Lumina
Ezekiel

The Valley of Dry Bones

Ezekiel 37·Punjabi Bible

1ਆਦਮੀ ਨੇ ਮੈਨੂੰ ਆਖਿਆ, “ਇਹ ਉਹ ਰਸੋਈਆਂ ਹਨ ਜਿੱਥੇ ਮੰਦਰ ਵਿੱਚ ਸੇਵਾ ਕਰਨ ਵਾਲੇ ਲੋਕ ਲੋਕਾਂ ਲਈ ਬਲੀ ਚੜ੍ਹਾਵਿਆਂ ਨੂੰ ਪਕਾਉਂਦੇ ਹਨ।”"

2ਮੰਦਰ ਵਿੱਚੋਂ ਵਗਦਾ ਪਾਣੀ ਉਹ ਆਦਮੀ ਮੈਨੂੰ ਮੰਦਰ ਦੇ ਪ੍ਰਵੇਸ਼ ਦੁਆਰ ਵੱਲ ਵਾਪਸ ਲੈ ਗਿਆ ਮੈਂ ਮੰਦਰ ਦੇ ਪੂਰਬੀ ਦਰਵਾਜ਼ੇ ਦੇ ਹੇਠੋਁ ਪਾਣੀ ਨਿਕਲਦਿਆਂ ਦੇਖਿਆ। ਮੰਦਰ ਦਾ ਮੱਥਾ ਪੂਰਬ ਵਾਲੇ ਪਾਸੇ ਹੈ। ਪਾਣੀ ਮੰਦਰ ਦੇ ਦੱਖਣੀ ਸਿਰੇ ਦੇ ਹੇਠੋਁ ਵਗਦਾ ਸੀ ਅਤੇ ਜਗਵੇਦੀ ਦੇ ਦੱਖਣ ਵੱਲ ਜਾਂਦਾ ਸੀ।"

3ਆਦਮੀ ਮੈਨੂੰ ਉੱਤਰੀ ਫ਼ਾਟਕ ਬਾਣੀਂ ਬਾਹਰ ਲੈ ਗਿਆ ਅਤੇ ਫ਼ੇਰ ਪੂਰਬ ਵਾਲੇ ਪਾਸੇ ਬਾਹਰਲੇ ਫ਼ਾਟਕ ਵੱਲ ਬਾਹਰਵਾਰ ਲੈ ਗਿਆ। ਪਾਣੀ ਦਰਵਾਜ਼ੇ ਦੇ ਦੱਖਣ ਵਾਲੇ ਪਾਸੇ ਤੇ ਬਾਹਰ ਵੱਲ ਵਗ ਰਿਹਾ ਸੀ।"

4ਆਦਮੀ ਆਪਣੇ ਹੱਥ ਵਿੱਚ ਨਾਪਣ ਵਾਲਾ ਫ਼ੀਤਾ ਲੈ ਕੇ ਪੂਰਬ ਵੱਲ ਚੱਲਾ ਗਿਆ। ਉਸ ਨੇ 1,000 ਹੱਥ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਸਥਾਨ ਉੱਤੇ ਪਾਣੀ ਵਿੱਚ ਚਲਣ ਲਈ ਆਖਿਆ। ਪਾਣੀ ਗਿਟ੍ਟੇ ਜਿੰਨਾ ਡੂੰਘਾ ਸੀ।"

5ਆਦਮੀ ਨੇ 1,000 ਹੱਥ ਹੋਰ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਮੇਰੇ ਗੋਡਿਆਂ ਤੀਕ ਆ ਗਿਆ। ਉਸ ਨੇ ਫ਼ੇਰ 1,000 ਹੱਥ ਨਾਪਿਆ ਅਤੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਕਮਰ ਤੱਕ ਡੂੰਘਾ ਸੀ।"

Ezekiel 37 illustration - Ezekiel Chapter 37

6ਆਦਮੀ ਨੇ ਇੱਕ ਹਜ਼ਾਰ ਹੱਥ ਹੋਰ ਨਾਪਿਆ। ਪਰ ਓੱਥੇ ਪਾਣੀ ਇੰਨਾ ਡੂੰਘਾ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ। ਇਹ ਦਰਿਆ ਬਣ ਗਿਆ ਸੀ। ਪਾਣੀ ਇੰਨਾ ਡੂੰਘਾ ਸੀ ਕਿ ਇਸ ਵਿੱਚ ਤੈਰਿਆ ਜਾ ਸੱਕਦਾ ਸੀ। ਇਹ ਇੰਨਾ ਡੂੰਘਾ ਦਰਿਆ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ।"

