Lumina
Ezra

Cyrus's Decree

Ezra 1·Punjabi Bible

1ਚੌਬੇ ਦਿਨ, ਅਸੀਂ ਆਪਣੇ ਪਰਮੇਸ਼ੁਰ ਦੇ ਮੰਦਰ ’ਚ ਜਾਕੇ ਚਾਂਦੀ, ਸੋਨੇ ਅਤੇ ਹੋਰ ਮੁੱਲਵਾਨ ਵਸਤਾਂ ਨੂੰ ਤੋਂਲਿਆ। ਫਿਰ ਅਸੀਂ ਉਹ ਵਸਤਾਂ ਉਰੀਯਾਹ ਦੇ ਪੁੱਤਰ ਮਰੇਮੋਬ ਜਾਜਕ ਨੂੰ ਸੌਂਪ ਦਿੱਤੀਆਂ। ਓੱਥੇ ਉਸ ਦੇ ਨਾਲ ਫੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਨ੍ਹਾਂ ਦੇ ਨਾਲ ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿਨੂੰਈ ਦਾ ਪੁੱਤਰ ਨੋਅਦਯਾਹ ਲੇਵੀ ਵੀ ਸਨ।"

2ਅਸੀਂ ਸਭ ਵਸਤਾਂ ਦੀ ਗਿਣਤੀ-ਮਿਣਤੀ ਕੀਤੀ ਅਤੇ ਫਿਰ ਉਨ੍ਹਾਂ ਸਭਨਾ ਦਾ ਕੁੱਲ ਤੋਂਲ ਲਿਖਿਆ।"

3ਫਿਰ ਜਲਾਵਤਨੀਆਂ ਨੇ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ, ਇਸਰਾਏਲ ਦੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਚੜ੍ਹਾਈਆਂ। ਉਨ੍ਹਾਂ ਨੇ ਸਾਰੇ ਇਸਰਾਏਲ ਲਈ 12 ਬਲਦ, 96 ਭੇਡੂ, 77 ਲੇਲੇ ਅਤੇ 12 ਬੱਕਰੇ ਪਾਪ ਦੀ ਭੇਟਾਂ ਵਜੋਂ ਚੜ੍ਹਾਏ। ਇਹ ਸਭ ਕੁਝ ਯਹੋਵਾਹ ਲਈ ਹੋਮ ਦੀ ਭੇਟ ਸੀ।"

4ਫ਼ੇਰ ਉਨ੍ਹਾਂ ਨੇ ਪਾਤਸ਼ਾਹ ਦਾ ਖਤ ਆਗੂਆਂ ਅਤੇ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਵੱਲ ਦੇ ਰਾਜਪਾਲਾਂ ਨੂੰ ਦੇ ਦਿੱਤਾ। ਫ਼ੇਰ ਉਨ੍ਹਾਂ ਲੋਕਾਂ ਨੇ ਲੋਕਾਂ ਨੂੰ ਅਤੇ ਮੰਦਰ ਨੂੰ ਸਹਾਰਾ ਦਿੱਤਾ।"

5ਗੈਰ-ਯਹੂਦੀ ਲੋਕਾਂ ਨਾਲ ਵਿਆਹ ਜਦੋਂ ਅਸੀਂ ਇਹ ਕਾਰਜ ਕਰ ਚੁੱਕੇ, ਤਾਂ ਆਗੂਆਂ ਨੇ ਮੇਰੇ ਕੋਲ ਆਣ ਕੇ ਆਖਿਆ, “ਹੇ ਅਜ਼ਰਾ! ਇਸਰਾਏਲ ਦੇ ਲੋਕ ਜਾਜਕ ਅਤੇ ਲੇਵੀ ਸਾਡੇ ਦਰਮਿਆਨ ਰਹਿੰਦੇ ਹੋਰਨਾਂ ਦੇਸ਼ਾਂ ਦੇ ਲੋਕਾਂ ਤੋਂ ਵੱਖਰੇ ਨਹੀਂ ਰਹੇ ਹਨ। ਸਗੋਂ ਉਹ, ਕਨਾਨੀਆਂ ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ, ਤੇ ਅਮੋਰੀਆਂ ਦੇ ਘਿਨਾਉਣੇ ਕੰਮਾਂ ਦੇ ਪ੍ਰਭਾਵ ਦੇ ਹੇਠਾਂ ਆਉਂਦੇ ਰਹੇ ਹਨ।"

Ezra 1 illustration - Ezra Chapter 1

6ਇਸਰਾਏਲ ਲੋਕਾਂ ਨੇ ਆਪਣੇ-ਆਲੇ-ਦੁਆਲੇ ਦੇ ਲੋਕਾਂ ਵਿੱਚ ਵਿਆਹ ਕਰ ਲੇ ਜਦ ਕਿ ਇਸਰਾਏਲ ਦੇ ਮਨੁੱਖ ਖਾਸ ਸਮਝੇ ਗਏ ਸਨ ਪਰ ਹੁਣ ਉਹ ਆਪਣੇ ਆਸ-ਪਾਸ ਦੇ ਲੋਕਾਂ ਵਿੱਚ ਰਲ-ਮਿਲ ਗਏ ਹਨ। ਇਉਂ ਇਸਰਾਏਲ ਦੇ ਆਗੂਆਂ ਅਤੇ ਸਰਦਾਰਾਂ ਨੇ ਆਪਣੇ ਇੱਕ ਬੁਰੀ ਉਦਹਾਰਣ ਲੋਕਾਂ ਅੱਗੇ ਪੇਸ਼ ਕੀਤੀ ਹੈ।”"

