Lumina
Ezekiel

Vision of Idolatry in the Temple

Ezekiel 8·Punjabi Bible

1A Sad Song About Israel ਪਰਮੇਸ਼ੁਰ ਨੇ ਮੈਨੂੰ ਆਖਿਆ, “ਤੈਨੂੰ ਇਸਰਾਏਲ ਦੇ ਆਗੂਆਂ ਬਾਰੇ ਇਹ ਸੋਗੀ ਗੀਤ ਅਵੱਸ਼ ਗਾਉਣਾ ਚਾਹੀਦਾ ਹੈ।"

2“‘ਤੁਹਾਡੀ ਮਾਂ ਉਸ ਸ਼ੇਰਨੀ ਵਰਗੀ ਹੈ ਜਿਹੜੀ ਸ਼ੇਰਾਂ ਨਾਲ ਲੇਟੀ ਹੋਈ ਹੈ। ਉਹ ਉੱਥੇ ਜਵਾਨ ਸ਼ੇਰਾਂ ਨਾਲ ਲੇਟਣ ਲਈ ਗਈ ਸੀ ਅਤੇ ਉਸ ਨੇ ਅਨੇਕਾਂ ਬੱਚੇ ਪੈਦਾ ਕੀਤੇ।"

3ਉਸਦਾ ਇੱਕ ਬੱਚਾ ਉੱਠਦਾ ਹੈ। ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ ਹੈ। ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ ਹੈ ਉਸ ਨੇ ਇੱਕ ਆਦਮੀ ਨੂੰ ਮਾਰ ਦਿੱਤਾ ਅਤੇ ਖਾ ਲਿਆ।"

4“‘ਲੋਕਾਂ ਨੇ ਉਸਦੀ ਦਹਾੜ ਸੁਣੀ। ਅਤੇ ਉਸ ਨੂੰ ਉਨ੍ਹਾਂ ਆਪਣੇ ਜਾਲ ਵਿੱਚ ਫ਼ੜ ਲਿਅ! ਉਨ੍ਹਾਂ ਉਸ ਦੇ ਮੂੰਹ ਅੰਦਰ ਲਗਾਮਾਂ ਪਾ ਦਿੱਤੀਆਂ, ਅਤੇ ਉਸ ਜਵਾਨ ਸ਼ੇਰ ਨੂੰ ਮਿਸਰ ਅੰਦਰ ਲੈ ਗਏ।"

5“‘ਮਾਂ ਸ਼ੇਰਨੀਨੇ ਆਸ ਲਈ ਕਿ ਉਸਦਾ ਬੱਚਾ ਆਗੂ ਬਣ ਜਾਵੇਗਾ। ਪਰ ਹੁਣ ਉਸਦੀ ਸਾਰੀ ਆਸ ਟੁੱਟ ਗਈ ਹੈ। ਇਸ ਲਈ ਉਸ ਨੇ ਆਪਣੇ ਇੱਕ ਹੋਰ ਬੱਚੇ ਨੂੰ ਲਿਆਂਦਾ। ਉਸ ਨੇ ਉਸ ਨੂੰ ਸ਼ੇਰ ਬਣਨ ਦੀ ਸਿਖਲਾਈ ਦਿੱਤੀ।"

Ezekiel 8 illustration - Ezekiel Chapter 8

6ਉਹ ਜਵਾਨ ਸ਼ੇਰ ਆਪਣਾ ਸ਼ਿਕਾਰ ਫ਼ੜਨ ਲਈ ਸ਼ੇਰਾਂ ਨਾਲ ਗਿਆ। ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ! ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ। ਉਸ ਨੇ ਇੱਕ ਆਦਮੀ ਨੂੰ ਮਾਰਕੇ ਖਾ ਲਿਆ।"

7ਉਸ ਨੇ ਮਹਿਲਾਂ ਉੱਤੇ ਹਮਲਾ ਕੀਤਾ। ਉਸ ਨੇ ਸ਼ਹਿਰ ਤਬਾਹ ਕਰ ਦਿੱਤੇ। ਉਸ ਦੇਸ ਦਾ ਹਰ ਬੰਦਾ ਇੰਨਾ ਭੈਭੀਤ ਸੀ ਕਿ ਉਹ ਉਸਦੀ ਦਹਾੜ ਸੁਣ ਕੇ ਬੋਲ ਨਹੀਂ ਸੱਕਦਾ ਸੀ।"