7ਫ਼ੇਰ ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਨ੍ਹਾਂ ਚੀਜ਼ਾਂ ਵੱਲ ਧਿਆਨ ਦਿੱਤਾ ਜਿਨ੍ਹਾਂ ਨੂੰ ਤੂੰ ਦੇਖਿਆ?” ਫ਼ੇਰ ਆਦਮੀ ਮੈਨੂੰ ਨਦੀ ਦੇ ਕੰਢੇ-ਕੰਢੇ ਵਾਪਸ ਲੈ ਗਿਆ।"

8ਜਦੋਂ ਮੈਂ ਦਰਿਆ ਦੇ ਕੰਢੇ-ਕੰਢੇ ਵਾਪਸ ਤੁਰਿਆ, ਤਾਂ ਮੈਂ ਪਾਣੀ ਦੇ ਦੋਹੀਁ ਪਾਸੀਁ ਬਹੁਤ ਸਾਰੇ ਰੁੱਖ ਦੇਖੇ।"

9ਆਦਮੀ ਨੇ ਮੈਨੂੰ ਆਖਿਆ, “ਇਹ ਪਾਣੀ ਪੂਰਬ ਵੱਲ ਹੇਠਾਂ ਅਰਾਬਾਹ ਵਾਦੀ ਵੱਲ ਵਗਦਾ ਹੈ।"

10ਇਹ ਪਾਣੀ ਮਿਰਤ ਸਾਗਰ ਵਿੱਚ ਜਾ ਡਿਗਦਾ ਹੈ ਜਿਸ ਲਈ ਉਸ ਸਾਗਰ ਦਾ ਪਾਣੀ ਤਾਜ਼ਾ ਅਤੇ ਸਾਫ਼ ਹੋ ਜਾਂਦਾ ਹੈ। ਇਸ ਪਾਣੀ ਵਿੱਚ ਬਹੁਤ ਸਾਰੀਆਂ ਮੱਛੀਆਂ ਹਨ। ਅਤੇ ਜਿੱਧਰ ਇਹ ਦਰਿਆ ਜਾਂਦਾ ਹੈ ਉੱਥੇ ਹਰ ਤਰ੍ਹਾਂ ਦੇ ਜਾਨਵਰ ਰਹਿੰਦੇ ਹਨ।"

Ezekiel 37 illustration - Ezekiel Chapter 37

11ਤੁਸੀਂ ਏਨ ਗਦੀ ਤੋਂ ਲੈ ਕੇ ਏਨ-ਅਗਲਇਮ ਤੀਕ ਦਰਿਆ ਦੇ ਨਾਲ-ਨਾਲ ਖਲੋਤੇ ਮਛੇਰਿਆਂ ਨੂੰ ਦੇਖ ਸੱਕਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੇ ਜਾਲ ਸੁੱਟਦਿਆਂ ਅਤੇ ਬਹੁਤ ਤਰ੍ਹਾਂ ਦੀਆਂ ਮੱਛੀਆਂ ਫ਼ੜਦਿਆਂ ਦੇਖ ਸੱਕਦੇ ਹੋ। ਮਿਰਤ ਸਾਗਰ ਵਿੱਚ ਵੀ ਉਤਨੀ ਹੀ ਕਿਸਮ ਦੀਆਂ ਮੱਛੀਆਂ ਹਨ ਜਿੰਨੀ ਕਿਸਮ ਦੀਆਂ ਮੈਡੀਟੇਰੇਨੀਅਨ ਸਾਗਰ ਵਿੱਚ ਹਨ।"

12ਪਰ ਧਰਤੀ ਦੇ ਦਲਦਲੀ ਅਤੇ ਛੋਟੇ-ਛੋਟੇ ਗਿੱਲੇ ਇਲਾਕੇ ਤਾਜ਼ਾ ਨਹੀਂ ਬਣਨਗੇ। ਉਹ ਨਮਕ ਲਈ ਛੱਡ ਦਿੱਤੇ ਜਾਣਗੇ।"

