Lumina
Ezekiel

Judgment Foretold

Ezekiel 5·Punjabi Bible

1ਇਸ ਲਈ ਮੈਂ ਇਕਰਾਰਨਾਮਾ ਪੁਨਰ-ਸਬਾਪਤ ਕਰਾਂਗਾ ਅਤੇ ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਹਾਂ।"

2ਮੈਂ ਤੇਰੇ ਨਾਲ ਚੰਗਾ ਵਿਹਾਰ ਕਰਾਂਗਾ। ਇਸ ਲਈ ਤੂੰ ਮੈਨੂੰ ਚੇਤੇ ਕਰੇਗੀ ਅਤੇ ਤੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਇੰਨੀ ਸ਼ਰਮਸਾਰ ਹੋਵੇਂਗੀ ਕਿ ਤੂੰ ਕੁਝ ਵੀ ਨਹੀਂ ਆਖ ਸੱਕੇਂਗੀ। ਪਰ ਮੈਂ ਤੇਰੇ ਲਈ ਪ੍ਰਾਸਚਿਤ ਕਰਾਂਗਾ। ਤੂੰ ਫੇਰ ਤੋਂ ਕਦੇ ਵੀ ਸ਼ਰਮਸਾਰ ਨਹੀਂ ਹੋਵੇਂਗੀ!” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।"

3The Eagle and the Vine ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

4“ਆਦਮੀ ਦੇ ਪੁੱਤਰ, ਇਹ ਕਹਾਣੀ ਇਸਰਾਏਲ ਦੇ ਪਰਿਵਾਰ ਨੂੰ ਸੁਣਾ। ਉਨ੍ਹਾਂ ਨੂੰ ਪੁੱਛ ਕਿ ਇਸਦਾ ਕੀ ਅਰਬ ਹੈ।"

5ਉਨ੍ਹਾਂ ਨੂੰ ਆਖ: “ֹ‘ਇੱਕ ਵੱਡੇ ਖੰਭਾਂ ਵਾਲਾ ਇੱਕ ਵੱਡਾ ਬਾਜ਼ (ਨਬੂਕਦਨੱਸਰ) ਲਬਾਨੋਨ ਅੰਦਰ ਆਇਆ। ਬਾਜ਼ ਦਤ ਝਂਭ ਤਿਤਰੇ ਬਿਤਰੇ ਸਨ ਉਹ ਲਬਾਨੋਨ ਨੂੰ ਅਇਆ ਅਤੇ ਦਿਆਰ ਦੀ ਟੀਸੀ ਤੇ ਆ ਕੇ ਟਿਕ ਗਿਆ।"

Ezekiel 5 illustration - Ezekiel Chapter 5

6ਬਾਜ਼ ਨੇ ਵੱਡੇ ਦਿਆਰ ਦੇ ਰੁੱਖ (ਲਬਾਨੋਨ) ਦੀ ਸਿਖਰ ਦੀ ਟਾਹਣੀ ਤੋੜ ਦਿੱਤੀ ਅਤੇ ਇਸ ਨੂੰ ਕਾਨਾਨ ਅੰਦਰ ਲੈ ਆਇਆ। ਉਹ ਟਾਹਣੀ ਬਾਜ਼ ਨੇ ਵਪਾਰੀਆਂ ਦੇ ਸ਼ਹਿਰ ਅੰਦਰ ਰੱਖ ਦਿੱਤੀ।"

7ਫ਼ੇਰ ਬਾਜ਼ ਨੇ ਕਾਨਾਨ ਤੋਂ ਕੁਝ ਬੀਜ਼ (ਲੋਕ) ਲੇ। ਉਸ ਨੇ ਉਨ੍ਹਾਂ ਨੂੰ ਚੰਗੀ ਜ਼ਮੀਨ ਅੰਦਰ ਬੀਜ਼ ਦਿੱਤਾ ਉਸ ਨੇ ਉਨ੍ਹਾਂ ਨੂੰ ਚੰਗੀ ਨਦੀ ਕੰਢੇ ਬੀਜ਼ ਦਿੱਤਾ।"

8ਬੀਜ ਉੱਗੇ ਅਤੇ ਅੰਗੂਰੀ ਵੇਲ ਬਣ ਗਏ। ਇਹ ਚੰਗੀ ਵੇਲ ਸੀ। ਇਹ ਉੱਚੀ ਵੇਲ ਨਹੀਂ ਸੀ। ਪਰ ਦੂਰ ਤਾਈਂ ਫ਼ੈਲੀ ਹੋਈ ਸੀ। ਵੇਲ ਦੇ ਤਣੇ ਉੱਗੇ ਅਤੇ ਛੋਟੀਆਂ ਵੇਲਾਂ ਬਹੁਤ ਲੰਮੀਆਂ ਵੱਧ ਗਈਆਂ।"

