1ਗੱਜ਼ਾਮ, ਉਜ਼ਾ, ਪਾਸੇਹ,"
2ਬੇਸਈ, ਮਊਨੀਮ ਅਤੇ ਨਫੀਸ਼ਸੀਮ ਦੇ ਉੱਤਰਾਧਿਕਾਰੀ,"
3ਬਕਬੂਕ, ਹਕੂਫਾ ਅਤੇ ਹਰਹੂਰ ਦੇ ਉੱਤਰਾਧਿਕਾਰੀ,"
4ਬਸਲੀਬ, ਮਹੀਦਾ ਅਤੇ ਹਰਸ਼ਾ ਦੇ ਉੱਤਰਾਧਿਕਾਰੀ,"
5ਬਰਕੋਸ, ਸੀਸਰਾ ਅਤੇ ਬਾਮਹ ਦੇ ਉੱਤਰਾਧਿਕਾਰੀ,"

6ਨਸੀਅਹ ਅਤੇ ਹਟੀਫ਼ਾ ਦੇ ਉੱਤਰਾਧਿਕਾਰੀ।"
7ਸੁਲੇਮਾਨ ਦੇ ਸੇਵਕਾਂ ਦੇ ਘਰਾਣਿਆਂ ਵਿੱਚੋਂ: ਸੋਟਈ, ਸੋਫਰਬ ਅਤੇ ਪਰੀਦਾ ਦੇ ਉੱਤਰਾਧਿਕਾਰੀ,"
8ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,"
9ਸ਼ਫਟਯਾਹ, ਹਟ੍ਟੀਲ, ਫੋਕਰਬ ਸਬਾਈਮ ਅਤੇ ਆਮੋਨ ਦੇ ਉੱਤਰਾਧਿਕਾਰੀ,"
10ਸਾਰੇ ਮੰਦਰ ਦੇ ਸੇਵਕ ਅਤੇ ਸੁਲੇਮਾਨ ਦੇ ਸੇਵਕਾਂ ਦੇ ਘਰਾਣੇ ਵਿੱਚੋਂ ਮਨੁੱਖਾਂ ਦੀ ਗਿਣਤੀ ਸੀ 392."

11ਯਰੂਸ਼ਲਮ ਵਿੱਚ ਕੁਝ ਲੋਕ ਤੇਲਮਲਹ, ਤੇਲ ਹਰਸ਼ਾ, ਕਰੂਬ ਅਦੋਨ ਅਤੇ ਇੰਮੇਰ ਸ਼ਹਿਰਾਂ ਵਿੱਚੋਂ ਆਏ ਸਨ। ਪਰ ਇਹ ਲੋਕ ਇਹ ਸਾਬਿਤ ਨਾ ਕਰ ਸੱਕੇ ਕਿ ਸੱਚ ਮੁੱਚ ਉਨ੍ਹਾਂ ਦੇ ਪਰਿਵਾਰ ਦੇ ਲੋਕ ਇਸਰਾਏਲ ਵਿੱਚੋਂ ਹੀ ਹਨ।"
12ਦਲਾਯਾਹ ਟੋਬੀਯਾਹ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਵਿੱਚੋਂ ਮਨੁੱਖ ਸਨ 642"
13ਜਾਜਕਾਂ ਦੇ ਘਰਾਣਿਆਂ ਉੱਤਰਾਧਿਕਾਰੀਆਂ ਵਿੱਚੋਂ: ਹਾਬਾਯਾਹ, ਹੱਕੋਜ਼ ਦੇ ਅਤੇ ਬਰਜ਼ਿਲਈ ਦੇ ਉੱਤਰਾਧਿਕਾਰੀ ਸਨ, (ਜੇਕਰ ਕੋਈ ਮਨੁੱਖ ਗਿਲਆਦ ਦੇ ਬਰਜ਼ਿਲਈ ਦੀਆਂ ਧੀਆਂ ਵਿੱਚੋਂ ਕਿਸੇ ਇੱਕ ਨੂੰ ਵਿਆਹ ਲੈਂਦਾ, ਤਾਂ ਉਹ ਬਰਜ਼ਿਲਈ ਦੇ ਉੱਤਰਾਧਿਕਾਰੀਆਂ ਵਿੱਚੋਂ ਅਖਵਾਉਂਦਾ ਸੀ।)"
