1ਪ੍ਰਵੇਸ਼ ਦੁਆਰ ਵਿਹੜੇ ਨਾਲ ਲਗਦੀ ਕੰਧ ਦੇ ਸ਼ੁਰੂ ਵਿੱਚ ਸੀ। ਸੀਮਾ ਬੱਧ ਖੇਤਰ ਅਤੇ ਦੂਸਰੀ ਇਮਾਰਤ ਤੋਂ ਅਗਾਂਹ। ਓੱਥੇ ਦੱਖਣੀ ਪਾਸੇ ਤੇ ਕਮਰੇ ਸਨ। ਓੱਥੇ ਇੱਕ ਰਸਤਾ ਸੀ।"
2ਇਨ੍ਹਾਂ ਕਮਰਿਆਂ ਦੇ ਸਾਹਮਣੇ। ਇਹ ਉੱਤਰ ਵਾਲੇ ਪਾਸੇ ਦੇ ਕਮਰਿਆਂ ਵਰਗੇ ਸਨ। ਇਨ੍ਹਾਂ ਦੀ ਲੰਬਾਈ ਅਤੇ ਚੌੜਾਈ ਉਨੀ ਹੀ ਸੀ ਅਤੇ ਓਹੋ ਜਿਹੇ ਹੀ ਦਰਵਾਜ਼ੇ ਸਨ।"
3ਦੱਖਣੀ ਕਮਰਿਆਂ ਦਾ ਦਾਖਲਾ ਇਮਾਰਤ ਦੇ ਪੂਰਬੀ ਸਿਰੇ ਉੱਤੇ ਸੀ ਤਾਂ ਜੋ ਲੋਕ ਕੰਧ ਦੇ ਨਾਲ ਲਗਦੇ ਰਸਤੇ ਦੇ ਖੁਲ੍ਹੇ ਸਿਰੇ ਵੱਲੋਂ ਦਾਖਲ ਹੋ ਸੱਕਣ।"
4ਆਦਮੀ ਨੇ ਮੈਨੂੰ ਆਖਿਆ, “ਸੀਮਾ ਬੱਧ ਖੇਤਰ ਦੇ ਸਾਹਮਣੇ ਉੱਤਰੀ ਕਮਰੇ ਅਤੇ ਦੱਖਣੀ ਕਮਰੇ ਪਵਿੱਤਰ ਹਨ। ਇਹ ਕਮਰੇ ਉਨ੍ਹਾਂ ਜਾਜਕਾਂ ਲਈ ਹਨ ਜਿਹੜੇ ਯਹੋਵਾਹ ਅੱਗੇ ਬਲੀਆਂ ਚੜ੍ਹਾਉਂਦੇ ਹਨ। ਇਹੀ ਥਾਂ ਹੈ ਜਿੱਥੇ ਜਾਜਕ ਸਭ ਤੋਂ ਪਵਿੱਤਰ ਭੇਟਾਂ ਦਾ ਭੋਜਨ ਛਕਣਗੇ। ਅਤੇ ਉਹੀ ਥਾਂ ਹੈ ਜਿੱਥੇ ਉਹ ਅੱਤ ਪਵਿੱਤਰ ਚੜ੍ਹਾਵਿਆਂ ਨੂੰ ਰੱਖਣਗੇ। ਕਿਉਂ ਕਿ ਇਹ ਥਾਂ ਪਵਿੱਤਰ ਹੈ। ਅੱਤ ਪਵਿੱਤਰ ਭੇਟਾਂ ਹਨ: ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾਂ, ਅਤੇ ਦੋਸ਼ ਦੀਆਂ ਭੇਟਾਂ।"
5ਜਿਹੜੇ ਜਾਜਕ ਉਸ ਪਵਿੱਤਰ ਖੇਤਰ ਵਿੱਚ ਦਾਖਲ ਹੁੰਦੇ ਹਨ ਉਨ੍ਹਾਂ ਨੂੰ ਬਾਹਰਲੇ ਵਿਹੜੇ ਵਿੱਚ ਜਾਣ ਤੋਂ ਪਹਿਲਾਂ ਆਪਣੇ ਸੇਵਾ ਵਾਲੇ ਕੱਪੜੇ ਉਸ ਪਵਿੱਤਰ ਸਥਾਨ ਵਿੱਚ ਹੀ ਛੱਡ ਦੇਣੇ ਚਾਹੀਦੇ ਹਨ। ਕਿਉਂ ਕਿ ਇਹ ਕੱਪੜਾ ਪਵਿੱਤਰ ਹੈ। ਜੇ ਕੋਈ ਜਾਜਕ ਮੰਦਰ ਦੇ ਉਸ ਹਿੱਸੇ ਵਿੱਚ ਜਾਣਾ ਚਾਹੁੰਦਾ ਹੈ ਜਿੱਥੇ ਹੋਰ ਲੋਕ ਹਨ, ਤਾਂ ਉਸ ਨੂੰ ਇਨ੍ਹਾਂ ਕਮਰਿਆਂ ਵਿੱਚ ਜਾਕੇ ਹੋਰ ਕੱਪੜੇ ਪਹਿਨਣੇ ਚਾਹੀਦੇ ਹਨ।”"

