1ਮੇਰੇ ਭਰਾ, ਮੇਰੇ ਸੇਵਾਦਾਰ ਅਤੇ ਮੈਂ ਵੀ ਉਨ੍ਹਾਂ ਨੂੰ ਪੈਸੇ ਅਤੇ ਅਨਾਜ ਉਧਾਰ ਦੇ ਰਹੇ ਹਾਂ। ਉਸ ਪੈਸੇ ਤੇ ਵਿਆਜ਼ ਲੈਣ ਬਾਰੇ ਭੁੱਲ ਜਾਓ।"
2ਤੁਹਾਨੂੰ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰਾਂ ਦੇ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਉਨ੍ਹਾਂ ਦੇ ਘਰ ਵਾਪਸ ਕਰ ਦੇਣੇ ਚਾਹੀਦੇ ਹਨ। ਜਿਹੜਾ ਇੱਕ ਪ੍ਰਤਿਸ਼ਤ ਵਿਆਜ਼ ਤੁਸੀਂ ਪੈਸੇ, ਅਨਾਜ, ਨਵੀਂ ਮੈਅ ਅਤੇ ਤਾਜੇ ਤੇਲ ਤੇ ਵਸੂਲ ਕੀਤਾ ਸੀ ਤੁਹਾਨੂੰ ਉਹ ਵਾਪਸ ਕਰ ਦੇਣਾ ਚਹੀਦਾ ਹੈ।”"
3ਤਦ ਅਮੀਰ ਲੋਕਾਂ ਅਤੇ ਸਰਦਾਰਾਂ ਨੇ ਆਖਿਆ, “ਹੇ ਨਹਮਯਾਹ, ਅਸੀਂ ਉਹ ਸਭ ਕੁਝ ਵਾਪਸ ਕਰ ਦੇਵਾਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਹੋਰ ਮੰਗ ਨਹੀਂ ਮਂਗਾਂਗੇ ਅਤੇ ਉਵੇਂ ਹੀ ਕਰਾਂਗੇ ਜਿਵੇਂ ਤੂੰ ਕਹੇਁਗਾ।” ਫੇਰ ਮੈਂ ਜਾਜਕਾਂ ਨੂੰ ਬੁਲਾਇਆ। ਮੈਂ ਸੱਜਣਾਂ ਅਤੇ ਸਰਦਾਰਾਂ ਨੂੰ ਪਰਮੇਸ਼ੁਰ ਦੇ ਸਾਹਮਣੇ ਸੌਂਹ ਚੁਕਾਈ ਕਿ ਉਹ ਆਪਣੇ ਇਕਰਾਰਾਂ ਤੇ ਪੂਰੇ ਉਤਰਣਗੇ।"
4ਫ਼ੇਰ ਮੈਂ ਆਪਣੇ ਕੱਪੜਿਆਂ ਉੱਪਰਲੀਆਂ ਤਰੀਜਾਂ ਕੱਢੀਆਂ ਅਤੇ ਆਖਿਆ, “ਬਿਲਕੁਲ ਇੰਝ ਹੀ ਪਰਮੇਸ਼ੁਰ, ਹਰ ਆਦਮੀ ਨੂੰ ਆਪਣੇ ਘਰੋ ਅਤੇ ਆਪਣੀ ਕਮਾਈ ਵਿੱਚੋਂ ਹਿਲਾ ਦੇਵੇ, ਜੋ ਇਸ ਇਕਰਾਰ ਨੂੰ ਪੂਰਿਆਂ ਨਹੀਂ ਕਰਦਾ। ਅਤੇ ਬਿਲਕੁਲ ਇੰਝ ਹੀ, ਉਹ ਹਿਲਾਇਆ ਜਾਵੇ ਅਤੇ ਖਾਲੀ ਕੀਤਾ ਜਾਵੇ।” ਮੈਂ ਇਹ ਆਖ ਕੇ ਆਪਣੀ ਗੱਲ ਪੂਰੀ ਕੀਤੀ ਅਤੇ ਸਾਰੇ ਲੋਕਾਂ ਨੇ ਇਸ ਨੂੰ ਮੰਨਿਆ ਅਤੇ ਮਿਲ ਕੇ ਕਿਹਾ, “ਆਮੀਨ!” ਅਤੇ ਯਹੋਵਾਹ ਨੂੰ ਉਸਤਤਾਂ ਗਾਈਆਂ ਅਤੇ ਇਉਂ ਉਨ੍ਹਾਂ ਲੋਕਾਂ ਨੇ ਆਪਣੇ ਇਕਰਾਰ ਨੂੰ ਪੂਰਿਆਂ ਕੀਤਾ।"
5ਜਦੋਂ ਮੈਂ ਯਹੂਦਾਹ ਦੀ ਧਰਤੀ ਤੇ ਰਾਜਪਾਲ ਨਿਯੁਕਤ ਕੀਤਾ ਗਿਆ ਸਾਂ, ਉਦੋਂ ਤੋਂ ਨਾ ਹੀ ਮੈਂ ਅਤੇ ਨਾ ਹੀ ਮੇਰੇ ਭਾਈਆਂ ਨੇ ਰਾਜਪਾਲ ਵਾਲੇ ਭੋਜਨ ਨੂੰ ਖਾਧਾ। ਤੇ ਮੈਂ ਅਰਤਹਸ਼ਸ਼ਤਾ ਦੇ ਰਾਜ ਦੇ 20 ਵੇਂ ਵਰ੍ਹੇ ਤੋਂ ਲੈ ਕੇ 32 ਵੇਂ ਵਰ੍ਹੇ ਤੀਕ ਯਹੂਦਾਹ ਵਿੱਚ 12ਵਰ੍ਹੇ ਰਾਜਪਾਲ ਕਿਹਾ।"

6ਪਰ ਉਹ ਰਾਜਪਾਲ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਉੱਥੇ ਹੁਕਮ ਚਲਾਇਆ, ਓਬੋਁ ਦੇ ਲੋਕਾਂ ਦਾ ਜਿਉਣ ਦੁਭ੍ਭਰ ਕੀਤਾ। ਉਨ੍ਹਾਂ ਨੇ ਉੱਥੇ ਦੇ ਸਾਰੇ ਲੋਕਾਂ ਨੂੰ ਚਾਂਦੀ ਦਾ ਇੱਕ ਪਉਂਡ ਦੇਣ ਲਈ ਮਜਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਤੋਂ ਭੋਜਨ ਅਤੇ ਮੈਅ ਵੀ ਲਈ। ਉਨ੍ਹਾਂ ਦੇ ਸੇਵਾਦਾਰਾਂ ਨੇ ਵੀ ਉਨ੍ਹਾਂ ਲੋਕਾਂ ਦਾ ਜੀਉਣਾ ਦੁਭ੍ਭਰ ਕੀਤਾ ਹੋਇਆ ਸੀ। ਪਰ ਮੈਂ ਪਰਮੇਸ਼ੁਰ ਦਾ ਮਾਨ ਕੀਤਾ ਤੇ ਉਸ ਤੋਂ ਭੈ ਖਾਂਦਾ ਸੀ, ਇਸ ਲਈ ਮੈਂ ਉਨ੍ਹਾਂ ਵਾਂਗ ਨਾ ਕੀਤਾ।"