13ਦਰਿਆ ਦੇ ਦੋਹੀਁ ਪਾਸੀਁ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉੱਗਣਗੇ। ਉਨ੍ਹਾਂ ਦੇ ਪੱਤੇ ਕਦੇ ਵੀ ਸੁੱਕ ਕੇ ਨਹੀਂ ਡਿਗਣਗੇ। ਇਨ੍ਹਾਂ ਰੁੱਖਾਂ ਉੱਤੇ ਸਦਾ ਹੀ ਫ਼ਲ ਉਗਦੇ ਰਹਿਣਗੇ। ਰੁੱਖ ਹਰ ਮਹੀਨੇ ਫ਼ਲ ਦੇਣਗੇ। ਕਿਉਂ ਕਿ ਰੁੱਖਾਂ ਲਈ ਪਾਣੀ ਮੰਦਰ ਵਿੱਚੋਂ ਆਉਂਦਾ ਹੈ। ਰੁੱਖਾਂ ਦੇ ਫ਼ਲ ਭੋਜਨ ਲਈ ਹੋਣਗੇ ਅਤੇ ਉਨ੍ਹਾਂ ਦੇ ਪੱਤੇ ਇਲਾਜ ਲਈ ਵਰਤੇ ਜਾਣਗੇ।”"

14ਪਰਿਵਾਰ-ਸਮੂਹਾਂ ਲਈ ਜ਼ਮੀਨ ਦੀ ਵੰਡ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਇਸਰਾਏਲ ਦੇ ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚ ਜ਼ਮੀਨ ਵੰਡਣ ਲਈ ਇਹ ਹੱਦਾਂ ਹਨ। ਯੂਸੁਫ਼ ਕੋਲ ਦੋ ਹਿੱਸੇ ਹੋਣਗੇ।"

15ਤੁਸੀਂ ਜ਼ਮੀਨ ਨੂੰ ਬਰਾਬਰ-ਬਰਾਬਰ ਵੰਡੋਗੇ। ਮੈਂ ਇਹ ਜ਼ਮੀਨ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਮੈਂ ਇਹ ਜ਼ਮੀਨ ਤੁਹਾਨੂੰ ਦੇ ਰਿਹਾ ਹਾਂ।"

Ezekiel 37 illustration - Ezekiel Chapter 37

16“ਜ਼ਮੀਨ ਦੀਆਂ ਹੱਦਾਂ ਇਹ ਹਨ: ਉੱਤਰ ਵਾਲੇ ਪਾਸੇ, ਇਹ ਮੈਡੀਟੇਰੇਨੀਅਨ ਸਾਗਰ ਤੋਂ ਲੈ ਕੇ ਹਬਲੋਨ ਦੇ ਰਸਤੇ, ਜਿੱਥੇ ਹਮਾਬ ਨੂੰ ਰਾਹ ਮੁੜਦਾ ਹੈ, ਅਤੇ ਅੱਗੇ ਸਦਾਦ ਵੱਲ,"

17ਬੇਰੋਬਾਹ, ਸਿਬਰਈਮ ਨੂੰ ਜਾਂਦੀ ਹੈ (ਜਿਹੜਾ ਦਂਮਿਸ਼ਕ ਅਤੇ ਹਮਾਬ ਦੀ ਹੱਦ ਉੱਤੇ ਹੈ) ਅਤੇ ਹਸ਼ੇਰ-ਹਤ੍ਤੀਕੋਨ ਨੂੰ ਜਾਂਦੀ ਹੈ ਜਿਹੜਾ ਕਿ ਹੌਰਾਨ ਦੀ ਹੱਦ ਉੱਤੇ ਹੈ।"

18ਇਸ ਲਈ ਹੱਦ ਸਾਗਰ ਤੋਂ ਲੈ ਕੇ ਦੰਮਿਸ਼ਕ ਅਤੇ ਹਮਾਬ ਦੀ ਉੱਤਰੀ ਸਰਹੱਦ ਉੱਤੇ ਹਸਰ-ਏਨੋਨ ਤੱਕ ਜਾਂਦੀ ਹੈ। ਇਹ ਉੱਤਰ ਵਾਲੇ ਪਾਸੇ ਹੋਵੇਗੀ।"

19“ਪੂਰਬ ਵਾਲੇ ਪਾਸੇ, ਹੱਦ ਹੌਗਨ ਅਤੇ ਦੰਮਿਸ਼ਕ ਵਿੱਚਕਾਰ ਹਸਰ-ਏਨੋਨ ਤੋਂ ਸ਼ੁਰੂ ਹੋਵੇਗੀ ਅਤੇ ਗਿਲਆਦ ਅਤੇ ਇਸਰਾਏਲ ਦੀ ਧਰਤੀ ਵਿੱਚਕਾਰ ਯਰਦਨ ਨਦੀ ਦੇ ਨਾਲ-ਨਾਲ ਜਾਂਦੀ ਹੋਈ ਪੂਰਬੀ ਸਾਗਰ ਵੱਲ ਅਤੇ ਧੁਰ ਤਮਾਰ ਤੀਕ ਜਾਵੇਗੀ। ਇਹ ਪੂਰਬੀ ਸਰਹੱਦ ਹੋਵੇਗੀ।"