6ਬਾਹਰਲਾ ਵਿਹੜਾ ਆਦਮੀ ਨੇ ਮੰਦਰ ਦੇ ਅੰਦਰਲੇ ਖੇਤਰ ਨੂੰ ਨਾਪਣ ਦਾ ਕੰਮ ਮੁਕਾ ਲਿਆ ਸੀ। ਫ਼ੇਰ ਉਹ ਮੈਨੂੰ ਪੂਰਬੀ ਫਾਟਕ ਤੋਂ ਬਾਹਰ ਲੈ ਆਇਆ ਅਤੇ ਉਸ ਖੇਤਰ ਦਾ ਆਲਾ-ਦੁਆਲਾ ਨਾਪਿਆ।"
7ਆਦਮੀ ਨੇ ਪੈਮਾਨੇ ਨਾਲ ਪੂਰਬ ਵਾਲੇ ਪਾਸੇ ਨੂੰ ਨਾਪਿਆ ਇਹ 500 ਹੱਥ ਲੰਮਾ ਸੀ।"
8ਉਸ ਨੇ ਉੱਤਰ ਵਾਲੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।"
9ਉਸ ਨੇ ਦੱਖਣ ਵੱਲ ਦੇ ਪਾਸੇ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।"
10ਉਹ ਪੱਛਮ ਵਾਲੇ ਪਾਸੇ ਵੱਲ ਗਿਆ ਅਤੇ ਉਸ ਨੂੰ ਨਾਪਿਆ। ਇਹ 500 ਹੱਥ ਲੰਮਾ ਸੀ।"

11ਉਸ ਨੇ ਉਨ੍ਹਾਂ ਚਹੁਂਆਂ ਕੰਧਾਂ ਨੂੰ ਨਾਪਿਆ ਜਿਹੜੀਆਂ ਮੰਦਰ ਦੇ ਚਾਰੇ ਪਾਸੇ ਜਾਂਦੀਆਂ ਸਨ। ਕੰਧ 500 ਹੱਥ ਲੰਮੀ ਅਤੇ 500 ਹੱਥ ਚੌੜੀ ਸੀ। ਇਹ ਪਵਿੱਤਰ ਖੇਤਰ ਨੂੰ ਉਸ ਖੇਤਰ ਨਾਲੋਂ ਵੱਖ ਕਰਦੀ ਸੀ ਜਿਹੜਾ ਪਵਿੱਤਰ ਨਹੀਂ ਹੈ।"
12ਯਹੋਵਾਹ ਆਪਣੇ ਲੋਕਾਂ ਦੇ ਦਰਮਿਆਨ ਰਹੇਗਾ ਆਦਮੀ ਮੈਨੂੰ ਪੂਰਬੀ ਫਾਟਕ ਵੱਲ ਲੈ ਗਿਆ।"
13ਓੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਵੱਲੋਂ ਆਇਆ। ਪਰਮੇਸ਼ੁਰ ਦੀ ਆਵਾਜ਼ ਸਮੁੰਦਰ ਦੀ ਆਵਾਜ਼ ਵਰਗੀ ਉੱਚੀ ਸੀ। ਪਰਮੇਸ਼ੁਰ ਦੇ ਪਰਤਾਪ ਦੀ ਰੋਸ਼ਨੀ ਨਾਲ ਧਰਤੀ ਚਮਕ ਰਹੀ ਸੀ।"
