1ਤੁਹਾਨੂੰ ਉਨ੍ਹਾਂ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ, ‘ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ: ਜਿਸ ਦਿਨ ਮੈ ਇਸਰਾਏਲ ਨੂੰ ਚੁਣਿਆ ਸੀ, ਮੈਂ ਯਕੱੂਬ ਦੇ ਪਰਿਵਾਰ ਲਈ ਹੱਥ ਖੜ੍ਹਾ ਕੀਤਾ ਸੀ ਅਤੇ ਉਨ੍ਹਾਂ ਨਾਲ ਮਿਸਰ ਵਿੱਚ ਇੱਕ ਇਕਰਾਰ ਕੀਤਾ ਸੀ। ਮੈਂ ਆਪਣਾ ਹੱਥ ਖੜ੍ਹਾ ਕੀਤਾ ਸੀ ਅਤੇ ਆਖਿਆ ਸੀ, “ਮੈਂ ਤੁਹਾਡਾ ਯਹੋਵਾਹ ਪਰਮੇਸ਼ੁਰ ਹਾਂ।”"
2ਉਸ ਦਿਨ, ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਜਾਣ ਦਾ ਇਕਰਾਰ ਕੀਤਾ ਸੀ ਉਸ ਧਰਤੀ ਵੱਲ ਤੁਹਾਡੀ ਅਗਵਾਈ ਕੀਤੀ ਸੀ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। ਇਹ ਸਾਰੇ ਦੇਸਾਂ ਵਿੱਚੋਂ ਸਭ ਤੋਂ ਸੁੰਦਰ ਸੀ!"
3“‘ਮੈਂ ਇਸਰਾਏਲ ਦੇ ਪਰਿਵਾਰ ਨੂੰ ਆਖਿਆ ਸੀ ਕਿ ਉਹ ਆਪਣੇ ਭਿਆਨਕ ਬੁੱਤਾਂ ਨੂੰ ਪਰ੍ਹਾਂ ਸੁੱਟ ਦੇਣ। ਮੈਂ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਮਿਸਰ ਦੀਆਂ ਮੂਰਤੀਆਂ ਨਾਲ ਨਾਪਾਕ ਨਾ ਹੋਣ। “ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”"
4ਪਰ ਉਹ ਮੇਰੇ ਵਿਰੁੱਧ ਹੋ ਗਏ ਅਤੇ ਮੈਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨੂੰ ਨਹੀਂ ਸੁੱਟਿਆ। ਉੱਨ੍ਹਾਂ ਨੇ ਆਪਣੀਆਂ ਮੂਰਤੀਆਂ ਨੂੰ ਮਿਸਰ ਵਿੱਚ ਨਹੀਂ ਛੱਡਿਆ। ਇਸ ਲਈ ਮੈਂ (ਪਰਮੇਸ਼ੁਰ ਨੇ) ਉਨ੍ਹਾਂ ਨੂੰ ਮਿਸਰ ਵਿੱਚ ਤਬਾਹ ਕਰਨ ਦਾ ਨਿਆਂ ਕੀਤਾ-ਮੈਂ ਉਨ੍ਹਾਂ ਨੂੰ ਆਪਣੇ ਕਹਿਰ ਦੀ ਪੂਰੀ ਤਾਕਤ ਮਹਿਸੂਸ ਕਰਨ ਦਿੱਤੀ।"
5ਪਰ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੰਦਾ ਸੀ ਕਿ ਮੈਂ ਆਪਣੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਜਾਵਾਂਗਾ। ਮੈਂ ਆਪਣੀ ਨੇਕ-ਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਬਰਬਾਦ ਨਹੀਂ ਕੀਤਾ, ਜਿਨ੍ਹਾਂ ਦਰਮਿਆਨ ਇਸਰਾਏਲੀ ਰਹਿੰਦੇ ਸਨ।"