14ਇਨ੍ਹਾਂ ਮਨੁੱਖਾਂ ਨੇ ਵਂਸਾਵਲੀਆਂ ਵਿੱਚੋਂ ਆਪਣੇ ਘਰਾਣਿਆਂ ਦੀ ਖੋਜ ਕੀਤੀ, ਪਰ ਉਹ ਅਸਫਲ ਰਹੇ। ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸੇ ਲਈ ਉਹ ਜਾਜਕਾਂ ਵਜੋਂ ਸੇਵਾ ਕਰਨ ਅਯੋਗ ਠਹਿਰਾਏ ਗਏ ਸਨ। ਉਨ੍ਹਾਂ ਦੇ ਨਾਉਂ ਜਾਜਕਾਂ ਦੀ ਸੂਚੀ ਵਿੱਚ ਦਰਜ ਨਹੀਂ ਕੀਤੇ ਗਏ ਸਨ।"
15ਤਾਂ ਰਾਜਪਾਲ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਅੱਤ ਪਵਿੱਤਰ ਭੋਜਨ ਵਿੱਚੋਂ ਨਾ ਖਾਣ ਜਿੰਨਾ ਚਿਰ ਉਰੀਮ ਅਤੇ ਬੁਂਮੀਮ ਵਾਲਾ ਜਾਜਕ ਪਰਮੇਸ਼ੁਰ ਤੋਂ ਪੁੱਛ ਨਾ ਲਵੇ ਕਿ ਕੀ ਕਰਨਾ।"

16ਕੁਲ ਮਿਲਾ ਕੇ ਜਿਹੜੇ ਸਾਰੀ ਸਭਾ ’ਚ ਲੋਕਾਂ ਦੀ ਗਿਣਤੀ 42,360 ਸੀ। 7,337 ਦਾਸ ਦਾਸੀਆਂ ਇਸ ਗਿਣਤੀ ਤੋਂ ਇਲਾਵਾ ਸਨ ਜੋ ਸੂਚੀ ਚਿਚ੍ਚ ਸ਼ਾਮਿਲ ਸਨ। ਉਨ੍ਹਾਂ ਦੇ ਨਾਲ 245 ਗਾਇੱਕ ਅਤੇ ਗਾਇੱਕਾਵਾਂ ਵੀ ਸਨ।"
17ਉਨ੍ਹਾਂ ਕੋਲ 736 ਘੋੜੇ, 245 ਖੱਚਰਾਂ, 435 ਊਠ ਅਤੇ 6,720 ਗਧੇ ਸਨ।"
18ਕੁਝ ਘਰਾਣਿਆਂ ਨੇ ਕੰਮ ਵਿੱਚ ਪੈਸੇ ਨਾਲ ਮਦਦ ਕੀਤੀ। ਰਾਜਪਾਲ ਨੇ 1,000 ਦਰਮ ਸੋਨਾ ਖਜ਼ਾਨੇ ਲਈ ਦਿੱਤੇ। ਉਸ ਨੇ 50 ਬਾਟੇ ਅਤੇ ਜਾਜਕਾਂ ਵਾਸਤੇ 530 ਕਮੀਜਾਂ ਦਿੱਤੀਆਂ।"
19ਘਰਾਣਿਆਂ ਦੇ ਆਗੂਆਂ ਨੇ ਕੰਮ ਦੀ ਕੀਮਤ ਅਦਾ ਕਰਨ ਲਈ ਖਜ਼ਾਨੇ ਲਈ 20,000 ਦਰਹਮ ਸੋਨਾ ਅਤੇ 2,200 ਮਾਨੇਹ ਚਾਂਦੀ ਦਿੱਤੀ।"