14ਜੋ ਦਰਸ਼ਨ ਮੈਂ ਦੇਖਿਆ ਉਹ ਉਸੇ ਦਰਸ਼ਨ ਵਰਗਾ ਸੀ ਜਿਹੜਾ ਕਬਾਰ ਨਹਿਰ ਦੇ ਕੰਢੇ ਦੇਖਿਆ ਸੀ। ਮੈਂ ਧਰਤੀ ਉੱਤੇ ਝੁਕ ਕੇ ਸਿਜਦਾ ਕੀਤਾ।"
15ਯਹੋਰਵਾਹ ਦਾ ਪਰਤਾਪ ਪੂਰਬ ਵਾਲੇ ਫਾਟਕ ਰਾਹੀਂ ਮੰਦਰ ਦੇ ਅੰਦਰ ਆਇਆ।"

16ਫ਼ੇਰ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਨੂੰ ਅੰਦਰਲੇ ਵਿਹੜੇ ਵਿੱਚ ਲੈ ਆਂਦਾ। ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।"
17ਮੈਂ ਸੁਣਿਆ ਕਿ ਮੰਦਰ ਵਿੱਚੋਂ ਕੋਈ ਮੈਨੂੰ ਬੁਲਾ ਰਿਹਾ ਸੀ। ਆਦਮੀ ਹਾਲੇ ਵੀ ਮੇਰੇ ਕੋਲ ਖੜ੍ਹਾ ਸੀ।"
18ਮੰਦਰ ਵਿੱਚੋਂ ਆਉਂਦੀ ਆਵਾਜ਼ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਮੇਰੇ ਤਖਤ ਅਤੇ ਪੈਰ ਚੌਂਕੀ ਦੀ ਥਾਂ ਹੈ। ਮੈਂ ਇੱਥੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਰਹਾਂਗਾ। ਇਸਰਾਏਲ ਦਾ ਪਰਿਵਾਰ ਫ਼ੇਰ ਕਦੇ ਵੀ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਨਹੀਂ ਕਰੇਗਾ। ਰਾਜੇ ਅਤੇ ਉਨ੍ਹਾਂ ਦੀ ਪਰਜਾ, ਜਿਨਸੀ ਪਾਪਾਂ ਰਾਹੀਂ ਜਾਂ ਆਪਣੇ ਮਰੇ ਹੋਏ ਰਾਜਿਆਂ ਨੂੰ ਇਸ ਥਾਂ ਦਫ਼ਨ ਕਰਕੇ, ਮੇਰੇ ਨਾਮ ਨੂੰ ਸ਼ਰਮਿਂਦਿਆਂ ਨਹੀਂ ਕਰਨਗੇ।"
19ਉਹ ਮੇਰੀ ਸਰਦਲ ਤੋਂ ਅਗਾਂਹ ਆਪਣੀ ਸਰਦਲ ਬਣਾਕੇ ਅਤੇ ਮੇਰੀ ਚੁਗਾਠ ਤੋਂ ਅਗਾਂਹ ਆਪਣੀ ਚੁਗਾਠ ਬਣਾਕੇ ਮੇਰੇ ਨਾਮ ਨੂੰ ਸ਼ਰਮਸਾਰ ਨਹੀਂ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੂੰ ਮੇਰੇ ਕੋਲੋਂ ਸਿਰਫ਼ ਇੱਕ ਕੰਧ ਹੀ ਵੱਖਰਿਆਂ ਕਰਦੀ ਸੀ। ਇਸ ਲਈ ਹਰ ਵਾਰ, ਜਦੋਂ ਉਹ ਪਾਪ ਕਰਦੇ ਜਾਂ ਉਹ ਭਿਆਨਕ ਗੱਲਾਂ ਕਰਦੇ ਉਨ੍ਹਾਂ ਨੇ ਮੇਰੇ ਨਾਮ ਨੂੰ ਕਲੰਕਤ ਕੀਤਾ। ਇਸੇ ਲਈ ਮੈਂ ਕਹਿਰਵਾਨ ਹੋਇਆ ਅਤੇ ਉਨ੍ਹਾਂ ਨੂੰ ਤਬਾਹ ਕੀਤਾ।"
20ਮੈਂ ਉਨ੍ਹਾਂ ਨੂੰ ਆਪਣੀ ਬਦਕਾਰੀ ਅਤੇ ਉਨ੍ਹਾਂ ਦੇ ਮਰੇ ਹੋਏ ਰਾਜਿਆਂ ਦੀਆਂ ਦੇਹਾਂ ਨੂੰ ਆਪਣੇ ਕੋਲੋਂ ਦੂਰ ਲਿਜਾਣ ਦਿੱਤਾ ਹੈ। ਫ਼ੇਰ ਮੈਂ ਉਨ੍ਹਾਂ ਵਿੱਚਕਾਰ ਸਦਾ ਲਈ ਰਹਾਂਗਾ।"

21“ਹੁਣ, ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਿਵਾਰ ਨੂੰ ਮੰਦਰ ਬਾਰੇ ਦੱਸ। ਫ਼ੇਰ ਜਦੋਂ ਉਹ ਮੰਦਰ ਦੇ ਨਕਸ਼ਿਆਂ ਨੂੰ ਮਾਪਣਾ ਸ਼ੁਰੂ ਕਰਨਗੇ ਤਾਂ ਉਹ ਆਪਣੇ ਪਾਪਾਂ ਤੋਂ ਸ਼ਰਮਸਾਰ ਹੋ ਜਾਣਗੇ।"
22ਫ਼ੇਰ ਜਦੋਂ ਉਹ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਤੋਂ ਸ਼ਰਮਿੰਦੇ ਹੋਣਗੇ ਜੋ ਉਨ੍ਹਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਮੰਦਰ ਦੇ ਨਕਸ਼ੇ ਦੀ ਜਾਣਕਾਰੀ ਹਾਸਿਲ ਕਰਨ ਦਿਓ। ਉਨ੍ਹਾਂ ਨੂੰ ਜਾਣ ਲੈਣ ਦਿਓ ਕਿ ਇਸਦੀ ਉਸਾਰੀ ਕਿਵੇਂ ਕਰਨੀ ਹੈ, ਇਸਦੇ ਪ੍ਰਵੇਸ਼ ਅਤੇ ਨਿਕਾਸ ਕਿੱਥੋ ਹਨ ਅਤੇ ਇਸ ਉਤਲੀ ਸਾਰੀ ਨਕਾਸ਼ੀ ਬਾਰੇ ਵੀ ਜਾਣ ਲੈਣ ਦਿਓ। ਉਨ੍ਹਾਂ ਨੂੰ ਇਸਦੇ ਸਾਰੇ ਕਨੂੰਨਾਂ ਅਤੇ ਬਿਧੀਆ ਬਾਰੇ ਸਿੱਖਿਆ ਦਿਓ। ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਲਿਖ ਲਵੀ ਤਾਂ ਜੋ ਹਰ ਕੋਈ ਦੇਖ ਸੱਕੇ। ਇਸ ਤਰ੍ਹਾਂ ਉਹ ਮੰਦਰ ਦੇ ਸਾਰੇ ਕਨੂੰਨਾਂ ਅਤੇ ਬਿਧੀਆਂ ਦੀ ਪਾਲਨਾ ਕਰ ਸੱਕਦੇ ਹਨ।"
