1ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਖੀ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਹ ਨਵਾਂ ਰਾਜਾ ਬਾਬਲ ਵਿੱਚ ਮਰ ਜਾਵੇਗਾ! ਨਬੂਕਦਨੱਸਰ ਨੇ ਇਸ ਬੰਦੇ ਨੂੰ ਯਹੂਦਾਹ ਦਾ ਰਾਜਾ ਬਣਾਇਆ। ਪਰ ਇਸ ਬੰਦੇ ਨੇ ਨਬੂਕਦਨੱਸਰ ਨਾਲ ਆਪਣਾ ਇਕਰਾਰ ਤੋੜ ਦਿੱਤਾ। ਇਸ ਨਵੇਂ ਰਾਜੇ ਨੇ ਉਸ ਇਕਰਾਰਨਾਮੇ ਨੂੰ ਅਣਡਿੱਠ ਕਰ ਦਿੱਤਾ।"
2ਅਤੇ ਮਿਸਰ ਦਾ ਰਾਜਾ ਯਹੂਦਾਹ ਦੇ ਰਾਜੇ ਨੂੰ ਬਚਾ ਨਹੀਂ ਸੱਕੇਗਾ। ਭਾਵੇਂ ਉਹ ਬਹੁਤ ਸਾਰੇ ਫ਼ੌਜੀ ਭੇਜ ਦੇਵੇ ਪਰ ਮਿਸਰ ਦੀ ਮਹਾਂਸ਼ਕਤੀ ਵੀ ਯਹੂਦਾਹ ਨੂੰ ਬਚਾ ਨਹੀਂ ਸੱਕੇਗੀ। ਨਬੂਕਦਨੱਸਰ ਦੀ ਫ਼ੌਜ ਕਚ੍ਚੀਆਂ (ਮਿੱਟੀ ਦੀਆਂ) ਸੜਕਾਂ ਬਣਾਵੇਗੀ ਅਤੇ ਮਿੱਟੀ ਦੀਆਂ ਕੰਧਾਂ ਉਸਾਰੇਗੀ, ਸ਼ਹਿਰ ਉੱਤੇ ਕਬਜ਼ਾ ਕਰਨ ਲਈ। ਬਹੁਤ ਲੋਕ ਮਰਨਗੇ।"
3ਪਰ ਯਹੂਦਾਹ ਦਾ ਰਾਜਾ ਬਚਕੇ ਨਿਕਲ ਸੱਕੇਗਾ। ਕਿਉਂ? ਕਿਉਂ ਕਿ ਉਸ ਨੇ ਆਪਣੇ ਇਕਰਾਰਨਾਮੇ ਨੂੰ ਅੱਖੋਁ ਪਰੋਖੇ ਕੀਤਾ। ਉਸ ਨੇ ਨਬੂਕਦਨੱਸਰ ਨਾਲ ਕੀਤਾ ਇਕਰਾਰਨਾਮਾ ਤੋੜਿਆ।”"
4ਯਹੋਵਾਹ ਮੇਰੇ ਪ੍ਰਭੂ, ਇਹ ਇਕਰਾਰ ਕਰਦਾ ਹੈ: “ਮੈਂ ਆਪਣੇ ਜੀਵਨ ਦੀ ਸੌਂਹ ਖਾਕੇ ਆਖਦਾ ਹਾਂ ਕਿ ਮੈਂ ਯਹੂਦਾਹ ਦੇ ਰਾਜੇ ਨੂੰ ਸਜ਼ਾ ਦਿਆਂਗਾ। ਕਿਉਂ ਕਿ ਉਸ ਨੇ ਮੇਰੀਆਂ ਚੇਤਾਵਨੀਆਂ ਨੂੰ ਨਜ਼ਰ ਅੰਦਾਜ਼ ਕੀਤਾ। ਉਸ ਨੇ ਸਾਡਾ ਇਕਰਾਰਨਾਮਾ ਤੋੜਿਆ।"
5ਮੈਂ ਆਪਣਾ ਜਾਲ ਵਛਾਵਾਂਗਾ, ਅਤੇ ਉਹ ਇਸ ਵਿੱਚ ਫ਼ਸ ਜਾਵੇਗਾ। ਅਤੇ ਮੈਂ ਉਸ ਨੂੰ ਬਾਬਲ ਲਿਆਵਾਂਗਾ। ਅਤੇ ਮੈਂ ਉਸ ਨੂੰ ਉਸ ਥਾਂ ਉੱਤੇ ਸਜ਼ਾ ਦਿਆਂਗਾ। ਮੈਂ ਉਸ ਨੂੰ ਸਜ਼ਾ ਦੇਵਾਂਗਾ ਕਿਉਂ ਕਿ ਉਹ ਮੇਰੇ ਵਿਰੁੱਧ ਹੋ ਗਿਆ ਸੀ।"

6ਅਤੇ ਮੈਂ ਉਸਦੀ ਫ਼ੌਜ ਨੂੰ ਨਸ਼ਟ ਕਰ ਦਿਆਂਗਾ। ਮੈਂ ਉਸ ਦੇ ਬਿਹਤਰੀਨ ਸੈਨਿਕਾਂ ਨੂੰ ਤਬਾਹ ਕਰ ਦਿਆਂਗਾ। ਅਤੇ ਮੈਂ ਬਚੇ ਹੋਇਆਂ ਨੂੰ ਹਵਾ ਵਿੱਚ ਖਿਲਾਰ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਤੈਨੂੰ ਇਹ ਗੱਲਾਂ ਦੱਸੀਆਂ ਹਨ।”"
7ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ: “ਮੈਂ ਇੱਕ ਉੱਚੇ ਲੰਮੇ ਦਿਆਰ ਦੀ ਟਾਹਣੀ ਲਵਾਂਗਾ। ਮੈਂ ਰੁੱਖ ਦੀ ਚੋਟੀ ਤੋਂ ਇੱਕ ਛੋਟੀ ਟਾਹਣੀ ਲਵਾਂਗਾ। ਅਤੇ ਮੈਂ ਖੁਦ ਇਸ ਨੂੰ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ।"
