1ਉਹ ਨੇਕ ਬੰਦਾ ਪਰਬਤਾਂ ਤੇ ਨਹੀਂ ਜਾਂਦਾ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਵਿੱਚਲੇ ਉਨ੍ਹਾਂ ਬੁੱਤਾਂ ਅੱਗੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ। ਉਹ ਮਹਾਵਾਰੀ ਸਮੇਂ ਆਪਣੀ ਪਤਨੀ ਨਾਲ ਸੰਭੋਗ ਨਹੀਂ ਕਰਦਾ।"
2ਉਹ ਨੇਕ ਬੰਦਾ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਪਾਸੋਂ ਪੈਸਾ ਉਧਾਰ ਲੈਂਦਾ ਹੈ ਉਹ ਬੰਦਾ ਕੋਈ ਚੀਜ਼ ਗਹਿਣੇ ਰੱਖ ਕੇ ਦੂਸਰੇ ਬੰਦੇ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਉਧਾਰ ਚੁਕਾ ਦਿੰਦਾ ਹੈ ਤਾਂ ਉਹ ਉਹ ਗਹਿਣੇ ਧਰੀ ਚੀਜ਼ ਵਾਪਸ ਕਰ ਦਿੰਦਾ ਹੈ। ਉਹ ਨੇਕ ਬੰਦਾ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦਾਂ ਨੂੰ ਕੱਪੜੇ ਦਿੰਦਾ ਹੈ।"
3ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ ਤਾਂ ਨੇਕ ਬੰਦਾ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਕਰਜ਼ੇ ਉੱਤੇ ਸੂਦ ਵਸੂਲ ਨਹੀਂ ਕਰਦਾ। ਉਹ ਨੇਕ ਬੰਦਾ ਧੋਖੇਬਾਜ਼ ਹੋਣ ਤੋਂ ਇਨਕਾਰ ਕਰਦਾ ਹੈ। ਉਹ ਹਰੇਕ ਬੰਦੇ ਨਾਲ ਬੇਲਾਗ ਹੁੰਦਾ ਹੈ। ਲੋਕ ਉਸ ਉੱਤੇ ਭਰੋਸਾ ਕਰ ਸੱਕਦੇ ਹਨ।"
4ਉਹ ਮੇਰੀਆਂ ਬਿਧੀਆਂ ਦੀ ਪਾਲਣਾ ਕਰਦਾ ਹੈ। ਉਹ ਮੇਰੇ ਨਿਆਂਇਆਂ ਬਾਰੇ ਸੋਚਦਾ ਹੈ ਅਤੇ ਨਿਰਪੱਖ ਅਤੇ ਭਰੋਸੇਯੋਗ ਹੋਣਾ ਸਿੱਖਦਾ ਹੈ। ਉਹ ਨੇਕ ਬੰਦਾ ਹੈ ਇਸ ਲਈ ਜੀਵੇਗਾ।"
5“ਪਰ ਹੋ ਸੱਕਦਾ ਹੈ ਕਿ ਉਸ ਨੇਕ ਬੰਦੇ ਦਾ ਕੋਈ ਪੁੱਤਰ ਅਜਿਹਾ ਹੋਵੇ ਜਿਹੜਾ ਇਹੋ ਜਿਹੀ ਕੋਈ ਵੀ ਚੰਗੀ ਗੱਲ ਨਹੀਂ ਕਰਦਾ। ਉਹ ਪੁੱਤਰ ਭਾਵੇਂ ਚੀਜ਼ਾਂ ਚੁਰਾਂਦਾ ਹੋਵੇ ਅਤੇ ਲੋਕਾਂ ਨੂੰ ਮਾਰਦਾ ਹੋਵੇ।"

6ਹੋ ਸੱਕਦਾ ਹੈ ਕਿ ਉਹ ਪੁੱਤਰ ਇਨ੍ਹਾਂ ਵਿੱਚੋਂ ਕੋਈ ਇੱਕ ਮਾੜੀ ਗੱਲ ਕਰਦਾ ਹੋਵੇ। ਹੋ ਸੱਕਦਾ ਹੈ ਉਹ ਪਰਬਤਾਂ ਉੱਤੇ ਜਾਂਦਾ ਹੋਵੇ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਭੋਜਨ ਨੂੰ ਸਾਂਝਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮਾੜਾ ਪੁੱਤਰ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕਰਦਾ ਹੋਵੇ।"