20ਅਤੇ ਬਾਕੀ ਦੇ ਲੋਕਾਂ ਨੇ 20,000 ਦਰਮ ਸੋਨਾ, 2,000 ਮਾਨੇਹ ਚਾਂਦੀ ਅਤੇ ਜਾਜਕਾਂ ਲਈ 67 ਕਮੀਜਾਂ ਦਿੱਤੀਆਂ।"

21ਇਉਂ ਜਾਜਕ, ਲੇਵੀ, ਦਰਬਾਨ, ਗਵਈਏ ਅਤੇ ਕਈ ਹੋਰ ਲੋਕ, ਮੰਦਰ ਦੇ ਸੇਵਕਾਂ ਅਤੇ ਸਾਰਾ ਇਸਰਾਏਲ ਆਪੋ-ਆਪਣੇ ਨਗਰਾਂ ਵਿੱਚ ਸਥਾਪਿਤ ਹੋ ਗਏ। ਅਤੇ ਜਦੋਂ ਸਾਲ ਦਾ ਸੱਤਵਾਂ ਮਹੀਨਾ ਆਇਆ, ਇਸਰਾਏਲ ਦੇ ਸਾਰੇ ਲੋਕ ਆਪੋ-ਆਪਣੇ ਸ਼ਹਿਰਾਂ ਵਿੱਚ ਵਸ ਗਏ ਸਨ।"
22ਅਜ਼ਰਾ ਨੇ ਬਿਵਸਬਾ ਪੜ੍ਹੀ ਇਉਂ ਸਾਲ ਦੇ ਅੱਠਵੇਂ ਮਹੀਨੇ ਸਾਰੇ ਇਸਰਾਏਲੀ ਜਲ ਫ਼ਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵਿੱਚ ਇੱਕੋ ਦਿਲ ਨਾਲ ਇਕੱਠੇ ਹੋਏ ਅਤੇ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਮੂਸਾ ਦੀ ਬਿਵਸਬਾ ਦੀ ਪੋਥੀ ਲਿਆਉਣ ਲਈ ਕਿਹਾ ਜਿਹੜਾ ਕਿ ਯਹੋਵਾਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ।"
23ਤਾਂ ਅਜ਼ਰਾ ਜਾਜਕ ਨੇ ਉਨ੍ਹਾਂ ਇਕੱਠੇ ਹੋਏ ਲੋਕਾਂ ਸਾਹਮਣੇ ਉਹ ਬਿਵਸਬਾ ਪੇਸ਼ ਕੀਤੀ। ਇਹ ਸੱਤਵੇਂ ਮਹੀਨੇ ਦੀ ਪਹਿਲੇ ਦਿਨ ਨੂੰ ਹੋਇਆ। ਇਸ ਬਿਵਸਬਾ ਨੂੰ ਔਰਤਾਂ, ਮਰਦਾਂ ਅਤੇ ਹੋਰ ਸਾਰੇ ਮਨੁੱਖਾਂ ਦੇ ਲਈ, ਅੱਗੇ ਲਿਆਂਦਾ ਗਿਆ ਜਿਹੜੇ ਕਿ ਸੁਣ ਅਤੇ ਸਮਝ ਸੱਕਣ ਦੇ ਯੋਗ ਸਨ।"
