Lumina
Ezekiel

Against Tyre

Ezekiel 26·Punjabi Bible

1ਇਸ ਲਈ ਇਸਰਾਏਲ ਦੇ ਪਰਿਵਾਰ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, ‘ਇਸਰਾਏਲ ਦੇ ਪਰਿਵਾਰ, ਤੂੰ ਜਿੱਥੇ ਵੀ ਗਿਆ, ਮੇਰਾ ਪਵਿੱਤਰ ਨਾਮ ਬਦਨਾਮ ਕਰ ਦਿੱਤਾ। ਮੈਂ ਇਸ ਨੂੰ ਰੋਕਣ ਲਈ ਕੁਝ ਕਰਨ ਜਾ ਰਿਹਾ ਹਾਂ। ਇਸਰਾਏਲ, ਮੈਂ ਤੇਰੀ ਖਾਤਰ ਅਜਿਹਾ ਨਹੀਂ ਕਰਾਂਗਾ! ਮੈਂ ਅਜਿਹਾ ਆਪਣੇ ਪਵਿੱਤਰ ਨਾਮ ਖਾਤਰ ਕਰਾਂਗਾ।"

2ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"

3ਪਰਮੇਸ਼ੁਰ ਨੇ ਆਖਿਆ, “ਮੈਂ ਤੈਨੂੰ ਉਨ੍ਹਾਂ ਕੌਮਾਂ ਤੋਂ ਬਾਹਰ ਕੱਢ ਲਵਾਂਗਾ, ਤੁਹਾਨੂੰ ਇਕੱਠਿਆਂ ਕਰਾਂਗਾ, ਅਤੇ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲਿਆਵਾਂਗਾ।"

4ਫ਼ੇਰ ਮੈਂ ਤੁਹਾਡੇ ਉੱਤੇ ਸ਼ੁੱਧ ਪਾਣੀ ਛਿੜਕਾਂਗਾ ਅਤੇ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਡੀ ਸਾਰੀ ਮੈਲ ਧੋ ਦਿਆਂਗਾ। ਮੈਂ ਉਨ੍ਹਾਂ ਘਿਰਣਿਤ ਬੁੱਤਾਂ ਦੀ ਸਾਰੀ ਮੈਲ ਧੋ ਦਿਆਂਗਾ ਅਤੇ ਤੁਹਾਨੂੰ ਪਵਿੱਤਰ ਬਣਾ ਦਿਆਂਗਾ।”"

5ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੰਦਰ ਨਵਾਂ ਆਤਮਾ ਪਾਵਾਂਗਾ ਅਤੇ ਤੁਹਾਡੇ ਸੋਚਣ ਦੇ ਢੰਗ ਨੂੰ ਬਦਲ ਦਿਆਂਗਾ। ਮੈਂ ਤੁਹਾਡੇ ਸ਼ਰੀਰ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਤੁਹਾਨੂੰ ਇੱਕ ਕੋਮਲ ਮਨੁੱਖੀ ਦਿਲ ਦੇਵਾਂਗਾ।"

Ezekiel 26 illustration - Ezekiel Chapter 26

6ਅਤੇ ਮੈਂ ਆਪਣਾ ਆਤਮਾ ਤੁਹਾਡੇ ਅੰਦਰ ਰੱਖ ਦਿਆਂਗਾ। ਮੈਂ ਤੁਹਾਨੂੰ ਇਸ ਤਰ੍ਹਾਂ ਬਦਲ ਦਿਆਂਗਾ ਕਿ ਤੁਸੀਂ ਮੇਰੇ ਕਨੂੰਨਾ ਨੂੰ ਮੰਨੋਗੇ। ਤੁਸੀਂ ਮੇਰੇ ਆਦੇਸ਼ਾਂ ਨੂੰ ਧਿਆਨ ਨਾਲ ਪ੍ਰਵਾਨ ਕਰੋਂਗੇ।"

7ਫ਼ੇਰ ਤੁਸੀਂ ਉਸ ਧਰਤੀ ਉੱਤੇ ਰਹੋਁਗੇ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਤੁਸੀਂ ਮੇਰੇ ਬੰਦੇ ਹੋਵੋਂਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”"

