1ਤੁਸੀਂ ਪਿਤਾ ਦਾ ਧੰਨਵਾਦ ਕਰੋਂਗ਼ੇ। ਉਸ ਨੇ ਤੁਹਾਨੂੰ ਉਹ ਚੀਜ਼ਾਂ ਹਾਸਿਲ ਕਰਨ ਦੇ ਸਮਰਥ ਬਣਾਇਆ ਹੈ ਜਿਹੜੀਆਂ ਉਸ ਨੇ ਤੁਹਾਡੇ ਲਈ ਤਿਆਰ ਕੀਤੀਆਂ ਹਨ। ਉਸ ਨੇ ਇਹ ਸਭ ਚੀਜ਼ਾਂ ਆਪਣੇ ਉਨ੍ਹਾਂ ਲੋਕਾਂ ਲਈ ਤਿਆਰ ਕੀਤੀਆਂ ਹਨ ਜਿਹੜੇ ਰੌਸ਼ਨੀ ਵਿੱਚ ਰਹਿੰਦੇ ਹਨ।"
2ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ।"
3ਉਸ ਪੁੱਤਰ ਨੇ ਸਾਡੇ ਪਾਪਾਂ ਦਾ ਮੁੱਲ ਤਾਰਿਆ ਹੈ, ਉਸ ਵਿੱਚ ਅਸੀਂ ਆਪਣੇ ਪਾਪਾਂ ਤੋਂ ਬਖਸ਼ੇ ਗਏ ਹਾਂ।"
4ਜਦੋਂ ਅਸੀਂ ਮਸੀਹ ਵੱਲ ਦੇਖਦੇ ਹਾਂ ਸਾਨੂੰ ਪਰਮੇਸ਼ੁਰ ਨਜ਼ਰ ਆਉਂਦਾ ਹੈ ਕੋਈ ਵੀ ਇਨਸਾਨ ਪਰਮੇਸ਼ੁਰ ਦਾ ਦੀਦਾਰ ਨਹੀਂ ਕਰ ਸੱਕਦਾ। ਪਰ ਯਿਸੂ ਬਿਲਕੁਲ ਪਰਮੇਸ਼ੁਰ ਵਰਗਾ ਹੈ। ਯਿਸੂ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਹਾਕਮ ਹੈ ਜੋ ਸਾਜੀਆਂ ਗਈਆਂ ਹਨ।"
5ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ।"

6ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇੱਥੇ ਮੌਜੂਦ ਸੀ। ਅਤੇ ਉਸ ਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ।"
7ਮਸੀਹ ਸਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।"
8ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿੱਚ ਪਰਮੇਸ਼ੁਰ ਦੀ ਖੁਸ਼ੀ ਸੀ।"
9ਮਸੀਹ ਰਾਹੀ ਪਰਮੇਸ਼ੁਰ ਸਾਰੀਆਂ ਚੀਜ਼ਾਂ, ਧਰਤੀ ਉੱਤੇ ਦੀਆਂ ਅਤੇ ਸਵਰਗ ਵਿੱਚ ਦੀਆਂ ਚੀਜ਼ਾਂ, ਫ਼ੇਰ ਆਪਣੇ ਵੱਲ ਵਾਪਸ ਲਿਆਉਣੀਆਂ ਚਾਹੁੰਦਾ ਸੀ। ਪਰਮੇਸ਼ੁਰ ਨੇ ਸ਼ਾਂਤੀ ਬਨਾਉਣ ਦੁਆਰਾ ਮਸੀਹ ਦੇ ਲਹੂ ਰਾਹੀਂ, ਜੋ ਸਲੀਬ ਉੱਤੇ ਡੁਲ੍ਹਿਆ ਸੀ, ਸਾਰੀਆਂ ਚੀਜ਼ਾਂ ਦਾ ਮੇਲ ਮਿਲਾਪ ਕਰਾ ਦਿੱਤਾ।"
10ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸ ਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ।"

11ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ।"
12ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।"
13ਪੌਲੁਸ ਦਾ ਕਲੀਸਿਯਾ ਲਈ ਕਾਰਜ ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।"
14ਮੈਂ ਕਲੀਸਿਯਾ ਦਾ ਸੇਵਕ ਬਣ ਗਿਆ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਲਾਭ ਲਈ ਇੱਕ ਖਾਸ ਕੰਮ ਕਰਨ ਲਈ ਦਿੱਤਾ ਹੈ। ਮੇਰਾ ਕਾਰਜ ਪਰਮੇਸ਼ੁਰ ਦੇ ਉਪਦੇਸ਼ ਨੂੰ ਪੂਰੀ ਤਰ੍ਹਾਂ ਦੱਸਣਾ ਹੈ।"
15ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਲੋਕਾਂ ਤੋਂ ਲੁਕਾਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ।"

16ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਇਹ ਪਤਾ ਲਗਾਉਣ ਦਾ ਨਿਰਨਾ ਕਰ ਲਿਆ ਕਿ ਇਹ ਸੱਚ ਕਿੰਨਾ ਅਮੀਰ ਅਤੇ ਮਹਿਮਾਮਈ ਹੈ। ਇਹ ਗੁਪਤ ਸੱਚ ਸਮੂਹ ਕੌਮਾਂ ਲਈ ਹੈ। ਇਹ ਸੱਚਾਈ ਖੁਦ ਮਸੀਹ ਹੈ ਜਿਸਦਾ ਨਿਵਾਸ ਤੁਹਾਡੇ ਅੰਦਰ ਹੈ ਮਹਿਮਾ ਲਈ ਉਹ ਸਾਡੀ ਇੱਕੋ ਇੱਕ ਉਮੀਦ ਹੈ।"
17ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।"
18ਇਸ ਮੰਤਵ ਨਾਲ, ਮੈਂ ਉਸ ਤਾਕਤ ਨਾਲ ਸਖਤ ਮਿਹਨਤ ਕਰਦਾ ਹਾਂ ਜੋ ਮਸੀਹ ਮੈਨੂੰ ਦਿੰਦਾ ਹੈ। ਉਹ ਸ਼ਕਤੀ ਮੇਰੇ ਜੀਵਨ ਵਿੱਚ ਕਾਰਜ ਕਰ ਰਹੀ ਹੈ।"
19ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।"
20ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।"

21ਮਸੀਹ ਵਿੱਚ, ਸਿਆਣਪ ਅਤੇ ਗਿਆਨ ਦੇ ਸਾਰੇ ਖਜ਼ਾਨੇ ਲੁਕੇ ਹੋਏ ਹਨ।"
22ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ।"
23ਹਾਲਾਂ ਕਿ ਮੈਂ ਤੁਹਾਡੇ ਨਾਲ, ਸਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕੜੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।"
24ਮਸੀਹ ਵਿੱਚ ਜਿਉਣਾ ਜਾਰੀ ਰੱਖੋ ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ।"
25ਤੁਹਾਡੀ ਜ਼ਿੰਦਗੀ ਉਸਤੇ ਨਿਰਭਰ ਕਰਨੀ ਚਾਹੀਦੀ ਹੈ। ਅਤੇ ਜੜ੍ਹਾਂ ਮਸੀਹ ਵਿੱਚ ਹੋਣੀਆਂ ਚਾਹੀਦੀਆਂ ਹਨ। ਜਿਵੇਂ ਤੁਹਾਨੂੰ ਸਿੱਖਾਇਆ ਗਿਆ ਸੀ, ਆਪਣੇ ਦਿਲਾਂ ਨੂੰ ਉਸ ਵਿਸ਼ਵਾਸ ਵਿੱਚ ਦ੍ਰਿੜ ਰਹਿਣ ਦਿਉ। ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਵੋ।"

26ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।"
27ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ।"
28ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ।"
29ਮਸੀਹ ਦੇ ਨਮਿੱਤ ਤੁਸੀਂ ਵੱਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ।"
30ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ।"

31ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ।"
You have read Galatians 4
31 verses