1ਫ਼ੇਰ ਮੈਂ, ਪ੍ਰਭੂ ਅਤੇ ਯਹੋਵਾਹ, ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਮੇਰਾ ਸੇਵਕ ਦਾਊਦ ਉਨ੍ਹਾਂ ਵਿੱਚ ਰਹਿਣ ਵਾਲਾ ਉਨ੍ਹਾਂ ਦਾ ਹਾਕਮ ਹੋਵੇਗਾ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ।"
2“ਅਤੇ ਫ਼ੇਰ ਮੈਂ ਆਪਣੀਆਂ ਭੇਡਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਾਂਗਾ। ਮੈਂ ਨੁਕਸਾਨਦਾਇੱਕ ਜਾਨਵਰਾਂ ਨੂੰ ਇਸਰਾਏਲ ਦੀ ਧਰਤੀ ਤੋਂ ਦੂਰ ਕਰ ਦਿਆਂਗਾ। ਫ਼ੇਰ ਭੇਡਾਂ ਮਾਰੂਬਲ ਵਿੱਚ ਸੁਰੱਖਿਅਤ ਹੋ ਸੱਕਦੀਆਂ ਹਨ ਅਤੇ ਜੰਗਲ ਵਿੱਚ ਸੌਂ ਸੱਕਦੀਆਂ ਹਨ।"
3ਮੈਂ ਆਪਣੀ ਪਹਾੜੀ ਦੇ ਇਰਦ-ਗਿਰਦ ਦੀਆਂ ਭੇਡਾਂ ਅਤੇ ਥਾਵਾਂ ਨੂੰ ਅਸੀਸ ਦੇਵਾਂਗਾ। ਮੈਂ ਸਹੀ ਸਮੇਂ ਬਾਰਸ਼ਾਂ ਹੋਣ ਦੇਵਾਂਗਾ। ਉਹ ਉਨ੍ਹਾਂ ਉੱਤੇ ਅਸੀਸਾਂ ਵਰ੍ਹਾਉਣਗੀਆਂ।"
4ਖੇਤਾਂ ਵਿੱਚ ਉੱਗਣ ਵਾਲੇ ਰੁੱਖ ਫ਼ਲ ਪੈਦਾ ਕਰਨਗੇ। ਧਰਤੀ ਆਪਣੀ ਫ਼ਸਲ ਦੇਵੇਗੀ। ਇਸ ਲਈ ਭੇਡਾਂ ਆਪਣੀ ਧਰਤੀ ਉੱਤੇ ਸੁਰੱਖਿਅਤ ਹੋਣਗੀਆਂ। ਮੈਂ ਉਨ੍ਹਾਂ ਉਤਲੇ ਜੂਲੇ ਤੋੜ ਦਿਆਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਸ਼ਕਤੀ ਤੋਂ ਬਚਾਵਾਂਗਾ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਲਾਮ ਬਣਾਇਆ ਸੀ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"
5ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਜਾਨਵਰਾਂ ਵਾਂਗ ਨਹੀਂ ਫ਼ੜੇ ਜਾਣਗੇ। ਉਹ ਜਾਨਵਰ ਉਨ੍ਹਾਂ ਨੂੰ ਫ਼ੇਰ ਨਹੀਂ ਖਾਣਗੇ। ਪਰ ਉਹ ਸੁਰੱਖਿਅਤ ਰਹਿਣਗੇ। ਕੋਈ ਵੀ ਉਨ੍ਹਾਂ ਨੂੰ ਭੈਭੀਤ ਨਹੀਂ ਕਰੇਗਾ।"

6ਮੈਂ ਉਨ੍ਹਾਂ ਨੂੰ ਕੁਝ ਜ਼ਮੀਨ ਦਿਆਂਗਾ ਜਿਹੜਾ ਚੰਗਾ ਬਗੀਚਾ ਬਣ ਸੱਕੇਗੀ। ਫ਼ੇਰ ਉਨ੍ਹਾਂ ਨੂੰ ਉਸ ਧਰਤੀ ਤੇ ਭੁੱਖ ਨਹੀਂ ਝੱਲਣੀ ਪਵੇਗੀ। ਉਹ ਫ਼ੇਰ ਕਦੇ ਵੀ ਹੋਰਨਾਂ ਕੌਮਾਂ ਕੋਲੋਂ ਬੇਇੱਜ਼ਤ ਨਹੀਂ ਹੋਣਗੇ।"
7ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। ਅਤੇ ਉਨ੍ਹਾਂ ਪਤਾ ਲੱਗ ਜਾਵੇਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ। ਅਤੇ ਇਸਰਾਏਲ ਦਾ ਪਰਿਵਾਰ ਜਾਣ ਜਾਵੇਗਾ ਕਿ ਉਹ ਮੇਰੇ ਬੰਦੇ ਹਨ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!"