9ਫ਼ੇਰ ਵਡਿਆਂ ਖੰਭਾਂ ਵਾਲੇ ਦੂਸਰੇ ਬਾਜ਼ ਨੇ, ਵੇਲ ਨੂੰ ਦੇਖਿਆ। ਬਾਜ਼ ਦੇ ਫ਼ਰ ਬਹੁਤ ਸਨ। ਵੇਲ ਚਾਹੁੰਦੀ ਸੀ ਕਿ ਇਹ ਨਵਾਂ ਬਾਜ਼ ਉਸਦੀ ਦੇਖ ਭਾਲ ਕਰੇ। ਇਸ ਲਈ ਉਸ ਨੇ ਵੱਧਾਈਆਂ ਆਪਣੀਆਂ ਜਢ਼ਾਂ ਇਸ ਬਾਜ਼ ਵੱਲ। ਉਸਦੀਆਂ ਟਾਹਣੀਆਂ ਇਸ ਬਾਜ਼ ਵੱਲ ਫ਼ੈਲ ਗਈਆਂ। ਟਾਹਣੀਆਂ ਉੱਗ ਕੇ ਉਸ ਖੇਤ ਤੋਂ ਬਾਹਰ ਚਲੀਆਂ ਗਈਆਂ ਜਿੱਥੇ ਇਸ ਨੂੰ ਬੀਜਿਆ ਗੀਆਂ ਸੀ। ਵੇਲ ਚਾਹੁੰਦੀ ਸੀ ਕਿ ਨਵਾਂ ਬਾਜ਼ ਉਸ ਨੂੰ ਪਾਣੀ ਦੇਵੇ।"

10ਵੇਲ ਚੰਗੀ ਜ਼ਮੀਨ ਅੰਦਰ ਉਗਾਈ ਗਈ ਸੀ। ਇਹ ਚੋਖੇ ਪਾਣੀ ਕੰਢੇ ਲਗਾਈ ਗਈ ਸੀ। ਇਸਨੇ ਟਾਹਣੀਆਂ ਅਤੇ ਫ਼ਲ ਪੈਦਾ ਕੀਤੇ ਹੋਣੇ ਸੀ। ਇਹ ਬਹੁਤ ਚੰਗੀ ਅੰਗੂਰੀ ਵੇਲ ਬਣ ਸੱਕਦੀ ਸੀ ।”"

Ezekiel 5 illustration - Ezekiel Chapter 5

11ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਕੀ ਤੁਸੀਂ ਸੋਚਦੇ ਹੋ ਕਿ ਪੌਦਾ ਸਫ਼ਲ ਹੋਵੇਗਾ? ਨਹੀਂ! ਨਵਾਂ ਬਾਜ਼ ਪੁੱਟ ਦੇਵੇਗਾ ਪੌਦੇ ਨੂੰ ਜ਼ਮੀਨ ਉੱਤੋਂ। ਅਤੇ ਪੰਛੀ ਪੌਦੇ ਦੀਆਂ ਜਢ਼ਾਂ ਪੁੱਟ ਦੇਵੇਗਾ। ਇਹ ਸਾਰੇ ਅੰਗੂਰਾਂ ਨੂੰ ਖਾ ਜਾਵੇਗਾ। ਫ਼ੇਰ ਨਵੇਂ ਪੱਤੇ ਕੁਮਲਾ ਜਾਣਗੇ। ਪੌਦਾ ਬਹੁਤ ਕਮਜ਼ੋਰ ਹੋਵੇਗਾ। ਉਸ ਪੌਦੇ ਨੂੰ ਜਢ਼ੋਁ ਪੁੱਟਣ ਲਈ ਤਕੜੇ ਹੱਥਾਂ ਦੀ ਜਾਂ ਤਾਕਤਵਰ ਕੌਮ ਦੀ ਲੋੜ ਨਹੀਂ ਪਵੇਗੀ।"

12ਕੀ ਉੱਗੇਗਾ ਪੌਦਾ ਓੱਥੇ ਜਿੱਥੇ ਇਸ ਨੂੰ ਲਾਇਆ ਗਿਆ ਹੈ? ਨਹੀਂ! ਗਰਮ ਹਵਾ ਵਗੇਗੀ ਅਤੇ ਪੌਦਾ ਸੁੱਕ ਕੇ ਮੁਰਝਾ ਜਾਵੇਗਾ। ਮਰ ਜਾਵੇਗਾ ਇਹ ਓੱਥੇ ਹੀ ਜਿੱਥੇ ਇਸ ਨੂੰ ਲਾਇਆ ਗਿਆ ਸੀ।”"

13King Zedekiah Punished ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"

