Lumina
Ezekiel

Against the King of Tyre

Ezekiel 28·Punjabi Bible

1“ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹ ਸਾਰੇ ਸ਼ਹਿਰ ਜਿਹੜੇ ਤੇਰੇ ਨਾਲ ਵਪਾਰ ਕਰਦੇ ਹਨ, ਤੈਨੂੰ ਪੁੱਛਣਗੇ, ‘ਕੀ ਤੂੰ ਮੁੱਲਵਾਨ ਚੀਜ਼ਾਂ ਲੁੱਟਣ ਆਇਆ ਹੈਂ? ਕੀ ਤੂੰ ਆਪਣੇ ਸਿਪਾਹੀਆਂ ਦੇ ਜਿੱਥੇ ਇਸੇ ਕਰਕੇ ਲਿਆਇਆ ਸੀ ਤਾਂ ਜੋ ਤੂੰ ਉਨ੍ਹਾਂ ਚੰਗੀਆਂ ਚੀਜ਼ਾਂ ਨੂੰ ਹੜਪ ਸੱਕੇਁ ਅਤੇ ਚਾਂਦੀ, ਸੋਨੇ, ਪਸ਼ੂ ਅਤੇ ਦੌਲਤ ਨੂੰ ਲਿਜਾ ਸੱਕੇਁ। ਕੀ ਤੂੰ ਇਨ੍ਹਾਂ ਸਾਰੀਆਂ ਕੀਮਤੀ ਚੀਜ਼ਾਂ ਨੂੰ ਲੁੱਟਣ ਆਇਆ ਸੀ?’”"

2ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਨਾਲ ਗੱਲ ਕਰ। ਉਸ ਨੂੰ ਦੱਸ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ! ‘ਤੂੰ ਮੇਰੇ ਲੋਕਾਂ ਉੱਤੇ ਉਦੋਂ ਹਮਲਾ ਕਰਨ ਲਈ ਆਵੇਂਗਾ ਜਦੋਂ ਉਹ ਸ਼ਾਂਤੀ ਅਤੇ ਸੁਰੱਖਿਆ ਨਾਲ ਰਹਿ ਰਹੇ ਹਨ।"

3ਤੂੰ ਆਪਣੀ ਥਾਂ ਤੋਂ ਦੂਰ ਉੱਤਰ ਵੱਲੋਂ ਆਵੇਂਗਾ। ਅਤੇ ਤੂੰ ਆਪਣੇ ਨਾਲ ਬਹੁਤ ਸਾਰੇ ਲੋਕ ਲੈ ਕੇ ਆਵੇਂਗਾ। ਉਹ ਸਾਰੇ ਹੀ ਘੋੜਿਆਂ ਤੇ ਸਵਾਰ ਹੋਣਗੇ। ਤੂੰ ਇੱਕ ਵੱਡੀ ਅਤੇ ਤਾਕਤਵਰ ਫ਼ੌਜ ਹੋਵੇਂਗਾ।"

4ਤੂੰ ਇਸਰਾਏਲ ਦੇ ਮੇਰੇ ਬੰਦਿਆਂ ਦੇ ਵਿਰੁੱਧ ਲੜਨ ਲਈ ਆਵੇਂਗਾ। ਤੂੰ ਜ਼ਮੀਨ ਨੂੰ ਕੱਜਣ ਵਾਲੇ ਤੂਫ਼ਾਨੀ ਬੱਦਲ ਵਾਂਗ ਹੋਵੇਂਗਾ। ਜਦੋਂ ਉਹ ਸਮਾਂ ਆਵੇਗਾ, ਮੈਂ ਤੈਨੂੰ ਆਪਣੀ ਧਰਤੀ ਦੇ ਖਿਲਾਫ਼ ਲੜਨ ਲਈ ਲਿਆਵਾਂਗਾ। ਫੇਰ, ਗੋਗ ਕੌਮਾਂ ਇਹ ਜਾਣ ਲੈਣਗੀਆਂ ਕਿ ਮੈਂ ਕਿੰਨਾ ਸ਼ਕਤੀਸ਼ਾਲੀ ਹਾਂ! ਉਹ ਮੇਰਾ ਆਦਰ ਕਰਨਾ ਸਿੱਖ ਲੈਣਗੇ ਅਤੇ ਜਾਣ ਲੈਣਗੇ ਕਿ ਮੈਂ ਪਵਿੱਤਰ ਹਾਂ। ਉਹ ਜਾਣ ਲੈਣਗੇ ਕਿ ਮੈਂ ਤੇਰੇ ਨਾਲ ਕੀ ਕਰਾਂਗਾ।’”"

5ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਸ ਸਮੇਂ ਲੋਕ ਯਾਦ ਕਰਨਗੇ ਕਿ ਮੈਂ ਅਤੀਤ ਵਿੱਚ ਤੇਰੇ ਬਾਰੇ ਗੱਲ ਕੀਤੀ ਸੀ। ਉਹ ਯਾਦ ਕਰਨਗੇ ਕਿ ਮੈਂ ਆਪਣੇ ਸੇਵਕਾਂ ਇਸਰਾਏਲ ਦੇ ਨਬੀਆਂ ਦੀ ਵਰਤੋਂ ਕੀਤੀ ਸੀ। ਉਹ ਜਾਣ ਲੈਣਗੇ ਕਿ ਇਸਰਾਏਲ ਦੇ ਨਬੀਆਂ ਨੇ ਅਤੀਤ ਵਿੱਚ ਮੇਰੇ ਲਈ ਗੱਲ ਕੀਤੀ ਸੀ ਅਤੇ ਆਖਿਆ ਸੀ ਕਿ ਮੈਂ ਤੈਨੂੰ ਉਨ੍ਹਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।”"

Ezekiel 28 illustration - Ezekiel Chapter 28

6ਮੇਰੇ ਪ੍ਰਭੂ ਯਹੋਵਾਹ ਨੇ ਆਖਿਆ, “ਉਸ ਸਮੇਂ, ਗੋਗ ਇਸਰਾਏਲ ਦੀ ਧਰਤੀ ਦੇ ਖਿਲਾਫ਼ ਲੜਨ ਲਈ ਆਵੇਗਾ। ਮੈਂ ਆਪਣਾ ਕਹਿਰ ਦਰਸਾਵਾਂਗਾ।"

7ਮੈਂ ਆਪਣੇ ਗੁੱਸੇ ਵਿੱਚ ਅਤੇ ਜੋਸ਼ ਵਿੱਚ ਸੌਂਹ ਖਾਂਦਾ ਹਾਂ: ਮੈਂ ਸੌਂਹ ਖਾਂਦਾ ਹਾਂ ਕਿ ਇਸਰਾਏਲ ਦੀ ਧਰਤੀ ਉੱਤੇ ਇੱਕ ਸਖਤ ਭੁਚਾਲ ਆਵੇਗਾ।"

8ਉਸ ਸਮੇਂ, ਸਾਰੀਆਂ ਜਾਨਦਾਰ ਚੀਜ਼ਾਂ ਡਰ ਨਾਲ ਕੰਬ ਜਾਣਗੀਆਂ ਸਮੁੰਦਰ ਦੀਆਂ ਮੱਛੀਆਂ, ਹਵਾ ਦੇ ਪੰਛੀ, ਖੇਤਾਂ ਦੇ ਜੰਗਲੀ ਜਾਨਵਰ ਅਤੇ ਧਰਤੀ ਉੱਤੇ ਰੀਁਗਣ ਵਾਲੇ ਸਾਰੇ ਛੋਟੇ ਪ੍ਰਾਣੀ, ਸਾਰੇ ਡਰ ਨਾਲ ਕੰਬ ਜਾਣਗੇ। ਪਰਬਤ ਡਿੱਗਣਗੇ ਅਤੇ ਚੱਟਾਨਾਂ ਢਹਿ ਪੈਣਗੀਆਂ। ਹਰ ਕੰਧ ਧਰਤੀ ਤੇ ਡਿੱਗ ਪਵੇਗੀ!”"