8“ਤੁਸੀਂ ਮੇਰੀਆਂ ਭੇਡਾਂ ਹੋ, ਮੇਰੇ ਘਾਹ ਦੇ ਮੈਦਾਨ ਦੀਆਂ ਭੇਡਾਂ। ਤੁਸੀਂ ਸਿਰਫ਼ ਮਨੁੱਖ ਹੋ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"
9ਅਦੋਮ ਦੇ ਵਿਰੁੱਧ ਸੰਦੇਸ਼ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"
10“ਆਦਮੀ ਦੇ ਪੁੱਤਰ, ਸ਼ਈਰ ਪਰਬਤ ਵੱਲ ਵੇਖ, ਅਤੇ ਮੇਰੇ ਲਈ ਇਸਦੇ ਵਿਰੁੱਧ ਬੋਲ।"

11ਇਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਸ਼ਈਰ ਪਰਬਤ, ਮੈਂ ਹਾਂ ਤੇਰੇ ਵਿਰੁੱਧ! ਸਜ਼ਾ ਦੇਵਾਂਗਾ ਤੈਨੂੰ ਮੈਂ। ਬਣਾ ਦਿਆਂਗਾ ਮੈਂ ਤੈਨੂੰ ਵੀਰਾਨ ਬੰਜਰ ਧਰਤੀ।"
12ਤਬਾਹ ਕਰ ਦਿਆਂਗਾ ਮੈਂ ਤੇਰੇ ਸ਼ਹਿਰਾਂ ਨੂੰ। ਅਤੇ ਹੋ ਜਾਵੇਗਾ ਵੀਰਾਨ ਤੂੰ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"
13“‘ਕਿਉਂ ਕਿ ਤੂੰ ਹਮੇਸ਼ਾ ਰਿਹਾ ਹੈਂ ਖਿਲਾਫ਼ ਮੇਰੇ ਲੋਕਾਂ ਦੇ। ਇਸਤੇਮਾਲ ਕੀਤੀ ਤੂੰ ਆਪਣੀ ਤਲਵਾਰ ਇਸਰਾਏਲ ਦੇ ਵਿਰੁੱਧ ਉਨ੍ਹਾਂ ਦੇ ਮੁਸੀਬਤ ਵੇਲੇ। ਉਨ੍ਹਾਂ ਦੀ ਆਖਰੀ ਸਜ਼ਾ ਵੇਲੇ।’”"
14ਇਸ ਲਈ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਰੱਖ ਕੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਤੈਨੂੰ ਮੌਤ ਦੇ ਹਵਾਲੇ ਕਰ ਦਿਆਂਗਾ। ਮੌਤ ਤੈਨੂੰ ਭਜਾਵੇਗੀ। ਤੂੰ ਲੋਕਾਂ ਨੂੰ ਮਾਰਨ ਤੋਂ ਨਫ਼ਰਤ ਨਹੀਂ ਕੀਤੀ। ਇਸ ਲਈ ਮੌਤ ਤੈਨੂੰ ਭਜਾਵੇਗੀ।"