7ਮੈਂ ਇਸ ਕੰਧ ਤੇ ਮੁਰੰਮਤ ਦਾ ਕੰਮ ਵੀ ਕੀਤਾ। ਮੈਂ ਜ਼ਮੀਨ ਨਹੀਂ ਖਰੀਦੀ, ਅਤੇ ਓੱਥੇ ਕੰਮ ਕਰਨ ਲਈ ਮੇਰੇ ਸਾਰੇ ਸੇਵਾਦਾਰ ਇਕੱਠੇ ਇੱਕਤ੍ਰ ਹੋਏ ਸਨ।"
8ਇਸ ਤੋਂ ਇਲਾਵਾ, ਮੇਰੇ ਕੋਲ 150 ਯਹੂਦੀ ਲੋਕ ਅਤੇ ਅਧਿਕਾਰੀ ਅਤੇ ਹੋਰ ਸਾਡੇ ਆਸੇ-ਪਾਸੇ ਦੀਆਂ ਕੌਮਾਂ ਤੋਂ ਆਏ ਲੋਕ, ਮੇਰੀ ਮੇਜ਼ ਤੇ ਭੋਜਨ ਕਰਦੇ ਸਨ।"
9ਜਿਹੜੇ ਮੇਰੇ ਨਾਲ ਮੇਜ਼ ਤੇ ਲਂਗਰ ਛਕੱਦੇ, ਉਨ੍ਹਾਂ ਲਈ ਇਹ ਭੋਜਨ ਦਾ ਮੈਂ ਠੁਕੱ ਕੀਤਾ ਹੋਇਆ ਸੀ। ਇੱਕ ਗਾਂ, ਛੇ ਵੱਧੀਆ ਭੇਡਾਂ ਅਤੇ ਵਂਨ-ਸੁਵਂਨੇ ਪੰਛੀ। ਅਤੇ ਹਰ 10ਵੇਂ ਦਿਨ ਮੇਰੀ ਮੇਜ਼ ਤੇ ਹਰ ਕਿਸਮ ਦੀ ਮੈਅ ਪਰੋਸੀ ਜਾਂਦੀ। ਫਿਰ ਵੀ ਮੈਂ ਕਦੇ ਉਸ ਖਾਨੇ ਦੀ ਮੰਗ ਨਾ ਕੀਤੀ ਜਿਹੜਾ ਹਾਕਮਾਂ ਲਈ ਹੁੰਦਾ ਸੀ ਅਤੇ ਨਾ ਹੀ ਆਪਣੇ ਭੋਜਨ ਲਈ ਉਨ੍ਹਾਂ ਲੋਕਾਂ ਤੋਂ ਕਰ ਲੈਣ ਲਈ ਜ਼ੋਰ ਜ਼ਬਰਦਸਤੀ ਕੀਤੀ। ਕਿਉਂ ਕਿ ਮੈਂ ਜਾਣਦਾ ਸੀ ਕਿ ਉਹ ਲੋਕ ਬੜੀ ਸਖਤ ਮਿਹਨਤ ਕਰ ਰਹੇ ਹਨ ਤੇ ਔਖਾ ਸਮਾਂ ਗੁਜ਼ਰ ਰਹੇ ਹਨ।"
10ਮੇਰੇ ਪਰਮੇਸ਼ੁਰ, ਮੇਰੇ ਫ਼ਾਇਦੇ ਲਈ ਇਨ੍ਹਾਂ ਲੋਕਾਂ ਲਈ ਕੀਤੀਆਂ ਮੇਰੀਆਂ ਸਾਰੀਆਂ ਗੱਲਾਂ ਨੂੰ ਯਾਦ ਰੱਖ।"

11ਹੋਰ ਸਮੱਸਿਆਵਾਂ ਤਾਂ ਸਨਬੱਲਟ, ਟੋਬੀਯਾਹ, ਗਸ਼ਮ ਅਰਬੀ ਅਤੇ ਹੋਰ ਸਾਰੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਮੈਂ ਕੰਧ ਦੀ ਮੁਰੰਮਤ ਕੀਤੀ ਸੀ ਅਤੇ ਇਸ ਵਿੱਚ ਕੋਈ ਵਿੱਬ ਬਾਕੀ ਨਹੀਂ ਰਹੀ ਸੀ, ਪਰ ਅਸੀਂ ਅਜੇ ਫਾਟਕਾਂ ਤੇ ਦਰਵਾਜ਼ੇ ਨਹੀਂ ਲਗਾਏ ਸਨ।"
