Lumina
Ezekiel

False Shepherds

Ezekiel 34·Punjabi Bible

1ਜਦੋਂ ਤੁਸੀਂ ਜਗਵੇਦੀ ਨੂੰ ਪਵਿੱਤਰ ਕਰ ਚੁੱਕੋਁਗੇ ਤਾਂ ਤੁਸੀਂ ਇੱਕ ਦੋਸ਼ ਰਹਿਤ ਵਹਿੜਕਾ ਅਤੇ ਇੱਜੜ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਚੜ੍ਹਾਵੋਂਗੇ।"

2ਫ਼ੇਰ ਤੁਸੀਂ ਇਨ੍ਹਾਂ ਨੂੰ ਯਹੋਵਾਹ ਅੱਗੇ ਪੇਸ਼ ਕਰੋਂਗੇ। ਜਾਜਕ ਇਨ੍ਹਾਂ ਉੱਪਰ ਨਮਕ ਛਿੜਕਣਗੇ। ਫ਼ੇਰ ਜਾਜਕ ਵਹਿੜਕੇ ਅਤੇ ਭੇਡੂ ਨੂੰ ਯਹੋਵਾਹ ਅੱਗੇ ਹੋਮ ਦੀ ਭੇਟ ਵਜੋਂ ਚੜ੍ਹਾਉਣਗੇ।"

3ਤੁਸੀਂ ਸੱਤ ਦਿਨਾਂ ਤੱਕ ਹਰ ਰੋਜ਼ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਤਿਆਰ ਕਰੋਗੇ। ਅਤੇ ਤੁਸੀਂ ਇੱਕ ਵਹਿੜਾ ਅਤੇ ਇੱਜੜ ਵਿੱਚੋਂ ਇੱਕ ਭੇਡੂ ਵੀ ਤਿਆਰ ਕਰੋਂਗੇ। ਇਹ ਸਾਰੇ ਜਾਨਵਰ ਦੋਸ਼-ਰਹਿਤ ਹੋਣੇ ਚਾਹੀਦੇ ਹਨ।"

4ਸੱਤ ਦਿਨ ਜਾਜਕ ਜਗਵੇਦੀ ਲਈ ਪ੍ਰਾਸ਼ਚਿਤ ਕਰਨਗੇ ਅਤੇ ਇਸ ਨੂੰ ਸ਼ੁੱਧ ਕਰਨਗੇ ਅਤੇ ਇਸ ਨੂੰ ਉਪਾਸਨਾ ਲਈ ਇਸਤੇਮਾਲ ਕਰਨ ਲਈ ਤਿਆਰ ਕਰਨਗੇ।"

5ਸੱਤਾਂ ਦਿਨਾਂ ਬਾਦ, ਅੱਠਵੇਂ ਦਿਨ ਜਾਜਕਾਂ ਨੂੰ ਤੁਹਾਡੀਆਂ ਹੋਮਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਜਗਵੇਦੀ ਉੱਤੇ ਅਵੱਸ਼ ਚੜ੍ਹਾਉਣੀਆਂ ਚਾਹੀਦੀਆਂ ਹਨ। ਫ਼ੇਰ ਮੈਂ ਤੁਹਾਨੂੰ ਪ੍ਰਵਾਨ ਕਰ ਲਵਾਂਗਾ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।"

Ezekiel 34 illustration - Ezekiel Chapter 34

6ਬਾਹਰਲਾ ਦਰਵਾਜ਼ਾ ਫ਼ੇਰ ਆਦਮੀ ਮੈਨੂੰ ਮੰਦਰ ਦੇ ਖੇਤਰ ਵਿੱਚਲੇ ਪੂਰਬੀ ਫ਼ਾਟਕ ਕੋਲ ਵਾਪਿਸ ਲੈ ਆਇਆ। ਅਸੀਂ ਫ਼ਾਟਕ ਤੋਂ ਬਾਹਰ ਸਾਂ ਅਤੇ ਫ਼ਾਟਕ ਬੰਦ ਸੀ।"