8ਫ਼ੇਰ ਉਸ ਦੇ ਦੁਆਲੇ ਰਹਿੰਦੇ ਲੋਕਾਂ ਨੇ ਉਸ ਦੇ ਲਈ ਇੱਕ ਜਾਲ ਵਿਛਾਇਆ ਅਤੇ ਉਨ੍ਹਾਂ ਉਸ ਨੂੰ ਆਪਣੇ ਜਾਲ ਵਿੱਚ ਫ਼ਸਾ ਲਿਆ।"

9ਉਨ੍ਹਾਂ ਉਸ ਨੂੰ ਲਗਾਮਾਂ ਪਾ ਦਿੱਤੀਆਂ ਅਤੇ ਉਸ ਨੂੰ ਬੰਦ ਕਰ ਦਿੱਤਾ। ਉਨ੍ਹਾਂ ਉਸ ਨੂੰ ਆਪਣੇ ਜਾਲ ਅੰਦਰ ਫ਼ਸਾ ਲਿਆ। ਇਸ ਲਈ ਉਹ ਉਸ ਨੂੰ ਬਾਬਲ ਦੇ ਰਾਜੇ ਕੋਲ ਲੈ ਗਏ। ਅਤੇ ਹੁਣ ਤੁਸੀਂ ਇਸਰਾਏਲ ਦੇ ਪਰਬਤਾਂ ਉੱਤੇ ਉਸਦੀ ਦਹਾੜ ਨਹੀਂ ਸੁਣ ਸੱਕਦੇ।"

10“‘ਮਾਂ ਤੁਹਾਡੀ ਪਾਣੀ ਨੇੜੇ ਲਾਈ ਹੋਈ ਇੱਕ ਅੰਗੂਰੀ ਵੇਲ ਵਰਗੀ ਹੈ। ਉਸ ਨੂੰ ਬਹੁਤ ਪਾਣੀ ਮਿਲਿਆ, ਇਸ ਲਈ ਉਸ ਨੇ ਮਜ਼ਬੂਤ ਵੇਲਾਂ ਉਗਾ ਲਈਆਂ।"

Ezekiel 8 illustration - Ezekiel Chapter 8

11ਫ਼ੇਰ ਉਗਾ ਲਈਆਂ ਉਸੇ ਲੰਮੀਆਂ ਟਾਹਣੀਆਂ ਮਜ਼ਬੂਤ ਸਨ ਉਹ ਇੱਕ ਚੱਲਣ ਵਾਲੀ ਸੋਟੀ ਵਾਂਗ। ਮਜ਼ਬੂਤ ਸਨ ਉਹ ਰਾਜੇ ਦੇ ਰਾਜ-ਦੰਡ ਵਾਂਗ। ਵੱਧਦੀ ਗਈ, ਵੱਧਦੀ ਗਈ ਵੇਲ ਉਹ ਬਹੁਤ ਸਨ ਟਾਹਣੀਆਂ ਉਸਦੀਆਂ ਆਕਾਸ਼ ਵੱਲ ਨੂੰ ਫ਼ੈਲਦੀਆਂ ਹੋਈਆਂ।"

12ਪਰ ਪੁੱਟ ਦਿੱਤੀ ਗਈ ਵੇਲ ਉਹ ਜਢ਼ਾਂ ਤੋਂ, ਅਤੇ ਸੁੱਟ ਦਿੱਤੀ ਗਈ ਸੀ ਧਰਤ ਉੱਤੇ। ਗਰਮ ਹਵਾ ਵਗੀ ਪੁਰੇ ਦੀ, ਅਤੇ ਸੁਕਾ ਦਿੱਤੇ ਫ਼ਲ ਉਸਦੇ। ਟੁੱਟ ਗਈਆਂ ਮਜ਼ਬੂਤ ਟਾਹਣੀਆਂ। ਅਤੇ ਸੁੱਟ ਦਿੱਤੀਆਂ ਗਈਆਂ ਉਹ ਅੱਗ ਅੰਦਰ।"