9ਮੇਰਾ ਪ੍ਰਭੂ ਯਹੋਵਾਹ ਆਖਦਾ ਹੈ, “ਅਤੇ ਇਸਰਾਏਲ ਦੇ ਪਰਬਤਾਂ ਉੱਤੇ ਮੈਂ ਗੋਗ ਦੇ ਖਿਲਾਫ਼ ਹਰ ਤਰ੍ਹਾਂ ਦੇ ਆਤੰਕ ਨੂੰ ਸੱਦਾ ਦਿਆਂਗਾ। ਉਸ ਦੇ ਸਿਪਾਹੀ ਇਨ੍ਨੇ ਭੈਭੀਤ ਹੋਣਗੇ ਕਿ ਉਹ ਇੱਕ ਦੂਸਰੇ ਉੱਤੇ ਹਮਲਾ ਕਰ ਦੇਣਗੇ ਅਤੇ ਇੱਕ ਦੂਸਰੇ ਨੂੰ ਆਪਣੀਆਂ ਤਲਾਵਾਰਾਂ ਨਾਲ ਮਾਰ ਦੇਣਗੇ।"

10ਮੈਂ ਗੋਗ ਨੂੰ ਬੀਮਾਰੀ ਅਤੇ ਮੌਤ ਦੀ ਸਜ਼ਾ ਦਿਆਂਗਾ। ਮੈਂ ਗੋਗ ਅਤੇ ਉਸ ਦੇ ਬਹੁਤ ਸਾਰੀਆਂ ਕੌਮਾਂ ਤੋਂ ਉਸ ਦੇ ਸਿਪਾਹੀਆਂ ਦੇ ਜਬਿਆਂ ਉੱਤੇ ਗੜਿਆਂ, ਅੱਗ ਅਤੇ ਗੰਧਕ ਦੀ ਵਰੱਖਾ ਕਰ ਦਿਆਂਗਾ।"

Ezekiel 28 illustration - Ezekiel Chapter 28

11ਫ਼ੇਰ ਮੈਂ ਦਿਖਾ ਦਿਆਂਗਾ ਕਿ ਮੈਂ ਕਿੰਨਾ ਮਹਾਨ ਹਾਂ। ਮੈਂ ਸਾਬਤ ਕਰ ਦਿਆਂਗਾ ਕਿ ਮੈਂ ਪਵਿੱਤਰ ਹਾਂ। ਬਹੁਤ ਸਾਰੀਆਂ ਕੌਮਾਂ ਮੈਨੂੰ ਅਜਿਹਾ ਕਰਦਿਆਂ ਦੇਖਣਗੀਆਂ ਉਹ ਸਿੱਖ ਲੈਣਗੇ ਕਿ ਮੈਂ ਕੌਣ ਹਾਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”"

12ਗੋਗ ਅਤੇ ਉਸਦੀ ਫ਼ੌਜ ਦੀ ਮੌਤ “ਆਦਮੀ ਦੇ ਪੁੱਤਰ, ਮੇਰੇ ਲਈ ਗੋਗ ਦੇ ਵਿਰੁੱਧ ਬੋਲ। ਉਸ ਨੂੰ ਦੱਸ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਗੋਗ, ਤੂੰ ਮਸ਼ਕ ਅਤੇ ਤੂਬਲ ਦੇ ਦੇਸਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈਂ! ਪਰ ਮੈਂ ਤੇਰੇ ਵਿਰੁੱਧ ਹਾਂ।"