7ਯਹੋਵਾਹ ਨੇ ਮੈਨੂੰ ਆਖਿਆ, “ਇਹ ਫ਼ਾਟਕ ਬੰਦ ਰਹੇਗਾ। ਇਹ ਖੋਲ੍ਹਿਆ ਨਹੀਂ ਜਾਵੇਗਾ। ਕੋਈ ਵੀ ਇਸ ਵਿੱਚੋਂ ਹੋਕੇ ਨਹੀਂ ਲੰਘੇਗਾ। ਕਿਉਂ ਕਿ ਇਸਰਾਏਲ ਦਾ ਯਹੋਵਾਹ ਇਸ ਵਿੱਚੋਂ ਲੰਘ ਚੁੱਕਿਆ ਹੈ। ਇਸ ਲਈ ਇਹ ਅਵੱਸ਼ ਹੀ ਬੰਦ ਰਹਿਣਾ ਚਾਹੀਦਾ।"

8ਸਿਰਫ਼ ਲੋਕਾਂ ਦਾ ਹਾਕਮ ਹੀ ਇੱਥੇ ਬੈਠੇਗਾ ਜਦੋਂ ਉਹ ਯਹੋਵਾਹ ਦੇ ਅੱਗੇ ਇੱਥੇ ਭੋਜਨ ਛਕੇਗਾ। ਉਸ ਨੂੰ ਦਰਵਾਜ਼ੇ ਦੇ ਰਸਤੇ ਦੇ ਵਰਾਂਡਾ ਵੱਲੋਂ ਹੀ ਦਾਖਲ ਹੋਣਾ ਚਾਹੀਦਾ ਹੈ ਅਤੇ ਉਸੇ ਰਸਤੇ ਹੀ ਬਾਹਰ ਜਾਣਾ ਚਾਹੀਦਾ ਹੈ।”"

9ਮੰਦਰ ਦੀ ਪਵਿੱਤਰਤਾ ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫ਼ਾਟਕ ਵਿੱਚੋਂ ਮੰਦਰ ਦੇ ਸਾਹਮਣੇ ਲੈ ਗਿਆ। ਮੈਂ ਤੱਕਿਆ ਅਤੇ ਯਹੋਵਾਹ ਦੇ ਮੰਦਰ ਨੂੰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਵੇਖਿਆ। ਮੈਂ ਆਪਣਾ ਸਿਰ ਧਰਤੀ ਵੱਲ ਕਰਕੇ ਝੁਕ ਗਿਆ।"

10ਯਹੋਵਾਹ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਧਿਆਨ ਨਾਲ ਦੇਖ! ਆਪਣੀਆਂ ਅੱਖਾਂ ਅਤੇ ਕੰਨਾਂ ਦੀ ਵਰਤੋਂ ਕਰ। ਇਨ੍ਹਾਂ ਚੀਜ਼ਾਂ ਵੱਲ ਦੇਖ। ਅਤੇ ਹਰ ਓਸ ਗੱਲ ਨੂੰ ਧਿਆਨ ਨਾਲ ਸੁਣ ਜਿਹੜੀ ਮੈਂ ਯਹੋਵਾਹ ਦੇ ਮੰਦਰ ਦੇ ਕਨੂੰਨਾਂ ਅਤੇ ਬਿਧੀਆਂ ਬਾਰੇ ਦੱਸਦਾ ਹਾਂ। ਮੰਦਰ ਦੇ ਸਾਰੇ ਪ੍ਰਵੇਸ਼ਾਂ ਅਤੇ ਪਵਿੱਤਰ ਸਥਾਨ ਦੇ ਸਾਰੇ ਨਿਕਾਸਾਂ ਵੱਲ ਧਿਆਨ ਨਾਲ ਦੇਖ।"

Ezekiel 34 illustration - Ezekiel Chapter 34

11ਫ਼ੇਰ ਇਸਰਾਏਲ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇਹ ਜਿਨ੍ਹਾਂ ਨੇ ਮੇਰਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਨੂੰ ਆਖ, ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਇਸਰਾਏਲ ਦੇ ਪਰਿਵਾਰ, ਮੈਂ ਤੁਹਾਡੀਆਂ ਕੀਤੀਆਂ ਬਹੁਤ ਸਾਰੀਆਂ ਭਿਆਨਕ ਗੱਲਾਂ ਨੂੰ ਬਹੁਤ ਜਰ ਲਿਆ ਹੈ!"