15ਅਤੇ ਮੈਂ ਸ਼ਈਰ ਪਰਬਤ ਨੂੰ ਇੱਕ ਵੀਰਾਨ ਖੰਡਰ ਬਣਾ ਦਿਆਂਗਾ। ਮੈਂ ਉਸ ਸ਼ਹਿਰ ਵਿੱਚੋਂ ਆਉਣ ਵਾਲੇ ਹਰ ਬੰਦੇ ਨੂੰ ਮਾਰ ਦਿਆਂਗਾ। ਅਤੇ ਮੈਂ ਹਰ ਓਸ ਬੰਦੇ ਨੂੰ ਮਾਰ ਦਿਆਂਗਾ ਜਿਹੜਾ ਉਸ ਸ਼ਹਿਰ ਵਿੱਚ ਜਾਣ ਦੀ ਕੋਸ਼ਿਸ਼ ਕਰੇਗਾ।"

16ਮੈਂ ਇਸਦੇ ਪਰਬਤਾਂ ਨੂੰ ਲਾਸ਼ਾਂ ਨਾਲ ਢੱਕੱ ਦਿਆਂਗਾ। ਉਹ ਲਾਸ਼ਾਂ ਤੇਰੀਆਂ ਸਾਰੀਆਂ ਪਹਾੜੀਆਂ, ਵਾਦੀਆਂ ਤੇ ਤੇਰੀਆਂ ਸਾਰੀਆਂ ਘਾਟੀਆਂ ਵਿੱਚ ਹੋਣਗੀਆਂ।"
17ਮੈਂ ਤੈਨੂੰ ਹਮੇਸ਼ਾ ਲਈ ਵੀਰਾਨ ਕਰ ਦਿਆਂਗਾ। ਕੋਈ ਵੀ ਤੇਰੇ ਸ਼ਹਿਰਾਂ ਵਿੱਚ ਨਹੀਂ ਰਹੇਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"
18ਤੂੰ ਆਖਿਆ ਸੀ, “ਇਹ ਦੋ ਕੌਮਾਂ ਅਤੇ ਦੇਸ਼ ਮੇਰੇ ਹੋਣਗੇ। ਅਸੀਂ ਉਨ੍ਹਾਂ ਨੂੰ ਆਪਣੀ ਖਾਤਰ ਲਵਾਂਗੇ।” ਪਰ ਯਹੋਵਾਹ ਇੱਥੇ ਹੈ!"
19ਅਤੇ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਤੁਸੀਂ ਮੇਰੇ ਲੋਕਾਂ ਨਾਲ ਈਰਖਾ ਕੀਤੀ। ਤੁਸੀਂ ਉਨ੍ਹਾਂ ਉੱਤੇ ਗੁੱਸਾ ਕੀਤਾ ਅਤੇ ਕਿਉਂ ਕਿ ਤੁਸੀਂ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਨੂੰ ਓਸੇ ਤਰ੍ਹਾਂ ਸਜ਼ਾ ਦੇਵਾਂਗਾ ਜਿਵੇਂ ਤੁਸੀਂ ਉਨ੍ਹਾਂ ਨੂੰ ਨੁਕਸਾਨ ਪੁਚਾਇਆ ਸੀ! ਮੈਂ ਤੁਹਾਨੂੰ ਸਜ਼ਾ ਦੇਵਾਂਗਾ ਅਤੇ ਆਪਣੇ ਲੋਕਾਂ ਨੂੰ ਇਹ ਜਾਣ ਲੈਣ ਦਿਆਂਗਾ ਕਿ ਮੈਂ ਉਨ੍ਹਾਂ ਦੇ ਨਾਲ ਹਾਂ।"
20ਅਤੇ ਫ਼ੇਰ ਤੁਹਾਨੂੰ ਵੀ ਪਤਾ ਲੱਗ ਜਾਵੇਗਾ ਕਿ ਮੈਂ ਤੁਹਾਡੀਆਂ ਸਾਰੀਆਂ ਬੇਇੱਜ਼ਤੀਆਂ ਬਾਰੇ ਸੁਣ ਲਿਆ ਹੈ। “ਤੁਸੀਂ ਇਸਰਾਏਲ ਦੇ ਪਰਬਤ ਦੇ ਵਿਰੁੱਧ ਬਹੁਤ ਮੰਦਾ ਬੋਲਿਆ ਹੈ। ਤੁਸੀਂ ਆਖਿਆ ਸੀ, ‘ਇਸਰਾਏਲ ਤਬਾਹ ਹੋ ਗਿਆ ਹੈ! ਅਸੀਂ ਉਨ੍ਹਾਂ ਨੂੰ ਭੋਜਨ ਵਾਂਗ ਚਬਾ ਜਾਵਾਂਗੇ!’"