13ਮੈਂ ਤੈਨੂੰ ਫ਼ੜ ਲਵਾਂਗਾ ਅਤੇ ਤੈਨੂੰ ਵਾਪਸ ਲਿਆਵਾਂਗਾ। ਮੈਂ ਤੈਨੂੰ ਦੂਰ ਉੱਤਰ ਵੱਲੋਂ ਵਾਪਸ ਲਿਆਵਾਂਗਾ। ਮੈਂ ਤੈਨੂੰ ਇਸਰਾਏਲ ਦੇ ਪਰਬਤਾਂ ਦੇ ਖਿਲਾਫ਼ ਲੜਨ ਲਈ ਲਿਆਵਾਂਗਾ।"

14ਪਰ ਮੈਂ ਤੇਰੇ ਖੱਬੇ ਹੱਥ ਵਿੱਚੋਂ ਤੇਰੀ ਕਮਾਨ ਸੁੱਟਵਾ ਦਿਆਂਗਾ। ਮੈਂ ਤੇਰੇ ਸੱਜੇ ਹੱਥ ਵਿੱਚੋਂ ਤੇਰੇ ਤੀਰਾਂ ਨੂੰ ਪਰ੍ਹਾਂ ਸੁਟਵਾ ਦਿਆਂਗਾ।"

15ਤੂੰ ਇਸਰਾਏਲ ਦੇ ਪਰਬਤਾਂ ਉੱਤੇ ਮਾਰਿਆ ਜਾਵੇਂਗਾ। ਤੂੰ ਅਤੇ ਤੇਰੇ ਸਿਪਾਹੀਆਂ ਦੇ ਸਮੂਹ, ਅਤੇ ਤੇਰੇ ਨਾਲ ਦੀਆਂ ਹੋਰ ਸਾਰੀਆਂ ਕੌਮਾਂ ਜੰਗ ਵਿੱਚ ਮਾਰੀਆਂ ਜਾਣਗੀਆਂ। ਮੈਂ ਤੈਨੂੰ ਮਾਸ ਖਾਣ ਵਾਲੇ ਹਰ ਤਰ੍ਹਾਂ ਦੇ ਪੰਛੀ ਅਤੇ ਸਾਰੇ ਜੰਗਲੀ ਜਾਨਵਰਾਂ ਨੂੰ ਭੋਜਨ ਵਜੋਂ ਉਨ੍ਹਾਂ ਨੂੰ ਦੇ ਦਿਆਂਗਾ।"

Ezekiel 28 illustration - Ezekiel Chapter 28

16ਤੂੰ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਂਗਾ। ਤੂੰ ਬਾਹਰ ਖੇਤਾਂ ਵਿੱਚ ਮਾਰਿਆ ਜਾਵੇਂਗਾ। ਮੈਂ ਬੋਲ ਦਿੱਤਾ ਹੈ!’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"

17ਪਰਮੇਸ਼ੁਰ ਨੇ ਆਖਿਆ, “ਮੈਂ ਮਾਗੋਗ ਅਤੇ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਦੇ ਵਿਰੁੱਧ ਅੱਗ ਭੇਜਾਂਗਾ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ, ਪਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।"

18ਮੈਂ ਇਸਰਾਏਲ ਦੇ ਆਪਣੇ ਲੋਕਾਂ ਨੂੰ ਆਪਣੇ ਪਵਿੱਤਰ ਨਾਮ ਤੋਂ ਜਾਣੂ ਕਰਵਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਨੂੰ ਲੋਕਾਂ ਵੱਲੋਂ ਹੋਰ ਬਰਬਾਦ ਨਹੀਂ ਹੋਣ ਦਿਆਂਗਾ। ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ। ਉਹ ਜਾਣ ਲੈਣਗੇ ਕਿ ਮੈਂ ਇਸਰਾਏਲ ਦੀ ਪਵਿੱਤਰ ਹਸਤੀ ਹਾਂ।"

19ਉਹ ਸਮਾਂ ਆ ਰਿਹਾ ਹੈ। ਇਹ ਵਾਪਰੇਗਾ!” ਯਹੋਵਾਹ ਨੇ ਇਹ ਗੱਲਾਂ ਆਖੀਆਂ। “ਇਹੀ ਉਹ ਦਿਨ ਹੈ ਜਿਸ ਬਾਰੇ ਮੈਂ ਗੱਲ ਕਰ ਰਿਹਾ ਹਾਂ।"