12ਤੁਸੀਂ ਮੇਰੇ ਮੰਦਰ ਵਿੱਚ ਅਜਨਬੀਆਂ ਨੂੰ ਲਿਆਂਦਾ ਜੋ ਆਪਣੇ ਮਾਸ ਵਿੱਚ ਸੁੰਨਤੀੇ ਨਹੀਂ ਸਨ ਅਤੇ ਆਪਣੇ ਦਿਲ ਵਿੱਚ ਸੁੰਨਤੀਏ ਨਹੀਂ ਸਨ। ਇਸ ਤਰ੍ਹਾਂ ਤੁਸੀਂ ਮੇਰੇ ਮੰਦਰ ਨੂੰ ਕਲੰਕਤ ਕਰ ਦਿੱਤਾ। ਤੁਸੀਂ ਸਾਡੇ ਇਕਰਾਰਨਾਮੇ ਨੂੰ ਤੋੜਿਆ ਅਤੇ ਭਿਆਨਕ ਗੱਲਾਂ ਕੀਤੀਆਂ, ਅਤੇ ਫ਼ੇਰ ਤੁਸੀਂ ਮੇਰੇ ਅੱਗੇ ਰੋਟੀ, ਘਿਉ ਅਤੇ ਖੂਨ ਦੀਆਂ ਭੇਟਾਂ ਪੇਸ਼ ਕੀਤੀਆਂ।"

13ਤੁਸੀਂ ਮੇਰੀਆਂ ਪਵਿੱਤਰ ਚੀਜ਼ਾਂ ਦਾ ਧਿਆਨ ਨਹੀਂ ਰੱਖਿਆ। ਨਹੀਂ, ਤੁਸੀਂ ਉਨ੍ਹਾਂ ਅਸੁੰਨਤੀਆਂ ਨੂੰ ਮੇਰੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਸੌਂਪੀ!’”"

14ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਉਹ ਵਿਦੇਸ਼ੀ ਜਿਸਦੀ ਉਸ ਦੇ ਮਾਸ ਵਿੱਚ ਅਤੇ ਉਸ ਦੇ ਦਿਲ ਵਿੱਚ ਸੁੰਨਤ ਨਹੀਂ ਹੋਈ, ਉਸ ਨੂੰ ਮੇਰੇ ਮੰਦਰ ਵਿੱਚ ਨਹੀਂ ਦਾਖਲ ਹੋਣਾ ਚਾਹੀਦਾ-ਉਸ ਵਿਦੇਸ਼ੀ ਨੂੰ ਵੀ ਨਹੀਂ ਜਿਹੜਾ ਇਸਰਾਏਲ ਦੇ ਲੋਕਾਂ ਵਿੱਚਕਾਰ ਪੱਕੇ ਤੌਰ ਤੇ ਰਹਿ ਰਿਹਾ ਹੈ।"

15ਅਤੀਤ ਵਿੱਚ, ਜਦੋਂ ਇਸਰਾਏਲ ਨੇ ਮੇਰੇ ਕੋਲੋਂ ਮੂੰਹ ਮੋੜ ਲਿਆ ਸੀ, ਲੇਵੀਆਂ ਨੇ ਮੈਨੂੰ ਛੱਡ ਦਿੱਤਾ ਸੀ। ਇਸਰਾਏਲ ਨੇ ਆਪਣੇ ਬੁੱਤਾਂ ਪਿੱਛੇ ਲੱਗਣ ਲਈ ਮੈਨੂੰ ਛੱਡ ਦਿੱਤਾ ਸੀ। ਲੇਵੀਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਮਿਲੇਗੀ।"

Ezekiel 34 illustration - Ezekiel Chapter 34

16ਲੇਵੀਆਂ ਦੀ ਚੋਣ ਮੇਰੇ ਪਵਿੱਤਰ ਸਥਾਨ ਵਿੱਚ ਸੇਵਾ ਕਰਨ ਲਈ ਕੀਤੀ ਗਈ ਸੀ। ਉਨ੍ਹਾਂ ਨੇ ਮੰਦਰ ਦੇ ਫ਼ਾਟਕਾਂ ਦੀ ਰੱਖਿਆ ਕੀਤੀ ਸੀ। ਉਨ੍ਹਾਂ ਨੇ ਮੰਦਰ ਵਿੱਚ ਸੇਵਾ ਕੀਤੀ ਸੀ। ਉਨ੍ਹਾਂ ਨੇ ਲੋਕਾਂ ਲਈ ਜਾਨਵਰਾਂ ਨੂੰ ਬਲੀਆਂ ਅਤੇ ਹੋਮ ਦੀਆਂ ਭੇਟਾਂ ਲਈ ਮਾਰਿਆ। ਉਨ੍ਹਾਂ ਨੂੰ ਲੋਕਾਂ ਦੀ ਸਹਾਇਤਾ ਅਤੇ ਸੇਵਾ ਕਰਨ ਲਈ ਚੁਣਿਆ ਗਿਆ ਸੀ।"