14“ਇਸ ਕਹਾਣੀ ਨੂੰ ਇਸਰਾਏਲ ਦੇ ਲੋਕਾਂ ਨੂੰ ਸਮਝਾਓ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਹਨ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਪਹਿਲਾ ਬਾਜ਼ (ਨਬੂਕਦਨੱਸਰ ਹੈ) ਬਾਬਲ ਦਾ ਰਾਜਾ ਹੈ। ਉਹ ਯਰੂਸ਼ਲਮ ਵਿੱਚ ਆਇਆ ਅਤੇ ਰਾਜੇ ਅਤੇ ਹੋਰਨਾਂ ਆਗੂਆਂ ਨੂੰ ਫ਼ੜ ਕੇ ਲੈ ਗਿਆ। ਉਹ ਉਨ੍ਹਾਂ ਨੂੰ ਬਾਬਲ ਲੈ ਆਇਆ।"

15ਫ਼ੇਰ ਨਬੂਕਦਨੱਸਰ ਨੇ ਰਾਜੇ ਦੇ ਘਰਾਣੇ ਦੇ ਇੱਕ ਸਦੱਸ਼ ਨਾਲ ਇਕਰਾਰਨਾਮਾ ਕੀਤਾ। ਨਬੂਕਦਨੱਸਰ ਨੇ ਉਸ ਨੂੰ ਇੱਕ ਇਕਰਾਰ ਕਰਨ ਲਈ ਮਜ਼ਬੂਰ ਕਰ ਦਿੱਤਾ। ਇਸ ਲਈ ਉਸ ਬੰਦੇ ਨੇ ਨਬੂਕਦਨੱਸਰ ਨਾਲ ਵਫ਼ਾਦਾਰੀ ਦਾ ਇਕਰਾਰ ਕੀਤਾ। ਨਬੂਕਦਨੱਸਰ ਨੇ ਇਸ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿੱਤਾ। ਫ਼ੇਰ ਉਹ ਸਾਰੇ ਤਾਕਤਵਰ ਲੋਕਾਂ ਨੂੰ ਯਹੂਦਾਹ ਤੋਂ ਬਾਹਰ ਲੈ ਗਿਆ।"

Ezekiel 5 illustration - Ezekiel Chapter 5

16ਇਸ ਲਈ ਯਹੂਦਾਹ ਕਮਜ਼ੋਰ ਰਾਜ ਹੋ ਗਿਆ ਜਿਹੜਾ ਕਿ ਨਬੂਕਦਨੱਸਰ ਦੇ ਵਿਰੁੱਧ ਨਹੀਂ ਸੀ ਹੋ ਸੱਕਦਾ। ਲੋਕਾਂ ਨੂੰ ਉਸ ਇਕਰਾਰਨਾਮੇ ਦਾ ਪਾਲਨ ਕਰਨ ਲਈ ਮਜ਼ਬੂਰ ਕੀਤਾ ਗਿਆ। ਜਿਹੜਾ ਨਬੂਕਦਨੱਸਰ ਨੇ ਯਹੂਦਾਹ ਦੇ ਨਵੇਂ ਰਾਜੇ ਨਾਲ ਕੀਤਾ ਸੀ।"

17ਪਰ ਇਸ ਨਵੇਂ ਰਾਜੇ ਨੇ ਕਿਸੇ ਤਰ੍ਹਾਂ ਨਬੂਕਦਨੱਸਰ ਦੇ ਵਿਰੁੱਧ ਬਗਾਵਤ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਮਿਸਰ ਤੋਂ ਸਹਾਇਤਾ ਮੰਗਣ ਲਈ ਸੰਦੇਸ਼ਵਾਹਕ ਭੇਜੇ। ਨਵੇਂ ਰਾਜੇ ਨੇ ਬਹੁਤ ਸਾਰੇ ਘੋੜਿਆਂ ਅਤੇ ਫ਼ੌਜੀਆਂ ਦੀ ਮੰਗ ਕੀਤੀ। ਹੁਣ, ਕੀ ਤੁਹਾਡਾ ਖਿਆਲ ਹੈ ਕਿ ਯਹੂਦਾਹ ਦਾ ਨਵਾਂ ਰਾਜਾ ਸਫ਼ਲ ਹੋ ਜਾਵੇਗਾ? ਕੀ ਤੁਹਾਡਾ ਖਿਆਲ ਹੈ ਕਿ ਨਵੇਂ ਰਾਜੇ ਕੋਲ ਇੰਨੀ ਤਾਕਤ ਹੋਵੇਗੀ ਕਿ ਉਹ ਇਕਰਾਰਨਾਮੇ ਨੂੰ ਤੋੜ ਸੱਕੇ ਅਤੇ ਸਜ਼ਾ ਤੋਂ ਬਚ ਸੱਕੇ?”"

Chapter Complete

You have read Ezekiel 5

17 verses