਗਈਆਂ ਸਨ।"

39ਮੈਂ ਉਨ੍ਹਾਂ ਨੂੰ ਉਨ੍ਹਾਂ ਕੌਮਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਇਕੱਠਿਆਂ ਕਰਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਤੇ ਲਿਆਵਾਂਗਾ। ਅਤੇ ਮੈਂ ਉਨ੍ਹਾਂ ਦਾ, ਇਸਰਾਏਲ ਦੇ ਪਰਬਤਾਂ ਉੱਤੇ, ਨਦੀਆਂ ਕੰਢੇ, ਉਨ੍ਹਾਂ ਸਾਰੀਆਂ ਥਾਵਾਂ ਉੱਤੇ ਜਿੱਥੇ ਲੋਕ ਰਹਿੰਦੇ ਹਨ, ਪੋਸ਼ਣ ਕਰਾਂਗਾ।"

40ਮੈਂ ਉਨ੍ਹਾਂ ਦੀ ਘਾਹ ਦੇ ਮੈਦਾਨਾਂ ਵੱਲ ਅਗਵਾਈ ਕਰਾਂਗਾ। ਉਹ ਇਸਰਾਏਲ ਦੇ ਪਰਬਤਾਂ ਦੀ ਉੱਚੀ ਥਾਂ ਉੱਤੇ ਜਾਣਗੀਆਂ। ਓੱਥੇ ਉਹ ਚੰਗੀ ਧਰਤੀ ਉੱਤੇ ਲੇਟਣਗੀਆਂ ਅਤੇ ਘਾਹ ਖਾਣਗੀਆਂ। ਉਹ ਇਸਰਾਏਲ ਦੇ ਪਰਬਤਾਂ ਉੱਤੇ ਵੱਧੀਆ ਘਾਹ ਦੇ ਮੈਦਾਨ ਵਿੱਚ ਚਰਨਗੀਆਂ।"

Ezekiel 23 illustration - Ezekiel Chapter 23

41ਹਾਂ, ਮੈਂ ਆਪਣੇ ਇੱਜੜ ਦਾ ਪੋਸ਼ਣ ਕਰਾਂਗਾ ਅਤੇ ਮੈਂ ਉਨ੍ਹਾਂ ਦੀ ਆਰਾਮ ਵਾਲੀ ਥਾਂ ਵੱਲ ਅਗਵਾਈ ਕਰਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"

42“ਮੈਂ ਆਪਣੀਆਂ ਗੁਆਚੀਆਂ ਭੇਡਾਂ ਦੀ ਤਲਾਸ਼ ਕਰਾਂਗਾ। ਮੈਂ ਉਨ੍ਹਾਂ ਭੇਡਾਂ ਨੂੰ ਵਾਪਸ ਲਿਆਵਾਂਗਾ ਜਿਹੜੀਆਂ ਖਿੰਡ ਗਈਆਂ ਸਨ। ਮੈਂ ਜ਼ਖਮੀ ਹੋਈਆਂ ਭੇਡਾਂ ਦੇ ਪਟ੍ਟੀਆਂ ਬਂਨ੍ਹਾਂਗਾ। ਮੈਂ ਕਮਜ਼ੋਰ ਭੇਡਾਂ ਨੂੰ ਤਕੜੀਆਂ ਕਰਾਂਗਾ। ਪਰ ਮੈਂ ਉਨ੍ਹਾਂ ਮੋਟੇ ਅਤੇ ਤਾਕਤਵਰ ਆਜੜੀਆਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਨੂੰ ਓਸੇ ਤਰ੍ਹਾਂ ਦੀ ਸਜ਼ਾ ਦੀ ਖੁਰਾਕ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”"

43ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਤੂੰ, ਮੇਰੇ ਇੱਜੜ, ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ। ਮੈਂ ਭੇਡੂਆਂ ਅਤੇ ਬਕਰਿਆਂ ਵਿੱਚਕਾਰ ਨਿਆਂ ਕਰਾਂਗਾ।"