21ਅਤੇ ਤੁਸੀਂ ਗੁਮਾਨੀ ਸੀ ਅਤੇ ਮੇਰੇ ਖਿਲਾਫ਼ ਗੱਲਾਂ ਕੀਤੀਆਂ ਸਨ। ਤੁਸੀਂ ਬਹੁਤ ਜ਼ਿਆਦਾ ਵਾਰੀ ਬੋਲੇ ਸੀ ਅਤੇ ਮੈਂ ਤੁਹਾਡਾ ਆਖਿਆ ਹਰ ਸ਼ਬਦ ਸੁਣ ਲਿਆ ਹੈ! ਹਾਂ, ਮੈਂ ਤੁਹਾਨੂੰ ਸੁਣ ਲਿਆ ਸੀ।”"
22ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਸਾਰੀ ਧਰਤੀ ਉਦੋਂ ਪ੍ਰਸੰਨ ਹੋਵੇਗੀ ਜਦੋਂ ਮੈਂ ਤੁਹਾਨੂੰ ਤਬਾਹ ਕਰਾਂਗਾ।"
23ਤੁਸੀਂ ਖੁਸ਼ ਹੋਏ ਸੀ ਜਦੋਂ ਇਸਰਾਏਲ ਦਾ ਦੇਸ਼ ਤਬਾਹ ਹੋਇਆ ਸੀ। ਮੈਂ ਤੁਹਾਡੇ ਨਾਲ ਵੀ ਓਸੇ ਤਰ੍ਹਾਂ ਦਾ ਸਲੂਕ ਕਰਾਂਗਾ। ਸ਼ਈਰ ਪਰਬਤ ਅਤੇ ਅਦੋਮ ਦਾ ਪੂਰਾ ਦੇਸ ਤਬਾਹ ਹੋ ਜਾਵੇਗਾ। ਫ਼ੇਰ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”"
24ਇਸਰਾਏਲ ਦੀ ਧਰਤੀ ਫ਼ੇਰ ਉਸਾਰੀ ਜਾਵੇਗੀ “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਇਸਰਾਏਲ ਦੇ ਪਰਬਤਾਂ ਨੂੰ ਯਹੋਵਾਹ ਦਾ ਸ਼ਬਦ ਸੁਣਨ ਲਈ ਆਖ!"
25ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਦੁਸ਼ਮਣ ਨੇ ਤੁਹਾਡੇ ਵਿਰੁੱਧ ਮੰਦੀਆਂ ਗੱਲਾਂ ਆਖੀਆਂ। ਉਨ੍ਹਾਂ ਨੇ ਆਖਿਆ! ਆਹਾ! ਹੁਣ ਪ੍ਰਾਚੀਨ ਪਰਬਤ ਸਾਡੇ ਹੋ ਜਾਣਗੇ।’"

26“ਇਸ ਲਈ ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਉਨ੍ਹਾਂ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ। ‘ਦੁਸ਼ਮਣ ਨੇ ਤੁਹਾਡੇ ਸ਼ਹਿਰਾਂ ਨੂੰ ਤਬਾਹ ਕੀਤਾ ਅਤੇ ਤੁਹਾਡੇ ਉੱਤੇ ਹਰ ਪਾਸਿਓ ਹਮਲਾ ਕੀਤਾ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਤੁਸੀਂ ਹੋਰਨਾਂ ਕੌਮਾਂ ਦੇ ਹੋ ਜਾਓ। ਫ਼ੇਰ ਲੋਕਾਂ ਨੇ ਕਾਨਾਫੂਸੀ ਕੀਤੀ ਅਤੇ ਤੁਹਾਡੇ ਬਾਰੇ ਮੰਦੀਆਂ ਗੱਲਾਂ ਆਖੀਆਂ।’”"
27ਇਸ ਲਈ, ਇਸਰਾਏਲ ਦੇ ਪਰਬਤੋਂ, ਮੇਰੇ ਪ੍ਰਭੂ ਯਹੋਵਾਹ ਦੇ ਸ਼ਬਦ ਨੂੰ ਸੁਣੋ! ਮੇਰਾ ਪ੍ਰਭੂ ਯਹੋਵਾਹ ਪਰਬਤਾਂ, ਪਹਾੜੀਆਂ,ਨਹਿਰਾਂ, ਵਾਦੀਆਂ, ਵੀਰਾਨ ਉਜਾੜਾਂ ਅਤੇ ਉਨ੍ਹਾਂ ਛੱਡੇ ਹੋਏ ਸ਼ਹਿਰਾਂ ਬਾਰੇ ਇਹ ਆਖਦਾ ਹੈ, ਜਿਨ੍ਹਾਂ ਨੂੰ ਆਲੇ-ਦੁਆਲੇ ਦੀਆਂ ਹੋਰਨਾਂ ਕੌਮਾਂ ਵੱਲੋਂ ਲੁੱਟਿਆ ਗਿਆ ਹੈ ਅਤੇ ਉਨ੍ਹਾਂ ਉੱਪਰ ਹੱਸਿਆ ਗਿਆ ਹੈ।"
You have read Ezekiel 24
27 verses