17ਪਰ ਇਨ੍ਹਾਂ ਲੇਵੀਆਂ ਨੇ ਲੋਕਾਂ ਨੂੰ ਮੇਰੇ ਵਿਰੁੱਧ ਪਾਪ ਕਰਨ ਵਿੱਚ ਸਹਾਇਤਾ ਕੀਤੀ! ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਬੁੱਤਾਂ ਦੀ ਉਪਾਸਨਾ ਕਰਨ ਵਿੱਚ ਸਹਾਇਤਾ ਦਿੱਤੀ! ਇਸ ਲਈ ਮੈਂ ਉਨ੍ਹਾਂ ਦੇ ਵਿਰੁੱਧ ਇਹ ਇਕਰਾਰ ਕਰ ਰਿਹਾ ਹਾਂ: ‘ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਆਖਿਆ।"

18“ਇਸ ਲਈ ਲੇਵੀਆਂ ਜਾਜਕਾਂ ਵਾਂਗ ਮੇਰੇ ਲਈ ਭੇਟਾਂ ਲੈ ਕੇ ਨਹੀਂ ਆਉਣਗੇ। ਉਹ ਮੇਰੀਆਂ ਪਵਿੱਤਰ ਵਸਤਾਂ ਜਾਂ ਉਨ੍ਹਾਂ ਚੀਜ਼ਾਂ ਦੇ ਨੇੜੇ ਨਹੀਂ ਆਉਣਗੇ ਜਿਹੜੀਆਂ ਅੱਤ ਪਵਿੱਤਰ ਹਨ। ਉਨ੍ਹਾਂ ਨੂੰ ਆਪਣੀਆਂ ਕੀਤੀਆਂ ਭਿਆਨਕ ਗੱਲਾਂ ਦੇ ਕਾਰਣ ਸ਼ਰਮਿੰਦਗੀ ਦਾ ਭਾਰ ਚੁੱਕਣਾ ਪਵੇਗਾ।"

19ਪਰ ਮੈਂ ਉਨ੍ਹਾਂ ਨੂੰ ਮੰਦਰ ਦੀ ਦੇਖਭਾਲ ਕਰਨ ਦੇਵਾਂਗਾ। ਉਹ ਮੰਦਰ ਵਿੱਚ ਉਹ ਕੰਮ ਕਰਨਗੇ ਅਜਿਹੀਆਂ ਗੱਲਾਂ ਕਰਨਗੇ ਜੋ ਇਸ ਅੰਦਰ ਕਰਨੀਆਂ ਜ਼ਰੂਰੀ ਹਨ।"

20“ਜਾਜਕ ਸਾਰੇ ਹੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਹਨ। ਪਰ ਸਿਰਫ਼ ਸਦੋਕ ਦੇ ਪਰਿਵਾਰ ਦੇ ਜਾਜਕਾਂ ਨੇ ਹੀ ਮੇਰੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ ਜਦੋਂ ਕਿ ਇਸਰਾਏਲ ਦੇ ਲੋਕ ਮੇਰੇ ਵੱਲੋਂ ਮੂੰਹ ਮੋੜ ਗਏ ਸਨ। ਇਸ ਲਈ ਸਿਰਫ਼ ਸਦੋਕ ਦੇ ਉੱਤਰਾਧਿਕਾਰੀ ਹੀ ਮੇਰੇ ਲਈ ਭੇਟਾਂ ਲਿਆਉਣਗੇ। ਉਹ ਮੇਰੇ ਸਾਹਮਣੇ ਖਲ੍ਹੋ ਕੇ ਮੈਨੂੰ ਉਨ੍ਹਾਂ ਜਾਨਵਰਾਂ ਦੀ ਚਰਬੀ ਅਤੇ ਖੂਨ ਚੜ੍ਹਾਉਣਗੇ ਜਿਨ੍ਹਾਂ ਦੀ ਉਹ ਬਲੀ ਦੇਣਗੇ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!"