24ਅਜ਼ਰਾ ਨੇ ਬਿਵਸਬਾ ਨੂੰ ਉੱਚੀ ਆਵਾਜ਼ ਵਿੱਚ ਸੁਬਹ ਤੋਂ ਦੁਪਿਹਰ ਤਾਈ ਪੜ੍ਹਿਆ, ਅਜ਼ਰਾ ਦਾ ਮੂੰਹ ਜਲ ਫਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵੱਲ ਨੂੰ ਸੀ, ਤੇ ਉਸ ਨੇ ਸਾਰੇ ਮਰਦਾਂ ਅਤੇ ਔਰਤਾਂ ਨੂੰ ਜਿਹੜੇ ਇਸ ਨੂੰ ਸਮਝ ਸੱਕਦੇ ਸਨ, ਪੜ੍ਹਕੇ ਸੁਣਾਇਆ ਸਭ ਲੋਕਾਂ ਨੇ ਬਿਵਸਬਾ ਦੀ ਪੋਥੀ ਨੂੰ ਧਿਆਨ ਨਾਲ ਸੁਣਿਆ ਅਤੇ ਧਿਆਨ ਦਿੱਤਾ।"
25ਫ਼ੇਰ ਅਜ਼ਰਾ ਲਿਖਾਰੀ ਲੱਕੜੀ ਦੇ ਉੱਚੇ ਤਖਤਪੋਸ਼ ਤੇ ਖੜ੍ਹਾ ਹੋ ਗਿਆ ਜੋ ਕਿ ਇਸ ਖਾਸ ਮੰਤਵ ਲਈ ਹੀ ਬਣਾਇਆ ਗਿਆ ਸੀ। ਉਸ ਦੇ ਸੱਜੇ ਪਾਸੇ ਮੱਤੀਬਯਾਹ, ਸ਼ਮਆ, ਅਨਾਯਾਹ, ਊਰੀਯਾਹ, ਹਿਲਕੀਯਾਹ ਅਤੇ ਮਆਸੇਯਾਹ ਸਨ। ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸਬਦ੍ਦਾਨਾਹ, ਜਕਰਯਾਹ ਅਤੇ ਮੱਸ਼ੁਲਾਮ ਸਨ।"

26ਤਾਂ ਅਜ਼ਰਾ ਲਿਖਾਰੀ ਨੇ ਪੋਥੀ ਨੂੰ ਲੋਕਾਂ ਦੇ ਸਾਹਮਣੇ ਖੋਲ੍ਹਿਆ। ਸਾਰੇ ਲੋਕਾਂ ਨੂੰ ਅਜ਼ਰਾ ਵਿਖਾਈ ਦੇ ਰਿਹਾ ਸੀ ਕਿਉਂ ਕਿ ਉਹ ਉੱਚੇ ਤਖਤਪੋਸ਼ ਉੱਪਰ ਖੜ੍ਹਾ ਸੀ। ਜਿਓਁ ਹੀ ਅਜ਼ਰਾ ਨੇ ਬਿਵਸਬਾ ਦੀ ਪੋਥੀ ਨੂੰ ਖੋਲ੍ਹਿਆ ਸਾਰੇ ਲੋਕ ਖੜ੍ਹੇ ਹੋ ਗਏ।"
27ਅਜ਼ਰਾ ਨੇ ਯਹੋਵਾਹ, ਮਹਾਨ ਪਰਮੇਸ਼ੁਰ ਦਾ ਧੰਨਵਾਦ ਕੀਤਾ ਤੇ ਉਸ ਦੀ ਉਸਤਤ ਕੀਤੀ। ਸਾਰੇ ਲੋਕਾਂ ਨੇ ਆਪਣੇ ਹੱਥ ਉਤਾਂਹ ਨੂੰ ਚੁੱਕ ਕੇ ਕਿਹਾ “ਆਮੀਨ! ਆਮੀਨ!” ਫ਼ੇਰ ਸਾਰੇ ਲੋਕਾਂ ਨੇ ਧਰਤੀ ਉੱਪਰ ਸਿਰ ਝੁਕਾ ਕੇ ਯਹੋਵਾਹ ਦੀ ਉਪਾਸਨਾ ਕੀਤੀ।"