20“ਦੱਖਣ ਵਾਲੇ ਪਾਸੇ, ਹੱਦ ਤਮਾਰ ਤੋਂ ਲੈ ਕੇ ਮਰੀਬੋਬ-ਕਾਦੇਸ਼ ਉੱਤੇ ਧੁਰ ਨਖਲਿਸਤਾਨ ਤੱਕ ਜਾਵੇਗੀ। ਫ਼ੇਰ ਇਹ ਮਿਸਰ ਦੇ ਚਸ਼ਮੇ ਦੇ ਨਾਲ-ਨਾਲ ਹੁੰਦੀ ਹੋਈ ਮੈਡੀਟੇਰੇਨੀਅਨ ਸਾਗਰ ਤੱਕ ਜਾਵੇਗੀ। ਇਹ ਦੱਖਣੀ ਸਰਹੱਦ ਹੋਵੇੇਗੀ।"

Ezekiel 37 illustration - Ezekiel Chapter 37

21“ਪੱਛਮ ਵਾਲੇ ਪਾਸੇ, ਮੈਡੀਟੇਰੇਨੀਅਨ ਸਾਗਰ ਧੁਰ ਲੇਬੋ ਹਮਾਬ ਦੇ ਸਾਹਮਣੇ ਦੇ ਖੇਤਰ ਤੱਕ ਸਰਹੱਦ ਹੋਵੇਗਾ। ਇਹ ਤੁਹਾਡੀ ਪੱਛਮੀ ਸਰਹੱਦ ਹੋਵੇਗੀ।"

22“ਇਸ ਲਈ ਤੁਸੀਂ ਇਸ ਜ਼ਮੀਨ ਨੂੰ ਆਪਣੇ ਵਿੱਚਕਾਰ ਇਸਰਾਏਲ ਦੇ ਪਰਿਵਾਰ-ਸਮੂਹਾਂ ਲਈ ਵੰਡ ਲਵੋਂਗੇ।"

23ਤੁਸੀਂ ਇਸ ਨੂੰ ਓਸੇ ਤਰ੍ਹਾਂ ਆਪਣੇ ਵਿੱਚਕਾਰ ਵੰਡ ਲਵੋਂਗੇ ਜਿਵੇਂ ਇਹ ਤੁਹਾਡੇ ਲਈ ਅਤੇ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀਆਂ ਲਈ, ਵਿਰਸਾ ਹੋਵੇ, ਜਿਨ੍ਹਾਂ ਦੇ ਤੁਹਾਡੇ ਵਿੱਚਕਾਰ ਬੱਚੇ ਹਨ। ਇਹ ਵਿਦੇਸ਼ੀ ਵੀ ਵਾਸੀ ਹੋਣਗੇ-ਇਹ ਇਸਰਾਏਲ ਦੇ ਜੰਮੇ ਕੁਦਰਤੀ ਵਾਸੀ ਹੋਣਗੇ। ਤੁਸੀਂ ਉਨ੍ਹਾਂ ਲਈ ਕੁਝ ਜ਼ਮੀਨ ਵੰਡ ਲਵੋਗੇ ਜਿਹੜੇ ਇਸਰਾਏਲ ਦੇ ਪਰਿਵਾਰ ਸਮੂਹਾਂ ਵਿੱਚਕਾਰ ਰਹਿੰਦੇ ਹਨ।"

24ਪਰਿਵਾਰ-ਸਮੂਹ ਉੱਥੇ ਰਹਿਣ ਵਾਲੇ ਵਾਸੀ ਨੂੰ ਕੁਝ ਜ਼ਮੀਨ ਜ਼ਰੂਰ ਦੇਵੇਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ!"

