Lumina
Ezra

Returning Exiles

Ezra 2·Punjabi Bible

1“ਪਰ ਹੁਣ ਕੁਝ ਸਮੇਂ ਲਈ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਤੇ ਮਿਹਰਬਾਨ ਹੋਇਆ ਹੈ। ਉਸ ਨੇ ਸਾਡੇ ਚੋ ਕੁਝ ਇੱਕ ਨੂੰ ਕੈਦ ਤੋਂ ਪਰਤਨ ਦਿੱਤਾ ਅਤੇ ਆਪਣੇ ਪਵਿੱਤਰ ਸ਼ਹਿਰ ਵਿੱਚ ਸਾਨੂੰ ਆਪਣਾ ਤੰਬੂ ਗੱਡਣ ਲਈ ਜਗ੍ਹਾ ਦਿੱਤੀ ਹੈ। ਸਾਡੇ ਯਹੋਵਾਹ ਨੇ ਸਾਨੂੰ ਸਾਡੀ ਗੁਲਾਮੀ ਤੋਂ ਸੁੱਖ ਦਾ ਸਾਹ ਦਿੱਤਾ ਹੈ।"

2ਹਾਂ ਅਸੀਂ ਗੁਲਾਮ ਸੀ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਗੁਲਾਮਾਂ ਵਜੋਂ ਨਹੀਂ ਰਹਿਣ ਦਿੱਤਾ। ਉਹ ਸਾਡੇ ਤੇ ਦਯਾਲੂ ਸੀ ਅਤੇ ਫਾਰਸ ਦੇ ਪਾਤਸ਼ਾਹ ਤੋਂ ਵੀ ਸਾਡੇ ਉੱਤੇ ਮਿਹਰ ਦਰਸਾਈ। ਸਾਡੇ ਪਰਮੇਸ਼ੁਰ ਦਾ ਮੰਦਰ ਤਬਾਹ ਕਰ ਦਿੱਤਾ ਗਿਆ ਸੀ। ਪਰ ਉਸ ਨੇ ਸਾਨੂੰ ਨਵਾਂ ਜੀਵਨ ਦਿੱਤਾ ਤਾਂ ਜੋ ਅਸੀਂ ਉਸ ਦਾ ਮੰਦਰ ਮੁੜ ਤੋਂ ਉਸਾਰ ਕੇ ਨਵਾਂ ਬਣਾ ਸੱਕੀਏ। ਉਸ ਨੇ ਸਾਡੀ ਰੱਖਿਆ ਲਈ ਸਾਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚ ਕੰਧ ਦਿੱਤੀ।"

3“ਹੁਣ, ਪਰਮੇਸ਼ੁਰ, ਅਸੀਂ ਤੈਨੂੰ ਹੋਰ ਕੀ ਕਹੀਏ? ਅਸੀਂ ਤੇਰੇ ਹੁਕਮਾਂ ਨੂੰ ਨਹੀਂ ਮੰਨਿਆ।"

4ਤੂੰ ਇਹ ਆਦੇਸ਼ ਆਪਣੇ ਦਾਸਾਂ, ਨਬੀਆਂ ਦੇ ਰਾਹੀਂ ਦਿੱਤਾ ਸੀ ਅਤੇ ਆਖਿਆ, ‘ਉਹ ਧਰਤੀ ਜਿਸ ਤੇ ਤੁਸੀਂ ਕਬਜ਼ਾ ਕਰਨ ਲਈ ਜਾ ਰਹੇ ਹੋ ਉਸ ਦੇਸ ਦੇ ਲੋਕਾਂ ਦੇ ਪਾਪੀ ਕੰਮਾਂ ਕਾਰਣ ਨਾਪਾਕ ਧਰਤੀ ਹੈ। ਉਨ੍ਹਾਂ ਨੇ ਉਸ ਜਮੀਨ ਦੇ ਹਰ ਹਿੱਸੇ ਵਿੱਚ ਬੁਰੀਆਂ ਗੱਲਾਂ ਕੀਤੀਆ ਹਨ ਅਤੇ ਇਸ ਨੂੰ ਆਪਣੇ ਪਾਪਾਂ ਨਾਲ ਭਰ ਦਿੱਤਾ ਹੈ।"

5ਤੁਸੀਂ ਆਪਣੇ ਬੱਚਿਆਂ ਦੇ ਵਿਆਹ ਇਨ੍ਹਾਂ ਲੋਕਾਂ ਦੇ ਬੱਚਿਆਂ ਨਾਲ ਨਾ ਕਰਨਾ। ਕਦੇ ਵੀ ਉਨ੍ਹਾਂ ਤੋਂ ਸ਼ਾਂਤੀ ਜਾਂ ਵਪਾਰ ਦੀ ਮੰਗ ਨਾ ਕਰਿਓ। ਜੇਕਰ ਤੁਸੀ ਮੇਰਾ ਹੁਕਮ ਮੰਨੋਗੇ ਤਾਂ ਫਿਰ ਤੁਸੀਂ ਤਕੜੇ ਰਹੋਁਗੇ ਅਤੇ ਧਰਤੀ ਦੇ ਸਾਰੇ ਸੁੱਖ ਭੋਗੋਁਗੇ। ਇਉਂ ਫਿਰ ਤੁਸੀਂ ਇਸ ਜ਼ਮੀਨ ਤੇ ਕਬਜ਼ਾ ਕਰਕੇ ਆਪਣੀ ਸੰਤਾਨ ਦੇ ਹਵਾਲੇ ਕਰ ਸੱਕੇਂਗੇ।’"