12ਤਾਂ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੁਨੇਹਾ ਭੇਜਿਆ, “ਓ ਨਹਮਯਾਹ! ਆ ਆਪਾਂ ਇਕੱਠੇ ਬੈਠੀਏ ਅਤੇ ਓਨੋ ਦੀ ਵਾਦੀ ਵਿੱਚ ਕਪਰੀਯਾਹ ਦੇ ਨਗਰ ਵਿੱਚ ਸਲਾਹ-ਮਸ਼ਵਰਾ ਕਰੀਏ।” ਪਰ ਅਸਲ ਵਿੱਚ ਉਹ ਮੈਨੂੰ ਨੁਕਸਾਨ ਪਹੁੰਚਾਉਣ ਦੀ ਵਿਉਂਤ ਬਣਾ ਰਹੇ ਸਨ।"
13ਤਾਂ ਮੈਂ ਉਨ੍ਹਾਂ ਨੂੰ ਇਸ ਜਵਾਬ ਨਾਲ ਸੁਨੇਹਾ ਭੇਜਿਆ, “ਮੈਂ ਅਨੇਕਾਂ ਮਹੱਤਵਪੂਰਣ ਕੰਮ ਕਰ ਰਿਹਾ ਹਾਂ, ਇਸ ਲਈ ਹੇਠਾਂ ਨਹੀਂ ਆ ਸੱਕਦਾ। ਤੈਨੂੰ ਆਕੇ ਮਿਲਣ ਲਈ ਮੇਰੀ ਖਾਤਿਰ, ਕੰਮ ਕਿਉਂ ਰੁਕਣਾ ਚਾਹੀਦਾ।”"
14ਸਨਬੱਲਟ ਅਤੇ ਗਸ਼ਮ ਨੇ ਚਾਰ ਵਾਰੀ ਮੈਨੂੰ ਇਹ ਸੁਨੇਹਾ ਭੇਜਿਆ ਤੇ ਮੈਂ ਵੀ ਉਨ੍ਹਾਂ ਨੂੰ ਉਹੀ ਜਵਾਬ ਦੁਹਰਾਇਆ।"
15ਤਾਂ ਪੰਜਵੀ ਵਾਰ ਸਨਬੱਲਟ ਨੇ ਉਹੀ ਸੁਨੇਹਾ ਆਪਣੇ ਸੇਵਾਦਾਰ ਰਾਹੀਂ ਭੇਜਿਆ ਅਤੇ ਉਸ ਦੇ ਹੱਥ ਵਿੱਚ ਬਿਨਾਂ ਮੋਹਰ ਲੱਗੇ ਇੱਕ ਖੁੱਲੀ ਚਿੱਠੀ ਵੀ ਸੀ।"

16ਉਸ ਚਿੱਠੀ ਵਿੱਚ ਇਉਂ ਲਿਖਿਆ ਹੋਇਆ ਸੀ: “ਸਾਰੇ ਪਾਸੇ ਇਹ ਅਫਵਾਹ ਫੈਲੀ ਹੋਈ ਹੈ ਤੇ ਲੋਕੀ ਇਸ ਬਾਰੇ ਆਖ ਰਹੇ ਹਨ ਅਤੇ ਰਾਸ਼ਮ ਵੀ ਇਸ ਤਰ੍ਹਾਂ ਹੀ ਆਖਦਾ ਹੈ ਕਿ ਇਹ ਸੱਚ ਹੈ। ਲੋਕ ਇਹ ਕਹਿ ਰਹੇ ਹਨ ਕਿ ਤੂੰ ਅਤੇ ਯਹੂਦੀ ਮਿਲ ਕੇ ਪਾਤਸ਼ਾਹ ਦੇ ਵਿਰੁੱਧ ਸਾਜ਼ਿਸ਼ ਬਣਾ ਰਹੇ ਹੋ ਅਤੇ ਇਸੇ ਕਾਰਣ ਤੁਸੀਂ ਯਰੂਸ਼ਲਮ ਦੀ ਕੰਧ ਨੂੰ ਮੁੜ ਉਸਾਰ ਰਹੇ ਹੋ। ਲੋਕ ਤਾਂ ਇਹ ਵੀ ਆਖ ਰਹੇ ਹਨ ਕਿ ਯਹੂਦੀਆਂ ਦਾ ਨਵਾਂ ਪਾਤਸ਼ਾਹ ਵੀ ਤੂੰ ਹੀ ਹੋਵੇਂਗਾ।"