25ਇਸਰਾਏਲ ਦੇ ਪਰਿਵਾਰ-ਸਮੂਹਾਂ ਲਈ ਜ਼ਮੀਨ “ਉੱਤਰੀ ਸਰਹੱਦ ਪੂਰਬ ਵੱਲੋਂ ਮੈਡੀਟੇਰੇਨੀਅਨ ਸਾਗਰ ਤੋਂ ਹਬਲੋਨ ਨੂੰ ਹਮਾਬ ਦਰੇ ਤੱਕ ਅਤੇ ਫ਼ੇਰ ਧੁਰ ਹਸਰ-ਏਨਾਨ ਤੀਕ ਜਾਂਦੀ ਹੈ। ਇਹ ਦਂਮਿਸ਼ਕ ਅਤੇ ਹਮਾਬ ਦੀ ਸਰਹੱਦ ਉੱਤੇ ਹੈ। ਇਸ ਸਮੂਹ ਦੇ ਪਰਿਵਾਰ-ਸਮੂਹਾਂ ਦੀ ਜ਼ਮੀਨ ਇਨ੍ਹਾਂ ਸਰਹੱਦਾਂ ਦੇ ਪੂਰਬ ਵਾਲੇ ਪਾਸੇ ਤੋਂ ਪੱਛਮ ਨੂੰ ਜਾਵੇਗੀ। ਉੱਤਰ ਤੋਂ ਦੱਖਣ ਤੀਕ ਇਸ ਖੇਤਰ ਦੇ ਪਰਿਵਾਰ-ਸਮੂਹ ਹਨ: ਦਾਨ, ਆਸ਼ੇਰ, ਨਫ਼ਤਾਲੀ, ਮਨੱਸ਼ਹ, ਅਫ਼ਰਾਈਮ, ਰਊਬੇਨ, ਯਹੂਦਾਹ।"

Ezekiel 37 illustration - Ezekiel Chapter 37

26ਜ਼ਮੀਨ ਦਾ ਖਾਸ ਹਿੱਸਾ “ਜ਼ਮੀਨ ਦਾ ਅਗਲਾ ਖੇਤਰ ਖਾਸ ਵਰਤੋਂ ਲਈ ਹੋਵੇਗਾ। ਇਹ ਜ਼ਮੀਨ ਯਹੂਦਾਹ ਦੀ ਧਰਤੀ ਦੇ ਦੱਖਣ ਵੱਲ ਹੈ। ਇਹ ਖੇਤਰ ਉੱਤਰ ਤੋਂ ਦੱਖਣ ਤੱਕ 25,000 ਹੱਥ ਲੰਮਾ ਹੈ। ਅਤੇ ਪੂਰਬ ਤੋਂ ਪੱਛਮ ਤੱਕ ਇਹ ਉਨਾ ਹੀ ਚੌੜਾ ਹੋਵੇਗਾ ਜਿੰਨੀ ਹੋਰਨਾਂ ਪਰਿਵਾਰ-ਸਮੂਹਾਂ ਦੀ ਜ਼ਮੀਨ ਹੈ। ਮੰਦਰ ਜ਼ਮੀਨ ਦੇ ਇਸ ਹਿੱਸੇ ਦੇ ਵਿੱਚਕਾਰ ਹੋਵੇਗਾ।"

27ਤੁਸੀਂ ਇਹ ਜ਼ਮੀਨ ਯਹੋਵਾਹ ਨੂੰ ਅਰਪਨ ਕਰ ਦਿਓਗੇ। ਇਹ 25,000 ਹੱਥ ਲੰਮੀ ਅਤੇ 20,000 ਹੱਥ ਚੌੜੀ ਹੋਵੇਗੀ।"

28ਜ਼ਮੀਨ ਦਾ ਇਹ ਖਾਸ ਖੇਤਰ ਜਾਜਕਾਂ ਅਤੇ ਲੇਵੀਆਂ ਦਰਮਿਆਨ ਵੰਡਿਆ ਜਾਵੇਗਾ। “ਜਾਜਕ ਇਸ ਖੇਤਰ ਦਾ ਇੱਕ ਹਿੱਸਾ ਪ੍ਰਾਪਤ ਕਰਨਗੇ। ਜ਼ਮੀਨ ਉੱਤਰ ਵਾਲੇ ਪਾਸੇ ਵੱਲ 25,000 ਹੱਥ ਲੰਮੀ, ਪੱਛਮ ਵਾਲੇ ਪਾਸੇ ਵੱਲ 10,000 ਹੱਥ ਚੌੜੀ, ਪੂਰਬ ਵਾਲੇ ਪਾਸੇ ਵੱਲ ਦਸ ਹਜ਼ਾਰ ਹੱਥ ਚੌੜੀ ਅਤੇ ਦੱਖਣ ਵਾਲੇ ਪਾਸੇ ਵੱਲ ਪੱਚੀ ਹਜ਼ਾਰ ਹੱਥ ਲੰਮੀ ਹੋਵੇਗੀ। ਯਹੋਵਾਹ ਦਾ ਮੰਦਰ ਜ਼ਮੀਨ ਦੇ ਇਸ ਖੇਤਰ ਦੇ ਵਿੱਚਕਾਰ ਹੋਵੇਗਾ।"

Chapter Complete

You have read Ezekiel 37

28 verses