8ਮੈਂ ਖੁਦ ਇਸ ਨੂੰ ਇਸਰਾਏਲ ਦੇ ਬਹੁਤ ਉੱਚੇ ਪਰਬਤ ਉੱਤੇ ਬੀਜਾਂਗਾ। ਉਹ ਟਾਹਣੀ ਵੱਧਕੇ ਰੁੱਖ ਬਣ ਜਾਵੇਗੀ। ਇਸਦੀਆਂ ਟਾਹਣੀਆਂ ਉੱਗਣਗੀਆਂ ਅਤੇ ਇਸ ਨੂੰ ਲੱਗੇਗਾ ਫ਼ਲ। ਇਹ ਦਿਆਰ ਦਾ ਇੱਕ ਖੂਬਸੂਰਤ ਰੁੱਖ ਬਣ ਜਾਵੇਗੀ। ਇਸ ਦੀਆਂ ਟਾਹਣੀਆਂ ਉੱਤੇ ਬਹੁਤ ਪੰਛੀ ਬੈਠਣਗੇ। ਬਹੁਤ ਪੰਛੀ ਇਸ ਦੀਆਂ ਟਾਹਣੀਆਂ ਦੀ ਛਾਂ ਅੰਦਰ ਰਹਿਣਗੇ।"
9“ਫ਼ੇਰ ਪਤਾ ਲੱਗ ਜਾਵੇਗਾ ਹੋਰਨਾਂ ਰੁੱਖਾਂ ਨੂੰ ਕਿ ਮੈਂ ਲੰਮੇ ਰੁੱਖਾਂ ਨੂੰ ਧਰਤ ਉੱਤੇ ਡਿੱਗਣ ਦਿੰਦਾ ਹਾਂ ਅਤੇ ਛੋਟੇ ਰੁੱਖਾਂ ਨੂੰ ਬਹੁਤ ਵੱਡੇ ਵੱਧਣ ਦਿੰਦਾ ਹਾਂ। ਮੈਂ ਹਰੇ ਰੁੱਖਾਂ ਨੂੰ ਸੁੱਕਾ ਦਿੰਦਾ ਹਾਂ, ਅਤੇ ਮੈਂ ਸੁਕੇ ਰੁੱਖਾਂ ਨੂੰ ਹਰਾ ਕਰ ਦਿੰਦਾ ਹਾਂ। ਮੈਂ ਯਹੋਵਾਹ ਹਾਂ। ਜੇ ਮੈਂ ਕੁਝ ਕਰਨ ਲਈ ਜੋ ਆਖਦਾ ਹਾਂ ਤਾਂ ਅਵੱਸ਼ ਮੈਂ ਓਹੀ ਕਰਾਂਗਾ।”"
10True Justice ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ,"

11“ਤੁਸੀਂ ਲੋਕ ਇਹ ਮੁਹਾਵਰਾ ਦੁਹਰਾਉਂਦੇ ਰਹਿੰਦੇ ਹੋ। ਤੁਸੀਂ ਆਖਦੇ ਹੋ: ‘ਮਾਪਿਆਂ ਨੇ ਖਾਧੇ ਖੱਟੇ ਅੰਗੂਰ, ਪਰ ਬੱਚਿਆਂ ਨੂੰ ਆਇਆ ਖੱਟਾ ਸੁਆਦ।’” ਤੁਸੀਂ ਸੋਚਦੇ ਹੋ ਕਿ ਤੁਸੀਂ ਪਾਪ ਕਰ ਸੱਕਦੇ ਹੋਂ, ਅਤੇ ਇਸ ਲਈ ਭਵਿੱਖ ਵਿੱਚ ਕਿਸੇ ਹੋਰ ਵਿਅਕਤੀ ਨੂੰ ਸਜ਼ਾ ਮਿਲੇਗੀ।"
12ਪਰ ਯਹੋਵਾਹ ਮੇਰੇ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਹਮਣੇ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਸਰਾਏਲ ਦੇ ਲੋਕ ਹੋਰ ਵੱਧੇਰੇ ਇਹ ਆਖਣੀ ਨਹੀਂ ਵਰਤਣਗੇ।"
13ਮੈਂ ਹਰ ਬੰਦੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਾਂਗਾ। ਇਸ ਨਾਲ ਕੋਈ ਫ਼ਰਕ ਨਹੀਂ ਪਵੇਗਾ ਕਿ ਉਹ ਬੰਦਾ ਮਾਪਾ ਹੈ ਜਾਂ ਬੱਚਾ। ਜਿਹੜਾ ਬੰਦਾ ਪਾਪ ਕਰਦਾ ਹੈ ਓਹੀ ਮਰੇਗਾ!"
14“ਜੇ ਕੋਈ ਬੰਦਾ ਨੇਕ ਹੈ ਤਾਂ ਉਹ ਜੀਵੇਗਾ! ਉਹ ਨੇਕ ਬੰਦਾ ਲੋਕਾਂ ਨਾਲ ਨਿਰਪੱਖ ਹੋਕੇ ਵਿਹਾਰ ਕਰਦਾ ਹੈ।"
You have read Ezekiel 6
14 verses