Ezra 2 illustration - Ezra Chapter 2

6“ਜੋ ਬਦਕਿਸਮਤੀ ਸਾਨੂੰ ਭੋਗਣੀ ਪਈ ਹੈ ਉਹ ਸਾਡੀਆਂ ਆਪਣੀਆਂ ਗਲਤੀਆਂ ਕਾਰਣ ਹੈ। ਅਸੀਂ ਬਹੁਤ ਭੈੜੇ ਕੰਮ ਕੀਤੇ ਇਸ ਲਈ ਅਸੀਂ ਦੋਸ਼ੀ ਹਾਂ ਪਰ ਪਰਮੇਸ਼ੁਰ, ਤੂੰ ਸਾਨੂੰ ਉਸ ਨਾਲੋਂ ਬਹੁਤ ਘੱਟ ਸਜ਼ਾ ਦਿੱਤੀ ਹੈ ਜਿਸਦੇ ਕਿ ਅਸੀਂ ਅਧਿਕਾਰੀ ਹਾਂ ਉਨ੍ਹਾਂ ਭਿਆਨਕ ਕੰਮਾਂ ਲਈ ਜੋ ਅਸੀਂ ਕੀਤੇ ਸਨ। ਅਤੇ ਤੂੰ ਸਾਡੇ ਕੁਝ ਲੋਕਾਂ ਨੂੰ ਕੈਦ ਤੋਂ ਪਰਤਨ ਦਿੱਤਾ।"

7ਇਸ ਲਈ ਅਸੀਂ ਜਾਣਦੇ ਹਾਂ ਕਿ ਸਾਨੂੰ ਤੇਰੀ ਹੁਕਮ ਅਦੂਲੀ ਨਹੀਂ ਕਰਨੀ ਚਾਹੀਦੀ ਅਤੇ ਉਨ੍ਹਾਂ ਲੋਕਾਂ ਨਾਲ ਵਿਆਹ ਨਹੀਂ ਕਰਨੇ ਚਾਹੀਦੇ, ਕਿਉਂ ਕਿ ਉਹ ਮੰਦੀਆਂ ਗੱਲਾਂ ਕਰਦੇ ਹਨ। ਹੇ ਪਰਮੇਸ਼ੁਰ, ਜੇਕਰ ਅਸੀਂ ਉਨ੍ਹਾਂ ਲੋਕਾਂ ਨਾਲ ਵਿਆਹ ਕਰਦੇ ਰਹੇ ਤਾਂ ਤੂੰ ਗੁੱਸੇ ਹੋ ਜਾਵੇਂਗਾ ਅਤੇ ਬਿਨਾ ਕਿਸੇ ਨੂੰ ਜਿਉਂਦਿਆਂ ਛੱਡਿਆਂ ਸਾਨੂੰ ਤਬਾਹ ਕਰ ਦੇਵੇਂਗਾ।"

8“ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੂੰ ਧਰਮਾਤਮਾ ਹੈਂ ਅਤੇ ਤੇਰੀ ਮਿਹਰ ਨਾਲ ਅਸੀਂ ਅੱਜ ਤੀਕ ਜਿਉਂਦੇ ਹਾਂ। ਫਿਰ ਵੀ ਅਸੀਂ ਸ਼ਰਮਸਾਰ ਹਾਂ। ਸਾਡੇ ਦੋਸ਼ਾ ਕਾਰਣ ਭਲਾਂ ਕੌਣ ਹੈ ਜੋ ਤੇਰੇ ਸਨਮੁੱਖ ਖਲੋਅ ਸੱਕ।”"

9ਲੋਕਾਂ ਨੇ ਆਪਣੇ ਪਾਪ ਨੂੰ ਮੰਨਿਆ ਅਜ਼ਰਾ ਪ੍ਰਾਰਬਨਾ ਕਰ ਰਿਹਾ ਸੀ ਅਤੇ ਨਾਲ ਹੀ ਆਪਣੇ ਕੀਤੇ ਪਾਪਾਂ ਦਾ ਇਕਰਾਰ ਵੀ। ਉਹ ਰੋ-ਰੋ ਕੇ ਪਰਮੇਸ਼ੁਰ ਦੇ ਮੰਦਰ ਦੇ ਅੱਗੇ ਸਿਰ ਨਿਵਾ ਰਿਹਾ ਸੀ। ਜਦੋਂ ਅਜ਼ਰਾ ਇਉਂ ਕਰ ਰਿਹਾ ਸੀ ਤਾਂ ਇੱਕ ਵੱਡਾ ਸਮੂਹ ਇਸਰਾਏਲ ਦੇ ਆਦਮੀਆਂ, ਔਰਤਾਂ ਅਤੇ ਬੱਚਿਆਂ ਦਾ ਉਸ ਦੇ ਗਿਰਦ ਇਕੱਠਾ ਹੋ ਗਿਆ। ਉਹ ਲੋਕ ਵੀ ਧਾਹਾਂ ਮਾਰ ਕੇ ਰੋਣ ਲੱਗੇ।"

10ਤਦ ਏਲਾਮ ਦੇ ਉੱਤਰਾਧਿਕਾਰੀਆਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਆਖਿਆ, “ਅਸੀਂ ਆਪਣੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਅਤੇ ਸਾਡੀ ਧਰਤੀ ਤੇ ਰਹਿੰਦੀਆਂ ਹੋਰਨਾਂ ਦੇਸ਼ਾਂ ਦੀਆਂ ਔਰਤਾਂ ਨਾਲ ਵਿਆਹ ਕਰਵਾਏ। ਅਜਿਹਾ ਕਰਨ ਤੋਂ ਬਾਅਦ ਵੀ, ਇਸਰਾਏਲ ਲਈ ਉਮੀਦ ਹੈ।"

Ezra 2 illustration - Ezra Chapter 2

11ਹੁਣ ਚਲੋ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕਰੀਏ ਅਤੇ ਉਨ੍ਹਾਂ ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਇਬੋਁ ਕੱਢ ਦੇਈਏ। ਸਾਨੂੰ ਅਜ਼ਰਾ ਅਤੇ ਉਨ੍ਹਾਂ ਸਿਆਣੇ ਲੋਕਾਂ ਦੀ ਸਲਾਹ ਮੰਨਣੀ ਚਾਹੀਦੀ ਹੈ ਜੋ ਪਰਮੇਸ਼ੁਰ ਦੀ ਬਿਵਸਬਾ ਦਾ ਆਦਰ ਕਰਦੇ ਹਨ। ਇਸ ਤਰ੍ਹਾਂ, ਅਸੀਂ ਵੀ ਪਰਮੇਸ਼ੁਰ ਦੀ ਬਿਵਸਬਾ ਦਾ ਪਾਲਨ ਕਰਾਂਗੇ।"

12ਅਜ਼ਰਾ ਉੱਠ ਕਿਉਂ ਕਿ ਇਹ ਗੱਲ ਤੇਰੇ ਉੱਪਰ ਹੈ ਅਤੇ ਅਸੀਂ ਤੇਰੇ ਨਾਲ ਹਾਂ ਸੋ ਤੂੰ ਬਹਾਦੁਰ ਬਣ ਕੇ ਇਹ ਕੰਮ ਕਰ!”"