28ਯੇਸ਼ੂਅ, ਬਾਨੀ, ਸੇਰੇਬਯਾਹ, ਯਾਮੀਨ, ਅੱਕੂਬ, ਸ਼ਬਬਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਨਾਨ ਅਤੇ ਪਲਾਯਾਹ ਲੇਵੀ ਸਨ ਜਿਨ੍ਹਾਂ ਲੋਕਾਂ ਨੇ ਬਿਵਸਬਾ ਦੀ ਵਿਆਖਿਆ ਕੀਤੀ ਜਦੋਂ ਕਿ ਉਹ ਆਪਣੇ ਬਾਈਁ ਖਲੋਤੇ ਹੋਏ ਸਨ।"
29ਉਨ੍ਹਾਂ ਲੇਵੀਆਂ ਨੇ ਬਿਵਸਬਾ ਦੀ ਪੋਥੀ ਨੂੰ ਪੜ੍ਹ ਕੇ ਸੁਣਾਇਆ ਅਤੇ ਸਰਲ ਤਰੀਕੇ ’ਚ ਉਸਦੀ ਵਿਆਖਿਆ ਕੀਤੀ ਤਾਂ ਜੋ ਉਹ ਸਮਝ ਸੱਕਣ। ਇਉਂ ਉਨ੍ਹਾਂ ਨੇ ਇਸ ਲਈ ਕੀਤਾ ਤਾਂ ਕਿ ਜੋ ਕੁਝ ਉਚਾਰਿਆ ਗਿਆ ਹੈ ਉਹ ਲੋਕਾਂ ਦੀ ਸਮਝੀ ਪੈ ਜਾਵੇ।"
30ਤਦ ਰਾਜਪਾਲ ਨਹਮਯਾਹ, ਅਜ਼ਰਾ ਜਾਜਕ ਅਤੇ ਲਿਖਾਰੀ, ਅਤੇ ਲੇਵੀ ਜਿਹੜੇ ਲੋਕਾਂ ਨੂੰ ਸਿੱਖਾਉਂਦੇ ਸਨ, ਉਨ੍ਹਾਂ ਨੇ ਕਿਹਾ, “ਅੱਜ ਦਾ ਦਿਨ ਯਹੋਵਾਹ, ਤੁਹਾਡੇ ਪਰਮੇਸ਼ੁਰ ਲਈ ਖਾਸ ਅਤੇ ਪਵਿੱਤਰ ਦਿਨ3 ਹੈ। ਸੋ ਤੁਹਾਨੂੰ ਨਾ ਤਾਂ ਰੋਣਾਂ ਚਾਹੀਦਾ ਅਤੇ ਨਾ ਹੀ ਉਦਾਸ ਹੋਣਾ ਚਾਹੀਦਾ ਹੈ!” ਉਨ੍ਹਾਂ ਨੇ ਇਹ ਇਸ ਲਈ ਆਖਿਆ ਕਿਉਂ ਕਿ ਸਾਰੇ ਲੋਕ ਬਿਵਸਬਾ ਦੇ ਸ਼ਬਦ ਸੁਣ ਕੇ ਰੋ ਰਹੇ ਸਨ।"

31ਨਹਮਯਾਹ ਨੇ ਆਖਿਆ, “ਜਾਓ ਅਤੇ ਜਾਕੇ ਵੱਧੀਆ ਭੋਜਨ ਖਾਓ ਅਤੇ ਮਿੱਠੀ ਮੈਅ ਪੀਓ। ਅਤੇ ਇਸ ਵਿੱਚੋਂ ਕੁਝ ਭੋਜਨ ਉਨ੍ਹਾਂ ਨੂੰ ਦਿਓ ਜਿਨ੍ਹਾਂ ਨੇ ਖਾਣ ਲਈ ਕੁਝ ਵੀ ਤਿਆਰ ਨਹੀਂ ਕੀਤਾ। ਅੱਜ ਦਾ ਦਿਨ ਸਾਡੇ ਯਹੋਵਾਹ ਦਾ ਖਾਸ ਦਿਨ ਹੈ। ਇਸ ਲਈ ਉਦਾਸ ਨਾ ਹੋਵੋ ਕਿਉਂ ਕਿ ਯਹੋਵਾਹ ਦੀ ਖੁਸ਼ੀ ਤੁਹਾਡੀ ਤਾਕਤ ਹੋਵੇਗੀ।”"
32ਲੇਵੀਆਂ ਨੇ ਲੋਕਾਂ ਨੂੰ ਸ਼ਾਂਤ ਕਰਾਇਆ ਅਤੇ ਆਖਿਆ, “ਚੁੱਪ ਹੋ ਜਾਓ ਅਤੇ ਸ਼ਾਂਤ ਰਹੋ। ਅੱਜ ਦਾ ਦਿਨ ਵਿਸ਼ੇਸ ਹੈ, ਇਸ ਲਈ ਉਦਾਸ ਨਾ ਹੋਵੋ।”"