23ਮੰਦਰ ਦਾ ਕਨੂੰਨ ਇਹ ਹੈ: ਇਨ੍ਹਾਂ ਹੱਦਾਂ ਦੇ ਵਿੱਚਕਾਰ ਪਰਬਤ ਦੇ ਉੱਪਰ ਵਾਲਾ ਸਾਰਾ ਖੇਤਰ ਅੱਤ ਪਵਿੱਤਰ ਹੈ। ਮੰਦਰ ਦਾ ਕਨੂੰਨ ਇਹੀ ਹੈ।"
24ਜਗਵੇਦੀ “ਅਤੇ ਲੰਮੇ ਪੈਮਾਨੇ ਨੂੰ ਇਸਤੇਮਾਲ ਕਰਦਿਆਂ ਜਗਵੇਦੀ ਦਾ ਹੱਥਾਂ ਵਿੱਚ ਨਾਪ ਇਸ ਤਰ੍ਹਾਂ ਹੈ। ਜਗਵੇਦੀ ਦੇ ਆਧਾਰ ਦੇ ਆਲੇ-ਦੁਆਲੇ ਇੱਕ ਗੰਦੀ ਨਾਲੀ ਸੀ। ਇਹ ਇੱਕ ਹੱਥ ਡੂੰਘੀ ਅਤੇ ਦੋਹਾਂ ਪਾਸਿਓ ਇੱਕ ਹੱਥ ਚੌੜੀ ਸੀ ਕਿਨਾਰੇ ਦੇ ਦੁਆਲੇ ਇੱਕ ਕਿਂਗਰੀ ਸੀ ਜਿਹੜੀ ਇੱਕ ਗਿਠ੍ਠ ਉੱਚੀ ਸੀ। ਅਤੇ ਜਗਵੇਦੀ ਇੰਨੀ ਉੱਚੀ ਸੀ:"
25ਧਰਤੀ ਤੋਂ ਲੈ ਕੇ ਹੇਠਲੀ ਨੁਕਰ ਤੀਕ, ਆਧਾਰ ਦਾ ਨਾਪ 2 ਹੱਥ ਹੈ। ਇਹ ਇੱਕ ਹੱਥ ਚੌੜਾ ਸੀ। ਇਸਦਾ ਨਾਪ, ਛੋਟੇ ਕਿਂਗਰੇ ਤੋਂ ਵੱਡੇ ਕਿਂਗਰੇ ਤੀਕ, 4 ਹੱਥ ਹੈ। ਇਹ ਇੱਕ ਹੱਥ ਚੌੜਾ ਸੀ।"

26ਜਗਵੇਦੀ ਉੱਪਰ ਅੱਗ ਲਈ ਸਥਾਨ 4 ਹੱਬ ਉੱਚਾ ਸੀ। ਚਾਰੇ ਕਿਨਾਰੇ ਸਿੰਗਾਂ ਦੀ ਸ਼ਕਲ ਦੇ ਸਨ।"
27ਜਗਵੇਦੀ ਉੱਪਰ ਅੱਗ ਲਈ ਸਥਾਨ 12 ਹੱਬ ਲੰਮਾ ਅਤੇ 12 ਹੱਬ ਚੌੜਾ ਸੀ। ਇਹ ਪੂਰਨ ਚੌਕੋਰ ਸੀ।"
28ਕਿੰਗਰਾ ਵੀ ਚੌਕੋਰ ਸੀ, 14 ਹੱਥ ਲੰਮਾ ਅਤੇ 14 ਹੱਥ ਸਿਰਾ। ਇਸਦੇ ਆਲੇ-ਦੁਆਲੇ ਦਾ ਚੱਕਾ 1/2 ਹੱਥ ਚੌੜੀ ਸੀ। ਆਧਾਰ ਦੇ ਦੁਆਲੇ ਦਾ ਗਟਰ ਇੱਕ ਹੱਥ ਚੌੜਾ ਸੀ। ਜਗਵੇਦੀ ਵੱਲ ਜਾਣ ਵਾਲੀਆਂ ਪੌੜੀਆਂ ਪੂਰਬ ਵਾਲੇ ਪਾਸੇ ਸਨ।”"