7ਹੋ ਸੱਕਦਾ ਹੈ ਕਿ ਉਹ ਗਰੀਬ ਨਿਆਸਰੇ ਲੋਕਾਂ ਨਾਲ ਬਦਸਲੂਕੀ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਕਿਸੇ ਬੰਦੇ ਦੇ ਕਰਜ਼ੇ ਵਾਪਸ ਕਰਨ ਉੱਤੇ ਅਮਾਨਤੀ ਸਮਾਨ ਵਾਪਸ ਨਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮੰਦਾ ਪੁੱਤਰ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦਾ ਹੋਵੇ ਅਤੇ ਹੋਰ ਭਿਆਨਕ ਗੱਲਾਂ ਕਰਦਾ ਹੋਵੇ।"
8ਹੋ ਸੱਕਦਾ ਹੈ ਕਿ ਕਿਸੇ ਬੰਦੇ ਨੂੰ ਉਸ ਮੰਦੇ ਪੁੱਤਰ ਕੋਲੋਂ ਪੈਸਾ ਉਧਾਰ ਲੈਣ ਦੀ ਲੋੜ ਪੈ ਜਾਵੇ। ਹੋ ਸੱਕਦਾ ਹੈ ਕਿ ਉਹ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦੇਵੇ ਪਰ ਉਹ ਉਸ ਨੂੰ ਉਸ ਉਧਾਰ ਉੱਤੇ ਸੂਦ ਅਦਾ ਕਰਨ ਲਈ ਮਜ਼ਬੂਰ ਕਰੇਗਾ। ਇਸ ਲਈ ਉਹ ਮੰਦਾ ਪੁੱਤਰ ਨਹੀਂ ਜੀਵੇਗਾ। ਉਸ ਨੇ ਭਿਆਨਕ ਗੱਲਾਂ ਕੀਤੀਆਂ ਸਨ, ਇਸ ਲਈ ਉਹ ਮਾਰ ਦਿੱਤਾ ਜਾਵੇਗਾ। ਅਤੇ ਉਹ ਆਪਣੀ ਮੌਤ ਦਾ ਖੁਦ ਹੀ ਜ਼ਿੰਮੇਵਾਰ ਹੈ।"
9“ਹੁਣ, ਹੋ ਸੱਕਦਾ ਹੈ ਕਿ ਉਸ ਮੰਦੇ ਪੁੱਤਰ ਦਾ ਆਪਣਾ ਪੁੱਤਰ ਵੀ ਹੋਵੇ। ਹੋ ਸੱਕਦਾ ਹੈ ਕਿ ਇਹ ਪੁੱਤਰ ਆਪਣੇ ਪਿਤਾ ਦੇ ਮੰਦੇ ਕੰਮਾਂ ਨੂੰ ਦੇਖੇ ਅਤੇ ਆਪਣੇ ਪਿਤਾ ਵਾਂਗ ਜੀਵਨ ਜਿਉਣ ਤੋਂ ਇਨਕਾਰ ਕਰ ਦੇਵੇ। ਉਹ ਚੰਗਾ ਪੁੱਤਰ ਲੋਕਾਂ ਨਾਲ ਬੇਲਾਗ ਹੋਕੇ ਵਿਹਾਰ ਕਰਦਾ ਹੈ।"
10ਉਹ ਚੰਗਾ ਪੁੱਤਰ ਪਰਬਤਾਂ ਵਿੱਚ ਜਾਕੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਦੇ ਉਨ੍ਹਾਂ ਬੁੱਤਾਂ ਸਾਹਮਣੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗਵਾਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ।"

11ਉਹ ਚੰਗਾ ਪੁੱਤਰ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਕੋਲੋਂ ਉਧਾਰ ਲੈਂਦਾ ਹੈ ਉਹ ਚੰਗਾ ਪੁੱਤਰ ਅਮਾਨਤ ਰੱਖ ਕੇ ਉਸ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਪੈਸਾ ਵਾਪਸ ਕਰ ਦਿੰਦਾ ਹੈ ਤਾਂ ਉਹ ਅਮਾਨਤ ਵਾਪਸ ਕਰ ਦਿੰਦਾ ਹੈ। ਚੰਗਾ ਪੁੱਤਰ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦ ਲੋਕਾਂ ਨੂੰ ਕਪੜੇ ਦਿੰਦਾ ਹੈ।"
