1ਜਿਹੋ ਜਿਹਾ ਪਰਮੇਸ਼ੁਰ ਚਾਹੁੰਦਾ ਹੈ ਉਹੋ ਜਿਹੇ ਬਣੋ ਮੇਰੇ ਪਿਆਰੇ ਲੋਕੋ ਹੁਣ ਮੇਰਾ ਆਦੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰੱਖੋ।"
2ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸ ਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।"
3ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰੱਖੋ।"
4ਕਿ ਫ਼ੇਰ ਤੁਸੀਂ ਸ਼ੁੱਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀੜ੍ਹੀ ਦੇ ਕੱਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ।"
5ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ।"

6ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।"
7ਤੁਹਾਨੂੰ ਸਾਰਿਆਂ ਨੂੰ ਵੀ ਮੇਰੇ ਨਾਲ ਰਲਕੇ ਖੁਸ਼ ਅਤੇ ਅਨੰਦ ਨਾਲ ਭਰਪੂਰ ਹੋਣਾ ਚਾਹੀਦਾ ਹੈ।"
8ਤਿਮੋਥਿਉਸ ਅਤੇ ਇਪਾਫ਼ਰੋਦੀਤੁਸ ਦੀ ਖਬਰ ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰੱਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।"
9ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ।"
10ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ।"

11ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸ ਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ।"
12ਮੇਰਾ ਉਸ ਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸ ਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।"
13ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।"
14ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸ ਨੂੰ ਮੇਰੀਆਂ ਲੋੜਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ।"
15ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।"

16ਉਹ ਬਹੁਤ ਬਿਮਾਰ ਸੀ ਅਤੇ ਮਰਨ ਹੀ ਵਾਲਾ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਮਿਹਰ ਵਿਖਾਈ। ਸਿਰਫ਼ ਉਸੇ ਨੂੰ ਹੀ ਨਹੀਂ, ਸਗੋਂ ਮੈਨੂੰ ਵੀ, ਤਾਂ ਜੋ ਮੈਨੂੰ ਹੋਰ ਉਦਾਸੀ ਨਾ ਝੱਲਣੀ ਪਵੇ।"
17ਇਸ ਲਈ ਮੈਂ ਜਲਦੀ ਹੀ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸ ਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘੱਟ ਜਾਵੇਗੀ।"
18ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ।"
19ਉਸ ਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸ ਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸ ਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸੱਕੇ।"
20ਮਸੀਹ ਹਰ ਗੱਲ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦ ਮਾਣੋ। ਮੇਰੇ ਲਈ ਇਹ ਗੱਲਾਂ ਬਾਰ-ਬਾਰ ਲਿਖਣੀਆਂ ਕੋਈ ਤਕਲੀਫ਼ ਨਹੀਂ। ਇਹ ਤੁਹਾਨੂੰ ਹੋਰ ਵੱਧੇਰੇ ਤਿਆਰ ਹੋਣ ਵਿੱਚ ਮਦਦ ਕਰਨਗੀਆਂ।"

21ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹੜੇ ਬਦਕਾਰੀ ਕਰਦੇ ਹਨ। ਉਹ ਕੁੱਤਿਆਂ ਵਰਗੇ ਹਨ। ਉਹ ਸੁੰਨਤ ਦੀ ਮੰਗ ਕਰਦੇ ਹਨ।"
22ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ।"
23ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ।"
24ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।"
You have read Galatians 1
24 verses