33ਤਦ ਸਾਰੇ ਲੋਕ ਖਾਣ ਅਤੇ ਪੀਣ ਲਈ ਚੱਲੇ ਗਏ ਅਤੇ ਕੁਝ ਭੋਜਨ ਹੋਰਨਾਂ ਨੂੰ ਆਨੰਦ ਮਨਾਉਣ ਲਈ ਅਤੇ ਇੱਕ ਪ੍ਰਸਂਨਤਾਮਈ ਪਰਬ ਨੂੰ ਮਨਾਉਣ ਲਈ ਭੇਜਿਆ। ਅਖੀਰ ਜਿਹੜੀਆਂ ਗੱਲਾਂ ਉਨ੍ਹਾਂ ਨੂੰ ਸਮਝਾਈਆਂ ਜਾ ਰਹੀਆਂ ਸਨ, ਉਨ੍ਹਾਂ ਦੀ ਸਮਝ ਵਿੱਚ ਆ ਗਈਆਂ।"
34ਫਿਰ ਮਹੀਨੇ ਦੇ ਦੂਜੇ ਦਿਨ, ਸਾਰੇ ਪਰਿਵਾਰਾਂ ਦੇ ਆਗੂ, ਜਾਜਕ ਅਤੇ ਲੇਵੀ ਅਜ਼ਰਾ ਦੇ ਗਿਰਦ ਬਿਵਸਬਾ ਦੇ ਬਚਨ ਸਿੱਖਣ ਲਈ ਇੱਕਤ੍ਰ ਹੋ ਗਏ।"
35ਉਨ੍ਹਾਂ ਨੂੰ ਬਿਵਸਬਾ ਵਿੱਚ ਇਹ ਲਿਖਿਆ ਹੋਇਆ ਲੱਭਿਆ: ਯਹੋਵਾਹ ਨੇ ਮੂਸਾ ਰਾਹੀਂ ਹੁਕਮ ਦਿੱਤਾ ਸੀ ਕਿ ਇਸਰਾਏਲੀਆਂ ਨੂੰ ਸੱਤਵੇਂ ਮਹੀਨੇ ਦੇ ਪਰਬ ਲਈ ਆਸਰਿਆਂ ਵਿੱਚ ਜਾਕੇ ਰਹਿਣਾ ਚਾਹੀਦਾ ਹੈ ਅਤੇ ਆਪਣੇ ਸਾਰੇ ਨਗਰਾਂ ਅਤੇ ਯਰੂਸ਼ਲਮ ਰਾਹੀਂ ਜਾਕੇ ਇਹ ਐਲਾਨ ਕਰਨਾ ਚਾਹੀਦਾ: “ਪਹਾੜੀ ਦੇਸ਼ ਨੂੰ ਜਾ ਕੇ ਜ਼ੈਤੂਨ ਦੇ ਰੁੱਖਾਂ ਦੀਆਂ ਟਹਿਣੀਆਂ, ਅਤੇ ਜੰਗਲੀ ਜ਼ੈਤੂਨ ਦੇ ਰੁੱਖਾਂ ਦੀਆਂ ਟਹਿਣੀਆਂ, ਮਹਿਂਦੇ ਦੇ ਰੁੱਖਾਂ ਦੀਆਂ ਟਹਿਣੀਆਂ, ਖਜੂਰ ਦੀਆਂ ਟਹਿਣੀਆਂ ਅਤੇ ਸੰਘਣੇ ਰੁੱਖਾਂ ਦੀਆਂ ਟਹਿਣੀਆਂ ਲੈ ਕੇ ਆਉਣੀਆਂ। ਅਤੇ ਆਸਰੇ ਇਨ੍ਹਾਂ ਟਹਿਣੀਆਂ ਤੋਂ ਬਣਾਏ ਜਾਣ। ਜਿਵੇਂ ਬਿਵਸਬਾ ਵਿੱਚ ਲਿਖਿਆ ਗਿਆ ਇਹ ਉਵੇਂ ਹੀ ਕੀਤਾ ਜਾਵੇ।”"