7ਜਦੋਂ ਮੈਂ ਇਸ ਬਾਰੇ ਸੁਣਿਆ ਤਾਂ ਮੈਂ ਆਪਣੇ ਵਸਤਰ ਅਤੇ ਆਪਣਾ ਚੋਲਾ ਪਾਢ਼ ਸੁੱਟਿਆ। ਮੈਂ ਆਪਣੇ ਸਿਰ ਅਤੇ ਦਾੜੀ ਚੋ ਵਾਲ ਪੁੱਟ ਸੁੱਟੇ ਮੈਂ ਗੁੱਸੇ ਵਿੱਚ ਭੁਂਜੇ ਬੈਠ ਗਿਆ।"

8ਫਿਰ ਹਰ ਮਨੁੱਖ ਜੋ ਇਸਰਾਏਲ ਦੀ ਪਰਮੇਸ਼ੁਰ ਦੇ ਸ਼ਬਦਾਂ ਤੋਂ ਡਰਦਾ ਸੀ, ਡਰ ਨਾਲ ਹਿੱਲ ਗਿਆ। ਉਹ ਭੈਭੀਤ ਸਨ ਕਿਉਂ ਕਿ ਉਹ ਇਸਰਾਏਲੀ ਜਿਹੜੇ ਕੈਦੋਁ ਵਾਪਸ ਮੁੜੇ ਸਨ, ਉਹ ਪਰਮੇਸ਼ੁਰ ਵੱਲ ਵਫ਼ਾਦਾਰ ਨਹੀਂ ਸਨ। ਮੈਂ ਓੱਥੇ ਸ਼ਾਮ ਦੀ ਬਲੀ ਤਾਈਂ ਝਟਕੇ ਦੀ ਗਲਤ ਵਿੱਚ ਬੇਠਾ ਰਿਹਾ।"

9ਫਿਰ ਜਦੋਂ ਸ਼ਾਮ ਦੀ ਬਲੀ ਦਾ ਵਕਤ ਹੋਇਆ, ਮੈਂ ਆਪਣੇ ਸੋਗ ਤੋਂ ਉੱਠਿਆ। ਅਤੇ ਮੇਰੇ ਪਾਟੇ ਹੋਏ ਕੱਪੜਿਆਂ ਅਤੇ ਚੋਲਿਆਂ ਨਾਲ ਮੈਂ ਆਪਣੇ ਗੋਡਿਆਂ ਭਾਰ ਝੁਕ ਗਿਆ ਅਤੇ ਯਹੋਵਾਹ ਮੇਰੇ ਪਰਮੇਸ਼ੁਰ ਦੇ ਅੱਗੇ ਹੱਥ ਫੈਲਾਏ।"

10ਫਿਰ ਮੈਂ ਪ੍ਰਾਰਥਨਾ ਕੀਤੀ: “ਮੇਰੇ ਪਰਮੇਸ਼ੁਰ, ਮੈਂ ਤੇਰੇ ਵੱਲ ਤੱਕਣ ਤੋਂ ਵੀ ਸ਼ਰਮਸਾਰ ਹਾਂ ਕਿਉਂ ਕਿ ਸਾਡੇ ਪਾਪ ਸਾਡੇ ਸਿਰਾਂ ਤੋਂ ਵੀ ਉੱਪਰ ਚੜ੍ਹ ਗਏ ਹਨ ਅਤੇ ਅਕਾਸ਼ ਤੀਕ ਪਹੁੰਚ ਗਏ ਹਨ।"

Ezra 1 illustration - Ezra Chapter 1

11ਅਸੀਂ ਆਪਣੇ ਪੁਰਖਿਆਂ ਦੇ ਸਮੇਂ ਤੋਂ ਲੈ ਕੇ ਹੁਣ ਤੀਕ ਸਾਡੇ ਕੀਤੇ ਪਾਪਾਂ ਦੇ ਦੋਸ਼ੀ ਹਾਂ ਅਤੇ ਇਸ ਕਾਰਣ ਸਾਨੂੰ, ਸਾਡੇ ਪਾਤਸ਼ਾਹ ਅਤੇ ਸਾਡੇ ਜਾਜਕਾਂ ਨੂੰ ਦੰਡ ਮਿਲਿਆ। ਵਿਦੇਸ਼ੀ ਪਾਤਸ਼ਾਹਾਂ ਨੇ ਸਾਨੂੰ ਬੇਇੱਜ਼ਤ ਕੀਤਾ ਹੈ। ਉਨ੍ਹਾਂ ਨੇ ਸਾਡੇ ਤੇ ਹਮਲਾ ਕੀਤਾ, ਸਾਨੂੰ ਲੁੱਟਿਆ, ਅਤੇ ਸਾਡੇ ਲੋਕਾਂ ਨੂੰ ਗੁਲਾਮ ਬਣਾ ਲਿਆ। ਇੰਝ ਅਜੇ ਤੀਕ ਹੁੰਦਾ ਆ ਰਿਹਾ ਹੈ।"

Chapter Complete

You have read Ezra 1

11 verses