Lumina
Ezekiel

Against Ammon and Moab

Ezekiel 25·Punjabi Bible

1ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਸੌਂਹ ਖਾਂਦਾ ਹਾਂ, ਮੈਂ ਆਪਣੀਆਂ ਬਲਵਾਨ ਭਾਵਨਾਵਾਂ ਨੂੰ ਪ੍ਰਗਟ ਹੋਣ ਦਿਆਂਗਾ! ਮੈਂ ਅਦੋਮ ਅਤੇ ਹੋਰਨਾਂ ਕੌਮਾਂ ਨੂੰ ਆਪਣਾ ਕਹਿਰ ਮਹਿਸੂਸ ਕਰਾਵਾਂਗਾ। ਉਨ੍ਹਾਂ ਕੌਮਾਂ ਨੇ ਮੇਰੀ ਧਰਤੀ ਆਪਣੀ ਬਣਾ ਲਈ। ਉਨ੍ਹਾਂ ਕੋਲ ਉਦੋਂ ਸੱਚਮੁੱਚ ਚੰਗਾ ਸਮਾਂ ਸੀ ਜਦੋਂ ਉਨ੍ਹਾਂ ਨੇ ਇਹ ਦਰਸਾਇਆ ਸੀ ਕਿ ਉਹ ਇਸ ਧਰਤੀ ਨੂੰ ਕਿੰਨੀ ਨਫ਼ਰਤ ਕਰਦੇ ਸਨ। ਉਨ੍ਹਾਂ ਨੇ ਧਰਤੀ ਆਪਣੀ ਖਾਤਰ ਲੈ ਲਈ ਤਾਂ ਜੋ ਇਸ ਨੂੰ ਤਬਾਹ ਕਰ ਸੱਕਣ!”"

2“ਇਸ ਲਈ, ਇਸਰਾਏਲ ਦੀ ਧਰਤੀ ਬਾਰੇ ਇਹ ਗੱਲਾਂ ਆਖ। ਪਰਬਤਾਂ, ਪਹਾੜੀਆਂ, ਨਹਿਰਾਂ ਅਤੇ ਵਾਦੀਆਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਮੈਂ ਆਪਣੀਆਂ ਬਲਵਾਨ ਭਾਵਨਾਵਾਂ ਅਤੇ ਕਹਿਰ ਨੂੰ ਜ਼ੁਬਾਨ ਦਿਆਂਗਾ। ਕਿਉਂ? ਕਿਉਂ ਕਿ ਤੁਹਾਨੂੰ ਹੋਰਨਾਂ ਕੌਮਾਂ ਵੱਲੋਂ ਬੇਇੱਜ਼ਤੀ ਝੱਲਣੀ ਪਈ।’”"

3ਇਸ ਲਈ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਹੀ ਹਾਂ ਜਿਹੜਾ ਇਹ ਇਕਰਾਰ ਕਰ ਰਿਹਾ ਹੈ! ਮੈਂ ਸੌਂਹ ਖਾਂਦਾ ਹਾਂ ਕਿ ਤੇਰੇ ਆਲੇ-ਦੁਆਲੇ ਦੀਆਂ ਕੌਮਾਂ ਨੂੰ ਉਨ੍ਹਾਂ ਬੇਇੱਜ਼ਤੀਆਂ ਲਈ ਦੁੱਖ ਭੋਗਣਾ ਪਵੇਗਾ।"

4“ਪਰ ਇਸਰਾਏਲ ਦੇ ਪਰਬਤੋਂ, ਤੁਸੀਂ ਇਸਰਾਏਲ ਦੇ ਮੇਰੇ ਲੋਕਾਂ ਲਈ ਨਵੇਂ ਰੁੱਖ ਉਗਾਵੋਂਗੇ ਅਤੇ ਫ਼ਲ ਪੈਦਾ ਕਰੋਗੇ। ਮੇਰੇ ਲੋਕ ਛੇਤੀ ਹੀ ਵਾਪਸ ਆਉਣਗੇ।"

5ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੀ ਸਹਾਇਤਾ ਕਰਾਂਗਾ ਲੋਕ ਤੇਰੀ ਜ਼ਮੀਨ ਵਾਹੁਣਗੇ। ਲੋਕ ਤੇਰੇ ਅੰਦਰ ਬੀਜ ਪਾਉਣਗੇ।"