12ਉਹ ਗਰੀਬ ਲੋਕਾਂ ਦੀ ਸਹਾਇਤਾ ਕਰਦਾ ਹੈ। ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ, ਉਹ ਚੰਗਾ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਉਸ ਕਰਜ਼ੇ ਉੱਤੇ ਸੂਦ ਨਹੀਂ ਲੈਂਦਾ! ਉਹ ਚੰਗਾ ਪੁੱਤਰ ਮੇਰੇ ਕਨੂੰਨ ਨੂੰ ਕਬੂਲਦਾ ਹੈ ਅਤੇ ਮੇਰੇ ਕਨੂੰਨਾ ਦਾ ਪਾਲਣ ਕਰਦਾ ਹੈ। ਉਹ ਚੰਗਾ ਪੁੱਤਰ ਆਪਣੇ ਪਿਤਾ ਦੇ ਪਾਪਾਂ ਲਈ ਮਾਰਿਆ ਨਹੀਂ ਜਾਵੇਗਾ! ਉਹ ਚੰਗਾ ਪੁੱਤਰ ਜੀਵੇਗਾ।"
13ਪਿਤਾ ਭਾਵੇਂ ਲੋਕਾਂ ਨੂੰ ਦੁੱਖ ਦਿੰਦਾ ਹੋਵੇ ਅਤੇ ਚੀਜ਼ਾਂ ਚੋਰੀ ਕਰਦਾ ਹੋਵੇ। ਉਹ ਭਾਵੇਂ ਮੇਰੇ ਬੰਦਿਆਂ ਲਈ ਕੋਈ ਵੀ ਚੰਗਾ ਕੰਮ ਨਾ ਕਰਦਾ ਹੋਵੇ! ਉਹ ਪਿਤਾ ਆਪਣੇ ਪਾਪਾਂ ਕਾਰਣ ਮਰ ਜਾਵੇਗਾ। ਪਰ ਪੁੱਤਰ ਨੂੰ ਉਸ ਦੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ।"
14“ਤੁਸੀਂ ਪੁੱਛ ਸੱਕਦੇ ਹੋ, ‘ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਕਿਉਂ ਨਹੀਂ ਮਿਲੇਗੀ?’ ਕਾਰਣ ਇਹ ਹੈ ਕਿ ਪੁੱਤਰ ਬੇਲਾਗ ਸੀ ਅਤੇ ਉਸ ਨੇ ਚੰਗੀਆਂ ਗੱਲਾਂ ਕੀਤੀਆਂ ਸਨ! ਉਸ ਨੇ ਬੜੇ ਧਿਆਨ ਨਾਲ ਮੇਰੇ ਕਨੂੰਨਾਂ ਪਾਲਣਾ ਕੀਤੀ ਸੀ। ਇਸ ਲਈ ਉਹ ਜੀਵੇਗਾ!"
15ਜਿਹੜਾ ਬੰਦਾ ਪਾਪ ਕਰਦਾ ਹੈ ਉਹੀ ਮਾਰਿਆ ਜਾਵੇਗਾ! ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ ਪਿਤਾ ਨੂੰ ਆਪਣੇ ਪੁੱਤਰ ਦੇ ਪਾਪਾਂ ਲਈ ਸਜ਼ਾ ਨਹੀਂ ਮਿਲੇਗੀ। ਨੇਕ ਬੰਦੇ ਦੀ ਨੇਕੀ ਸਿਰਫ਼ ਓਸੇ ਦੀ ਹੀ ਹੈ। ਅਤੇ ਮਾੜੇ ਬੰਦੇ ਦੀ ਬਦੀ ਸਿਰਫ਼ ਉਸੇ ਦੀ ਹੈ।"

16“ਹੁਣ ਜੇ ਕੋਈ ਮੰਦਾ ਆਦਮੀ ਆਪਣੇ ਜੀਵਨ ਨੂੰ ਤਬਦੀਲ ਕਰ ਲੈਂਦਾ ਹੈ ਤਾਂ ਉਹ ਜੀਵੇਗਾ, ਮਰੇਗਾ ਨਹੀਂ। ਹੋ ਸੱਕਦਾ ਹੈ ਕਿ ਉਹ ਬੰਦਾ ਮੰਦੇ ਕਾਰਿਆਂ ਨੂੰ ਕਰਨੋ ਹਟ ਜਾਵੇ ਜੋ ਉਸ ਨੇ ਕੀਤੇ ਹਨ। ਹੋ ਸੱਕਦਾ ਹੈ ਕਿ ਉਹ ਮੇਰੇ ਸਾਰੇ ਕਨੂੰਨਾਂ ਨੂੰ ਧਿਆਨ ਨਾਲ ਮੰਨਣਾ ਸ਼ੁਰੂ ਕਰ ਦੇਵੇ। ਹੋ ਸੱਕਦਾ ਹੈ ਕਿ ਉਹ ਨਿਰਪੱਖ ਅਤੇ ਚੰਗਾ ਬਣ ਜਾਵੇ।"
17ਪਰਮੇਸ਼ੁਰ ਉਸ ਦੇ ਕੀਤੇ ਮਾੜੇ ਸਾਰੇ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਸਿਰਫ਼ ਉਸਦੀ ਨੇਕੀ ਨੂੰ ਚੇਤੇ ਰੱਖੇਗਾ! ਇਸ ਲਈ ਉਹ ਬੰਦਾ ਜੀਵੇਗਾ!”"
18ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਨਹੀਂ ਚਾਹੁੰਦਾ ਕਿ ਮੰਦੇ ਲੋਕ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਆਪਣੀਆਂ ਜ਼ਿੰਦਗੀਆਂ ਤਬਦੀਲ ਕਰਨ ਤਾਂ ਜੋ ਉਹ ਜਿਉਂ ਸੱਕਣ!"
19“ਹੁਣ, ਹੋ ਸੱਕਦਾ ਹੈ ਕਿ ਕੋਈ ਚੰਗਾ ਬੰਦਾ ਨੇਕੀ ਛੱਡ ਦੇਵੇ। ਹੋ ਸੱਕਦਾ ਹੈ ਕਿ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲੇ ਅਤੇ ਉਹ ਸਾਰੀਆਂ ਭਿਆਨਕ ਗੱਲਾਂ ਕਰਨ ਲੱਗ ਜਾਵੇ ਜਿਹੜੀਆਂ ਮੰਦੇ ਬੰਦੇ ਨੇ ਅਤੀਤ ਵਿੱਚ ਕੀਤੀਆਂ ਸਨ, (ਉਹ ਮੰਦਾ ਬੰਦਾ ਤਾਂ ਤਬਦੀਲ ਹੋ ਗਿਆ ਸੀ ਇਸ ਲਈ ਉਹ ਜਿਉਂ ਸੱਕਦਾ ਹੈ!) ਇਸ ਲਈ ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬਦ ਬਣ ਜਾਂਦਾ ਹੈ, ਤਾਂ ਪਰਮੇਸ਼ੁਰ ਉਸ ਦੇ ਕੀਤੇ ਨੇਕ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਇਹ ਗੱਲ ਚੇਤੇ ਰੱਖੇਗਾ ਕਿ ਉਹ ਉਸ ਦੇ ਵਿਰੁੱਧ ਹੋ ਗਿਆ ਸੀ ਅਤੇ ਪਾਪ ਕਰਨ ਲੱਗ ਪਿਆ ਸੀ। ਇਸ ਲਈ ਉਹ ਬੰਦਾ ਅਪਣੇ ਪਾਪਾਂ ਕਾਰਣ ਮਰੇਗਾ।”"
20ਪਰਮੇਸ਼ੁਰ ਨੇ ਆਖਿਆ, “ਤੁਸੀਂ ਲੋਕ ਭਾਵੇਂ ਇਹ ਆਖੋ, ‘ਪਰਮੇਸ਼ੁਰ ਮੇਰਾ ਪ੍ਰਭੂ ਨਿਆਂਈ ਨਹੀਂ ਹੈ!’ ਪਰ ਇਸਰਾਏਲ ਦੇ ਪਰਿਵਾਰ, ਸੁਣ। ਮੈਂ ਨਿਆਈ ਹਾਂ। ਤੁਸੀਂ ਹੀ ਹੋ ਜਿਹੜੇ ਨਿਆਂਈ ਨਹੀਂ ਹੋ!"

21ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬੁਰਾ ਬਣ ਜਾਂਦਾ ਹੈ, ਤਾਂ ਉਹ ਆਪਣੇ ਕੀਤੇ ਮੰਦੇ ਕੰਮਾਂ ਕਰਕੇ ਅਵੱਸ਼ ਮਰੇਗਾ।"
22ਅਤੇ ਜੇ ਕੋਈ ਬੁਰਾ ਆਦਮੀ ਬਦਲ ਜਾਂਦਾ ਹੈ ਅਤੇ ਨੇਕ ਅਤੇ ਨਿਰਪੱਖ ਬਣ ਜਾਂਦਾ ਹੈ, ਤਾਂ ਉਹ ਆਪਣੀ ਜ਼ਿੰਦਗੀ ਬਚਾ ਲਵੇਗਾ। ਉਹ ਜੀਵੇਗਾ!"
23ਉਸ ਬੰਦੇ ਨੇ ਇਹ ਦੇਖ ਲਿਆ ਕਿ ਉਹ ਕਿੰਨਾ ਬੁਰਾ ਸੀ ਅਤੇ ਮੇਰੇ ਵੱਲ ਵਾਪਸ ਪਰਤ ਆਇਆ। ਉਸ ਨੇ ਉਹ ਮਾੜੇ ਕੰਮ ਕਰਨੇ ਛੱਡ ਦਿੱਤੇ ਜਿਹੜੇ ਉਹ ਅਤੀਤ ਵਿੱਚ ਕਰਦਾ ਸੀ। ਇਸ ਲਈ ਉਹ ਜੀਵੇਗਾ! ਉਹ ਮਰੇਗਾ ਨਹੀਂ!”"
24ਇਸਰਾਏਲ ਦੇ ਲੋਕਾਂ ਨੇ ਆਖਿਆ, “ਇਹ ਇਨਸਾਫ਼ ਵਾਲੀ ਗੱਲ ਨਹੀਂ ਹੈ! ਯਹੋਵਾਹ ਮੇਰਾ ਪ੍ਰਭੂ ਨਿਰਪੱਖ ਨਹੀਂ ਹੈ!” ਪਰਮੇਸ਼ੁਰ ਨੇ ਆਖਿਆ, “ਮੈਂ ਨਿਰਪੱਖ ਹਾਂ! ਤੁਸੀਂ ਹੀ ਹੋ ਜਿਹੜੇ ਨਿਰਪੱਖ ਨਹੀਂ ਹੋ!"
25ਕਿਉਂ ਕਿ ਇਸਰਾਏਲ ਦੇ ਪਰਿਵਾਰ, ਮੈਂ ਹਰ ਬੰਦੇ ਦਾ ਨਿਆਂ ਉਸ ਦੇ ਕੀਤੇ ਅਮਲਾਂ ਦੇ ਅਧਾਰ ਤੇ ਹੀ ਕਰਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਇਸ ਲਈ ਮੇਰੇ ਵੱਲ ਵਾਪਸ ਪਰਤ ਆਓ! ਬੁਰੇ ਕੰਮ ਕਰਨੇ ਛੱਡ ਦਿਓ! ਤੁਹਾਡੇ ਪਾਧਾਂ ਨੂੰ ਤੁਹਾਨੂੰ ਬਰਬਾਦ ਨਾ ਕਰਨ ਦਿਓ।"

26ਉਨ੍ਹਾਂ ਸਾਰੀਆਂ ਭਿਆਨਕ ਚੀਜ਼ਾਂ ਤੋਂ ਖਹਿੜਾ ਛੁਡਾ ਲਵੋ ਜੋ ਤੁਸੀਂ ਕਰਦੇ ਰਹੇ ਹੋਂ। ਆਪਣੇ ਦਿਲ ਅਤੇ ਆਪਣੇ ਆਤਮੇ ਨੂੰ ਬਦਲ ਦਿਓ! ਇਸਰਾਏਲ ਦੇ ਲੋਕੋ, ਤੁਸੀਂ ਆਪਣੇ ਆਪ ਲਈ ਮੌਤ ਕਿਉਂ ਲਿਆਉਂਦੇ ਹੋਂ?"
27ਮੈਂ ਤੁਹਾਨੂੰ ਮਾਰਨਾ ਨਹੀਂ ਚਾਹੁੰਦਾ! ਮੇਰੇ ਵੱਲ ਵਾਪਸ ਪਰਤ ਆਵੋ ਅਤੇ ਜੀਵੋ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।"
You have read Ezekiel 7
27 verses