Ezekiel 34 illustration - Ezekiel Chapter 34

21“ਉਹ ਮੇਰੇ ਪਵਿੱਤਰ ਸਥਾਨ ਵਿੱਚ ਦਾਖਲ ਹੋਣਗੇ। ਉਹ ਮੇਰੇ ਮੇਜ਼ ਦੇ ਨਜ਼ਦੀਕ ਮੇਰੀ ਸੇਵਾ ਕਰਨ ਲਈ ਆਉਣਗੇ। ਉਹ ਉਨ੍ਹਾਂ ਚੀਜ਼ਾਂ ਦੀ ਦੇਖਭਾਲ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਦਿੱਤੀਆਂ ਸਨ।"

22ਜਦੋਂ ਉਹ ਅੰਦਰਲੇ ਵਿਹੜੇ ਦੇ ਦਰਵਾਜ਼ਿਆਂ ਵਿੱਚ ਦਾਖਲ ਹੋਣਗੇ, ਤਾਂ ਉਹ ਕਤਾਨੀ ਦੇ ਕੱਪੜੇ ਪਹਿਨਣਗੇ। ਜਦੋਂ ਉਹ ਅੰਦਰਲੇ ਵਿਹੜੇ ਦੇ ਫ਼ਾਟਕ ਤੇ ਸੇਵਾ ਕਰ ਰਹੇ ਹੋਣਗੇ, ਤਾਂ ਉਨ੍ਹਾਂ ਕੋਲ ਉਨ ਦੇ ਵਸਤਰ ਨਹੀਂ ਹੋਣਗੇ।"

23ਉਹ ਆਪਣੇ ਸਿਰਾਂ ਉੱਤੇ ਕਤਾਨੀ ਦੀਆਂ ਪਗੜੀਆਂ ਪਹਿਨਣਗੇ। ਅਤੇ ਉਹ ਕਤਾਨੀ ਦੇ ਕਛ੍ਛੇ ਪਹਿਨਣਗੇ। ਉਹ ਕੋਈ ਵੀ ਅਜਿਹੀ ਚੀਜ਼ ਨਹੀਂ ਪਹਿਨਣਗੇ ਜਿਸ ਨਾਲ ਉਨ੍ਹਾਂ ਨੂੰ ਪਸੀਨਾ ਆਵੇ।"

24ਇਸ ਤੋਂ ਪਹਿਲਾਂ ਕਿ ਉਹ ਲੋਕਾਂ ਕੋਲ ਬਾਹਰਲੇ ਵਿਹੜੇ ਅੰਦਰ ਜਾਣ, ਤਾਂ ਉਹ ਆਪਣੇ ਕਪੜਿਆਂ ਨੂੰ ਉਤਾਰ ਦੇਣਗੇ ਜਿਹੜੇ ਉਨ੍ਹਾਂ ਨੇ ਮੇਰੀ ਸੇਵਾ ਕਰਨ ਵੇਲੇ ਪਹਿਨੇ ਸਨ। ਉਹ ਇਨ੍ਹਾਂ ਕੱਪੜਿਆਂ ਨੂੰ ਪਵਿੱਤਰ ਕਮਰਿਆਂ ਵਿੱਚ ਰੱਖ ਦੇਣਗੇ। ਫ਼ੇਰ ਉਹ ਦੂਸਰੇ ਕੱਪੜੇ ਪਹਿਨ ਲੈਣਗੇ। ਇਸ ਤਰ੍ਹਾਂ ਉਹ ਲੋਕਾਂ ਨੂੰ ਉਨ੍ਹਾਂ ਪਵਿੱਤਰ ਕੱਪੜਿਆਂ ਨੂੰ ਨਹੀਂ ਛੂਹਣ ਦੇਣਗੇ।"

25“ਇਹ ਜਾਜਕ ਆਪਣੇ ਸਿਰ ਨਹੀਂ ਮੁਨਾਉਣਗੇ ਅਤੇ ਨਾ ਹੀ ਲੰਮੇ ਵਾਲ ਉਗਾਣਗੇ। ਜਾਜਕਾਂ ਨੂੰ ਆਪਣੇ ਸਿਰਾਂ ਦੇ ਵਾਲਾਂ ਨੂੰ ਸਿਰਫ਼ ਕਤਰਨਾ ਹੀ ਚਾਹੀਦਾ ਹੈ।"

Ezekiel 34 illustration - Ezekiel Chapter 34

26ਅੰਦਰਲੇ ਵਿਹੜੇ ਵਿੱਚ ਜਾਣ ਵੇਲੇ ਕੋਈ ਵੀ ਜਾਜਕ ਮੈਅ ਨਾ ਪੀਵੇ।"