8ਪਰਮੇਸ਼ੁਰ ਨੇ ਆਖਿਆ, “ਇਸਤੋਂ ਇਲਾਵਾ, ਮੈਂ ਤੁਹਾਨੂੰ ਬਚਾਵਾਂਗਾ ਵੀ ਅਤੇ ਨਾਪਾਕ ਹੋ ਜਾਣ ਤੋਂ ਦੂਰ ਰੱਖਾਂਗਾ। ਮੈਂ ਅਨਾਜ ਨੂੰ ਉੱਗਣ ਦਾ ਆਦੇਸ਼ ਦੇਵਾਂਗਾ ਮੈਂ ਤੁਹਾਡੇ ਵਿਰੁੱਧ ਭੁੱਖਮਾਰੀ ਦਾ ਸਮਾਂ ਨਹੀਂ ਲਿਆਵਾਂਗਾ।"

9ਮੈਂ ਤੁਹਾਨੂੰ ਤੁਹਾਡੇ ਰੁੱਖਾਂ ਤੇ ਫ਼ਲਾਂ ਦੀਆਂ ਵੱਡੀਆਂ ਫ਼ਸਲਾਂ ਅਤੇ ਤੁਹਾਡੇ ਖੇਤਾਂ ਵਿੱਚੋਂ ਵਾਢੀਆਂ ਦੇਵਾਂਗਾ ਤਾਂ ਜੋ ਫ਼ੇਰ ਕਦੇ ਵੀ ਤੁਸੀਂ ਬਿਗਾਨੇ ਦੇਸ ਵਿੱਚ ਭੁੱਖੇ ਹੋਣ ਦੀ ਸ਼ਰਮ ਮਹਿਸੂਸ ਨਾ ਕਰੋ।"

10ਤੁਸੀਂ ਆਪਣੇ ਮੰਦੇ ਕੰਮਾਂ ਨੂੰ ਯਾਦ ਕਰੋਂਗੇ। ਤੁਸੀਂ ਯਾਦ ਕਰੋਗੇ ਕਿ ਉਹ ਗੱਲਾਂ ਚੰਗੀਆਂ ਨਹੀਂ ਸਨ। ਫ਼ੇਰ ਤੁਸੀਂ ਆਪਣੇ ਪਾਪਾਂ ਅਤੇ ਆਪਣੇ ਭਿਆਨਕ ਕਾਰਿਆਂ ਕਾਰਣ ਆਪਣੇ ਆਪਨੂੰ ਨਫ਼ਰਤ ਕਰੋਂਗੇ।”"

Ezekiel 26 illustration - Ezekiel Chapter 26

11ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲਾਂ ਚੇਤੇ ਰੱਖੋ: ਮੈਂ ਇਹ ਗੱਲਾਂ ਤੁਹਾਡੇ ਭਲੇ ਵਾਸਤੇ ਨਹੀਂ ਕਰ ਰਿਹਾ! ਮੈਂ ਇਹ ਆਪਣੀ ਨੇਕ ਨਾਮੀ ਲਈ ਕਰ ਰਿਹਾ ਹਾਂ! ਇਸਰਾਏਲ ਦੇ ਪਰਿਵਾਰ, ਤੈਨੂੰ ਆਪਣੇ ਜੀਵਨ ਢੰਗ ਬਾਰੇ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹੋਣਾ ਚਾਹੀਦਾ ਹੈ!”"

12ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਸ ਦਿਨ, ਜਦੋਂ ਮੈਂ ਤੁਹਾਡੇ ਪਾਪ ਧੋਵਾਂਗਾ। ਮੈਂ ਲੋਕਾਂ ਨੂੰ ਤੁਹਾਡੇ ਸ਼ਹਿਰ ਵਿੱਚ ਵਾਪਸ ਲੈ ਆਵਾਂਗਾ। ਉਹ ਵੀਰਾਨ ਹੋਏ ਸ਼ਹਿਰ ਫ਼ੇਰ ਆਬਾਦ ਹੋ ਜਾਣਗੇ।"

13ਲੋਕ ਫ਼ੇਰ ਜ਼ਮੀਨ ਉੱਤੇ ਕੰਮ ਕਰਨਾ ਸ਼ੁਰੂ ਕਰ ਦੇਣਗੇ ਤਾਂ ਜੋ ਜਦੋਂ ਹੋਰ ਲੋਕ ਕੋਲੋਂ ਲੰਘਣ ਤਾਂ ਉਨ੍ਹਾਂ ਨੂੰ ਬਰਬਾਦੀ ਫ਼ੇਰ ਨਜ਼ਰ ਨਾ ਆਵੇ।"

14ਉਹ ਆਖਣਗੇ, ‘ਅਤੀਤ ਵਿੱਚ ਇਹ ਧਰਤੀ ਵੀਰਾਨ ਹੋ ਗਈ ਸੀ। ਪਰ ਹੁਣ ਇਹ ਬਾਗ਼ੇ ਅਦਨ ਵਾਂਗ ਹੈ। ਸ਼ਹਿਰ ਤਬਾਹ ਹੋ ਗਏ ਸਨ। ਉਹ ਵੀਰਾਨ ਅਤੇ ਉਜਾੜ ਹੋ ਗਏ ਸਨ। ਪਰ ਹੁਣ ਉਹ ਸੁਰੱਖਿਅਤ ਹਨ ਅਤੇ ਉਨ੍ਹਾਂ ਅੰਦਰ ਲੋਕ ਬਚਾਉ ਕਰਦੇ ਹਨ।’”"

15ਪਰਮੇਸ਼ੁਰ ਨੇ ਆਖਿਆ, “ਫ਼ੇਰ ਉਹ ਕੌਮਾਂ ਜਿਹੜੀਆਂ ਹਾਲੇ ਵੀ ਤੁਹਾਡੇ ਆਲੇ-ਦੁਆਲੇ ਹਨ, ਜਾਣ ਲੈਣਗੀਆਂ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਉਨ੍ਹਾਂ ਉਜੜੀਆਂ ਥਾਵਾਂ ਨੂੰ ਫ਼ੇਰ ਵਸਾ ਦਿੱਤਾ ਹੈ। ਮੈਂ ਇਸ ਉਜਾੜ ਜ਼ਮੀਨ ਵਿੱਚ ਚੀਜ਼ਾਂ ਬੀਜੀਆਂ। ਮੈਂ ਯਹੋਵਾਹ ਹਾਂ। ਮੈਂ ਇਹ ਗੱਲਾਂ ਆਖੀਆਂ ਅਤੇ ਮੈਂ ਇਨ੍ਹਾਂ ਨੂੰ ਵਾਪਰਨ ਦੇਵਾਂਗਾ!”"

Ezekiel 26 illustration - Ezekiel Chapter 26

16ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਮੈਂ ਇਸਰਾਏਲ ਦੇ ਪਰਿਵਾਰ ਨੂੰ ਵੀ ਆਪਣੇ ਕੋਲ ਆਉਣ ਦੇਵਾਂਗਾ ਅਤੇ ਉਨ੍ਹਾਂ ਖਾਤਰ ਇਹ ਗੱਲਾਂ ਕਰਨ ਲਈ ਮੈਥੋਂ ਮੰਗ ਕਰਨ ਦੇਵਾਂਗਾ। ਮੈਂ ਉਨ੍ਹਾਂ ਨੂੰ ਵੱਧਣ ਦੇਵਾਂਗਾ ਅਤੇ ਬਹੁਤ-ਬਹੁਤ ਸਾਰੇ ਲੋਕ ਬਨਣ ਦਿਆਂਗਾ। ਉਹ ਭੇਡਾਂ ਦੇ ਇੱਜੜ ਵਾਂਗ ਹੋਣਗੇ।"