17ਅਤੇ ਇਹ ਵੀ ਅਫਵਾਹ ਫੈਲੀ ਹੋਈ ਹੈ ਕਿ ਤੂੰ ਨਬੀਆਂ ਨੂੰ ਵੀ ਚੁਣਿਆ ਹੈ ਜਿਹੜੇ ਕਿ ਤੇਰੇ ਲਈ ਇਹ ਪ੍ਰਚਾਰ ਕਰਨ, ‘ਯਹੂਦਾਹ ਵਿੱਚ ਪਾਤਸ਼ਾਹ ਹੈ।’ “ਸੋ ਹੁਣ ਨਹਮਯਾਹ ਮੈਂ ਤੈਨੂੰ ਖਬਰਦਾਰ ਕਰਦਾ ਹਾਂ ਕਿ ਇਸ ਸਭ ਕਾਸੇ ਬਾਰੇ ਪਾਤਸ਼ਾਹ ਅਤਰਹਸ਼ਸ਼ਤਾ ਨੂੰ ਦੱਸਿਆ ਜਾਵੇਗਾ। ਇਸ ਲਈ ਤੂੰ ਹੁਣ ਆ ਅਤੇ ਆਪਾਂ ਇਸ ਮਸਲੇ ਬਾਰੇ ਇਕੱਠਿਆਂ ਬੈਠ ਕੇ ਵਿੱਚਾਰ ਕਰੀਏ”"
18ਤਾਂ ਮੈਂ ਸਨਬੱਲਟ ਨੂੰ ਇਹ ਵਾਪਸੀ ਜਵਾਬ ਭੇਜਿਆ, “ਜੋ ਤੂੰ ਆਖ ਰਿਹਾਂ ਉਹ ਨਹੀਂ ਜੋ ਵਾਪਰ ਰਿਹਾ। ਤੂੰ ਇਹ ਆਪਣੇ ਖੁਦ ਦੇ ਦਿਮਾਗ਼ ਵਿੱਚ ਬਣਾਇਆ।”"
19ਉਹ ਸਾਰੇ ਸਿਰਫ ਸਾਨੂੰ ਡਰਾਉਣਾ ਹੀ ਚਾਹੁੰਦੇ ਸਨ। ਉਹ ਆਪਣੇ ਮਨ ਵਿੱਚ ਇਉਂ ਸੋਚਦੇ ਸਨ, “ਯਹੂਦੀਆਂ ਨੂੰ ਧਮਕਾ ਕੇ ਜਦੋਂ ਅਸੀਂ ਇਉਂ ਕਰਾਂਗੇ ਤਾਂ ਉਹ ਕਮਜ਼ੋਰ ਲੋਕ ਡਰ ਕੇ ਕੰਮ ਛੱਡ ਦੇਣਗੇ ਤੇ ਇਉਂ ਕੰਧ ਮੁਕੰਮਲ ਨਹੀਂ ਹੋਵੇਗੀ।” ਪਰ ਮੈਂ ਪਰਮੇੁਸ਼ਰ ਅੱਗੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ, ਮੈਨੂੰ ਬਲ ਬਖਸ਼।”"