13ਤਾਂ ਅਜ਼ਰਾ ਉੱਠਿਆ ਅਤੇ ਸਾਰੇ ਜਾਜਕਾਂ ਅਤੇ ਲੇਵੀਆਂ ਤੋਂ ਇਕਰਾਰ ਕਰਵਾਇਆ ਕਿ ਅਸੀਂ ਸਾਰੇ ਇਸ ਇਕਰਾਰ ਮੁਤਾਬਕ ਕੰਮ ਕਰਾਂਗੇ।"

14ਤਦ ਅਜ਼ਰਾ ਪਰਮੇਸ਼ੁਰ ਦੇ ਮੰਦਰ ਦੇ ਅੱਗੋਂ ਚੱਲਿਆ ਗਿਆ ਅਤੇ ਅਲਯਾਸੀਬ ਦੇ ਪੁੱਤਰ ਯੋਹਾਨਾਨ ਦੇ ਕਮਰੇ ਵਿੱਚ ਚੱਲਿਆ ਗਿਆ। ਉਸ ਨੇ ਯੋਹਾਨਾਨ ਦੇ ਕਮਰੇ ਵਿੱਚ ਰਾਤ ਗੁਜ਼ਾਰੀ। ਉਸ ਨੇ ਨਾ ਰੋਟੀ ਖਾਧੀ ਨਾ ਪਾਣੀ ਪੀਤਾ ਕਿਉਂ ਕਿ ਉਹ ਹਾਲੇ ਵੀ ਉਨ੍ਹਾਂ ਇਸਰਾਏਲੀਆਂ ਦੀ ਅਨਾਸਬਾ ਬਾਰੇ ਬੜਾ ਦੁੱਖੀ ਸੀ, ਜੋ ਯਰੂਸ਼ਲਮ ਨੂੰ ਵਾਪਸ ਪਰਤੇ ਸਨ।"

15ਤਦ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਹਰ ਥਾਂ ਤੇ ਇਹ ਪੈਗਾਮ ਭੇਜਿਆ। ਉਸ ਨੇ ਇਸਰਾਏਲੀਆਂ ਲਈ ਇਹ ਐਲਾਨ ਕੀਤਾ ਜਿਹੜੇ ਯਰੂਸ਼ਲਮ ਵਿੱਚ ਇੱਕਤ੍ਰ ਹੋਣ ਲਈ ਕੈਦ ਤੋਂ ਵਾਪਸ ਪਰਤੇ ਸਨ।"

Ezra 2 illustration - Ezra Chapter 2

16ਜਿਹੜਾ ਵੀ ਮਨੁੱਖ ਯਰੂਸ਼ਲਮ ਵਿੱਚ ਤਿੰਨਾ ਦਿਨਾਂ ਦੇ ਵਿੱਚ ਨਾ ਪਹੁੰਚਿਆ, ਉਸ ਨੂੰ ਆਪਣੀ ਸਾਰੀ ਦੌਲਤ ਤੋਂ ਹੱਥ ਧੋਣਾ ਪਵੇਗਾ। ਇਹ ਫੈਸਲਾ, ਮਹੱਤਵਪੂਰਣ ਅਧਿਕਾਰੀਆਂ ਅਤੇ ਬਜ਼ੁਰਗਾਂ ਨੇ ਇਕੱਠਿਆਂ ਕੀਤਾ। ਅਤੇ ਉਹ ਵਿਅਕਤੀ ਜਲਾਵਤਨੀਆਂ ਦੀ ਸਭਾ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ।"

17ਇਸ ਲਈ, ਤਿੰਨਾਂ ਦਿਨਾਂ ਵਿੱਚ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆ ਵਿੱਚੋਂ ਸਾਰੇ ਲੋਕ ਇਕੱਠੇ ਹੋਕੇ ਯਰੂਸ਼ਲਮ ਵਿੱਚ ਪਹੁੰਚ ਗਏ। ਅਤੇ ਨੌਵੇਂ ਮਹੀਨੇ ਦੇ 20 ਵੇਂ ਦਿਨ, ਸਾਰੇ ਮਨੁੱਖ ਪਰਮੇਸ਼ੁਰ ਦੇ ਮੰਦਰ ਦੇ ਵਿਹੜੇ ਵਿੱਚ ਇੱਕਤਰ ਹੋ ਗਏ। ਉਹ ਭਾਰੀ ਬਾਰਿਸ਼ ਅਤੇ ਸਭਾ ਦੇ ਕਾਰਣ ਕੰਬ ਰਹੇ ਸਨ।"

18ਤਦ ਅਜ਼ਰਾ ਜਾਜਕ ਨੇ ਲੋਕਾਂ ਦੇ ਸਾਹਮਣੇ ਖੜ੍ਹਾ ਹੋਕੇ ਆਖਿਆ, “ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਹੈ। ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਅਤੇ ਇਸ ਦੁਆਰਾ, ਤੁਸੀਂ ਇਸਰਾਏਲ ਨੂੰ ਹੋਰ ਵੀ ਵੱਧੇਰੇ ਦੋਸ਼ੀ ਬਣਾ ਦਿੱਤਾ ਹੈ।"

19ਹੁਣ, ਤੁਸੀਂ ਲੋਕ ਪਰਮੇਸ਼ੁਰ ਅੱਗੇ ਕਬੂਲ ਕਰੋ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਤੁਹਾਨੂੰ ਉਸ ਦੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਲਈ ਆਪਣੇ ਦੁਆਲੇ ਦੇ ਮੰਦੇ ਲੋਕਾਂ ਤੋਂ ਅਤੇ ਵਿਦੇਸ਼ੀ ਔਰਤਾਂ ਤੋਂ ਵੀ ਆਪਣੇ-ਆਪ ਨੂੰ ਵੱਖ ਕਰ ਲਵੋ।”"