44ਤੁਸੀਂ ਚੰਗੀ ਧਰਤੀ ਉੱਤੇ ਉੱਗਣ ਵਾਲੀ ਘਾਹ ਚਰ ਸੱਕਦੇ ਹੋ। ਇਸ ਲਈ ਤੁਸੀਂ ਉਸ ਘਾਹ ਨੂੰ ਕਿਉਂ ਲਿਤਾੜਦੇ ਹੋ ਜਿਸ ਨੂੰ ਹੋਰ ਭੇਡਾਂ ਖਾਣਾ ਚਾਹੁੰਦੀਆਂ ਹਨ? ਤੁਸੀਂ ਬਹੁਤ ਸਾਰਾ ਸਾਫ਼ ਪਾਣੀ ਪੀ ਸੱਕਦੇ ਹੋ। ਇਸ ਲਈ ਤੁਸੀ ਉਸ ਪਾਣੀ ਨੂੰ ਕਿਉਂ ਗੰਧਲਾ ਕਰਦੇ ਹੋ ਜਿਸ ਨੂੰ ਹੋਰ ਭੇਡਾਂ ਪੀਣਾ ਚਾਹੁੰਦੀਆਂ ਹਨ?"

45ਮੇਰੇ ਇੱਜੜ ਨੂੰ ਉਹੀ ਘਾਹ ਖਾਣਾ ਪੈਣਾ ਹੈ ਜੋ ਤੁਸੀਂ ਆਪਣੇ ਪੈਰਾਂ ਹੇਠਾਂ ਮਿਧਿਆ ਅਤੇ ਉਨ੍ਹਾਂ ਨੂੰ ਓਹੀ ਪਾਣੀ ਪੀਣਾ ਪਿਆ ਜਿਹੜਾ ਤੁਸੀਂ ਆਪਣੇ ਪੈਰਾਂ ਨਾਲ ਗੰਧਲਾ ਕੀਤਾ!”"

Ezekiel 23 illustration - Ezekiel Chapter 23

46ਇਸ ਲਈ ਮੇਰਾ ਪ੍ਰਭੂ ਯਹੋਵਾਹ ਉਨ੍ਹਾਂ ਨੂੰ ਆਖਦਾ ਹੈ: “ਮੈਂ, ਖੁਦ, ਮੋਟੀਆਂ ਅਤੇ ਪਤਲੀਆਂ ਭੇਡਾਂ ਵਿੱਚਕਾਰ ਨਿਆਂ ਕਰਾਂਗਾ।"

47ਤੁਸੀਂ ਆਪਣੇ ਪਾਸਿਆਂ ਅਤੇ ਮੋਢੇ ਨਾਲ ਧੱਕਾ ਦਿੰਦੇ ਹੋ। ਤੁਸੀਂ ਸਾਰੀਆਂ ਕਮਜ਼ੋਰ ਭੇਡਾਂ ਨੂੰ ਆਪਣੇ ਸਿੰਗਾਂ ਨਾਲ ਹੇਠਾਂ ਡੇਗ ਦਿੰਦੇ ਹੋ। ਤੁਸੀਂ ਉਨ੍ਹਾਂ ਨੂੰ ਬਾਹਰ ਕੱਢਣ ਤੀਕ ਧੱਕਦੇ ਰਹਿੰਦੇ ਹੋ।"

48ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ। ਉਹ ਹੁਣ ਜੰਗਲੀ ਜਾਨਵਰਾਂ ਦਾ ਸ਼ਿਕਾਰ ਨਹੀਂ ਹੋਵੇਗਾ। ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ।"

49ਫ਼ੇਰ ਮੈਂ ਉਨ੍ਹਾਂ ਉੱਤੇ ਇੱਕ ਆਜੜੀ, ਆਪਣੇ ਸੇਵਕ ਦਾਊਦ, ਨੂੰ ਲਵਾਂਗਾ। ਉਹ ਉਨ੍ਹਾਂ ਦਾ ਪੋਸ਼ਣ ਕਰੇਗਾ ਅਤੇ ਉਨ੍ਹਾਂ ਦਾ ਆਜੜੀ ਬਣੇਗਾ।"

Chapter Complete

You have read Ezekiel 23

49 verses