36ਤਾਂ ਲੋਕਾਂ ਨੇ ਟਹਿਣੀਆਂ ਇਕੱਠੀਆਂ ਕੀਤੀਆਂ ਤੇ ਆਪਣੇ ਲਈ ਡੇਰੇ ਬਣਾਏ। ਉਨ੍ਹਾਂ ਨੇ ਆਪਣੀਆਂ ਹੀ ਛੱਤਾਂ ਅਤੇ ਵਿਹੜਿਆਂ ਵਿੱਚ ਤੇਰੇ ਲਾਏ। ਉਨ੍ਹਾਂ ਨੇ ਮੰਦਰ ਦੇ ਵਿਹੜੇ ਵਿੱਚ ਵੀ ਤੇਰੇ ਲਾਏ। ਇਹ ਡੇਰੇ ਜਲ ਫਾਟਕ ਅਤੇ ਅਫਰਾਈਮ ਦੇ ਫਾਟਕ ਦੇ ਖੁਲੇ ਮੈਦਾਨ ਵਿੱਚ ਲਗਾਏ ਗਏ ਸਨ।"
37ਜਲਾਵਤਨੀਆਂ ਦੀ ਸਭਾ ਨੇ, ਜਿਹੜੇ ਕੈਦ ਤੋਂ ਵਾਪਸ ਆਏ ਸਨ, ਆਪਣੇ ਆਸਰੇ ਬਣਾਏ ਅਤੇ ਉਨ੍ਹਾਂ ਵਿੱਚ ਹੀ ਰਹੇ। ਕਿਉਂ ਕਿ ਨੂਨ ਦੇ ਪੁੱਤਰ ਯਹੋਸ਼ੂਆ ਦੇ ਸਮੇਂ ਤੋਂ ਉਸ ਦਿਨ ਤੀਕ ਕਦੇ ਵੀ ਇਸਰਾਏਲੀਆਂ ਨੇ ਇੰਝ ਜਸ਼ਨ ਨਹੀਂ ਮਨਾਇਆ ਸੀ। ਹਰ ਕੋਈ ਬਹੁਤ ਖੁਸ਼ ਸੀ।"
38ਪਹਿਲੇ ਦਿਨ ਤੋਂ ਲੈ ਕੇ ਅਖੀਰਲੇ ਦਿਨ ਤੀਕ, ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ, ਹਰ ਹੋਜ਼ ਪੜ੍ਹਿਆ। ਉਨ੍ਹਾਂ ਨੇ ਪਰਬ ਨੂੰ ਬਿਵਸਬਾ ਮੁਤਾਬਕ ਸੱਤ ਦਿਨ ਮਨਾਇਆ ਅਤੇ ਅੱਠਵੇਂ ਦਿਨ ਇੱਕ ਖਾਸ ਸਭਾ ਹੋਈ।"
39ਇਸਰਾਏਲੀਆਂ ਨੇ ਆਪਣੇ ਪਾਪਾਂ ਦਾ ਇਕਰਾਰ ਕੀਤਾ ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ।"
40ਉਹ ਜਿਹੜੇ ਸੱਚੇ ਇਸਰਾਏਲੀ ਸਨ, ਉਨ੍ਹਾਂ ਨੇ ਆਪਣੇ-ਆਪ ਨੂੰ ਵਿਦੇਸ਼ੀਆਂ ਤੋਂ ਅੱਡ ਕਰ ਲਿਆ। ਉਹ ਖੜ੍ਹੇ ਹੋਏ ਅਤੇ ਆਪਣੇ ਪੁਰਖਿਆਂ ਦੀਆਂ ਦੁਸ਼ਟਤਾਵਾਂ ਨੂੰ ਕਬੂਲ ਕੀਤਾ।"

41ਉੱਥੇ ਤਕਰੀਬਨ ਉਹ ਤਿੰਨ ਘਂਟੇ ਖੜੋਤੇ ਰਹੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ ਪੜ੍ਹਿਆ। ਫਿਰ ਹੋਰ ਤਿੰਨਾਂ ਘਂਟਿਆਂ ਲਈ, ਉਨ੍ਹਾਂ ਨੇ ਆਪਣੇ ਕੀਤੇ ਪਾਪਾਂ ਦਾ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਕੇ ਉਸ ਦੀ ਉਪਾਸਨਾ ਕੀਤੀ।"