29ਫ਼ੇਰ ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ: ‘ਜਗਵੇਦੀ ਲਈ ਨੇਮ ਇਹ ਹਨ: ਜਦੋਂ ਤੁਸੀਂ ਜਗਵੇਦੀ ਬਣਾਓ ਤਾਂ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਅਤੇ ਇਸ ਉੱਤੇ ਖੂਨ ਛਿੜਕਣ ਲਈ ਇਨ੍ਹਾਂ ਵਿਧੀਆਂ ਦੀ ਵਰਤੋਂ ਕਰੋ।"
30ਤੁਸੀਂ ਸਦੋਕ ਦੇ ਪਰਿਵਾਰ ਦੇ ਬੰਦਿਆਂ ਨੂੰ ਇੱਕ ਵਹਿੜਕੇ ਨੂੰ ਪਾਪ ਦੀਆਂ ਭੇਟਾਂ ਵਜੋਂ ਦੇਵੋਂਗੇ। ਇਹ ਬੰਦੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਨ। ਇਹ ਓਹੀ ਬੰਦੇ ਹਨ ਜਿਹੜੇ ਮੇਰੇ ਲਈ ਭੇਟਾਂ ਲਿਆਕੇ ਮੇਰੀ ਸੇਵਾ ਕਰਦੇ ਹਨ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।"

31“ਤੁਸੀਂ ਵਹਿੜਕੇ ਦਾ ਕੁਝ ਖੂਨ ਲੈ ਕੇ ਇਸ ਨੂੰ ਜਗਵੇਦੀ ਦੇ ਚਹੁਂਆਂ ਸਿੰਗਾਂ ਉੱਤੇ, ਕਿਂਗਰੇ ਦੇ ਚਹੁਂਆਂ ਕਿਨਾਰਿਆਂ ਅਤੇ ਆਲੇ-ਦੁਆਲੇ ਦੇ ਰਿਮ ਉੱਤੇ ਛਿੜਕੋਁਗੇ। ਇਸ ਤਰ੍ਹਾਂ ਤੁਸੀਂ ਜਗਵੇਦੀ ਲਈ ਪ੍ਰਾਸ਼ਚਿਤ ਕਰਕੇ ਇਸ ਨੂੰ ਪਾਪ ਦੀ ਭੇਟ ਪ੍ਰਾਪਤ ਕਰਨ ਲਈ ਤਿਆਰ ਕਰ ਦੇਵੋਂਗੇ।"
32ਫ਼ੇਰ ਵਹਿੜਕੇ ਨੂੰ ਪਾਪ ਦੇ ਚੜ੍ਹਾਵੇ ਵਜੋਂ ਲਵੋ ਅਤੇ ਇਸ ਨੂੰ ਮੰਦਰ ਦੀ ਇਮਾਰਤ ਤੋਂ ਬਾਹਰ, ਮੰਦਰ ਦੇ ਖੇਤਰ ਵਿੱਚਲੇ ਖਾਸ ਸਥਾਨ ਉੱਤੇ ਸਾੜੋ।"
33“ਅਗਲੇ ਦਿਨ ਤੁਸੀਂ ਇੱਕ ਨਿਰਦੋਸ਼ ਰਹਿਤ ਬੱਕਰਾ ਭੇਟ ਚੜ੍ਹਾਵੋਂਗੇ। ਇਹ ਪਾਪ ਦੀ ਭੇਟੇ ਵਜੋਂ ਹੋਵੇਗਾ। ਜਾਜਕ ਜਗਵੇਦੀ ਨੂੰ ਓਸੇ ਤਰ੍ਹਾਂ ਤਿਆਰ ਕਰੋਂਗੇ ਜਿਵੇਂ ਉਨ੍ਹਾਂ ਨੇ ਇਸ ਨੂੰ ਵਹਿੜਕੇ ਨਾਲ ਬਣਾਇਆ ਸੀ।"
You have read Ezekiel 33
33 verses