20ਇੱਕ ਦਿਨ, ਮੈਂ ਮੁਹੇਯਟਬੇਲ ਦੇ ਪੋਤਰੇ ਅਤੇ ਦਲਾਯਾਹ ਦੇ ਪੁੱਤਰ ਸਮਆਯਾਹ ਦੇ ਘਰੇ ਗਿਆ। ਉਹ ਆਪਣੇ ਘਰ ਤਾਈਂ ਸੀਮਤ ਕੀਤਾ ਗਿਆ ਸੀ ਤੇ ਉਸ ਨੇ ਕਿਹਾ, “ਨਹਮਯਾਹ ਤੂੰ ਮੈਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਮਿਲ। ਚੱਲ ਪਵਿੱਤਰ ਸਥਾਨ ਦੇ ਅੰਦਰ ਚੱਲੀਏ ਅਤੇ ਬੂਹੇ ਭੇੜ ਲਈਏ। ਕੁਝ ਆਦਮੀ ਤੈਨੂੰ ਮਾਰਨ ਲਈ ਆ ਰਹੇ ਹਨ। ਅੱਜ ਰਾਤ ਉਹ ਤੈਨੂੰ ਵੱਢ ਸੁੱਟਣਗੇ।”"

21ਪਰ ਮੈਂ ਸ਼ਮਆਯਾਹ ਨੂੰ ਕਿਹਾ, “ਕੀ ਮੇਰੇ ਵਰਗੇ ਮਨੁੱਖ ਲਈ ਭੱਜ ਜਾਣਾ ਠੀਕ ਹੈ? ਮੇਰੇ ਜਿਹਾ ਕੋਈ ਆਦਮੀ ਪਵਿੱਤਰ ਸਥਾਨ ਵਿੱਚ ਦਾਖਲ ਹੋਕੇ ਕਿਵੇਂ ਜਿਉਂ ਸੱਕਦਾ? ਮੈਂ ਨਹੀਂ ਜਾਵਾਂਗਾ।”"
22ਫ਼ੇਰ ਮੈਂ ਸੁਚੇਤ ਹੋਇਆ ਕਿ ਕੀ ਸਬਿਤੀ ਸੀ। ਪਰਮੇਸ਼ੁਰ ਨੇ ਸ਼ਮਆਯਾਹ ਨੂੰ ਨਹੀਂ ਭੇਜਿਆ ਸੀ ਅਤੇ ਉਸ ਨੇ ਮੇਰੇ ਖਿਲਾਫ਼ ਭਵਿੱਖਬਾਣੀ ਕੀਤੀ ਸੀ ਕਿਉਂ ਕਿ ਸਨਬਲਟ ਅਤੇ ਟੋਬੀਯਾਹ ਨੇ ਉਸ ਨੂੰ ਇਹ ਕਰਨ ਲਈ ਕੀਮਤ ਅਦਾ ਕੀਤੀ ਸੀ।"
23ਉਨ੍ਹਾਂ ਨੇ ਮੈਨੂੰ ਭੈਭੀਤ ਕਰਨ ਲਈ ਸ਼ਮਆਯਾਹ ਨੂੰ ਕਿਰਾਏ ਤੇ ਲਿਆ ਹੋਇਆ ਸੀ ਤਾਂ ਕਿ ਜੋ ਵੀ ਉਸ ਨੇ ਕਿਹਾ ਮੈਂ ਕਰਾਂ ਅਤੇ ਪਾਪ ਕਰਾਂ। ਉਹ ਮੈਨੂੰ ਬੁਰਾ ਨਾਂ ਦੇ ਸੱਕੇ ਤਾਂ ਜੋ ਉਹ ਮੈਨੂੰ ਸੱਕਣ।"
24ਹੇ ਮੇਰੇ ਪਰਮੇਸ਼ੁਰ, ਟੋਬੀਯਾਹ ਅਤੇ ਸਨੱਬਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮ ਮੁਤਾਬਕ ਅਤੇ ਨੋਆਦਯਾਹ ਨਬੀ ਔਰਤ ਅਤੇ ਬਾਕੀ ਦੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਉਨ੍ਹਾਂ ਦੇ ਮਾੜੇ ਕੰਮਾਂ ਨੂੰ ਚੇਤੇ ਰੱਖ!"