Ezekiel 25 illustration - Ezekiel Chapter 25

6ਤੇਰੇ ਉੱਤੇ ਰਹਿਣ ਵਾਲੇ ਬਹੁਤ-ਬਹੁਤ ਸਾਰੇ ਲੋਕ ਹੋਣਗੇ। ਇਸਰਾਏਲ ਦਾ ਪੂਰਾ ਪਰਿਵਾਰ-ਉਹ ਸਾਰੇ ਦਾ ਸਾਰਾ ਇੱਥੇ ਰਹੇਗਾ। ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਹੋਣਗੇ। ਬਰਬਾਦ ਹੋਈਆਂ ਥਾਵਾਂ ਨਵੀਆਂ ਵਾਂਗ ਫ਼ੇਰ ਉਸਾਰੀਆਂ ਜਾਣਗੀਆਂ।"

7ਮੈਂ ਤੈਨੂੰ ਬਹੁਤ ਸਾਰੇ ਬੰਦੇ ਅਤੇ ਜਾਨਵਰ ਦੇਵਾਂਗਾ। ਅਤੇ ਉਹ ਵੱਧਣ ਫੁੱਲਣਗੇ ਅਤੇ ਉਨ੍ਹਾਂ ਦੇ ਬਹੁਤ ਔਲਾਦ ਹੋਵੇਗੀ। ਮੈਂ ਅਤੀਤ ਵਾਂਗ ਤੇਰੇ ਉੱਤੇ ਰਹਿਣ ਲਈ ਲੋਕਾਂ ਨੂੰ ਲਿਆਵਾਂਗਾ। ਮੈਂ ਤੇਰੇ ਲਈ ਇਸ ਨੂੰ ਪਹਿਲਾਂ ਨਾਲੋਂ ਬਿਹਤਰ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"

8ਹਾਂ, ਮੈਂ ਬਹੁਤ ਸਾਰੇ ਲੋਕਾਂ, ਇਸਰਾਏਲ ਦੇ ਲੋਕਾਂ ਦੀ ਅਗਵਾਈ ਤੇਰੀ ਧਰਤੀ ਵੱਲ ਕਰਾਂਗਾ। ਤੂੰ ਉਨ੍ਹਾਂ ਦੀ ਜਾਇਦਾਦ ਹੋਵੇਂਗਾ। ਅਤੇ ਤੂੰ ਫ਼ੇਰ ਕਦੇ ਵੀ ਉਨ੍ਹਾਂ ਕੋਲੋਂ ਬੱਚੇ ਨਹੀਂ ਖੋਹੇਁਗਾ।”"

9ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਇਸਰਾਏਲ ਦੀ ਧਰਤੀ, ਲੋਕੀ ਤੈਨੂੰ ਮੰਦੀਆਂ ਗੱਲਾਂ ਆਖਦੇ ਹਨ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਨੂੰ ਤਬਾਹ ਕਰ ਦਿੱਤਾ। ਉਹ ਆਖਦੇ ਨੇ ਕਿ ਤੂੰ ਆਪਣੇ ਲੋਕਾਂ ਕੋਲੋਂ ਬੱਚੇ ਖੋਹ ਲੇ।"

10ਪਰ ਤੂੰ ਲੋਕਾਂ ਨੂੰ ਹੁਣ ਫ਼ੇਰ ਨਹੀਂ ਤਬਾਹ ਕਰੇਂਗਾ। ਤੂੰ ਉਨ੍ਹਾਂ ਦੇ ਬੱਚਿਆਂ ਨੂੰ ਫੇਰ ਨਹੀਂ ਖੋਹੇਁਗਾ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"

Ezekiel 25 illustration - Ezekiel Chapter 25

11“ਮੈਂ ਉਨ੍ਹਾਂ ਹੋਰਨਾਂ ਕੌਮਾਂ ਨੂੰ ਹੋਰ ਵੱਧੇਰੇ ਤੈਨੂੰ ਬੇਇੱਜ਼ਤ ਨਹੀਂ ਕਰਨ ਦਿਆਂਗਾ। ਤੂੰ ਉਨ੍ਹਾਂ ਲੋਕਾਂ ਦੁਆਰਾ ਹੋਰ ਵੱਧੇਰੇ ਨਹੀਂ ਸਤਾਇਆ ਜਾਵੇਂਗਾ। ਤੁਸੀਂ ਫ਼ੇਰ ਤੋਂ ਆਪਣੇ ਲੋਕਾਂ ਪਾਸੋਂ ਬੱਚੇ ਨਹੀਂ ਲਵੋਂਗੇ।” ਯਹੋਵਾਹ ਮੇਰੇ ਪ੍ਰਭੂ ਨੇ ਉਹ ਗੱਲਾਂ ਆਖੀਆਂ।"

