1ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।"
2ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ।"
3ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ।"
4ਉਹ ਗੱਲਾਂ ਕਰੋ ਜਿਹੜੀਆਂ ਤੁਸੀਂ ਮੈਥੋਂ ਸਿੱਖੀਆਂ ਅਤੇ ਪ੍ਰਾਪਤ ਕੀਤੀਆਂ ਹਨ। ਉਹ ਗੱਲਾਂ ਕਰੋ ਜੋ ਤੁਸੀਂ ਮੈਥੋਂ ਸੁਣੀਆਂ ਅਤੇ ਜੋ ਗੱਲਾਂ ਮੈਨੂੰ ਕਰਦਿਆਂ ਵੇਖਿਆ ਪਰਮੇਸ਼ੁਰ ਜਿਹੜਾ ਸ਼ਾਂਤੀ ਦਿੰਦਾ ਹੈ, ਤੁਹਾਡੇ ਨਾਲ ਹੋਵੇਗਾ।"
5ਪੌਲੁਸ ਫ਼ਿਲਿੱਪੀਆਂ ਦੇ ਮਸੀਹੀਆਂ ਦਾ ਧੰਨਵਾਦ ਕਰਦਾ ਤੁਸੀਂ ਮੇਰੇ ਹਿੱਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰ ਫ਼ੇਰ ਤੁਸੀਂ ਮੈਨੂੰ ਮਹੱਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ।"

6ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ।"
7ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਹਾਲ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁੱਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ।"
8ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।"
9ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ।"
10ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।"

11ਜਦੋਂ ਮੈਂ ਥੱਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ।"
12ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ।"
13ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।"
14ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋੜਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾ ਜੋ ਮਸੀਹ ਯਿਸੂ ਵਿੱਚ ਉਪਲਬਧ ਹਨ।"
15ਸਾਡੇ ਪਰਮੇਸ਼ੁਰ ਅਤੇ ਸਾਡੇ ਪਿਤਾ ਦੀ ਹਮੇਸ਼ਾ-ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ।"

16ਮਸੀਹ ਯਿਸੂ ਵਿੱਚ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ। ਉਹ ਸਾਰੇ ਭਰਾ ਵੀ ਜੋ ਮੇਰੇ ਨਾਲ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।"
17ਪਰਮੇਸ਼ੁਰ ਦੇ ਸਾਰੇ ਲੋਕ, ਖਾਸੱਕਰ ਉਹ ਜਿਹੜੇ ਕੈਸਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।"
18ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।"
19ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਇਸ ਲਈ ਪਰਮੇਸ਼ੁਰ ਦਾ ਰਸੂਲ ਹਾਂ ਕਿਉਂਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਮਸੀਹ ਵਿੱਚ ਸਾਡੇ ਭਰਾ ਤਿਮੋਥਿਉਸ ਵੱਲੋਂ ਵੀ ਸ਼ੁਭਕਾਮਨਾਵਾਂ।"
20ਉਨ੍ਹਾਂ ਸਾਰੇ ਪਵਿੱਤਰ ਅਤੇ ਵਫ਼ਾਦਾਰ ਭਰਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮਸੀਹ ਵਿੱਚ ਨਿਹਚਾ ਰੱਖਦੇ ਹਨ ਅਤੇ ਜਿਹੜੇ ਕੁਲੁੱਸੈ ਸ਼ਹਿਰ ਵਿੱਚ ਰਹਿੰਦੇ ਹਨ। ਪਰਮੇਸ਼ੁਰ ਸਾਡੇ ਪਿਤਾ, ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ।"

21ਜਦੋਂ ਵੀ ਅਸੀਂ ਤੁਹਾਡੇ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੇ ਹਾਂ, ਅਸੀਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰਦੇ ਹਾਂ।"
22ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ।"
23ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰੱਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰੱਖਿਆਤ ਰੱਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿੱਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ।"
24ਜਿਹੜੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵੱਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁੱਚ ਸਮਝ ਗਏ।"
25ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿੱਖਿਆ। ਅਸੀਂ ਉਸ ਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ।"

26ਇਪਾਫ਼੍ਰਾਸ ਨੇ ਸਾਨੂੰ ਤੁਹਾਡੇ ਉਸ ਪ੍ਰੇਮ ਬਾਰੇ ਵੀ ਦੱਸਿਆ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਪਾਸੋਂ ਮਿਲਿਆ ਹੈ।"
27ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ: ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;"
28ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ;"
29ਪਰਮੇਸ਼ੁਰ ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਬਲ ਬਖਸ਼ੇ ਤਾਂ ਜੋ ਤੁਸੀਂ ਵੱਡੇ ਸਬਰ ਨਾਲ ਸਾਰੀਆਂ ਤਕਲੀਫ਼ਾਂ ਨੂੰ ਝੱਲ ਸੱਕੋਂ। ਫ਼ੇਰ ਅਨੰਦ ਨਾਲ,"
You have read Galatians 3
29 verses