6ਮੈਂ ਇਸਰਾਏਲ ਦੇ ਪਰਿਵਾਰ ਨੂੰ ਮਿਸਰ ਤੋਂ ਬਾਹਰ ਲੈ ਆਇਆ। ਮੈਂ ਉਨ੍ਹਾਂ ਦੀ ਮਾਰੂਬਲ ਵਿੱਚ ਅਗਵਾਈ ਕੀਤੀ।"
7ਫ਼ੇਰ ਮੈਂ ਉਨ੍ਹਾਂ ਨੂੰ ਅਪਣੇ ਕਨੂੰਨ ਦਿੱਤੇ। ਮੈਂ ਉਨ੍ਹਾਂ ਨੂੰ ਆਪਣੀਆਂ ਸਾਰੀਆਂ ਬਿਧੀਆਂ ਦੱਸ ਦਿੱਤੀਆਂ। ਜੇ ਕੋਈ ਬੰਦਾ ਉਨ੍ਹਾਂ ਬਿਧੀਆਂ ਤੇ ਚੱਲੇਗਾ ਤਾਂ ਉਹ ਜੀਵੇਗਾ।"
8ਮੈਂ ਉਨ੍ਹਾਂ ਨੂੰ ਆਰਾਮ ਕਰਨ ਦੇ ਖਾਸ ਦਿਨਾਂ ਬਾਰੇ ਵੀ ਦੱਸ ਦਿੱਤਾ ਸੀ। ਉਹ ਖਾਸ ਦਿਨ ਮੇਰੇ ਅਤੇ ਉਨ੍ਹਾਂ ਦੇ ਦਰਮਿਆਨ ਖਾਸ ਨਿਸ਼ਾਨ ਸਨ। ਉਨ੍ਹਾਂ ਨੇ ਦਰਸਾਇਆ ਕਿ ਮੈਂ ਯਹੋਵਾਹ ਹਾਂ ਅਤੇ ਉਨ੍ਹਾਂ ਨੂੰ ਆਪਣੇ ਲਈ ਖਾਸ ਬਣਾ ਰਿਹਾ ਸਾਂ।"
9“‘ਪਰ ਇਸਰਾਏਲ ਦਾ ਪਰਿਵਾਰ ਮਾਰੂਬਲ ਵਿੱਚ ਮੇਰੇ ਵਿਰੁੱਧ ਹੋ ਗਿਆ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਜੇ ਕੋਈ ਬੰਦਾ ਉਨ੍ਹਾਂ ਕਨੂੰਨ ਨੂੰ ਮਂਨੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਾਰੀ ਕੰਮ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਵਿੱਚ ਬਰਬਾਦ ਕਰਨ ਦਾ ਨਿਆਂ ਕੀਤਾ-ਆਪਣੇ ਕਹਿਰ ਦੀ ਪੂਰੀ ਤਾਕਤ ਉਨ੍ਹਾਂ ਨੂੰ ਮਹਿਸੂਸ ਕਰਨ ਦਿੱਤੀ।"
10ਪਰ ਮੈਂ ਉਨ੍ਹਾਂ ਨੂੰ ਬਰਬਾਦ ਨਹੀਂ ਕੀਤਾ। ਹੋਰਨਾਂ ਕੌਮਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ, ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਤਬਾਹ ਨਹੀਂ ਕੀਤਾ।"

11ਮੈਂ ਉਨ੍ਹਾਂ ਲੋਕਾਂ ਨਾਲ ਮਾਰੂਬਲ ਵਿੱਚ ਇੱਕ ਹੋਰ ਇਕਰਾਰ ਕੀਤਾ। ਮੈਂ ਇਕਰਾਰ ਕੀਤਾ ਕਿ ਮੈਂ ਉਨ੍ਹਾਂ ਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਮੈਂ ਉਨ੍ਹਾਂ ਨੂੰ ਦੇ ਰਿਹਾ ਸਾਂ। ਉਹ ਬਹੁਤ ਸਾਰੀਆਂ ਚੀਜ਼ਾਂ ਨਾਲ ਭਰੀ ਹੋਈ ਚੰਗੀ ਧਰਤੀ ਸੀ। ਉਹ ਸਾਰੇ ਦੇਸਾਂ ਨਾਲੋਂ ਸੁੰਦਰ ਸੀ!"
You have read Ezekiel 9
11 verses