20“ਉਸ ਸਮੇਂ, ਇਸਰਾਏਲ ਦੇ ਸ਼ਹਿਰਾਂ ਵਿੱਚ ਰਹਿਣ ਵਾਲੇ ਲੋਕ ਖੇਤਾਂ ਨੂੰ ਬਾਹਰ ਜਾਣਗੇ। ਉਹ ਦੁਸ਼ਮਣ ਦੇ ਹਬਿਆਰ ਜਮ੍ਹਾਂ ਕਰਨਗੇ ਅਤੇ ਉਨ੍ਹਾਂ ਨੂੰ ਸਾੜ ਦੇਣਗੇ। ਉਹ ਸਾਰੀਆਂ ਢਾਲਾਂ ਕਮਾਨਾਂ ਅਤੇ ਤੀਰਾਂ, ਗੁਰਜਾਂ ਅਤੇ ਬਰਛਿਆਂ ਨੂੰ ਸਾੜ ਦੇਣਗੇ। ਉਹ ਉਨ੍ਹਾਂ ਹਬਿਆਰਾਂ ਦੀ ਸੱਤਾਂ ਸਾਲਾਂ ਤੀਕ ਬਾਲਣ ਵਜੋਂ ਵਰਤੋਂ ਕਰਨਗੇ।"

Ezekiel 28 illustration - Ezekiel Chapter 28

21ਉਨ੍ਹਾਂ ਨੂੰ ਖੇਤਾਂ ਵਿੱਚੋਂ ਲੱਕੜੀ ਲਿਆਉਣ ਦੀ ਜਾਂ ਜੰਗਲਾਂ ਵਿੱਚੋਂ ਲੱਕੜ ਕੱਟਣ ਦੀ ਲੋੜ ਨਹੀਂ ਹੋਵੇਗੀ ਕਿਉਂ ਕਿ ਉਹ ਹਬਿਆਰਾਂ ਨੂੰ ਬਾਲਣ ਵਜੋਂ ਵਰਤਣਗੇ। ਉਹ ਉਨ੍ਹਾਂ ਸਿਪਾਹੀਆਂ ਕੋਲੋਂ ਕੀਮਤੀ ਚੀਜ਼ਾਂ ਲੈ ਲੈਣਗੇ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਪਾਸੋਂ ਚੁਗਣਾ ਚਾਹੁੰਦੇ ਸਨ। ਉਹ ਸਿਪਾਹੀਆਂ ਕੋਲੋਂ ਉਹ ਚੰਗੀਆਂ ਚੀਜ਼ਾਂ ਖੋਹ ਲੈਣਗੇ ਜਿਨ੍ਹਾਂ ਨੇ ਉਨ੍ਹਾਂ ਕੋਲੋਂ ਚੰਗੀਆਂ ਚੀਜ਼ਾਂ ਖੋਹੀਆਂ ਸਨ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"

22ਪਰਮੇਸ਼ੁਰ ਨੇ ਆਖਿਆ, “ਉਸ ਸਮੇਂ, ਮੈਂ ਗੋਗ ਨੂੰ ਦਫ਼ਨ ਕਰਨ ਲਈ ਇਸਰਾਏਲ ਵਿੱਚ ਕੋਈ ਜਗ੍ਹਾ ਚੁਣਾਂਗਾ। ਉਹ ਡੈਡ ਸੀ ਦੇ ਉੱਤਰ ਵੱਲ ਮੁਸਾਫ਼ਿਰਾਂ ਦੀ ਵਾਦੀ ਵਿੱਚ ਦਫ਼ਨਾਇਆ ਜਾਵੇਗਾ। ਇਸ ਨਾਲ ਮੁਸਾਫ਼ਰਾਂ ਦਾ ਰਸਤਾ ਰੁਕ ਜਾਵੇਗਾ। ਕਿਉਂ? ਕਿਉਂ ਕਿ ਗੋਗ ਅਤੇ ਉਸਦੀ ਸਾਰੀ ਫੌਜ ਉਸ ਥਾਂ ਦਫ਼ਨ ਹੋਵੇਗੀ। ਲੋਕ ਇਸ ਨੂੰ ਗੋਗ ਦੀ ਫ਼ੌਜ ਦੀ ਵਾਦੀ ਆਖਣਗੇ।"