13“‘ਹੁਣ ਲਗਾਈ ਗਈ ਹੈ ਵੇਲ ਉਹ ਮਾਰੂਬਲ ਅੰਦਰ। ਬਹੁਤ ਸੁੱਕੀ ਅਤੇ ਪਿਆਸੀ ਧਰਤੀ ਹੈ ਇਹ।"

14ਅਗ੍ਗ ਲਗੀ ਵੱਡੀ ਟਾਹਣੀ ਨੂੰ ਅਤੇ ਫ਼ੈਲ ਗਈ ਸਾੜਦੀ ਹੋਈ ਉਸਦੀਆਂ ਵੇਲਾਂ ਅਤੇ ਉਸ ਦੇ ਫ਼ਲਾਂ ਨੂੰ। ਇਸ ਲਈ ਨਹੀਂ ਸੀ ਓੱਥੇ ਚੱਲਣ ਵਾਲੀ ਮਜ਼ਬੂਤ ਸੋਟੀ ਕੋਈ ਅਤੇ ਨਾ ਹੀ ਓੱਥੇ ਸੀ ਰਾਜੇ ਦਾ ਰਾਜ-ਦੰਡ ਕੋਈ।’ ਇਹ ਸੋਗੀ ਗੀਤ ਮੌਤ ਬਾਰੇ ਸੀ, ਅਤੇ ਇਸ ਨੂੰ ਮੌਤ ਦੇ ਸੋਗੀ ਗੀਤ ਵਾਂਗ ਹੀ ਗਾਇਆ ਗਿਆ।”"

15Israel Turned Away From God ਇੱਕ ਦਿਨ, ਇਸਰਾਏਲ ਦੇ ਕੁਝ ਬਜ਼ੁਰਗ ਮੇਰੇ ਪਾਸ ਯਹੋਵਾਹ ਕੋਲੋ ਸਲਾਹ ਪੁੱਛਣ ਲਈ ਆਏ। ਇਹ ਦੇਸ ਨਿਕਾਲੇ ਦੇ 7ਵੇਂ ਵਰ੍ਹੇ ਦੇ 5ਵੇਂ ਮਹੀਨੇ (ਅਗਸਤ) ਦਾ 10ਵਾਂ ਦਿਨ ਸੀ। ਬਜ਼ੁਰਗ ਮੇਰੇ ਸਾਹਮਣੇ ਬੈਠ ਗਏ।"

Ezekiel 8 illustration - Ezekiel Chapter 8

16ਤਾਂ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,"

17“ਆਦਮੀ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸ ‘ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਕੀ ਤੁਸੀਂ ਲੋਕ ਮੇਰੀ ਸਲਾਹ ਮੰਗਣ ਆਏ ਹੋ? ਜੇ ਤੁਸੀਂ ਅਜਿਹਾ ਕਰਨ ਲਈ ਆਏ ਹੋ, ਤਾਂ ਮੈਂ ਤੁਹਾਨੂੰ ਇਹ ਨਹੀਂ ਦੇਵਾਂਗਾ। ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’"

18ਕੀ ਤੁਹਾਨੂੰ ਉਨ੍ਹਾਂ ਬਾਰੇ ਨਿਆਂ ਕਰਨਾ ਚਾਹੀਦਾ ਹੈ? ਕੀ ਤੁਸੀਂ ਉਨ੍ਹਾਂ ਦਾ ਨਿਆਂ ਕਰੋਂਗੇ, ਆਦਮੀ ਦੇ ਪੁੱਤਰ? ਤੁਹਾਨੂੰ ਉਨ੍ਹਾਂ ਨੂੰ ਉਹ ਭਿਆਨਕ ਗੱਲਾਂ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਦੇ ਪੁਰਖਿਆਂ ਨੇ ਕੀਤੀਆਂ ਹਨ।"

Chapter Complete

You have read Ezekiel 8

18 verses