25ਕੰਧ ਦਾ ਸਂਪੂਰਣ ਹੋਣਾ ਇਉਂ ਅਲੂਲ ਮਹੀਨੇ ਦੇ 25ਵੇਂ ਦਿਨ, ਕੰਧ ਦੀ ਮੁਰੰਮਤ ਸਂਪੂਰਣ ਹੋ ਗਈ ਸੀ। ਇਸ ਕੰਧ ਦੀ ਉਸਾਰੀ ਨੂੰ ਪੂਰਾ ਕਰਦਿਆਂ 52 ਦਿਨ ਲੱਗੇ।"

26ਤਾਂ ਸਾਡੇ ਸਾਰੇ ਵੈਰੀਆਂ ਨੂੰ ਇਹ ਖਬਰ ਹੋ ਗਈ ਕਿ ਅਸੀਂ ਕੰਧ ਦਾ ਕੰਮ ਪੂਰਾ ਕਰ ਲਿਆ ਸੀ ਤੇ ਸਾਡੇ ਦੁਆਲੇ ਦੀਆਂ ਸਾਰੀਆਂ ਕੌਮਾਂ ਨੇ ਵੇਖਿਆ ਕਿ ਅਸੀਂ ਕਾਰਜ ਪੂਰਾ ਕਰ ਲਿਆ ਸੀ, ਤਾਂ ਉਨ੍ਹਾਂ ਦੇ ਹੌਸਲੇ ਢਹਿ ਗਏ। ਕਿਉਂ ਕਿ ਉਨ੍ਹਾਂ ਨੂੰ ਇਹ ਗੱਲ ਸਮਝ ਆ ਗਈ ਕਿ ਸਾਡਾ ਇਹ ਕਾਰਜ ਪਰਮੇਸ਼ੁਰ ਦੀ ਸਾਡੇ ਤੇ ਕਿਰਪਾ ਤੇ ਸਹਾਇਤਾ ਕਾਰਣ ਮੁਕੰਮਲ ਹੋਇਆ ਹੈ।"
27ਉਨ੍ਹਾਂ ਦਿਨਾਂ ਵਿੱਚ ਜਦੋਂ ਕਿ ਕੰਧ ਦਾ ਕਾਰਜ ਪੂਰਾ ਹੋਇਆ ਸੀ, ਯਹੂਦਾਹ ਦੇ ਸੱਜਣ ਬਹੁਤ ਸਾਰੀਆਂ ਚਿੱਠੀਆਂ ਟੋਬੀਯਾਹ ਨੂੰ ਭੇਜ ਰਹੇ ਸਨ ਅਤੇ ਟੋਬੀਯਾਹ ਬਹੁਤ ਸਾਰੀਆਂ ਚਿੱਠੀਆਂ ਉਨ੍ਹਾਂ ਨੂੰ ਭੇਜ ਰਿਹਾ ਸੀ।"
28ਕਿਉਂ ਕਿ ਯਹੂਦਾਹ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਦੇ ਪਿੱਛੇ ਲੱਗਣ ਦਾ ਇਲਰਾਰ ਕੀਤ ਸੀ ਕਿਉਂ ਕਿ ਟੋਬੀਯਾਹ ਸ਼ਕਨਯਾਹ ਦਾ ਜਵਾਈ ਸੀ, ਜੋ ਕਿ ਆਰਾਹ ਦਾ ਪੁੱਤਰ ਸੀ। ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮੱਸ਼ੁਲਾਮ ਦੀ ਧੀ ਨਾਲ ਵਿਆਹ ਕਰਵਾਇਆ ਸੀ।"
You have read Ezra 7
28 verses