12ਯਹੋਵਾਹ ਆਪਣੀ ਨੇਕਨਾਮੀ ਦੀ ਰੱਖਿਆ ਕਰੇਗਾ ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

13“ਆਦਮੀ ਦੇ ਪੁੱਤਰ ਇਸਰਾਏਲ ਦਾ ਪਰਿਵਾਰ ਆਪਣੇ ਦੇਸ਼ ਵਿੱਚ ਰਹਿੰਦਾ ਸੀ। ਪਰ ਉਨ੍ਹਾਂ ਨੇ ਆਪਣੇ ਮੰਦੇ ਅਮਲਾਂ ਨਾਲ ਉਸ ਧਰਤੀ ਨੂੰ ਨਾਪਾਕ ਕਰ ਦਿੱਤਾ। ਮੇਰੇ ਲਈ ਉਹ ਉਸ ਔਰਤ ਵਰਗੇ ਸਨ ਜਿਹੜੀ ਆਪਣੀ ਮਾਹਵਾਰੀ ਆਉਣ ਤੇ ਪਲੀਤ ਹੋ ਜਾਂਦੀ ਹੈ।"

14ਉਨ੍ਹਾਂ ਨੇ ਧਰਤੀ ਉੱਤੇ ਖੂਨ ਡੋਲ੍ਹਿਆ ਜਦੋਂ ਉਨ੍ਹਾਂ ਨੇ ਉਸ ਧਰਤੀ ਉੱਤੇ ਲੋਕਾਂ ਨੂੰ ਕਤਲ ਕੀਤਾ। ਉਨ੍ਹਾਂ ਨੇ ਆਪਣੇ ਬੁੱਤਾਂ ਰਾਹੀਂ ਧਰਤੀ ਨੂੰ ਨਾਪਾਕ ਕੀਤਾ। ਇਸ ਲਈ ਮੈਂ ਉਨ੍ਹਾਂ ਨੂੰ ਦਰਸਾਇਆ ਕਿ ਮੈਂ ਕਿੰਨਾ ਕਹਿਰਵਾਨ ਸਾਂ।"

15ਮੈਂ ਉਨ੍ਹਾਂ ਨੂੰ ਕੌਮਾਂ ਦਰਮਿਆਨ ਖਿੰਡਾ ਦਿੱਤਾ ਅਤੇ ਸਾਰੀਆਂ ਧਰਤੀਆਂ ਉੱਤੇ ਫ਼ੈਲਾ ਦਿੱਤਾ। ਮੈਂ ਉਨ੍ਹਾਂ ਨੂੰ ਉਹ ਸਜ਼ਾ ਦਿੱਤੀ ਜਿਹੜੀ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਕਰਕੇ ਮਿਲਣੀ ਚਾਹੀਦੀ ਸੀ।"

Ezekiel 25 illustration - Ezekiel Chapter 25

16ਪਰ ਉਨ੍ਹਾਂ ਨੇ ਉਨ੍ਹਾਂ ਹੋਰਨਾਂ ਕੌਮਾਂ ਅੰਦਰ ਵੀ ਮੇਰੀ ਨੇਕਨਾਮੀ ਨੂੰ ਬਰਬਾਦ ਕਰ ਦਿੱਤਾ। ਕਿਵੇਂ? ਉਨ੍ਹਾਂ ਕੌਮਾਂ ਨੇ ਆਖਿਆ, ‘ਇਹ ਯਹੋਵਾਹ ਦੇ ਲੋਕ ਹਨ, ਪਰ ਇਨ੍ਹਾਂ ਨੇ ਉਸਦੀ ਧਰਤੀ ਛੱਡ ਦਿੱਤੀ। ਇਸ ਲਈ ਅਵੱਸ਼ ਹੀ ਯਹੋਵਾਹ ਵਿੱਚ ਕੁਝ ਦੋਸ਼ ਹੋਵੇਗਾ!’"

17“ਇਸਰਾਏਲ ਦੇ ਲੋਕਾਂ ਨੇ, ਜਿਹੜੀਆਂ ਥਾਵਾਂ ਉੱਤੇ ਵੀ ਉਹ ਗਏ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਅਤੇ ਮੈਨੂੰ ਆਪਣੇ ਨਾਮ ਉੱਤੇ ਅਫ਼ਸੋਸ ਹੋਇਆ।"

Chapter Complete

You have read Ezekiel 25

17 verses