23ਇਸਰਾਏਲ ਦੇ ਪਰਿਵਾਰ ਨੂੰ ਉਨ੍ਹਾਂ ਨੂੰ ਦਫਨਾਉਣ ਲਈ ਸੱਤ ਮਹੀਨੇ ਲੱਗ ਜਾਣਗੇ। ਉਨ੍ਹਾਂ ਨੂੰ ਅਜਿਹਾ ਜ਼ਮੀਨ ਨੂੰ ਸ਼ੁੱਧ ਬਨਾਉਣ ਲਈ ਜ਼ਰੂਰ ਕਰਨਾ ਪਵੇਗਾ।"

24ਆਮ ਆਦਮੀ ਦੁਸ਼ਮਣ ਦੇ ਉਨ੍ਹਾਂ ਸਿਪਾਹੀਆਂ ਨੂੰ ਦਫ਼ਨ ਕਰਨਗੇ। ਅਤੇ ਉਹ ਲੋਕ ਮਸ਼ਹੂਰ ਹੋ ਜਾਣਗੇ ਜਦੋਂ ਮੈਂ ਖੁਦ ਲਈ ਸਤਿਕਾਰ ਲਿਆਵਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"

25ਪਰਮੇਸ਼ੁਰ ਨੇ ਆਖਿਆ, “ਉਨ੍ਹਾਂ ਮੁਰਦਾ ਸਿਪਾਹੀਆਂ ਨੂੰ ਦਫ਼ਨਾਉਣ ਅਤੇ ਜ਼ਮੀਨ ਨੂੰ ਸ਼ੁੱਧ ਬਨਾਉਣ ਲਈ ਕਾਮਿਆਂ ਨੂੰ ਪੂਰਾ ਸਮਾਂ ਕੰਮ ਮਿਲੇਗਾ। ਉਹ ਕਾਮੇ ਸੱਤ ਮਹੀਨੇ ਤੀਕ ਕੰਮ ਕਰਨਗੇ। ਉਹ ਆਲੇ-ਦੁਆਲੇ ਮੁਰਦਾ ਲਾਸ਼ਾਂ ਦੀ ਤਲਾਸ਼ ਕਰਨਗੇ।"

Ezekiel 28 illustration - Ezekiel Chapter 28

26ਉਹ ਕਾਮੇ ਆਲੇ-ਦੁਆਲੇ ਦੇਖਣ ਜਾਣਗੇ। ਜੇ ਉਨ੍ਹਾਂ ਵਿੱਚੋਂ ਕਿਸੇ ਨੂੰ ਕੋਈ ਹੱਡੀ ਦਿਸ ਪੈਂਦੀ ਹੈ ਤਾਂ ਉਹ ਇਸਦੇ ਕੋਲ ਨਿਸ਼ਾਨ ਲਗਾ ਦੇਵੇਗਾ। ਉਹ ਨਿਸ਼ਾਨ ਉਨਾ ਚਿਰ ਤੀਕ ਰਹੇਗਾ ਜਦੋਂ ਤੀਕ ਕਿ ਕਬਰ ਖੋਦਣ ਵਾਲੇ ਉਸ ਹੱਡੀ ਨੂੰ ‘ਗੋਗ ਦੀ ਫ਼ੌਦ ਦੀ ਵਾਦੀ’ ਵਿੱਚ ਦਫ਼ਨ ਨਹੀਂ ਕਰ ਦਿੰਦੇ।"

Chapter Complete

You have read Ezekiel 28

26 verses