17ਖਾਸ ਤਿਉਹਾਰਾਂ ਦੇ ਮੌਕੇ ਤੇ ਯਰੂਸ਼ਲਮ ਉਨ੍ਹਾਂ ਭੇਡਾਂ ਅਤੇ ਬੱਕਰੀਆਂ ਦੇ ਇੱਜੜ ਨਾਲ ਭਰਿਆ ਹੁੰਦਾ ਹੈ ਜਿਨ੍ਹਾਂ ਨੂੰ ਪਵਿੱਤਰ ਬਣਾਇਆ ਗਿਆ ਹੁੰਦਾ ਹੈ। ਇਸੇ ਤਰ੍ਹਾਂ ਹੀ, ਸ਼ਹਿਰ ਅਤੇ ਉਜਾੜ ਥਾਵਾਂ ਲੋਕਾਂ ਦੇ ਇੱਜੜਾਂ ਨਾਲ ਭਰ ਜਾਣਗੀਆਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”"

18ਸੁੱਕੀਆਂ ਹੱਡੀਆਂ ਦਾ ਦਰਸ਼ਨ ਯਹੋਵਾਹ ਦੀ ਸ਼ਕਤੀ ਮੇਰੇ ਉੱਪਰ ਆਈ। ਯਹੋਵਾਹ ਦਾ ਆਤਮਾ ਮੈਨੂੰ ਚੁੱਕ ਕੇ (ਸ਼ਹਿਰ ਤੋਂ ਬਾਹਰ) ਲੈ ਗਿਆ ਅਤੇ ਮੈਨੂੰ ਵਾਦੀ ਦੇ ਵਿੱਚਕਾਰ ਛੱਡ ਦਿੱਤਾ। ਵਾਦੀ ਮਰੇ ਹੋਏ ਬੰਦਿਆਂ ਦੀਆਂ ਹੱਡੀਆਂ ਨਾਲ ਭਰੀ ਹੋਈ ਸੀ।"

19ਵਾਦੀ ਵਿੱਚ ਧਰਤੀ ਉੱਤੇ ਬਹੁਤ-ਬਹੁਤ ਸਾਰੀਆਂ ਹੱਡੀਆਂ ਪਈਆਂ ਹੋਈਆਂ ਸਨ। ਯਹੋਵਾਹ ਨੇ ਮੈਨੂੰ ਉਨ੍ਹਾਂ ਹੱਡੀਆਂ ਦੇ ਆਲੇ-ਦੁਆਲੇ ਤੁਰਨ ਲਈ ਮਜ਼ਬੂਰ ਕੀਤਾ। ਮੈਂ ਦੇਖਿਆ ਕਿ ਹੱਡੀਆਂ ਬਹੁਤ ਖੁਸ਼ਕ ਸਨ।"

20ਫ਼ੇਰ ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਇਹ ਹੱਡੀਆਂ ਮੁੜਕੇ ਜਿਉਂਦੀਆਂ ਹੋ ਸੱਕਦੀਆਂ ਹਨ?” ਮੈਂ ਜਵਾਬ ਦਿੱਤਾ, “ਯਹੋਵਾਹ ਮੇਰੇ ਪ੍ਰਭੂ, ਸਿਰਫ਼ ਤੁਸੀਂ ਹੀ ਇਹ ਸਵਾਲ ਦਾ ਜਵਾਬ ਜਾਣਦੇ ਹੋ।”"

Ezekiel 26 illustration - Ezekiel Chapter 26

21ਮੇਰੇ ਪ੍ਰਭੂ ਯਹੋਵਾਹ ਨੇ ਮੈਨੂੰ ਆਖਿਆ, “ਮੇਰੇ ਲਈ ਉਨ੍ਹਾਂ ਹੱਡੀਆਂ ਨਾਲ ਗੱਲ ਕਰ। ਉਨ੍ਹਾਂ ਹੱਡੀਆਂ ਨੂੰ ਆਖ, ‘ਖੁਸ਼ਕ ਹੱਡੀਓ, ਯਹੋਵਾਹ ਦੇ ਸ਼ਬਦ ਨੂੰ ਸੁਣੋ!"

Chapter Complete

You have read Ezekiel 26

21 verses