20ਤਦ ਉਹ ਸਾਰਾ ਸਮੂਹ ਨੇ ਜਿਹੜਾ ਇੱਕਤਰ ਹੋਇਆ ਸੀ, ਅਜ਼ਰਾ ਨੂੰ ਉੱਚੀ ਆਵਾਜ਼ ਵਿੱਚ ਕਿਹਾ, “ਅਜ਼ਰਾ, ਜਿਵੇਂ ਤੂੰ ਕਿਹਾ ਸਾਨੂੰ ਉਵੇਂ ਹੀ ਕਰਨਾ ਚਾਹੀਦਾ ਹੈ।"

Ezra 2 illustration - Ezra Chapter 2

21ਲੇਕਿਨ ਢੇਰ ਸਾਰੀ ਪਰਜਾ ਹੈ ਅਤੇ ਇਹ ਬਾਰਸ਼ ਦਾ ਮੌਸਮ ਹੈ ਇਸ ਲਈ ਅਸੀਂ ਬਾਹਰ ਵੀ ਨਹੀਂ ਠਹਿਰ ਸੱਕਦੇ। ਇਹ ਸਮੱਸਿਆ ਇੱਕ ਜਾਂ ਦੋ ਦਿਨਾਂ ਵਿੱਚ ਖਤਮ ਹੋਣ ਵਾਲੀ ਨਹੀਂ ਕਿਉਂ ਕਿ ਅਸੀਂ ਬਹੁਤ ਮਾੜੇ ਕੰਮ ਕੀਤੇ ਹਨ।"

22ਸਾਡੇ ਆਗੂਆਂ ਨੂੰ ਸਾਰੀ ਸਭਾ ਦੇ ਪ੍ਰਤਿਨਿਧੀ ਹੋਣ ਦਿਓ। ਅਤੇ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਹਨ। ਉਹ ਨਿਸ਼ਚਿੰਤ ਕੀਤੇ ਸਮੇਂ ਤੇ ਆਗੂਆਂ ਅਤੇ ਨਿਆਕਾਰਾਂ ਦੇ ਨਾਲ ਆਉਣ ਜਦ ਤੱਕ ਅਸੀਂ ਇਹ ਸਮੱਸਿਆ ੱਸੁਧਾਰ ਕੇ ਪਰਮੇਸ਼ੁਰ ਦੇ ਗੁੱਸੇ ਨੂੰ ਘਟਨਾਂ ਦੇਈਏ।”"

23ਸਿਰਫ ਕੁਝ ਮਨੁੱਖ ਹੀ ਇਸ ਵਿਉਂਤ ਦੇ ਵਿਰੁੱਧ ਹਨ। ਉਨ੍ਹਾਂ ਵਿੱਚ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ। ਮੱਸ਼ਲਾਮ ਅਤੇ ਸ਼ਬਤਈ ਲੇਵੀ ਵੀ ਇਸ ਵਿਉਂਤ ਦੇ ਵਿਰੁੁੱਧ ਸਨ।"

24ਇਉਂ ਜਿਹੜੇ ਇਸਰਾਏਲ ਮਨੁੱਖ ਯਰੂਸ਼ਲਮ ਦੇ ਪਰਤੇ ਉਹ ਇਸ ਵਿਉਤ ਨੂੰ ਮੰਨਣ ਦੇ ਰਾਜ਼ੀ ਹੋ ਗਏ। ਅਜ਼ਰਾ ਜਾਜਕ ਨੇ ਘਰਾਣਿਆ ਦੇ ਆਗੂਆਂ ਨੂੰ ਚੁਣਿਆ। ਉਸ ਨੇ ਹਰੇਕ ਘਰਾਣੇ ਵਿੱਚੋਂ ਇੱਕ ਮਨੁੱਖ ਨੂੰ ਚੁਣਿਆ। ਹਰ ਮਨੁੱਖ ਨਾਮ ਤੋਂ ਚੁਣਿਆ ਗਿਆ। 10 ਵੇਂ ਮਹੀਨੇ ਦੇ ਪਹਿਲੇ ਦਿਨ ਫਿਰ ਉਹ ਮਨੁੱਖ ਜਿਹੜੇ ਕਿ ਚੁਣੇ ਗਏ ਸਨ ਹਰੇਕ ਦਾ ਖਾਤਾ ਵਾਚਣ ਲਈ ਬੈਠੇ ਜੋ ਉਨ੍ਹਾਂ ਦਾ ਧਿਆਨ ਨਾਲ ਪੱਤਰਾ ਵਾਚਿਆ ਜਾਵੇ।"

25ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਨ੍ਹਾਂ ਨੇ ਉਹ ਸਾਰੇ ਮਨੁੱਖਾਂ ਦਾ ਲੈਣ-ਦੇਣ ਕਰ ਲਿਆ ਸੀ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ।"

Ezra 2 illustration - Ezra Chapter 2

26ਵਿਦੇਸ਼ੀ ਔਰਤਾਂ ਨਾਲ ਵਿਆਹੇ ਮਨੁੱਖਾਂ ਦੀ ਸੂਚੀ ਜਾਜਕਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਉਨ੍ਹਾਂ ਲੋਕਾਂ ਦੀ ਸੂਚੀ ਹੈ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਉੱਤਰਾਧਿਕਾਰੀਆਂ ਵਿੱਚੋਂ ਅਤੇ ਉਸ ਦੇ ਭਰਾਵਾਂ ਵਿੱਚੋਂ: ਮਅਸੇਯਾਹ, ਅਲੀਅਜ਼ਰ, ਯਰੀਬ ਅਤੇ ਗਦਲਯਾਹ,"

27ਉਨ੍ਹਾਂ ਸਭਨਾਂ ਨੇ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦਾ ਇਕਰਾਰ ਕਰ ਦਿੱਤਾ ਅਤੇ ਹਰੇਕ ਨੇ ਇੱਜੜ ਵਿੱਚੋਂ ਇੱਕ ਭੇਡੂ ਦੋਸ਼ ਦੀ ਭੇਟ ਵਜੋਂ ਚੜ੍ਹਾਇਆ।"