27ਜਾਜਕਾਂ ਨੂੰ ਕਿਸੇ ਵਿਧਵਾ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਨਹੀਂ, ਉਨ੍ਹਾਂ ਨੂੰ ਸਿਰਫ਼ ਇਸਰਾਏਲ ਦੇ ਪਰਿਵਾਰ ਦੀ ਕਿਸੇ ਕੁਆਰੀ ਕੁੜੀ ਨਾਲ ਜਾਂ ਕਿਸੇ ਜਾਜਕ ਦੀ ਵਿਧਵਾ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ।"

28“ਇਸਤੋਂ ਇਲਾਵਾ, ਜਾਜਕਾਂ ਨੂੰ ਮੇਰੇ ਲੋਕਾਂ ਨੂੰ ਪਵਿੱਤਰ ਚੀਜ਼ਾਂ ਅਤੇ ਅਪਵਿੱਤਰ ਚੀਜ਼ਾਂ ਵਿੱਚਲੇ ਫ਼ਰਕ ਬਾਰੇ ਵੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਮੇਰੇ ਲੋਕਾਂ ਦੀ ਇਹ ਜਾਨਣ ਵਿੱਚ ਵੀ ਸਹਾਇਤਾ ਕਰਨੀ ਚਾਹੀਦੀ ਹੈ ਕਿ ਪਾਕ ਕੀ ਹੈ ਅਤੇ ਨਾਪਾਕ ਕੀ ਹੈ।"

29“ਜਾਜਕ ਕਚਿਹਰੀ ਵਿੱਚ ਨਿਆਂਕਾਰ ਹੋਣਗੇ। ਉਹ ਲੋਕਾਂ ਬਾਰੇ ਨਿਆਂ ਕਰਨ ਲੱਗਿਆਂ ਮ੍ਮੇਰੇ ਕਨੂੰਨਾਂ ਉੱਤੇ ਚੱਲਣਗੇ। ਉਹ ਮੇਰੀਆਂ ਸਾਰੀਆਂ ਖਾਸ ਦਾਵਤਾਂ ਦੇ ਮੌਕਿਆਂ ਉੱਤੇ ਮੇਰੇ ਸਾਰੇ ਕਨੂੰਨਾਂ ਦਾ ਪਾਲਣ ਕਰਨਗੇ ਅਤੇ ਬਿਧੀਆਂ ਉੱਤੇ ਚੱਲਣਗੇ। ਉਹ ਮੇਰੇ ਆਰਾਮ ਦੇ ਖਾਸ ਦਿਨਾਂ ਦਾ ਆਦਰ ਕਰਨਗੇ ਅਤੇ ਉਨ੍ਹਾਂ ਦੀ ਪਵਿੱਤਰਤਾ ਬਣਾਈ ਰੱਖਣਗੇ।"

30ਉਹ ਕਿਸੇ ਵੀ ਮੰਦੇ ਮੁਰਦਾ ਬੰਦੇ ਨੇੜੇ ਜਾਕੇ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਗੇ। ਪਰ ਉਹ ਆਪਣੇ-ਆਪ ਨੂੰ ਨਾਪਾਕ ਬਣਾ ਸੱਕਦੇ ਹਨ ਜੇ ਮੁਰਦਾ ਵਿਅਕਤੀ ਉਨ੍ਹਾਂ ਦਾ ਪਿਤਾ, ਉਨ੍ਹਾਂ ਦੀ ਮਾਤਾ, ਪੁੱਤਰ, ਧੀ ਭਰਾ ਜਾਂ ਅਣਵਿਆਹੀ ਭੈਣ ਹੈ।"

Ezekiel 34 illustration - Ezekiel Chapter 34

31ਇਹ ਗੱਲ ਜਾਜਕ ਨੂੰ ਨਾਪਾਕ ਬਣਾ ਦੇਵੇਗੀ ਜਦੋਂ ਜਾਜਕ ਨੂੰ ਪਾਕ ਬਣਾ ਦਿੱਤਾ ਗਿਆ ਹੋਵੇ, ਤਾਂ ਉਸ ਨੂੰ ਸੱਤ ਦਿਨ ਇੰਤਜ਼ਾਰ ਕਰਨਾ ਪਵੇਗਾ।"

Chapter Complete

You have read Ezekiel 34

31 verses