42ਫ਼ੇਰ ਯੇਸ਼ੂਆ, ਬਾਨਈ, ਕਦਮੀਏਲ, ਸ਼ਬਨਯਾਹ, ਬੁਂਨੀ, ਸ਼ੇਰੇਬਯਾਹ, ਬਾਨੀ, ਅਤੇ ਕਨਾਨੀ ਲੇਵੀਆਂ ਦੀਆਂ ਪੌੜੀਆਂ ਤੇ ਖਲੋ ਗਏ। ਇਹ ਸਾਰੇ ਉੱਚੀ ਆਵਾਜ਼ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਰੋਏ।"
43ਫੇਰ ਲੇਵੀਆਂ, ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਬਹਯਾਹ ਨੇ ਆਖਿਆ, ਉੱਠੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਸੀਸ ਦਿਓ! ਪਰਮੇਸ਼ੁਰ ਹਮੇਸ਼ਾ ਰਿਹਾ ਅਤੇ ਹਮੇਸ਼ਾ ਲਈ ਰਹੇਗਾ। “ਤੇਰੇ ਪਰਤਾਪਮਈ ਨਾਮ ਦੀ ਉਸਤਤ ਹੋਵੇ। ਤੇਰਾ ਨਾਂ ਸਾਰੀਆਂ ਅਸੀਸਾਂ ਅਤੇ ਸਾਰੀਆਂ ਉਸਤਤਾਂ ਤੋਂ ਉਚੇਰਾ ਹੋਵੇ।"
44ਸਿਰਫ਼ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ! ਇੱਕ ਤੂੰ ਹੀ ਪਰਮੇਸ਼ੁਰ ਹੈ। ਤੂੰ ਹੀ ਅਕਾਸ਼ਾਂ, ਉੱਚੇ ਅਕਾਸ਼ਾਂ ਅਤੇ ਉਨ੍ਹਾਂ ਵਿੱਚਲੀਆਂ ਸਭ ਵਸਤਾਂ ਸਾਜੀਆਂ ਹਨ। ਤੂੰ ਹੀ ਧਰਤੀ ਤੇ ਉਸ ਉਤ੍ਤਲੀਆਂ ਜੀਵਿਤ ਸਭ ਚੀਜ਼ਾਂ ਨੂੰ ਸਾਜਿਆ ਤੂੰ ਹੀ ਸਮੁੰਦਰਾਂ ਤੇ ਉਨ੍ਹਾਂ ਵਿੱਚ ਰਹਿੰਦੀਆਂ ਚੀਜ਼ਾਂ ਦਾ ਯਹੋਵਾਹ ਹੈਂ। ਤੂੰ ਸਭ ਨੂੰ ਜੀਵਨ ਦਿੰਦਾ ਹੈਂ ਅਤੇ ਅਕਾਸ਼ ਵਿੱਚਲਾ ਸਭ ਕੁਝ ਝੁਕ ਕੇ ਤੇਰੀ ਉਪਾਸਨਾ ਕਰਦਾ ਹੈ।"
You have read Ezra 10
44 verses