28ਇੰਮੇਰ ਦੇ ਉੱਤਰਾਧਿਕਾਰੀਆਂ ਵਿੱਚੋਂ ਹਨਾਨੀ ਅਤੇ ਜ਼ਬਦਯਾਹ।"

29ਹਾਰੀਮ ਦੇ ਉੱਤਰਾਧਿਕਾਰੀਆਂ ਚੋ ਇਹ ਮਨੁੱਖ ਸਨ: ਮਅਸੇਯਾਹ, ਏਲੀਯਾਹ, ਸ਼ਮਅਯਾਹ, ਯਹੀਏਲ ਅਤੇ ਉਜ਼ੀਯ੍ਯਾਹ।"

30ਪਸ਼ਹੂਰ ਦੇ ਉੱਤਰਾਧਿਕਾਰੀਆਂ ਵਿੱਚੋਂ ਅਲਯੋਏਨਈ, ਮਅਸ਼ੇਯਾਹ, ਇਸਮਾਏਲ, ਨਬਨੇਲ, ਯੋਜ਼ਾਬਾਦ ਅਤੇ ਅਲਆਸਾਹ।"

Ezra 2 illustration - Ezra Chapter 2

31ਲੇਵੀਆਂ ਵਿੱਚੋਂ: ਯੋਜ਼ਾਬਾਦ, ਸ਼ਿਮਈ ਕੇਲਾਯਾਹ (ਜਿਸ ਨੂੰ ਕਲੀਟਾ ਵੀ ਆਖਿਆ ਜਾਂਦਾ ਹੈ), ਪਬਹਯਾਹ, ਯਹੂਦਾਹ ਅਤੇ ਅਲੀਅਜ਼ਰ।"

32ਗਵਯ੍ਯਾਂ ਵਿੱਚੋਂ: ਅਲਯਾਸ਼ੀਬ ਦਰਬਾਨਾਂ ਵਿੱਚੋਂ: ਸ਼ੱਲੂਮ, ਟਲਮ ਅਤੇ ਊਰੀ।"

33ਤੇ ਇਸਰਾਏਲੀਆਂ ਵਿੱਚੋਂ: ਪਰੋਸ਼ ਦੇ ਉਰ੍ਰਾਧਿਕਾਰੀਆਂ ਵਿੱਚੋਂ: ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਹਮੀਨ, ਅਲਆਜ਼ਾਰ, ਮਲਕੀਯਾਹ ਅਤੇ ਬਨਾਯਾਹ।"

34ਲਾਮ ਦੇ ਉਰ੍ਰਾਧਿਕਾਰੀਆਂ ਵਿੱਚੋਂ: ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਰੇਮੋਬ, ਅਤੇ ਏਲੀਯਾਹ।"

35ਜ਼ੱਤੂ ਦੇ ਉਰ੍ਰਾਧਿਕਾਰੀਆਂ ਵਿੱਚੋਂ ਇਹ ਮਨੁੱਖ ਸਨ: ਅਲਯੋਏਨਈ, ਅਲਯਾਮੀਬ, ਮੱਤਨਯਾਹ, ਯਰੇਮੋਬ, ਜ਼ਾਬਾਦ ਅਤੇ ਆਜ਼ੀਜ਼ਾ।"

Ezra 2 illustration - Ezra Chapter 2

36ਬੋਬਈ ਦੇ ਉਰ੍ਰਾਧਿਕਾਰੀਆਂ ਵਿੱਚੋਂ ਯਹੋਹਾਨਾਨ, ਹਨਨਯਾਹਣ ਜ਼ਬਈ ਅਤੇ ਅਬਲਈ।"

37ਅਤੇ ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ: ਮੱਸ਼ੁਲਾਮ, ਮੱਲੂਕ, ਅਦਾਯਾਹ, ਯਾਸ਼ੂਬ, ਸ਼ਆਲ, ਅਤੇ ਰਾਮੇਬ।"

38ਪਹਬ ਮੋਆਬ ਦੇ ਉਰ੍ਰਾਧਿਕਾਰੀਆਂ ਵਿੱਚੋਂ ਅਦਨਾ, ਕਲਾਲ, ਬਨਾਯਾਹ, ਮਅਸੇਆਹ, ਮੱਤਨਯਾਹ, ਬਸਲੇਲ, ਬਿੰਨੂਈ, ਅਤੇ ਮਨ੍ਨਸ਼ਹ।"

39ਹਾਰੀਮ ਦੇ ਉਰ੍ਰਾਧਿਕਾਰੀਆਂ ਵਿੱਚੋਂ ਅਲੀਅਜ਼ਰ, ਅਤੇ ਯਿਸੀਯਾਹ, ਮਲਕੀਯਾਹ, ਸ਼ਮਅਯਾਹ, ਅਤੇ ਸ਼ਿਮਓਨ।"

40ਬਿਨਯਾਮੀਨ, ਮੱਲੂਕ ਅਤੇ ਸਮਰਯਾਹ।"

Ezra 2 illustration - Ezra Chapter 2

41ਹਾਸ਼ੂਮ ਦੇ ਉੱਤਰਾਧਿਕਾਰੀਆਂ ਵਿੱਚੋਂ ਮਤਨਈ, ਮੱਤਤਾਹ, ਜ਼ਾਬਾਦ, ਅਲੀਫਲਟ, ਯਰੇਮਈ, ਮਨੱਸ਼ਹ ਅਤੇ ਸ਼ਿਮਈ।"

42ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ ਮਾਅਦਈ, ਅਮਰਾਮ, ਊੇਲ,"

43ਬਨਾਯਾਹ, ਬੇਦਯਾਹ, ਕਲੂਹੀ,"

44ਵਨਯਾਹ, ਮਰੇਮੋਬ, ਅਲਯਾਸ਼ੀਬ,"

45ਮੱਤਨਯਾਹ, ਮੱਤਨਈ, ਅਤੇ ਯਅਸਾਈ,"

Ezra 2 illustration - Ezra Chapter 2

46ਬਿਂਨਈ ਦੇ ਉੱਤਰਾਧਿਕਾਰੀਆਂ ਵਿੱਚੋਂ: ਸ਼ਿਮਈ,"

47ਸ਼ਲਮਯਾਹ, ਨਾਥਾਨ, ਅਦਯਾਹ,"

48ਮਕਨਦਬਈ, ਸ਼ਾਸ਼ਈ, ਸ਼ਾਰਈ,"

49ਅਜ਼ਰੇਲ, ਸਮਰਯਾਹ, ਮਸਲਯਾਹ,"

50ਸ਼ੱਲੂਮ, ਅਮਰਯਾਹ ਅਤੇ ਯੂਸਫ।"

Ezra 2 illustration - Ezra Chapter 2

51ਨਬੋ ਦੇ ਉੱਤਰਾਧਿਕਾਰੀਆਂ ਵਿੱਚੋਂ ਇਹ ਆਦਮੀ ਸਨ; ਯਈੇਲ, ਮਤਿੱਬਯਾਹ, ਜ਼ਾਬਾਦ, ਜ਼ਬੀਨਾ, ਯਦ੍ਦਈ, ਯੋਏਲ, ਅਤੇ ਬਨਾਯਾਹ।"

52ਇਹ ਸਾਰੇ ਆਦਮੀ ਵਿਦੇਸ਼ੀ ਔਰਤਾਂ ਨਾਲ ਵਿਆਹੇ ਹੋਏ ਸਨ ਅਤੇ ਇਨ੍ਹਾਂ ਵਿੱਚੋਂ ਕਈਆਂ ਦੇ ਉਨ੍ਹਾਂ ਔਰਤਾਂ ਤੋਂ ਬੱਚੇ ਵੀ ਸਨ।"

53ਨਹਮਯਾਹ ਦੀ ਪ੍ਰਾਰਥਨਾ ਇਹ ਸ਼ਬਦ ਹਕਲਯਾਹ ਦੇ ਪੁੱਤਰ ਨਹਮਯਾਹ ਦੇ ਹਨ। ਕਿਸਲੇਵ ਦੇ ਮਹੀਨੇ, ਮੈਂ (ਨਹਮਯਾਹ) ਸ਼ੂਸ਼ਨ ਦੇ ਕਿਲੇ ਵਿੱਚ ਸੀ। ਇਹ ਅਰਤਹਸ਼ਸ਼ਤਾ ਦੇ ਰਾਜ ਦੇ 20ਵੇਂ ਵਰ੍ਹੇ ’ਚ ਸੀ।"

54ਜਦੋਂ ਮੈਂ ਸ਼ੂਸ਼ਨ ਵਿੱਚ ਸੀ, ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਕੁਝ ਆਦਮੀ ਮੇਰੇ ਕੋਲ ਆਏ। ਮੈਂ ਉਨ੍ਹਾਂ ਨੂੰ ਉੱਥੇ ਰਹਿੰਦੇ ਯਹੂਦੀਆਂ ਬਾਰੇ ਪੁੱਛਿਆ ਜੋ ਕਿ ਬਚ ਨਿਕਲੇ ਸਨ ਅਤੇ ਦੇਸ਼ ਨਿਕਾਲਾ ਝਲਿਆ ਸੀ। ਮੈਂ ਉਨ੍ਹਾਂ ਨੂੰ ਯਰੂਸ਼ਲਮ ਦੇ ਸ਼ਹਿਰ ਬਾਰੇ ਵੀ ਪੁੱਛਿਆ।"

55ਉਨ੍ਹਾਂ ਨੇ ਮੈਨੂੰ ਆਖਿਆ, “ਉਹ ਜਿਨ੍ਹਾਂ ਨੇ ਦੇਸ਼ ਨਿਕਾਲੇ ਨੂੰ ਝਲਿਆ ਅਤੇ ਉਹ ਜਿਹੜੇ ਯਹੂਦਾਹ ਦੀ ਧਰਤੀ ਤੇ ਰਹਿ ਰਹੇ ਹਨ ਬਹੁਤ ਵੱਡੀ ਮੁਸੀਬਤ ਵਿੱਚ ਹਨ ਅਤੇ ਸ਼ਰਮਿੰਦਗੀ ਨਾਲ ਭਰੇ ਹੋਏ ਹਨ ਕਿਉਂ ਕਿ ਯਰੂਸ਼ਲਮ ਦੀਆਂ ਕੰਧਾਂ ਢਹਿ ਚੁੱਕੀਆਂ ਹਨ ਤੇ ਇਸ ਦੇ ਫ਼ਾਟਕ ਅੱਗ ਨਾਲ ਸਾੜੇ ਗਏ ਹਨ।”"

Ezra 2 illustration - Ezra Chapter 2

56ਜਦੋਂ ਮੈਂ ਇੰਝ ਸੁਣਿਆ, ਮੈਂ ਹੇਠਾਂ ਬੈਠ ਗਿਆ ਅਤੇ ਕਈ ਦਿਨਾਂ ਤਾਈਂ ਸੋਗ ਮਨਾਇਆ। ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਵਰਤ ਰੱਖੇ।"

57ਫਿਰ ਮੈਂ ਇਹ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਅਕਾਸ਼ ਦੇ ਪਰਮੇਸ਼ੁਰ, ਮਹਾਨ ਅਤੇ ਭੈਦਾਇੱਕ ਪਰਮੇਸ਼ੁਰ, ਜੋ ਆਪਣਾ ਇਕਰਾਰਨਾਮਾ ਅਤੇ ਵਫ਼ਾਦਾਰੀ ਉਨ੍ਹਾਂ ਨਾਲ ਰੱਖਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਹੁਕਮਾਂ ਦਾ ਪਾਲਣ ਕਰਦੇ ਹਨ।"

58“ਹੇ ਪਰਮੇਸ਼ੁਰ, ਤੇਰੇ ਕੰਨ ਅਤੇ ਅੱਖਾਂ ਖੁੱਲੇ ਰਹਿਣ ਤਾਂ ਜੋ ਤੇਰੇ ਸੇਵਕ ਵੱਲ ਜੋ ਦਿਨ ਰਾਤ ਤੇਰੇ ਅੱਗੇ ਪ੍ਰਾਰਥਨਾ ਕਰ ਰਿਹਾ ਹੈ ਉਸ ਵੱਲ ਤੇਰਾ ਧਿਆਨ ਹੋਵੇ। ਮੈਂ ਤੇਰੇ ਸੇਵਕਾਂ ਭਾਵ ਇਸਰਾਏਲ ਦੇ ਲੋਕਾਂ ਲਈ ਪ੍ਰਾਰਬਨਾ ਕਰ ਰਿਹਾ ਹਾਂ ਅਤੇ ਮੈਂ ਕਬੂਲ ਕਰਦਾ ਹਾਂ ਕਿ ਅਸੀਂ ਇਸਰਾਏਲੀਆਂ ਨੇ ਤੇਰੇ ਵਿਰੁੱਧ ਪਾਪ ਵੀ ਕੀਤੇ ਹਨ। ਮੈਂ ਇਹ ਵੀ ਮੰਨਦਾ ਹਾਂ ਕਿ ਮੈਂ ਵੀ ਤੇਰੇ ਵਿਰੁੱਧ ਪਾਪ ਕੀਤਾ ਅਤੇ ਮੇਰੇ ਘਰਾਣੇ ਨੇ ਵੀ ਤੇਰੇ ਵਿਰੁੱਧ ਪਾਪ ਕੀਤੇ ਹਨ।"

59ਅਸਲ ’ਚ ਅਸੀਂ ਇਸਰਾਏਲੀਆਂ ਨੇ ਤੇਰੇ ਨਾਲ ਬਹੁਤ ਮੰਦਾ ਕੀਤਾ ਹੈ। ਅਸੀਂ ਤੇਰੇ ਹੁਕਮਾਂ, ਬਿਧੀਆਂ ਅਤੇ ਜਿਹੜੇ ਕੰਮ ਤੂੰ ਆਪਣੇ ਸੇਵਕ ਮੂਸਾ ਨੂੰ ਦਿੱਤੇ ਸਨ, ਉਨ੍ਹਾਂ ਨੂੰ ਨਹੀਂ ਮੰਨਿਆ।"

60“ਉਸ ਗੱਲ ਨੂੰ ਯਾਦ ਕਰ ਜਿਸਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਕਿ ‘ਜੇਕਰ ਤੁਸੀਂ ਬੇਇਮਾਨੀ ਕੋਰਗੇ ਤਾਂ ਮੈਂ ਤੁਹਾਨੂੰ ਦੂਜੇ ਰਾਜਾਂ ਵਿੱਚ ਖਿੰਡਾਰ ਦੇਵਾਂਗਾ।"

Ezra 2 illustration - Ezra Chapter 2

61ਤੇ ਜੇਕਰ ਤੁਸੀਂ ਇਸਰਾਏਲੀਆਂ ਨੇ ਮੇਰੇ ਆਦੇਸ਼ ਦੀ ਪਾਲਣਾ ਕੀਤੀ ਅਤੇ ਮੇਰੇ ਵੱਲ ਪਰਤ ਆਏ ਤਾਂ ਮੈਂ ਇਉਂ ਕਰਾਂਗਾ। ਭਾਵੇਂ ਤੁਸੀਂ ਅਕਾਸ਼ ਦੇ ਅੰਤ ਤੀਕ ਵੀ ਖਿੰਡੇ ਹੋਵੋਁ, ਮੈਂ ਤੁਹਾਨੂੰ ਇੱਕਤ੍ਰ ਕਰਕੇ ਇਸ ਬਾਵੇਂ ਲਿਆਵਾਂਗਾ, ਜਿਸ ਨੂੰ ਮੈਂ ਆਪਣਾ ਨਾਉਂ ਵਸਾਉਣ ਲਈ ਚੁਣਿਆ ਹੈ।’"

62“ਇਸਰਾਏਲੀ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਆਪਣੇ ਵੱਡੇ ਜੋਰ ਅਤੇ ਬਲ ਤੇ ਤਕੜੇ ਹੱਬਾ ਨਾਲ ਛੁਟਕਾਰਾ ਦਿੱਤਾ।"

63ਇਸ ਲਈ ਹੇ ਪ੍ਰਭੂ, ਕਿਰਪਾ ਕਰਕੇ ਮੇਰੀ ਬਿਨਤੀ ਨੂੰ ਸੁਣ। ਮੈਂ ਤੇਰਾ ਦਾਸ ਹਾਂ, ਸੋ ਤੂੰ ਕਿਰਪਾ ਕਰਕੇ ਆਪਣੇ ਸੇਵਕ ਦੀਆਂ ਪ੍ਰਾਰਥਨਾਵਾਂ ਨੂੰ ਸੁਣ ਜੋ ਤੇਰੇ ਨਾਉਂ ਦੀ ਇੱਜਤ ਕਰਨ ਦੀ ਇੱਛਾ ਰੱਖਦਾ ਹੈ। ਇਸ ਆਦਮੀ ਅੱਗੇ ਮਿਹਰ ਕਰਕੇ ਆਪਣੇ ਸੇਵਕ ਦੀ ਸਹਾਇਤਾ ਕਰ।” ਮੈਂ ਪਾਤਸ਼ਾਹ ਦਾ ਸਾਕੀ ਸੀ।"

64ਪਾਤਸ਼ਾਹ ਦਾ ਨਹਮਯਾਹ ਨੂੰ ਯਰੂਸ਼ਲਮ ’ਚ ਭੇਜਣਾ ਅਰਤਹਸ਼ਸ਼ਤਾ ਪਾਤਸ਼ਾਹ ਦੇ 20ਵੇਂ, ਵਰ੍ਹੇ ਨੀਸਾਨ ਦੇ ਮਹੀਨੇ ਵਿੱਚ ਕੁਝ ਮੈਅ ਪਾਤਸ਼ਾਹ ਕੋਲ ਲਿਆਈ ਗਈ। ਮੈਂ ਮੈਅ ਚੁੱਕ ਕੇ ਪਾਤਸ਼ਾਹ ਨੂੰ ਦਿੱਤੀ। ਪਹਿਲਾਂ ਜਦੋਂ ਵੀ ਮੈਂ ਪਾਤਸ਼ਾਹ ਸਾਹਮਣੇ ਹੁੰਦਾ ਸੀ ਕਦੇ ਇੰਨਾ ਉਦਾਸ ਨਹੀਂ ਸੀ ਹੋਇਆ, ਪਰ ਹੁਣ ਮੈਂ ਬੜਾ ਉਦਾਸ ਸੀ।"

65ਤਾਂ ਪਾਤਸ਼ਾਹ ਨੇ ਮੈਨੂੰ ਪੁੱਛਿਆ, “ਕੀ ਤੂੰ ਬੀਮਾਰ ਹੈਂ? ਤੂੰ ਉਦਾਸ ਕਿਉਂ ਦਿਖ ਰਿਹਾ ਹੈਂ? ਮੈਨੂੰ ਲੱਗਦਾ ਤੇਰੇ ਮਨ ਵਿੱਚ ਕੋਈ ਦੁੱਖ ਹੈ।” ਫ਼ੇਰ ਮੈਂ ਬਹੁਤ ਡਰ ਗਿਆ।"

Ezra 2 illustration - Ezra Chapter 2

66ਭਾਵੇਂ ਮੈਂ ਬੜਾ ਡਰਿਆਂ ਹੋਇਆ ਸੀ ਤਾਂ ਵੀ ਮੈਂ ਪਾਤਸ਼ਾਹ ਨੂੰ ਕਿਹਾ, “ਪਾਤਸ਼ਾਹ, ਜੁਗੋ-ਜੁਗ ਜੀਉਂਦਾ ਰਹੇ। ਮੇਰਾ ਦਿਲ ਇਸ ਲਈ ਉਦਾਸ ਹੈ ਕਿਉਂ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ ਉਹ ਬੇਹ ਹੋਇਆ ਪਿਆ ਹੈ ਅਤੇ ਉਸ ਸ਼ਹਿਰ ਦੇ ਫਾਟਕ ਅੱਗ ਨਾਲ ਝੁਲਸੇ ਫਨਾਹ ਹੋਏ ਪਏ ਹਨ।”"

67ਤਦ ਪਾਤਸ਼ਾਹ ਨੇ ਮੈਨੂੰ ਕਿਹਾ, “ਤੂੰ ਮੇਰੇ ਤੋਂ ਕੀ ਚਾਹੁੰਦਾ ਹੈਂ?” ਮੈਂ ਪਾਤਸ਼ਾਹ ਨੂੰ ਕੁਝ ਆਖਣ ਤੋਂ ਪਹਿਲਾਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।"

68ਫਿਰ ਮੈਂ ਪਾਤਸ਼ਾਹ ਨੂੰ ਆਖਿਆ, “ਜੇ ਪਾਤਸ਼ਾਹ ਨੂੰ ਚੰਗਾ ਲੱਗੇ ਅਤੇ ਜੇਕਰ ਤੇਰੀ ਨਿਗਾਹ ਵਿੱਚ ਤੇਰਾ ਸੇਵਕ ਪ੍ਰਸੰਸਾਯੋਗ ਹੈ, ਮੈਨੂੰ ਯਹੂਦਾਹ ਦੇ ਸ਼ਹਿਰ (ਯਰੂਸ਼ਲਮ) ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਭੇਜ ਦੇਵੋ। ਮੈਂ ਉੱਥੇ ਜਾ ਕੇ ਉਸ ਸ਼ਰਿਰ ਨੂੰ ਮੁੜ ਤੋਂ ਬਨਾਉਣਾ ਚਾਹੁੰਦਾ ਹਾਂ।”"

69ਪਾਤਸ਼ਾਹ ਦੇ ਕੋਲ ਹੀ ਮਹਾਰਾਣੀ ਵੀ ਬੈਠੀ ਹੋਈ ਸੀ। ਉਨ੍ਹਾਂ ਦੋਨਾਂ ਨੇ ਮੈਨੂੰ ਪੁੱਛਿਆ, “ਤ੍ਤੇਰਾ ਸਫ਼ਰ ਕਿੰਨਾ ਚਿਰ ਰਹੇਗਾ ਅਤੇ ਕੀ ਤੂੰ ਵਾਪਸ ਪਰਤੇਂਗਾ?” ਪਾਤਸ਼ਾਹ ਮੈਨੂੰ ਭੇਜਣ ਲਈ ਪ੍ਰਸੰਨ ਸੀ ਤਾਂ ਮੈਂ ਉਸ ਨੂੰ ਵਾਪਸੀ ਦਾ ਸਮਾਂ ਠਹਿਰਾ ਦਿੱਤਾ।"

70ਮੈਂ ਪਾਤਸ਼ਾਹ ਨੂੰ ਇਹ ਵੀ ਕਿਹਾ, “ਜੇਕਰ ਪਾਤਸ਼ਾਹ ਪਸੰਦ ਕਰੇ, ਤਾਂ ਮੈਂ ਕੁਝ ਹੋਰ ਅਰਜ਼ ਕਰਾਂ। ਜੇਕਰ ਪਾਤਸ਼ਾਹ ਹਾਮੀ ਭਰੇ ਤਾਂ ਉਹ ਮੈਨੂੰ ਫ਼ਰਾਤ ਦਰਿਆ ਦੇ ਪੱਛਮੀ ਪਾਸੇ ਦੇ ਰਾਜਪਾਲਾਂ ਦੇ ਨਾਵਾਂ ਤੇ ਚਿੱਠੀਆਂ ਦੇਵੇ। ਉਨ੍ਹਾਂ ਨੂੰ ਇਹ ਚਿੱਠੀਆਂ ਵਿਖਾਕੇ, ਮੈਂ ਉਨ੍ਹਾਂ ਦੀ ਜ਼ਮੀਨ ਰਾਹੀਂ ਸ਼ਾਂਤੀ ਅਤੇ ਸ਼ੁਰੱਖਿਆ ਨਾਲ ਜਾ ਸੱਕਦਾ ਹਾਂ ਜਦ ਤੀਕ ਕਿ ਮੈਂ ਯਹੂਦਾਹ ਵਿੱਚ ਨਹੀਂ ਪਹੁੰਚ ਜਾਂਦਾ।"

Chapter Complete

You have read Ezra 2

70 verses